Connect with us

Punjab

ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ

Published

on

ਮਾਨਸਾ, 31 ਅਕਤੂਬਰ (ਸ.ਬ.) ਪੁਨਰ ਸਰਜੀਤ ਦੇ ਆਗੂ ਅਤੇ ਸ੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਡਰੱਗ ਮਾਫੀਆ ਇੰਨਾ ਪਾਵਰਫੁਲ ਹੋ ਚੁੱਕਿਆ ਹੈ ਕਿ ਸਰਕਾਰਾਂ ਵੀ ਡਰੱਗ ਮਾਫੀਆ ਨੂੰ ਹੱਥ ਪਾਉਣ ਤੋਂ ਸੰਕੋਚ ਕਰ ਰਹੀਆਂ ਹਨ। ਮਾਨਸਾ ਪਹੁੰਚੇ ਪੁਨਰ ਸਰਜੀਤ ਦੇ ਆਗੂ ਅਤੇ ਸ੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕੀਤੀ ਗਈ ਅਤੇ ਨਸ਼ੇ ਨੂੰ ਜੜ ਤੋਂ ਖਤਮ ਕਰਨ ਦੇ ਲਈ ਸਮੁੱਚੇ ਪੰਜਾਬ ਨੂੰ ਇੱਕ ਮੰਚ ਤੇ ਇਕੱਠੇ ਹੋਣ ਦਾ ਵੀ ਸੁਨੇਹਾ ਦਿੱਤਾ।

ਮਾਨਸਾ ਵਿੱਚ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਨੂੰ ਨਸ਼ਾ ਤਸਕਰ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਤੋਂ ਬਾਅਦ ਲਗਾਤਾਰ ਮਾਨਸਾ ਦੇ ਵਿੱਚ ਅਠਾਰਵੇਂ ਦਿਨ ਵੀ ਅੱਜ ਇਨਸਾਫ ਮੋਰਚੇ ਦਾ ਧਰਨਾ ਜਾਰੀ ਹੈ। ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰਨ ਦੇ ਲਈ ਅਕਾਲ ਤਖਤ ਦੇ ਸਾਬਕਾ ਜਥੇਦਾਰ ਅਤੇ ਪੁਨਰ ਸਰਜੀਤ ਦੇ ਆਗੂ ਗਿਆਨੀ ਹਰਪ੍ਰੀਤ ਸਿੰਘ ਘਰ ਪਹੁੰਚੇ, ਜਿੱਥੇ ਉਨ੍ਹਾਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ।

ਉਥੇ ਹੀ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਡਰੱਗ ਮਾਫੀਆ ਇਨ੍ਹਾਂ ਪਾਵਰਫੁਲ ਹੋ ਚੁੱਕਿਆ ਹੈ ਕਿ ਸਰਕਾਰਾਂ ਵੀ ਇਨ੍ਹਾਂ ਨੂੰ ਹੱਥ ਪਾਉਣ ਤੋਂ ਸੰਕੋਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ਾ ਸਾਡੇ ਸਕੂਲਾਂ ਤੱਕ ਪਹੁੰਚ ਚੁੱਕਿਆ ਹੈ ਅਤੇ ਦਸਵੀਂ ਕਲਾਸ ਤੱਕ ਦੇ ਬੱਚੇ ਵੀ ਨਸ਼ੇ ਦੇ ਆਦੀ ਹੋ ਚੁੱਕੇ ਨੇ ਪਰ ਪੰਜਾਬ ਦੇ ਵਿੱਚ ਹਰ ਸਮਾਜ ਦੇ ਬੰਦੇ ਨੂੰ ਹਰ ਪਾਰਟੀ ਨੂੰ ਇਕੱਠੇ ਹੋ ਕੇ ਨਸ਼ੇ ਨੂੰ ਖਤਮ ਕਰਨ ਦੇ ਲਈ ਪਹਿਲ ਕਰਨੀ ਚਾਹੀਦੀ ਹੈ ਤਾਂ ਕਿ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਮਾਨਸਾ ਦੇ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਲਈ ਚੱਲ ਰਹੇ ਮੋਰਚੇ ਦੇ ਵਿੱਚ ਹਰ ਵਿਅਕਤੀ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ ਜਿੱਥੇ ਰਾਜਨੀਤਿਕ ਪਾਰਟੀਆਂ ਦੇ ਆਗੂ ਵੀ ਪਹੁੰਚ ਰਹੇ ਹਨ ਅਤੇ ਉਨ੍ਹਾਂ ਨੂੰ ਵੀ ਰਾਜਨੀਤੀ ਨੂੰ ਦੂਰ ਰੱਖ ਕੇ ਸਿਰਫ ਤੇ ਸਿਰਫ ਨਸ਼ੇ ਦੇ ਖ਼ਿਲਾਫ਼ ਅਤੇ ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ ਦੇ ਲਈ ਬੋਲਣਾ ਚਾਹੀਦਾ ਹੈ।

Continue Reading

Punjab

ਭਾਈ ਬੇਅੰਤ ਸਿੰਘ ਦੀ ਬਰਸੀ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Published

on

By

ਅੰਮ੍ਰਿਤਸਰ, 31 ਅਕਤੂਬਰ (ਸ.ਬ.) ਮਰਹੂਮ ਇੰਦਰਾ ਗਾਂਧੀ ਦੇ ਕਤਲ ਮੌਕੇ ਸੁਰੱਖਿਆ ਬਲਾਂ ਦੀ ਗੋਲੀ ਦਾ ਨਿਸ਼ਾਨਾ ਬਣੇ ਭਾਈ ਬੇਅੰਤ ਸਿੰਘ ਦੇ ਬਰਸੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨੇ ਹੁਕਮਨਾਮਾ ਸਰਵਣ ਕਰਵਾਇਆ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਸਮੇਂ ਦੀ ਕਾਂਗਰਸ ਹਕੂਮਤ ਵੱਲੋਂ 1984 ਵਿੱਚ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਤੇ ਕੀਤੇ ਹਮਲੇ ਨੇ ਸਿੱਖ ਕੌਮ ਨੂੰ ਗਹਿਰੇ ਜ਼ਖ਼ਮ ਦਿੱਤੇ ਹਨ, ਜੋ ਸਿੱਖ ਕਦੇ ਵੀ ਭੁਲਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਏ ਹਮਲੇ ਮਗਰੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਨ ਵਾਲੇ ਭਾਈ ਬੇਅੰਤ ਸਿੰਘ, ਭਾਈ ਸਤਵੰਤ ਸਿੰਘ ਤੇ ਭਾਈ ਕੇਹਰ ਸਿੰਘ ਦਾ ਸਿੱਖ ਕੌਮ ਅੰਦਰ ਵੱਡਾ ਸਤਿਕਾਰ ਹੈ ਅਤੇ ਹਮੇਸ਼ਾ ਰਹੇਗਾ। ਇਸੇ ਦੌਰਾਨ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ ਮਾਂਗਾਸਰਾਏ, ਸੁਪਰੀਟੈਂਨਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਰਜਿੰਦਰ ਸਿੰਘ ਰੂਬੀ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਗੁਰਵਿੰਦਰ ਸਿੰਘ ਭੋਮਾਂ, ਹਰਵਿੰਦਰ ਸਿੰਘ ਤੋਂ ਇਲਾਵਾ ਭਾਈ ਵਰਿਆਮ ਸਿੰਘ ਅਗਵਾਨ, ਜਰਨੈਲ ਸਿੰਘ ਸਖੀਰਾ, ਤਰਸੇਮ ਸਿੰਘ ਸਮੇਤ ਹੋਰ ਮੌਜੂਦ ਸਨ।

Continue Reading

Punjab

ਜਲੰਧਰ ਵਿੱਚ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Published

on

By

ਈ ਮੇਲ ਵਿੱਚ ਰੇਲਵੇ ਟਰੈਕਾਂ ਤੇ ਹਮਲਾ ਕਰਨ ਅਤੇ ਰਾਹੁਲ ਗਾਂਧੀ ਦੇ ਸੰਗਰੂਰ ਦੌਰੇ ਦੌਰਾਨ ਧਮਾਕਾ ਕਰਨ ਦੀ ਵੀ ਦਿੱਤੀ ਧਮਕੀ

ਜਲੰਧਰ, 30 ਅਕਤੂਬਰ (ਸ.ਬ.) ਜਲੰਧਰ ਵਿੱਚ ਦੋ ਸਕੂਲਾਂ ਏ ਪੀ ਜੇ ਸਕੂਲ ਅਤੇ ਆਰਮੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪ੍ਰਾਪਤ ਰਿਪੋਰਟਾਂ ਅਨੁਸਾਰ, ਸਕੂਲਾਂ ਨੂੰ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਪੁਲੀਸ ਨੂੰ ਸੂਚਿਤ ਕਰ ਦਿੱਤਾ। ਪ੍ਰਾਪਤ ਹੋਈ ਈਮੇਲ ਵਿੱਚ ਸਕੂਲਾਂ ਨੂੰ ਬੰਬ ਨਾਲ ਉੜਾਊਣ ਦੀ ਧਮਕੀ ਦੇਣ ਦੇ ਨਾਲ ਨਾਲ ਰੇਲਵੇ ਟਰੈਕਾਂ ਨੂੰ ਵੱਡੇ ਪੱਧਰ ਤੇ ਨਿਸ਼ਾਨਾ ਬਣਾਉਣ ਦਾ ਜ਼ਿਕਰ ਵੀ ਕੀਤਾ ਗਿਆ ਹੈ। ਈਮੇਲ ਰਾਹੀਂ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ 1 ਨਵੰਬਰ ਨੂੰ ਦਿੱਲੀ ਜਾਣ ਵਾਲੀਆਂ ਰੇਲਗੱਡੀਆਂ ਵਿੱਚ ਸਫ਼ਰ ਕਰਨ ਤੋਂ ਗੁਰੇਜ਼ ਕਰਨ। ਇਸ ਵਿੱਚ ਅੱਗੇ ਕਿਹਾ ਗਿਆ ਹੈ ਕਿ ਅੰਮ੍ਰਿਤਸਰ, ਫਿਰੋਜ਼ਪੁਰ, ਲੁਧਿਆਣਾ ਅਤੇ ਬਠਿੰਡਾ ਵਿੱਚ ਟਰੈਕ ਤੇ ਆਈ ਈ ਡੀ ਬਲਾਸਟ ਕੀਤੇ ਜਾਣਗੇ।

ਈ-ਮੇਲ ਵਿੱਚ ਸਕੂਲਾਂ ਵਿੱਚ ਦੁਪਹਿਰ 12:11 ਵਜੇ ਧਮਾਕੇ ਕਰਨ ਦੀਆਂ ਯੋਜਨਾਵਾਂ ਦਾ ਜ਼ਿਕਰ ਸੀ, ਇਸ ਤੋਂ ਬਾਅਦ, ਸੁਰੱਖਿਆ ਬਲਾਂ ਅਤੇ ਬੰਬ ਨਿਰੋਧਕ ਦਸਤਿਆਂ ਨੇ ਸਬੰਧਤ ਥਾਵਾਂ ਨੂੰ ਘੇਰ ਲਿਆ ਅਤੇ ਇੱਕ ਵਿਆਪਕ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਇਹ ਵੀ ਸਾਹਮਣੇ ਆਇਆ ਹੈ ਕਿ ਧਮਕੀ ਭਰੀ ਈਮੇਲ ਵਿੱਚ ਬੱਚਿਆਂ ਦੀ ਸੁਰੱਖਿਆ ਬਾਰੇ ਇੱਕ ਸੰਦੇਸ਼ ਸ਼ਾਮਲ ਹੈ। ਧਮਕੀ ਦੀ ਗੰਭੀਰਤਾ ਨੂੰ ਦੇਖਦੇ ਹੋਏ, ਪੁਲੀਸ ਜਾਂਚ ਅਤੇ ਸੁਰੱਖਿਆ ਸਬੰਧੀ ਉਪਾਅ ਤੇਜ਼ ਕਰ ਦਿੱਤੇ ਗਏ ਹਨ।

ਸੁਰੱਖਿਆ ਏਜੰਸੀਆਂ ਲਈ ਚਿੰਤਾ ਦਾ ਇੱਕ ਹੋਰ ਕਾਰਨ ਇਹ ਹੈ ਕਿ ਉਸੇ ਈ-ਮੇਲ ਵਿੱਚ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਸੰਗਰੂਰ ਦੌਰੇ ਦੌਰਾਨ ਧਮਾਕਾ ਕਰਨ ਦੀ ਧਮਕੀ ਵੀ ਦਿੱਤੀ ਗਈ ਹੈ। ਕਈ ਸੰਵੇਦਨਸ਼ੀਲ ਥਾਵਾਂ, ਵਿਦਿਅਕ ਅਦਾਰਿਆਂ, ਰੇਲ ਮਾਰਗਾਂ ਅਤੇ ਸਿਆਸੀ ਸਮਾਗਮਾਂ ਨੂੰ ਇੱਕੋ ਸਮੇਂ ਨਿਸ਼ਾਨਾ ਬਣਾਏ ਜਾਣ ਦੀ ਚੇਤਾਵਨੀ ਤੋਂ ਬਾਅਦ, ਪੂਰੇ ਪੰਜਾਬ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਕਾਫ਼ੀ ਸਖ਼ਤ ਕਰ ਦਿੱਤਾ ਗਿਆ ਹੈ। ਪੁਲੀਸ ਅਤੇ ਖੁਫੀਆ ਏਜੰਸੀਆਂ ਇਸ ਧਮਕੀ ਭਰੀ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਅਤੇ ਇਸਨੂੰ ਭੇਜਣ ਵਾਲੇ ਦੀ ਪਛਾਣ ਕਰਨ ਲਈ ਕੰਮ ਕਰ ਰਹੀਆਂ ਹਨ।

ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਪੁਲੀਸ ਦੀਆਂ ਟੀਮਾਂ ਵਲੋਂ ਸਕੂਲਾਂ ਵਿੱਚ ਪਹੁੰਚ ਕੇ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ ਬੰਬ ਡਿਸਪੋਜ਼ਲ ਟੀਮ ਅਤੇ ਹੋਰ ਪੁਲੀਸ ਟੀਮਾਂ ਨੇ ਸਕੂਲ ਕੈਂਪਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਹਾਲਾਂਕਿ, ਚੈਕਿੰਗ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

Continue Reading

Mohali

ਫੇਜ਼ 5 ਦੇ ਨਾਲ ਲੱਗਦੀ ਗ੍ਰੀਨ ਬੈਲਟ ਵਿੱਚ ਪਿਛਲੇ ਤਿੰਨ ਚਾਰ ਦਹਾਕਿਆਂ ਤੋਂ ਕਬਜਾ ਕਰਕੇ ਰਹਿ ਰਿਹਾ ਹੈ ਪਰਿਵਾਰ : ਐਨ ਐਸ ਕਲਸੀ

Published

on

By

ਵਸਨੀਕਾਂ ਨੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਅਤੇ ਨਗਰ ਨਿਗਮ ਦੇ ਮੇਅਰ ਨੂੰ ਪੱਤਰ ਲਿਖ ਕੇ ਕਬਜਾ ਖਤਮ ਕਰਵਾਉਣ ਲਈ ਕਿਹਾ

ਐਸ ਏ ਐਸ ਨਗਰ, 30 ਅਕਤੂਬਰ (ਸ.ਬ.) ਸਥਾਨਕ ਫੇਜ਼ 5 ਦੇ ਨਾਲ ਲੱਗਦੀ ਗ੍ਰੀਨ ਬੈਲਟ ਵਾਲੀ ਥਾਂ ਤੇ ਬਣੇ ਇੱਕ ਟਿਊਬਵੈਲ ਦੇ ਪੁਰਾਣੇ ਕਮਰੇ ਦੇ ਨਾਲ ਲਗਭਗ ਡੇਢ ਕਨਾਲ ਥਾਂ ਵਿੱਚ ਪਿਛਲੇ ਤਿੰਨ ਦਹਾਕਿਆਂ ਤੋਂ ਵੀ ਵੱਧ ਸਮੇਂ ਤੋਂ ਇੱਕ ਵਿਅਕਤੀ ਵਲੋਂ ਕਬਜਾ ਕਰਕੇ ਆਪਣੇ ਪਰਿਵਾਰ ਦੀ ਰਿਹਾਇਸ਼ ਬਣਾਈ ਹੋਈ ਹੈ। ਹੁਣ ਜਦੋਂ ਫੇਜ਼ 5 ਦੇ ਵਸਨੀਕਾਂ ਵਲੋਂ ਇਸ ਥਾਂ ਤੇ ਪਏ ਕੂੜੇ ਦੇ ਢੇਰ ਦੀ ਸਫਾਈ ਕਰਵਾਉਣ ਲਈ ਜੋਰ ਪਾਉਣ ਤੇ ਨਗਰ ਨਿਗਮ ਵਲੋਂ ਇੱਥੋਂ ਦੀ ਸਫਾਈ ਕਰਵਾਈ ਜਾ ਰਹੀ ਹੈ ਤਾਂ ਇੱਥੇ ਇਸ ਪਰਿਵਾਰ ਦੇ ਰਹਿਣ ਦੀ ਗੱਲ ਸਾਮ੍ਹਣੇ ਆਈ ਹੈ। ਇਸ ਸੰਬੰਧੀ ਫੇਜ਼ 5 ਅਤੇ ਚਾਰ ਦੇ ਵਸਨੀਕਾਂ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਅਤੇ ਨਗਰ ਨਿਗਮ ਦੇ ਮੇਅਰ ਸz. ਸਰਬਜੀਤ ਸਿੰਘ ਸਮਾਣਾ ਨੂੰਪੱਤਰ ਭੇਜ ਕੇ ਮੰਗ ਕੀਤੀ ਗਈ ਹੈ ਕਿ ਸੈਕਟਰ 58 ਵਿੱਚ ਬੰਦ ਪਏ ਟਿਊਬਵੈਲ ਪੰਪ ਹਾਊਸ ਨੂੰ ਢਾਹ ਕੇ ਗ੍ਰੀਨ ਬੈਲਟ ਤੇ ਹੋਏ ਨਾਜਾਇਜ਼ ਕਬਜ਼ੇ ਨੂੰ ਖਤਮ ਕਰਵਾਇਆ ਜਾਵੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ ਐਮ ਹਾਊਸਿਸ ਵੈਲਫੇਅਰ ਐਸੋਸੀਏਸ਼ਨ ਦੇ ਚੇਅਰਮੈਨ ਸzz ਐਨ ਐਸ ਕਲਸੀ ਨੇ ਦੱਸਿਆ ਕਿ ਸੈਕਟਰ 58 ਵਿੱਚ, ‘ਭੈਣਾ ਦਾ ਢਾਬਾ’ ਦੇ ਸਾਹਮਣੇ, ਲਗਭਗ 1,000 ਵਰਗ ਫੁੱਟ ਦੀ ਗ੍ਰੀਨ ਬੈਲਟ ਵਿੱਚ ਸਥਿਤ ਇੱਕ ਪੁਰਾਣਾ ਅਤੇ ਬੰਦ ਪਿਆ ਟਿਊਬਵੈਲ ਪੰਪ ਹਾਊਸ ਹੈ, ਜਿਸ ਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਨਾਜਾਇਜ਼ ਕਬਜ਼ਾ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਇਹ ਪੰਪ ਹਾਊਸ ਲਗਭਗ 50 ਸਾਲ ਪੁਰਾਣਾ ਹੈ ਅਤੇ ਸਬੰਧਤ ਵਿਅਕਤੀ ਪਿਛਲੇ 30 ਸਾਲਾਂ ਤੋਂ ਉੱਥੇ ਰਹਿ ਰਿਹਾ ਹੈ। ਇਸ ਤੋਂ ਇਲਾਵਾ, ਕਬਜ਼ਾ ਕਰਨ ਵਾਲੇ ਵਿਅਕਤੀ ਨੇ ਉੱਥੇ ਇੱਕ ਵਾਧੂ ਕਮਰਾ ਬਣਾ ਕੇ ਅਤੇ ਉਸ ਉੱਪਰ ਟੀਨ ਦੀ ਛੱਤ ਪਾ ਕੇ ਕਬਜ਼ੇ ਦਾ ਦਾਇਰਾ ਹੋਰ ਵਧਾ ਲਿਆ ਹੈ।

ਉਹਨਾਂ ਕਿਹਾ ਕਿ ਗ੍ਰੀਨ ਬੈਲਟ ਦਾ ਇੱਕ ਵੱਡਾ ਹਿੱਸਾ (ਜੋ ਲਗਭਗ 1,000 ਵਰਗ ਗਜ਼ ਦੇ ਕਰੀਬ ਹੈ) ਕੰਡਿਆਲੀ ਤਾਰ ਲਗਾ ਕੇ ਘੇਰ ਲਿਆ ਗਿਆ ਹੈ ਅਤੇ ਇਸ ਤੇ ਨਾਜਾਇਜ਼ ਕਬਜ਼ਾ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਸਬੰਧਤ ਅਧਿਕਾਰੀਆਂ ਵੱਲੋਂ ਇਸ ਨਾਜਾਇਜ਼ ਕਬਜ਼ੇ ਵੱਲ ਕੋਈ ਧਿਆਨ ਕਿਉਂ ਨਹੀਂ ਦਿੱਤਾ ਗਿਆ।

ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕੀਤੀ ਜਾਵੇ, ਕਾਨੂੰਨ ਅਨੁਸਾਰ ਨਾਜਾਇਜ਼ ਕਬਜ਼ਾ ਹਟਾਉਣ ਲਈ ਢੁਕਵੀਂ ਕਾਰਵਾਈ ਕੀਤੀ ਜਾਵੇ, ਜੇਕਰ ਇਸ ਬੰਦ ਪਏ ਪੰਪ ਹਾਊਸ ਦੀ ਹੁਣ ਕੋਈ ਲੋੜ ਨਹੀਂ ਹੈ ਤਾਂ ਇਸਨੂੰ ਢਾਹ ਦਿੱਤਾ ਜਾਵੇ ਅਤੇ ਇਸ ਖੇਤਰ ਨੂੰ ਮੁੜ ਗ੍ਰੀਨ ਬੈਲਟ ਵਜੋਂ ਵਿਕਸਤ ਕੀਤਾ ਜਾਵੇ। ਇਸ ਮੌਕੇ ਨਗਰ ਨਿਗਮ ਦੇ ਕੌਂਸਲਰ ਕੁਲਦੀਪ ਕੌਰ ਕੰਗ, ਗ੍ਰੀਨ ਪਾਰਕ ਰੈਜ਼ੀਡੈਂਟ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਮੋਹਿੰਦਰ ਸਿੰਘ, ਸੁਖਵਿੰਦਰ ਸਿੰਘ ਵਿਰਦੀ, ਰਵਿੰਦਰ ਸਿੰਘ ਰਾਜੂ ਵੀ ਮੌਜੂਦ ਸਨ।

Continue Reading

Latest News

Trending