Connect with us

National

ਡੰਪਰ ਨੇ ਟਰੈਕਟਰ-ਟਰਾਲੀ ਨੂੰ ਮਾਰੀ ਟੱਕਰ, 3 ਮਜ਼ਦੂਰਾਂ ਦੀ ਮੌਤ, 2 ਜ਼ਖ਼ਮੀ

Published

on

ਸੀਤਾਪੁਰ, 17 ਨਵੰਬਰ (ਸ.ਬ.) ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਵਿੱਚ ਅੱਜ ਸਵੇਰੇ ਲਖਨਊ-ਸੀਤਾਪੁਰ ਕੌਮੀ ਹਾਈਵੇਅ ਤੇ ਸੰਘਣੀ ਧੁੰਦ ਦੌਰਾਨ ਇੱਕ ਤੇਜ਼ ਰਫ਼ਤਾਰ ਡੰਪਰ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਸਿਧੌਲੀ ਦੇ ਪੁਲੀਸ ਖੇਤਰ ਅਧਿਕਾਰੀ (ਸੀਓ) ਵੇਦ ਪ੍ਰਕਾਸ਼ ਸ਼੍ਰੀਵਾਸਤਵ ਨੇ ਦੱਸਿਆ ਕਿ ਮਜ਼ਦੂਰ ਲਖਨਊ ਵਿੱਚ ਕੰਮ ਕਰਨ ਤੋਂ ਬਾਅਦ ਤਰਗਾਂਵ ਅਤੇ ਲਹਿਰਪੁਰ ਸਥਿਤ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਸਨ।

ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਅਟਰਿਆ ਥਾਣਾ ਖੇਤਰ ਦੇ ਸ਼ਾਹਜਹਾਂਪੁਰ ਪਿੰਡ ਨੇੜੇ ਇੱਕ ਤੇਜ਼ ਰਫ਼ਤਾਰ ਡੰਪਰ ਨੇ ਦੂਜੇ ਵਾਹਨ ਤੋਂ ਅੱਗੇ ਲੰਘਣ ਦੀ ਕੋਸ਼ਿਸ਼ ਦੌਰਾਨ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਤਿੰਨ ਮਜ਼ਦੂਰਾਂ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਗੋਵਿੰਦ (22), ਨੀਲੂ (25) ਅਤੇ ਆਕਾਸ਼ (18) ਵਜੋਂ ਹੋਈ ਹੈ।

ਸ਼੍ਰੀਵਾਸਤਵ ਨੇ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਟਰੈਕਟਰ ਚਾਲਕ ਸੁਸ਼ੀਲ ਕੁਮਾਰ ਅਤੇ ਵਿਕਾਸ ਤਰਗਾਂਵ ਦੇ ਰਹਿਣ ਵਾਲੇ ਹਨ। ਦੋਵਾਂ ਨੂੰ ਸਿਧੌਲੀ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਡੰਪਰ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Continue Reading

National

ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਕਾਰਨ 8 ਵਿਅਕਤੀਆਂ ਦੀ ਮੌਤ, 26 ਗੰਭੀਰ ਜ਼ਖ਼ਮੀ

Published

on

By

ਰਿਸ਼ੀਕੇਸ਼, 17 ਨਵੰਬਰ (ਸ.ਬ.) ਰਿਸ਼ੀਕੇਸ਼ ਵਿੱਚ ਅੱਜ ਤੜਕੇ ਹਰਿਦੁਆਰ ਤੋਂ ਜੋਸ਼ੀਮੱਠ ਜਾ ਰਹੀ ਵਿਸ਼ਵਨਾਥ ਸੇਵਾ ਦੀ ਬੱਸ ਬਦਰੀਨਾਥ ਹਾਈਵੇਅ ਤੇ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 8 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 26 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।

ਹਾਦਸੇ ਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਜ਼ਖ਼ਮੀਆਂ ਨੂੰ ਉਚਿਤ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਇਹ ਹਾਦਸਾ ਰਿਸ਼ੀਕੇਸ਼ ਵਿੱਚ ਬਦਰੀਨਾਥ ਹਾਈਵੇਅ ਤੇ ਵਾਪਰਿਆ। ਮੁਨੀ ਕੀ ਰੇਤੀ ਦੇ ਪ੍ਰਭਾਰੀ ਇੰਸਪੈਕਟਰ ਪ੍ਰਦੀਪ ਚੌਹਾਨ ਨੇ ਦੱਸਿਆ ਕਿ ਗੂਲਰ ਬਾਜ਼ਾਰ ਨੇੜੇ ਤੜਕੇ ਇੱਕ ਬੱਸ ਰੇਲਿੰਗ ਤੋੜ ਕੇ ਕਰੀਬ 100 ਮੀਟਰ ਡੂੰਘੀ ਖੱਡ ਵਿੱਚ ਜਾ ਡਿੱਗੀ।

ਬੱਸ 32 ਸੀਟਾਂ ਵਾਲੀ ਸੀ। ਹਾਦਸੇ ਸਮੇਂ 6 ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ। ਬਾਅਦ ਵਿੱਚ ਦੋ ਹੋਰ ਲੋਕਾਂ ਨੇ ਵੀ ਦਮ ਤੋੜ ਦਿੱਤਾ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ 8 ਹੋ ਗਈ।

ਹਾਦਸੇ ਤੋਂ ਬਾਅਦ ਸੂਚਨਾ ਮਿਲਦਿਆਂ ਹੀ ਪੁਲੀਸ ਮੁਲਾਜ਼ਮ ਮੌਕੇ ਤੇ ਪਹੁੰਚੇ ਅਤੇ ਬਚਾਅ ਮੁਹਿੰਮ ਸ਼ੁਰੂ ਕੀਤੀ। ਬਾਕੀ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਫਿਲਹਾਲ 26 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ। ਪੁਲੀਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਜ਼ਖ਼ਮੀਆਂ ਨੂੰ ਹਸਪਤਾਲ ਭੇਜ ਦਿੱਤਾ ਗਿਆ ਹੈ।

ਹਾਦਸੇ ਤੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਖ਼ਮੀਆਂ ਨੂੰ ਢੁੱਕਵਾਂ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

Continue Reading

National

ਘਰ ਦੀ ਛੱਤ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ, 4 ਜ਼ਖਮੀ

Published

on

By

ਨਵੀਂ ਦਿੱਲੀ, 17 ਨਵੰਬਰ (ਸ.ਬ.) ਦਿੱਲੀ ਦੇ ਸ਼ਾਹਦਰਾ ਜ਼ਿਲ੍ਹੇ ਦੇ ਵਿਵੇਕ ਵਿਹਾਰ ਦੇ ਜਵਾਲਾ ਨਗਰ ਇਲਾਕੇ ਵਿੱਚ ਅੱਜ ਇੱਕ ਦੋ ਮੰਜ਼ਿਲਾ ਘਰ ਦੀ ਛੱਤ ਡਿੱਗ ਗਈ, ਘਟਨਾ ਦੀ ਸੂਚਨਾ ਮਿਲਦੇ ਹੀ ਪੁਲੀਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ।

ਸ਼ੁਰੂਆਤੀ ਜਾਣਕਾਰੀ ਅਨੁਸਾਰ ਸਵੇਰੇ 10:13 ਵਜੇ ਦੇ ਕਰੀਬ ਇੱਕ ਘਰ ਢਹਿਣ ਦੀਆਂ ਰਿਪੋਰਟਾਂ ਮਿਲੀਆਂ। ਖ਼ਬਰ ਮਿਲਦੇ ਹੀ ਪੁਲੀਸ ਅਤੇ ਫਾਇਰਫਾਈਟਰ ਮੌਕੇ ਤੇ ਪਹੁੰਚ ਗਏ। ਮਲਬੇ ਤੋਂ 6 ਲੋਕਾਂ ਨੂੰ ਬਚਾਇਆ ਗਿਆ ਹੈ ਅਤੇ ਹਸਪਤਾਲ ਲਿਜਾਇਆ ਗਿਆ ਹੈ। ਜ਼ਖਮੀਆਂ ਵਿੱਚੋਂ 2 ਦੀ ਮੌਤ ਹੋ ਗਈ ਹੈ। ਹਾਲਾਂਕਿ, ਪੁਲੀਸ ਦੀ ਪੁਸ਼ਟੀ ਅਜੇ ਬਾਕੀ ਹੈ। ਬਚਾਅ ਕਾਰਜ ਜਾਰੀ ਹਨ।

ਸਥਾਨਕ ਲੋਕਾਂ ਨੇ ਪੁਲੀਸ ਅਤੇ ਬਚਾਅ ਟੀਮਾਂ ਦੇ ਨਾਲ ਮਿਲ ਕੇ ਹੁਣ ਤੱਕ 6 ਲੋਕਾਂ ਨੂੰ ਮਲਬੇ ਤੋਂ ਬਾਹਰ ਕੱਢਿਆ ਹੈ। ਸਾਰੇ ਜ਼ਖਮੀਆਂ ਨੂੰ ਡਾ. ਹੇਡਗੇਵਾਰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ 2 ਵਿਅਕਤੀਆਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਵਿੱਚ ਇੱਕ ਤਿੰਨ ਸਾਲ ਦਾ ਬੱਚਾ ਅਤੇ ਇੱਕ 35 ਸਾਲ ਦਾ ਵਿਅਕਤੀ ਸ਼ਾਮਲ ਹੈ। ਘਟਨਾ ਸਥਾਨ ਤੇ ਵੱਡੀ ਭੀੜ ਇਕੱਠੀ ਹੋ ਗਈ ਹੈ।

ਮ੍ਰਿਤਕਾਂ ਦੀ ਪਛਾਣ ਬਾਬੂ (3) ਅਤੇ ਪਿੰਟੂ (35) ਵਜੋਂ ਹੋਈ ਹੈ। ਅਮਨ (18), ਆਕਾਸ਼ (27), ਵਿਕਾਸ (35) ਅਤੇ ਖੁਸ਼ਬੂ (30) ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Continue Reading

National

ਕੋਨਸੀਮਾ ਵਿੱਚ ਓਐਨਜੀਸੀ ਗੈਸ ਖੂਹ ਵਿੱਚੋਂ ਲੀਕ, ਸੁਰੱਖਿਅਤ ਥਾਂ ਤੇ ਭੇਜੇ 800 ਲੋਕ

Published

on

By

ਗੇਡਾਡਾ, 17 ਨਵੰਬਰ (ਸ.ਬ.) ਆਂਧਰਾ ਪ੍ਰਦੇਸ਼ ਦੇ ਡਾ. ਬੀ.ਆਰ. ਅੰਬੇਡਕਰ ਕੋਨਸੀਮਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਤੇਲ ਅਤੇ ਕੁਦਰਤੀ ਗੈਸ ਨਿਗਮ ਦੇ ਗੈਸ ਖੂਹ ਵਿੱਚ ਲੀਕ ਹੋਣ ਤੋਂ ਬਾਅਦ ਇੱਕ ਕਿਲੋਮੀਟਰ ਦੇ ਘੇਰੇ ਵਿੱਚ ਰਹਿਣ ਵਾਲੇ ਲਗਭਗ 800 ਲੋਕਾਂ ਨੂੰ ਬਾਹਰ ਕੱਢਿਆ ਗਿਆ। ਅਧਿਕਾਰੀਆਂ ਨੇ ਇਸ ਦੀ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਸਾਰੇ ਲੋਕਾਂ ਨੂੰ ਕਿਸੇ ਸੁਰੱਖਿਅਤ ਸਥਾਨ ਤੇ ਲਿਜਾਇਆ ਗਿਆ ਤਾਂਕਿ ਕੋਈ ਘਟਨਾ ਨਾ ਵਾਪਰ ਸਕੇ।

ਓਐਨਜੀਸੀ ਦੇ ਇੱਕ ਅਧਿਕਾਰੀ ਦੇ ਅਨੁਸਾਰ, ਅੱਜ ਸਵੇਰੇ 5 ਵਜੇ ਦੇ ਕਰੀਬ ਰਾਸ਼ਟਰੀ ਰਾਜਮਾਰਗ 216 ਦੇ ਨੇੜੇ ਗੇਡਾਡਾ ਪਿੰਡ ਵਿੱਚ ਸਥਿਤ ਇੱਕ ਗੈਸ ਖੂਹ ਵਿੱਚ ਮੁਰੰਮਤ ਦੇ ਕੰਮ ਦੌਰਾਨ ਗੈਸ ਲੀਕ ਹੋਣੀ ਸ਼ੁਰੂ ਹੋ ਗਈ। ਅਧਿਕਾਰੀਆਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਸਥਿਤੀ ਨੂੰ ਕਾਬੂ ਕਰਨ ਲਈ ਪਾਣੀ ਦੀਆਂ ਬੋਛਾਰਾਂ ਦੀ ਵਰਤੋਂ ਕੀਤੀ ਜਾ ਰਹੀ। ਅਧਿਕਾਰੀ ਨੇ ਕਿਹਾ ਕਿ ਸਾਰੇ ਸੀਨੀਅਰ ਅਧਿਕਾਰੀ ਇਸ ਸਮੇਂ ਮੌਕੇ ਤੇ ਹਨ ਅਤੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇੱਕ ਜਾਂ ਦੋ ਘੰਟਿਆਂ ਵਿੱਚ ਸਥਿਤੀ ਦੀ ਸਪੱਸ਼ਟ ਤਸਵੀਰ ਸਾਹਮਣੇ ਆ ਜਾਵੇਗੀ।

ਜ਼ਿਲ੍ਹਾ ਮੈਜਿਸਟ੍ਰੇਟ ਮਹੇਸ਼ ਕੁਮਾਰ ਰਵੀਰਾਲਾ ਨੇ ਦੱਸਿਆ ਕਿ ਸਾਵਧਾਨੀ ਵਜੋਂ ਸਥਾਨਕ ਨਿਵਾਸੀਆਂ ਨੂੰ ਬਿਜਲੀ ਦੇ ਉਪਕਰਣਾਂ, ਲਾਈਟਾਂ ਅਤੇ ਗੈਸ ਚੁੱਲ੍ਹੇ ਦੀ ਵਰਤੋਂ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਗੈਸ ਲੀਕ ਵਾਲੀ ਥਾਂ ਦੇ ਇੱਕ ਕਿਲੋਮੀਟਰ ਦੇ ਘੇਰੇ ਵਿੱਚਲਾ ਇਲਾਕਾ ਖਾਲੀ ਕਰਵਾ ਲਿਆ ਗਿਆ। ਲਗਭਗ 400 ਤੋਂ 500 ਪਰਿਵਾਰਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਓਐਨਜੀਸੀ ਅਧਿਕਾਰੀ ਮੌਕੇ ਤੇ ਮੌਜੂਦ ਹਨ। ਇਹ ਬਹੁਤ ਸੰਭਾਵਨਾ ਹੈ ਕਿ ਸ਼ਾਮ ਤੱਕ ਲੀਕ ਬੰਦ ਹੋ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਅਤ ਥਾਵਾਂ ਤੇ ਲਿਜਾਏ ਗਏ ਲੋਕਾਂ ਲਈ ਦੁਪਹਿਰ ਦੇ ਖਾਣੇ ਅਤੇ ਰਾਤ ਦੇ ਖਾਣੇ ਦਾ ਪ੍ਰਬੰਧ ਕੀਤਾ ਹੈ। ਰਵੀਰਾਲਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਥਿਤੀ ਕਾਬੂ ਹੇਠ ਹੈ ਅਤੇ ਗੈਸ ਆਲੇ-ਦੁਆਲੇ ਫੈਲਣ ਦੀ ਬਜਾਏ ਉੱਪਰ ਵੱਲ ਵਧ ਰਹੀ ਹੈ।

Continue Reading

Latest News

Trending