Connect with us

National

30 ਕਰੋੜ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

Published

on

 

ਗੁਹਾਟੀ, 2 ਸਤੰਬਰ (ਸ.ਬ.) ਆਸਾਮ ਦੇ ਕਛਾਰ ਜ਼ਿਲ੍ਹੇ ਵਿੱਚ 30 ਕਰੋੜ ਰੁਪਏ ਦੀ ਕੀਮਤ ਦੀਆਂ ਨਸ਼ੀਲੀਆਂ ਯਾਬਾ ਗੋਲੀਆਂ ਜ਼ਬਤ ਕੀਤੀਆਂ ਗਈਆਂ ਅਤੇ ਤਿੰਨ ਤਸਕਰ ਵੀ ਗ੍ਰਿਫ਼ਤਾਰ ਕੀਤੇ ਗਏ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਕਰੀਮਗੰਜ ਪੁਲੀਸ ਸੁਪਰਡੈਂਟ ਪਾਰਥ ਪ੍ਰੋਤਿਮ ਦਾਸ ਨੇ ਦੱਸਿਆ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਸੰਬੰਧ ਵਿੱਚ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਨੇ ਬੀਤੀ ਰਾਤ ਬਦਰਪੁਰ ਥਾਣਾ ਖੇਤਰ ਦੇ ਜਲਾਪੁਰ ਇਲਾਕੇ ਵਿੱਚ ਮੁਹਿੰਮ ਚਲਾਈ।

ਉਨ੍ਹਾਂ ਕਿਹਾ ਕਿ ਇਕ ਵਾਹਨ ਨੂੰ ਰੋਕਿਆ ਗਿਆ ਅਤੇ ਵਾਹਨ ਵਿੱਚ ਬਣੀ ਇਕ ਗੁਪਤ ਜਗ੍ਹਾ ਤੋਂ ਯਾਬਾ ਦੀਆਂ ਇਕ ਲੱਖ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਨ੍ਹਾਂ ਨੂੰ ਮਿਜ਼ੋਰਮ ਲਿਜਾਇਆ ਜਾ ਰਿਹਾ ਸੀ। ਦਾਸ ਨੇ ਦੱਸਿਆ ਕਿ ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਕਛਾਰ ਦੇ ਕੋਟਿਗੋਰਾਹ ਪੁਲੀਸ ਥਾਣਾ ਖੇਤਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥ ਦੀ ਕੀਮਤ ਲਗਭਗ 30 ਕਰੋੜ ਰੁਪਏ ਦੱਸੀ ਗਈ ਹੈ।

ਮੁੱਖ ਮੰਤਰੀ ਹਿਮੰਤ ਵਿਸ਼ਵ ਸ਼ਰਮਾ ਨੇ ਸੋਸ਼ਲ ਮੀਡੀਆ ਮੰਚ ਐਕਸ ਤੇ ਇਕ ਪੋਸਟ ਵਿੱਚ ਰਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਸਾਮ ਪੁਲੀਸ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।

Continue Reading

National

ਬੁਲਡੋਜ਼ਰ ਐਕਸ਼ਨ ਤੇ ਸੁਪਰੀਮ ਕੋਰਟ ਸਖ਼ਤ, ਬਿਨਾਂ ਸੁਣਵਾਈ ਜਾਇਦਾਦ ਢਾਹੁਣ ਨੂੰ ਦੱਸਿਆ ਗੈਰਸੰਵਿਧਾਨਕ

Published

on

By

 

 

ਜਾਇਦਾਦਾਂ ਢਾਹੁਣ ਦੇ ਮਾਮਲੇ ਵਿੱਚ ਪੂਰੇ ਦੇਸ਼ ਲਈ ਦਿਸ਼ਾ-ਨਿਰਦੇਸ਼ ਜਾਰੀ

ਨਵੀਂ ਦਿੱਲੀ, 13 ਨਵੰਬਰ (ਸ.ਬ.) ਸੁਪਰੀਮ ਕੋਰਟ ਨੇ ਬੁਲਡੋਜ਼ਰ ਨਿਆਂ ਉੱਤੇ ਸਖ਼ਤ ਪ੍ਰਤੀਕਿਰਿਆ ਦਿੰਦਿਆਂ ਜਾਇਦਾਦਾਂ ਢਾਹੁਣ ਬਾਰੇ ਪੂਰੇ ਦੇਸ਼ ਵਿਚ ਲਾਗੂ ਹੋਣ ਵਾਲੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਸਰਬਉੱਚ ਕੋਰਟ ਨੇ ਕਿਹਾ ਕਿ ਕਾਰਜਪਾਲਿਕਾ ਦੇ ਅਧਿਕਾਰੀ ਜੱਜ ਨਹੀਂ ਬਣ ਸਕਦੇ, ਮੁੁਲਜ਼ਮ ਨੂੰ ਦੋਸ਼ੀ ਕਰਾਰ ਨਹੀਂ ਦੇ ਸਕਦੇ ਤੇ ਉਸ ਦਾ ਘਰ ਨਹੀਂ ਢਾਹ ਸਕਦੇ। ਜਸਟਿਸ ਬੀਆਰ ਗਵਈ ਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਲੋਕਾਂ ਦੇ ਘਰ ਸਿਰਫ਼ ਇਸ ਲਈ ਢਾਹ ਦਿੱਤੇ ਜਾਣ ਕਿ ਉਹ ਮੁਲਜ਼ਮ ਜਾਂ ਦੋਸ਼ੀ ਹਨ, ਤਾਂ ਇਹ ਪੂਰੀ ਤਰ੍ਹਾਂ ਗੈਰਸੰਵਿਧਾਨਕ ਹੋਵੇਗਾ। ਜਸਟਿਸ ਗਵਈ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਔਰਤਾਂ ਤੇ ਬੱਚੇ ਰਾਤ ਭਰ ਸੜਕਾਂ ਤੇ ਰਹਿਣ, ਇਹ ਕੋਈ ਚੰਗੀ ਗੱਲ ਨਹੀਂ ਹੈ। ਬੈਂਚ ਨੇ ਹੁਕਮ ਦਿੱਤਾ ਕਿ ਕਾਰਨ ਦੱਸੋ ਨੋਟਿਸ ਦਿੱਤੇ ਬਗੈਰ ਕਿਸੇ ਤਰ੍ਹਾਂ ਦੀ ਭੰਨਤੋੜ ਨਾ ਕੀਤੀ ਜਾਵੇ ਤੇ ਨੋਟਿਸ ਜਾਰੀ ਕੀਤੇ ਜਾਣ ਦੇ 15 ਦਿਨਾਂ ਅੰਦਰ ਵੀ ਕਿਸੇ ਤਰ੍ਹਾਂ ਦੀ ਭੰਨਤੋੜ ਨਾ ਕੀਤੀ ਜਾਵੇ। ਬੈਂਚ ਨੇ ਕਿਹਾ ਕਿ ਜਾਇਦਾਦ/ਸੰਪਤੀ ਢਾਹੁਣ ਦੀ ਕਾਰਵਾਈ ਦੀ ਵੀਡੀਓਗ੍ਰਾਫ਼ੀ ਕਰਵਾਈ ਜਾਵੇ। ਬੈਂਚ ਨੇ ਸਾਫ਼ ਕਰ ਦਿੱਤਾ ਕਿ ਜੇ ਕਿਸੇ ਸਰਕਾਰੀ ਜ਼ਮੀਨ ਉੱਤੇ ਗੈਰਕਾਨੂੰਨੀ ਉਸਾਰੀ ਕੀਤੀ ਹੋਵੇ ਜਾਂ ਅਦਾਲਤ ਨੇ ਇਸ ਨੂੰ ਢਾਹੁਣ ਦਾ ਹੁਕਮ ਦਿੱਤਾ ਹੋਵੇ ਤਾਂ ਉਥੇ ਇਹ ਹੁਕਮ ਲਾਗੂ ਨਹੀਂ ਹੋਣਗੇ।

ਬੈਂਚ ਨੇ ਕਿਹਾ ਕਿ ਸੰਵਿਧਾਨ ਤੇ ਫੌਜਦਾਰੀ ਕਾਨੂੰਨ ਦੇ ਦਾਇਰੇ ਵਿਚ ਮੁਲਜ਼ਮਾਂ ਤੇ ਦੋਸ਼ੀਆਂ ਨੂੰ ਕੁਝ ਅਧਿਕਾਰ ਤੇ ਸੁਰੱਖਿਆ ਪ੍ਰਾਪਤ ਹੈ। ਸੁਪਰੀਮ ਕੋਰਟ ਨੇ ਦੇਸ਼ ਵਿਚ ਜਾਇਦਾਦਾਂ ਢਾਹੁਣ ਲਈ ਦਿਸ਼ਾ-ਨਿਰਦੇਸ਼ ਤੈਅ ਕਰਨ ਨਾਲ ਸਬੰਧਤ ਅਪੀਲ ਉੱਤੇ ਇਹ ਹੁਕਮ ਜਾਰੀ ਕੀਤੇ ਹਨ।

 

 

Continue Reading

National

ਮਾਲ ਗੱਡੀ ਪਟੜੀ ਤੋਂ ਉਤਰੀ, 20 ਟਰੇਨਾਂ ਰੱਦ

Published

on

By

 

ਹੈਦਰਾਬਾਦ, 13 ਨਵੰਬਰ (ਸ.ਬ.) ਇਕ ਮਾਲ ਗੱਡੀ ਦੇ ਪਟੜੀ ਤੋਂ ਉਤਰਨ ਕਾਰਨ 20 ਯਾਤਰੀ ਟਰੇਨਾਂ ਨੂੰ ਰੱਦ ਕਰਨਾ ਪਿਆ। ਦੱਖਣੀ ਮੱਧ ਰੇਲਵੇ ਦੇ ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਤੇਲੰਗਾਨਾ ਦੇ ਪੇਡਾਪੱਲੀ ਜ਼ਿਲੇ ਦੀ ਹੈ। ਐਸਸੀਆਰ ਨੇ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ ਦੇਰ ਰਾਤ ਲੋਹੇ ਨਾਲ ਭਰੀ ਮਾਲ ਗੱਡੀ ਦੇ 11 ਡੱਬੇ ਰਾਘਵਪੁਰਮ ਅਤੇ ਰਾਮਗੁੰਡਮ ਵਿਚਕਾਰ ਪਟੜੀ ਤੋਂ ਉਤਰ ਗਏ।

ਐਸਸੀਆਰ ਜ਼ੋਨ ਵਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਮਾਲ ਗੱਡੀ ਦੇ ਪਟੜੀ ਤੋਂ ਉਤਰ ਜਾਣ ਕਾਰਨ 20 ਯਾਤਰੀ ਰੇਲਗੱਡੀਆਂ ਨੂੰ ਰੱਦ ਕਰ ਦਿੱਤਾ ਗਿਆ, ਜਿਨ੍ਹਾਂ ਵਿਚ 4 ਰੇਲਗੱਡੀਆਂ ਨੂੰ ਅੰਸ਼ਿਕ ਤੌਰ ਤੇ ਰੱਦ ਕਰ ਕੀਤਾ ਗਿਆ ਅਤੇ 10 ਦੇ ਰੂਟ ਬਦਲੇ ਗਏ। ਇਸ ਤੋਂ ਇਲਾਵਾ ਦੋ ਟਰੇਨਾਂ ਦਾ ਸਮਾਂ ਬਦਲਿਆ ਗਿਆ ਅਤੇ ਤਿੰਨ ਨੂੰ ਮੰਜ਼ਿਲ ਤੇ ਪਹੁੰਚਣ ਤੋਂ ਪਹਿਲਾਂ ਹੀ ਰੋਕ ਦਿੱਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪਟੜੀਆਂ ਦੀ ਮੁਰੰਮਤ ਅਤੇ ਰੇਲ ਆਵਾਜਾਈ ਬਹਾਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

Continue Reading

National

ਜੰਮੂ-ਕਸ਼ਮੀਰ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇ

Published

on

By

 

ਸ਼੍ਰੀਨਗਰ, 13 ਨਵੰਬਰ (ਸ.ਬ.) ਜੰਮੂ-ਕਸ਼ਮੀਰ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਇਸ ਦੌਰਾਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਭੂਚਾਲ ਦੀ ਤੀਬਰਤਾ 5.2 ਮਾਪੀ ਗਈ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ ਅਫਗਾਨਿਸਤਾਨ ਵਿਚ ਸੀ ਅਤੇ ਇਹ ਸਵੇਰੇ 10.43 ਵਜੇ ਦੇ ਕਰੀਬ ਮਹਿਸੂਸ ਕੀਤਾ ਗਿਆ। ਕਸ਼ਮੀਰ ਘਾਟੀ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਹ ਘਰਾਂ ਤੋਂ ਬਾਹਰ ਆ ਗਏ।

 

Continue Reading

Latest News

Trending