Punjab
ਮਦਰਜ਼ ਲੈਪ ਸਕੂਲ ਦਾ ਸਲਾਨਾ ਸਮਾਰੋਹ ਧੂਮ-ਧਾਮ ਨਾਲ ਮਨਾਇਆ
ਰਾਜਪੁਰਾ, 20 ਨਵੰਬਰ (ਜਤਿੰਦਰ ਲਕੀ) ਮਦਰਜ਼ ਲੈਪ ਸਕੂਲ ਦਾ ਸਾਲਾਨਾ ਸਮਾਗਮ ਪੂਰੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰੋਗਰਾਮ ਦੀ ਅਗਵਾਈ ਸਕੂਲ ਦੀ ਪ੍ਰਿੰਸੀਪਲ ਮੈਡਮ ਪੂਜਾ ਸ਼ਰਮਾ ਅਤੇ ਉਹਨਾਂ ਦੀ ਬੇਟੀ ਭਾਰਤੀ ਸ਼ਰਮਾ ਵੱਲੋਂ ਕੀਤੀ ਗਈ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਸਿੰਘ ਵਿੱਕੀ ਘਨੌਰ ਵਿਸ਼ੇਸ਼ ਤੌਰ ਤੇ ਪਹੁੰਚੇ।
ਇਸ ਮੌਕੇ ਕੇ. ਜੀ. ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਬੱਚਿਆਂ ਵੱਲੋਂ ਸਟੇਜ ਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਮੌਕੇ ਸੋਸ਼ਲ ਮੀਡੀਆ ਨਾਲ ਸਬੰਧਤ ਨਾਟਕ ਅੱਜ ਦੇ ਬੱਚਿਆਂ ਤੇ ਸੋਸ਼ਲ ਮੀਡੀਆ ਦੇ ਚੰਗੇ-ਮਾੜੇ ਪ੍ਰਭਾਵ ਦਾ ਮੰਚਨ ਕੀਤਾ ਗਿਆ। ਇਸ ਮੌਕੇ ਧੀਆਂ ਘਰ ਦਾ ਮਾਣ – ਧੀਆਂ ਦੀ ਇੱਜ਼ਤ ਅਤੇ ਮਾਣ ਤੇ ਆਧਾਰਿਤ ਪੇਸ਼ਕਾਰੀ ਨੂੰ ਕਾਫੀ ਤਾਲੀਆਂ ਮਿਲੀਆਂ। ਇਸਦੇ ਨਾਲ ਹੀ ਸੰਗੀਤਕਮਈ ਪ੍ਰੋਗਰਾਮ ਅਤੇ ਨਾਚ ਗਾਣੇ ਦਾ ਪ੍ਰਦਰਸ਼ਨ ਕੀਤਾ ਗਿਆ ਜਿਸਦਾ ਹਲਕਾ ਵਿਧਾਇਕ ਗੁਰਲਾਲ ਘਨੌਰ, ਮਨਿੰਦਰ ਸਿੰਘ ਵਿੱਕੀ ਘਨੌਰ ਅਤੇ ਵਿਸ਼ੇਸ਼ ਮਹਿਮਾਨ ਵਜੋਂ ਮੈਡਮ ਵਨੀਤਾ ਨੇ ਭਰਪੂਰ ਆਨੰਦ ਮਾਣਿਆ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਪੂਜਾ ਸ਼ਰਮਾ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨਾਂ ਦਾ ਸਨਮਾਨ ਕਰਕੇ ਆਪਣੇ ਅਤੇ ਆਪਣੇ ਸਟਾਫ਼ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ, ਪੰਚ, ਸਕੂਲ ਦਾ ਸਟਾਫ਼ ਅਤੇ ਆਸ-ਪਾਸ ਦੇ ਪਿੰਡਾਂ ਤੋਂ ਆਏ ਹੋਏ ਮਾਪਿਆਂ ਨੇ ਹਿੱਸਾ ਲਿਆ।
Mohali
ਲੋਕ ਪੱਖੀ ਸਕੀਮਾਂ ਨੂੰ ਲਗਾਤਾਰ ਅਮਲੀ ਜਾਮਾ ਪਹਿਨਾ ਰਹੀ ਹੈ ਪੰਜਾਬ ਸਰਕਾਰ : ਸਰਬਜੀਤ ਸਿੰਘ ਸਮਾਣਾ
ਮੇਅਰ ਨੇ ਹਲਕੇ ਦੇ ਵਸ਼ਿੰਦਿਆ ਨੂੰ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਪ੍ਰਾਪਰਟੀ ਕਾਰਡ ਵੰਡੇ
ਐਸ ਏ ਐਸ ਨਗਰ, 20 ਨਵੰਬਰ (ਸ.ਬ.) ਨਗਰ ਨਿਗਮ ਦੇ ਮੇਅਰ ਸz. ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਪੱਖੀ ਸਕੀਮਾਂ ਨੂੰ ਲਗਾਤਾਰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਨਜਦੀਕੀ ਪਿੰਡ ਮਨਾਣਾ ਅਤੇ ਗੋਬਿੰਦਗੜ੍ਹ ਵਿਖੇ ‘ਮੇਰਾ ਘਰ ਮੇਰੇ ਨਾਮ’ ਸਕੀਮ ਦੇ ਤਹਿਤ ਉਥੋਂ ਦੇ ਵਸਿੰਦਿਆਂ ਨੂੰ ਉਹਨਾਂ ਦੀ ਜਾਇਦਾਦ ਨਾਲ ਸੰਬੰਧਿਤ ਦਸਤਾਵੇਜ਼ (ਪ੍ਰਾਪਰਟੀ ਕਾਰਡ) ਸੌਂਪਣ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਹ ਸਿਲਸਿਲਾ ਇੱਥੇ ਹੀ ਖਤਮ ਨਹੀਂ ਹੋਵੇਗਾ ਬਲਕਿ ਅੱਗੇ ਵੀ ਚਲਦਾ ਰਹੇਗਾ।
ਉਹਨਾਂ ਦੱਸਿਆ ਕਿ ਪਿੰਡ ਮਨਾਣਾ ਵਿਖੇ 166 ਅਤੇ ਪਿੰਡ ਗੋਬਿੰਦਗੜ ਵਿਖੇ ਕੁੱਲ 538 ਲੋਕਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਗਏ ਹਨ। ਉਹਨਾਂ ਕਿਹਾ ਕਿ ਲੋਕਾਂ ਦੀ ਮਲਕੀਅਤ ਦੇ ਮਾਲਕੀ ਹੱਕ ਦੇ ਕਾਰਡ ਬਣਾ ਕੇ ਉਹਨਾਂ ਨੂੰ ਦਿੱਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦੇ ਤਹਿਤ ਜਾਰੀ ਕੀਤੇ ਜਾ ਰਹੇ ਇਹਨਾਂ ਪ੍ਰਾਪਰਟੀ ਕਾਰਡਾਂ ਨਾਲ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਰਾਹਤ ਮਿਲੇਗੀ ਜਿਹਨਾਂ ਨੂੰ ਆਪਣੀ ਹੀ ਜਾਇਦਾਦ ਦੇ ਮਾਲਕੀ ਹੱਕ ਲੈਣ ਦੇ ਲਈ ਪਤਾ ਨਹੀਂ ਕਿੰਨੇ ਸਾਲ ਲੱਗ ਗਏ, ਪ੍ਰੰਤੂ ਕਿਸੇ ਵੀ ਸਰਕਾਰ ਨੇ ਇਹਨਾਂ ਦੀ ਇਸ ਮੰਗ ਨੂੰ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਹੁਣ ਪ੍ਰਾਪਰਟੀ ਕਾਰਡ ਮਿਲਣ ਤੋਂ ਬਾਅਦ ਲੋਕ ਆਪਣੇ ਘਰਾਂ ਤੇ ਕਰਜਾ ਵੀ ਲੈ ਸਕਦੇ ਹਨ ਅਤੇ ਆਪਣੇ ਨਵੇਂ ਕੰਮਕਾਜ ਸ਼ੁਰੂ ਕਰਨ ਦੇ ਲਈ ਵੀ ਰਾਹ ਪੱਧਰਾ ਹੋ ਗਿਆ ਹੈ। ਇਸਦੇ ਨਾਲ ਹੀ ਪਿੰਡਾਂ ਵਿੱਚ ਜਗ੍ਹਾ ਨੂੰ ਲੈ ਕੇ ਜਿਹੜੇ ਝਗੜੇ -ਝਮੇਲੇ ਰਹਿੰਦੇ ਸਨ, ਉਹਨਾਂ ਦਾ ਪੱਕੇ ਤੌਰ ਤੇ ਹੱਲ ਕਰ ਦਿੱਤਾ ਗਿਆ ਹੈ।
ਉਹਨਾਂ ਕਿਹਾ ਕਿ ਮੁੰਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੰਦੇਸ਼ ਹੈ ਕਿ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣਾ ਹੈ, ਜਿਸਦੇ ਲਈ ਸਾਰੇ ਮਿਲ ਕੇ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਅਜਿਹੀ ਪਹਿਲੀ ਸਰਕਾਰ ਬਣੀ ਹੈ ਜਿਸ ਵੱਲੋਂ ਲੋਕਾਂ ਵਿੱਚ ਜਾ ਕੇ ਲੋਕਾਂ ਦੀਆਂ ਮੰਗਾਂ ਅਤੇ ਲੋੜਾਂ ਨਾਲ ਸੰਬੰਧਿਤ ਯੋਜਨਾ ਤਿਆਰ ਕੀਤੀ ਜਾਂਦੀ ਹੈ ਅਤੇ ਸਮਾਂ ਰਹਿੰਦਿਆਂ ਹੀ ਉਸਨੂੰ ਬਕਾਇਦਾ ਲਾਗੂ ਵੀ ਕਰ ਦਿੱਤਾ ਜਾਂਦਾ ਹੈ ਤਾਂ ਕਿ ਲਾਭਪਾਤਰੀਆਂ ਨੂੰ ਸਮੇਂ ਸਿਰ ਉਸ ਯੋਜਨਾ ਦਾ ਲਾਭ ਮਿਲ ਸਕੇ।
ਇਸ ਮੌਕੇ ਸੀਨੀਅਰ ਆਪ ਆਗੂ ਕੁਲਦੀਪ ਸਿੰਘ ਸਮਾਣਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਮਨਦੀਪ ਸਿੰਘ ਤਹਿਸੀਲਦਾਰ, ਦੌਲਤ ਰਾਮ ਪਟਵਾਰੀ, ਰਣਜੀਤ ਕੌਰ ਸਰਪੰਚ ਮਨਾਣਾ, ਮਨਪ੍ਰੀਤ ਸਿੰਘ ਮਨਾਣਾ, ਕਰਮਾਂ ਪੂਰੀ ਸਰਪੰਚ ਗੋਬਿੰਦਗੜ੍ਹ, ਜਗਜੀਤ ਸਿੰਘ ਜੱਗੀ, ਕੁਲਵਿੰਦਰ ਸਿੰਘ, ਸੁਖਵਿੰਦਵਰ ਸਿੰਘ, ਹਮੀਦ ਖਾਣ, ਨੇਹਾ ਬਜਾਜ, ਮਨਪ੍ਰੀਤ ਸਿੰਘ ਮਨੀ, ਅਮਰਜੀਤ ਸਿੰਘ ਸਿੱਧੂ, ਜੈਲੀ ਗੋਵਿੰਦਗੜ੍ਹ ਵੀ ਹਾਜ਼ਰ ਸਨ।
Mohali
ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਐਸ ਏ ਐਸ ਨਗਰ, 20 ਨਵੰਬਰ (ਸ.ਬ.) ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫਾਰ ਪਬਲਿਕ ਹੈਲਥ ਵੱਲੋਂ ਭਾਈ ਘਨੱਈਆ ਜੀ ਕੇਅਰ ਸਰਵਿਸ ਐਂਡ ਵੈਲਫੇਅਰ ਸੋਸਾਇਟੀ (ਰਜਿ.) ਮੁਹਾਲੀ, ਸੋਸ਼ਲ ਸਬਸਟੈਂਸ ਅਤੇ ਗਊ ਗਰਾਸ ਸੇਵਾ ਸੰਮਤੀ ਮੁਹਾਲੀ ਦੇ ਸਹਿਯੋਗ ਨਾਲ ਗਊ ਹਸਪਤਾਲ, ਫੇਜ਼-1, ਮੁਹਾਲੀ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਬਜ਼ੁਰਗਾਂ ਦੀ ਮਾਨਸਿਕ ਸਿਹਤ, ਭਾਵਨਾਤਮਕ ਨਿਰਭਰਤਾ, ਇਕੱਲੇਪਣ, ਸਮਾਜਿਕ ਅਲੱਗ-ਥਲੱਗ ਰਹਿਣ ਦੇ ਪ੍ਰਭਾਵਾਂ, ਡਿੱਗਣ ਤੋਂ ਬਚਾਅ ਅਤੇ ਦੰਦਾਂ ਦੀ ਸਿਹਤ ਸੰਭਾਲ ਵਰਗੇ ਅਹਿਮ ਵਿਸ਼ਿਆਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਈ ਘਨੱਈਆ ਜੀ ਕੇਅਰ ਸਰਵਿਸ ਐਂਡ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਸ੍ਰੀ ਕੇ ਕੇ ਸੈਣੀ ਨੇ ਦੱਸਿਆ ਕਿ ਸੈਂਟਰ ਫਾਰ ਪਬਲਿਕ ਹੈਲਥ, ਪੰਜਾਬ ਯੂਨੀਵਰਸਿਟੀ ਦੇ ਚੇਅਰਪਰਸਨ ਡਾ. ਮਨੋਜ ਕੁਮਾਰ ਅਤੇ ਫੈਕਲਟੀ ਮੈਂਬਰ ਡਾ. ਭੂਮੇਸ਼ ਸਿੰਘ ਧਡਵਾਲ ਦੀ ਰਹਿਨੁਮਾਈ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਐਮ. ਪੀ. ਐਚ. ਦੇ ਵਿਦਿਆਰਥੀਆਂ ਡਾ. ਦੀਪਾਂਜਲੀ, ਡਾ. ਸਾਹਿਲ ਅਤੇ ਡਾ. ਸ਼ਿਵਾਨੀ ਨੇ ਸਰੋਤ ਵਿਅਕਤੀਆਂ ਵਜੋਂ ਭੂਮਿਕਾ ਨਿਭਾਉਂਦਿਆਂ ਵੱਖ-ਵੱਖ ਵਿਸ਼ਿਆਂ ਤੇ ਜਾਣਕਾਰੀ ਭਰਪੂਰ ਸੈਸ਼ਨ ਕਰਵਾਏ। ਇਸ ਮੌਕੇ ਡਾ. ਅਰੁਣ ਬਾਂਸਲ ਅਤੇ ਸ੍ਰੀ ਕੇ. ਕੇ. ਸੈਣੀ ਨੇ ਸਹਿਯੋਗ ਦਿੱਤਾ।
ਉਹਨਾਂ ਦੱਸਿਆ ਕਿ ਇਸ ਮੌਕੇ ਆਯੋਜਿਤ ਦੰਦਾਂ ਦੀ ਸਿਹਤ ਸੰਭਾਲ ਸਬੰਧੀ ਸੈਸ਼ਨ ਵਿੱਚ ਮੂੰਹ ਦਾ ਸੁੱਕਣਾ, ਦੰਦਾਂ ਵਿੱਚ ਕੀੜਾ ਲੱਗਣਾ, ਮਸੂੜਿਆਂ ਦੀਆਂ ਬਿਮਾਰੀਆਂ, ਦੰਦਾਂ ਦਾ ਝੜਨਾ ਅਤੇ ਨਕਲੀ ਦੰਦਾਂ ਨਾਲ ਸਬੰਧਤ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਮੂੰਹ ਦੀ ਸਫ਼ਾਈ ਰੱਖਣ, ਤੰਬਾਕੂ ਤੋਂ ਦੂਰ ਰਹਿਣ, ਮੂੰਹ ਦੇ ਕੈਂਸਰ ਪ੍ਰਤੀ ਜਾਗਰੂਕ ਰਹਿਣ ਅਤੇ ਨਿਯਮਿਤ ਤੌਰ ਤੇ ਦੰਦਾਂ ਦੀ ਜਾਂਚ ਕਰਵਾਉਣ ਦੀ ਮਹੱਤਤਾ ਸਮਝਾਈ ਗਈ।
ਕੈਂਪ ਦੇ ਅੰਤ ਵਿੱਚ ਸਵਾਲ-ਜਵਾਬ ਸੈਸ਼ਨ ਕਰਵਾਇਆ ਗਿਆ, ਜਿਸ ਦੌਰਾਨ ਹਾਜ਼ਰ ਬਜ਼ੁਰਗਾਂ ਨੇ ਸਿਹਤ ਸਬੰਧੀ ਆਪਣੇ ਸਵਾਲ ਮਾਹਿਰਾਂ ਸਾਹਮਣੇ ਰੱਖੇ ਅਤੇ ਉਨ੍ਹਾਂ ਤੋਂ ਲੋੜੀਂਦੀ ਜਾਣਕਾਰੀ ਪ੍ਰਾਪਤ ਕੀਤੀ।
ਇਸ ਮੌਕੇ ਅਨੁਭਵੀ ਗਰੁੱਪ ਦੇ ਮੈਂਬਰ ਮਹਿੰਦਰ ਗੋਇਲ, ਐਸ. ਪੀ. ਜੈਨ, ਓਮਾਕਾਂਤ ਤਿਵਾੜੀ, ਰਮੇਸ਼ਵਰ ਗੁਪਤਾ, ਸੁਰਿੰਦਰ ਕੁਮਾਰ, ਤਰਸੇਮ ਲਾਲ, ਰਾਮ ਕੁਮਾਰ, ਅਨੂਪ ਸ਼ਰਮਾ, ਤਰਸੇਮ ਬਹਿਲ, ਮੱਗੂ, ਆਰ. ਕੇ. ਗਰਗ, ਸਚਦੇਵਾ, ਕਮਲ ਕਪੂਰ, ਮਹਾਜਨ, ਰਾਜ ਕੁਮਾਰ ਅਤੇ ਦੀਨਾ ਨਾਥ ਸਮੇਤ ਹੋਰ ਮੈਂਬਰ ਹਾਜ਼ਰ ਸਨ।
Chandigarh
ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਸਰਕਾਰ : ਮਨਪ੍ਰੀਤ ਸਿੰਘ ਇਆਲੀ
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖਿਆ
ਚੰਡੀਗੜ੍ਹ, 20 ਨਵੰਬਰ (ਸ.ਬ.) ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਸz ਮਨਪ੍ਰੀਤ ਸਿੰਘ ਇਯਾਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।
ਸz. ਇਯਾਲੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਕੌਮ ਲਈ ਸਿਰਫ਼ ਇੱਕ ਧਾਰਮਿਕ ਅਸਥਾਨ ਨਹੀਂ, ਬਲਕਿ ਸਾਡੀ ਆਸਥਾ, ਵਿਰਾਸਤ ਅਤੇ ਰੂਹਾਨੀ ਸਾਂਝ ਦਾ ਕੇਂਦਰ ਹੈ। ਉਹਨਾਂ ਕਿਹਾ ਕਿ ਲਾਂਘਾ ਬੰਦ ਹੋਣ ਕਾਰਨ ਲੱਖਾਂ ਸ਼ਰਧਾਲੂ ਆਪਣੇ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਦੇ ਖੁੱਲ੍ਹੇ ਦਰਸ਼ਨਾਂ ਤੋਂ ਵਾਂਝੇ ਹਨ, ਜਿਸ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚ ਰਹੀ ਹੈ।
ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ 557ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਵਾਸਤੇ ਪਹਿਲਕਦਮੀ ਕੀਤੀ ਜਾਵੇ। ਇਸ ਦੇ ਨਾਲ ਹੀ ਯਾਤਰਾ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਨਿਕ ਯਤਨ ਕੀਤੇ ਜਾਣ।
ਸz. ਇਯਾਲੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਪਿਆਰ, ਬਰਾਬਰਤਾ, ਸਰਬਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਇਸ ਲਈ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਮਨੁੱਖਤਾ ਅਤੇ ਸਾਂਝੀਵਾਲਤਾ ਦੀਆਂ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰੇਗਾ।
-
International2 months agoਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ ਕਾਰਨ 9 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International4 weeks agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International1 month agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
