Connect with us

Punjab

ਨਵੰਬਰ 1984 ਸਿੱਖ ਕਤਲ-ਏ-ਆਮ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ

Published

on

ਅੰਮ੍ਰਿਤਸਰ, 2 ਨਵੰਬਰ (ਸ.ਬ.) ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ਤੇ ਹੋਏ ਸਿੱਖ ਕਤਲ-ਏ-ਆਮ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ। ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਰਿੰਦਰ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਉਪਰੰਤ ਕਤਲ-ਏ-ਆਮ ਦੌਰਾਨ ਸ਼ਹੀਦ ਸਿੱਖਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰ ਪਾਲ ਸਿੰਘ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਜੂਨ 1984 ਸਿੱਖ ਕਤਲ- ਏ-ਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ।

ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨੂੰ ਦੇਸ਼ ਅੰਦਰ ਹੀ ਹਮੇਸ਼ਾ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਨਵੰਬਰ 1984 ਵਿੱਚ ਕਈ ਦਿਨ ਸਿੱਖਾਂ ਤੇ ਕਹਿਰ ਢਾਹਿਆ ਗਿਆ, ਜਿਸ ਨੇ ਦੁਨੀਆ ਦੇ ਹਰ ਸੰਵੇਦਨਸ਼ੀਲ ਮਨੁੱਖ ਨੂੰ ਧੁਰ ਅੰਦਰ ਤੱਕ ਹਿਲਾ ਕੇ ਰੱਖ ਦਿੱਤਾ। ਇਸ ਮੌਕੇ ਸ਼ਹੀਦ ਹੋਏ ਸਿੱਖਾ ਦੇ ਪਰਿਵਾਰਾਂ ਸਨਮਾਨਿਤ ਕੀਤਾ ਹੋਇਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਂਬਰ ਮੇਜਰ ਸਿੰਘ ਅਰਜਨ ਮਾਂਗਾ, ਹੋਰ ਸ਼੍ਰੋਮਣੀ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕ ਹਾਜ਼ਰ ਸਨ।

Continue Reading

Punjab

ਮਾਤਾ ਚਰਨ ਕੌਰ ਪੰਜ ਤੱਤਾਂ ਵਿੱਚ ਵਿਲੀਨ, ਅੰਮ੍ਰਿਤਪਾਲ ਸਿੰਘ ਨੇ ਦਾਦੀ ਨੂੰ ਦਿੱਤੀ ਮੁੱਖ ਅਗਨੀ

Published

on

By

ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ, ਤਿੰਨ ਘੰਟਿਆਂ ਦੀ ਪੈਰੋਲ ਮਗਰੋਂ ਵਾਪਸ ਲੈ ਕੇ ਰਵਾਨਾ ਹੋਈ ਪੁਲੀਸ ਟੀਮ

ਅੰਮ੍ਰਿਤਸਰ, 21 ਨਵੰਬਰ (ਸ.ਬ.) ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸਵਰਗੀ ਦਾਦੀ ਮਾਤਾ ਚਰਨ ਕੌਰ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਵੱਲੋਂ ਆਪਣੀ ਦਾਦੀ ਮਾਤਾ ਚਰਨ ਕੌਰ ਨੂੰ ਮੁੱਖ ਅਗਨੀ ਦੇ ਕੇ ਅੰਤਿਮ ਵਿਦਾਈ ਦਿੱਤੀ ਗਈ। ਮਾਤਾ ਚਰਨ ਕੌਰ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਖੇਤ ਵਿੱਚ ਕੀਤਾ ਗਿਆ, ਜਿੱਥੇ ਕਰੀਬ ਪੰਜ ਏਕੜ ਰਕਬੇ ਵਿੱਚ ਸਸਕਾਰ ਸਮਾਗਮ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਅੰਤਿਮ ਸੰਸਕਾਰ ਮੌਕੇ ਆਈ ਹੋਈ ਸੰਗਤ ਨੇ ਬਾਪੂ ਤਰਸੇਮ ਸਿੰਘ, ਮਾਤਾ ਬਲਵਿੰਦਰ ਕੌਰ, ਚਾਚਾ ਹਰਜੀਤ ਸਿੰਘ, ਚਾਚਾ ਸੁਖਚੈਨ ਸਿੰਘ, ਚਾਚਾ ਪ੍ਰਗਟ ਸਿੰਘ ਸੰਧੂ ਅਤੇ ਸੁਖਮਨਜੀਤ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਹਿਰਾਸਤੀ ਪੈਰੋਲ ਤੇ ਪੁੱਜੇ ਅੰਮ੍ਰਿਤਪਾਲ ਸਿੰਘ ਪੁਲੀਸ ਸੁਰੱਖਿਆ ਹੇਠ ਅੰਤਿਮ ਰਸਮਾਂ ਦੌਰਾਨ ਕੋਲ ਮੌਜੂਦ ਰਹੇ ਅਤੇ ਇਸ ਮੌਕੇ ਉਨ੍ਹਾਂ ਨੇ ਭਾਵੁਕ ਹੁੰਦਿਆਂ ਹੱਥ ਜੋੜ ਕੇ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ।

ਇਸ ਤੋਂ ਪਹਿਲਾਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੁਲੀਸ ਸੁਰੱਖਿਆ ਹੇਠ ਆਪਣੇ ਜੱਦੀ ਘਰ ਪੁੱਜ ਕੇ ਉਨ੍ਹਾਂ ਨੇ ਆਪਣੀ ਸਵਰਗੀ ਦਾਦੀ ਮਾਤਾ ਚਰਨ ਕੌਰ ਦੀ ਮ੍ਰਿਤਕ ਦੇਹ ਨੂੰ ਮੱਥਾ ਟੇਕਿਆ ਅਤੇ ਭਾਵੁਕ ਹੁੰਦਿਆਂ ਪਰਿਵਾਰਕ ਮੈਂਬਰਾਂ ਨੂੰ ਗਲ ਲੱਗ ਕੇ ਮਿਲੇ। ਇਸ ਮੌਕੇ ਘਰ ਅਤੇ ਪਿੰਡ ਵਿੱਚ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਮਾਤਾ ਚਰਨ ਕੌਰ ਦੀ ਮ੍ਰਿਤਕ ਦੇਹ ਨੂੰ ਅੰਤਿਮ ਸਸਕਾਰ ਲਈ ਉਨ੍ਹਾਂ ਦੇ ਜੱਦੀ ਘਰ ਤੋਂ ਇੱਕ ਸਜਾਈ ਹੋਈ ਟਰਾਲੀ ਰਾਹੀਂ ਸਸਕਾਰ ਵਾਲੀ ਥਾਂ ਵੱਲ ਰਵਾਨਾ ਕੀਤਾ ਗਿਆ। ਇਸ ਅੰਤਿਮ ਯਾਤਰਾ ਵਿੱਚ ਪਰਿਵਾਰਕ ਮੈਂਬਰਾਂ, ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਪਾਰਟੀ ਸਮਰਥਕਾਂ ਨੇ ਸ਼ਮੂਲੀਅਤ ਕਰਕੇ ਨਮ ਅੱਖਾਂ ਨਾਲ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ ਦਿੱਤੀ। ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਦੱਸਿਆ ਕਿ ਰਾਗੀ ਜੱਥਿਆਂ ਵੱਲੋਂ ਵੈਰਾਗਮਈ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਸੰਗਤ ਦੀ ਵੱਡੀ ਆਮਦ ਨੂੰ ਦੇਖਦੇ ਹੋਏ ਚਾਰ ਵੱਖ-ਵੱਖ ਥਾਵਾਂ ਤੇ ਪਾਰਕਿੰਗ ਸਟੈਂਡ ਤੇ ਲੰਗਰ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਦੂਜੇ ਪਾਸੇ, ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਆਮਦ ਦੇ ਮੱਦੇਨਜ਼ਰ ਪੁਲੀਸ ਪ੍ਰਸ਼ਾਸਨ ਵੱਲੋਂ ਪੂਰੇ ਪਿੰਡ ਨੂੰ ਛਾਉਣੀ ਵਿੱਚ ਤਬਦੀਲ ਕਰਦਿਆਂ ਸੁਰੱਖਿਆ ਦੇ ਬੇਹੱਦ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਰਸਤਿਆਂ ਵਿੱਚ ਥਾਂ-ਥਾਂ ਨਾਕੇ ਲਾਏ ਗਏ ਸਨ। ਅੰਮ੍ਰਿਤਪਾਲ ਸਿੰਘ ਪੁਲੀਸ ਦੀ ਇੱਕ ਬਖਤਰਬੰਦ ਗੱਡੀ ਵਿੱਚ ਸੁਰੱਖਿਆ ਕਰਮਚਾਰੀਆਂ ਦੇ ਘੇਰੇ ਹੇਠ ਪਿੰਡ ਪੁੱਜੇ ਸਨ।

ਇਸ ਮੌਕੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਵਾਲੀ ਸਮੁੱਚੀ ਸੰਗਤ, ਪੰਜਾਬ ਦੀਆਂ ਸੰਗਤਾਂ ਅਤੇ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹਨ ਵਾਲੇ ਹਰ ਵਿਅਕਤੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਅੰਤਿਮ ਸੰਸਕਾਰ ਮੌਕੇ ਪਰਿਵਾਰਕ ਮੈਬਰਾਂ ਤੋਂ ਇਲਾਵਾ ਮੈਂਬਰ ਪਾਰਲੀਮੈਟ ਭਾਈ ਸਰਬਜੀਤ ਸਿੰਘ ਖਾਲਸਾ, ਭਾਈ ਸੁਖਵਿੰਦਰ ਸਿੰਘ ਅਗਵਾਨ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸਰਦਾਰ ਮਨਦੀਪ ਸਿੰਘ ਸਿੱਧੂ ਸਮੇਤ ਪਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੰਮ੍ਰਿਤਪਾਲ ਸਿੰਘ ਦੀ ਹਿਰਾਸਤੀ ਪੈਰੋਲ ਦੌਰਾਨ ਨਿਆਂਇਕ ਨਿਰਦੇਸ਼ਾਂ ਦੀ ਪਾਲਣਾ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਦਾਲਤ ਵੱਲੋਂ ਨਿਰਧਾਰਤ ਸਮਾਂ ਦੁਪਹਿਰ 12:00 ਵਜੇ ਤੋਂ 3:00 ਵਜੇ ਤੱਕ ਦਾ ਹੈ। ਗੱਲ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਿਾਪਣੀ ਸਵਰਗੀ ਦਾਦੀ ਚਰਨ ਕੌਰ (84), ਜਿਨ੍ਹਾਂ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ, ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਅਮ੍ਰਿਤਪਾਲ ਸਿੰਘ ਅੰਮ੍ਰਿਤਸਰ ਤੋਂ ਰਵਾਨਾ ਹੋ ਜਾਣਗੇ। ਾਰਟੀ ਦੇ ਤਮਾਮ ਅਹੁਦੇਦਾਰ, ਜ਼ਿਲਾ ਪ੍ਰਧਾਨ ਅਤੇ ਹਲਕਾ ਇੰਚਾਰਜ ਹਾਜ਼ਰ ਰਹੇ।

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦੇ ਵਧੀਕ ਸੈਸ਼ਨ ਜੱਜ ਨੇ ਮਨੁੱਖੀ ਆਧਾਰ ਤੇ 21 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਤਿੰਨ ਘੰਟਿਆਂ ਲਈ ਪੁਲੀਸ ਹਿਰਾਸਤ ਵਿੱਚ ਪਿੰਡ ਜੱਲੂਪੁਰ ਖੇੜਾ ਵਿਖੇ ਰਹਿਣ ਦੀ ਹਿਰਾਸਤੀ ਪੈਰੋਲ ਦਿੱਤੀ ਸੀ। ਇਸ ਤਹਿਤ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਸੱਤ ਵਾਹਨਾਂ ਦੇ ਕਾਫ਼ਲੇ ਰਾਹੀਂ ਹਵਾਈ ਅੱਡੇ ਲਿਆਂਦਾ ਗਿਆ, ਜਿੱਥੋਂ ਹਵਾਈ ਜਹਾਜ਼ ਰਾਹੀਂ ਦਿੱਲੀ ਅਤੇ ਫਿਰ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ (ਰਾਜਾਸਾਂਸੀ) ਅੰਮ੍ਰਿਤਸਰ ਲਿਆਂਦਾ ਗਿਆ। ਤੈਅ ਪ੍ਰਬੰਧਾਂ ਅਨੁਸਾਰ, ਉਨ੍ਹਾਂ ਨੂੰ 22 ਨਵੰਬਰ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਪਹੁੰਚਾਇਆ ਜਾਵੇਗਾ।

ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਕਸਟਡੀ ਪੈਰੋਲ ਵਿੱਚ ਡਿਬਰੂਗੜ ਜੇਲ ਤੋਂ ਅੰਮ੍ਰਿਤਸਰ ਲਿਆਉਣ ਅਤੇ ਵਾਪਸ ਜੇਲ ਤੱਕ ਪਹੁੰਚਾਉਣ ਵਾਸਤੇ ਅਦਾਲਤ ਦੇ ਆਦੇਸ਼ ਤੇ ਸਾਰਾ ਖਰਚਾ ਪਰਿਵਾਰ ਵੱਲੋਂ ਭੁਗਤਾਨ ਕੀਤਾ ਗਿਆ ਹੈ। ਲਗਪਗ 10 ਲੱਖ ਰੁਪਏ ਹਵਾਈ ਟਿਕਟਾਂ ਆਣ ਜਾਣ ਦਾ ਕਿਰਾਇਆ ਅਤੇ ਹੋਰ ਸੁਰੱਖਿਆ ਪ੍ਰਬੰਧਾਂ ਲਈ ਖਰਚ ਹੋਇਆ ਹੈ।

ਅੰਮ੍ਰਿਤਪਾਲ ਸਿੰਘ ਨੂੰ ਮੋਗਾ ਦੇ ਪਿੰਡ ਰੋਡੇ ਤੋਂ ਉਦੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਦੋਂ ਉਨ੍ਹਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ 23 ਫਰਵਰੀ, 2023 ਨੂੰ ਅਜਨਾਲਾ ਪੁਲੀਸ ਥਾਣੇ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ ਸੀ ਅਤੇ ਆਪਣੇ ਇੱਕ ਸਾਥੀ ਨੂੰ ਛੁਡਾਉਣ ਦੀ ਕੋਸ਼ਿਸ਼ ਵਿੱਚ ਪੁਲੀਸ ਮੁਲਾਜ਼ਮਾਂ ਨਾਲ ਝੜਪ ਕੀਤੀ ਸੀ, ਜਿਸ ਨੂੰ ਭੜਕਾਊ ਅਤੇ ਖਾਲਿਸਤਾਨ ਪੱਖੀ ਬਿਆਨ ਦੇਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ ਸੀ। 2023 ਵਿੱਚ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਉਨ੍ਹਾਂ ਦੀ ਨਜ਼ਰਬੰਦੀ ਵਿੱਚ ਦੋ ਵਾਰ ਵਾਧਾ ਕੀਤਾ ਗਿਆ ਹੈ, ਇੱਕ ਵਾਰ ਅਪ੍ਰੈਲ 2024 ਵਿੱਚ ਅਤੇ ਦੂਜੀ ਵਾਰ ਅਪ੍ਰੈਲ 2025 ਵਿੱਚ। ਅਪ੍ਰੈਲ 2025 ਵਿੱਚ ਨਜ਼ਰਬੰਦੀ ਵਿੱਚ ਤਾਜ਼ਾ ਵਾਧੇ ਤੋਂ ਬਾਅਦ, ਸਿੰਘ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ।

Continue Reading

Mohali

ਏਰੋਟ੍ਰੋਪੋਲਿਸ ਦੇ ਜ਼ਮੀਨ ਮਾਲਕਾਂ ਵਲੋਂ ਐਲ ਓ ਆਈ ਤਬਦੀਲੀ ਦੀ ਸਮੱਸਿਆ ਹੱਲ ਕਰਨ ਦੀ ਮੰਗ ਨੂੰ ਲੈ ਕੇ ਧਰਨਾ 23 ਨੂੰ

Published

on

By

ਐਸ ਏ ਐਸ ਨਗਰ, 21 ਨਵੰਬਰ (ਸ.ਬ.) ਏਰੋਟ੍ਰੋਪੋਲਿਸ ਬਲਾਕ ਈ, ਐਫ, ਜੀ, ਐਚ, ਆਈ ਅਤੇ ਜੇ ਦੇ ਜ਼ਮੀਨ ਮਾਲਕਾਂ ਨੂੰ ਮਿਲੀਆਂ ਐਲ ਓ ਆਈ ਦੀ ਤਬਦੀਲੀ ਦੀ ਸਮੱਸਿਆ ਦਾ ਕੋਈ ਹੱਲ ਨਾ ਹੋਣ ਤੇ ਹੁਣ ਜਮੀਨ ਮਾਲਕਾਂ ਵਲੋਂ 23 ਨਵੰਬਰ ਨੂੰ ਗਮਾਡਾ ਦਫਤਰ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸz. ਗੁਰਕ੍ਰਿਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਐਲ ਓ ਆਈ ਮਾਲਕ ਕਿਸਾਨਾਂ ਅਤੇ ਪ੍ਰਾਪਰਟੀ ਸਲਾਹਕਾਰਾਂ ਦੇ ਇੱਕ ਵਫਦ ਵਲੋਂ ਬੀਤੀ 2 ਨਵੰਬਰ ਨੂੰ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨਾਲ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਜਲਦੀ ਸ਼ੁਰੂ ਕਰਵਾਉਣ ਦੀ ਮੰਗ ਨੂੰ ਲੈ ਕੇ ਮੁਲਾਕਾਤ ਕੀਤੀ ਸੀ ਅਤੇ ਉਸ ਮੀਟਿੰਗ ਦੌਰਾਨ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ 15 ਨਵੰਬਰ 2026 ਤੱਕ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

ਉਹਨਾਂ ਕਿਹਾ ਕਿ ਇਸ ਸੰਬੰਧੀ ਪੋਰਟਲ ਅਪਡੇਟ ਹੋਣ ਤੋਂ ਬਾਅਦ ਵੀ ਗਮਾਡਾ ਦਫਤਰ ਤੋਂ ਜਦੋਂ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਕੋਈ ਸਪੱਸ਼ਟ ਜਵਾਬ ਨਹੀਂ ਮਿਲਿਆ। ਉਹਨਾਂ ਦੱਸਿਆ ਕਿ ਇਸ ਸੰਬੰਧੀ ਹੁਣ ਜਮੀਨ ਮਾਲਕਾਂ ਵਲੋਂ ਫੈਸਲਾ ਕੀਤਾ ਗਿਆ ਹੈ ਕਿ ਐਲ ਓ ਆਈ ਤਬਦੀਲੀ ਦੀ ਮੰਗ ਦੀ ਪੈਰਵੀ ਕਰਨ ਅਤੇ ਐਲ ਓ ਆਈ ਟ੍ਰਾਂਸਫਰ ਦੀ ਪ੍ਰਕਿਰਿਆ ਜਲਦੀ ਸ਼ੁਰੂ ਕਰਵਾਉਣ ਲਈ 23 ਨਵੰਬਰ ਨੂੰ ਗਮਾਡਾ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ।

Continue Reading

Punjab

ਲੁਧਿਆਣਾ ਤੋਂ ਰਾਜਾ ਵੜਿੰਗ ਦਾ ਇਨਸਾਫ਼ ਮਾਰਚ ਰਵਾਨਾ

Published

on

By

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਧੜੇ ਨੇ ਬਣਾਈ ਦੂਰੀ

ਲੁਧਿਆਣਾ, 21 ਨਵੰਬਰ (ਸ.ਬ.) ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਇਨਸਾਫ਼ ਮਾਰਚ ਲੁਧਿਆਣਾ ਦੇ ਘੰਟਾਘਰ ਤੋਂ ਦੁਪਹਿਰ ਵੇਲੇ ਰਵਾਨਾ ਹੋਇਆ। ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਸ਼ਾਮਲ ਸਨ ਪਰੰਤੂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਇਸ ਮਾਰਚ ਤੋਂ ਦੂਰੀ ਬਣਾਈ ਰੱਖੀ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮਾਰਚ ਵਿੱਚ ਸ਼ਾਮਲ ਨਹੀਂ ਹੋਏ।

ਹਾਲਾਂਕਿ ਇੱਕ ਦਿਨ ਪਹਿਲਾਂ ਵੜਿੰਗ ਨੇ ਖੰਨਾ ਵਿਖੇ ਚਰਨਜੀਤ ਸਿੰਘ ਚੰਨੀ ਦੀ ਸਾਈਕਲ ਯਾਤਰਾ ਵਿੱਚ ਸ਼ਾਮਲ ਹੋਣ ਦੀ ਰਸਮ ਨਿਭਾਈ ਸੀ ਪਰ ਵਿਰੋਧੀ ਧੜੇ ਵਿੱਚੋਂ ਕੋਈ ਵੀ ਇਨਸਾਫ਼ ਮਾਰਚ ਵਿੱਚ ਸ਼ਾਮਲ ਨਹੀਂ ਹੋਇਆ।

ਇਸ ਮੌਕੇ ਸਾਬਕਾ ਵਿਧਾਇਕ ਸੰਜੇ ਤਲਵਾੜ, ਸੁਰਿੰਦਰ ਡਾਵਰ ਅਤੇ ਰਾਕੇਸ਼ ਪਾਂਡੇ ਤੋਂ ਇਲਾਵਾ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ, ਕੇ ਕੇ ਬਾਵਾ ਆਦਿ ਸ਼ਾਮਲ ਹੋਏ। ਘੰਟਾਘਰ ਤੋਂ ਮਾਰਚ ਰਵਾਨਾ ਹੋਣ ਤੋਂ ਪਹਿਲਾਂ ਰਾਜਾ ਵੜਿੰਗ ਨੇ ਸੂਬੇ ਦੀ ਆਪ ਸਰਕਾਰ ਨੂੰ ਘੇਰਿਆ ਅਤੇ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਹਰ ਖੇਤਰ ਵਿੱਚ ਬੁਰਾ ਹਾਲ ਹੈ।

ਉਨ੍ਹਾਂ ਕਿਹਾ ਕਿ ਅਪਰਾਧ ਸਿਰ ਚੜ੍ਹ ਕੇ ਬੋਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਇਸ ਸਰਕਾਰ ਨੂੰ ਜੜ੍ਹੋਂ ਪੁੱਟ ਸੁੱਟਣਾ ਹੈ।

 

Continue Reading

Latest News

Trending