Connect with us

Mohali

ਪੀ ਐਨ ਬੀ ਵੱਲੋਂ ਕਾਲੇਵਾਲ ਵਿਖੇ ਮੈਗਾ ਵਿੱਤੀ ਸਮਾਵੇਸ਼ ਕੈਂਪ ਦਾ ਆਯੋਜਨ

Published

on

ਕੁਰਾਲੀ, 5 ਨਵੰਬਰ (ਸ.ਬ.) ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਦੇ ਵਿੱਤੀ ਸੇਵਾਵਾਂ ਵਿਭਾਗ ਵੱਲੋਂ 21 ਅਕਤੂਬਰ ਤੋਂ 31 ਦਸੰਬਰ, 2026 ਤੱਕ ਹਰ ਗ੍ਰਾਮ ਪੰਚਾਇਤ ਅਤੇ ਸ਼ਹਿਰੀ ਸਥਾਨਕ ਸੰਸਥਾ ਪੱਧਰ ਤੇ ਵਿੱਤੀ ਸਮਾਵੇਸ਼ ਨੂੰ ਯਕੀਨੀ ਬਣਾਉਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਨੈਸ਼ਨਲ ਬੈਂਕ ਦੇ ਸਰਕਲ ਦਫ਼ਤਰ ਮੁਹਾਲੀ ਵੱਲੋਂ ਗ੍ਰਾਮ ਪੰਚਾਇਤ ਕਾਲੇਵਾਲ, ਕੁਰਾਲੀ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਮੈਗਾ ਵਿੱਤੀ ਸਮਾਵੇਸ਼ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਭਾਰਤੀ ਰਿਜ਼ਰਵ ਬੈਂਕ ਦੇ ਜਨਰਲ ਮੈਨੇਜਰ ਸ੍ਰੀ ਪੰਕਜ ਸੇਤੀਆ, ਐਸ ਡੀ ਐਮ ਖਰੜ ਸ੍ਰੀ ਗੁਰਮੀਤ ਸਿੰਘ, ਪੰਜਾਬ ਨੈਸ਼ਨਲ ਬੈਂਕ ਮੁਹਾਲੀ ਦੇ ਸਰਕਲ ਮੁਖੀ ਸ੍ਰੀ ਬਿਸ਼ਵਜੀਤ ਬਿਸਵਾਲ, ਨਾਬਾਰਡ ਦੇ ਡੀ ਜੀ ਐਮ ਸ੍ਰੀ ਅਰੁਣ ਕੁਮਾਰ, ਐਸ ਬੀ ਆਈ ਖੇਤਰੀ ਦਫ਼ਤਰ ਦੇ ਏ ਜੀ ਐਮ ਸ੍ਰੀ ਕੁੰਦਨ ਕੁਮਾਰ, ਪੰਜਾਬ ਗ੍ਰਾਮੀਣ ਬੈਂਕ ਦੇ ਖੇਤਰੀ ਮੁਖੀ ਸ੍ਰੀ ਦਿਨੇਸ਼ ਕੁਮਾਰ, ਪਿੰਡ ਕਾਲੇਵਾਲ ਦੀ ਸਰਪੰਚ ਸ੍ਰੀਮਤੀ ਸੁਰਿੰਦਰ ਕੌਰ ਅਤੇ ਲੀਡ ਜ਼ਿਲ੍ਹਾ ਮੈਨੇਜਰ ਮੁਹਾਲੀ ਸ੍ਰੀ ਐਮ.ਕੇ. ਭਾਰਦਵਾਜ ਸਮੇਤ ਵੱਖ-ਵੱਖ ਬੈਂਕਾਂ ਦੇ ਜ਼ਿਲ੍ਹਾ ਕੋਆਰਡੀਨੇਟਰ, ਸੀਐਫਐਲ ਸੈਂਟਰਾਂ, ਵਿੱਤੀ ਸਾਖਰਤਾ ਕੇਂਦਰਾਂ ਅਤੇ ਬੈਂਕਾਂ ਦੇ ਵਪਾਰਕ ਪੱਤਰਕਾਰਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਸਵਾਗਤ ਕਰਦਿਆਂ ਪੀ ਐਨ ਬੀ ਦੇ ਡੀਜੀਐਮ ਸ੍ਰੀ ਬਿਸ਼ਵਜੀਤ ਬਿਸਵਾਲ ਨੇ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਖੇਤਰ ਦੇ ਲੋਕਾਂ ਨੂੰ ਬਿਹਤਰ ਗਾਹਕ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੈਂਕ ਦੀ ਮਜ਼ਬੂਤ ਮੌਜੂਦਗੀ ਅਤੇ ਪ੍ਰਮੁੱਖ ਬੈਂਕ ਹੋਣ ਦੇ ਨਾਤੇ, ਪੀਐਨਬੀ ਲੋਕਾਂ ਦੀ ਭਲਾਈ ਲਈ ਵਿਸ਼ੇਸ਼ ਜ਼ਿੰਮੇਵਾਰੀ ਨਿਭਾਉਂਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਦਿਆਂ ਸਾਰੇ ਯੋਗ ਅਤੇ ਵਾਂਝੇ ਰਹਿ ਗਏ ਲਾਭਪਾਤਰੀਆਂ ਤੱਕ ਵਿੱਤੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾਵੇਗਾ।

ਭਾਰਤੀ ਰਿਜ਼ਰਵ ਬੈਂਕ ਦੇ ਜਨਰਲ ਮੈਨੇਜਰ ਸ੍ਰੀ ਪੰਕਜ ਸੇਤੀਆ ਨੇ ਸਾਰੇ ਬੈਂਕਾਂ ਨੂੰ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਹਰ ਯੋਗ ਵਿਅਕਤੀ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਬੈਂਕ ਖਾਤਿਆਂ ਦੀ ਕੇਵਾਈਸੀ ਅਤੇ ਨਾਮਜ਼ਦਗੀ ਸਬੰਧੀ ਵੇਰਵੇ ਅਪਡੇਟ ਕਰਨ ਤੇ ਜ਼ੋਰ ਦਿੱਤਾ। ਸਾਈਬਰ ਸੁਰੱਖਿਆ ਦੀ ਮਹੱਤਤਾ ਬਾਰੇ ਜਾਗਰੂਕ ਕਰਦਿਆਂ ਉਨ੍ਹਾਂ ਲੋਕਾਂ ਨੂੰ ਕਿਸੇ ਵੀ ਹਾਲਤ ਵਿੱਚ ਆਪਣੀ ਬੈਂਕ ਖਾਤੇ ਦੀ ਜਾਣਕਾਰੀ, ਓਟੀਪੀ ਜਾਂ ਪਾਸਵਰਡ ਕਿਸੇ ਨਾਲ ਸਾਂਝਾ ਨਾ ਕਰਨ ਦੀ ਅਪੀਲ ਕੀਤੀ।

ਐਸ ਐਲ ਬੀ ਸੀ ਪੰਜਾਬ ਦੇ ਡਿਪਟੀ ਜਨਰਲ ਮੈਨੇਜਰ ਸ੍ਰੀ ਰਾਮ ਕਿਸ਼ੋਰ ਮੀਣਾ ਨੇ ਮੁਹਿੰਮ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੌਜੂਦਾ ਜਨ ਧਨ ਅਤੇ ਹੋਰ ਬਚਤ ਖਾਤਿਆਂ ਦੀ ਮੁੜ ਕੇ ਵਾਈ ਸੀ, ਲੰਬਿਤ ਖਾਤਿਆਂ ਲਈ ਸੀ-ਕੇਵਾਈਸੀ ਆਈਡੀ ਤਿਆਰ ਕਰਨ, ਬਚਤ ਖਾਤਿਆਂ ਅਤੇ ਲਾਕਰਾਂ ਵਿੱਚ ਨਾਮਜ਼ਦਗੀ ਅਪਡੇਟ ਕਰਨ ਅਤੇ ਅਯੋਗ ਜਾਂ ਲਾਵਾਰਸ ਜਮ੍ਹਾਂ ਰਾਸ਼ੀਆਂ ਦੀ ਵਾਪਸੀ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਐਸਡੀਐਮ ਖਰੜ ਸ੍ਰੀ ਗੁਰਮੀਤ ਸਿੰਘ ਨੇ ਕਿਹਾ ਕਿ ਸਾਈਬਰ ਅਪਰਾਧਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਅਜੋਕੇ ਸਮੇਂ ਦੀ ਅਹਿਮ ਲੋੜ ਹੈ ਅਤੇ ਅਜਿਹੇ ਪ੍ਰੋਗਰਾਮ ਲੋਕਾਂ ਨੂੰ ਵਿੱਤੀ ਧੋਖਾਧੜੀ ਤੋਂ ਬਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਕੈਂਪ ਦੌਰਾਨ ਸਵੈ-ਸਹਾਇਤਾ ਸਮੂਹਾਂ, ਆਰ ਐਸ ਈ ਟੀ ਆਈ ਸੰਸਥਾ ਮੁਹਾਲੀ ਅਤੇ ਸੀ ਐਫ ਐਲ ਸੈਂਟਰ ਮਾਜਰੀ ਵੱਲੋਂ ਵੱਖ-ਵੱਖ ਉਤਪਾਦਾਂ ਦੀਆਂ ਪ੍ਰਦਰਸ਼ਨੀ ਸਟਾਲਾਂ ਵੀ ਲਗਾਈਆਂ ਗਈਆਂ। ਵਿਦਿਆਰਥੀਆਂ ਵੱਲੋਂ ਸਾਈਬਰ ਅਪਰਾਧਾਂ ਤੋਂ ਬਚਾਅ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਨੁੱਕੜ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਲੀਡ ਜ਼ਿਲ੍ਹਾ ਮੈਨੇਜਰ ਮੁਹਾਲੀ ਸ੍ਰੀ ਐਮ.ਕੇ. ਭਾਰਦਵਾਜ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਪੀ ਐਨ ਬੀ ਦੇ ਚੀਫ਼ ਮੈਨੇਜਰ ਸ੍ਰੀ ਗੁਰਮੀਤ ਛਾਬੜਾ, ਆਰ ਬੀ ਆਈ ਚੰਡੀਗੜ੍ਹ ਦੇ ਏ ਜੀ ਐਮ ਸ੍ਰੀ ਸੁਧੀਰ ਸਿੱਧੂ, ਨਾਬਾਰਡ ਦੀ ਡੀ ਡੀ ਐਮ ਸ੍ਰੀਮਤੀ ਆਂਚਲ ਸ਼ਰਮਾ ਵੀ ਮੌਜੂਦ ਸਨ।

Continue Reading

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ

Published

on

By

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।

Continue Reading

Mohali

ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ

Published

on

By

ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ

ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।

ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।

ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

Continue Reading

Mohali

ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ

Published

on

By

ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।

ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।

ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।

Continue Reading

Latest News

Trending