Mohali
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ
ਐਸ ਏ ਐਸ ਨਗਰ, 12 ਨਵੰਬਰ (ਸ.ਬ.) ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਨ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਦਸਾਂ ਪਾਤਿਸ਼ਾਹੀਆਂ ਦੀ ਜਾਗਦੀ ਜੋਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਨੂੰ ਗੁਰਤਾ ਗੁਰਗੱਦੀ ਦੇਣ ਦੇ ਪੂਰੇ ਪ੍ਰਸੰਗ ਨੂੰ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਨ ਕਰਵਾਇਆ। ਬੀਬੀ ਜਤਿੰਦਰ ਕੌਰ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਮਨਦੀਪ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।
ਇਸ ਤੋਂ ਇਲਾਵਾ ਮਿੱਤਰ ਪਿਆਰੇ ਨੂੰ ਕਵੀਸ਼ਰੀ ਜੱਥਾ, ਭਾਈ ਗੁਰਸੇਵਕ ਸਿੰਘ ਲੁਧਿਆਣੇ ਵਾਲੇ, ਭਾਈ ਹਰਵਿੰਦਰ ਸਿੰਘ ਪਟਿਆਲਾ, ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਸੰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲੇ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ ਅਤੇ ਭਾਈ ਸਰੂਪ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਗੁਰਨਾਮ ਸਿੰਘ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਬੀਤੀ 9 ਨਵੰਬਰ ਅਰੰਭ ਕੀਤੀਆਂ ਗਈਆਂ ਹਨ ਜੋ 24 ਨਵੰਬਰ ਪ੍ਰਕਾਸ਼ ਪੁਰਬ ਵਾਲੇ ਦਿਨ ਤੱਕ ਜਾਰੀ ਰਹਿਣਗੀਆਂ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੁਹਾਲੀ ਤੋਂ 3 ਬੱਸਾਂ ਰਵਾਨਾ
ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 12 ਨਵੰਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਮੁਹਾਲੀ ਤੋਂ 3 ਬੱਸਾਂ ਰਵਾਨਾ ਹੋਈਆਂ। ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਰਵਾਨਾ ਹੋਈਆਂ ਇਹਨਾਂ ਬੱਸਾਂ ਵਿੱਚ ਸਵਾਰ ਸੀਨੀਅਰ ਸਿਟੀਜਨ ਸ਼ਰਧਾਲੂਆਂ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਾਨਾ ਮੰਦਿਰ, ਰਾਮ ਤੀਰਥ ਬਾਲਮੀਕੀ ਮੰਦਰ, ਬਾਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨ ਕੀਤੇ ਜਾਣਗੇ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਸੈਕਟਰ -68, ਪਿੰਡ ਬੈਰੋਪੁਰ ਅਤੇ ਪਿੰਡ ਸਨੇਟਾ ਤੋਂ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਸੀਨੀਅਰ ਸਿਟੀਜਨ ਦਾ 3 ਬਸਾਂ ਦਾ ਕਾਫਲਾ ਰਵਾਨਾ ਹੋਇਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਜਨਤਾ ਨਾਲ ਜੋ -ਜੋ ਵੀ ਵਾਅਦੇ ਕੀਤੇ ਗਏ ਸਨ, ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪ੍ਰਦੇਸ਼ ਦੇ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹਨਾਂ ਸਭਨਾਂ ਨੂੰ ਪੂਰੇ ਕਰਨ ਤੋਂ ਬਾਅਦ ਪੰਜਾਬ ਦੇ ਸਰਬਪੱਖੀ ਵਿਕਾਸ ਦੀ ਰਫਤਾਰ ਲਗਾਤਾਰ ਤੇਜ਼ ਹੋ ਰਹੀ ਹੈ।
ਉਹਨਾਂ ਕਿਹਾ ਕਿ ਤੀਰਥ ਯਾਤਰਾ ਤੇ ਜਾਣ ਵਾਲੇ ਸੀਨੀਅਰ ਸਿਟੀਜਨ ਸ਼ਰਧਾਲੂਆਂ ਨੂੰ ਲੋੜੀਂਦੀ ਹਰ ਸੁਵਿਧਾ ਦਾ ਉਚੇਚੇ ਤੌਰ ਤੇ ਧਿਆਨ ਰੱਖਿਆ ਜਾ ਰਿਹਾ ਹੈ। ਇਸ ਮੌਕੇ ਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਮੁਹਾਲੀ ਕੁਆਰਡੀਨੇਟਰ ਅਤੇ ਸਟੇਟ ਅਵਾਰਡੀ ਫੂਲਰਾਜ ਸਿੰਘ, ਮਾਹਿਪਾਲ ਪੰਚ ਸਨੇਟਾਂ, ਮਨਪ੍ਰੀਤ ਸਿੰਘ ਬੈਰਮਪੁਰ, ਗੁਰਮੀਤ ਸਿੰਘ ਪੰਚ, ਗੁਰਦੇਸ਼ ਸਿੰਘ ਸਰਪੰਚ ਸਨੇਟਾ, ਅਲਿਕਾਹਰ ਪੰਚ, ਰੁਪਚੰਦ, ਨਿਰਮਲ ਸਨੇਟਾ, ਅਮਰਜੀਤ ਸਿੰਘ ਸਿੱਧੂ, ਤਜਿੰਦਰਪਾਲ ਸਿੰਘ, ਬਹਾਦੁਰ ਸਿੰਘਪੰਚ, ਕੁਲਜੀਤ ਸਿੰਘ, ਭੁਪਿੰਦਰ ਸਿੰਘ, ਗੁਰਪ੍ਰੀਤ ਸਿੰਘ ਲੱਡਾ, ਵੀ ਹਾਜ਼ਰ ਸਨ।
Mohali
ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ ਮੁਹਾਲੀ ਵਲੋਂ ਪ੍ਰਭਾਤ ਫੇਰੀ ਦਾ ਆਯੋਜਨ ਭਲਕੇ
ਐਸ ਏ ਐਸ ਨਗਰ, 12 ਨਵੰਬਰ (ਸ.ਬ.) ਪ੍ਰੋਗਰੈਸਿਵ ਵੈਲਫੇਅਰ ਐਸੋਸੀਏਸ਼ਨ ਮੁਹਾਲੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਭਲਕੇ ਫੇਜ਼ 4 ਵਿੱਚ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਐਸ ਐਸ ਕੰਵਲ ਅਤੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਕਰਨ ਜੌਹਰ ਨੇ ਦੱਸਿਆ ਕਿ 13 ਨਵੰਬਰ ਨੂੰ ਸਵੇਰੇ 5:00 ਵਜੇ ਕੋਠੀ ਨੰ: .827 ਦੇ ਸਾਮ੍ਹਣੇ ਵਾਲੇ ਮੈਦਾਨ ਵਿੱਚ ਪ੍ਰਭਾਤਫੇਰੀ ਦਾ ਸੁਆਗਤ ਕੀਤਾ ਜਾਵੇਗਾ।
ਉਹਨਾਂ ਦੱਸਿਆ ਕਿ ਇਸ ਮੌਕੇ ਫੇਜ਼ 4 ਦੇ ਵਸਨੀਕਾਂ ਵਲੋਂ ਸ਼ਮੂਲੀਅਤ ਕੀਤੀ ਜਾਵਗੀ।
Mohali
ਮੁਹਾਲੀ ਦੀ ਸੀ ਬੀ ਆਈ ਅਦਾਲਤ ਵਲੋਂ 34 ਸਾਲ ਪੁਰਾਣੇ ਅਗਵਾ ਤੇ ਲਾਪਤਾ ਮਾਮਲੇ ਵਿੱਚ ਸਾਬਕਾ ਐਸ ਐਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ
ਭਲਕੇ ਸੁਣਾਈ ਜਾਵੇਗੀ ਸਜ਼ਾ
ਐਸ ਏ ਐਸ ਨਗਰ, 11 ਨਵੰਬਰ (ਸ.ਬ.) ਮੁਹਾਲੀ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵੱਲੋਂ ਸਾਲ 1992 ਦੇ ਇੱਕ ਵਿਅਕਤੀ ਨੂੰ ਅਗਵਾ ਕਰਨ ਅਤੇ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਕਰਨ ਦੇ ਬਹੁ-ਚਰਚਿਤ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਸਾਬਕਾ ਐਸ. ਐਸ. ਪੀ. ਗੁਰਮੀਤ ਸਿੰਘ ਰੰਧਾਵਾ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮਾਣਯੋਗ ਅਦਾਲਤ ਨੇ ਇਸ ਮਾਮਲੇ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਪਰਮਿੰਦਰਜੀਤ ਸਿੰਘ (ਜੋ ਐਸ ਐਸ ਪੀ ਦਾ ਸੁਰੱਖਿਆ ਗਾਰਡ ਸੀ) ਨੂੰ ਸ਼ੱਕ ਦਾ ਲਾਭ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ।
ਪੀੜਤ ਪਰਿਵਾਰ ਵੱਲੋਂ ਇਸ ਕੇਸ ਦੀ ਪੈਰਵੀ ਕਰ ਰਹੇ ਵਕੀਲਾਂ ਐਡਵੋਕੇਟ ਸਰਬਜੀਤ ਸਿੰਘ, ਜਗਜੀਤ ਸਿੰਘ ਅਤੇ ਪੁਸ਼ਪਿੰਦਰ ਸਿੰਘ ਨੱਤ ਨੇ ਦੱਸਿਆ ਕਿ ਦੋਸ਼ੀ ਸਾਬਕਾ ਐਸ ਐਸ ਪੀ ਰੰਧਾਵਾ ਨੂੰ ਵੀਰਵਾਰ 12 ਨਵੰਬਰ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ਵਿੱਚ ਉਕਤ ਅਧਿਕਾਰੀ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਅਦਾਲਤ ਵਿੱਚੋਂ ਰਿਕਾਰਡ ਵੀ ਗਾਇਬ ਕਰਵਾ ਦਿੱਤਾ ਪ੍ਰੰਤੂ ਅਦਾਲਤ ਦੀ ਸਖ਼ਤੀ ਤੋਂ ਬਾਅਦ ਨਵੇਂ ਸਿਰਿਓ ਗੁੰਮ ਕੀਤੇ ਜਾਂ ਕਰਵਾਏ ਰਿਕਾਰਡ ਵੀ ਨਵੀਂ ਫਾਈਲ ਤਿਆਰ ਕਰਵਾਈ ਗਈ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ 25 ਨਵੰਬਰ 1992 ਦਾ ਹੈ, ਜਦੋਂ ਲੁਧਿਆਣਾ ਦੇ ਪ੍ਰਸਿੱਧ ਟ੍ਰਾਂਸਪੋਰਟਰ ਅਮਰੀਕ ਸਿੰਘ ਸਕਰੀ ਨੂੰ ਲੁਧਿਆਣਾ ਵਿਖੇ ਇੱਕ ਵਿਆਹ ਸਮਾਗਮ ਦੇ ਦੌਰਾਨ ਪੁਲੀਸ ਟੀਮ ਵੱਲੋਂ ਜ਼ਬਰਦਸਤੀ ਚੁੱਕ ਲਿਆ ਗਿਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਉਸ ਤੋਂ ਬਾਅਦ ਅਮਰੀਕ ਸਿੰਘ ਸਕਰੀ ਦਾ ਕੋਈ ਪਤਾ ਨਹੀਂ ਲੱਗ ਸਕਿਆ ਅਤੇ ਉਹ ਭੇਦਭਰੇ ਹਾਲਾਤਾਂ ਵਿੱਚ ਲਾਪਤਾ ਹੋ ਗਏ।
ਪਰਿਵਾਰ ਵੱਲੋਂ ਇਨਸਾਫ਼ ਲਈ ਲੰਮੇ ਸਮੇਂ ਤੱਕ ਕਾਨੂੰਨੀ ਲੜਾਈ ਲੜੀ ਗਈ। ਪੁਲੀਸ ਪ੍ਰਸ਼ਾਸਨ ਅਤੇ ਸਥਾਨਕ ਕਾਰਵਾਈ ਤੋਂ ਨਿਰਾਸ਼ ਹੋ ਕੇ ਜਦੋਂ ਇਹ ਮਾਮਲਾ ਉੱਚ ਅਦਾਲਤਾਂ ਦੇ ਧਿਆਨ ਵਿੱਚ ਆਇਆ, ਤਾਂ ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਇਸ ਦੀ ਤਫ਼ਤੀਸ਼ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਦੇ ਹਵਾਲੇ ਕੀਤੀ ਗਈ ਸੀ।
ਸੀਬੀਆਈ ਨੇ ਆਪਣੀ ਤਫ਼ਤੀਸ਼ ਦੌਰਾਨ ਪਾਇਆ ਸੀ ਕਿ ਘਟਨਾ ਦੇ ਸਮੇਂ ਪੁਲੀਸ ਅਧਿਕਾਰੀ ਗੁਰਮੀਤ ਸਿੰਘ ਰੰਧਾਵਾ ਅਤੇ ਹੋਰ ਪੁਲੀਸ ਕਰਮਚਾਰੀ ਇਸ ਗੈਰਕਾਨੂੰਨੀ ਹਿਰਾਸਤ ਅਤੇ ਅਗਵਾ ਦੀ ਕਾਰਵਾਈ ਵਿੱਚ ਸਿੱਧੇ ਤੌਰ ਤੇ ਸ਼ਾਮਲ ਸਨ। ਸੀ ਬੀ ਆਈ ਨੇ ਅਦਾਲਤ ਵਿੱਚ ਠੋਸ ਸ਼ਾਹਦੀਆਂ, ਚਸ਼ਮਦੀਦ ਗਵਾਹਾਂ ਦੇ ਬਿਆਨ ਅਤੇ ਦਸਤਾਵੇਜ਼ੀ ਸਬੂਤ ਪੇਸ਼ ਕੀਤੇ। ਲੰਮੀ ਸੁਣਵਾਈ ਅਤੇ ਦੋਵਾਂ ਧਿਰਾਂ ਦੀਆਂ ਬਹਿਸਾਂ ਸੁਣਨ ਤੋਂ ਬਾਅਦ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਪੁਲੀਸ ਅਧਿਕਾਰੀ ਗੁਰਮੀਤ ਸਿੰਘ ਰੰਧਾਵਾ ਨੂੰ ਅਗਵਾ ਕਰਨ ਅਤੇ ਲਾਪਤਾ ਕਰਨ ਦੇ ਦੋਸ਼ਾਂ ਤਹਿਤ ਦੋਸ਼ੀ ਗਰਦਾਨਿਆ।
ਦੂਜੇ ਪਾਸੇ, ਮਾਮਲੇ ਦੇ ਦੂਜੇ ਨਾਮਜ਼ਦ ਪਰਮਿੰਦਰਜੀਤ ਸਿੰਘ ਖਿਲਾਫ਼ ਪੂਰੇ ਸਬੂਤ ਨਾ ਹੋਣ ਕਾਰਨ ਅਦਾਲਤ ਨੇ ਉਸ ਨੂੰ ਸ਼ੱਕ ਦਾ ਲਾਭ ਦਿੰਦਿਆਂ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਪੀੜਤ ਪਰਿਵਾਰ ਪਿਛਲੇ 34 ਸਾਲਾਂ ਤੋਂ ਆਪਣੇ ਪਰਿਵਾਰਕ ਮੈਂਬਰ ਦੇ ਇਨਸਾਫ਼ ਲਈ ਅਦਾਲਤਾਂ ਦੇ ਚੱਕਰ ਕੱਟ ਰਿਹਾ ਸੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਪੀੜਤ ਪਰਿਵਾਰ ਨੇ ਰਾਹਤ ਦਾ ਸਾਹ ਲਿਆ ਹੈ। ਇਸ ਮਾਮਲੇ ਵਿੱਚ ਵੀਰਵਾਰ ਨੂੰ ਸਜ਼ਾ ਦਾ ਐਲਾਨ ਕੀਤਾ ਜਾਵੇਗਾ।
-
Chandigarh2 months ago36 ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਗਮਾਡਾ ਦਫ਼ਤਰ ਵਿੱਚ ਢਾਈ ਦਰਜਨ ਬੈਗ ਲੈ ਕੇ ਬਾਹਰ ਨਿਕਲੇ ਈ ਡੀ ਅਧਿਕਾਰੀ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International3 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International4 weeks agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
