Mohali
ਸੀ ਜੀ ਸੀ ਯੂਨੀਵਰਸਿਟੀ ਆਲ ਇੰਡੀਆ ਇੰਟਰ-ਯੂਨੀਵਰਸਿਟੀ ਕੈਨੋਇੰਗ ਤੇ ਕਾਇਆਕਿੰਗ ਚੈਂਪੀਅਨਸ਼ਿਪ ਦੀ ਸ਼ੁਰੂਆਤ
ਐਸ ਏ ਐਸ ਨਗਰ, 4 ਨਵੰਬਰ (ਸ.ਬ.) ਸੀ ਜੀ ਸੀ ਯੂਨੀਵਰਸਿਟੀ ਮੁਹਾਲੀ ਵੱਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆ ਕਿੰਗ (ਲੜਕੇ ਅਤੇ ਲੜਕੀਆਂ) ਚੈਂਪੀਅਨਸ਼ਿਪ-2026 ਦੀ ਮੇਜ਼ਬਾਨੀ ਕੀਤੀ ਜਾ ਰਹੀ ਹੈ। ਇਸ ਕੌਮੀ ਪੱਧਰ ਦੇ ਖੇਡ ਮੁਕਾਬਲੇ ਵਿੱਚ ਦੇਸ਼ ਭਰ ਦੀਆਂ 50 ਤੋਂ ਵੱਧ ਯੂਨੀਵਰਸਿਟੀਆਂ ਦੇ 500 ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ।
ਇਸ ਮੌਕੇ ਸੀ ਜੀ ਸੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਵਿਨੈ ਗੋਇਲ, ਫਿਜ਼ੀਕਲ ਐਜੂਕੇਸ਼ਨ ਅਤੇ ਸਪੋਰਟਸ ਦੇ ਐਸੋਸੀਏਟ ਡਾਇਰੈਕਟਰ ਲਵਦੀਪ ਮਾਨ ਅਤੇ ਸੀਨੀਅਰ ਡਾਇਰੈਕਟਰ ਸਪੋਰਟਸ ਸਤੀਸ਼ ਕੇ. ਸਰਹੱਦੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਚੈਂਪੀਅਨਸ਼ਿਪ ਦੌਰਾਨ ਹਰਿਆਣਾ ਸਰਕਾਰ ਦੇ ਖੇਡ ਮੰਤਰੀ (ਸੁਤੰਤਰ ਚਾਰਜ) ਸ੍ਰੀ ਗੌਰਵ ਗੌਤਮ ਅਤੇ ਐਸੋਸੀਏਸ਼ਨ ਆਫ ਇੰਡੀਅਨ ਯੂਨੀਵਰਸਿਟੀਜ਼ (ਏਆਈਯੂ) ਦੀ ਐਡੀਸ਼ਨਲ ਸਕੱਤਰ ਸ੍ਰੀਮਤੀ ਮਮਤਾ ਆਰ. ਅਗਰਵਾਲ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਚੰਡੀਗੜ੍ਹ ਕੈਨੋਇੰਗ ਐਂਡ ਕਾਇਆਕਿੰਗ ਦੇ ਜਨਰਲ ਸਕੱਤਰ ਡਾ. ਦੀਪਕ ਸਿੰਘ, ਏ ਆਈ ਯੂ ਦੇ ਆਬਜ਼ਰਵਰ ਪ੍ਰੋ. ਆਰ. ਸੁਬਰਾਮਨੀਅਨ, ਚੰਡੀਗੜ੍ਹ ਪ੍ਰਸ਼ਾਸਨ ਦੇ ਸਿੱਖਿਆ ਵਿਭਾਗ ਦੀ ਸਿੱਖਿਆ ਸਕੱਤਰ ਸ੍ਰੀਮਤੀ ਪ੍ਰੇਰਨਾ ਪੁਰੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਡਾ. ਕੰਵਰ ਮਨਦੀਪ ਸਿੰਘ, ਸਪੋਰਟਸ ਅਥਾਰਟੀ ਆਫ ਇੰਡੀਆ ਦੇ ਰੀਜਨਲ ਡਾਇਰੈਕਟਰ ਸ੍ਰੀ ਸ਼ੈਲੇਂਦਰ ਕੁਮਾਰ ਅਤੇ ਸਪੋਰਟਸ ਅਥਾਰਟੀ ਆਫ ਇੰਡੀਆ ਦੇ ਡਿਪਟੀ/ਅਸਿਸਟੈਂਟ ਡਾਇਰੈਕਟਰ ਸ੍ਰੀ ਸਰਵਦਨਿਆ ਠਾਕਰੇ ਵੀ ਮੌਜੂਦ ਰਹੇ। ਇਸ ਮੌਕੇ ਭਾਰਤੀ ਖੇਡ ਜਗਤ ਦੀਆਂ ਮਾਣਮੱਤੀਆਂ ਸ਼ਖ਼ਸੀਅਤਾਂ, ਓਲੰਪੀਅਨ ਅਤੇ ਅਰਜੁਨ ਐਵਾਰਡੀ ਸ੍ਰੀ ਸਵਰਨ ਸਿੰਘ ਵਿਰਕ ਅਤੇ ਪਦਮ ਸ਼੍ਰੀ ਐਵਾਰਡੀ ਸ੍ਰੀ ਜਗਜੀਤ ਸਿੰਘ ਨੇ ਵੀ ਆਪਣੀ ਮੌਜੂਦਗੀ ਦਰਜ ਕਰਵਾਈ। ਇਸ ਮੌਕੇ ਪੁਲੀਸ ਅਤੇ ਪ੍ਰਸ਼ਾਸਨਿਕ ਖੇਤਰ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਡਾਇਰੈਕਟੋਰੇਟ ਆਫ ਸਪੋਰਟਸ ਐਂਡ ਕੈਂਪਸ ਸਪੋਰਟਸ ਦੇ ਡਾਇਰੈਕਟਰ ਡਾ. ਰਾਕੇਸ਼ ਮਲਿਕ, ਡੀ ਆਈ ਜੀ, ਯੂ. ਟੀ. ਸ੍ਰੀ ਰਾਜੀਵ ਰੰਜਨ ਸਿੰਘ, ਐਸ ਪੀ ਹੈਡਕੁਆਰਟਰ ਸ੍ਰੀ ਵਿਨੀਤ ਕੁਮਾਰ, ਡੀ ਐਸ ਪੀ ਹੈੱਡਕੁਆਰਟਰ ਸ੍ਰੀ ਸੁਖਦੀਪ ਸਿੰਘ, ਡੀ ਐਸ ਪੀ ਈਸਟ ਡਿਵੀਜ਼ਨ ਸ੍ਰੀ ਪੀ. ਅਭਿਦਾਨੰਦ ਅਤੇ ਡੀਐਸਪੀ ਨਾਰਥ ਈਸਟ ਡਿਵੀਜ਼ਨ ਸ੍ਰੀ ਰਾਮ ਗੋਪਾਲ ਸ਼ਾਮਲ ਸਨ।
Mohali
ਗ੍ਰੀਨ ਬੈਲਟ ਵਿੱਚ ਲਗਾਏ ਬੂਟੇ ਪੁੱਟੇ, ਟੈਂਟ ਵੀ ਚੋਰੀ ਕੀਤਾ
ਐਸ ਏ ਐਸ ਨਗਰ, 4 ਨਵੰਬਰ (ਸ.ਬ.) ਸਥਾਨਕ ਫੇਜ਼ 5 ਅਤੇ ਸ਼ਾਹੀ ਮਾਜਰਾ ਦੇ ਵਿਚਕਾਰ ਸਥਿਤ ਗ੍ਰੀਨ ਬੈਲਟ ਵਿੱਚ ਬੀਤੇ ਦਿਨ ਵਸਨੀਕਾਂ ਵਲੋਂ ਲਗਾਏ ਗਏ 35 ਦੇ ਕਰੀਬ ਬੂਟੇ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਜੇ ਸੀ ਬੀ ਮਸ਼ੀਨ ਚਲਾ ਜਮੀਂਦੋਜ ਕਰ ਦਿੱਤੇ ਗਏ। ਇਸਦੇ ਨਾਲ ਹੀ ਤੜਕਸਾਰ ਇੱਥੇ ਆਏ ਕੁੱਝ ਵਿਅਕਤੀਆਂ ਵਲੋਂ ਇੱਥੇ ਲੱਗਿਆ ਟੈਂਟ ਅਤੇ ਪਾਈਪਾਂ ਵੀ ਚੋਰੀ ਕਰ ਲਈਆਂ ਗਈਆਂ ਅਤੇ ਇਹ ਸਾਰਾ ਸਾਮਾਨ ਇੱਕ ਜੀਪ ਨੁਮਾ ਗੱਡੀ ਵਿੱਚ ਲੱਦ ਕੇ ਲੈ ਗਏ।
ਵਾਰਡ ਨੰਬਰ 9 ਦੀ ਕੌਂਸਲਰ ਬੀਬੀ ਕੁਲਦੀਪ ਕੌਰ ਕੰਗ, ਸਮਾਜ ਸੇਵੀ ਐਨ ਐਸ ਕਲਸੀ ਅਤੇ ਸਥਾਨਕ ਵਸਨੀਕਾਂ ਸੁਖਵਿੰਦਰ ਸਿੰਘ ਵਿਰਦੀ, ਰਵਿੰਦਰ ਸਿੰਘ ਰਾਜੂ ਅਤੇ ਹੋਰਨਾਂ ਨੇ ਇਲਜਾਮ ਲਗਾਇਆ ਕਿ ਇਹ ਸਾਰਾ ਕੁੱਝ ਵਸਨੀਕਾਂ ਤੇ ਦਬਾਅ ਪਾਉਣ ਦੀ ਨੀਤੀ ਦੇ ਤਹਿਤ ਕੀਤਾ ਗਿਆ ਹੈ ਕਿਉਂਕਿ ਵਸਨੀਕਾਂ ਵਲੋਂ ਇੱਥੇ ਟੈਂਟ ਲਗਾ ਕੇ ਧਰਨਾ ਲਗਾਇਆ ਗਿਆ ਸੀ ਅਤੇ ਇੱਥੇ ਹਫਤਾਵਾਰੀ ਸਬਜੀ ਮੰਡੀ ਲਗਾਉਣ ਦਾ ਵਿਰੋਧ ਕਰ ਰਹੇ ਹਨ।
ਉਹਨਾਂ ਕਿਹਾ ਕਿ ਜਾਹਿਰ ਤੌਰ ਤੇ ਇਹ ਕੰਮ ਇਸ ਲਈ ਕੀਤਾ ਗਿਆ ਹੈ ਤਾਂ ਜੋ ਇੱਥੇ ਜਬਰੀ ਮੰਡੀ ਲਗਵਾਈ ਜਾ ਸਕੇ।
ਉਹਨਾਂ ਕਿਹਾ ਕਿ ਵਸਨੀਕ ਇੱਥੇ ਹੋ ਰਹੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਇਸ ਕਾਰਵਾਈ ਦੇ ਖਿਲਾਫ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ।
Mohali
ਸਿੱਖ ਨਸਲਕੁਸ਼ੀ ਦੇ ਦਿਨਾਂ ਵਿੱਚ ਪਸ਼ਚਾਤਾਪ ਕਰਨ ਦੀ ਥਾਂ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਕਾਂਗਰਸ : ਪਰਮਜੀਤ ਸਿੰਘ ਕਾਹਲੋਂ
ਐਸ ਏ ਐਸ ਨਗਰ, 4 ਨਵੰਬਰ (ਸ.ਬ.) ਪੰਥਕ ਆਗੂ ਅਤੇ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਿੱਖ ਨਸਲਕੁਸ਼ੀ ਦੇ ਦਿਨਾਂ ਵਿੱਚ ਕਾਂਗਰਸ ਪਾਰਟੀ ਪਸ਼ਚਾਤਾਪ ਕਰਨ ਅਤੇ ਮਾਫੀ ਮੰਗਣ ਦੀ ਥਾਂ ਤੇ ਦਿੱਲੀ ਅਤੇ ਪੰਜਾਬ ਅੰਦਰ ਰੈਲੀਆਂ ਕਰਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੀ ਹੈ ਅਤੇ ਸਿੱਖਾਂ ਦੇ ਜਖਮਾਂ ਤੇ ਲੂਣ ਛਿੜਕ ਰਹੀ ਹੈ, ਜਿਸ ਨੂੰ ਸਿੱਖ ਕੌਮ ਕਦੇ ਬਰਦਾਸ਼ਤ ਨਹੀਂ ਕਰੇਗੀ।
ਉਹਨਾਂ ਕਿਹਾ ਕਿ ਕਾਂਗਰਸ ਨੇ ਕਦੇ ਵੀ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਨਹੀਂ ਕੀਤਾ। ਪਹਿਲਾਂ ਆਪਰੇਸ਼ਨ ਬਲੂ ਸਟਾਰ ਵੇਲੇ ਪੰਜਾਬ ਵਿੱਚ 35 ਗੁਰੂ ਧਾਮਾਂ ਤੇ ਫੌਜ ਤੋਂ ਹਮਲਾ ਕਰਵਾਇਆ ਜਦੋਂ ਸਿੱਖ ਨੌਜਵਾਨਾਂ ਨੇ ਇਸ ਦਾ ਬਦਲਾ ਲਿਆ ਤਾਂ ਨਵੰਬਰ ਦੇ ਪਹਿਲੇ ਹਫਤੇ ਤੇ ਦੇਸ਼ ਦੇ ਬਹੁਤ ਸਾਰੇ ਸ਼ਹਿਰਾਂ ਵਿੱਚ ਸਿੱਖ ਨਸਲਕੁਸ਼ੀ ਕਰਵਾਈ, ਜਿਸ ਦਾ ਇਨਸਾਫ ਲੈਣ ਲਈ ਕੌਮ ਅੱਜ 42 ਸਾਲਾਂ ਬਾਅਦ ਵੀ ਦਰ ਦਰ ਭਟਕ ਰਹੀ ਹੈ ਅਤੇ ਕਾਂਗਰਸ ਪਾਰਟੀ ਪੀੜਿਤ ਪਰਿਵਾਰਾਂ ਦੇ ਜ਼ਖਮਾਂ ਤੇ ਮਰਹਮ ਲਗਾਉਣ ਦੀ ਥਾਂ ਆਪਣੇ ਦੋਸ਼ੀ ਲੀਡਰ ਬਚਾ ਰਹੀ ਹੈ। ਉਹਨਾਂ ਨੂੰ ਉੱਚ ਅਹੁਦੇ ਤੇ ਸਨਮਾਨਿਤ ਕਰ ਰਹੀ ਹੈ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੇ ਆਗੂ ਆਪਣੀ ਜਮੀਰ ਮਾਰ ਕੇ ਦੋਸ਼ੀ ਲੀਡਰਾਂ ਸਾਹਮਣੇ ਝੁੱਕ ਝੁੱਕ ਕੇ ਸਲਾਮ ਕਰਕੇ ਆਪਣਾ ਮਨ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਇਹਲਾਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕਰਣਗੇ ਅਤੇ ਕਾਂਗਰਸ ਦੀਆਂ ਸਿੱਖ ਵਿਰੋਧੀ ਨੀਤੀਆਂ ਅਤੇ ਭਾਈਚਾਰਕ ਸਾਂਝ ਤੋੜਨ ਦੀਆਂ ਪੁਰਾਣੀਆਂ ਚਾਲਾਂ ਨੂੰ ਨਕਾਰ ਕੇ ਉਹਨਾਂ ਨੂੰ ਸਬਕ ਸਿਖਾਇਆ ਜਾਵੇ।
Mohali
ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਲੱਗੀ ਅੱਗ ਨਾਲ 22 ਸ਼ੈਡ ਸੜ ਕੇ ਸੁਆਹ, ਲੱਖਾਂ ਦਾ ਨੁਕਸਾਨ
ਜ਼ੀਰਕਪੁਰ, 4 ਨਵੰਬਰ (ਸ.ਬ.) ਜ਼ੀਰਕਪੁਰ ਦੀ ਮਸ਼ਹੂਰ ਬਲਟਾਣਾ ਫ਼ਰਨੀਚਰ ਮਾਰਕੀਟ ਵਿੱਚ ਅੱਜ ਤੜਕੇ ਲੱਗੀ ਭਿਆਨਕ ਅੱਗ ਕਾਰਨ ਟੀਨ ਦੇ 22 ਟੀਨ ਸ਼ੈਡ ਸੜ ਕੇ ਸੁਆਹ ਹੋ ਗਏ। ਅੱਜ ਸਵੇਰੇ 4 ਵਜੇ ਦੇ ਕਰੀਬ ਲੱਗੀ ਇਹ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ ਅਤੇ ਇਹਨਾਂ ਦੁਕਾਨਾਂ ਵਿੱਚ ਪਿਆ ਲੱਖਾਂ ਰੁਪਏ ਦਾ ਕੀਮਤੀ ਫ਼ਰਨੀਚਰ ਅਤੇ ਸਾਮਾਨ ਸੜ ਕੇ ਸੁਆਹ ਹੋ ਗਿਆ।
ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਉਨ੍ਹਾਂ ਨੂੰ ਤੜਕੇ 4 ਵਜੇ ਹਾਦਸੇ ਦੀ ਸੂਚਨਾ ਮਿਲੀ ਸੀ। ਅੱਗ ਦੀ ਭਿਆਨਕਤਾ ਨੂੰ ਦੇਖਦਿਆਂ ਮੌਕੇ ਤੇ ਜ਼ੀਰਕਪੁਰ ਤੋਂ ਇਲਾਵਾ ਮੁਹਾਲੀ, ਡੇਰਾਬੱਸੀ, ਪੰਚਕੂਲਾ ਅਤੇ ਏਅਰ ਫੋਰਸ ਸਟੇਸ਼ਨ ਤੋਂ ਫਾਇਰ ਟੈਂਡਰ ਸੱਦੇ ਗਏ। ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅਸਮਾਨ ਛੂੰਹਦੀਆਂ ਅੱਗ ਦੀਆਂ ਲਪਟਾਂ ਇੱਕ ਸ਼ੈਡ ਤੋਂ ਦੂਜੇ ਸ਼ੈਡ ਤੱਕ ਫੈਲਦੀਆਂ ਦੇਖ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਾਨਕ ਲੋਕ ਬਾਲਟੀਆਂ ਵਿੱਚ ਪਾਣੀ ਭਰ ਕੇ ਅੱਗ ਬੁਝਾਉਣ ਵਿੱਚ ਫਾਇਰ ਕਰਮੀਆਂ ਦੀ ਮਦਦ ਲਈ ਅੱਗੇ ਆਏ।
ਸਥਾਨਕ ਵਸਨੀਕਾਂ ਅਨੁਸਾਰ ਅੱਗ ਬਹੁਤ ਭਿਆਨਕ ਸੀ। ਸ਼ੁਰੂਆਤ ਵਿੱਚ ਲੋਕਾਂ ਨੇ ਬਾਲਟੀਆਂ ਨਾਲ ਪਾਣੀ ਪਾ ਕੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਭਾਂਬੜ ਇੰਨੇ ਤੇਜ਼ ਸਨ ਕਿ ਦੁਕਾਨਦਾਰ ਆਪਣੇ ਮਾਲ ਨੂੰ ਸੁਆਹ ਹੁੰਦਾ ਦੇਖ ਬੇਵੱਸ ਨਜ਼ਰ ਆਏ। ਇੱਕ ਦੁਕਾਨਦਾਰ ਨੇ ਕਿਹਾ ਕਿ ਘਟਨਾ ਦੇ ਪੰਜ ਘੰਟੇ ਬਾਅਦ ਵੀ ਸਾਮਾਨ ਬਚਾਉਣ ਦਾ ਕੰਮ ਜਾਰੀ ਸੀ ਅਤੇ ਦੀਵਾਲੀ ਤੋਂ ਪਹਿਲਾਂ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋ ਗਿਆ ਹੈ। ਪੁਲੀਸ ਅਤੇ ਫਾਇਰ ਬ੍ਰਿਗੇਡ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਮੁੱਢਲੇ ਤੌਰ ਤੇ ਸ਼ਾਰਟ ਸਰਕਟ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਮਾਰਕੀਟ ਵਿੱਚ ਅਜਿਹੀ ਘਟਨਾ ਪਹਿਲੀ ਵਾਰ ਨਹੀਂ ਵਾਪਰੀ। ਇੱਥੇ ਨਾਜਾਇਜ਼ ਤੌਰ ਤੇ ਬਣੇ ਸ਼ੈਡਾਂ ਵਿੱਚ ਲੱਕੜ ਦੇ ਫ਼ਰਨੀਚਰ ਦੇ ਨਾਲ-ਨਾਲ ਪੇਂਟ, ਥਿਨਰ, ਕੈਮੀਕਲ ਤੇ ਤੇਲ ਜਮ੍ਹਾਂ ਰੱਖੇ ਹੋਏ ਹਨ ਅਤੇ ਬਿਜਲੀ ਦੇ ਆਰਜ਼ੀ ਕੁਨੈਕਸ਼ਨ ਲਏ ਹੋਏ ਹਨ, ਜਿਸ ਕਾਰਨ ਇਹ ਬਾਜ਼ਾਰ ਹਰ ਸਮੇਂ ਵੱਡੇ ਹਾਦਸਿਆਂ ਦੇ ਖ਼ਤਰੇ ਹੇਠ ਰਹਿੰਦਾ ਹੈ।
-
International1 month ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International1 month ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
-
Editorial2 months agoਨਸ਼ੇ ਦੇ ਦੈਂਤ ਨੇ ਨਿਗਲੀਆਂ ਸੈਂਕੜੇ ਜਵਾਨੀਆਂ, ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਈ ਠੁੱਸ
-
Chandigarh1 month ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh1 month agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International4 weeks agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International3 weeks ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
