Connect with us

Chandigarh

ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਅੰਬੇਦਕਰ ਭਵਨ ਅੰਤਿਮ ਪੜਾਅ ਵਿੱਚ : ਡਾ. ਬਲਜੀਤ ਕੌਰ

Published

on

ਚੰਡੀਗੜ੍ਹ, 29 ਅਕਤੂਬਰ (ਸ.ਬ.) ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਬਰਾਬਰੀ, ਸਮਾਜਿਕ ਨਿਆਂ ਅਤੇ ਵਾਂਝੇ ਵਰਗਾਂ ਦੇ ਸਸ਼ਕਤੀਕਰਨ ਲਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੀ ਜਾ ਰਹੀ ਕਾਰਵਾਈ ਦੇ ਤਹਿਤ ਜ਼ਿਲ੍ਹਾ ਤਰਨ ਤਾਰਨ ਵਿਖੇ ਕਰੀਬ 5.94 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਅੰਬੇਦਕਰ ਭਵਨ ਹੁਣ ਉਸਾਰੀ ਦੇ ਅੰਤਿਮ ਪੜਾਅ ਵਿੱਚ ਪਹੁੰਚ ਗਿਆ ਹੈ।

ਉਹਨਾਂ ਦੱਸਿਆ ਕਿ ਕਰੀਬ ਇੱਕ ਏਕੜ ਰਕਬੇ ਵਿੱਚ ਬਣ ਰਿਹਾ ਇਹ ਤਿੰਨ ਮੰਜ਼ਿਲਾ ਅੰਬੇਦਕਰ ਭਵਨ ਲਗਭਗ 23,120 ਵਰਗ ਫੁੱਟ ਕਵਰਡ ਏਰੀਆ ਵਿੱਚ ਫੈਲਿਆ ਹੋਇਆ ਹੈ। ਭਵਨ ਦੀ ਹੇਠਲੀ ਮੰਜਿਲ ਤੇ ਵੋਕੇਸ਼ਨਲ ਟਰੇਨਿੰਗ ਰੂਮ, ਟੀਚਰ ਰੂਮ, ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦਾ ਦਫ਼ਤਰ ਅਤੇ ਵਿਸ਼ਾਲ ਮਲਟੀਪਰਪਜ਼ ਹਾਲ ਬਣਾਇਆ ਗਿਆ ਹੈ। ਪਹਿਲੀ ਮੰਜ਼ਿਲ ਤੇ ਕਾਨਫਰੰਸ ਹਾਲ, ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦੇ ਦਫ਼ਤਰਾਂ ਸਮੇਤ ਸਟਾਫ਼ ਰੂਮ, ਪੈਂਟਰੀ ਅਤੇ ਸਟੋਰ ਰੂਮ ਹਨ, ਜਦਕਿ ਦੂਜੀ ਮੰਜ਼ਿਲ ਤੇ ਲਾਇਬ੍ਰੇਰੀ, ਰਿਕਾਰਡ ਰੂਮ, ਗੈਸਟ ਰੂਮ ਅਤੇ ਜ਼ਿਲ੍ਹਾ ਅਤੇ ਤਹਿਸੀਲ ਸਮਾਜਿਕ ਨਿਆਂ, ਅਧਿਕਾਰਤਾ ਅਫ਼ਸਰ ਦਾ ਦਫ਼ਤਰ ਸਥਾਪਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਭਵਨ ਦੀ ਉਸਾਰੀ ਦਾ ਕਰੀਬ 95 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਬਾਕੀ ਰਹਿੰਦਾ ਜਲਦ ਹੀ ਮੁਕੰਮਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਭਵਨ ਲੋਕਾਂ ਨੂੰ ਸਮਰਪਿਤ ਹੋਣ ਤੋਂ ਬਾਅਦ ਸਿਖਲਾਈ, ਹੁਨਰ ਵਿਕਾਸ, ਸੈਮੀਨਾਰਾਂ, ਸਮਾਜਿਕ ਜਾਗਰੂਕਤਾ ਪ੍ਰੋਗਰਾਮਾਂ, ਪੁਸਤਕ ਅਧਿਐਨ ਅਤੇ ਭਾਈਚਾਰਕ ਗਤੀਵਿਧੀਆਂ ਦਾ ਇੱਕ ਮਹੱਤਵਪੂਰਨ ਕੇਂਦਰ ਬਣੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਲੋਕ-ਭਲਾਈ ਪ੍ਰੋਜੈਕਟਾਂ ਨੂੰ ਪਹਿਲ ਦੇ ਰਹੀ ਹੈ, ਜੋ ਸਮਾਜ ਦੇ ਹਰ ਵਰਗ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਇੱਕ ਸਮਾਵੇਸ਼ੀ, ਪ੍ਰਗਤੀਸ਼ੀਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

Continue Reading

Chandigarh

ਪੰਜਾਬ ਵਿਜੀਲੈਂਸ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ

Published

on

By

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਡਰੱਗ-ਮਨੀ ਮਾਮਲੇ ਵਿੱਚ ਲਗਪਗ 40,000 ਪੰਨਿਆਂ ਦੀ ਪੂਰਕ ਚਾਰਜਸ਼ੀਟ (ਸਪਲੀਮੈਂਟਰੀ ਦੋਸ਼ ਪੱਤਰ) ਦਾਖ਼ਲ ਕੀਤੀ ਗਈ ਹੈ।

ਸਰਕਾਰੀ ਬੁਲਾਰੇ ਅਨੁਸਾਰ ਜਾਂਚ ਦੌਰਾਨ ਇਸ ਮਾਮਲੇ ਨਾਲ ਜੁੜੇ ਲਗਪਗ 736.96 ਕਰੋੜ ਰੁਪਏ ਦੀ ਡਰੱਗ-ਮਨੀ (ਨਸ਼ੇ ਦੀ ਕਮਾਈ) ਦੇ ਲੈਣ-ਦੇਣ ਦਾ ਪਤਾ ਲਗਾਇਆ ਗਿਆ ਹੈ। ਇਸ ਵਿੱਚ 161 ਕਰੋੜ ਰੁਪਏ ਦੇ ਗ਼ੈਰ-ਹਿਸਾਬੀ ਨਕਦ ਜਮ੍ਹਾਂ, 141 ਕਰੋੜ ਰੁਪਏ ਸ਼ੱਕੀ ਵਿਦੇਸ਼ੀ ਇਕਾਈਆਂ ਰਾਹੀਂ ਭੇਜੇ ਗਏ ਅਤੇ 236 ਕਰੋੜ ਰੁਪਏ ਕੰਪਨੀਆਂ ਦੇ ਖਾਤਿਆਂ ਵਿੱਚ ਅਣ ਐਲਾਨੀ ਰਕਮ ਵਜੋਂ ਸ਼ਾਮਲ ਹਨ। ਬੁਲਾਰੇ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦਾਖ਼ਲ ਕੀਤੀ ਗਈ ਪਹਿਲੀ ਚਾਰਜਸ਼ੀਟ ਵਿੱਚ 540 ਕਰੋੜ ਰੁਪਏ ਦੀਆਂ ਸੰਪਤੀਆਂ ਦਾ ਜ਼ਿਕਰ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਜਾਂਚ ਵਿੱਚ ਮਜੀਠੀਆ ਦੇ ਵਿੱਤੀ ਨੈਟਵਰਕ, ਸ਼ਰਾਬ ਕੰਪਨੀਆਂ ਦੇ ਤਬਾਦਲਿਆਂ (ਟ੍ਰਾਂਸਫਰਾਂ) ਅਤੇ ਅੰਤਰਰਾਸ਼ਟਰੀ ਤਸਕਰਾਂ ਨਾਲ ਕਥਿਤ ਸਬੰਧਾਂ ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਕੇਸ ਦੇ ਪੁਰਾਣੇ ਰਿਕਾਰਡਾਂ ਵਿੱਚ ਸਤਪ੍ਰੀਤ ਸਿੰਘ ਉਰਫ਼ ‘ਸੱਤਾ’ ਅਤੇ ਪਰਮਿੰਦਰ ਸਿੰਘ ਉਰਫ਼ ‘ਪਿੰਡੀ’ ਨਾਲ ਉਨ੍ਹਾਂ ਦੇ ਸਬੰਧਾਂ ਤੇ ਵੀ ਸਵਾਲ ਖੜ੍ਹੇ ਕੀਤੇ ਗਏ ਸਨ, ਜਿਸ ਵਿੱਚ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਆਪਣੀ ਗੱਡੀ ਵਿੱਚ ਲੈ ਕੇ ਜਾਣ ਦੇ ਦਾਅਵੇ ਵੀ ਸ਼ਾਮਲ ਹਨ।

ਸਰਕਾਰੀ ਬੁਲਾਰੇ ਨੇ ਕਿਹਾ ਕਿ ਜਾਂਚ ਵਿੱਚ ਮਜੀਠੀਆ ਨਾਲ ਜੁੜੀਆਂ ਕੰਪਨੀਆਂ ਦੇ ਵਿੱਤੀ ਲੈਣ-ਦੇਣ ਦੀ ਵੀ ਜਾਂਚ ਕੀਤੀ ਗਈ ਹੈ, ਜਿਸ ਵਿੱਚ ‘ਸਰਾਇਆ ਇੰਡਸਟਰੀਜ਼’ ਪ੍ਰਮੁੱਖ ਤੌਰ ਤੇ ਸਾਹਮਣੇ ਆਈ ਹੈ। ਜਾਂਚ ਦੌਰਾਨ ਸ਼ਰਾਬ ਕੰਪਨੀਆਂ, ਸ਼ੱਕੀ ਵਿਦੇਸ਼ੀ ਇਕਾਈਆਂ ਅਤੇ ਅਕਾਲੀ ਆਗੂ ਨਾਲ ਜੁੜੇ ਵਪਾਰਕ ਸਹਿਯੋਗੀਆਂ ਦੇ ਲੈਣ-ਦੇਣ ਨੂੰ ਵੀ ਸ਼ਾਮਲ ਕੀਤਾ ਗਿਆ ਹੈ।

Continue Reading

Chandigarh

31 ਅਕਤੂਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

Published

on

By

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 31 ਅਕਤੂਬਰ ਦਿਨ ਸ਼ਨੀਵਾਰ ਨੂੰ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਬੁਲਾਈ ਗਈ ਹੈ।

ਇਹ ਮੀਟਿੰਗ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਹੋਵੇਗੀ, ਜਿਸ ਸੰਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ। ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਹਾਲਾਂਕਿ ਮੀਟਿੰਗ ਦਾ ਏਜੰਡਾ ਕੀ ਹੈ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਜੋ ਕਿ ਮੌਕੇ ਤੇ ਹੀ ਤੈਅ ਕੀਤਾ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਦੀਵਾਲੀ ਤੋਂ ਪਹਿਲਾਂ ਕੋਈ ਵੱਡਾ ਤੋਹਫ਼ਾ ਦੇ ਸਕਦੀ ਹੈ।

Continue Reading

Chandigarh

ਵਿਜੀਲੈਂਸ ਵੱਲੋਂ ਲੁਧਿਆਣਾ ਨਗਰ ਨਿਗਮ ਦਾ ਇੰਸਪੈਕਟਰ 25,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Published

on

By

ਚੰਡੀਗੜ੍ਹ, 28 ਅਕਤੂਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ ਲੁਧਿਆਣਾ ਵਿਖੇ ਤਾਇਨਾਤ ਇੰਸਪੈਕਟਰ ਸ਼ੁਭਮ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਲੁਧਿਆਣਾ ਦੇ ਅਜੀਤ ਨਗਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਜੱਦੀ ਜਾਇਦਾਦ ਨੂੰ ਉਸ ਦੇ ਅਤੇ ਉਸ ਦੇ ਭਰਾਵਾਂ ਦੇ ਨਾਮ ਤਬਦੀਲ ਕਰਵਾਉਣ ਲਈ ਉਨ੍ਹਾਂ ਵੱਲੋਂ ਲੋੜੀਂਦੇ ਦਸਤਾਵੇਜ਼ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਵਿਖੇ ਜਮ੍ਹਾਂ ਕਰਵਾਏ ਗਏ ਸਨ, ਜੋ ਸਬੰਧਤ ਇੰਸਪੈਕਟਰ ਸ਼ੁਭਮ, ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਨੂੰ ਮਾਰਕ ਕੀਤੇ ਗਏ ਸਨ। ਸ਼ਿਕਾਇਤਕਰਤਾ ਅਤੇ ਉਸ ਦੇ ਭਰਾਵਾਂ ਦੇ ਨਾਮ ਜੱਦੀ ਜਾਇਦਾਦ ਤਬਦੀਲ ਕਰਨ ਬਦਲੇ ਉਕਤ ਇੰਸਪੈਕਟਰ ਸ਼ੁਭਮ ਉਨ੍ਹਾਂ ਤੋਂ 25,000 ਰੁਪਏ ਰਿਸ਼ਵਤ ਮੰਗ ਰਿਹਾ ਸੀ।

ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਇਸ ਸਬੰਧੀ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸ ਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਇੰਸਪੈਕਟਰ ਸ਼ੁਭਮ ਨੂੰ ਸ਼ਿਕਾਇਤਕਰਤਾ ਤੋਂ 25,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending