Mohali
ਸਰਬ ਸਾਂਝਾ ਵੈਲਫੇਅਰ ਸੋਸਾਇਟੀ ਨੇ 10 ਲੋੜਵੰਦ ਧੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ
ਐਸ ਏ ਐਸ ਨਗਰ, 2 ਨਵੰਬਰ (ਸ.ਬ.) ਸਰਬ ਸਾਂਝਾ ਵੈਲਫੇਅਰ ਸੋਸਾਇਟੀ (ਰਜਿ: ) ਮੁਹਾਲੀ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਸੈਕਟਰ 90-91 ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕ ਦਰਬਾਰ ਸਾਹਿਬ, ਸੈਕਟਰ 90- 91 ਮੁਹਾਲੀ ਵਿਖੇ 10- ਲੋੜਵੰਦ ਪਰਿਵਾਰਾਂ ਦੀਆਂ ਬੱਚੀਆਂ ਦੇ ਸਮੂਹਿਕ ਆਨੰਦ ਕਾਰਜ ਕਰਵਾਏ ਗਏ। ਸੁਸਾਇਟੀ ਦੇ ਪ੍ਰਧਾਨ ਅਤੇ ਸਟੇਟ ਐਵਾਰਡੀ ਸz. ਫੂਲਰਾਜ ਸਿੰਘ ਦੀ ਅਗਵਾਈ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਸ ਸਮਾਗਮ ਦੌਰਾਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਬਰਾਤਾਂ ਦਾ ਸਵਾਗਤ ਕੀਤਾ ਗਿਆ ਅਤੇ ਉਹਨਾਂ ਲਈ ਬ੍ਰੇਕਫਾਸਟ ਦਾ ਪ੍ਰਬੰਧ ਕੀਤਾ ਗਿਆ। ਆਨੰਦ ਕਾਰਜ ਦੀਆਂ ਰਸਮਾਂ ਸਾਢੇ 12 ਵਜੇ ਦੇ ਕਰੀਬ ਨਿਭਾਈਆਂ ਗਈਆਂ। ਇਸ ਦੌਰਾਨ ਜੋੜਿਆਂ ਨੂੰ ਅਸ਼ੀਰਵਾਦ ਦੇਣ ਦੇ ਲਈ ਵਿਧਾਇਕ ਕੁਲਵੰਤ ਸਿੰਘ ਸਵੇਰ ਵੇਲੇ ਤੋਂ ਹੀ ਮੌਜੂਦ ਰਹੇ।
ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸz. ਫੂਲਰਾਜ ਸਿੰਘ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਪਣਾ ਨਿੱਜੀ ਕੰਮ ਛੱਡ ਕੇ ਸਮਾਜ ਸੇਵਾ ਦੇ ਕੰਮਾਂ ਵਿੱਚ ਹਿੱਸਾ ਲੈਣਾ ਹਰ ਕਿਸੇ ਦੇ ਹਿੱਸੇ ਵਿੱਚ ਨਹੀਂ ਆਉਂਦਾ, ਇਸ ਦੇ ਲਈ ਲਗਾਤਾਰ ਮਿਹਨਤ ਕਰਨੀ ਪੈਂਦੀ ਹੈ। ਉਹਨਾਂ ਕਿਹਾ ਕਿ ਉਹ ਸੁਸਾਇਟੀ ਨਾਲ ਪਿਛਲੇ ਲੰਬੇ ਸਮੇਂ ਤੋਂ ਜੁੜੇ ਹਨ ਅਤੇ ਸz. ਫੂਲਰਾਜ ਸਿੰਘ ਤੇ ਅਧਾਰਤ ਟੀਮ ਪਿਛਲੇ 35 ਵਰਿਆਂ ਤੋਂ ਖੂਨਦਾਨ ਕੈਂਪ, ਸੱਭਿਆਚਾਰਕ ਮੇਲੇ, ਲੋੜਵੰਦ ਧੀਆਂ ਦੇ ਸਮੂਹਿਕ ਆਨੰਦ ਕਾਰਜ, ਮੁਫਤ ਮੈਡੀਕਲ ਚੈਕਅਪ ਕੈਂਪ, ਕੀਰਤਨ ਦਰਬਾਰ ਆਦਿ ਕਰਵਾਏ ਜਾ ਰਹੇ ਹਨ।
ਇਸ ਮੌਕੇ ਆਈ. ਪੀ. ਐਸ. ਅਧਿਕਾਰੀ ਹਰਪ੍ਰੀਤ ਸਿੰਘ, ਸੇਵਾ ਮੁਕਤ ਆਈ. ਏ. ਐਸ. ਅਧਿਕਾਰੀ ਪ੍ਰਿਥਵੀ ਚੰਦ, ਡਾਕਟਰ ਸਤਿੰਦਰ ਸਿੰਘ ਭਵਰਾ ਡਾਇਰੈਕਟਰ ਜੇ. ਐਲ. ਪੀ.ਐਲ., ਪਰਮਜੀਤ ਸਿੰਘ ਚੌਹਾਨ ਡਾਇਰੈਕਟਰ ਜੇ. ਐਲ. ਪੀ. ਐਲ., ਕੁਲਦੀਪ ਸਿੰਘ ਸਮਾਣਾ, ਸੀਨੀਅਰ ਡਿਪਟੀ ਮੇਅਰ ਰਜਿੰਦਰ ਪ੍ਰਸਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਜਗਜੀਤ ਕੌਰ ਕਾਹਲੋਂ, ਕੌਂਸਲਰ ਅਮਰਜੀਤ ਸਿੰਘ, ਨਸੀਬ ਸਿੰਘ ਸੰਧੂ, ਹਰਪਾਲ ਸਿੰਘ ਬਰਾੜ, ਗੁਰਮੁਖ ਸਿੰਘ ਸੋਹਲ, ਹਰਜੀਤ ਸਿੰਘ ਭੋਲੂ ਅਤੇ ਰਮਨਪ੍ਰੀਤ ਕੌਰ ਕੁੰਬੜਾ, ਸਾਬਕਾ ਕੌਂਸਲਰ ਗੁਰਮੀਤ ਸਿੰਘ ਵਾਲੀਆ, ਜਸਵੀਰ ਕੌਰ ਅਤਲੀ ਅਤੇ ਐਸ.ਐਸ. ਬਰਨਾਲਾ, ਹਰਮੇਸ਼ ਸਿੰਘ ਕੁੰਬੜਾ, ਬਾਬਾ ਉਮਰਾਓ ਸਿੰਘ ਲੰਬਿਆਂ ਵਾਲੇ, ਨੰਬਰਦਾਰ ਹਰਸੰਗਤ ਸਿੰਘ ਸੁਹਾਣਾ, ਡਾਕਟਰ ਐਸ. ਪੀ. ਸਿੰਘ, ਹਰਮਿੰਦਰ ਬਜਾਜ, ਡਾਕਟਰ ਲਖਵਿੰਦਰ ਸਿੰਘ, ਭਗਵਾਨ ਸਿੰਘ ਗਿੱਲ, ਹਰਜਿੰਦਰ ਸਿੰਘ ਰੰਗੀ, ਜਸਪਾਲ ਸਿੰਘ ਮਟੌਰ, ਅਮਰਜੀਤ ਸਿੰਘ ਸਿੱਧੂ, ਹਰਮਿੰਦਰ ਸਿੰਘ ਸੈਣੀ, ਕੁਲਦੀਪ ਕੌਰ, ਸਤਨਾਮ ਸਿੰਘ ਬਲੌਂਗੀ, ਗੁਰਪ੍ਰੀਤ ਸਿੰਘ ਬਰਿਆਲੀ, ਗੁਰਜਿੰਦਰ ਸਿੰਘ ਬੱਲੋ ਮਾਜਰਾ, ਅਵਤਾਰ ਸਿੰਘ ਮੌਲੀ, ਵਿੱਕੀ, ਕੇਸਰ ਸਿੰਘ, ਪਵਨ ਕੁਮਾਰ ਧੀਮਾਨ, ਬਿਕਰਮ ਸਿੰਘ ਸਰਾ, ਸੁਖਬੀਰ ਸਿੰਘ, ਆਰ. ਐਸ. ਸਿੱਧੂ, ਤਰਲੋਚਨ ਸਿੰਘ, ਜਸਵੀਰ ਸਿੰਘ, ਹਰਪਾਲ ਸਿੰਘ, ਮਨਿੰਦਰ ਸਿੰਘ, ਨੌਨਿਹਾਲ ਸਿੰਘ ਸੋਢੀ, ਅਤੇ ਦਮਨਦੀਪ ਸਿੰਘ ਔਜਲਾ ਉਚੇਚੇ ਤੌਰ ਤੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ।
ਸz. ਫੂਲਰਾਜ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਮੁਹਾਲੀ, ਲਾਈਨਸ ਕਲੱਬ ਪੰਚਕੂਲਾ ਪ੍ਰੀਮੀਅਰ, ਜੇ.ਐਲ. ਪ੍ਰੋਡਕਸ਼ਨ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਦੌਰਾਨ ਸੁਸਾਇਟੀ ਵਲੋਂ ਵਿਆਹੁਤਾ ਲੜਕੀਆਂ ਨੂੰ ਕਪੜੇ, ਭਾਂਡੇ, ਫਰਨੀਚਰ, ਠੰਡੇ ਅਤੇ ਗਰਮ ਬਿਸਤਰੇ, ਕੰਬਲ, ਪੱਖਾ, ਸਾਈਕਲ, ਘੜੀ, ਮੇਕਅਪ ਬਾਕਸ, ਟਰੰਕ, ਅਟੈਚੀ, ਸਲਾਈ ਮਸ਼ੀਨ ਅਤੇ ਸੋਨੇ ਦਾ ਕੋਕਾ ਵੀ ਦਿੱਤਾ ਗਿਆ। ਉਹਨਾਂ ਦੱਸਿਆ ਕਿ ਸਮਾਗਮ ਨੂੰ ਨੇਪਰੇ ਚੜਨ ਲਈ ਸਰਬ ਸਾਂਝਾ ਵੈਲਫੇਅਰ ਸੁਸਾਇਟੀ ਅਤੇ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਤੋਂ ਇਲਾਵਾ ਮਾਈ ਭਾਗੋ ਇਸਤਰੀ ਸਤਸੰਗ ਸਭਾ ਦੇ ਸਮੂਹ ਮੈਂਬਰਾਂ, ਸਰਬ ਸ਼੍ਰੀ ਗੁਰਦੀਪ ਸਿੰਘ ਟਿਵਾਣਾ, ਨਿਹਾਲ ਸਿੰਘ ਵਿਰਕ, ਪਲਵਿੰਦਰ ਸਿੰਘ ਗੁਰਾਇਆ, ਗੁਰਵੀਰ ਸਿੰਘ ਬੱਗਾ, ਗੁਰਮੀਤ ਸਿੰਘ ਸੈਣੀ ਤੋਂ ਇਲਾਵਾ ਭੁਪਿੰਦਰ ਸਿੰਘ ਕਬੱਡੀ ਕੋਚ ਪ੍ਰਧਾਨ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈਲਫੇਅਰ ਕਲੱਬ, ਹਰਮੇਸ਼ ਸਿੰਘ ਕੁੰਭੜਾ, ਹਰਮਿੰਦਰ ਸਿੰਘ ਮਾਖਾ ਅਤੇ ਹੋਰਨਾ ਮੈਂਬਰਾਂ ਨੇ ਅਹਿਮ ਜਿੰਮੇਵਾਰੀ ਨਿਭਾਈ।
Mohali
ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 2 ਜਨਵਰੀ 2027 ਤੱਕ ਧਾਰਾ 163 ਅਧੀਨ ਹੁਕਮ ਜਾਰੀ
ਐਸ ਏ ਐਸ ਨਗਰ, 2 ਨਵੰਬਰ (ਸ.ਬ.) ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਦੀਵਾਲੀ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਤਿੳਹਾਰਾਂ ਮੌਕੇ ਪਟਾਕੇ ਚਲਾਉਣ ਸਬੰਧੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 31 ਅਕਤੂਬਰ, 2026 ਤੋਂ 2 ਜਨਵਰੀ 2027 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਦੀਵਾਲੀ ਮੌਕੇ 8 ਨਵੰਬਰ 2026 ਨੂੰ ਰਾਤ 8 ਵਜੇ ਤੋਂ 10 ਵਜੇ ਤੱਕ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ 24 ਨਵੰਬਰ 2026 ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਸ਼ਾਮ 9 ਵਜੇ ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸੇ ਤਰ੍ਹਾਂ ਕ੍ਰਿਸਮਿਸ ਮੌਕੇ 25 ਅਤੇ 26 ਦਸੰਬਰ 2026 ਨੂੰ ਰਾਤ 11:55 ਵਜੇ ਤੋਂ 12:30 ਵਜੇ ਤੱਕ ਅਤੇ ਨਵੇਂ ਸਾਲ ਦੀ ਆਮਦ ਮੌਕੇ 31 ਦਸੰਬਰ 2026 ਤੋਂ 1 ਜਨਵਰੀ 2027 ਤੱਕ ਰਾਤ 11:55 ਵਜੇ ਤੋਂ 12:30 ਵਜੇ ਤੱਕ ਪਟਾਕੇ ਚਲਾਏ ਜਾ ਸਕਣਗੇ।
ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਨਿਰਧਾਰਤ ਸਮੇਂ ਤੋਂ ਇਲਾਵਾ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਹੋਵੇਗੀ। ਪਟਾਕਿਆਂ ਦੀ ਵਰਤੋਂ ਸਬੰਧੀ ਵਾਤਾਵਰਣ ਸੁਰੱਖਿਆ ਅਤੇ ਪ੍ਰਦੂਸ਼ਣ ਕੰਟਰੋਲ ਬਾਰੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ।
ਇਸ ਤੋਂ ਇਲਾਵਾ, ਪਟਾਕਿਆਂ ਦੀ ਵਿਕਰੀ, ਵਰਤੋਂ ਅਤੇ ਆਵਾਜ਼ ਦੇ ਪੱਧਰ ਸਬੰਧੀ ਲਾਗੂ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇਗੀ। ਪੁਲੀਸ ਅਤੇ ਸਬੰਧਤ ਵਿਭਾਗਾਂ ਨੂੰ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
Mohali
ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਲੰਬਿਤ ਮਾਮਲਿਆਂ ਦੀ ਸਮੀਖਿਆ
ਐਸ ਏ ਐਸ ਨਗਰ, 2 ਨਵੰਬਰ (ਸ.ਬ.) ਜ਼ਿਲ੍ਹੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਆਪਣੇ ਕਾਰੋਬਾਰ ਦੌਰਾਨ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ ਦੇ ਹੱਲ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੈਅਰਮੈਨ ਰਣਜੀਤ ਪਾਲ ਸਿੰਘ ਵੱਲੋਂ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਦੀ ਮੌਜੂਦਗੀ ਵਿੱਚ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।
ਇਸ ਮੌਕੇ ਗਮਾਡਾ, ਸਥਾਨਕ ਸਰਕਾਰਾਂ ਵਿਭਾਗ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ ਗਈ। ਵਿਚਾਰ-ਵਟਾਂਦਰੇ ਦੌਰਾਨ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਕਰਨ ਸਬੰਧੀ ਚਰਚਾ ਕੀਤੀ ਗਈ।
ਸ੍ਰੀਮਤੀ ਅੰਕਿਤਾ ਕਾਂਸਲ ਨੇ ਕਿਹਾ ਕਿ ਵਪਾਰੀ ਅਤੇ ਕਾਰੋਬਾਰੀ ਵਰਗ ਜ਼ਿਲ੍ਹੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਉਨ੍ਹਾਂ ਨੂੰ ਆਪਣੇ ਕਾਰੋਬਾਰ ਚਲਾਉਣ ਸਮੇਂ ਆਉਣ ਵਾਲੀਆਂ ਮੁਸ਼ਕਲਾਂ ਦਾ ਸਮੇਂ ਸਿਰ ਹੱਲ ਕਰਨਾ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਨਾਲ ਵਪਾਰੀਆਂ ਨੂੰ ਪੇਸ਼ ਆਉਣ ਵਾਲੀਆਂ ਪ੍ਰਸ਼ਾਸਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਵਿੱਚ ਮਦਦ ਮਿਲੇਗੀ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਵਾਈਸ ਚੇਅਰਮੈਨ ਤਰਲੋਚਨ ਸਿੰਘ ਬੈਦਵਾਨ, ਮੁਹਾਲੀ ਦੇ ਹਲਕਾ ਚੇਅਰਮੈਨ ਅਕਵਿੰਦਰ ਸਿੰਘ ਗੋਸਲ ਅਤੇ ਹੋਰ ਵਪਾਰੀ ਨੁਮਾਇੰਦੇ ਵੀ ਹਾਜ਼ਰ ਸਨ।
Mohali
ਮੁਹਾਲੀ ਦੀ ਇਤਿਹਾਸਕ ਪਛਾਣ ਤੇ ਸਵਾਲ ਚੁੱਕਦਾ ਹੈ 1 ਨਵੰਬਰ 1975 ਨੂੰ ਰੱਖੇ ਸ਼ਹਿਰ ਦੇ ਨੀਂਹ ਪੱਥਰ ਦਾ ਗਾਇਬ ਹੋਣਾ : ਸੰਜੀਵ ਵਸ਼ਿਸ਼ਟ
ਹਰ ਸਾਲ 1 ਨਵੰਬਰ ਨੂੰ ਮੁਹਾਲੀ ਦਾ ਸਥਾਪਨਾ ਦਿਵਸ ਮਣਾਏ ਜਾਣ ਦੀ ਮੰਗ
ਐਸ ਏ ਐਸ ਨਗਰ, 2 ਨਵੰਬਰ (ਸ.ਬ.) ਭਾਜਪਾ ਦੇ ਜਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਠ ਨੇ ਕਿਹਾ ਹੈ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਨੀਂਹ 1 ਨਵੰਬਰ 1975 ਨੂੰ ਤਤਕਾਲੀ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਵੱਲੋਂ ਫੇਜ਼-1 ਸਥਿਤ ਕਮਲਾ ਮਾਰਕੀਟ ਦੇ ਨੇੜੇ ਰੱਖੀ ਗਈ ਸੀ। ਪਰ ਸ਼ਹਿਰ ਦੀ ਸਥਾਪਨਾ ਨਾਲ ਜੁੜਿਆ ਇਤਿਹਾਸਕ ਨੀਂਹ ਪੱਥਰ ਆਪਣੇ ਅਸਲ ਸਥਾਨ ਤੋਂ ਕਥਿਤ ਤੌਰ ਤੇ ਗਾਇਬ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਪ੍ਰਮੁੱਖ ਅਤੇ ਆਧੁਨਿਕ ਸ਼ਹਿਰਾਂ ਵਿੱਚ ਆਪਣੀ ਵਿਸ਼ੇਸ਼ ਪਛਾਣ ਬਣਾਉਣ ਵਾਲਾ ਮੁਹਾਲੀ ਅੱਜ ਆਪਣੀ ਸਥਾਪਨਾ ਦੀ ਇਤਿਹਾਸਕ ਨਿਸ਼ਾਨੀ ਨੂੰ ਭੁੱਲਦਾ ਦਿਖ ਰਿਹਾ ਹੈ ਅਤੇ ਇਸ ਨਾਲ ਸ਼ਹਿਰ ਦੀ ਇਤਿਹਾਸਕ ਵਿਰਾਸਤ ਦੀ ਸੰਭਾਲ ਨੂੰ ਲੈ ਕੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਜਿਸ ਨੀਂਹ ਪੱਥਰ ਨਾਲ ਮੁਹਾਲੀ ਦੇ ਇਤਿਹਾਸ ਦੀ ਸ਼ੁਰੂਆਤ ਜੁੜੀ ਹੋਈ ਹੈ, ਉਸ ਦੀ ਸੰਭਾਲ ਲਈ ਪ੍ਰਸ਼ਾਸਨ ਵੱਲੋਂ ਲੋੜੀਂਦੇ ਕਦਮ ਕਿਉਂ ਨਹੀਂ ਚੁੱਕੇ ਗਏ? ਉਨ੍ਹਾਂ ਨੇ ਲੰਬੇ ਸਮੇਂ ਤੋਂ ਮੁਹਾਲੀ ਦੀ ਨੁਮਾਇੰਦਗੀ ਕਰਦੇ ਆ ਰਹੇ ਵਿਧਾਇਕਾਂ ਦੀ ਭੂਮਿਕਾ ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਪੰਜ ਦਹਾਕਿਆਂ ਤੋਂ ਵੱਧ ਦਾ ਸਫ਼ਰ ਤੈਅ ਕਰ ਚੁੱਕੇ ਮੁਹਾਲੀ ਸ਼ਹਿਰ ਦੇ ਸਥਾਪਨਾ ਦਿਵਸ, ਯਾਨੀ 1 ਨਵੰਬਰ, ਨੂੰ ਉਹ ਮਾਣ-ਸਤਿਕਾਰ ਅਤੇ ਪਛਾਣ ਨਹੀਂ ਮਿਲ ਸਕੀ ਜਿਸ ਦਾ ਇਹ ਸ਼ਹਿਰ ਹੱਕਦਾਰ ਹੈ।
ਉਹਨਾਂ ਕਿਹਾ ਕਿ ਇੱਕ ਯੋਜਨਾਬੱਧ ਸ਼ਹਿਰ ਵਜੋਂ ਵਿਕਸਤ ਹੋਇਆ ਮੁਹਾਲੀ ਅੱਜ ਉਦਯੋਗਿਕ, ਵਿੱਦਿਅਕ, ਆਈ.ਟੀ. ਅਤੇ ਵਪਾਰਕ ਗਤੀਵਿਧੀਆਂ ਦਾ ਪ੍ਰਮੁੱਖ ਕੇਂਦਰ ਬਣ ਚੁੱਕਾ ਹੈ। ਪਰ ਇਹ ਬੇਹੱਦ ਅਫ਼ਸੋਸਨਾਕ ਹੈ ਕਿ ਸ਼ਹਿਰ ਦੇ ਜਨਮ ਨਾਲ ਜੁੜਿਆ ਇਤਿਹਾਸਕ ਸਥਾਨ ਹੀ ਅਣਦੇਖੀ ਦਾ ਸ਼ਿਕਾਰ ਹੋ ਰਿਹਾ ਹੈ।
ਉਹਨਾਂ ਇਸ ਸਬੰਧੀ ਪੰਜਾਬ ਸਰਕਾਰ, ਗਮਾਡਾ, ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨੀਂਹ ਪੱਥਰ ਦੇ ਗਾਇਬ ਹੋਣ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਉਸ ਦੇ ਅਸਲ ਸਥਾਨ ਦੀ ਪਛਾਣ ਕੀਤੀ ਜਾਵੇ ਅਤੇ ਉੱਥੇ ਇੱਕ ਸਥਾਈ ਯਾਦਗਾਰੀ ਪੱਟੀ ਲਗਾਈ ਜਾਵੇ। ਇਸ ਪੱਟੀ ਤੇ ਨੀਂਹ ਪੱਥਰ ਰੱਖਣ ਸਮੇਂ ਦੀਆਂ ਤਸਵੀਰਾਂ, ਤਾਰੀਖ਼ ਅਤੇ ਸ਼ਹਿਰ ਦੀ ਸਥਾਪਨਾ ਨਾਲ ਜੁੜੀ ਇਤਿਹਾਸਕ ਜਾਣਕਾਰੀ ਵੀ ਦਰਜ ਕੀਤੀ ਜਾਵੇ।
ਉਹਨਾਂ ਇਹ ਵੀ ਮੰਗ ਕੀਤੀ ਹੈ ਕਿ ਇਸ ਤੋਂ ਇਲਾਵਾ ਹਰ ਸਾਲ 1 ਨਵੰਬਰ ਨੂੰ ਅਧਿਕਾਰਤ ਤੌਰ ਤੇ ਮੁਹਾਲੀ ਦਾ ਸਥਾਪਨਾ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਨਵੀਂ ਪੀੜ੍ਹੀ ਨੂੰ ਸ਼ਹਿਰ ਦੇ ਸ਼ਾਨਦਾਰ ਇਤਿਹਾਸ ਅਤੇ ਇਸ ਦੀ ਸਥਾਪਨਾ ਦੇ ਉਦੇਸ਼ਾਂ ਬਾਰੇ ਜਾਣੂ ਕਰਵਾਇਆ ਜਾ ਸਕੇ।
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
National2 months agoਤਾਇਕਵਾਂਡੋ ਮੁਕਾਬਲਿਆਂ ਵਿੱਚ ਬੱਚਿਆਂ ਨੇ ਦਿਖਾਏ ਜੌਹਰ
-
Editorial1 month agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
International4 weeks agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
