Punjab
‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਈਡੀ ਦੀ ਰੇਡ
ਮੋਗਾ, 4 ਨਵੰਬਰ (ਸ.ਬ.) ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਨੇ ਅੱਜ ਸਵੇਰੇ ਕਰੀਬ 6 ਵਜੇ ਮੋਗਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਤੇ ਪਾਰਟੀ ਦੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਦੇ ਦੋਵਾਂ ਨਿਵਾਸ ਅਸਥਾਨਾਂ ਤੇ ਛਾਪਾ ਮਾਰਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਦੀ ਦਿੱਲੀ ਅਤੇ ਚੰਡੀਗੜ੍ਹ ਯੂਨਿਟ ਨਾਲ ਸਬੰਧਤ ਟੀਮਾਂ ਤੜਕੇ ਹੀ ਵਿਧਾਇਕਾ ਦੇ ਦੋਵਾਂ ਟਿਕਾਣਿਆਂ ਤੇ ਪਹੁੰਚ ਗਈਆਂ। ਇਸ ਤੋਂ ਇਲਾਵਾ ਲਾਗਲੇ ਹਲਕੇ ਬਾਘਾਪੁਰਾਣਾ ਅਤੇ ਪਟਿਆਲਾ ਨਜ਼ਦੀਕ ਡਾ.ਅਮਨਦੀਪ ਕੌਰ ਦੇ ਪੇਕੇ ਪਿੰਡ ਚੰਦੂਮਾਜਰਾ ਵਿਖੇ ਵੀ ਈਡੀ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਛਾਪੇਮਾਰੀ ਦੌਰਾਨ ਵਿਧਾਇਕਾ ਆਪਣੇ ਘਰ ਵਿੱਚ ਹੀ ਮੌਜੂਦ ਸਨ ਅਤੇ ਜਾਂਚ ਅਧਿਕਾਰੀਆਂ ਵੱਲੋਂ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕਾਰਵਾਈ ਦੀ ਖ਼ਬਰ ਮਿਲਦਿਆਂ ਹੀ ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਅਤੇ ਸਮਰਥਕ ਮੌਕੇ ਤੇ ਇਕੱਠੇ ਹੋ ਗਏ ਅਤੇ ਉਨ੍ਹਾਂ ਨੇ ਕੇਂਦਰੀ ਜਾਂਚ ਏਜੰਸੀ ਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ, ਜਿਸ ਮਗਰੋਂ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰਾ ਪਾ ਲਿਆ।
ਖ਼ਬਰ ਲਿਖੇ ਜਾਣ ਤੱਕ ਦੋਵਾਂ ਰਿਹਾਇਸ਼ਾਂ ਤੇ ਤਲਾਸ਼ੀ ਮੁਹਿੰਮ ਜਾਰੀ ਸੀ। ਫ਼ਿਲਹਾਲ ਈਡੀ ਵੱਲੋਂ ਇਹ ਸਪਸ਼ਟ ਨਹੀਂ ਕੀਤਾ ਗਿਆ ਕਿ ਇਹ ਛਾਪਾ ਕਿਸ ਮਾਮਲੇ ਤਹਿਤ ਮਾਰਿਆ ਗਿਆ ਹੈ ਅਤੇ ਨਾ ਹੀ ਵਿਧਾਇਕਾ ਦੇ ਪਰਿਵਾਰ ਨੇ ਕੋਈ ਰਸਮੀ ਬਿਆਨ ਦਿੱਤਾ ਹੈ। ਇਹ ਕਾਰਵਾਈ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸਾਹਮਣੇ ਆਈ ਹੈ, ਜਿਨ੍ਹਾਂ ਲਈ ‘ਆਪ’ ਪਹਿਲਾਂ ਹੀ ਮੋਗਾ ਹਲਕੇ ਤੋਂ ਡਾ. ਅਰੋੜਾ ਨੂੰ ਮੁੜ ਆਪਣਾ ਉਮੀਦਵਾਰ ਐਲਾਨ ਚੁੱਕੀ ਹੈ।
Punjab
ਪੰਜਾਬ ਵਿੱਚ ‘ਚਿੱਟਾ’ ਅਜੇ ਵੀ ਵੱਡੀ ਸਮੱਸਿਆ : ਰਾਹੁਲ ਗਾਂਧੀ
ਕੇਂਦਰ ਸਰਕਾਰ ਤੇ ਕਿਸਾਨਾਂ ਅਤੇ ਛੋਟੇ ਤੇ ਦਰਮਿਆਨੇ ਉਦਯੋਗਾਂ ਦੇ ਹਿੱਤਾਂ ਦੀ ਬਜਾਏ ਅਰਬਪਤੀਆਂ ਅਤੇ ਵੱਡੇ ਪੂੰਜੀਪਤੀਆਂ ਲਈ ਕੰਮ ਕਰਨ ਦਾ ਇਲਜਾਮ ਲਗਾਇਆ
ਸੰਗਰੂਰ, 4 ਨਵੰਬਰ (ਸ.ਬ.) ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪੰਜਾਬ ਵਿੱਚ ‘ਚਿੱਟਾ’ ਅਜੇ ਵੀ ਇੱਕ ਵੱਡੀ ਸਮੱਸਿਆ ਬਣਿਆ ਹੋਇਆ ਹੈ ਅਤੇ ਪੰਜਾਬ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਪੂਰੀ ਤਰ੍ਹਾਂ ਨਕਾਰਾ ਸਾਬਿਤ ਹੋਈ ਹੈ। ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਅੱਜ ਇੱਥੇ ਕਾਂਗਰਸ ਪਾਰਟੀ ਵਲੋਂ ਆਯੋਜਿਤ ‘ਇਨਸਾਫ਼ ਰੈਲੀ’ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਕਾਨੂੰਨ ਵਿਵਸਥਾ ਦੇ ਮੁੱਦੇ ਤੇ ਵੀ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ ਅਤੇ ਪੰਜਾਬ ਵਿੱਚ ਗੈਂਗਸਟਰ ਅਤੇ ਅਪਰਾਧੀ ਸ਼ਰੇਆਮ ਬੇਖ਼ੌਫ਼ ਘੁੰਮ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜੋ ਸਿਰਫ਼ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਕੰਮ ਕਰੇ।
ਰੈਲੀ ਦੌਰਾਨ ਰਾਹੁਲ ਗਾਂਧੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਵੀ ਮੰਚ ਤੇ ਲੈ ਕੇ ਆਏ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਨਿਸ਼ਾਨਾ ਸਾਧਦਿਆਂ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਅਤੇ ਛੋਟੇ ਤੇ ਦਰਮਿਆਨੇ ਉਦਯੋਗਾਂ ਦੇ ਹਿੱਤਾਂ ਦੀ ਬਜਾਏ ਅਰਬਪਤੀਆਂ ਅਤੇ ਵੱਡੇ ਪੂੰਜੀਪਤੀਆਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਾ ਤਾਂ ਕਦੇ ਪੰਜਾਬ ਦੇ ਹਿੱਤਾਂ ਲਈ ਕੰਮ ਕਰਨਗੇ ਅਤੇ ਨਾ ਹੀ ਉਨ੍ਹਾਂ ਨੂੰ ਕਿਸਾਨਾਂ ਤੇ ਲਘੂ ਉਦਯੋਗਾਂ ਦੇ ਭਵਿੱਖ ਦੀ ਚਿੰਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਿੰਤੂ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਉਨ੍ਹਾਂ ਨਾਲ ਆਹਮੋ-ਸਾਹਮਣੇ ਬੈਠ ਕੇ ਬਹਿਸ ਕਰਨ ਤੋਂ ਬਚਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜੇ ਪ੍ਰਧਾਨ ਮੰਤਰੀ ਉਨ੍ਹਾਂ ਨਾਲ ਸਿਰਫ਼ 5 ਮਿੰਟ ਵੀ ਬਹਿਸ ਕਰ ਲੈਣ ਤਾਂ ਉਹ ਸਾਬਤ ਕਰ ਦੇਣਗੇ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਦੇਸ਼ ਦੇ ਹਿੱਤਾਂ ਦੇ ਖ਼ਿਲਾਫ਼ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੰਦਿਆਂ ਉਹਨਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਸਾਹਮਣੇ ਆ ਕੇ ਬਹਿਸ ਕਰਨ ਤਾਂ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਜਾਵੇਗਾ।
ਉਹਨਾਂ ਇਲਜਾਮ ਲਗਾਇਆ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੰਟਰੋਲ ਕਰਦੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਸਿਰਫ 5 ਮਿੰਟਾਂ ਵਿੱਚ ਅਮਰੀਕਾ ਨਾਲ ਸਮਝੌਤੇ ਤੇ ਦਸਤਖ਼ਤ ਕਰ ਦਿੱਤੇ ਅਤੇ ਅਜਿਹਾ ਕਰਕੇ ਕਿਸਾਨਾਂ ਤੇ ਛੋਟੇ ਉਦਯੋਗਾਂ ਦਾ ਭਵਿੱਖ ਦਾਅ ਤੇ ਲਗਾ ਦਿੱਤਾ। ਉਹਨਾਂ ਕਿਹਾ ਕਿ ਡੋਨਾਲਡ ਟਰੰਪ ਵਾਰ-ਵਾਰ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗਬੰਦੀ ਕਰਵਾਉਣ ਦਾ ਦਾਅਵਾ ਕਰਦੇ ਹਨ, ਪਰ ਪ੍ਰਧਾਨ ਮੰਤਰੀ ਇਸ ਬਾਰੇ ਕੋਈ ਠੋਸ ਜਵਾਬ ਨਹੀਂ ਦਿੰਦੇ।
ਪੰਜਾਬ ਦੇ ਲੋਕਾਂ ਨੂੰ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਬਣਨ ਤੇ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਖ਼ਤਮ ਕਰਨ ਦੇ ਨਾਲ-ਨਾਲ ਛੋਟੇ ਅਤੇ ਦਰਮਿਆਨੇ ਉਦਯੋਗਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ, ਜੋ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਕਰ ਸਕੇ।
ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਜਿੱਤ ਯਕੀਨੀ ਬਣਾਉਣ ਲਈ ਕਾਂਗਰਸ ਨੂੰ ਇੱਕਜੁੱਟ ਰਹਿਣ ਦੀ ਲੋੜ ਹੈ। ਇਸ ਦੇ ਨਾਲ ਹੀ ਉਨ੍ਹਾਂ ਆਰ ਐਸ ਐਸ ਅਤੇ ਬੀਜੇਪੀ ਤੇ ਇਲਜਾਮ ਲਗਾਇਆ ਕਿ ਉਹ ਸੰਵਿਧਾਨਕ ਸੰਸਥਾਵਾਂ ਅਤੇ ਹੋਰ ਅਦਾਰਿਆਂ ਨੂੰ ਵੰਡ ਰਹੀਆਂ ਹਨ। ਆਮ ਆਦਮੀ ਪਾਰਟੀ ਨੂੰ ਬੀਜੇਪੀ ਦੀ ‘ਬੀ ਟੀਮ’ ਗਰਦਾਨਦਿਆਂ ਖੜਗੇ ਨੇ ਦੋਸ਼ ਲਾਇਆ ਕਿ ਜਿੱਥੇ ਵੀ ਕਾਂਗਰਸ ਮਜ਼ਬੂਤ ਹੁੰਦੀ ਦਿਖਾਈ ਦਿੰਦੀ ਹੈ, ‘ਆਪ’ ਉੱਥੇ ਹੀ ਸੰਨ੍ਹ ਲਗਾਉਂਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਕਾਂਗਰਸ ਦੇ ਵੋਟ ਬੈਂਕ ਵਿੱਚ ਸੰਨ੍ਹ ਲਗਾ ਕੇ ਬੀਜੇਪੀ ਦੀ ਜਿੱਤ ਦਾ ਰਸਤਾ ਸਾਫ਼ ਕਰਦੀ ਹੈ।
Chandigarh
8 ਲੱਖ ਮੁਲਾਜ਼ਮਾਂ ਲਈ ਜਾਰੀ ਹੋਵੇਗੀ 3 ਫੀਸਦੀ ਡੀਏ ਦੀ ਕਿਸ਼ਤ : ਮੁੱਖ ਮੰਤਰੀ
ਚੰਡੀਗੜ੍ਹ, 4 ਨਵੰਬਰ (ਸ.ਬ.) ਪੰਜਾਬ ਸਰਕਾਰ ਨੇ ਸੂਬੇ ਦੇ 8 ਲੱਖ ਕਰਮਚਾਰੀਆਂ ਨੂੰ ਮਹਿੰਗਾਈ ਭੱਤੇ (ਡੀਏ) ਦੀ 3 ਫੀਸਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਦੀਵਾਲੀ ਗਿਫਟ ਦਿੱਤਾ ਜਾ ਰਿਹਾ ਹੈ। ਸੂਬੇ ਦੇ ਸਾਰੇ ਮੁਲਾਜ਼ਮਾਂ ਲਈ ਡੀ ਏ ਦੀ 3 ਫੀਸਦੀ ਕਿਸ਼ਤ ਜਾਰੀ ਕਰਨ ਦਾ ਐਲਾਨ ਕਰਦਿਆਂ ਉਹਨਾਂ ਕਿਹਾ ਕਿ ਡੀ ਏ ਵਿੱਚ ਇਸ ਵਾਧੇ ਨਾਲ 8 ਲੱਖ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲੇਗਾ। ਇਹ ਵਾਧਾ ਨਵੰਬਰ ਦੀ ਤਨਖਾਹ ਵਿੱਚ ਜੁੜੇਗਾ, ਜਦੋਂ ਕਿ ਦਸੰਬਰ ਵਿੱਚ ਮਿਲਣ ਵਾਲੀ ਪੈਨਸ਼ਨ ਵਿੱਚ ਵੀ ਵਧਿਆ ਹੋਇਆ ਡੀ ਏ ਸ਼ਾਮਲ ਹੋਵੇਗਾ।
ਉਨ੍ਹਾਂ ਕਿਹਾ ਕਿ ਬੀਤੇ 2 ਮਹੀਨਿਆਂ ਦੌਰਾਨ ਮੁਲਾਜ਼ਮਾਂ ਨੂੰ ਕੁੱਲ੍ਹ 11 ਫੀਸਦੀ ਦਾ ਡੀ ਏ ਜਾਰੀ ਕੀਤਾ ਜਾ ਚੁੱਕਾ ਹੈ ਅਤੇ ਨਾਲ ਹੀ ਹੁਣ ਤੱਕ 71,777 ਨਵੀਆਂ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ 2022 ਵਿੱਚ ਸੱਤਾ ਸੰਭਾਲੀ ਸੀ, ਉਦੋਂ ਮੁਲਾਜ਼ਮਾਂ ਨੂੰ 28 ਫੀਸਦੀ ਡੀ ਏ ਮਿਲ ਰਿਹਾ ਸੀ, ਜਦੋਂਕਿ ਹੁਣ 53 ਫੀਸਦੀ ਡੀ ਏ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਇੱਕ ਸਾਲ ਵਿੱਚ 1088 ਕਰੋੜ ਰੁਪਏ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਜਾਵੇਗਾ। ਇਸ ਵਾਧੇ ਨਾਲ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ 363 ਕਰੋੜ ਰੁਪਏ ਦਾ ਫਾਇਦਾ ਹੋਵੇਗਾ।
ਮੋਗਾ ਦੀ ਵਿਧਾਇਕ ਡਾ. ਅਮਨਦੀਪ ਅਰੋੜਾ ਦੇ ਘਰ ਈ ਡੀ ਦੀ ਛਾਪੇਮਾਰੀ ਬਾਰੇ ਸਵਾਲ ਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਉਂਦੀ ਰਹਿੰਦੀ ਹੈ। ਉਨ੍ਹਾਂ ਨੂੰ ਕੁਝ ਨਹੀਂ ਮਿਲੇਗਾ। ਉਨ੍ਹਾਂ ਦੇ ਆਉਣ ਦਾ ਮਤਲਬ ਇਹ ਹੈ ਕਿ ਚੋਣਾਂ ਆ ਗਈਆਂ ਹਨ। ਉਹ ਵੋਟਾਂ ਵੇਲ੍ਹੇ ਹੀ ਇਹ ਹਥਿਆਰ ਵਰਤਦੇ ਹਨ। ਉਹ ਜਿੰਨਾਂ ਮਰਜੀ ਕਰ ਲੈਣ, ਉਨ੍ਹਾਂ ਨੂੰ ਇੱਥੋਂ ਕੁਝ ਨਹੀਂ ਮਿਲਣ ਵਾਲਾ।
ਪਰਾਲੀ ਪ੍ਰਦੂਸ਼ਣ ਦੇ ਮੁੱਦੇ ਤੇ ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਇਲਜਾਮਾਂ ਤੇ ਉਹਨਾਂ ਕਿਹਾ ਕਿ ਹਾਲੇ ਤਾਂ ਜਿਆਦਾਤਰ ਝੋਨਾ ਵੱਢਿਆ ਹੀ ਨਹੀਂ ਗਿਆ ਹੈ, ਫਿਰ ਵੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਕਾਫੀ ਵਧਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿਰਸਾ ਸਾਹਿਬ ਨੂੰ ਤਾਂ ਸਭ ਕੁਝ ਪਤਾ ਹੈ। ਦਿੱਲੀ ਦੇ ਪ੍ਰਦੂਸ਼ਣ ਵਿੱਚ ਪੰਜਾਬ ਦਾ ਕੋਈ ਹੱਥ ਨਹੀਂ ਹੈ। ਬੱਸ ਪੰਜਾਬ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ।
ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਵਲੋਂ ਚੋਣਾਂ ਤੋਂ ਐਨ ਪਹਿਲਾਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਭਾਜਪਾ ਦਾ ਪੱਲਾ ਫੜਣ ਬਾਰੇ ਸਵਾਲ ਦੇ ਜਵਾਬ ਵਿੰਚ ਉਹਨਾਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ। ਪਰ ਉੱਧਰ ਜਾਣ ਤੋਂ ਪਹਿਲਾਂ ਉਹ ਕੈਪਟਨ ਅਮਰਿੰਦਰ ਸਿੰਘ ਕੋਲੋਂ ਤਾਂ ਪੁੱਛ ਲੈਂਦੇ। ਬੀਜੇਪੀ ਉਨ੍ਹਾਂ ਨੂੰ ਪੁੱਛਦੀ ਤੱਕ ਨਹੀਂ ਹੈ। ਉਨ੍ਹਾਂ ਨੂੰ ਬੰਨ੍ਹੇ ਲਾ ਦਿੱਤਾ ਗਿਆ ਹੈ।
Mohali
ਗ੍ਰੀਨ ਬੈਲਟ ਵਿੱਚ ਲਗਾਏ ਬੂਟੇ ਪੁੱਟੇ, ਟੈਂਟ ਵੀ ਚੋਰੀ ਕੀਤਾ
ਐਸ ਏ ਐਸ ਨਗਰ, 4 ਨਵੰਬਰ (ਸ.ਬ.) ਸਥਾਨਕ ਫੇਜ਼ 5 ਅਤੇ ਸ਼ਾਹੀ ਮਾਜਰਾ ਦੇ ਵਿਚਕਾਰ ਸਥਿਤ ਗ੍ਰੀਨ ਬੈਲਟ ਵਿੱਚ ਬੀਤੇ ਦਿਨ ਵਸਨੀਕਾਂ ਵਲੋਂ ਲਗਾਏ ਗਏ 35 ਦੇ ਕਰੀਬ ਬੂਟੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਜੇ ਸੀ ਬੀ ਮਸ਼ੀਨ ਚਲਾ ਜਮੀਂਦੋਜ ਕਰ ਦਿੱਤੇ ਗਏ। ਇਸਦੇ ਨਾਲ ਹੀ ਤੜਕਸਾਰ ਇੱਥੇ ਆਏ ਕੁੱਝ ਵਿਅਕਤੀਆਂ ਵਲੋਂ ਇੱਥੇ ਲੱਗਿਆ ਟੈਂਟ ਅਤੇ ਪਾਈਪਾਂ ਵੀ ਚੋਰੀ ਕਰ ਲਈਆਂ ਗਈਆਂ ਅਤੇ ਇਹ ਸਾਰਾ ਸਾਮਾਨ ਇੱਕ ਜੀਪ ਨੁਮਾ ਗੱਡੀ ਵਿੱਚ ਲੱਦ ਕੇ ਲੈ ਗਏ।
ਵਾਰਡ ਨੰਬਰ 9 ਦੀ ਕੌਂਸਲਰ ਬੀਬੀ ਕੁਲਦੀਪ ਕੌਰ ਕੰਗ, ਸਮਾਜ ਸੇਵੀ ਐਨ ਐਸ ਕਲਸੀ ਅਤੇ ਸਥਾਨਕ ਵਸਨੀਕਾਂ ਸੁਖਵਿੰਦਰ ਸਿੰਘ ਵਿਰਦੀ, ਰਵਿੰਦਰ ਸਿੰਘ ਰਾਜੂ ਅਤੇ ਹੋਰਨਾਂ ਨੇ ਇਲਜਾਮ ਲਗਾਇਆ ਕਿ ਇਹ ਸਾਰਾ ਕੁੱਝ ਵਸਨੀਕਾਂ ਤੇ ਦਬਾਅ ਪਾਉਣ ਦੀ ਨੀਤੀ ਦੇ ਤਹਿਤ ਕੀਤਾ ਗਿਆ ਹੈ ਕਿਉਂਕਿ ਵਸਨੀਕਾਂ ਵਲੋਂ ਇੱਥੇ ਟੈਂਟ ਲਗਾ ਕੇ ਧਰਨਾ ਲਗਾਇਆ ਗਿਆ ਸੀ ਅਤੇ ਇੱਥੇ ਹਫਤਾਵਾਰੀ ਸਬਜੀ ਮੰਡੀ ਲਗਾਉਣ ਦਾ ਵਿਰੋਧ ਕਰ ਰਹੇ ਹਨ।
ਉਹਨਾਂ ਕਿਹਾ ਕਿ ਜਾਹਿਰ ਤੌਰ ਤੇ ਇਹ ਕੰਮ ਇਸ ਲਈ ਕੀਤਾ ਗਿਆ ਹੈ ਤਾਂ ਜੋ ਇੱਥੇ ਜਬਰੀ ਮੰਡੀ ਲਗਵਾਈ ਜਾ ਸਕੇ।
ਉਹਨਾਂ ਕਿਹਾ ਕਿ ਵਸਨੀਕ ਇੱਥੇ ਹੋ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਇਸ ਕਾਰਵਾਈ ਦੇ ਖਿਲਾਫ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ।
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International4 weeks agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International3 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
