Punjab
ਬੱਸ ਅਤੇ ਟਰੱਕ ਦੀ ਟੱਕਰ ਕਾਰਨ 1 ਵਿਅਕਤੀ ਦੀ ਮੌਤ, ਕਈ ਸਵਾਰੀਆਂ ਜ਼ਖ਼ਮੀ
ਫਤਿਹਗੜ੍ਹ ਸਾਹਿਬ, 25 ਨਵੰਬਰ (ਸ.ਬ.) ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਅੱਜ ਸਵੇਰੇ ਇੱਕ ਤੇਜ਼ ਰਫ਼ਤਾਰ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।
ਇਸ ਹਾਦਸੇ ਵਿੱਚ 15 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ, ਜਦਕਿ ਇੱਕ ਵਿਅਕਤੀ ਦੀ ਮੌਤ ਹੋ ਗਈ। ਘਟਨਾ ਤੋਂ ਤੁਰੰਤ ਬਾਅਦ ਸਥਾਨਕ ਲੋਕਾਂ ਅਤੇ ਪੁਲੀਸ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ, ਹਾਦਸਾਗ੍ਰਸਤ ਬੱਸ ਅੰਮ੍ਰਿਤਸਰ ਤੋਂ ਸ਼ਰਧਾਲੂਆਂ ਦੇ ਇੱਕ ਧਾਰਮਿਕ ਜਥੇ ਨੂੰ ਲੈ ਕੇ ਕਰਨਾਲ ਗਈ ਸੀ। ਧਾਰਮਿਕ ਯਾਤਰਾ ਪੂਰੀ ਕਰਨ ਤੋਂ ਬਾਅਦ ਅੱਜ ਸਵੇਰੇ ਇਹ ਬੱਸ ਸ਼ਰਧਾਲੂਆਂ ਨੂੰ ਲੈ ਕੇ ਵਾਪਸ ਪਰਤ ਰਹੀ ਸੀ। ਇਸੇ ਦੌਰਾਨ ਹਾਈਵੇ ਤੇ ਸਵੇਰੇ ਕਰੀਬ ਸਾਢੇ 11 ਵਜੇ ਬੱਸ ਦੀ ਅਚਾਨਕ ਇੱਕ ਟਰੱਕ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ।
Mohali
ਫੇਜ਼ 9 ਤੋਂ ਫੇਜ਼ 11 ਤੱਕ ਦੀ ਮਾਰਕੀਟ ਦੀ ਪਾਰਕਿੰਗ ਦੀ ਮੁਰੰਮਤ ਦਾ ਕੰਮ ਸ਼ੁਰੂ
ਐਸ ਏ ਐਸ ਨਗਰ, 25 ਨਵੰਬਰ (ਸ.ਬ.) ਫੇਜ਼-9 ਤੋਂ ਫੇਜ਼-11 ਨੂੰ ਜਾਂਦੀ ਸੜਕ ਦੇ ਨਾਲ ਲੱਗਦੀ ਮਾਰਕੀਟ ਦੀ ਪਾਰਕਿੰਗ, ਜੋ ਪਿਛਲੇ ਲਗਭਗ ਦੋ ਸਾਲਾਂ ਤੋਂ ਖਸਤਾ ਹਾਲਤ ਵਿੱਚ ਸੀ, ਦੇ ਨਿਰਮਾਣ ਦਾ ਕੰਮ ਸ਼ੁਰੂ ਹੋ ਗਿਆ। ਸੜਕ ਚੌੜੀ ਕਰਨ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਾਈਪਾਂ ਪਾਉਣ ਕਾਰਨ ਪਾਰਕਿੰਗ ਵਾਲੀ ਜਗ੍ਹਾ ਪੁੱਟੀ ਗਈ ਸੀ, ਜਿਸ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕੌਂਸਲਰ ਸ. ਅਮਰਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਇਹ ਮਾਮਲਾ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਇਸ ਤੋਂ ਇਲਾਵਾ ਉਹਨਾਂ ਵਲੋਂ ਇਸ ਮਸਲੇ ਦੇ ਹਲ ਦੀ ਮੰਗ ਨੂੰ ਲੈ ਕੇ ਮੁੱਖ ਇੰਜੀਨੀਅਰ ਅਜੈ ਗਰਗ ਨਾਲ ਵੀ ਮੁਲਾਕਾਤ ਕੀਤੀ ਸੀ। ਉਹਨਾਂ ਕਿਹਾ ਕਿ ਵਿਧਾਇਕ ਸ. ਕੁਲਵੰਤ ਸਿੰਘ ਅਤੇ ਮੁੱਖ ਪ੍ਰਸ਼ਾਸਕ, ਗਮਾਡਾ ਦੇ ਸਹਿਯੋਗ ਨਾਲ ਲਗਭਗ ਦੋ ਕਰੋੜ ਰੁਪਏ ਦੀ ਲਾਗਤ ਨਾਲ ਇਸ ਪਾਰਕਿੰਗ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।
ਉਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਲਗਭਗ 15 ਫੁੱਟ ਚੌੜੀ ਜਗ੍ਹਾ ਵਿੱਚ ਪੇਵਰ ਬਲਾਕ ਲਗਾਏ ਜਾਣਗੇ ਅਤੇ ਉਮੀਦ ਹੈ ਕਿ ਇਹ ਕੰਮ ਦੋ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਪਾਰਕਿੰਗ ਦੇ ਬਾਕੀ ਹਿੱਸੇ ਵਿੱਚ ਬਾਅਦ ਵਿੱਚ ਪ੍ਰੀਮਿਕਸ ਵੀ ਪਵਾਈ ਜਾਵੇਗੀ।
ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਐਮ.ਸੀ. ਸ. ਸੁਖਵਿੰਦਰ ਸਿੰਘ ਬਰਨਾਲਾ ਅਤੇ ਮਾਰਕੀਟ ਦੇ ਦੁਕਾਨਦਾਰ ਅਰਵਿੰਦਰ ਸਿੰਘ, ਰਣਜੀਤ ਸਿੰਘ, ਗੱਜਣ ਸਿੰਘ, ਕੈਪਟਨ ਕਰਨੈਲ ਸਿੰਘ, ਰਘਬੀਰ ਸਿੰਘ ਸਿੱਧੂ, ਲਾਭ ਸਿੰਘ, ਮਨੀਸ਼, ਪਵਨ, ਅਮਿਤ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ।
Mohali
ਪਰਮਿੰਦਰ ਸ਼ਰਮਾ ਨੇ ਲਾਇਨਜ਼ ਕਲੱਬ ਮੁਹਾਲੀ ਸੁਪਰੀਮ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਐਸ ਏ ਐਸ ਨਗਰ, 25 ਨਵੰਬਰ (ਸ.ਬ.) ਪਰਮਿੰਦਰ ਸ਼ਰਮਾ ਨੇ ਲਾਇਨਜ਼ ਕਲੱਬ ਮੁਹਾਲੀ ਸੁਪਰੀਮ ਦੇ ਸਾਲ 2026-27 ਲਈ ਨਵੇਂ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ। ਇਸ ਸੰਬੰਧੀ ਸੈਕਟਰ-70 ਦੇ ਇੱਕ ਹੋਟਲ ਵਿਖੇ ਕਰਵਾਏ ਗਏ ਇੰਸਟਾਲੇਸ਼ਨ ਸਮਾਰੋਹ ਦੌਰਾਨ ਤਿੰਨ ਕਲੱਬਾਂ ਦੇ ਨਵੇਂ ਅਹੁਦੇਦਾਰਾਂ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਨ੍ਹਾਂ ਵਿੱਚ ਲਾਇਨਜ਼ ਕਲੱਬ ਮੁਹਾਲੀ ਸੁਪਰੀਮ, ਲਾਇਨਜ਼ ਕਲੱਬ ਮੁਹਾਲੀ ਰੋਅਰਜ਼ ਅਤੇ ਲੀਓ ਕਲੱਬ ਮੁਹਾਲੀ ਸੁਪਰੀਮ ਸ਼ਾਮਲ ਹਨ।
ਸਮਾਰੋਹ ਵਿੱਚ ਸ੍ਰੀ ਜਿਲ੍ਹਾ 321-ਐਫ ਦੇ ਪਹਿਲੇ ਜਿਲ੍ਹਾ ਗਵਰਨਰ ਨਰੇਸ਼ ਕੁਮਾਰ ਗੋਇਲ ਮੁੱਖ ਮਹਿਮਾਨ ਅਤੇ ਇੰਸਟਾਲੇਸ਼ਨ ਅਧਿਕਾਰੀ ਵਜੋਂ ਸ਼ਾਮਲ ਹੋਏ। ਸਾਬਕਾ ਜਿਲ੍ਹਾ ਗਵਰਨਰ ਯੋਗੇਸ਼ ਸੋਨੀ ਨੇ ਇੰਡਕਸ਼ਨ ਅਧਿਕਾਰੀ ਦੀ ਭੂਮਿਕਾ ਨਿਭਾਉਂਦਿਆਂ ਰਮੇਸ਼ ਕੁਮਾਰ ਅਤੇ ਅਨੀਤਾ ਰਾਣੀ ਨੂੰ ਲਾਇਨਜ਼ ਪਰਿਵਾਰ ਵਿੱਚ ਸ਼ਾਮਲ ਕੀਤਾ।
ਇਸ ਮੌਕੇ ਰੀਜਨ ਚੇਅਰਪਰਸਨ ਅਮਨਦੀਪ ਸਿੰਘ ਗੁਲਾਟੀ, ਜ਼ੋਨ ਚੇਅਰਪਰਸਨ ਨਵੀਨ ਕੁਮਾਰ ਗੁਪਤਾ, ਕੈਬਨਿਟ ਮੈਂਬਰ ਜਗਜੀਤ ਕੌਰ ਕਾਹਲੋਂ, ਸਾਬਕਾ ਪ੍ਰਧਾਨ ਭੁਪਿੰਦਰ ਬੱਬਰ ਅਤੇ ਚਾਰਟਰ ਪ੍ਰਧਾਨ ਤਿਲਕ ਰਾਜ ਸਮੇਤ ਕਈ ਮੈਂਬਰ ਮੌਜੂਦ ਰਹੇ। ਨਵੇਂ ਪ੍ਰਧਾਨ ਪਰਮਿੰਦਰ ਸ਼ਰਮਾ ਨੇ ਕਿਹਾ ਕਿ ਕਲੱਬ ਦੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਮਜ਼ਬੂਤ ਕਰਨਾ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਕਾਰਜਾਂ ਦਾ ਵਿਸਥਾਰ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।
Mohali
ਐਲ ਆਰ ਐਲ ਬਿਲਡਰਜ਼ ਐਂਡ ਪ੍ਰਮੋਟਰਜ਼ ਵਲੋਂ ਡਿਜ਼ਾਈਨਐਕਸ ਨਾਲ ਸਮਝੌਤਾ
ਐਸ ਏ ਐਸ ਨਗਰ, 25 ਨਵੰਬਰ (ਪਵਨ ਰਾਵਤ) ਐਲ ਆਰ ਐਲ ਬਿਲਡਰਜ਼ ਐਂਡ ਪ੍ਰਮੋਟਰਜ਼ ਨੇ ਆਪਣੇ ਆਉਣ ਵਾਲੇ ਪ੍ਰੋਜੈਕਟਾਂ ਦੇ ਆਰਕੀਟੈਕਚਰਲ ਡਿਜ਼ਾਈਨ ਅਤੇ ਯੋਜਨਾਬੰਦੀ ਨੂੰ ਹੋਰ ਬਿਹਤਰ ਬਣਾਉਣ ਲਈ ਲੁਧਿਆਣਾ ਦੀ ਆਰਕੀਟੈਕਚਰ ਫਰਮ ਡਿਜ਼ਾਈਨਐਕਸ ਨਾਲ ਰਣਨੀਤਕ ਸਮਝੌਤਾ ਕੀਤਾ ਹੈ। ਇਸ ਸਮਝੌਤੇ ਤਹਿਤ ਕੰਪਨੀ ਦੇ ਪ੍ਰੋਜੈਕਟਾਂ ਦੇ ਆਰਕੀਟੈਕਚਰਲ ਡਿਜ਼ਾਈਨ ਅਤੇ ਯੋਜਨਾਬੰਦੀ ਦੀ ਜ਼ਿੰਮੇਵਾਰੀ ਡਿਜ਼ਾਈਨਐਕਸ ਵੱਲੋਂ ਸੰਭਾਲੀ ਜਾਵੇਗੀ। ਸਮਝੌਤੇ ਤੇ ਐਲਆਰਐਲ ਬਿਲਡਰਜ਼ ਐਂਡ ਪ੍ਰਮੋਟਰਜ਼ ਦੇ ਸੈਕਟਰ-83, ਆਈ.ਟੀ. ਸਿਟੀ, ਮੁਹਾਲੀ ਸਥਿਤ ਕਾਰਪੋਰੇਟ ਦਫ਼ਤਰ ਵਿਖੇ ਦਸਤਖ਼ਤ ਕੀਤੇ ਗਏ।
ਇਸ ਮੌਕੇ ਡਿਜ਼ਾਈਨਐਕਸ ਵੱਲੋਂ ਆਰਕੀਟੈਕਟ ਸੰਜੇ ਗੋਇਲ ਅਤੇ ਵਿਨੈ ਗੋਇਲ ਨੇ ਐਲ ਆਰ ਐਲ ਬਿਲਡਰਜ਼ ਐਂਡ ਪ੍ਰਮੋਟਰਜ਼ ਦੇ ਸੀ ਐਮ ਡੀ ਰਮੇਸ਼ ਗੋਇਲ ਨੂੰ ਭਰੋਸਾ ਦਿਵਾਇਆ ਕਿ ਉਹ ਕੰਪਨੀ ਦੇ ਪ੍ਰੋਜੈਕਟਾਂ ਲਈ ਆਪਣਾ ਸਰਵੋਤਮ ਯੋਗਦਾਨ ਦੇਣਗੇ।
ਇਸ ਮੌਕੇ ਸ੍ਰੀ ਰਮੇਸ਼ ਗੋਇਲ ਨੇ ਕਿਹਾ ਕਿ ਕੰਪਨੀ ਦਾ ਵਿਜ਼ਨ ਸਪੱਸ਼ਟ ਹੈ ਕਿ ਗਾਹਕਾਂ ਨੂੰ ਬਿਹਤਰੀਨ ਆਰਕੀਟੈਕਚਰ ਅਤੇ ਸੋਚ-ਸਮਝ ਕੇ ਤਿਆਰ ਕੀਤੀਆਂ ਪ੍ਰਾਪਰਟੀਆਂ ਮੁਹੱਈਆ ਕਰਵਾਈਆਂ ਜਾਣ।
-
International2 months agoਨਾਈਜੀਰੀਆ ਵਿੱਚ ਜਹਾਜ਼ ਹਾਦਸਾਗ੍ਰਸਤ ਹੋਣ ਕਾਰਨ 32 ਵਿਅਕਤੀਆਂ ਦੀ ਮੌਤ
-
International1 month agoਤਿੱਬਤ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਸੈਂਕੜੇ ਮਕਾਨ ਢਹਿ-ਢੇਰੀ, 16 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਪਨਾਮਾ ਵਿੱਚ ਮੁੜ ਲੱਗੇ ਭੂਚਾਲ ਦੇ ਤੇਜ਼ ਝਟਕੇ
-
International2 months agoਖੱਡ ਵਿੱਚ ਡਿੱਗੀ ਸਕੂਲ ਬੱਸ, ਵਿਦਿਆਰਥੀਆਂ ਸਮੇਤ 5 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International1 month ago
ਮਿਲਟਰੀ ਬੇਸ ਤੇ ਅੱਗ ਲੱਗਣ ਕਾਰਨ 4 ਫ਼ੌਜੀ ਜਵਾਨ ਸ਼ਹੀਦ, 39 ਜ਼ਖਮੀ
-
International1 month agoਸਕੂਲ ਦੀ ਛੱਤ ਡਿੱਗਣ ਕਾਰਨ 28 ਵਿਦਿਆਰਥੀਆਂ ਅਤੇ 1 ਅਧਿਆਪਕਾ ਦੀ ਮੌਤ, ਕਈ ਜ਼ਖ਼ਮੀ
-
Chandigarh1 month ago
ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਹੋਈ ਪਹਿਲੀ ਗ੍ਰਿਫਤਾਰੀ
-
International2 months agoਪਨਾਮਾ ਵਿੱਚ ਲੱਗੇ ਭੂਚਾਲ ਦੇ ਤੇਜ਼ ਝਟਕੇ, ਕਈ ਇਮਾਰਤਾਂ ਢਹਿ ਢੇਰੀ
