Mohali
ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰੇਗਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ : ਹਰਪਾਲ ਸਿੰਘ ਚੀਮਾ
ਵਿਦਿਆਰਥੀਆਂ ਨੂੰ ਕੱਲ੍ਹ ਤੋਂ ਆਨਲਾਈਨ ਸ਼ੁਰੂ ਹੋਣ ਵਾਲੇ ਮੁਕਾਬਲੇ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ
ਐਸ ਏ ਐਸ ਨਗਰ, 20 ਨਵੰਬਰ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਸੂਬਾ ਸਰਕਾਰ ਵਲੋਂ ਆਰੰਭੇ ‘ਪੰਜਾਬ ਦਾ ਕਰੋੜਪਤੀ’ ਮੁਕਾਬਲੇ ਨੂੰ ਨੌਜਵਾਨਾਂ ਦੀ ਬੌਧਿਕ ਸਮਰੱਥਾ ਨੂੰ ਨਿਖਾਰਨ, ਗਿਆਨ ਵਿੱਚ ਵਾਧਾ ਕਰਨ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦਗਾਰ ਸਾਬਤ ਹੋਵੇਗਾ। ਰਿਆਤ ਤੇ ਬਾਹਰਾ ਯੂਨੀਵਰਸਿਟੀ, ਖਰੜ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ ਸੂਬਾ ਸਰਕਾਰ ਦੀ ਪੰਜਾਬ ਦੇ ਨੌਜਵਾਨਾਂ ਦੀ ਊਰਜਾ ਨੂੰ ਸਿੱਖਿਆ, ਗਿਆਨ ਅਤੇ ਉਸਾਰੂ ਮੁਕਾਬਲੇਬਾਜ਼ੀ ਵੱਲ ਸੇਧਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਉਨ੍ਹਾਂ ਕਿਹਾ ਕਿ ਇਹ ਮੁਕਾਬਲਾ ਨੌਜਵਾਨਾਂ ਨੂੰ ਆਪਣੇ ਗਿਆਨ ਨੂੰ ਪਰਖਣ, ਪੰਜਾਬ ਦੀ ਅਮੀਰ ਵਿਰਾਸਤ ਬਾਰੇ ਆਪਣੀ ਸਮਝ ਨੂੰ ਹੋਰ ਵਿਸ਼ਾਲ ਕਰਨ ਅਤੇ ਇੱਕ ਕਰੋੜ ਰੁਪਏ ਦੇ ਮੁੱਖ ਇਨਾਮ ਸਮੇਤ ਆਕਰਸ਼ਕ ਨਕਦ ਇਨਾਮ ਜਿੱਤਣ ਦਾ ਮੌਕਾ ਪ੍ਰਦਾਨ ਕਰੇਗਾ। ਇਸ ਪਹਿਲਕਦਮੀ ਦੇ ਅਕਾਦਮਿਕ ਮਹੱਤਵ ਬਾਰੇ ਗੱਲ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ, ਭੂਗੋਲ, ਕਲਾ, ਸੱਭਿਆਚਾਰ, ਆਮ ਗਿਆਨ, ਸਮਕਾਲੀ ਮਾਮਲਿਆਂ, ਯੋਗਤਾ ਅਤੇ ਸ਼ਾਸਨ ਪ੍ਰਬੰਧ ਨਾਲ ਸਬੰਧਤ ਵਿਸ਼ਾਲ ਪ੍ਰਸ਼ਨ ਭੰਡਾਰ ਵਿਦਿਆਰਥੀਆਂ ਦੇ ਗਿਆਨ ਦੇ ਦਾਇਰੇ ਨੂੰ ਵਧਾਉਣ ਵਿੱਚ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਸਟੇਬਲ, ਪਟਵਾਰੀ ਅਤੇ ਪੀ. ਸੀ. ਐਸ. ਵਰਗੀਆਂ ਭਰਤੀ ਪ੍ਰੀਖਿਆਵਾਂ ਦੇ ਪੈਟਰਨ ਅਨੁਸਾਰ ਤਿਆਰ ਕੀਤੇ ਗਏ ਪ੍ਰਸ਼ਨ ਨੌਜਵਾਨਾਂ ਨੂੰ ਭਵਿੱਖ ਦੀਆਂ ਸਰਕਾਰੀ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਲਈ ਵੀ ਮਜ਼ਬੂਤ ਕਰਨਗੇ।
ਵਿੱਤ ਮੰਤਰੀ ਨੇ ਦੱਸਿਆ ਕਿ ਇਸ ਮੁਕਾਬਲੇ ਦੇ ਆਨਲਾਈਨ ਪੜਾਅ 21 ਨਵੰਬਰ ਤੋਂ ਸ਼ੁਰੂ ਹੋਣਗੇ। ਉਨ੍ਹਾਂ ਦੱਸਿਆ ਕਿ ਇਹ ਮੁਕਾਬਲਾ ਪੰਜਾਬ ਦੇ 15 ਤੋਂ 30 ਸਾਲ ਦੀ ਉਮਰ ਦੇ ਵਸਨੀਕਾਂ ਲਈ ਖੁੱਲ੍ਹਾ ਹੈ ਅਤੇ ਇਸ ਦੇ ਕੁੱਲ 11 ਪੜਾਅ ਹੋਣਗੇ। ਪਹਿਲੇ ਨੌਂ ਪੜਾਅ ਆਨਲਾਈਨ ਕਰਵਾਏ ਜਾਣਗੇ, ਜਦਕਿ ਇਸ ਤੋਂ ਬਾਅਦ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮੁਕਾਬਲੇ ਅਤੇ ਅੰਤ ਵਿੱਚ ਸੂਬਾ ਪੱਧਰੀ ਫਾਈਨਲ ਕਰਵਾਇਆ ਜਾਵੇਗਾ।
ਇਨਾਮਾਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਸੂਬਾ ਪੱਧਰੀ ਜੇਤੂ ਨੂੰ ਇੱਕ ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ, ਜਦੋਂਕਿ ਚਾਰ ਉਪ ਜੇਤੂਆਂ ਨੂੰ 10-10 ਲੱਖ ਰੁਪਏ ਅਤੇ ਲੀਡਰਬੋਰਡ ਵਿੱਚ ਸਥਾਨ ਹਾਸਲ ਕਰਨ ਵਾਲੇ ਅੱਠ ਹੋਰ ਭਾਗੀਦਾਰਾਂ ਨੂੰ 5-5 ਲੱਖ ਰੁਪਏ ਦਿੱਤੇ ਜਾਣਗੇ। ਇਸ ਤੋਂ ਇਲਾਵਾ ਮੁਕਾਬਲੇ ਦੇ ਵੱਖ-ਵੱਖ ਪੜਾਵਾਂ ਦੌਰਾਨ ਕੁੱਲ 10,000 ਭਾਗੀਦਾਰਾਂ ਨੂੰ ਇਨਾਮ ਦਿੱਤੇ ਜਾਣਗੇ।
ਇਸ ਮੌਕੇ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ, ਉਪ ਕੁਲਪਤੀ ਸੰਜੇ ਕੁਮਾਰ, ਆਲਫ਼ਾ ਸਕੂਲ ਦੀ ਡਾਇਰੈਕਟਰ ਪੂਜਾ ਸ਼ਰਮਾ ਅਤੇ ਏ.ਐਸ.ਏ.ਪੀ. ਦੇ ਆਗੂ ਹਰਮਨਪ੍ਰੀਤ ਸਿੰਘ ਖੋਖਰ, ਰਮਨਪ੍ਰੀਤ ਸਿੰਘ ਟਿੰਕਾ ਅਤੇ ਪ੍ਰਭਨੂਰ ਸਿੰਘ ਬੇਦੀ ਵੀ ਮੌਜੂਦ ਰਹੇ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਸਟੇਟ ਅਵਾਰਡੀ ਫੂਲਰਾਜ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 20 ਨਵੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਆਮ ਆਦਮੀ ਪਾਰਟੀ ਦੇ ਕੌਂਸਲਰ ਅਰਵਿੰਦਰ ਕੌਰ ਦੀ ਅਗਵਾਈ ਹੇਠ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨਾਲ ਭਰੀ ਬਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਮੁਹਾਲੀ ਹਲਕਾ ਕੋਆਰਡੀਨੇਟਰ ਅਤੇ ਸਟੇਟ ਐਵਾਰਡੀ ਫੂਲਰਾਜ ਸਿੰਘ ਵਲੋਂ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਫੂਲਰਾਜ ਸਿੰਘ ਨੇ ਕਿਹਾ ਕਿ ਬਸ ਵਿੱਚ ਜਾ ਰਹੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਤੇ ਜਾਣ ਅਤੇ ਆਉਣ ਵੇਲੇ ਪੰਜਾਬ ਸਰਕਾਰ ਵਲੋਂ ਦਿੱਤੀਆਂ ਗਈਆਂ ਸਹੂਲਤਾਂ ਦੇ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਯਾਤਰਾ ਦੇ ਦੌਰਾਨ ਇਹਨਾਂ ਸ਼ਰਧਾਲੂਆਂ ਦੇ ਨਾਲ ਉਚੇਚੇ ਤੌਰ ਤੇ ਗਾਈਡ ਵੀ ਉਪਲਬਧ ਰਹੇਗਾ, ਜੋ ਇਹਨਾਂ ਨੂੰ ਖਾਟੂਸ਼ਾਮ, ਸਾਲਾਸਰ ਅਤੇ ਜਿੱਥੇ -ਜਿੱਥੇ ਵੀ ਇਹ ਸ਼ਰਧਾਲੂ ਦਰਸ਼ਨ ਕਰਨ ਲਈ ਜਾਣਗੇ, ਉਹਨਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਵੀ ਮੁਹਈਆ ਕਰਵਾਵੇਗਾ।
ਇਸ ਮੌਕੇ ਕੌਂਸਲਰ ਅਰਵਿੰਦਰ ਕੌਰ ਤੋਂ ਇਲਾਵਾ ਜਸਪਾਲ ਸਿੰਘ, ਐਡਵੋਕੇਟ ਸੁਧੀਰ ਸਿੰਘ, ਨਵੀਨ ਗੈਰੀ ਸਮੇਤ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਮੌਜੂਦ ਰਹੇ।
ਉਹਨਾਂ ਕਿਹਾ ਕਿ ਵਿਰੋਧੀ ਪਾਰਟੀ ਦੇ ਜਿਹੜੇ ਨੇਤਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੇ ਸਵਾਲ ਉਠਾਉਂਦੇ ਹਨ , ਉਹਨਾਂ ਨੂੰ ਅੱਜ ਇਸ ਜਗ੍ਹਾ ਤੇ ਪਹੁੰਚ ਕੇ ਸ਼ਰਧਾਲੂਆਂ ਨਾਲ ਸਿੱਧੇ ਤੌਰ ਤੇ ਗੱਲ ਕਰਨੀ ਚਾਹੀਦੀ ਹੈ ਅਤੇ ਯਾਤਰਾ ਤੋਂ ਵਾਪਸੀ ਉਪਰੰਤ ਵੀ ਯਾਤਰਾ ਨਾਲ ਸੰਬੰਧਿਤ ਤਜਰਬਿਆਂ ਨੂੰ ਸਾਂਝਾ ਕਰਨਾ ਚਾਹੀਦਾ ਹੈ।
Mohali
ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ ਦਸਵੀਂ ਦਾ ਦਿਹਾੜਾ
ਐਸ ਏ ਐਸ ਨਗਰ, 20 ਨਵੰਬਰ (ਸ.ਬ.) ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।
ਇਸ ਧਾਰਮਿਕ ਸਮਾਗਮ ਵਿੱਚ ਗਿਆਨੀ ਸੁਖਬੀਰ ਸਿੰਘ, ਡੇਰਾ ਬਾਬਾ ਨਾਨਕ (ਗੁਰਦਾਸਪੁਰ) ਵਾਲਿਆਂ ਦੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਨੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਵਿੱਚ ਸੁਣਾਇਆ। ਉਨਾਂ ਨੇ 90 ਸਾਲ ਦੀ ਉਮਰ ਵਿੱਚ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੁਆਰਾ ਦੇਸ਼ ਕੌਮ ਅਤੇ ਧਰਮ ਬਚਾਉਣ ਖਾਤਿਰ ਜਬਰ ਅਤੇ ਜੁਲਮ ਖਿਲਾਫ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ।
ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਇਲਾਹੀ ਬਾਣੀ ਨਾਲ ਗਵਾ ਕੇ ਸੰਗਤਾਂ ਨੂੰ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਤਪਾਲ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਬਾ ਬੁੱਢਾ ਜੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਤੋਂ ਇਲਾਵਾ ਭਾਈ ਬੇਅੰਤ ਸਿੰਘ ਸ੍ਰੀ ਮੁਕਤਸਰ ਸਾਹਿਬ, ਭਾਈ ਸੁਲਤਾਨ ਸਿੰਘ ਜੀ ਸ੍ਰੀ ਨਾਨਕਸਰ ਸਾਹਿਬ, ਭਾਈ ਜਗਦੀਸ਼ ਸਿੰਘ ਅੰਮ੍ਰਿਤਸਰ ਵਾਲਿਆਂ ਦਾ ਢਾਡੀ ਜੱਥਾ, ਸੰਤ ਬਾਬਾ ਪਰਮਪ੍ਰੀਤ ਸਿੰਘ, ਭਾਈ ਬਲਜਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ, ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ, ਭਾਈ ਜਤਿੰਦਰ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ, ਭਾਈ ਮਨਦੀਪ ਸਿੰਘ, ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਗੁਰਨਾਮ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ।
Mohali
ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ
ਐਸ ਏ ਐਸ ਨਗਰ, 20 ਨਵੰਬਰ (ਸ.ਬ.) ਲਾਇਨਜ਼ ਕਲੱਬ ਮੁਹਾਲੀ ਐਸ.ਏ.ਐਸ. ਨਗਰ, ਮੁਹਾਲੀ ਦਿਸ਼ਾ ਅਤੇ ਲਿੳ ਕਲੱਬ ਮੁਹਾਲੀ ਸਮਾਇਲਿੰਗ ਵੱਲੋਂ ਨੀਰਜ ਫਾਉਡੇਸ਼ਨ ਫੈਮਲੀ ਟਰਸਟ (ਯੂ.ਕੇ.) ਵੱਲੋਂ ਉਮਾ ਸ਼ਰਮਾ ਅਤੇ ਵੀਨਸ ਮਾਨ ਦੇ ਸਹਿਯੋਗ ਨਾਲ ਸੈਂਟ ਲੂਇਸ ਪਬਲਿਕ ਸਕੂਲ, ਸੋਹਾਣਾਵਿਖੇ ਅੱਖਾਂ ਦੀ ਜਾਂਚ ਸੰਬੰਘੀ ਕੈਂਪ ਲਗਾਇਆ ਗਿਆ। ਇਸ ਮੌਕੇ ਜੇ. ਪੀ. ਆਈ ਹਸਪਤਾਲ (ਅਗਰਵਾਲ ਟਰਸਟ), ਫੇਜ਼-7, ਮੁਹਾਲੀ ਦੇ ਇਨਚਾਰਜ ਡਾ. ਜੇ.ਪੀ. ਸਿੰਘ ਦੀ ਟੀਮ ਵਲੋਂ ਅੱਖਾਂ ਦੀ ਮੁਫਤ ਜਾਂਚ ਕੀਤੀ ਗਈ।
ਇਸ ਦੌਰਾਨ 270 ਦੇ ਕਰੀਬ ਸਕੂਲ ਦੇ ਬੱਚਿਆਂ ਦੀ ਅੱਖਾਂ ਦੀ ਜਾਂਚ ਕੀਤੀ ਗਈ, ਜਿਹਨਾਂ ਵਿਚੋਂ 30 ਦੇ ਕਰੀਬ ਬੱਚਿਆਂ ਨੂੰ ਅਗਲੇਰੀ ਜਾਂਚ ਲਈ ਹਸਪਤਾਲ ਵਿੱਚ ਬੁਲਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਦੀ ਜਾਂਚ ਬਿਲਕੁਲ ਮੁਫ਼ਤ ਕੀਤੀ ਜਾਵੇਗੀ। ਜਾਂਚ ਉਪਰੰਤ ਲੋੜਵੰਦ ਬੱਚਿਆਂ ਨੂੰ ਟਰਸਟ ਅਤੇ ਕਲੱਬ ਵੱਲੋਂ ਮੁਫ਼ਤ ਐਨਕਾਂ ਵੀ ਮੁਹਈਆਂ ਕਰਵਾਈਆਂ ਜਾਣਗੀਆਂ।
ਕਲੱਬ ਦੇ ਰੀਜਨ ਚੇਅਰਪਰਸਨ ਅਮਨਦੀਪ ਸਿੰਘ ਗੁਲਾਟੀ ਨੇ ਦੱਸਿਆ ਕਿ ਮਾਹਿਰ ਡਾਕਟਰਾਂ ਦੇ ਸਹਿਯੋਗ ਅਤੇ ਤਜਰਬੇ ਦਾ ਫਾਇਦਾ ਲੈਂਦਿਆਂ 270 ਦੇ ਕਰੀਬ ਸਕੂਲੀਬੱਚਿਆਂ ਅਤੇ ਸੱਟਾਫ ਮੈਂਬਰਜ਼ ਨੇ ਅੱਖਾਂ ਦਾ ਚੈਕ-ਅੱਪ ਕਰਵਾਇਆ ਗਿਆ। ਇਸ ਮੌਕੇ ਜੋਨ ਚੇਅਰਪਰਸਨ ਤੇਜਿੰਦਰ ਕੌਰ, ਚਾਰਟਰ ਮੈਂਬਰ ਅਤੇ ਸਾਬਕਾ ਡਿਪਟੀ ਮੇਅਰ, ਮੁਹਾਲੀ ਸz. ਕੁਲਜੀਤ ਸਿੰਘ ਬੇਦੀ, ਐਨ.ਐਸ. ਦਾਲਮ, ਜਸਵਿੰਦਰ ਸਿੰਘ, ਆਈ. ਡੀ. ਸਿੰਘ, ਹਰਜੀਤ ਦੁੱਗਲ ਅਤੇ ਲਾਇਨਜ਼ ਕਲੱਬ ਦਿਸ਼ਾ ਵੱਲੋਂ ਜੋਗਿੰਦਰ ਕੌਰ, ਦਿਵਪ੍ਰੀਤ ਕੌਰ, ਗਗਨਦੀਪ ਸਿੰਘ, ਇਸ਼ਾਨ ਸਿੰਘ ਮੌਜੂਦ ਸਨ।
ਸਕੂਲ ਪ੍ਰਿੰਸੀਪਲ ਰਾਜ ਕੌਸ਼ਲ ਅਤੇ ਉਹਨਾਂ ਦੇ ਸਟਾਫ ਵੱਲੋਂ ਇਸ ਉਪਰਾਲੇ ਵਿੱਚ ਭਰਪੂਰ ਸਹਿਯੋਗ ਦਿੱਤਾ ਗਿਆ। ਕਲੱਬ ਵੱਲੋਂ ਜਸਵਿੰਦਰ ਸਿੰਘ ਨੇ ਲਾਇਨਜ਼ ਕਲੱਬ ਦੇ ਮੈਂਬਰਾਂ, ਜੇ.ਪੀ. ਆਈ ਹਸਪਤਾਲ ਦੀ ਟੀਮ ਅਤੇ ਸੈਂਟ ਲੁਈਸ ਸਕੂਲ ਦੇ ਪ੍ਰਬੰਧਕਾਂ ਦਾ ਇਸ ਕੈਂਪ ਵਿੱਚ ਸਹਿਯੋਗ ਦੇਣ ਲਈ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।
-
International2 months agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International1 month agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
