Connect with us

Mohali

ਮੁਹਾਲੀ ਦੇ ਫੇਜ਼ 6 ਵਿੱਚ ਰੇਹੜੀਆਂ ਫੜੀਆਂ ਦੀ ਭਰਮਾਰ, ਲੋਕ ਪ੍ਰੇਸ਼ਾਨ

Published

on

ਐਸ ਏ ਐਸ ਨਗਰ, 29 ਅਕਤੂਬਰ (ਆਰ.ਪੀ.ਵਾਲੀਆ) ਸਥਾਨਕ ਫੇਜ਼ 6 ਵਿੱਚ ਰੇਹੜੀਆਂ ਫੜੀਆਂ ਦੀ ਭਰਮਾਰ ਹੋਣ ਕਾਰਨ ਇਲਾਕੇ ਦੇ ਵਸਨੀਕ, ਰਾਹਗੀਰ ਅਤੇ ਵਾਹਨ ਚਾਲਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ।

ਇਸ ਸਬੰਧੀ ਫੇਜ਼ 6 ਦੇ ਵਸਨੀਕਾਂ ਨੇ ਦੱਸਿਆ ਕਿ ਫੇਜ਼ 6 ਵਿਚਲੇ ਫੁੱਟਪਾਥਾਂ, ਹਸਪਤਾਲ ਦੇ ਸਾਹਮਣੇ ਲਾਈਟਾਂ ਅਤੇ ਸੜਕਾਂ ਦੇ ਕਿਨਾਰਿਆਂ ਤੇ ਵੱਡੀ ਗਿਣਤੀ ਵਿੱਚ ਹਰ ਦਿਨ ਰੇਹੜੀਆਂ ਫੜੀਆਂ ਲੱਗ ਰਹੀਆਂ ਹਨ। ਤਿਉਹਾਰਾਂ ਦੀ ਰੁੱਤ ਹੋਣ ਕਰਕੇ ਇਹਨਾਂ ਰੇਹੜੀਆਂ ਫੜੀਆਂ ਦੀ ਗਿਣਤੀ ਵਿੱਚ ਬਹੁਤ ਵਾਧਾ ਹੋ ਗਿਆ ਹੈ।

ਵਸਨੀਕਾਂ ਨੇ ਕਿਹਾ ਕਿ ਇਹਨਾਂ ਰੇਹੜੀਆਂ ਫੜੀਆਂ ਕਾਰਨ ਅਵਾਜਾਈ ਵਿੱਚ ਵੀ ਵਿਘਨ ਪੈਂਦਾ ਹੈ ਅਤੇ ਅਕਸਰ ਜਾਮ ਵਰਗੀ ਸਥਿਤੀ ਬਣ ਜਾਂਦੀ ਹੈ। ਜੇ ਕੋਈ ਵਿਅਕਤੀ ਇਹਨਾਂ ਰੇਹੜੀਆਂ ਫੜੀਆਂ ਵਾਲਿਆਂ ਨੂੰ ਰੇਹੜੀਆਂ ਫੜੀਆਂ ਨਾ ਲਗਾਉਣ ਲਈ ਕਹਿੰਦਾ ਹੈ ਤਾਂ ਇਹ ਰੇਹੜੀਆਂ ਫੜੀਆਂ ਵਾਲੇ ਤੁਰੰਤ ਵਿਅਕਤੀ ਨਾਲ ਝਗੜਾ ਕਰਨ ਲੱਗਦੇ ਹਨ। ਜਿਸ ਕਾਰਨ ਡਰਦਾ ਹੋਇਆ ਕੋਈ ਵੀ ਵਿਅਕਤੀ ਇਹਨਾਂ ਰੇਹੜੀਆਂ ਫੜੀਆਂ ਬਾਰੇ ਕੁਝ ਨਹੀਂ ਬੋਲਦਾ।

ਉਹਨਾਂ ਕਿਹਾ ਕਿ ਨਗਰ ਨਿਗਮ ਮੁਹਾਲੀ ਦੀ ਨਾਜਾਇਜ਼ ਕਬਜ਼ੇ ਹਟਾਓ ਟੀਮ ਵੱਲੋਂ ਅਕਸਰ ਫੇਜ਼ 1 ਅਤੇ ਹੋਰ ਫੇਜ਼ਾਂ ਤੇ ਸੈਕਟਰਾਂ ਵਿਚੋਂ ਰੇਹੜੀਆਂ ਫੜੀਆਂ ਨੂੰ ਚੁਕਵਾਇਆ ਜਾਂਦਾ ਹੈ ਪਰ ਫੇਜ਼ 6 ਵਿੱਚ ਇਸ ਟੀਮ ਵੱਲੋਂ ਕਾਫੀ ਸਮੇਂ ਤੋਂ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਰੇਹੜੀਆਂ ਫੜੀਆਂ ਵਾਲਿਆਂ ਦੇ ਹੌਂਸਲੇ ਬਹੁਤ ਵੱਧ ਗਏ ਹਨ ਅਤੇ ਉਹ ਹਰ ਦਿਨ ਧੜੱਲੇ ਨਾਲ ਬਿਨਾਂ ਕਿਸੇ ਡਰ ਦੇ ਰੇਹੜੀਆਂ ਫੜੀਆਂ ਲਗਾ ਰਹੇ ਹਨ।

ਵਸਨੀਕਾਂ ਨੇ ਕਿਹਾ ਕਿ ਇਹਨਾਂ ਰੇਹੜੀਆਂ ਫੜੀਆਂ ਹੋਣ ਕਾਰਨ ਵਾਹਨ ਚਾਲਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਕਸਰ ਰੇਹੜੀਆਂ ਫੜੀਆਂ ਤੋਂ ਸਮਾਨ ਲੈਣ ਵਾਲੇ ਲੋਕਾਂ ਦੇ ਵਾਹਨ ਵੀ ਸੜਕਾਂ ਤੇ ਖੜੇ ਰਹਿੰਦੇ ਹਨ, ਜਿਸ ਕਾਰਨ ਹੋਰ ਵਾਹਨਾਂ ਦੇ ਆਉਣ ਜਾਣ ਲਈ ਰਾਹ ਤੰਗ ਹੋ ਜਾਂਦਾ ਹੈ ਅਤੇ ਜਾਮ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ। ਉਹਨਾਂ ਮੰਗ ਕੀਤੀ ਕਿ ਫੇਜ਼ 6 ਵਿਚੋਂ ਰੇਹੜੀਆਂ ਫੜੀਆਂ ਤੁਰੰਤ ਚੁਕਵਾਈਆਂ ਜਾਣ ਤਾਂ ਕਿ ਆਵਾਜਾਈ ਵਿੱਚ ਕੋਈ ਵਿਘਨ ਨਾ ਪਵੇ।

Continue Reading

Mohali

ਭਾਜਪਾ ਆਗੂ ਹਰਦੇਵ ਸਿੰਘ ਉੱਭਾ ਵਲੋਂ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ

Published

on

By

ਮੁਹਾਲੀ ਦੇ ਅਹਿਮ ਜਨਤਕ ਮੁੱਦੇ ਬਾਰੇ ਜਾਣਕਾਰੀ ਦਿੱਤੀ

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਨਵੀਂ ਦਿੱਲੀ ਸਥਿਤ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਦਫ਼ਤਰ ਵਿਖੇ ਕਮਿਸ਼ਨ ਦੇ ਚੇਅਰਮੈਨ ਸਰਦਾਰ ਹਰਜੀਤ ਸਿੰਘ ਗਰੇਵਾਲ ਨਾਲ ਮੁਲਾਕਾਤ ਕਰਕੇ ਮੁਹਾਲੀ ਨਾਲ ਸਬੰਧਤ ਕਈ ਅਹਿਮ ਜਨਤਕ ਮੁੱਦੇ ਉਠਾਏ ਅਤੇ ਇਨ੍ਹਾਂ ਦੇ ਹੱਲ ਲਈ ਢੁਕਵੀਂ ਦਖ਼ਲਅੰਦਾਜ਼ੀ ਕਰਨ ਦੀ ਮੰਗ ਕੀਤੀ।

ਮੀਟਿੰਗ ਦਰਾਨ ਮੁਹਾਲੀ ਦੇ ਫੇਜ਼ 5 ਨੇੜੇ ਗ੍ਰੀਨ ਬੈਲਟ ਵਿੱਚ ਲੱਗੇ ਕੂੜੇ ਦੇ ਢੇਰ ਵਿੱਚ ਵਾਰ-ਵਾਰ ਅੱਗ ਲੱਗਣ ਦੀਆਂ ਘਟਨਾਵਾਂ ਅਤੇ ਇਸ ਕਾਰਨ ਪੈਦਾ ਹੋਣ ਵਾਲੇ ਧੂੰਏਂ, ਪ੍ਰਦੂਸ਼ਣ ਅਤੇ ਸਿਹਤ ਸਬੰਧੀ ਚਿੰਤਾਵਾਂ ਦਾ ਮੁੱਦਾ ਉਠਾਇਆ ਗਿਆ। ਇਸ ਡੰਪਿੰਗ ਗਰਾਊਂਡ ਨੂੰ ਸ਼ਹਿਰ ਅਤੇ ਰਿਹਾਇਸ਼ੀ ਇਲਾਕਿਆਂ ਤੋਂ ਬਾਹਰ ਤਬਦੀਲ ਕਰਨ ਦੇ ਨਾਲ-ਨਾਲ ਅੱਗ ਲੱਗਣ ਦੀਆਂ ਘਟਨਾਵਾਂ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ।

ਮੁਹਾਲੀ ਦੇ ਵੱਖ-ਵੱਖ ਸੈਕਟਰਾਂ ਅਤੇ ਪਿੰਡਾਂ (ਵੇਵ ਐਸਟੇਟ ਸੈਕਟਰ-85, 86, 88, 98, 99 ਸਮੇਤ ਹੋਰ ਪ੍ਰਭਾਵਿਤ ਇਲਾਕਿਆਂ ਅਤੇ ਪਿੰਡ ਸੰਭਾਲਕੀ ਤੇ ਨਾਨੂੰ ਮਾਜਰਾ) ਵਿੱਚ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ਦਾ ਮੁੱਦਾ ਉਠਾਇਆ ਗਿਆ। ਲੋਕਾਂ ਨੂੰ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਗੁਣਵੱਤਾ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ।

ਮੀਟਿੰਗ ਦੌਰਾਨ ਕਮਿਸ਼ਨ ਦੇ ਸਾਹਮਣੇ ਸੈਕਟਰ-87 ਵਿੱਚ ਜ਼ਮੀਨ ਐਕੁਆਇਰ ਕਰਨ ਬਦਲੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਾ ਦੇਣ ਦਾ ਮੁੱਦਾ ਵੀ ਰੱਖਿਆ ਗਿਆ ਅਤੇ ਮੰਗ ਕੀਤੀ ਗਈ ਕਿ ਜ਼ਮੀਨ ਦੀ ਮੌਜੂਦਾ ਬਾਜ਼ਾਰੀ ਕੀਮਤ, ਕਿਸਾਨਾਂ ਦੇ ਹਿੱਤਾਂ ਅਤੇ ਪ੍ਰਭਾਵਿਤ ਪਰਿਵਾਰਾਂ ਦੀਆਂ ਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਮੁਆਵਜ਼ੇ ਦੀਆਂ ਦਰਾਂ ਦੀ ਸਮੀਖਿਆ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦਿੱਤਾ ਜਾਵੇ। ਇਸਦੇ ਨਾਲ ਹੀ ਸੈਕਟਰ-66-67 ਨੂੰ ਸੈਕਟਰ-80-81 ਨਾਲ ਜੋੜਨ ਵਾਲੇ ਅਧੂਰੇ ਪੁਲ ਦੀ ਉਸਾਰੀ ਦਾ ਮੁੱਦਾ ਵੀ ਵਿਚਾਰਿਆ ਗਿਆ ਅਤੇ ਮੰਗ ਕੀਤੀ ਗਈ ਕਿ ਸਬੰਧਤ ਵਿਭਾਗ ਨਿਰਮਾਣ ਕਾਰਜ ਵਿੱਚ ਹੋ ਰਹੀ ਦੇਰੀ ਦੀ ਸਮੀਖਿਆ ਕਰਨ ਅਤੇ ਪੁਲ ਦਾ ਕੰਮ ਜਲਦ ਮੁਕੰਮਲ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਇਸ ਮੌਕੇ ਸz. ਉੱਭਾ ਨੇ ਕਮਿਸ਼ਨ ਦੇ ਚੇਅਰਮੈਨ ਨੂੰ ਇਨ੍ਹਾਂ ਸਮੱਸਿਆਵਾਂ ਕਾਰਨ ਆਮ ਲੋਕਾਂ, ਸਥਾਨਕ ਵਸਨੀਕਾਂ ਅਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਜਨਤਕ ਮੁੱਦਿਆਂ ਸਬੰਧੀ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ, ਨਗਰ ਨਿਗਮ ਮੁਹਾਲੀ, ਗਮਾਡਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੱਤਰ ਲਿਖ ਕੇ ਸਬੰਧਤ ਮਾਮਲਿਆਂ ਬਾਰੇ ਜਾਣਕਾਰੀ ਮੰਗੀ ਗਈ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਸਬੰਧਤ ਵਿਭਾਗ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਮਾਂਬੱਧ ਕਾਰਵਾਈ ਕਰਨਗੇ, ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਹਤ ਮਿਲ ਸਕੇ।

ਇਸ ਮੌਕੇ ਉਹਨਾਂ ਨਾਲ ਸz. ਪਵਨ ਸਚਦੇਵ (ਮੁਹਾਲੀ), ਸz ਰਾਜ ਕੁਮਾਰ ਰਾਸੇਵਟ ਅਤੇ ਸ੍ਰੀ ਸੁਰਿੰਦਰ ਚਾਰੀਆ ਸਮੇਤ ਹੋਰ ਪਤਵੰਤੇਵੀ ਮੌਜੂਦ ਸਨ।

Continue Reading

Mohali

ਤਿਉਹਾਰਾਂ ਮੌਕੇ ਮੁਹਾਲੀ ਪੁਲੀਸ ਨੇ ਕੀਤੇ ਸਖ਼ਤ ਸੁਰੱਖਿਆ ਪ੍ਰਬੰਧ

Published

on

By

ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ ਕੀਤੀ ਜਾ ਰਹੀ ਹੈ ਚੈਕਿੰਗ

ਐਸ ਏ ਐਸ ਨਗਰ, 29 ਅਕਤੂਬਰ (ਆਰ.ਪੀ. ਵਾਲੀਆ) ਅੱਜ ਕੱਲ ਸ਼ਹਿਰ ਵਿੱਚ ਹਰ ਪਾਸੇ ਤਿਉਹਾਰਾਂ ਦੇ ਸੀਜਨ ਦੀਆਂ ਰੌਣਕਾਂ ਲੱਗੀਆਂ ਹੋਈਆਂ ਹਨ ਅਤੇ ਇਸ ਦੌਰਾਨ ਸ਼ਹਿਰ ਵਾਸੀਆਂ ਦੀ ਸੁਰੱਖਿਆ ਅਤੇ ਕਿਸੇ ਅਣਸੁਖਾਂਵੀ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਮੁਹਾਲੀ ਪੁਲੀਸ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਇਹਨਾਂ ਪ੍ਰਬੰਧਾਂ ਦੇ ਤਹਿਤ ਪੁਲੀਸ ਵੱਲੋਂ ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਹਰ ਸ਼ੱਕੀ ਵਿਅਕਤੀ ਦੀ ਪੁਛਗਿੱਛ ਕੀਤੀ ਜਾ ਰਹੀ ਹੈ ਤਾਂ ਕਿ ਤਿਉਹਾਰੀ ਸੀਜਨ ਦੌਰਾਨ ਸ਼ਹਿਰ ਵਿੱਚ ਕੋਈ ਅਣਸੁਖਾਂਵੀ ਘਟਨਾ ਨਾ ਵਾਪਰ ਸਕੇ।

ਇਸ ਦੌਰਾਨ ਪੁਲੀਸ ਵੱਲੋਂ ਕਈ ਇਲਾਕਿਆਂ ਵਿੱਚ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ ਤਾਂ ਕਿ ਤਿਉਹਾਰਾਂ ਦੀ ਆੜ ਵਿੱਚ ਕੋਈ ਵੀ ਮਾੜਾ ਅਨਸਰ ਕੋਈ ਸ਼ੱਕੀ ਚੀਜ਼ ਸ਼ਹਿਰ ਵਿੱਚ ਨਾ ਲਿਆ ਸਕੇ। ਹਰ ਪਾਸੇ ਪੁਲੀਸ ਫੋਰਸ ਦੀ ਤੈਨਾਤੀ ਕਾਰਨ ਲੋਕਾਂ ਵਿੱਚ ਵੀ ਸੁੱਰਖਿਆ ਦੀ ਭਾਵਨਾ ਪਾਈ ਜਾ ਰਹੀ ਹੈ।

Continue Reading

Mohali

ਮੋਟੇ ਮਾਜਰਾ ਨੂੰ ਜਾਂਦੀ ਸੜਕ ਦੀ ਖਸਤਾ ਹਾਲਤ ਦੀ ਤੁਰੰਤ ਮੁਰੰਮਤ ਕਰਵਾਏ ਸਰਕਾਰ : ਪਰਵਿੰਦਰ ਸਿੰਘ ਸੋਹਾਣਾ

Published

on

By

ਐਸ ਏ ਐਸ ਨਗਰ, 29 ਅਕਤੂਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਮੁਹਾਲੀ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੇ ਵਿਧਾਨਸਭਾ ਹਲਕਾ ਮੁਹਾਲੀ ਦੇ ਪਿੰਡ ਮੋਟੇ ਮਾਜਰਾ ਨੂੰ ਲਾਂਡਰਾਂ-ਬਨੂੜ ਰੋਡ ਤੋਂ ਜਾਂਦੀ ਸੜਕ ਦੀ ਖਸਤਾ ਹਾਲਤ ਦੀ ਤੁਰੰਤ ਮੁਰਮੰਤ ਕਰਵਾਉਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਇਸ ਸੋਕ ਦੀ ਮਾੜੀ ਹਾਲਤ ਸਰਕਾਰ ਦੇ ਵਿਕਾਸ ਦੇ ਦਾਅਵਿਆਂ ਦੀ ਅਸਲੀਅਤ ਬਿਆਨ ਕਰ ਰਹੀ ਹੈ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪਿੰਡ ਦੇ ਲੋਕਾਂ ਨੂੰ ਹਰ ਰੋਜ਼ ਇਸ ਖਸਤਾ ਸੜਕ ਤੋਂ ਲੰਘਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਬਾਵਜੂਦ ਸੜਕ ਦੀ ਮੁਰੰਮਤ ਲਈ ਕੋਈ ਠੋਸ ਕਾਰਵਾਈ ਨਜ਼ਰ ਨਹੀਂ ਆ ਰਹੀ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਧਾਇਕ ਨੂੰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ।

ਉਨ੍ਹਾਂ ਸਵਾਲ ਕੀਤਾ ਕਿ ਜਦੋਂ ਲੋਕਾਂ ਨੂੰ ਆਵਾਜਾਈ ਵਰਗੀਆਂ ਬੁਨਿਆਦੀ ਸਹੂਲਤਾਂ ਲਈ ਵੀ ਜੱਦੋਜਹਿਦ ਕਰਨੀ ਪਵੇ, ਤਾਂ ਵਿਕਾਸ ਦੇ ਦਾਅਵਿਆਂ ਦਾ ਕੀ ਅਰਥ ਰਹਿ ਜਾਂਦਾ ਹੈ? ਉਹਨਾਂ ਮੰਗ ਕੀਤੀ ਕਿ ਮੋਟੇ ਮਾਜਰਾ ਨੂੰ ਜਾਂਦੀ ਇਸ ਸੜਕ ਦੀ ਹਾਲਤ ਦਾ ਤੁਰੰਤ ਜਾਇਜ਼ਾ ਲਿਆ ਜਾਵੇ ਅਤੇ ਲੋਕਾਂ ਨੂੰ ਰਾਹਤ ਦੇਣ ਲਈ ਮੁਰੰਮਤ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਠਾਉਣਾ ਜਾਰੀ ਰੱਖਿਆ ਜਾਵੇਗਾ।

ਇਸ ਮੌਕੇ ਰਜਿੰਦਰ ਸਿੰਘ ਸ਼ਮਸ਼ੇਰ ਸਿੰਘ ਪੰਚ, ਸ਼ਮਸ਼ੇਰ ਸਿੰਘ ਗੋਗਾ, ਛੱਜੂ ਸਿੰਘ ਬਲਵਿੰਦਰ ਸਿੰਘ ਮੋਟੇ ਮਾਜਰਾ ਹਾਜ਼ਰ ਸਨ।

Continue Reading

Latest News

Trending