Mohali
ਐਨ ਐਸ ਕਿਉ ਐਫ ਵੋਕੇਸ਼ਨਲ ਟੀਚਰ ਫਰੰਟ ਪੰਜਾਬ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਹਮਣੇ ਕਾਲੀ ਦੀਵਾਲੀ ਮਨਾਈ
ਐਸ ਏ ਐਸ ਨਗਰ, 6 ਨਵੰਬਰ (ਸ.ਬ.) ਐਨ ਐਸ ਕਿਉ ਐਫ ਵੋਕੇਸ਼ਨਲ ਟੀਚਰ ਫਰੰਟ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਹਮਣੇ ਚੱਲ ਰਹੇ ਧਰਨੇ ਦੌਰਾਨ ਅੱਜ ਦੀਵਾਲੀ ਦੇ ਤਿਉਹਾਰ ਮੌਕੇ ਕਾਲੀ ਦੀਵਾਲੀ ਮਨਾਈ ਗਈ। ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਪ੍ਰਤੀ ਆਪਣਾ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਐਨ ਐਸ ਕਿਉ ਐਫ ਅਧਿਆਪਕਾਂ ਦੀਆਂ ਮੰਗਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਦੀ ਨੌਕਰੀ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਅੱਜ ਤੱਕ ਉਨ੍ਹਾਂ ਵਾਅਦਿਆਂ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ।
ਫਰੰਟ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਐਨ ਐਸ ਕਿਉ ਐਫ ਅਧਿਆਪਕਾਂ ਨੂੰ ਪੱਕਾ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪਰ ਅੱਜ ਦੀਵਾਲੀ ਵਰਗੇ ਖੁਸ਼ੀ ਦੇ ਤਿਉਹਾਰ ਤੇ ਵੀ ਅਧਿਆਪਕ ਆਪਣੇ ਪਰਿਵਾਰਾਂ ਤੋਂ ਦੂਰ ਆਪਣੇ ਹੱਕਾਂ ਲਈ ਸੰਘਰਸ਼ ਦੇ ਰਾਹ ਤੇ ਬੈਠਣ ਲਈ ਮਜਬੂਰ ਹਨ। ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਸਾਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾਉਣ ਦੇ ਬਾਵਜੂਦ ਅਧਿਆਪਕਾਂ ਨੂੰ ਨੌਕਰੀ ਦੀ ਸੁਰੱਖਿਆ ਅਤੇ ਬਣਦੇ ਹੱਕਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।
ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਬਣਾਈ ਗਈ ਸਬ-ਕਮੇਟੀ ਦੇ ਮੈਂਬਰਾਂ ਨਾਲ ਐਨਐਸਕਿਉਐਫ ਅਧਿਆਪਕਾਂ ਦੀਆਂ ਹੁਣ ਤੱਕ ਲਗਭਗ 18 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਅਫ਼ਸੋਸ ਦੀ ਗੱਲ ਹੈ ਕਿ ਇਹ ਸਾਰੀਆਂ ਮੀਟਿੰਗਾਂ ਬੇਨਤੀਜਾ ਰਹੀਆਂ ਹਨ। ਹਰ ਵਾਰ ਭਰੋਸੇ ਅਤੇ ਨਵੇਂ ਵਾਅਦੇ ਮਿਲੇ ਹਨ, ਪਰ ਅੱਜ ਤੱਕ ਕੋਈ ਠੋਸ ਫ਼ੈਸਲਾ ਜਾਂ ਪੱਕਾ ਹੱਲ ਸਾਹਮਣੇ ਨਹੀਂ ਆਇਆ। ਅਧਿਆਪਕਾਂ ਦਾ ਕਹਿਣਾ ਹੈ ਕਿ ਹੁਣ ਉਹ ਸਿਰਫ਼ ਲਾਰਿਆਂ ਅਤੇ ਭਰੋਸਿਆਂ ਨਾਲ ਹੋਰ ਇੰਤਜ਼ਾਰ ਨਹੀਂ ਕਰ ਸਕਦੇ।
ਫਰੰਟ ਨੇ ਸਪੱਸ਼ਟ ਕੀਤਾ ਕਿ ਅਧਿਆਪਕਾਂ ਦਾ ਸੰਘਰਸ਼ ਹੁਣ ਹੋਰ ਤਿੱਖਾ ਕੀਤਾ ਜਾਵੇਗਾ। ਜੇਕਰ ਆਉਣ ਵਾਲੀ ਮੀਟਿੰਗ ਵਿੱਚ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਮੰਗਾਂ ਦਾ ਕੋਈ ਠੋਸ ਅਤੇ ਸਾਰਥਕ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਹੋਰ ਤਿੱਖੇ ਸੰਘਰਸ਼ੀ ਐਕਸ਼ਨਾਂ ਦਾ ਐਲਾਨ ਕੀਤਾ ਜਾਵੇਗਾ।
ਫਰੰਟ ਆਗੂਆਂ ਨੇ ਕਿਹਾ ਕਿ ਅਗਲੇ ਸੰਘਰਸ਼ੀ ਐਕਸ਼ਨਾਂ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ, ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਬੰਧਤ ਅਧਿਕਾਰੀਆਂ ਦੀ ਹੋਵੇਗੀ। ਅਧਿਆਪਕਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਨੂੰ ਨੌਕਰੀ ਦੀ ਪੱਕੀ ਸੁਰੱਖਿਆ ਦਿੱਤੀ ਜਾਵੇ, ਸਿੱਖਿਆ ਵਿਭਾਗ ਵਿੱਚ ਸ਼ਾਮਲ ਕੀਤਾ ਜਾਵੇ ਅਤੇ ਤਨਖ਼ਾਹਾਂ ਵਿੱਚ ਬਣਦਾ ਵਾਧਾ ਕਰਕੇ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
Mohali
ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ 30 ਨਵੰਬਰ ਨੂੰ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਖੇ ਬੁੱਢਾ ਦਲ ਦੇ ਸਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ 30 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਦੇ ਬੁਲਾਰੇ ਦੱਸਿਆ ਕਿ ਇਹ ਵਿਸ਼ਾਲ ਨਗਰ ਕੀਰਤਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਚਰਨ ਛੋਹ ਪ੍ਰਾਪਤ ਧਰਤੀ ਤੋਂ ਸਵੇਰੇ 10 ਵਜੇ ਅਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਗੁਰਦੁਆਰਿਆਂ, ਸੈਕਟਰਾਂ, ਕੁੰਭੜਾ, ਮਟੌਰ, ਮੋਲੀ ਅਤੇ ਮੋਹਾਲੀ ਦੇ ਵੱਖ ਵੱਖ ਇਲਾਕਿਆਂ, ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੰਪੂਰਨ ਹੋਵੇਗਾ।
Mohali
ਕਜੌਲੀ ਵਾਟਰ ਵਰਕਸ ਤੋਂ ਖਰੜ ਨੂੰ ਜਲਦ ਮਿਲੇਗੀ ਪਾਣੀ ਦੀ ਸਪਲਾਈ : ਗੋਲਡੀ
ਖਰੜ ਹਲਕੇ ਦੇ ਵਿਕਾਸ ਕਾਰਜਾਂ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਟਿੰਗ ਕੀਤੀ
ਐਸ ਏ ਐਸ ਨਗਰ, 26 ਨਵੰਬਰ (ਸ.ਬ.) ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਗੋਲਡੀ ਵੱਲੋਂ ਖਰੜ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਹੋਰ ਬਿਹਤਰ ਬਣਾਉਣ ਅਤੇ ਇਲਾਕੇ ਦੇ ਚੱਲ ਰਹੇ ਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡਚਲਵਾਲ ਨਾਲ ਡੀ ਸੀ ਦਫ਼ਤਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਦੱਸਿਆ ਗਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਬਹੁਤ ਜਲਦ ਪਾਣੀ ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਮੀਟਿੰਗ ਵਿੱਚ ਖਰੜ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ, ਬੁਨਿਆਦੀ ਸਹੂਲਤਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।
ਸ. ਪਰਮਿੰਦਰ ਸਿੰਘ ਗੋਲਡੀ ਨੇ ਦੱਸਿਆ ਕਿਅ ਖਰੜ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਕਜੌਲੀ ਵਾਟਰ ਵਰਕਸ ਤੋਂ ਖਰੜ ਸ਼ਹਿਰ ਨੂੰ ਜਲਦ ਪਾਣੀ ਦੀ ਸਪਲਾਈ ਸ਼ੁਰੂ ਹੋਣ ਨਾਲ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਵਿੱਚ ਹੋਰ ਸੁਧਾਰ ਮਿਲੇਗਾ।
ਮੀਟਿੰਗ ਵਿੱਚ ਐਸ.ਡੀ.ਐਮ. ਖਰੜ ਸ. ਗੁਰਮੀਤ ਸਿੰਘ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ (ਈ.ਓ.) ਸ. ਅਸ਼ੋਕ ਪਥਰੀਆ ਸਮੇਤ ਹੋਰ ਸਬੰਧਤ ਅਧਿਕਾਰੀ ਵੀ ਮੌਜੂਦ ਸਨ।
Mohali
ਰੋਪੜ ਨੇੜੇ ਬੇਕਾਬੂ ਓਵਰਲੋਡ ਟਿੱਪਰ ਨੇ 5 ਵਾਹਨਾਂ ਨੂੰ ਮਾਰੀ ਟੱਕਰ, 3 ਵਿਅਕਤੀਆਂ ਦੀ ਮੌਤ
ਰੋਪੜ, 26 ਨਵੰਬਰ (ਸ.ਬ.) ਰੋਪੜ ਨੇੜੇ ਪੈਂਦੇ ਭਰਤਗੜ੍ਹ ਨੇੜੇ ਸਰਸਾ ਨੰਗਲ ਦੀ ਉਤਰਾਈ ਤੇ ਅੱਜ ਦੁਪਹਿਰ ਕਰੀਬ 2 ਵਜੇ ਰੇਤ ਨਾਲ ਭਰਿਆ ਇੱਕ ਓਵਰਲੋਡ ਟਿੱਪਰ ਅਚਾਨਕ ਬੇਕਾਬੂ ਹੋ ਗਿਆ ਅਤੇ ਅੱਗੇ ਜਾ ਰਹੀਆਂ 5 ਗੱਡੀਆਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਤੋਂ ਤੁਰੰਤ ਬਾਅਦ ਬੇਕਾਬੂ ਟਿੱਪਰ ਦਿੱਲੀ ਨੰਬਰ ਦੀ ਇੱਕ ਸਵਿਫ਼ਟ ਕਾਰ ਦੇ ਉੱਪਰ ਜਾ ਪਲਟਿਆ, ਜਿਸ ਕਾਰਨ ਕਾਰ ਪੂਰੀ ਤਰ੍ਹਾਂ ਟਿੱਪਰ ਦੇ ਹੇਠਾਂ ਦੱਬ ਗਈ।
ਇਸ ਭਿਆਨਕ ਹਾਦਸੇ ਵਿੱਚ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋ ਤੋਂ ਤਿੰਨ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਇਸ ਦਰਦਨਾਕ ਹਾਦਸੇ ਤੋਂ ਤੁਰੰਤ ਬਾਅਦ ਹਾਈਵੇਅ ਤੇ ਹਫ਼ੜਾ-ਦਫ਼ੜੀ ਵਾਲਾ ਮਾਹੌਲ ਬਣ ਗਿਆ। ਸਥਾਨਕ ਲੋਕ ਤੁਰੰਤ ਮੌਕੇ ਤੇ ਪਹੁੰਚੇ ਅਤੇ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁੱਟ ਗਏ।
ਟਿੱਪਰ ਦੇ ਹੇਠਾਂ ਬੁਰੀ ਤਰ੍ਹਾਂ ਦੱਬੀ ਹੋਈ ਸਵਿਫ਼ਟ ਕਾਰ ਨੂੰ ਬਾਹਰ ਕੱਢਣ ਲਈ ਮੌਕੇ ਤੇ ਜੇ. ਸੀ. ਬੀ. ਮਸ਼ੀਨ ਬੁਲਾਈ ਗਈ। ਇਸ ਹਾਦਸੇ ਕਾਰਨ ਕੌਮੀ ਮਾਰਗ ਤੇ ਆਵਾਜਾਈ ਵੀ ਕਾਫ਼ੀ ਸਮੇਂ ਤੱਕ ਪ੍ਰਭਾਵਿਤ ਰਹੀ, ਜਿਸ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਮੌਕੇ ਤੇ ਪਹੁੰਚ ਕੇ ਸੁਚਾਰੂ ਕਰਵਾਇਆ ਗਿਆ।
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
-
International1 month agoਸਾਊਦੀ ਅਰਬ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਤੇ ਹਮਲਾ, 1 ਵਿਅਕਤੀ ਦੀ ਮੌਤ, 8 ਗੰਭੀਰ ਜ਼ਖਮੀ
