Connect with us

Chandigarh

23 ਦਸੰਬਰ ਨੂੰ ਹੋਵੇਗੀ ਚੰਡੀਗੜ੍ਹ ਨਗਰ ਨਿਗਮ ਦੀ ਚੋਣ

Published

on

ਚੰਡੀਗੜ੍ਹ, , 20 ਨਵੰਬਰ (ਸ.ਬ.) ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ ਹੋ ਗਿਆ ਹੈ। ਸਟੇਟ ਚੋਣ ਕਮਿਸ਼ਨਰ ਡਾ. ਵਿਜੈ ਕੁਮਾਰ ਦੇਵ ਨੇ ਅੱਜ ਚੋਣ ਪ੍ਰੋਗਰਾਮ ਦਾ ਐਲਾਨ ਕਰਦਿਆਂ ਦੱਸਿਆ ਕਿ 23 ਦਸੰਬਰ ਨੂੰ ਵੋਟਾਂ ਪੈਣਗੀਆਂ ਤੇ 26 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਉਹਨਾਂ ਦੱਸਿਆ ਕਿ ਚੋਣ ਪ੍ਰਕਿਰਿਆ 31 ਦਸੰਬਰ ਤੱਕ ਮੁਕੰਮਲ ਕਰ ਲਈ ਜਾਵੇਗੀ। ਇਨ੍ਹਾਂ ਚੋਣਾਂ ਵਿੱਚ 4,60,262 ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨਗੇ। ਸ਼ਹਿਰ ਦੇ 35 ਵਾਰਡਾਂ ਲਈ 576 ਪੋਲਿੰਗ ਸਟੇਸ਼ਨ ਬਣਾਏ ਜਾਣਗੇ। ਚੋਣਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਚੋਣ ਕਮਿਸ਼ਨਰ ਅਨੁਸਾਰ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ 26 ਨਵੰਬਰ ਤੋਂ ਸ਼ੁਰੂ ਹੋਵੇਗੀ ਅਤੇ 3 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। ਇਨ੍ਹਾਂ ਪੱਤਰਾਂ ਦੀ ਪੜਤਾਲ 4 ਦਸੰਬਰ ਨੂੰ ਹੋਵੇਗੀ, ਜਦਕਿ ਉਮੀਦਵਾਰ 7 ਦਸੰਬਰ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਇਸ ਤੋਂ ਬਾਅਦ ਚੋਣ ਮੈਦਾਨ ਵਿੱਚ ਰਹਿ ਗਏ ਉਮੀਦਵਾਰਾਂ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ। ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਚੋਣ ਖ਼ਰਚ ਦੀ ਵੱਧ ਤੋਂ ਵੱਧ ਹੱਦ 7.5 ਲੱਖ ਰੁਪਏ ਤੈਅ ਕੀਤੀ ਗਈ ਹੈ। ਇਸ ਤੋਂ ਵੱਧ ਰਕਮ ਚੋਣ ਪ੍ਰਚਾਰ ਤੇ ਖ਼ਰਚ ਨਹੀਂ ਕੀਤੀ ਜਾ ਸਕੇਗੀ। ਚੰਡੀਗੜ੍ਹ ਨਗਰ ਨਿਗਮ ਵਿੱਚ ਕੁੱਲ 35 ਵਾਰਡ ਹਨ ਅਤੇ ਇਨ੍ਹਾਂ ਵਾਰਡਾਂ ਵਿੱਚੋਂ ਕੌਂਸਲਰ ਪੰਜ ਸਾਲ ਦੇ ਕਾਰਜਕਾਲ ਲਈ ਚੁਣੇ ਜਾਂਦੇ ਹਨ।

ਚੋਣ ਕਮਿਸ਼ਨ ਵੱਲੋਂ ਚੋਣ ਪ੍ਰਚਾਰ ਦੇ ਸਮੇਂ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਅਨੁਸਾਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਕਿਸੇ ਵੀ ਮਾਧਿਅਮ ਰਾਹੀਂ ਚੋਣ ਪ੍ਰਚਾਰ ਕਰਨ ਤੇ ਪਾਬੰਦੀ ਰਹੇਗੀ। ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਚੋਣ ਪ੍ਰਕਿਰਿਆ ਨੂੰ ਨਿਰਧਾਰਤ ਸਮਾਂ-ਸਾਰਣੀ ਅਨੁਸਾਰ ਮੁਕੰਮਲ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ ਵੋਟਾਂ ਦੀ ਲਾਈਵ ਸਟ੍ਰੀਮਿੰਗ ਕੀਤੀ ਜਾਵੇਗੀ। ਵੋਟਰਾਂ ਦੀ ਸਹੂਲਤ ਲਈ ਔਨਲਾਈਨ ਪ੍ਰਬੰਧ ਵੀ ਕੀਤਾ ਜਾਵੇਗਾ, ਜਿਸ ਰਾਹੀਂ ਉਹ ਪੋਲਿੰਗ ਸਟੇਸ਼ਨਾਂ ਤੇ ਲੱਗੀਆਂ ਕਤਾਰਾਂ ਦੀ ਸਥਿਤੀ ਬਾਰੇ ਲਾਈਵ ਜਾਣਕਾਰੀ ਹਾਸਲ ਕਰ ਸਕਣਗੇ। ਇਸ ਨਾਲ ਵੋਟਰਾਂ ਨੂੰ ਆਪਣੀ ਵੋਟ ਪਾਉਣ ਲਈ ਜਾਣ ਦਾ ਸਮਾਂ ਤੈਅ ਕਰਨ ਵਿੱਚ ਮਦਦ ਮਿਲੇਗੀ।

ਡਾ. ਵਿਜੇ ਦੇਵ ਨੇ ਦੱਸਿਆ ਕਿ ਵੋਟਿੰਗ ਦੌਰਾਨ 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ ਨੂੰ ਪੋਸਟਲ ਬੈਲਟ ਪੇਪਰ ਰਾਹੀਂ ਵੋਟ ਪਾਉਣ ਦੀ ਸਹੂਲੀਅਤ ਦਿੱਤੀ ਜਾਵੇਗੀ। ਉਨ੍ਹਾਂ ਚੰਡੀਗੜ੍ਹ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਨ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਹਿੱਸਾ ਲੈਣ।

Continue Reading

Chandigarh

ਮਲੋਆ ਵਿਖੇ ਜਨਹਿਤ ਅਤੇ ਵਿਕਾਸ ਸਮਾਰੋਹ ਦੌਰਾਨ ਕੀਤੇ ਐਲਾਨਾਂ ਦਾ ਸੁਆਗਤ ਕੀਤਾ

Published

on

By

ਚੰਡੀਗੜ੍ਹ, 20 ਨਵੰਬਰ (ਸ.ਬ.) ਮਲੋਆ ਵਿਖੇ ਆਯੋਜਿਤ ਜਨਹਿਤ ਅਤੇ ਵਿਕਾਸ ਸਮਾਰੋਹ ਦੌਰਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਹਾਊਸਿੰਗ ਨਾਲ ਸਬੰਧਤ ਕੀਤੇ ਗਏ ਐਲਾਨਾਂ ਦਾ ਸਵਾਗਤ ਕਰਦਿਆਂ ਐਲ ਆਰ ਐਲ ਬਿਲਡਰਜ਼ ਐਂਡ ਪ੍ਰਮੋਟਰਜ਼ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਡਾ. ਰਮੇਸ਼ ਗੋਇਲ ਨੇ ਕਿਹਾ ਹੈ ਕਿ ਇਨ੍ਹਾਂ ਫੈਸਲਿਆਂ ਨਾਲ ਲੰਮੇ ਸਮੇਂ ਤੋਂ ਆਪਣੀਆਂ ਰਿਹਾਇਸ਼ੀ ਸਮੱਸਿਆਵਾਂ ਦੇ ਹੱਲ ਦੀ ਉਡੀਕ ਕਰ ਰਹੇ ਲੋਕਾਂ ਨੂੰ ਵਿਹਾਰਕ ਰਾਹਤ ਮਿਲਣ ਦੀ ਉਮੀਦ ਹੈ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਯੋਗ ਪੁਨਰਵਾਸ ਕਾਲੋਨੀ ਅਲਾਟੀਆਂ ਨੂੰ ਫ੍ਰੀ ਹੋਲਡ ਹੱਕ ਦੇਣ, ਅਫੋਰਡੇਬਲ ਰੈਂਟਲ ਹਾਊਸਿੰਗ ਕੰਪਲੈਕਸਾਂ ਵਿੱਚ ਮਹੀਨਾਵਾਰ ਕਿਰਾਇਆ ਘਟਾ ਕੇ 800 ਰੁਪਏ ਕਰਨ, ਵਿਆਜ ਦੀ ਇੱਕ ਵਾਰ ਦੀ ਛੋਟ ਦੇਣ ਅਤੇ ਯੋਗ ਜੀਪੀਏ/ਐਸਪੀਏ ਟਰਾਂਸਫਰ ਨੀਤੀ ਨੂੰ ਮੁੜ ਲਾਗੂ ਕਰਨ ਵਰਗੇ ਫੈਸਲੇ ਬਹੁਤ ਮਹੱਤਵਪੂਰਨ ਅਤੇ ਲੋਕਾਂ ਨੂੰ ਰਾਹਤ ਦੇਣ ਵਾਲੇ ਹਨ।

ਡਾ. ਗੋਇਲ ਨੇ ਕਿਹਾ ਕਿ ਸ਼ਹਿਰਾਂ ਦੇ ਵਿਕਾਸ ਅਤੇ ਲੋਕਾਂ ਦੀਆਂ ਬਦਲਦੀਆਂ ਲੋੜਾਂ ਦੇ ਨਾਲ ਰੀਅਲ ਅਸਟੇਟ ਉਦਯੋਗ ਵਿੱਚ ਵੀ ਬਦਲਾਅ ਆ ਰਿਹਾ ਹੈ। ਅੱਜ ਡਿਵੈਲਪਰਾਂ ਦੀ ਜ਼ਿੰਮੇਵਾਰੀ ਸਿਰਫ਼ ਇਮਾਰਤਾਂ ਬਣਾਉਣ ਤੱਕ ਸੀਮਤ ਨਹੀਂ ਰਹੀ, ਸਗੋਂ ਅਜਿਹੇ ਉਪਯੋਗੀ ਸਥਾਨ ਵਿਕਸਤ ਕਰਨਾ ਵੀ ਜ਼ਰੂਰੀ ਹੈ, ਜੋ ਕਾਰੋਬਾਰ ਨੂੰ ਉਤਸ਼ਾਹਿਤ ਕਰਨ, ਲੋਕਾਂ ਨੂੰ ਇੱਕ-ਦੂਜੇ ਨਾਲ ਜੋੜਨ ਅਤੇ ਸ਼ਹਿਰ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾਉਣ।

Continue Reading

Chandigarh

ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹੇ ਸਰਕਾਰ : ਮਨਪ੍ਰੀਤ ਸਿੰਘ ਇਆਲੀ

Published

on

By

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖਿਆ

ਚੰਡੀਗੜ੍ਹ, 20 ਨਵੰਬਰ (ਸ.ਬ.) ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਵਿਧਾਇਕ ਸz ਮਨਪ੍ਰੀਤ ਸਿੰਘ ਇਯਾਲੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ।

ਸz. ਇਯਾਲੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਕੌਮ ਲਈ ਸਿਰਫ਼ ਇੱਕ ਧਾਰਮਿਕ ਅਸਥਾਨ ਨਹੀਂ, ਬਲਕਿ ਸਾਡੀ ਆਸਥਾ, ਵਿਰਾਸਤ ਅਤੇ ਰੂਹਾਨੀ ਸਾਂਝ ਦਾ ਕੇਂਦਰ ਹੈ। ਉਹਨਾਂ ਕਿਹਾ ਕਿ ਲਾਂਘਾ ਬੰਦ ਹੋਣ ਕਾਰਨ ਲੱਖਾਂ ਸ਼ਰਧਾਲੂ ਆਪਣੇ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਵਿੱਤਰ ਧਰਤੀ ਦੇ ਖੁੱਲ੍ਹੇ ਦਰਸ਼ਨਾਂ ਤੋਂ ਵਾਂਝੇ ਹਨ, ਜਿਸ ਨਾਲ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚ ਰਹੀ ਹੈ।

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ 557ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਵਾਸਤੇ ਪਹਿਲਕਦਮੀ ਕੀਤੀ ਜਾਵੇ। ਇਸ ਦੇ ਨਾਲ ਹੀ ਯਾਤਰਾ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਬਣਾਉਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਨਿਕ ਯਤਨ ਕੀਤੇ ਜਾਣ।

ਸz. ਇਯਾਲੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਪਿਆਰ, ਬਰਾਬਰਤਾ, ਸਰਬਸਾਂਝੀਵਾਲਤਾ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਇਸ ਲਈ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਲਾਂਘਾ ਮੁੜ ਖੋਲ੍ਹਣ ਦਾ ਫੈਸਲਾ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਮਨੁੱਖਤਾ ਅਤੇ ਸਾਂਝੀਵਾਲਤਾ ਦੀਆਂ ਕਦਰਾਂ-ਕੀਮਤਾਂ ਨੂੰ ਵੀ ਮਜ਼ਬੂਤ ਕਰੇਗਾ।

Continue Reading

Chandigarh

ਆਈ. ਟੀ. ਆਈ. ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਇਲੈਟ੍ਰੀਕਲ ਟਰੇਡ ਵਿੱਚ ਦੇਸ਼ ਭਰ ਵਿੱਚੋਂ ਹਾਸਿਲ ਕੀਤਾ ਪਹਿਲਾ ਸਥਾਨ

Published

on

By

ਸਰਕਾਰ ਵੱਲੋਂ ਵਿਦਿਆਰਥਣ ਅਤੇ ਇੰਸਟਰੱਕਟਰ ਲਈ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਾ ਐਲਾਨ

ਚੰਡੀਗੜ੍ਹ, 19 ਨਵੰਬਰ (ਸ.ਬ.) ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.), ਮਾਨਸਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚੋਂ ਇਲੈਟ੍ਰੀਕਲ ਟਰੇਡ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਇਸ ਮਾਣਮਤੀ ਪ੍ਰਾਪਤੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜਸਪ੍ਰੀਤ ਕੌਰ ਅਤੇ ਉਸਦੇ ਇੰਸਟਰੱਕਟਰ ਗੁਰਬਿੰਦਰ ਸਿੰਘ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।

ਸਿੱਖਿਆ ਮੰਤਰੀ ਨੇ ਕਿਹਾ ਕਿ ਜਸਪ੍ਰੀਤ ਕੌਰ ਨੇ ਇਲੈਕਟ੍ਰੀਕਲ ਟਰੇਡ ਵਿੱਚ ਰਾਸ਼ਟਰੀ ਪੱਧਰ ਤੇ ਸਿਖ਼ਰਲਾ ਰੈਂਕ ਪ੍ਰਾਪਤ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਜਸਪ੍ਰੀਤ ਕੌਰ ਦੀ ਇਹ ਪ੍ਰਾਪਤੀ ਸੂਬੇ ਦੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕਰੇਗੀ।

ਇਸ ਮੌਕੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ, ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਇਹ ਪ੍ਰਾਪਤੀ ਪੂਰੇ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਕਿਹਾ ਕਿ ਰਾਜ ਸਰਕਾਰ ਆਈ.ਟੀ.ਆਈਜ਼ . ਨੂੰ ਆਧੁਨਿਕ ਬੁਨਿਆਦੀ ਢਾਂਚੇ, ਉਦਯੋਗ ਨਾਲ ਜੁੜੇ ਕੋਰਸਾਂ ਅਤੇ ਸਮਰਪਿਤ ਸਲਾਹ ਨਾਲ ਲੈਸ ਕਰਕੇ ਲਗਾਤਾਰ ਮਜ਼ਬੂਤ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਨੌਜਵਾਨ ਨਾ ਸਿਰਫ਼ ਨੌਕਰੀ ਲਈ ਤਿਆਰ ਹੋਣ, ਸਗੋਂ ਸਮੇਂ ਦੇ ਹਾਣੀ ਵੀ ਬਣ ਕੇ ਭਵਿੱਖ ਲਈ ਤਿਆਰ ਹੋ ਸਕਣ।

Continue Reading

Latest News

Trending