Connect with us

Chandigarh

ਚੰਡੀਗੜ੍ਹ ਵਿੱਚ ਰਾਸ਼ਟਰੀ ਪੱਧਰ ਦੀ ਕਲਾ ਪ੍ਰਦਰਸ਼ਨੀ ਕਲਰ ਸਟਰੋਕਸ” ਆਰੰਭ, 2 ਨਵੰਬਰ ਤਕ ਚਲੇਗੀ

Published

on

ਚੰਡੀਗੜ੍ਹ, 31 ਅਕਤੂਬਰ (ਸ.ਬ.) ਯੂਨਿਕ ਸੋਸਾਇਟੀ ਆਫ ਆਰਟਿਸਟਸ, ਪੰਚਕੂਲਾ (ਰਜਿ.) ਵੱਲੋਂ ਪੰਜਾਬ ਕਲਾ ਭਵਨ, ਸੈਕਟਰ 16, ਚੰਡੀਗੜ ਵਿਖੇ ਲਗਾਈ ਗਈ ਚਾਰ ਦਿਨਾ ਰਾਸ਼ਟਰੀ ਪੱਧਰ ਕਲਾ ਪ੍ਰਦਰਸ਼ਨੀ ਕਲਰ ਸਟਰੋਕਸ” ਆਰੰਭ ਹੋ ਗਈ ਹੈ। ਇਸਦਾ ਰਸਮੀ ਉਦਘਾਟਨ ਮੁੱਖ ਮਹਿਮਾਨ ਅਤੇ ਚੰਡੀਗੜ ਬਾਲ ਅਧਿਕਾਰ ਸੁਰਖਿਆ ਕਮਿਸ਼ਨ ਦੇ ਪ੍ਰਧਾਨ ਸ਼ਿਪ੍ਰਾ ਬੰਸਲ ਵਲੋਂ ਕੀਤਾ ਗਿਆ। ਇਸ ਮੌਕੇ ਉਹਨਾਂ ਕਿਹਾ ਕਿ ਕਲਾਕਾਰ ਸਮਾਜ ਦੇ ਵੱਖ ਵੱਖ ਰੂਪਾਂ ਨੂੰ ਸਾਡੇ ਸਾਮ੍ਹਣੇ ਲਿਆਂਉਂਦੇ ਹਨ ਅਤੇ ਇਹਨਾਂ ਦਾ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਹੈ।

ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ 2 ਨਵੰਬਰ ਤੱਕ ਚਲਣ ਵਾਲੀ ਇਸ ਪ੍ਰਦਰਸ਼ਨੀ ਵਿੱਚ ਟ੍ਰਾਇਸਿਟੀ ਖੇਤਰ ਚੰਡੀਗੜ, ਮੁਹਾਲੀ ਅਤੇ ਪੰਚਕੂਲਾ ਦੇ 29 ਕਲਾਕਾਰਾਂ ਦੀ ਪੇਂਟਿੰਗਸ ਅਤੇਮੂਰਤੀ ਕਲਾਵਾਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Continue Reading

Chandigarh

ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨਸਭਾ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Published

on

By

ਧੂਰੀ ਤੋਂ ਤੀਜੀ ਵਾਰ ਕਿਸਮਤ ਅਜ਼ਮਾਉਣਗੇ ਭਗਵੰਤ ਮਾਨ, ਮੁਹਾਲੀ ਤੋਂ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਮੁੜ ਲੜਣਗੇ ਚੋਣ

ਚੰਡੀਗੜ੍ਹ, 31 ਅਕਤੂਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਵਲੋਂ ਜਾਰੀ ਕੀਤੀ ਗਈ ਇਸ ਸੂਚੀ ਇਸ ਵਿੱਚ ਸਭ ਤੋਂ ਪ੍ਰਮੁੱਖ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਹੈ ਜਿਨ੍ਹਾਂ ਨੂੰ ਇਕ ਵਾਰ ਫਿਰ ਧੂਰੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਆਮ ਆਦਮੀ ਪਾਰਟੀ ਨੇ ਅੱਜ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।

ਪਾਰਟੀ ਵਲੋਂ ਜਾਰੀ ਕੀਤੀ ਗਈ ਇਸ ਸੂਚੀ ਵਿੱਚ ਕਈ ਪੁਰਾਣੇ ਤੇ ਮੌਜੂਦਾ ਵਿਧਾਇਕਾਂ ਨੂੰ ਵੀ ਮੁੜ ਚੋਣ ਮੈਦਾਨ ਵਿੱਚ ਉਤਾਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਨ੍ਹਾਂ ਵਿੱਚ ਅਜਿਹੇ ਆਗੂ ਵੀ ਸ਼ਾਮਲ ਹਨ, ਜੋ 2017 ਅਤੇ 2022 ਵਿੱਚ ਲਗਾਤਾਰ ਦੋ ਵਾਰ ਵਿਧਾਨ ਸਭਾ ਚੋਣ ਜਿੱਤ ਚੁੱਕੇ ਹਨ।

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਅਹੁਦੇ ਦਾ ਚਿਹਰਾ ਐਲਾਨਿਆ ਸੀ ਅਤੇ ਉਨ੍ਹਾਂ ਨੇ ਸੰਸਦ ਮੈਂਬਰ ਦਾ ਅਹੁਦਾ ਛੱਡ ਕੇ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਅਤੇ ਜਿੱਤ ਦਰਜ ਕੀਤੀ। 16 ਮਾਰਚ 2022 ਨੂੰ ਉਨ੍ਹਾਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਹੁਣ ਪਾਰਟੀ ਨੇ 2027 ਦੀਆਂ ਚੋਣਾਂ ਲਈ ਵੀ ਉਨ੍ਹਾਂ ਨੂੰ ਇਸੇ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ।

ਸੂਚੀ ਵਿੱਚ 2017 ਅਤੇ 2022 ਵਿੱਚ ਵਿਧਾਨ ਸਭਾ ਚੋਣਾਂ ਜਿੱਤ ਕੇ ਲਗਾਤਾਰ ਦੋ ਵਾਰ ਸਦਨ ਵਿੱਚ ਪਹੁੰਚ ਚੁੱਕੇ ਆਪਣੇ ਜਿਹਨਾਂ ਪੁਰਾਣੇ ਵਿਧਾਇਕਾਂ ਨੂੰ ਮੁੜ ਮੌਕਾ ਦਿੱਤਾ ਗਿਆ ਹੈ ਉਹਨਾਂ ਵਿੱਚ ਕੋਟਕਪੂਰਾ ਤੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਗੜ੍ਹਸ਼ੰਕਰ ਤੋਂ ਜੈ ਕ੍ਰਿਸ਼ਨ ਸਿੰਘ ਰੌੜੀ, ਨਿਹਾਲ ਸਿੰਘ ਵਾਲਾ ਤੋਂ ਮਨਜੀਤ ਸਿੰਘ ਬਿਲਾਸਪੁਰ, ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ ਅਤੇ ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ ਦੇ ਨਾਮ ਸ਼ਾਮਿਲ ਹਨ।

ਇਸ ਤੋਂ ਇਲਾਵਾ ਪਹਿਲੀ ਸੂਚੀ ਵਿੱਚ ਕਈ ਅਜਿਹੇ ਵਿਧਾਇਕਾਂ ਨੂੰ ਵੀ ਉਮੀਦਵਾਰ ਐਲਾਨਿਆ ਗਿਆ ਹੈ, ਜਿਨ੍ਹਾਂ ਨੇ 2022 ਵਿੱਚ ਪਹਿਲੀ ਵਾਰ ਵਿਧਾਨ ਸਭਾ ਚੋਣ ਜਿੱਤੀ ਸੀ ਅਤੇ ਹੁਣ ਦੂਜੀ ਵਾਰ ਚੋਣ ਮੈਦਾਨ ਵਿੱਚ ਉਤਰਨਗੇ। ਇਨ੍ਹਾਂ ਵਿੱਚ ਐਸ ਏ ਐਸ ਨਗਰ ਦੇ ਵਿਧਾਇਕ ਸz ਕੁਲਵੰਤ ਸਿੰਘ, ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਅੰਮ੍ਰਿਤਸਰ ਦੱਖਣੀ ਤੋਂ ਡਾ. ਇੰਦਰਬੀਰ ਸਿੰਘ ਨਿੱਝਰ, ਕਰਤਾਰਪੁਰ ਤੋਂ ਬਲਕਾਰ ਸਿੰਘ, ਹੁਸ਼ਿਆਰਪੁਰ ਤੋਂ ਬ੍ਰਹਮ ਸ਼ੰਕਰ ਸ਼ਰਮਾ ਜਿੰਪਾ, ਫਤਹਿਗੜ੍ਹ ਸਾਹਿਬ ਤੋਂ ਲਖਬੀਰ ਸਿੰਘ ਰਾਏ, ਲੁਧਿਆਣਾ ਪੂਰਬੀ ਤੋਂ ਦਲਜੀਤ ਸਿੰਘ ਗਰੇਵਾਲ, ਆਤਮ ਨਗਰ ਤੋਂ ਕੁਲਵੰਤ ਸਿੰਘ ਸਿੱਧੂ, ਲੁਧਿਆਣਾ ਕੇਂਦਰੀ ਤੋਂ ਅਸ਼ੋਕ ਪਰਾਸ਼ਰ ਪੱਪੀ, ਜਲਾਲਾਬਾਦ ਤੋਂ ਜਗਦੀਪ ਕੰਬੋਜ ਗੋਲਡੀ, ਮੁਕਤਸਰ ਤੋਂ ਜਗਦੀਪ ਸਿੰਘ ਕਾਕਾ ਬਰਾੜ ਅਤੇ ਭਦੌੜ ਤੋਂ ਲਾਭ ਸਿੰਘ ਉਗੋਕੇ ਵਰਗੇ ਨਾਂ ਸ਼ਾਮਲ ਹਨ।

ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰਾਂ ਵਿੱਚ ਹਲਕਾ ਬਟਾਲਾ ਤੋਂ ਅਮਨਸ਼ੇਰ ਸਿੰਘ (ਸ਼ੈਰੀ ਕਲਸੀ), ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ, ਤਰਨ ਤਾਰਨ ਤੋਂ ਹਰਮੀਤ ਸਿੰਘ ਸੰਧੂ, ਖੇਮਖਰਨ ਤੋਂ ਸਰਵਣ ਸਿੰਘ ਧੁਨ, ਨਕੋਦਰ ਤੋਂ ਇੰਦਰਜੀਤ ਕੌਰ ਮਾਨ, ਦਸੂਹਾ ਤੋਂ ਕਰਮਬੀਰ ਸਿੰਘ ਘੁੰਮਣ, ਉੜਮੁੜ ਤੋਂ ਜਸਵੀਰ ਸਿੰਘ ਰਾਜਾ ਗਿੱਲ, ਚੱਬੇਵਾਲ ਤੋਂ ਇਸ਼ਾਂਕ ਕੁਮਾਰ ਚੱਬੇਵਾਲ, ਬਲਾਚੌਰ ਤੋਂ ਸੰਤੋਸ਼ ਕਟਾਰੀਆ, ਰੂਪਨਗਰ ਤੋਂ ਦਿਨੇਸ਼ ਚੱਢਾ, ਅਮਲੋਹ ਤੋਂ ਗੁਰਿੰਦਰ ਸਿੰਘ ਗੈਰੀ ਵੜਿੰਗ, ਲੁਧਿਆਣਾ ਉੱਤਰੀ ਤੋਂ ਮਦਨ ਲਾਲ ਬੱਗਾ, ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ, ਸਮਰਾਲਾ ਤੋਂ ਜਗਤਾਰ ਸਿੰਘ ਦਿਆਲਪੁਰਾ, ਪਾਇਲ ਤੋਂ ਮਨਵਿੰਦਰ ਸਿੰਘ ਗਿਆਸਪੁਰਾ, ਬਾਘਾ ਪੁਰਾਣਾ ਤੋਂ ਅੰਮ੍ਰਿਤਪਾਲ ਸਿੰਘ ਸੁਖਾਨੰਦ, ਮੋਗਾ ਤੋਂ ਡਾ. ਅਮਨਦੀਪ ਕੌਰ ਅਰੋੜਾ, ਧਰਮਕੋਟ ਤੋਂ ਦਵਿੰਦਰ ਜੀਤ ਸਿੰਘ ਲਾਡੀ ਧੋਸ, ਫਾਜ਼ਿਲਕਾ ਤੋਂ ਨਰਿੰਦਰਪਾਲ ਸਿੰਘ ਸਵਨਾ, ਕੋਟਕਪੁਰਾ ਤੋਂ ਕੁਲਤਾਰ ਸਿੰਘ ਸੰਧਵਾਂ, ਜੈਤੋ ਤੋਂ ਅਮਲੋਕ ਸਿੰਘ, ਸਰਦੂਲਗੜ੍ਹ ਤੋਂ ਗੁਰਪ੍ਰੀਤ ਸਿੰਘ ਬੰਨਿਆਵਾਲੀਂ, ਮਹਿਲ ਕਲਾਂ ਤੋਂ ਕੁਲਵੰਤ ਸਿੰਘ ਪੰਡੋਰੀ, ਅਮਰਗੜ੍ਹ ਤੋਂ ਜਸਵੰਤ ਸਿੰਘ ਗੱਜਣ ਮਾਜਰਾ, ਪਟਿਆਲਾ ਤੋਂ ਅਜੀਤਪਾਲ ਸਿੰਘ ਕੋਹਲੀ ਨੂੰ ਟਿਕਟ ਦਿੱਤੀ ਗਈ ਹੈ।

ਪੰਜਾਬ ਵਿਧਾਨ ਸਭਾ ਵਿੱਚ ਕੁੱਲ 117 ਸੀਟਾਂ ਹਨ। ਪਹਿਲੀ ਸੂਚੀ ਵਿੱਚ 40 ਉਮੀਦਵਾਰਾਂ ਦੇ ਨਾਂ ਐਲਾਨਣ ਤੋਂ ਬਾਅਦ 77 ਸੀਟਾਂ ਤੇ ਪਾਰਟੀ ਨੂੰ ਅਜੇ ਉਮੀਦਵਾਰਾਂ ਦੇ ਨਾਂ ਤੈਅ ਕਰਨੇ ਹਨ। ਪਾਰਟੀ ਵਲੋਂ ਸਾਰੀਆਂ ਸੀਟਾਂ ਤੇ ਇਕੱਠੇ ਉਮੀਦਵਾਰ ਐਲਾਨਣ ਦੀ ਬਜਾਏ ਪੜਾਅਵਾਰ ਤਰੀਕੇ ਨਾਲ ਚੋਣਾਂ ਦੀ ਤਿਆਰੀ ਅੱਗੇ ਵਧਾਈ ਜਾ ਰਹੀ ਹੈ। ਆਉਣ ਵਾਲੀਆਂ ਸੂਚੀਆਂ ਵਿੱਚ ਨਵੇਂ ਚਿਹਰਿਆਂ, ਮੰਤਰੀਆਂ ਅਤੇ ਉਨ੍ਹਾਂ ਵਿਧਾਨ ਸਭਾ ਹਲਕਿਆਂ ਦੇ ਆਗੂਆਂ ਤੇ ਨਜ਼ਰ ਰਹੇਗੀ, ਜਿੱਥੇ ਪਾਰਟੀ ਸੰਗਠਨ ਬਦਲਾਅ ਹੋਏ ਹਨ।

2027 ਦੀਆਂ ਚੋਣਾਂ ਭਗਵੰਤ ਮਾਨ ਲਈ ਸਿਆਸੀ ਤੌਰ ਤੇ ਵੱਖਰੀ ਅਹਿਮੀਅਤ ਰੱਖਣਗੀਆਂ। 2014 ਅਤੇ 2019 ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਬਣਨ ਤੋਂ ਬਾਅਦ 2022 ਵਿੱਚ ਧੂਰੀ ਤੋਂ ਵਿਧਾਇਕ ਅਤੇ ਮੁੱਖ ਮੰਤਰੀ ਬਣਨ ਤੱਕ ਦਾ ਸਫ਼ਰ ਤੈਅ ਕਰਨ ਵਾਲੇ ਮਾਨ ਹੁਣ ਆਪਣੀ ਸਰਕਾਰ ਦੇ ਪੰਜ ਸਾਲਾਂ ਦੇ ਕੰਮਕਾਜ ਦੇ ਆਧਾਰ ਤੇ ਜਨਤਾ ਵਿੱਚ ਜਾਣਗੇ।

Continue Reading

Chandigarh

ਪਟਿਆਲਾ ਪੁਲੀਸ ਵੱਲੋਂ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 3 ਮੁਲਜ਼ਮ ਗ੍ਰਿਫ਼ਤਾਰ

Published

on

By

9 ਪਿਸਤੌਲਾਂ, 10 ਜ਼ਿੰਦਾ ਕਾਰਤੂਸ ਅਤੇ 16 ਮੈਗਜ਼ੀਨ ਬਾਮਦ ਕੀਤੇ

ਚੰਡੀਗੜ੍ਹ, 31 ਅਕਤੂਬਰ (ਸ.ਬ.) ਪਟਿਆਲਾ ਪੁਲੀਸ ਵੱਲੋਂ ਥਾਣਾ ਸਿਟੀ ਰਾਜਪੁਰਾ ਅਤੇ ਸੀ. ਆਈ. ਏ. ਰਾਜਪੁਰਾ ਦੀਆਂ ਸਾਂਝੀਆਂ ਟੀਮਾਂ ਨੇ ਇੱਕ ਹਥਿਆਰ ਸਪਲਾਈ ਨੈਟਵਕਰ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਹਨਾਂ ਤੋਂ 9 ਪਿਸਤੌਲਾਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਹਥਿਆਰ ਕਥਿਤ ਤੌਰ ਤੇ ਮੱਧ ਪ੍ਰਦੇਸ਼ ਤੋਂ ਮੰਗਵਾਏ ਗਏ ਸਨ। ਇਸ ਗੈਰ-ਕਾਨੂੰਨੀ ਹਥਿਆਰਾਂ ਦੇ ਨੈਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਉਹਨਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ .32 ਬੋਰ ਦੀਆਂ 9 ਪਿਸਤੌਲਾਂ, 10 ਜ਼ਿੰਦਾ ਕਾਰਤੂਸ, 16 ਮੈਗਜ਼ੀਨ ਅਤੇ ਇੱਕ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਸਿਟੀ ਰਾਜਪੁਰਾ ਵਿਖੇ ਆਰਮਜ਼ ਐਕਟ ਅਤੇ ਬੀ. ਐਨ. ਐਸ. ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

ਐਸ. ਪੀ. (ਡੀ) ਰਾਜੇਸ਼ ਛਿੱਬੜ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾ ਦੀ ਪਛਾਣ ਜਸਵਿੰਦਰ ਸਿੰਘ ਉਰਫ਼ ਗੋਰਾ ਵਾਸੀ ਪਿੰਡ ਕੋਟਿਰ ਸਿੰਘ ਵਾਲਾ, ਥਾਣਾ ਭਗਤਾ ਭਾਈ, ਜ਼ਿਲ੍ਹਾ ਬਠਿੰਡਾ (ਜਿਸਦੇ ਵਿਰੁੱਧ ਪਹਿਲਾਂ ਵੀ ਅਸਲਾ ਐਕਟ ਅਤੇ ਚੋਰੀ ਦੇ ਪਰਚੇ ਦਰਜ ਹਨ), ਲਖਵੀਰ ਸਿੰਘ ਉਰਫ਼ ਲਾਡੀ ਵਾਸੀ ਪਿੰਡ ਅਲੀਪੁਰ ਮੰਡਵਾਲ, ਥਾਣਾ ਖੇੜੀ ਗੰਡਿਆਂ, ਜ਼ਿਲ੍ਹਾ ਪਟਿਆਲਾ (ਇਸ ਵਿਰੁੱਧ ਪਹਿਲਾਂ ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਦੇ ਪਰਚੇ ਦਰਜ ਹਨ) ਅਤੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਅਮੀਰ ਕਲੋਨੀ, ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਖ਼ੁਲਾਸਾ ਹੋਇਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਮੱਧ ਪ੍ਰਦੇਸ਼ ਤੋਂ ਲਿਆਂਦੇ ਗਏ ਸਨ। ਮੁਲਜ਼ਮ ਜਸਵਿੰਦਰ ਸਿੰਘ ਉਰਫ਼ ਗੋਰਾ ਦੇ ਬੰਬੀਹਾ ਗੈਂਗ ਨਾਲ ਸਬੰਧ ਸਾਹਮਣੇ ਆਏ ਹਨ ਅਤੇ ਉਸ ਵੱਲੋਂ ਇਹ ਹਥਿਆਰ ਬੰਬੀਹਾ ਗੈਂਗ ਲਈ ਸਪਲਾਈ ਕੀਤੇ ਜਾਣੇ ਸਨ। ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਜਸਵਿੰਦਰ ਸਿੰਘ ਆਪਣੇ ਪਿੰਡ ਦੇ ਦੋ ਵਿਅਕਤੀਆਂ ਨਾਲ ਨਿੱਜੀ ਰੰਜਿਸ਼ ਰੱਖਦਾ ਸੀ ਅਤੇ ਉਨ੍ਹਾਂ ਦਾ ਕਤਲ ਕਰਨ ਦੀ ਯੋਜਨਾ ਬਣਾ ਰਿਹਾ ਸੀ। ਪੁਲੀਸ ਅਨੁਸਾਰ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਹਥਿਆਰਾਂ ਦੇ ਪੂਰੇ ਨੈਟਵਰਕ ਅਤੇ ਹੋਰ ਸ਼ਾਮਲ ਵਿਅਕਤੀਆਂ ਦਾ ਪਤਾ ਲਗਾਇਆ ਜਾ ਸਕੇ।

Continue Reading

Chandigarh

2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ : ਡਾ. ਬਲਜੀਤ ਕੌਰ

Published

on

By

ਚੰਡੀਗੜ੍ਹ, 31 ਅਕਤੂਬਰ (ਸ.ਬ.) ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਸਾਲ 2026-27 ਦੇ ਬਜਟ ਪ੍ਰਸਤਾਵਾਂ ਸਬੰਧੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕਰੀਬ 2.70 ਲੱਖ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਲਈ ਲਗਭਗ 245 ਕਰੋੜ ਦਾ ਅਨੁਮਾਨਿਤ ਖਰਚ ਪ੍ਰਸਤਾਵਿਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਪੂਰੀ ਪਾਰਦਰਸ਼ਤਾ ਅਤੇ ਸਮਰਪਣ ਨਾਲ ਲਾਗੂ ਕੀਤਾ ਜਾ ਰਿਹਾ ਹੈ, ਜਿਸ ਸਦਕਾ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਵਿਦਿਆਰਥੀ ਉੱਚ ਸਿੱਖਿਆ ਹਾਸਲ ਕਰਕੇ ਆਪਣੇ ਸੁਪਨੇ ਸਾਕਾਰ ਕਰ ਰਹੇ ਹਨ।

ਮੰਤਰੀ ਨੇ ਕਿਹਾ ਕਿ ਸਾਲ 2020-21 ਦੇ ਮੁਕਾਬਲੇ ਸਾਲ 2025-26 ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 40 ਫੀਸਦੀ ਵਾਧਾ ਹੋਇਆ ਹੈ, ਜੋ ਕਿ ਸਕੀਮ ਦੀ ਵਧਦੀ ਪਹੁੰਚ ਅਤੇ ਸਰਕਾਰ ਵੱਲੋਂ ਯੋਗ ਵਿਦਿਆਰਥੀਆਂ ਤੱਕ ਲਾਭ ਪਹੁੰਚਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਪ੍ਰਮਾਣ ਹੈ। ਉਹਨਾਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ 30 ਜਨਵਰੀ, 2026 ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਜਾਗਰੂਕਤਾ ਸਮਾਗਮ ਕਰਵਾਇਆ ਗਿਆ ਸੀ, ਜਿਸ ਵਿੱਚ 10 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਵੱਲੋਂ ਭਾਗ ਲਿਆ ਸੀ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਸਕੀਮ ਨੂੰ ਨੈਸ਼ਨਲ ਸਕਾਲਰਸ਼ਿਪ ਪੋਰਟਲ ਰਾਹੀਂ ਆਨਲਾਈਨ ਲਾਗੂ ਕੀਤਾ ਗਿਆ ਹੈ ਅਤੇ ਵਿਭਾਗ ਵਲੋਂ ਅਰਜ਼ੀ ਪ੍ਰਕਿਰਿਆ ਸਬੰਧੀ ਜਾਣਕਾਰੀ, ਤਕਨੀਕੀ ਸਮੱਸਿਆਵਾਂ ਦੇ ਹੱਲ ਅਤੇ ਸਕੀਮ ਬਾਰੇ ਜਾਗਰੂਕਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

Continue Reading

Latest News

Trending