Connect with us

National

ਜ਼ਮੀਨ ਵੇਚਣ ਕਾਰਨ ਹੋਏ ਵਿਵਾਦ ਕਾਰਨ ਇੱਕੋ ਪਰਿਵਾਰ ਦੇ 4 ਜੀਆਂ ਨੇ ਨਿਗਲਿਆ ਜ਼ਹਿਰ, 3 ਦੀ ਮੌਤ, 1 ਦੀ ਹਾਲਤ ਗੰਭੀਰ

Published

on

ਹਾਜੀਪੁਰ, 13 ਨਵੰਬਰ (ਸ.ਬ.) ਬਿਹਾਰ ਦੇ ਹਾਜੀਪੁਰ ਦੇ ਗੋਰੌਲ ਥਾਣਾ ਖੇਤਰ ਦੇ ਪ੍ਰੇਮਰਾਜ ਪਿੰਡ ਵਿੱਚ ਅੱਜ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਨੇ ਜ਼ਹਿਰ ਖਾ ਲਿਆ। ਇਸ ਘਟਨਾ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ 15 ਸਾਲਾ ਲੜਕੀ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਬਿਹਤਰ ਇਲਾਜ ਲਈ ਸਦਰ ਹਸਪਤਾਲ ਹਾਜੀਪੁਰ ਰੈਫਰ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੇਮਰਾਜ ਪਿੰਡ ਦਾ ਰਹਿਣ ਵਾਲਾ ਰਾਹੁਲ ਕੁਮਾਰ ਲਗਾਤਾਰ ਆਪਣੀ ਜ਼ਮੀਨ ਵੇਚ ਰਿਹਾ ਸੀ। ਬੀਤੇ ਸ਼ਨੀਵਾਰ ਨੂੰ ਉਸ ਨੇ ਸੱਤ ਕੱਠਾ ਜ਼ਮੀਨ ਦੀ ਰਜਿਸਟਰੀ ਕਰ ਦਿੱਤੀ ਸੀ। ਇਸ ਦੀ ਜਾਣਕਾਰੀ ਮਿਲਣ ਤੇ ਪਰਿਵਾਰ ਵਿੱਚ ਝਗੜਾ ਸ਼ੁਰੂ ਹੋ ਗਿਆ। ਦੱਸਿਆ ਜਾਂਦਾ ਹੈ ਕਿ ਰਾਹੁਲ ਦੀ ਪਤਨੀ ਸੀਮਾ ਦੇਵੀ ਜ਼ਮੀਨ ਦੀ ਰਜਿਸਟਰੀ ਦੀ ਨਕਲ ਲੈ ਕੇ ਆਈ ਸੀ।

ਇਸੇ ਗੱਲ ਨੂੰ ਲੈ ਕੇ ਘਰ ਵਿੱਚ ਬਹਿਸਬਾਜ਼ੀ ਹੋਈ। ਵਿਵਾਦ ਵਧਣ ਤੇ ਰਾਹੁਲ ਘਰ ਛੱਡ ਕੇ ਚਲਾ ਗਿਆ। ਇਸ ਤੋਂ ਬਾਅਦ ਪਰਿਵਾਰ ਦੇ ਚਾਰ ਮੈਂਬਰਾਂ ਨੇ ਜ਼ਹਿਰ ਖਾ ਲਿਆ। ਰਾਹੁਲ ਦੀ ਮਾਂ, ਪਤਨੀ ਅਤੇ ਪੁੱਤਰ ਦੀ ਮੌਤ ਹੋ ਗਈ, ਜਦਕਿ ਧੀ ਦੀ ਹਾਲਤ ਗੰਭੀਰ ਹੈ। ਮ੍ਰਿਤਕਾਂ ਦੀ ਪਛਾਣ ਨਿਰਮਲਾ ਦੇਵੀ (55 ਸਾਲ), ਸੀਮਾ ਦੇਵੀ (35 ਸਾਲ), ਮੁੰਨਾ ਕੁਮਾਰ (12 ਸਾਲ), ਉੱਥੇ ਹੀ, ਰਾਹੁਲ ਦੀ 15 ਸਾਲਾ ਧੀ ਰਿਸ਼ਿਕਾ ਦਾ ਇਲਾਜ ਚੱਲ ਰਿਹਾ ਹੈ। ਉਸ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਡਾਕਟਰਾਂ ਨੇ ਬਿਹਤਰ ਇਲਾਜ ਲਈ ਸਦਰ ਹਸਪਤਾਲ ਹਾਜੀਪੁਰ ਰੈਫਰ ਕਰ ਦਿੱਤਾ।

ਘਟਨਾ ਦੀ ਸੂਚਨਾ ਮਿਲਦੇ ਹੀ ਗੋਰੌਲ ਥਾਣਾ ਪੁਲੀਸ ਮੌਕੇ ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲੀਸ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਣ ਦੀ ਕਾਰਵਾਈ ਵਿੱਚ ਜੁਟੀ ਹੋਈ ਹੈ।

Continue Reading

National

ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਬਣਿਆ ਦਿੱਲੀ

Published

on

By

ਨਵੀਂ ਦਿੱਲੀ, 13 ਨਵੰਬਰ (ਸ.ਬ.) ਭਾਰਤ ਦੀ ਰਾਜਧਾਨੀ ਦਿੱਲੀ ਅੱਜ ਪਾਕਿਸਤਾਨ ਦੇ ਲਾਹੌਰ ਸ਼ਹਿਰ ਨੂੰ ਪਛਾੜਦਿਆਂ ਦੁਨੀਆ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਬਣ ਗਈ ਹੈ। ਲਗਭਗ ਦੋ ਕਰੋੜ ਦੀ ਆਬਾਦੀ ਵਾਲੇ ਇਸ ਮਹਾਨਗਰ ਵਿੱਚ ਹਵਾ ਦੀ ਗੁਣਵੱਤਾ ‘ਖ਼ਤਰਨਾਕ’ ਪੱਧਰ ਤੱਕ ਡਿੱਗ ਗਈ ਹੈ ਅਤੇ ਸੰਘਣੀ ਜ਼ਹਿਰੀਲੀ ਧੁੰਦ (ਸਮੌਗ) ਦੀ ਚਾਦਰ ਵਿਛ ਜਾਣ ਕਾਰਨ ਦਿਸਣ ਹੱਦ (ਵਿਜ਼ੀਬਿਲਟੀ) ਬੇਹੱਦ ਘਟ ਗਈ ਹੈ। ਸਵੇਰ ਵੇਲੇ ਮੁੱਖ ਸੜਕਾਂ ਤੇ ਗੱਡੀਆਂ ਅਤੇ ਮੋਟਰਸਾਈਕਲ ਸੰਘਣੇ ਧੂੰਏਂ ਵਿੱਚੋਂ ਨਿਕਲਦੇ ਦਿਖਾਈ ਦਿੱਤੇ, ਜਿੱਥੇ ਸਟਰੀਟ ਲਾਈਟਾਂ ਦੀ ਰੌਸ਼ਨੀ ਵੀ ਮੱਧਮ ਪੈ ਗਈ ਸੀ।

‘ਆਈਕਿਊਏਅਰ’ ਦੇ ਤਾਜ਼ਾ ਅੰਕੜਿਆਂ ਮੁਤਾਬਕ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ 334 ਦਰਜ ਕੀਤਾ ਗਿਆ, ਜੋ ਕਿ ‘ਖ਼ਤਰਨਾਕ’ ਸ਼੍ਰੇਣੀ ਵਿੱਚ ਆਉਂਦਾ ਹੈ। ਇਸ ਪੱਧਰ ਨਾਲ ਦਿੱਲੀ ਨੇ ਆਲਮੀ ਪੱਧਰ ਤੇ ਪ੍ਰਮੁੱਖ ਪ੍ਰਦੂਸ਼ਿਤ ਸ਼ਹਿਰਾਂ ਦੀ ਸੂਚੀ ਵਿੱਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ। ਜ਼ਿਕਰਯੋਗ ਹੈ ਕਿ 50 ਤੱਕ ਦੇ ਏਕਿਊਆਈ ਪੱਧਰ ਨੂੰ ਹੀ ਸਿਹਤ ਲਈ ਸੁਰੱਖਿਅਤ ਅਤੇ ਚੰਗਾ ਮੰਨਿਆ ਜਾਂਦਾ ਹੈ।

ਦੂਜੇ ਪਾਸੇ, ਭਾਰਤ ਦੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਦਿੱਲੀ ਦੀ ਹਵਾ ਦਾ ਪੱਧਰ ਇਸ ਤੋਂ ਵੀ ਵੱਧ 403 ਦਰਜ ਕਰਦਿਆਂ ਇਸ ਨੂੰ ‘ਬੇਹੱਦ ਗੰਭੀਰ’ ਸ਼੍ਰੇਣੀ ਵਿੱਚ ਰੱਖਿਆ ਹੈ। ਮਾਹਿਰਾਂ ਅਨੁਸਾਰ ਸਵਿਸ ਅਤੇ ਭਾਰਤੀ ਮਾਪਦੰਡਾਂ ਦੇ ਅੰਕੜਿਆਂ ਵਿੱਚ ਇਹ ਅੰਤਰ ਹਵਾ ਪ੍ਰਦੂਸ਼ਣ ਨੂੰ ਮਾਪਣ ਅਤੇ ਵਰਗੀਕ੍ਰਿਤ ਕਰਨ ਲਈ ਵਰਤੇ ਜਾਂਦੇ ਵੱਖ-ਵੱਖ ਤਰੀਕਿਆਂ ਅਤੇ ਪੈਮਾਨਿਆਂ ਕਾਰਨ ਦੇਖਣ ਨੂੰ ਮਿਲਦਾ ਹੈ।

ਜ਼ਿਕਰਯੋਗ ਹੈ ਕਿ ਉੱਤਰੀ ਭਾਰਤ ਅਤੇ ਗੁਆਂਢੀ ਮੁਲਕ ਪਾਕਿਸਤਾਨ ਦੇ ਵੱਡੇ ਹਿੱਸਿਆਂ ਵਿੱਚ ਸਰਦੀਆਂ ਦੀ ਆਮਦ ਨਾਲ ਹਵਾ ਪ੍ਰਦੂਸ਼ਣ ਇੱਕ ਗੰਭੀਰ ਮੌਸਮੀ ਸਮੱਸਿਆ ਬਣ ਜਾਂਦਾ ਹੈ। ਠੰਢੀ ਅਤੇ ਭਾਰੀ ਹਵਾ ਕਾਰਨ ਵਾਹਨਾਂ ਦਾ ਧੂੰਆਂ, ਉਸਾਰੀ ਕਾਰਜਾਂ ਦੀ ਧੂੜ ਅਤੇ ਪਰਾਲੀ ਸਾੜਨ ਦਾ ਧੂੰਆਂ ਵਾਤਾਵਰਨ ਦੀ ਹੇਠਲੀ ਸਤਹਿ ਵਿੱਚ ਹੀ ਫਸ ਕੇ ਰਹਿ ਜਾਂਦਾ ਹੈ, ਜਿਸ ਨਾਲ ਆਮ ਲੋਕਾਂ ਲਈ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ।

Continue Reading

National

ਲਾਹੌਲ-ਸਪੀਤੀ ਅਤੇ ਰੋਹਤਾਂਗ ਵਿੱਚ ਤਾਜ਼ਾ ਬਰਫ਼ਬਾਰੀ, ਸੁਰੱਖਿਆ ਦੇ ਮੱਦੇਨਜ਼ਰ ਮੁੱਖ ਮਾਰਗਾਂ ਤੇ ਆਵਾਜਾਈ ਠੱਪ

Published

on

By

ਲਾਹੌਲ, 13 ਨਵੰਬਰ (ਸ.ਬ.) ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਸਪੀਤੀ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਬੀਤੀ ਰਾਤ ਤੋਂ ਹੋ ਰਹੀ ਲਗਾਤਾਰ ਬਰਫ਼ਬਾਰੀ ਤੋਂ ਬਾਅਦ ਸ਼ਿੰਕੁਲਾ ਦੱਰਾ, ਬਾਰਾਲਾਚਾ ਦੱਰਾ, ਕੁੰਜ਼ੁਮ ਟੌਪ ਅਤੇ ਹੋਰ ਉੱਚੇ ਇਲਾਕਿਆਂ ਵਿੱਚ ਸੜਕਾਂ ਦੀ ਅਸੁਰੱਖਿਅਤ ਸਥਿਤੀ ਦਾ ਹਵਾਲਾ ਦਿੰਦੇ ਹੋਏ ਕਈ ਉੱਚ-ਉਚਾਈ ਵਾਲੀਆਂ ਸੜਕਾਂ ਨੂੰ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਹੈ।

ਲਾਹੌਲ ਅਤੇ ਸਪੀਤੀ ਪੁਲੀਸ ਵੱਲੋਂ ਜਾਰੀ ਜਨਤਕ ਐਡਵਾਈਜ਼ਰੀ ਅਨੁਸਾਰ, ਸ਼ਿੰਕੁਲਾ ਟੌਪ ਅਤੇ ਬਾਰਾਲਾਚਾ ਟੌਪ ਵੱਲ ਜਾਣ ਵਾਲੇ ਸਾਰੇ ਵਾਹਨਾਂ ਨੂੰ ਦਾਰਚਾ ਪੁਲੀਸ ਚੌਕੀ ਤੇ ਰੋਕ ਦਿੱਤਾ ਗਿਆ ਹੈ। ਇਸੇ ਤਰ੍ਹਾਂ ਕੁੰਜ਼ੁਮ ਟੌਪ ਵੱਲ ਜਾਣ ਵਾਲੇ ਵਾਹਨਾਂ ਦੀ ਆਵਾਜਾਈ ਨੂੰ ਲੋਸਰ ਚੈਕ ਪੋਸਟ ਤੇ ਰੋਕ ਦਿੱਤਾ ਗਿਆ ਹੈ, ਜਦਕਿ ਗ੍ਰਾਮਫੂ ਤੋਂ ਛਤਰੂ ਅਤੇ ਕੁੰਜ਼ੁਮ ਟੌਪ ਵੱਲ ਜਾਣ ਵਾਲੀ ਸੜਕ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

ਪੁਲੀਸ ਨੇ ਕਿਹਾ ਕਿ ਐਮਰਜੈਂਸੀ ਸਥਿਤੀਆਂ ਵਿੱਚ, ਸੜਕ ਅਤੇ ਮੌਸਮ ਦੀ ਸਥਿਤੀ ਦੇ ਆਧਾਰ ਤੇ ਸਿਰਫ਼ ਸਹੀ ਸਨੋਅ ਚੇਨ (ਬਰਫ਼ ਵਾਲੀਆਂ ਜ਼ੰਜੀਰਾਂ) ਲੱਗੇ 4&4 ਵਾਹਨਾਂ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਜਾ ਸਕਦੀ ਹੈ। ਸੈਲਾਨੀਆਂ ਅਤੇ ਆਮ ਜਨਤਾ ਨੂੰ ਅਪੀਲ ਕਰਦਿਆਂ ਪੁਲੀਸ ਨੇ ਲੋਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਮੌਸਮ ਤੇ ਸੜਕਾਂ ਦੀ ਸਥਿਤੀ ਵਿੱਚ ਸੁਧਾਰ ਹੋਣ ਤੱਕ ਉੱਚ-ਉਚਾਈ ਵਾਲੇ ਇਲਾਕਿਆਂ ਦੀ ਯਾਤਰਾ ਕਰਨ ਤੋਂ ਬਚਣ ਦੀ ਤਾਕੀਦ ਕੀਤੀ ਹੈ।

ਐਡਵਾਈਜ਼ਰੀ ਵਿੱਚ ਅੱਗੇ ਕਿਹਾ ਗਿਆ ਹੈ ਕਿ ਜਿਨ੍ਹਾਂ ਲੋਕਾਂ ਨੂੰ ਜ਼ਰੂਰੀ ਕਾਰਨਾਂ ਕਰਕੇ ਇਨ੍ਹਾਂ ਇਲਾਕਿਆਂ ਵਿੱਚ ਯਾਤਰਾ ਕਰਨੀ ਪੈਂਦੀ ਹੈ, ਉਨ੍ਹਾਂ ਨੂੰ ਇਜਾਜ਼ਤ ਲੈਣੀ ਚਾਹੀਦੀ ਹੈ, ਸਿਰਫ਼ ਸਨੋਅ ਚੇਨ ਲੱਗੇ 4&4 ਵਾਹਨਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਲੋੜੀਂਦੇ ਗਰਮ ਕੱਪੜੇ ਨਾਲ ਰੱਖਣੇ ਚਾਹੀਦੇ ਹਨ।

ਇਸ ਦੌਰਾਨ ਅੱਜ ਤੜਕੇ ਰੋਹਤਾਂਗ ਦੱਰਾ ਅਤੇ ਮੜ੍ਹੀ ਵਿਖੇ ਵੀ ਤਾਜ਼ਾ ਬਰਫ਼ਬਾਰੀ ਸ਼ੁਰੂ ਹੋ ਗਈ, ਜਿਸ ਵਿੱਚ ਰੋਹਤਾਂਗ ਦੱਰੇ ਤੇ ਲਗਪਗ 4-5 ਇੰਚ ਅਤੇ ਮੜ੍ਹੀ ਵਿਖੇ ਲਗਪਗ ਇੱਕ ਇੰਚ ਬਰਫ਼ ਰਿਕਾਰਡ ਕੀਤੀ ਗਈ। ਮਨਾਲੀ ਪੁਲੀਸ ਅਨੁਸਾਰ ਜਨਤਾ ਅਤੇ ਸੈਲਾਨੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ, ਮੜ੍ਹੀ ਤੋਂ ਰੋਹਤਾਂਗ ਦੱਰੇ ਵੱਲ ਜਾਣ ਵਾਲੇ ਵਾਹਨਾਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਸਿਰਫ਼ ਐਮਰਜੈਂਸੀ ਵਾਹਨਾਂ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਗੁਲਾਬਾ ਬੈਰੀਅਰ ਤੇ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ, ਜਦਕਿ ਜਿਹੜੇ ਵਾਹਨ ਪਹਿਲਾਂ ਹੀ ਮੜ੍ਹੀ ਪਹੁੰਚ ਚੁੱਕੇ ਸਨ, ਉਨ੍ਹਾਂ ਨੂੰ ਸੁਰੱਖਿਅਤ ਢੰਗ ਨਾਲ ਵਾਪਸ ਮਨਾਲੀ ਵੱਲ ਭੇਜਿਆ ਜਾ ਰਿਹਾ ਹੈ।

Continue Reading

National

ਆਈ ਆਈ ਟੀ ਰੁੜਕੀ ਦੇ ਹੋਸਟਲ ਵਿੱਚ ਵਿਦਿਆਰਥੀ ਵੱਲੋਂ ਖੁਦਕੁਸ਼ੀ

Published

on

By

ਰੁੜਕੀ, 13 ਨਵੰਬਰ (ਸ.ਬ.) ਭਾਰਤੀ ਤਕਨਾਲੋਜੀ ਸੰਸਥਾਨ ਰੁੜਕੀ ਵਿੱਚ ਬੈਚਲਰ ਆਫ਼ ਸਾਇੰਸ ਐਂਡ ਮਾਸਟਰ ਆਫ਼ ਸਾਇੰਸ ਦੇ ਦੂਜੇ ਸਾਲ ਦੇ ਇੱਕ ਵਿਦਿਆਰਥੀ ਨੇ ਬੀਤੀ ਦੇਰ ਰਾਤ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਵੀ ਮੌਕੇ ਤੇ ਪਹੁੰਚ ਗਈ। ਪੁਲੀਸ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ। ਫਿਲਹਾਲ ਵਿਦਿਆਰਥੀ ਵੱਲੋਂ ਇਹ ਕਦਮ ਚੁੱਕਣ ਦੇ ਕਾਰਨ ਸਪੱਸ਼ਟ ਨਹੀਂ ਹੋ ਸਕੇ ਹਨ। ਮ੍ਰਿਤਕ ਵਿਦਿਆਰਥੀ ਦੀ ਪਛਾਣ ਆਯੂਸ਼ ਰਾਜੋਰੀਆ ਵਜੋਂ ਹੋਈ ਹੈ। ਉਹ ਮਕਾਨ ਨੰਬਰ 410, ਬਾਂਕੇ ਬਿਹਾਰੀ ਸ਼ਰਨਮ, ਰਾਜਨਗਰ ਐਕਸਟੈਂਸ਼ਨ, ਗਾਜ਼ੀਆਬਾਦ ਦਾ ਰਹਿਣ ਵਾਲਾ ਸੀ। ਵਿਦਿਆਰਥੀ ਦੇ ਮਾਤਾ-ਪਿਤਾ ਵੀ ਸੰਸਥਾਨ ਦੇ ਕੈਂਪਸ ਵਿੱਚ ਪਹੁੰਚ ਗਏ ਹਨ। ਪੁਲੀਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

Continue Reading

Latest News

Trending