Punjab
ਜਨਹਿੱਤ ਸੰਮਤੀ ਨੇ ਨਸ਼ਾ ਮੁਕਤ ਸਿਹਤਮੰਦ ਪੰਜਾਬ ਵਾਸਤੇ ਕਰਵਾਈ 13ਵੀਂ ਹਾਫ ਮੈਰਾਥਨ
ਪਟਿਆਲਾ, 16 ਨਵੰਬਰ (ਬਿੰਦੂ ਧੀਮਾਨ) ਸਮਾਜ ਸੇਵੀ ਸੰਸਥਾ ਜਨ ਹਿੱਤ ਸੰਮਤੀ ਵਲੋਂ ਬ੍ਰਿਟਿਸ਼ ਇੰਡੀਅਨ ਮੈਰਾਥਨ ਦੌੜਾਕ ਫੌਜਾਂ ਸਿੰਘ ਨੂੰ ਸਮਰਪਿਤ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਨਸ਼ਾ ਮੁਕਤ ਭਾਰਤ ਅਭਿਆਨ ਅਤੇ ਸਿਹਤਮੰਦ ਪੰਜਾਬ ਮੁਹਿੰਮ ਤਹਿਤ ਪਟਿਆਲਾ ਪੁਲੀਸ ਦੇ ਸਹਿਯੋਗ ਨਾਲ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ 13 ਵੀ ਹਾਫ ਮੈਰਾਥਨ ਕਰਵਾਈ ਗਈ।
ਇਸ ਮੌਕੇ ਐਸ ਪੀ ਇੰਨਵੈਸਟੀਗੇਸਨ ਰਾਜੇਸ਼ ਕੁਮਾਰ ਛਿੱਬਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਪ੍ਰਧਾਨਗੀ ਸਮਾਜ ਸੇਵਿਕਾ ਸਤਿੰਦਰਪਾਲ ਕੋਰ ਵਾਲੀਆਂ ਅਤੇ ਬਲਜਿੰਦਰ ਸ਼ਰਮਾ ਪੰਜੋਲਾ ਨੇ ਕੀਤੀ। ਪ੍ਰੋਗਰਾਮ ਦਾ ਉਦਘਾਟਨ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਸਾਬਕਾ ਮੇਅਰ ਪਟਿਆਲਾ ਵਿਸ਼ਨੂੰ ਸ਼ਰਮਾ ਨੇ ਕੀਤਾ। ਇਸ ਮੌਕੇ ਅਵਨੀਤ ਸਿੰਘ ਬਿਲਿੰਗ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਪਟਿਆਲਾ, ਵਾਹਿਦ ਅਲੀ, ਚਮਨ ਲਾਲ ਗਰਗ, ਜਤਵਿੰਦਰ ਗਰੇਵਾਲ, ਅਨਿਲ ਭਾਰਤੀ, ਜਗਤਾਰ ਸਿੰਘ ਜੱਗੀ, ਸਟੇਟ ਐਵਾਰਡੀ ਪਰਮਿੰਦਰ ਭਲਵਾਨ, ਹਰਿੰਦਰਪਾਲ ਸ਼ਰਮਾ, ਡਾਕਟਰ ਸਤਵੰਤ ਸਿੰਘ, ਡਾਕਟਰ ਧਨਵੰਤ ਸਿੰਘ, ਬਲਵਿੰਦਰ ਸਿੰਘ, ਨੀਰਜ ਕੁਮਾਰ ਮੋਦੀ, ਲੈਫਟੀਨੈਂਟ ਜਗਦੀਪ ਸਿੰਘ ਜੋਸ਼ੀ, ਜਗਤਾਰ ਸਿੰਘ ਤਾਰੀ ਐਮ ਸੀ, ਨਰੇਸ਼ ਪਾਠਕ, ਈਸ਼ਵਰ ਚੋਧਰੀ, ਜੀ ਐਸ ਆਨੰਦ, ਨੀਲ ਕਮਲ ਜੁਨੇਜਾ, ਸਤਪਾਲ ਪਰਾਸ਼ਰ, ਸਤੀਸ਼ ਜੋਸ਼ੀ, ਰੁਦਰਪ੍ਰਤਾਪ ਸਿੰਘ, ਸੁਰਿੰਦਰ ਸਿੰਘ, ਅਮਰਿੰਦਰ ਸਿੰਘ, ਹਰਪਾਲ ਮਾਨ, ਪ੍ਰਦੀਪ ਕੁਮਾਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਇਸ ਮੌਕੇ ਸੰਬੋਧਨ ਕਰਦਿਆ ਐਸ ਪੀ ਇੰਨਵੈਸਟੀਗੇਸਨ ਰਾਜੇਸ਼ ਕੁਮਾਰ ਛਿੱਬਰ ਨੇ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਬਹੁਤ ਹੀ ਸਹਾਈ ਹੋ ਸਕਦੇ ਹਨ ਅਤੇ ਉਹਨਾਂ ਦੀ ਰੁਚੀ ਖੇਡਾਂ ਵੱਲ ਵੱਧੇਗੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਆਏ ਦਿਨ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਹਨਾਂ ਦੀਆਂ ਜਾਇਦਾਦਾਂ ਜਬਤ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਜਨ ਹਿੱਤ ਸੰਮਤੀ ਦੇ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਨੇ ਦੱਸਿਆ ਕਿ ਇਸ ਹਾਫ ਮੈਰਾਥਨ ਉੱਤਰ ਭਾਰਤ ਦੇ ਵੱਖ ਵੱਖ ਰਾਜਾਂ ਤੋਂ ਆਏ ਵਿੱਚ 1500 ਤੋਂ ਵੱਧ ਦੌੜਾਕਾਂ ਅਤੇ ਪਟਿਆਲਾ ਵਾਸੀਆਂ ਨੇ ਸ਼ਿਰਕਤ ਕੀਤੀ। ਜੇਤੂਆਂ ਨੂੰ ਨਕਦ ਇਨਾਮ, ਮੈਡਲ, ਸਰਟੀਫਿਕੇਟ, ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੈਰਾਥਨ ਦੌਰਾਨ ਫਿਟਨੈਂਸ ਕਲੱਬ ਪਟਿਆਲਾ, ਅੱਜੂ ਭੰਗੜਾ ਸਟੂਡੀਓ, ਫਿਟ ਰਨਰ, ਫਿਟਨੈਂਸ ਲਵਰ ਪੰਜਾਬ, ਪਟਿਆਲਾ ਰਨਰ, ਪਟਿਆਲਾ ਰਾਈਡਰ, ਫ਼ਨ ਆਨ ਵੀਲ, ਪਾਵਰ ਹਾਊਸ ਯੂਥ ਕਲੱਬ, ਯੂਥ ਫੈਡਰੇਸ਼ਨ ਆਫ ਇੰਡੀਆ, ਬੋਰਨ ਰਨਰ, ਪਟਿਆਲਾ ਰੋਡੀਜ਼, ਗਰੀਨ ਬਾਈਕਰ ਐਡ ਰਨਰ, ਰਿਕਾਰਡ ਬ੍ਰਰੇਕ, ਬਟਰ ਫਲਾਈ ਗਰੁੱਪ, ਰਨਰ ਸੁਕਾਇਡ, ਫਰਡੈਜ ਆਨ ਵੀਲ, ਬਾਜ ਰਨਰ, ਰੋਇਲ ਫਿੱਟ, ਰਨਰ ਸੁਕਐਂਡ ਸ਼ਿਰਕਤ ਕੀਤੀ।
Mohali
ਮੁਹਾਲੀ ਨਗਰ ਨਿਗਮ ਦੀ ਮੀਟਿੰਗ ਦੌਰਾਨ ਭਾਰੀ ਹੰਗਾਮਾ, ਕਾਬਿਜ ਅਤੇ ਵਿਰੋਧੀ ਧਿਰ ਦੇ ਕੌਂਸਲਰ ਹੋਏ ਆਹਮੋ ਸਾਮ੍ਹਣੇ, ਵਿਰੋਧੀ ਧਿਰ ਨੇ ਮੇਅਰ ਨੂੰ ਦਿੱਤਾ ਲਾਹਨਤੀ ਪੱਤਰ
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਦੇ ਕੌਂਸਲਰਾਂ ਵਲੋਂ ਵਿਕਾਸ ਕਾਰਜਾਂ ਵਿੱਚ ਪੱਖਪਾਤ ਦੇ ਦੋਸ਼, ਚੁਣੇ ਹੋਏ ਕੌਂਸਲਰਾਂ ਦੀ ਅਣਦੇਖੀ ਕਰਕੇ ‘ਆਪ’ ਦੇ ਹਾਰੇ ਹੋਏ ਉਮੀਦਵਾਰਾਂ ਨੂੰ ਮੋਹਰੀ ਕਰਨ ਦੇ ਦੋਸ਼ ਲਗਾਏ
ਕਾਬਿਜ ਧਿਰ ਵਲੋਂ ਸਾਰੇ ਮਤੇ ਪਾਸ, ਵਿਰੋਧੀ ਧਿਰ ਤੇ ਲੋਕਾਂ ਨੁੰ ਗੁੰਮਰਾਹ ਕਰਨ ਦਾ ਇਲਜਾਮ ਲਗਾਇਆ
ਐਸ ਏ ਐਸ ਨਗਰ, 17 ਨਵੰਬਰ (ਸ.ਬ.) ਨਗਰ ਨਿਗਮ ਦੀ ਅੱਜ ਹੋਈ ਹਾਊਸ ਦੀ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਮੈਂਬਰਾਂ ਵਲੋਂ ਨਗਰ ਨਿਗਮ ਤੇ ਪੱਖਪਾਤੀ ਰਵਈਆ ਅਪਣਾਉਣ ਅਤੇ ਵਿਕਾਸ ਕਾਰਜਾਂ ਦੌਰਾਨ ਚੁਣੇ ਹੋਏ ਕੌਂਸਲਰਾਂ ਦੀ ਅਣਦੇਖੀ ਕਰਕੇ ‘ਆਪ’ ਦੇ ਹਾਰੇ ਹੋਏ ਉਮੀਦਵਾਰਾਂ ਨੂੰ ਮੋਹਰੀ ਕਰਨ ਦੇ ਦੋਸ਼ ਲਗਾਉਣ ਤੋਂ ਬਾਅਦ ਕਾਬਜ ਅਤੇ ਵਿਰੋਧੀ ਧਿਰ ਦੇ ਵਿਚਕਾਰ ਜਬਰਦਸਤ ਹੰਗਾਮਾ ਹੋਇਆ ਅਤੇ ਦੋਵਾਂ ਧਿਰਾਂ ਵਲੋਂ ਕਾਫੀ ਦੇਰ ਤਕ ਨਾਹਰੇਬਾਜੀ ਕੀਤੀ ਜਾਂਦੀ ਰਹੀ। ਬਾਅਦ ਵਿੱਚ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਅਤੇ ਮੇਅਰ ਸਰਬਜੀਤ ਸਿੰਘ ਸਮਾਣਾ ਸਮੇਤ ਕਾਬਜ ਧਿਰ ਦੇ ਮੈਂਬਰ ਸਾਰੇ ਮਤੇ ਪਾਸ ਕਰਨ ਦੀ ਗੱਲ ਕਹਿੰਦਿਆਂ ਮੀਟਿੰਗ ਹਾਲ ਤੋਂ ਚਲੇ ਗਏ ਜਦੋਂਕਿ ਵਿਰੋਧੀ ਧਿਰ ਵਲੋਂ ਕਾਬਜ ਧਿਰ ਤੇ ਮੀਟਿੰਗ ਛੱਡ ਕੇ ਭੱਜਣ ਦਾ ਇਲਜਾਮ ਲਗਾਉਂਦਿਆਂ ਹਲਕਾ ਵਿਧਾਇਕ ਅਤੇ ਮੇਅਰ ਦੇ ਖਿਲਾਫ ਨਾਹਰੇਬਾਜੀ ਕੀਤੀ ਗਈ।
ਅੱਜ ਜਿਵੇਂ ਹੀ ਮੇਅਰ ਸਰਬਜੀਤ ਸਿੰਘ ਸਮਾਣਾ ਦੀ ਅਗਵਾਈ ਹੇਠ ਮੀਟਿੰਗ ਆਰੰਭ ਹੋਈ ਤਾਂ ਕਾਂਗਰਸ ਧਿਰ ਦੇ ਆਗੂ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਵਲੋਂ ਪਹਿਲਾਂ ਕੌਂਸਲਰਾਂ ਨੂੰ ਆਪਣੀ ਗੱਲ ਰੱਖਣ ਲਈ ਸਮਾਂ ਦੇਣ ਦੀ ਗੱਲ ਕੀਤੀ ਗਈ। ਇਸਤੇ ਹਲਕਾ ਵਿਧਾਇਕ ਨੇ ਕਿਹਾ ਕਿ ਪਹਿਲਾਂ ਸ਼ੋਕ ਮਤੇ ਪੜ੍ਹ ਲਏ ਜਾਣ ਅਤੇ ਉਸਤੋਂ ਬਾਅਦ ਮੀਟਿੰਗ ਦੀ ਕਾਰਵਾਈ ਆਰੰਭ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਪਹਿਲਾਂ ਵਾਲਾ ਨਿਗਮ ਨਹੀਂ ਹੈ ਅਤੇ ਵਿਰੋਧੀ ਧਿਰ ਦੇ ਸਾਰੇ ਮੈਂਬਰਾਂ ਨੂੰ ਆਪਣੀ ਗੱਲ ਕਹਿਣਾ ਦਾ ਮੌਕਾ ਦਿੱਤਾ ਜਾਵੇਗਾ।
ਇਸ ਮੌਕੇ ਸ਼ੋਕ ਮਤਾ ਪਾਸ ਕੀਤੇ ਜਾਣ ਤੋਂ ਬਾਅਦ ਜਦੋਂ ਮੇਅਰ ਵਲੋਂ ਏਜੰਡਾ ਪੜ੍ਹਣ ਲਈ ਕਿਹਾ ਗਿਆ ਤਾਂ ਵਿਰੋਧੀ ਧਿਰ ਦੇ ਮੈਂਬਰ ਖੜ੍ਹੇ ਹੋ ਗਏ। ਇਸ ਮੌਕੇ ਕਾਂਗਰਸੀ ਕੌਂਸਲਰ ਨਰਪਿੰਦਰ ਸਿੰਘ ਰੰਗੀ ਅਤੇ ਅਕਾਲੀ ਦਲ ਦੀ ਕੌਂਸਲਰ ਕੁਲਦੀਪ ਕੌਰ ਕੰਗ ਅਤੇ ਕਾਂਗਰਸੀ ਕੌਂਸਲਰ ਅਨੁਰਾਧਾ ਆਨੰਦ ਮੇਅਰ ਦੀ ਟੇਬਲ ਦੇ ਸਾਮ੍ਹਣੇ ਆ ਗਏ ਅਤੇ ਮੇਅਰ ਤੇ ਪੱਖਪਾਤ ਦੇ ਇਲਜਾਮ ਲਗਾਉਣੇ ਆਰੰਭ ਕਰ ਦਿੱਤੇ ਗਏ। ਇਸਦੇ ਨਾਲ ਹੀ ਵਿਰੋਧੀ ਧਿਰ ਵਲੋਂ ਪਹਿਲਾਂ ਤੋਂ ਤਿਆਰ ਕਰਕੇ ਲਿਆਂਦਾ ਗਿਆ ਲਾਹਨਤੀ ਪੱਤਰ ਦਾ ਬੈਨਰ ਮੇਅਰ ਦੀ ਟੇਬਲ ਦੇ ਸਾਮ੍ਹਣੇ ਲਿਆਂਦਾ ਗਿਆ। ਵਿਰਧੀ ਧਿਰ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਆਪ ਕੌਂਸਲਰ ਗੁਰਜੀਤ ਸਿੰਘ ਮਟੌਰ, ਗੁਰਮੀਤ ਕੌਰ, ਗੁਰਪ੍ਰੀਤ ਕੌਰ ਅਤੇ ਹਰਵਿੰਦਰ ਕੌਰ ਲੰਗ ਨੇ ਵੀ ਮੋਰਚਾ ਸੰਭਲਾ ਲਿਆ ਜਦੋਂਕਿ ਅਕਾਲੀ ਕੌਂਸਲਰਾਂ ਇੰਦਰਪ੍ਰੀਤ ਕੌਰ ਪ੍ਰਿੰਸ, ਹਰਵਿੰਦਰ ਸਿੰਘ ਅਤੇ ਸੁਖਬੀਰ ਸਿੰਘ ਤੋਂ ਇਲਾਵਾ ਕਾਂਗਰਸੀ ਕੌਂਸਲਰਾਂ ਕਮਲਪ੍ਰੀਤ ਸਿੰਘ ਬੰਨੀ, ਗੌਰਵ ਜੈਨ, ਰਾਜਰਾਨੀ ਜੈਨ, ਮਨਜੀਤ ਕੌਰ ਸਮੇਤ ਵਿਰੋਧੀ ਧਿਰ ਦੇ ਕੌਂਸਲਰ ਮੇਅਰ ਦੀ ਟੇਬਲ ਦੇ ਸ੍ਹਾਮਣੇ ਇਕੱਠੇ ਹੋ ਗਏ। ਇਸ ਦੌਰਾਨ ਵਿਰੋਧੀ ਕੌਂਸਲਰਾਂ ਨੂੰ ਬੈਨਰ ਲਹਿਰਾਉਣ ਤੋਂ ਰੋਕਣ ਲਈ ਗੁਰਮੀਤ ਕੌਰ ਅਤੇ ਕੁਲਦੀਪ ਕੌਰ ਕੰਗ ਵਿਚਾਲੇ ਧੱਕਾਮੁੱਕੀ ਦੀ ਨੌਬਤ ਵੀ ਆ ਗਈ ਅਤੇ ਫਿਰ ਦੋਵਾਂ ਧਿਰਾ ਵਲੋਂ ਮੇਅਰ ਦੇ ਹੱਕ ਵਿੱਚ ਨਾਹਰੇਬਾਜੀ ਆਰੰਭ ਕਰ ਦਿੱਤੀ ਗਈ ਅਤੇ ਮੀਟਿੰਗ ਦੀ ਕਾਰਵਾਈ ਪੂਰੀ ਤਰ੍ਹਾਂ ਠੱਪ ਹੋ ਗਈ। ਇਸ ਦੌਰਾਨ ਵਿਰੋਧ ਅਤੇ ਹੰਗਾਮੇ ਦੇ ਬਾਵਜੂਦ ਮੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਮੀਟਿੰਗ ਦੀ ਕਾਰਵਾਈ ਅੱਗੇ ਵਧਾਉਂਦਿਆਂ ਸਾਰੇ ਏਜੰਡੇ ਪਾਸ ਕਰਵਾ ਦਿੱਤੇ ਗਏ ਅਤੇ ਮੀਟਿੰਗ ਖਤਮ ਕਰ ਦਿੱਤੀ ਗਈ।
ਇਸ ਮੌਕੇ ਵਿਰੋਧੀ ਕੌਂਸਲਰਾਂ ਨੇ ਦੋਸ਼ ਲਗਾਇਆ ਕਿ ਲੋਕਾਂ ਵੱਲੋਂ ਚੁਣ ਕੇ ਭੇਜੇ ਗਏ ਨੁਮਾਇੰਦਿਆਂ ਦੀਆਂ ਵਿਕਾਸ ਕਾਰਜਾਂ ਸਬੰਧੀ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਦਕਿ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਲੜ ਕੇ ਹਾਰ ਚੁੱਕੇ ਉਮੀਦਵਾਰਾਂ ਦੀਆਂ ਸਿਫ਼ਾਰਸ਼ਾਂ ਨੂੰ ਵਧੇਰੇ ਤਰਜੀਹ ਦਿੱਤੀ ਜਾ ਰਹੀ ਹੈ। ਵਾਰਡ ਨੰਬਰ 18 ਦੇ ਕਾਂਗਰਸੀ ਕੌਂਸਲਰ ਨਰਪਿੰਦਰ ਸਿੰਘ ਰੰਗੀ ਨੇ ਕਿਹਾ ਕਿ ਵਾਰਡਾਂ ਵਿੱਚ ਵਿਕਾਸ ਕਾਰਜ ਚੁਣੇ ਹੋਏ ਕੌਂਸਲਰਾਂ ਦੀ ਰਾਇ, ਤਰਜੀਹਾਂ ਅਤੇ ਇਲਾਕੇ ਦੀਆਂ ਲੋੜਾਂ ਅਨੁਸਾਰ ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਲੋਕਾਂ ਨੇ ਆਪਣੇ ਨੁਮਾਇੰਦਿਆਂ ਨੂੰ ਚੁਣ ਕੇ ਸਦਨ ਵਿੱਚ ਭੇਜਿਆ ਹੈ ਤਾਂ ਉਨ੍ਹਾਂ ਦੇ ਸੁਝਾਵਾਂ ਨੂੰ ਮਹੱਤਵ ਕਿਉਂ ਨਹੀਂ ਦਿੱਤਾ ਜਾ ਰਿਹਾ। ਵਿਰੋਧੀ ਕੌਂਸਲਰਾਂ ਨੇ ਦੋਸ਼ ਲਾਇਆ ਕਿ ਕਈ ਵਾਰਡਾਂ ਵਿੱਚ ਸੜਕਾਂ ਦੀ ਉਸਾਰੀ, ਸੀਵਰੇਜ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਕੰਮ ਲੰਮੇ ਸਮੇਂ ਤੋਂ ਲਟਕ ਰਹੇ ਹਨ। ਫੰਡ, ਵਰਕ ਆਰਡਰ ਅਤੇ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾਉਣ ਦੀਆਂ ਵਾਰ-ਵਾਰ ਮੰਗਾਂ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਹੀਂ ਹੋ ਰਹੀ। ਵਿਰੋਧੀ ਕੌਂਸਲਰਾਂ ਨੇ ਨਿਗਮ ਅਧਿਕਾਰੀਆਂ ਤੇ ਸਿਆਸੀ ਦਬਾਅ ਹੇਠ ਕੰਮ ਕਰਨ ਦੇ ਦੋਸ਼ ਲਾਉਂਦਿਆਂ ਸਾਰੇ ਵਾਰਡਾਂ ਨਾਲ ਬਰਾਬਰ ਦਾ ਵਿਹਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਕਿਸੇ ਸਿਆਸੀ ਪਾਰਟੀ ਨੂੰ ਦੇਖ ਕੇ ਨਹੀਂ, ਸਗੋਂ ਲੋਕਾਂ ਦੀਆਂ ਲੋੜਾਂ ਦੇ ਆਧਾਰ ਤੇ ਹੋਣੇ ਚਾਹੀਦੇ ਹਨ।
ਇਸ ਮੌਕੇ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਕਿਹਾ ਕਿ ਵਿਰੋਧੀ ਕੌਂਸਲਰਾਂ ਕੋਲ ਮੁਹਾਲੀ ਦੇ ਮੁੱਦਿਆਂ ਬਾਰੇ ਕੋਈ ਰੋਡ ਮੈਪ ਨਹੀਂ ਹੈ। ਉਹਨਾਂ ਕਿਹਾ ਕਿ ਅੱਜ ਹਾਊਸ ਨੂੰ ਜਾਣਕਾਰੀ ਦੇਣ ਦੇ ਲਈ ਏਜੰਡਾ ਲਿਆਂਦਾ ਗਿਆ ਸੀ ਅਤੇ ਲਗਭਗ 94 ਕਰੋੜ ਰੁਪਏ ਦੇ ਕੰਮਾਂ ਬਾਰੇ ਕੌਂਸਲਰਾਂ ਨਾਲ ਹਾਊਸ ਵਿੱਚ ਵਿਚਾਰ ਵਟਾਂਦਰਾ ਕੀਤਾ ਜਾਣਾ ਸੀ, ਪ੍ਰੰਤੂ ਵਿਰੋਧੀ ਪਾਰਟੀਆਂ ਦੇ ਕੌਂਸਲਰਾਂ ਕੋਲ ਲੋਕਾਂ ਦੀਆਂ ਮੰਗਾਂ ਅਤੇ ਮੁੱਦਿਆਂ ਦੇ ਬਾਰੇ ਵਿੱਚ ਗੱਲ ਕਰਨ ਦੀ ਥਾਂ ਤੇ ਸਿਰਫ ਨਿਜੀ ਮੁੱਦਿਆਂ ਨੂੰ ਮੁੱਦਿਆਂ ਨੂੰ ਹੀ ਉਛਾਲਦੇ ਰਹੇ।
ਉਹਨਾਂ ਕਿਹਾ ਕਿ ਬੇਸ਼ੱਕ ਲੋਕਤੰਤਰ ਦੇ ਵਿੱਚ ਅਸੀਂ ਆਮ ਹੀ ਵੇਖਦੇ ਹਾਂ ਕਿ ਨਗਰ ਨਿਗਮ ਹਾਊਸ ਦੀ ਮੀਟਿੰਗ ਦੇ ਵਿੱਚ, ਵਿਧਾਨ ਸਭਾ ਦੇ ਵਿੱਚ, ਪਾਰਲੀਮੈਂਟ ਦੇ ਵਿੱਚ- ਵਿਰੋਧੀ ਧਿਰ ਵੱਲੋਂ ਆਪਣੀ ਹੋਂਦ ਦੇ ਪ੍ਰਗਟਾਵੇ ਦੇ ਲਈ ਅਜਿਹਾ ਰੌਲਾ ਜਰੂਰ ਪਾਇਆ ਜਾਂਦਾ ਹੈ। ਪ੍ਰੰਤੂ ਅੱਜ ਹਾਊਸ ਏਜੰਡੇ ਦੇ ਵਿੱਚ ਮਹੱਤਵਪੂਰਨ ਮੁੱਦਿਆਂ ਬਾਰੇ ਵਿਚਾਰ ਕੀਤੀ ਜਾਣੀ ਸੀ, ਪ੍ਰੰਤੂ ਵਿਰੋਧੀ ਕੌਂਸਲਰਾਂ ਦੇ ਕੋਲ ਅਜਿਹਾ ਸੁਣਨ ਦੇ ਲਈ ਸਮਾਂ ਹੀ ਨਹੀਂ ਸੀ। ਉਹਨਾਂ ਕਿਹਾ ਕਿ ਜਿੱਥੇ -ਜਿੱਥੇ ਵੀ ਮੁਹਾਲੀ ਸ਼ਹਿਰ ਦੇ ਵਿੱਚ ਨਖਿਧ ਅਤੇ ਲੋਕਾਂ ਦੇ ਕੰਮਾਂ ਨੂੰ ਲੈ ਕੇ ਲਾਪਰਵਾਹ ਕੌਂਸਲਰ ਹਨ, ਉੱਥੇ ਆਮ ਤੌਰ ਤੇ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਸਰਗਰਮ ਰਹਿੰਦੀਆਂ ਹਨ ਅਤੇ ਸਾਨੂੰ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦਾ ਵਫਦ ਮਿਲ ਕੇ ਆਪਣੇ ਵਾਰਡ ਦੇ ਵਿੱਚ ਕਿਸੇ ਕੰਮ ਲਈ ਕਹਿੰਦਾ ਹੈ, ਤਾਂ ਉਸਦਾ ਕੰਮ ਜਰੂਰ ਕੀਤਾ ਜਾਂਦਾ ਹੈ, ਤਾਂ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਵੇ। ਉਹਨਾਂ ਕਿਹਾ ਕਿ ਕਈ ਵਿਰੋਧੀ ਕੌਂਸਲਰਾਂ ਨੂੰ ਕੰਮ ਦੀ ਸਮਝ ਨਹੀਂ ਹੁੰਦੀ ਅਤੇ ਉਹ ਸਿਰਫ ਰੌਲਾ ਪਾਉਣ ਦੇ ਲਈ ਅਜਿਹੀਆਂ ਮੀਟਿੰਗਾਂ ਦੀ ਹੀ ਉਡੀਕ ਵਿੱਚ ਰਹਿੰਦੇ ਹਨ ਕਿ ਕਦੋਂ ਮੀਟਿੰਗ ਆਵੇ ਅਤੇ ਕਦੇ ਉਹ ਬਹਾਨੇਬਾਜੀ ਲਗਾ ਕੇ ਰੌਲਾ ਪਾਉਣ।
ਇਸ ਮੌਕੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਨਿਗਮ ਦੀ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਨਾਲ ਜੁੜੇ ਕਈ ਅਹਿਮ ਮਤੇ ਪੇਸ਼ ਕੀਤੇ ਗਏ ਸਨ ਅਤੇ ਵਿਰੋਧੀ ਧਿਰ ਕੋਲ ਕੋਈ ਮੁੱਦਾ ਨਾ ਹੋਣ ਤੇ ਵਿਰੋਧੀ ਧਿਰ ਵਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਬਿਨਾ ਵਜ੍ਹਾ ਹੰਗਾਮਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਮੀਟਿੰਗ ਦੌਰਾਨ ਸਮਗੌਲੀ ਵਿਖੇ ਕੂੜਾ ਪ੍ਰੋਸੈਸਿੰਗ ਅਤੇ ਸਫ਼ਾਈ ਪ੍ਰਬੰਧਨ ਲਈ 23.10 ਕਰੋੜ ਰੁਪਏ, ਸ਼ਹਿਰ ਦੀਆਂ ਮੁੱਖ ਸੜਕਾਂ ਦੀ ਪੰਜ ਸਾਲਾਂ ਲਈ ਮਕੈਨੀਕਲ ਸਫ਼ਾਈ ਵਾਸਤੇ 33.92 ਕਰੋੜ ਰੁਪਏ, ਏਅਰੋਟ੍ਰੋਪੋਲਿਸ ਅਤੇ ਹੋਰ ਥਾਵਾਂ ਤੇ ਕੂੜਾ ਇਕੱਠਾ ਕਰਨ ਤੇ ਵੱਖ ਕਰਨ ਲਈ ਚਾਰ ਪ੍ਰੋਜੈਕਟਾਂ ਨੂੰ ਪ੍ਰਵਾਨਗੀ, ਨਵੇਂ ਸ਼ਾਮਲ ਹੋਏ ਪਿੰਡਾਂ ਵਿੱਚ ਸਫ਼ਾਈ ਲਈ 4.24 ਕਰੋੜ ਰੁਪਏ ਖਰਚਣ, ਬਲੌਂਗੀ ਦੀਆਂ ਸੀਵਰੇਜ, ਵਾਟਰ ਸਪਲਾਈ ਅਤੇ ਸਟਾਰਮ ਵਾਟਰ ਸੇਵਾਵਾਂ ਨਗਰ ਨਿਗਮ ਵੱਲੋਂ ਸੰਭਾਲਣ, ਏਅਰਪੋਰਟ ਰੋਡ ਤੋਂ ਸੈਕਟਰ-91 ਤੱਕ ਸੜਕ ਚੌੜੀ ਕਰਨ ਲਈ 3.20 ਕਰੋੜ ਰੁਪਏ, ਸਮਗੌਲੀ ਡੰਪਿੰਗ ਗਰਾਊਂਡ ਤੱਕ ਪਹੁੰਚ ਸੜਕ ਬਣਾਉਣ ਲਈ 2.23 ਕਰੋੜ ਰੁਪਏ, ਫੇਜ਼ 6 ਤੋਂ ਪੁਰਾਣੇ ਬੈਰੀਅਰ ਚੌਕ ਤੱਕ ਸਟਾਰਮ ਵਾਟਰ ਲਾਈਨ ਵਿਛਾਉਣ ਲਈ 1.96 ਕਰੋੜ ਰੁਪਏ, ਵੱਖ-ਵੱਖ ਸੈਕਟਰਾਂ ਅਤੇ ਫੇਜ਼ਾਂ ਦੇ ਪਾਰਕਾਂ ਦੀ ਸਾਲਾਨਾ ਸਾਂਭ-ਸੰਭਾਲ ਦੇ ਬਜਟ ਵਿੱਚ 25 ਫ਼ੀਸਦੀ ਵਾਧੇ ਨੂੰ ਪ੍ਰਵਾਨਗੀ ਦੇਣ, ਮੁਹਾਲੀ ਕਲੱਸਟਰ ਵਿੱਚ ਸਿਟੀ ਬੱਸ ਸੇਵਾ ਲਈ ਫੰਡਿੰਗ ਹਿੱਸੇਦਾਰੀ ਦੇ ਨਵੇਂ ਫਾਰਮੂਲੇ ਨੂੰ ਮਨਜ਼ੂਰੀ ਦੇਣ, ਸੈਕਟਰ-62 ਵਿੱਚ ਗੁਰਦੁਆਰਾ ਸ੍ਰੀ ਅੰਬ ਸਾਹਿਬ ਨੇੜਲੇ ਚੌਕ ਦਾ ਨਾਮ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਨਾਮ ਤੇ ਰੱਖਣ, ਐਸ ਐਸ ਪੀ ਰਿਹਾਇਸ਼ ਨੇੜਲੇ ਪਾਰਕ ਵਿੱਚ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦਾ ਬੁੱਤ ਲਗਾਉਣ, ਗਊਸ਼ਾਲਾ ਵਿੱਚ ਗਊਆਂ ਦੀ ਸਾਂਭ-ਸੰਭਾਲ ਲਈ ਰੋਜ਼ਾਨਾ ਪ੍ਰਤੀ ਗਊ ਰਕਮ 50 ਰੁਪਏ ਤੋਂ ਵਧਾ ਕੇ 61 ਰੁਪਏ ਕਰਨ ਅਤੇ ਸੜਕਾਂ ਦੀ ਕਾਰਪੇਟਿੰਗ ਅਤੇ ਠੋਸ ਕੂੜਾ ਪ੍ਰਬੰਧਨ ਨਾਲ ਸਬੰਧਤ ਹੋਰ ਵਿਕਾਸ ਕਾਰਜਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।
Mohali
ਮੁਹਾਲੀ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ : ਪਰਵਿੰਦਰ ਸਿੰਘ ਸੋਹਾਣਾ
ਵਿਜੀਲੈਂਸ ਜਾਂਚ ਕਰਵਾਉਣ ਦੀ ਮੰਗ, ਸਰਕਾਰ ਬਣਨ ਤੇ ਆਊਟਸੋਰਸ ਮੁਲਾਜ਼ਮਾਂ ਅਤੇ ਜਾਇਦਾਦ ਦੀ ਵੀ ਜਾਂਚ ਕਰਵਾਉਣ ਦੀ ਚਿਤਾਵਨੀ
ਐਸ ਏ ਐਸ ਨਗਰ, 17 ਨਵੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਇਲਜਾਮ ਲਗਾਇਆ ਹੈ ਕਿ ਮੁਹਾਲੀ ਨਗਰ ਨਿਗਮ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਨਗਰ ਨਿਗਮ ਅਤੇ ਇਸ ਦੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਉਨ੍ਹਾਂ ਖ਼ਾਸ ਤੌਰ ਤੇ ਤਹਿਬਾਜ਼ਾਰੀ ਵਿਭਾਗ ਵਿੱਚ ਕਥਿਤ ਬੇਨਿਯਮੀਆਂ, ਭ੍ਰਿਸ਼ਟਾਚਾਰ ਅਤੇ ਰੇਹੜੀਆਂ-ਫੜ੍ਹੀਆਂ ਦੀ ਵਧਦੀ ਗਿਣਤੀ ਨੂੰ ਲੈ ਕੇ ਵਿਭਾਗ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕੇ ਹਨ।
ਉਹਨਾਂ ਇਲਜਾਮ ਲਗਾਇਆ ਕਿ ਤਹਿਬਾਜ਼ਾਰੀ ਵਿਭਾਗ ਵੱਲੋਂ ਕਾਰਵਾਈ ਦੌਰਾਨ ਲੋਕਾਂ ਦਾ ਸਾਮਾਨ ਚੁੱਕਣ ਸਮੇਂ ਨਿਯਮਾਂ ਅਤੇ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਜ਼ਬਤ ਕੀਤੇ ਜਾਣ ਵਾਲੇ ਸਾਮਾਨ ਦਾ ਕੋਈ ਢੁੱਕਵਾਂ ਰਿਕਾਰਡ ਨਹੀਂ ਰੱਖਿਆ ਜਾਂਦਾ ਅਤੇ ਸ਼ਹਿਰ ਵਿੱਚ ਰੇਹੜੀਆਂ-ਫੜ੍ਹੀਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਜਿਸ ਤੋਂ ਵਿਭਾਗ ਦੀ ਕਾਰਗੁਜ਼ਾਰੀ ਤੇ ਸਵਾਲ ਖੜ੍ਹੇ ਹੁੰਦੇ ਹਨ।
ਤਹਿਬਾਜ਼ਾਰੀ ਵਿਭਾਗ ਦੇ ਸੁਪਰਡੈਂਟ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਂਦਿਆਂ ਉਹਨਾਂ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਇਸ ਮਾਮਲੇ ਦੀ ਵਿਜੀਲੈਂਸ ਜਾਂਚ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਨਿਗਮ ਦੇ ਅਧਿਕਾਰੀਆਂ ਵੱਲੋਂ ਕਥਿਤ ਤੌਰ ਤੇ ਬਣਾਈ ਗਈ ਜਾਇਦਾਦ ਦੀ ਜਾਂਚ ਅਤੇ ਵਿਭਾਗ ਵਿੱਚ ਤਾਇਨਾਤ ਸਾਰੇ ਆਊਟਸੋਰਸ ਮੁਲਾਜ਼ਮਾਂ ਦੇ ਕੰਮਕਾਜ ਅਤੇ ਨਿਯੁਕਤੀਆਂ ਦੀ ਵੀ ਜਾਂਚ ਕਰਵਾਉਣ ਦੀ ਗੱਲ ਕਹੀ।
ਉਨ੍ਹਾਂ ਕਿਹਾ ਕਿ ਮੁਹਾਲੀ ਦੇ ਬੁਨਿਆਦੀ ਢਾਂਚੇ ਦੀ ਹਾਲਤ ਮਾੜੀ ਹੈ। ਸ਼ਹਿਰ ਵਿੱਚ ਸੜਕਾਂ, ਸੀਵਰੇਜ, ਪਾਰਕਾਂ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਹਾਲਤ ਲਗਾਤਾਰ ਖ਼ਰਾਬ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸ਼ਹਿਰ ਦੇ ਵਿਕਾਸ ਨੂੰ ਨੁਕਸਾਨ ਪਹੁੰਚਿਆ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ, ਵਿਧਾਇਕ ਅਤੇ ਮੇਅਰ ਹੋਣ ਦੇ ਬਾਵਜੂਦ ਹਾਲਾਤ ਸੁਧਰਨ ਦੀ ਬਜਾਏ ਹੋਰ ਵਿਗੜ ਰਹੇ ਹਨ।
ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਨਾ ਹੋਣ ਸਬੰਧੀ ਪਹਿਲਾਂ ਲੁੱਕ ਦੇ ਪਲਾਂਟ ਬੰਦ ਹੋਣ ਦਾ ਬਹਾਨਾ ਬਣਾਇਆ ਜਾਂਦਾ ਰਿਹਾ, ਜਦਕਿ ਹੁਣ ਸਰਦੀ ਦਾ ਮੌਸਮ ਆਉਣ ਤੇ ਪ੍ਰੀਮਿਕਸ ਨਾ ਪੈਣ ਦੀ ਗੱਲ ਕਹਿ ਕੇ ਲੋਕਾਂ ਨੂੰ ਹੋਰ ਇੰਤਜ਼ਾਰ ਕਰਵਾਇਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਨਿਗਮ ਦੀ ਵਿੱਤੀ ਹਾਲਤ ਇੰਨੀ ਮਾੜੀ ਹੈ ਕਿ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਵਿੱਚ ਵੀ ਮੁਸ਼ਕਲਾਂ ਆ ਰਹੀਆਂ ਹਨ ਅਤੇ ਨਿਗਮ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਉਹਨਾਂ ਕਿਹਾ ਕਿ ਸ਼ਹਿਰ ਦੀਆਂ ਮਾਰਕੀਟਾਂ ਦੇ ਪਿਛਲੇ ਪਾਸੇ ਵਾਲੀਆਂ ਸੜਕਾਂ ਦੀ ਹਾਲਤ ਬੇਹੱਦ ਖ਼ਰਾਬ ਹੈ। ਫੇਜ਼-7 ਵਿੱਚ ਦੁਕਾਨਦਾਰਾਂ ਅਤੇ ਵਸਨੀਕਾਂ ਵੱਲੋਂ ਧਰਨਾ ਲਗਾਏ ਜਾਣ ਤੋਂ ਬਾਅਦ ਇੱਕ ਸੜਕ ਤਾਂ ਬਣਾਈ ਗਈ, ਪਰ ਅੱਗੇ ਉਸੇ ਸੜਕ ਦੀ ਹਾਲਤ ਮੁੜ ਖ਼ਸਤਾ ਹੋ ਚੁੱਕੀ ਹੈ।
ਫੇਜ਼ 7 ਵਿੱਚ ਐਨ ਆਰ ਆਈ ਥਾਣੇ ਦੇ ਬਿਲਕੁਲ ਨਾਲ ਤੋਂ ਲੈ ਕੇ ਚਾਵਲਾ ਲਾਈਟਾਂ ਤੱਕ ਦੀ ਸੜਕ ਦਾ ਮੁੱਦਾ ਉਠਾਉਂਦਿਆਂ ਉਹਨਾਂ ਕਿਹਾ ਕਿ ਪੂਰੀ ਸ਼ਾਪਿੰਗ ਸਟਰੀਟ ਖੱਡਿਆਂ ਨਾਲ ਭਰੀ ਪਈ ਹੈ ਅਤੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਬਣੀਆਂ ਸਾਰੀਆਂ ਸੜਕਾਂ ਦੀ ਗੁਣਵੱਤਾ ਦੀ ਜਾਂਚ ਕਰਵਾਈ ਜਾਵੇਗੀ।
ਸ਼ਹਿਰ ਦੇ ਪਾਰਕਾਂ ਦੀ ਮਾੜੀ ਹਾਲਤ ਬਾਰੇ ਉਹਨਾਂ ਕਿਹਾ ਕਿ ਪਾਰਕਾਂ ਵਿੱਚ ਲਗਾਏ ਗਏ ਓਪਨ ਜਿੰਮਾਂ ਵਿੱਚੋਂ ਜ਼ਿਆਦਾਤਰ ਦੇ ਉਪਕਰਨ ਟੁੱਟ ਚੁੱਕੇ ਹਨ। ਕਈ ਪਾਰਕਾਂ ਵਿੱਚ ਬੱਚਿਆਂ ਦੇ ਝੂਲੇ ਵੀ ਖ਼ਰਾਬ ਹਾਲਤ ਵਿੱਚ ਹਨ, ਪਰ ਨਗਰ ਨਿਗਮ ਵੱਲੋਂ ਇਨ੍ਹਾਂ ਦੀ ਮੁਰੰਮਤ ਅਤੇ ਸਾਂਭ-ਸੰਭਾਲ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ।
ਉਹਨਾਂ ਕਿਹਾ ਕਿ ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਸੀਵਰੇਜ ਜਾਮ ਹੋਣ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਕਈ ਥਾਵਾਂ ਤੇ ਸੀਵਰੇਜ ਦੀਆਂ ਪੁਰਾਣੀਆਂ ਪਾਈਪਾਂ ਬਦਲਣ ਦੀ ਲੋੜ ਹੈ, ਪਰ ਇਸ ਪਾਸੇ ਕੋਈ ਠੋਸ ਕਾਰਵਾਈ ਨਹੀਂ ਹੋ ਰਹੀ। ਬਰਸਾਤੀ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਵੀ ਨਾਕਾਫ਼ੀ ਹੈ, ਜਿਸ ਕਾਰਨ ਹਰ ਬਰਸਾਤ ਦੌਰਾਨ ਪਾਣੀ ਲੋਕਾਂ ਦੇ ਘਰਾਂ ਤੱਕ ਪਹੁੰਚ ਜਾਂਦਾ ਹੈ।
ਉਹਨਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਮੁਹਾਲੀ ਲਈ ਕੋਈ ਵੱਡਾ ਨਵਾਂ ਪ੍ਰੋਜੈਕਟ ਲਿਆਉਣ ਦੀ ਬਜਾਏ ਸ਼ਹਿਰ ਦੇ ਮੌਜੂਦਾ ਬੁਨਿਆਦੀ ਢਾਂਚੇ ਨੂੰ ਵੀ ਅਣਗੌਲਿਆ ਕੀਤਾ ਗਿਆ ਹੈ।
Punjab
ਪਿੰਡ ਉਰਨਾ ਵਿੱਚ ਕੰਧ ਨੂੰ ਲੈ ਕੇ ਦੋ ਧਿਰਾਂ ਵਿੱਚ ਹੋਈ ਖੂਨੀ ਝੜਪ, ਦੋਵੇਂ ਪਾਰਟੀਆਂ ਜ਼ਖ਼ਮੀ
ਰਾਜਪੁਰਾ, 17 ਨਵੰਬਰ ( ਜਤਿੰਦਰ ਲਕੀ) ਵਿਧਾਨ ਸਭਾ ਹਲਕਾ ਰਾਜਪੁਰਾ ਦੇ ਨਾਲ ਲੱਗਦੇ ਪਿੰਡ ਉਰਨਾ ਵਿੱਚ ਇੱਕ ਦੀਵਾਰ ਨੂੰ ਲੈ ਕੇ ਦੋ ਧਿਰਾਂ ਵਿੱਚ ਹਿੰਸਕ ਝੜਪ ਹੋਈ ਜਿਸ ਦੌਰਾਨ ਦੋਵਾਂ ਧਿਰਾਂ ਦੇ ਬੰਦੇ ਜਖਮੀ ਹੋਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦੀਆਂ ਦੋ ਧਿਰਾਂ ਵੱਲੋਂ ਇੱਕ ਕੰਧ ਨੂੰ ਲੈ ਕੇ ਸ਼ੁਰੂ ਹੋਇਆ ਮਾਮੂਲੀ ਝਗੜਾ ਦੇਖਦੇ ਹੀ ਦੇਖਦੇ ਵੱਡੀ ਲੜਾਈ ਦਾ ਰੂਪ ਲੈ ਗਿਆ। ਇਸ ਲੜਾਈ ਵਿੱਚ ਦੋਨੋਂ ਪਾਰਟੀਆਂ ਦੇ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪੁਲੀਸ ਵੱਲੋਂ ਮਾਮਲੇ ਦੀ ਛਾਣਬੀਣ ਕਰਦਿਆਂ ਦੋਨੋਂ ਪਾਰਟੀਆਂ ਉੱਤੇ ਕਰਾਸ ਪਰਚਾ ਦਰਜ ਕਰ ਦਿੱਤਾ ਗਿਆ ਹੈ।
ਇਸ ਦੌਰਾਨ ਇੱਕ ਪਾਰਟੀ ਵੱਲੋਂ ਪੁਲੀਸ ਉੱਤੇ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਗਾਏ ਗਏ। ਸੰਪਰਕ ਕਰਨ ਤੇ ਐਸ.ਐਚ.ਓ. ਸਦਰ ਰਾਜਪੁਰਾ ਕਿਰਪਾਲ ਸਿੰਘ ਮੋਹੀ ਨੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਪੁਲੀਸ ਵੱਲੋਂ ਆਪਣੀ ਜਾਂਚ ਕਰਕੇ ਦੋਨੋਂ ਪਾਰਟੀਆਂ ਉੱਤੇ ਪਰਚਾ ਕਰ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇੱਕ ਪਾਰਟੀ ਵੱਲੋਂ ਇਸ ਪਰਚੇ ਸੰਬੰਧੀ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਵੀ ਦਿੱਤੀ ਗਈ ਹੈ ਅਤੇ ਉਹਨਾਂ ਵਲੋਂ ਇਸ ਦੀ ਰਿਪੋਰਟ ਬਣਾ ਕੇ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਜਾਵੇਗੀ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
International4 weeks ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
