Chandigarh
ਚੰਡੀਗੜ੍ਹ ਵਿੱਚ ਪੁਲੀਸ ਹੈਡਕੁਆਰਟਰ ਤੋਂ 100 ਕਦਮ ਦੀ ਦੂਰੀ ਤੇ ਔਰਤ ਦਾ ਬੇਰਹਿਮੀ ਨਾਲ ਕਤਲ
ਚੰਡੀਗੜ੍ਹ, 13 ਨਵੰਬਰ (ਸ.ਬ.) ਚੰਡੀਗੜ੍ਹ ਵਿੱਚ ਪੁਲੀਸ ਹੈਡਕੁਆਰਟਰ ਤੋਂ ਸਿਰਫ 100 ਕਦਮ ਦੀ ਦੂਰੀ ਤੇ ਇੱਕ ਔਰਤ ਦਾ ਪੱਥਰਾਂ ਨਾਲ ਕੁਚਲ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਅੱਜ ਸਵੇਰੇ ਔਰਤ ਦੀ ਲਾਸ਼ ਮਿਲਣ ਤੇ ਇੱਕ ਰਾਹਗੀਰ ਨੇ ਪੁਲੀਸ ਨੂੰ ਸੂਚਨਾ ਦਿੱਤੀ, ਜਿਸ ਤੋਂ ਬਾਅਦ ਪੁਲੀਸ ਟੀਮ ਮੌਕੇ ਤੇ ਪਹੁੰਚੀ।
ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਔਰਤ ਦੇ ਸਿਰ ਤੇ ਪੱਥਰ ਨਾਲ ਕਈ ਵਾਰ ਕੀਤੇ ਗਏ ਹਨ। ਮ੍ਰਿਤਕ ਔਰਤ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਹੋਇਆ ਸੀ ਜਿਸ ਨਾਲ ਲੱਗਦਾ ਹੈ ਕਿ ਹਮਲਾਵਰ ਨੇ ਵਾਰਦਾਤ ਨੂੰ ਬੇਹੱਦ ਬੇਰਹਿਮੀ ਨਾਲ ਅੰਜਾਮ ਦਿੱਤਾ। ਮ੍ਰਿਤਕਾ ਦੀ ਉਮਰ ਅਤੇ ਪਛਾਣ ਨੂੰ ਲੈ ਕੇ ਫਿਲਹਾਲ ਸਥਿਤੀ ਸਪੱਸ਼ਟ ਨਹੀਂ ਹੈ। ਸ਼ੁਰੂਆਤੀ ਅੰਦਾਜ਼ੇ ਮੁਤਾਬਕ ਔਰਤ ਅਣਵਿਆਹੀ ਸੀ ਅਤੇ ਆਮ ਪਰਿਵਾਰ ਨਾਲ ਸਬੰਧ ਰੱਖਦੀ ਸੀ।
ਪੁਲੀਸ ਨੇ ਘਟਨਾ ਸਥਾਨ ਦਾ ਨਿਰੀਖਣ ਕਰਕੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਔਰਤ ਦੀ ਪਛਾਣ ਅਤੇ ਕਤਲ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਵੀ ਖੰਗਾਲ ਰਹੀ ਹੈ, ਤਾਂ ਜੋ ਵਾਰਦਾਤ ਨਾਲ ਜੁੜੇ ਸੁਰਾਗ ਮਿਲ ਸਕਣ।
Chandigarh
ਪੰਜਾਬ ਸਰਕਾਰ ਵੱਲੋਂ 24 ਲੱਖ ਡਿਫਾਲਟਰ ਬਿਜਲੀ ਖਪਤਕਾਰਾਂ ਲਈ ਯਕਮੁਸ਼ਤ ਨਿਪਟਾਰਾ ਸਕੀਮ ਦਾ ਐਲਾਨ
ਬਕਾਇਆ ਬਿੱਲਾਂ ਤੇ ਲੱਗਿਆ ਜੁਰਮਾਨਾ ਤੇ ਵਿਆਜ ਹੋਵੇਗਾ ਮੁਆਫ਼
ਚੰਡੀਗੜ੍ਹ, 13 ਨਵੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਘਰੇਲੂ ਬਿਜਲੀ ਖਪਤਕਾਰਾਂ ਦੇ ਬਕਾਇਆ ਬਿਜਲੀ ਬਿੱਲਾਂ ਦੇ ਨਿਬੇੜੇ ਲਈ ‘ਯਕਮੁਸ਼ਤ ਨਿਪਟਾਰਾ ਸਕੀਮ’ ਦਾ ਐਲਾਨ ਕੀਤਾ ਹੈ। ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਡਿਫਾਲਟਰ ਘਰੇਲੂ ਖਪਤਕਾਰਾਂ ਨੂੰ ਉਨ੍ਹਾਂ ਦੇ ਬਕਾਇਆ ਬਿੱਲਾਂ ਤੇ ਲੱਗੇ ਜੁਰਮਾਨੇ ਅਤੇ ਵਿਆਜ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਖਪਤਕਾਰਾਂ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ ਤੋਂ 45 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ। ਯੋਜਨਾ ਦੀਆਂ ਸ਼ਰਤਾਂ ਅਨੁਸਾਰ, ਖਪਤਕਾਰਾਂ ਨੂੰ ਆਪਣੇ ਬਕਾਇਆ ਬਿੱਲਾਂ ਦੀ ਸਿਰਫ਼ ਮੂਲ ਰਕਮ ਹੀ ਜਮ੍ਹਾਂ ਕਰਵਾਉਣੀ ਪਵੇਗੀ, ਜਦੋਂਕਿ ਬਾਕੀ ਸਾਰਾ ਜੁਰਮਾਨਾ ਤੇ ਵਿਆਜ ਮੁਆਫ਼ ਕਰ ਦਿੱਤਾ ਜਾਵੇਗਾ।
ਉਹਨਾਂ ਦੱਸਿਆ ਕਿ ਸੂਬੇ ਦੇ 24 ਲੱਖ ਤੋਂ ਵੱਧ ਘਰੇਲੂ ਖਪਤਕਾਰਾਂ ਵੱਲ ਬਿਜਲੀ ਬਿੱਲਾਂ ਦੀ ਕੁੱਲ 2,516 ਕਰੋੜ ਰੁਪਏ ਦੀ ਰਕਮ ਬਕਾਇਆ ਖੜ੍ਹੀ ਹੈ।
ਇਸ ਸਕੀਮ ਤਹਿਤ ਰਾਹਤ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੂੰ ਪਹਿਲਾਂ ਬਕਾਇਆ ਮੂਲ ਰਕਮ ਦਾ 25 ਫ਼ੀਸਦੀ ਹਿੱਸਾ ਤੁਰੰਤ ਜਮ੍ਹਾਂ ਕਰਵਾਉਣਾ ਹੋਵੇਗਾ, ਜਦਕਿ ਬਾਕੀ ਰਹਿੰਦੀ 75 ਫ਼ੀਸਦੀ ਰਕਮ ਛੇ-ਛੇ ਮਹੀਨਿਆਂ ਦੀਆਂ ਦੋ ਆਸਾਨ ਕਿਸ਼ਤਾਂ ਵਿੱਚ ਅਦਾ ਕਰਨ ਦੀ ਸਹੂਲਤ ਦਿੱਤੀ ਜਾਵੇਗੀ।
Chandigarh
ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਸਸਕਾਰ ਵਿੱਚ ਸ਼ਾਮਲ ਹੋਣ ਲਈ ਮਿਲੀ ਅੰਤਰਿਮ ਜ਼ਮਾਨਤ
ਚੰਡੀਗੜ੍ਹ, 13 ਨਵੰਬਰ (ਸ.ਬ.) ਅਦਾਲਤ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਮਾਤਾ ਚਰਨ ਕੌਰ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਇੱਕ ਦਿਨ ਦੀ ਅੰਤਰਿਮ ਜ਼ਮਾਨਤ ਮਨਜ਼ੂਰ ਕਰ ਲਈ ਹੈ। ਅੰਮ੍ਰਿਤਪਾਲ ਤੋਂ ਇਲਾਵਾ ਉਨ੍ਹਾਂ ਦੇ ਚਾਚਾ ਹਰਜੀਤ ਸਿੰਘ ਨੂੰ ਤਿੰਨ ਦਿਨ ਅਤੇ ਸੁਖਮਨ ਨੂੰ ਦੋ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ।
ਸੰਸਦ ਮੈਂਬਰ ਅੰਮ੍ਰਿਤਪਾਲ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਤਿੰਨ ਦਿਨਾਂ ਦੀ ਅੰਤਰਿਮ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਹੋਈ। ਇਸ ਤੋਂ ਬਾਅਦ ਅਦਾਲਤ ਨੇ ਪਰਿਵਾਰਕ ਅਤੇ ਮਾਨਵੀ ਹਾਲਾਤ ਨੂੰ ਦੇਖਦਿਆਂ ਜ਼ਮਾਨਤ ਦਾ ਇਹ ਹੁਕਮ ਜਾਰੀ ਕੀਤਾ। ਅੰਮ੍ਰਿਤਪਾਲ ਸਿੰਘ ਦੇ ਵਕੀਲ ਕਰਮਵੀਰ ਸਿੰਘ ਨੇ ਦੱਸਿਆ ਕਿ ਉਹ ਅੰਤਰਿਮ ਜ਼ਮਾਨਤ ਦੀਆਂ ਤਾਰੀਖਾਂ ਵਿੱਚ ਬਦਲਾਅ ਲਈ ਅਦਾਲਤ ਅੱਗੇ ਬੇਨਤੀ ਕਰਨਗੇ। 14 ਨਵੰਬਰ ਦੀ ਤਾਰੀਖ ਬਹੁਤ ਨੇੜੇ ਹੋਣ ਕਾਰਨ ਡਿਬਰੂਗੜ੍ਹ ਤੋਂ ਸੁਰੱਖਿਆ ਟੀਮ ਦਾ ਪਹੁੰਚਣਾ ਅਤੇ ਜ਼ਰੂਰੀ ਰਸਮੀ ਕਾਰਵਾਈਆਂ ਪੂਰੀਆਂ ਕਰਨਾ ਮੁਸ਼ਕਲ ਹੈ। ਇਸ ਲਈ ਜ਼ਮਾਨਤ ਦੀ ਮਿਆਦ 17 ਨਵੰਬਰ ਤੱਕ ਵਧਾਉਣ ਦੀ ਮੰਗ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਰਿਵਾਰਕ ਅਤੇ ਧਾਰਮਿਕ ਰੀਤੀ-ਰਿਵਾਜਾਂ ਮੁਤਾਬਕ 14 ਨਵੰਬਰ ਨੂੰ ਅੰਤਿਮ ਸੰਸਕਾਰ ਕੀਤਾ ਜਾਣਾ ਹੈ ਅਤੇ ਇਸ ਵਿੱਚ ਸ਼ਾਮਲ ਹੋਣ ਲਈ ਹੀ ਇਹ ਛੋਟ ਦਿੱਤੀ ਗਈ ਹੈ। ਇਸ ਤੋਂ ਬਾਅਦ 15 ਨਵੰਬਰ ਨੂੰ ਅਸਥੀਆਂ ਜਲ ਪ੍ਰਵਾਹ ਕਰਨ ਅਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਦਾ ਪ੍ਰੋਗਰਾਮ ਤੈਅ ਹੈ, ਜਦਕਿ 17 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਹੋਵੇਗੀ। ਇਸੇ ਸਮਾਂ-ਸਾਰਣੀ ਨੂੰ ਧਿਆਨ ਵਿੱਚ ਰੱਖਦਿਆਂ ਅਦਾਲਤ ਤੋਂ ਰਾਹਤ ਦੀ ਮੰਗ ਕੀਤੀ ਗਈ ਸੀ।
ਪੈਰੋਲ ਦੀਆਂ ਸ਼ਰਤਾਂ ਅਤੇ ਸੁਰੱਖਿਆ ਖਰਚਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਕੀਲ ਨੇ ਦੱਸਿਆ ਕਿ ਅਦਾਲਤ ਨੇ ਕੁਝ ਖਾਸ ਸ਼ਰਤਾਂ ਵੀ ਲਗਾਈਆਂ ਹਨ। ਹਾਲਾਂਕਿ, ਅਦਾਲਤ ਦਾ ਵਿਸਤ੍ਰਿਤ ਲਿਖਤੀ ਹੁਕਮ ਅਜੇ ਪ੍ਰਾਪਤ ਨਹੀਂ ਹੋਇਆ ਹੈ। ਸ਼ਰਤਾਂ ਅਤੇ ਨਿਯਮਾਂ ਦਾ ਪੂਰਾ ਦਾਇਰਾ ਵਿਸਤ੍ਰਿਤ ਹੁਕਮ ਜਾਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।
ਉਨ੍ਹਾਂ ਦੱਸਿਆ ਕਿ ਹੁਕਮ ਦੇ ਅਨੁਸਾਰ, ਅੰਮ੍ਰਿਤਪਾਲ ਸਿੰਘ ਦੇ ਉਨ੍ਹਾਂ ਦੇ ਪੰਜਾਬ ਆਉਣ ਅਤੇ ਸੁਰੱਖਿਆ ਪ੍ਰਬੰਧਾਂ ਦਾ ਸਾਰਾ ਖਰਚਾ ਪਰਿਵਾਰ ਨੂੰ ਚੁੱਕਣਾ ਹੋਵੇਗਾ। ਰਾਜ ਸਰਕਾਰ ਅਤੇ ਪ੍ਰਸ਼ਾਸਨ ਇਹ ਨਿਰਧਾਰਤ ਕਰੇਗਾ ਕਿ ਤਾਇਨਾਤ ਸੁਰੱਖਿਆ ਕਰਮਚਾਰੀਆਂ ਦੀ ਗਿਣਤੀ ਕਿੰਨੀ ਹੋਵੇਗੀ ਅਤੇ ਕੁਲ ਕਿੰਨਾ ਖਰਚਾ ਆਵੇਗਾ। ਇਹ ਦੂਜੀ ਵਾਰ ਹੋਵੇਗਾ ਜਦੋਂ ਅੰਮ੍ਰਿਤਪਾਲ ਜੇਲ੍ਹ ਤੋਂ ਬਾਹਰ ਆਉਣਗੇ। ਇਸ ਤੋਂ ਪਹਿਲਾਂ ਸੰਸਦ ਮੈਂਬਰ ਬਣਨ ਤੋਂ ਬਾਅਦ ਸਹੁੰ ਚੁੱਕਣ ਲਈ ਉਨ੍ਹਾਂ ਨੂੰ ਇੱਕ ਦਿਨ ਦੀ ਛੋਟ ਦਿੱਤੀ ਗਈ ਸੀ।
Chandigarh
ਚੰਡੀਗੜ੍ਹ ਦੇ ਬੈਂਕਾਂ, ਨਗਰ ਨਿਗਮ ਦੇ ਮੇਅਰ ਦੇ ਦਫਤਰ, ਮੁਹਾਲੀ ਹਵਾਈ ਅੱਡੇ, ਮੁੱਲਾਂਪੁਰ ਸਟੇਡੀਅਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਚੰਡੀਗੜ੍ਹ, 12 ਨਵੰਬਰ (ਸ.ਬ.) ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੁਹਾਲੀ ਵਿੱਚ ਕਈ ਥਾਵਾਂ ਤੇ ਬੰਬ ਧਮਾਕੇ ਕਰਨ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ ਚੰਡੀਗੜ੍ਹ ਦੇ ਬੈਂਕਾਂ ਅਤੇ ਨਗਰ ਨਿਗਮ ਦੇ ਮੇਅਰ ਦੇ ਦਫਤਰ ਤੇ ਦੁਪਹਿਰ 1:11 ਵਜੇ ਅਤੇ ਮੁਹਾਲੀ ਹਵਾਈ ਅੱਡੇ ਤੇ ਰਾਤ 9:11 ਵਜੇ ਬੰਬ ਧਮਾਕੇ ਦੀ ਧਮਕੀ ਦਿੱਤੀ ਗਈ ਹੈ। ਈਮੇਲ ਵਿੱਚ ਪੰਜਾਬ, ਖਾਲਿਸਤਾਨ ਅਤੇ ਦਿਲਜੀਤ ਦਾ ਜ਼ਿਕਰ ਕਰਦੇ ਹੋਏ ਹੋਰ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਵੀ ਚੇਤਾਵਨੀ ਦਿੱਤੀ ਗਈ ਹੈ।
ਈਮੇਲ ਵਿੱਚ 12 ਦਸੰਬਰ ਨੂੰ ਮੁੱਲਾਂਪੁਰ ਸਟੇਡੀਅਮ ਵਿੱਚ ਵੀ ਆਈ ਈ ਡੀ ਧਮਾਕੇ ਦੀ ਧਮਕੀ ਦਿੱਤੀ ਗਈ ਹੈ, ਨਾਲ ਹੀ ਮਸ਼ਹੂਰ ਪੰਜਾਬੀ ਦਿਲਜੀਤ ਦੇ ਆਈਫੋਨ ਵਿੱਚ ਧਮਾਕਾ ਕਰਨ ਅਤੇ ਉਨ੍ਹਾਂ ਦਾ ਅੰਤਿਮ ਸਫਰ ਸ਼ੁਰੂ ਹੋਣ ਵਰਗ੍ਹੀਆਂ ਗੱਲਾਂ ਲਿਖੀਆਂ ਗਈਆਂ ਹਨ। ਇਸ ਤੋਂ ਇਲਾਵਾ, 31 ਦਸੰਬਰ ਤੱਕ ਅਮਿਤਾਭ ਬੱਚਨ ਦੀ ਉਨ੍ਹਾਂ ਦੇ ਬੰਗਲੇ ਜਲਸਾ ਵਿੱਚ ਹੱਤਿਆ ਦੀ ਧਮਕੀ ਦਿੱਤੀ ਗਈ ਸੀ।
ਈਮੇਲ ਵਿੱਚ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸੁਰੱਖਿਅਤ ਰੱਖਣ, ਦਿਲਜੀਤ ਦੇ ਸ਼ੋਅ ਵਿੱਚ ਨਾ ਜਾਉਣ ਅਤੇ ਆਈਫੋਨ ਨਾ ਚੁੱਕਣ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਵਿੱਚ 1984 ਦੀਆਂ ਘਟਨਾਵਾਂ ਅਤੇ ਸਿੱਖਾਂ ਵਿਰੁੱਧ ਨਾਅਰਿਆਂ ਦਾ ਜ਼ਿਕਰ ਕਰਕੇ ਬਦਲਾ ਲੈਣ ਦੀ ਗੱਲ ਕੀਤੀ ਗਈ ਹੈ। ਈਮੇਲ ਵਿੱਚ ਖਾਲਿਸਤਾਨ ਨੈਸ਼ਨਲ ਆਰਮੀ ਅਤੇ ਬੱਬਰ ਖਾਲਸਾ (ਪਰਮਾਰ-ਕੈਨੇਡਾ) ਦਾ ਵੀ ਜ਼ਿਕਰ ਹੈ। ਗੁਰਨਾਖ ਸਿੰਘ, ਗੁਰਮੀਰਵੀਰ ਸਿੰਘ, ਰਾਜਾਦਾ ਅਤੇ ਪ੍ਰੋ. ਗੁਰਕਾਲ ਸਿੰਘ ਸਮੇਤ ਕਈ ਵਿਅਕਤੀਆਂ ਅਤੇ ਥਾਵਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ।
ਧਮਕੀਆਂ ਦੀ ਜਾਣਕਾਰੀ ਮਿਲਣ ਤੋਂ ਬਾਅਦ, ਚੰਡੀਗੜ੍ਹ ਪੁਲੀਸ ਦੀਆਂ ਟੀਮਾਂ ਮੌਕੇ ਤੇ ਪਹੁੰਚੀਆਂ। ਬੰਬ ਸਕੁਐਡ ਨੇ ਬੈਂਕ ਅਤੇ ਆਲੇ ਦੁਆਲੇ ਦੇ ਇਲਾਕਿਆਂ ਦੀ ਤਲਾਸ਼ੀ ਲਈ, ਪਰ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਪੁਲੀਸ ਹੁਣ ਈਮੇਲ ਭੇਜਣ ਵਾਲੇ ਦੀ ਪਛਾਣ ਅਤੇ ਧਮਕੀ ਦੀ ਗੰਭੀਰਤਾ ਦੀ ਜਾਂਚ ਕਰ ਰਹੀ ਹੈ।
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
Chandigarh2 months agoਚੰਡੀਗੜ੍ਹ ਦੇ ਸੈਕਟਰ 22 ਵਿੱਚ ਹੈਡ ਕਾਂਸਟੇਬਲ ਦਾ ਗੋਲੀ ਮਾਰ ਕੇ ਕਤਲ
-
International1 month agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International3 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International4 weeks agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
International4 weeks ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
