Mohali
ਰਾਸ਼ਟਰੀ ਸਿੱਖ ਸੰਗਤ ਦੇ ਸੰਗਠਨ ਮੰਤਰੀ ਅਵਿਨਾਸ਼ ਜੈਸਵਾਲ ਦਾ ਸਨਮਾਨ ਸਮਾਗਮ ਆਯੋਜਿਤ
ਐਸ ਏ ਐਸ ਨਗਰ, 12 ਨਵੰਬਰ (ਸ.ਬ.) ਅਦਾਰਾ ਸੰਗਤ ਉਦਘੋਸ਼ ਵਲੋਂ ਰਾਸ਼ਟਰੀ ਸਿਖ ਸੰਗਤ ਦੇ ਸੰਗਠਨ ਮੰਤਰੀ ਅਵਿਨਾਸ਼ ਜੈਸਵਾਲ ਦਾ ਸਨਮਾਨ ਸਮਾਗਮ ਆਯੋਜਿਤ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸਾਬਕਾ ਕੌਂਸਲਰ ਅਤੇ ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਦੇ ਪ੍ਰਧਾਨ ਸ੍ਰੀ ਬੌਬੀ ਕੰਬੋਜ ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਭਵਨ ਵਿਖੇ ਆਯੋਜਿਤ ਇਸ ਸਮਾਗਮ ਦੌਰਾਨ ਵੱਖ ਵੱਖ ਬੁਲਾਰਿਆਂ ਵਲੋਂ ਸ੍ਰੀ ਅਵਿਨਾਸ਼ ਜੈਸਵਾਲ ਨਾਲ ਕੀਤੇ ਕੰਮ ਬਾਰੇ ਤਜਰਬੇ ਸਾਂਝੇ ਕੀਤੇ ਗਏ।
ਇਸ ਮੌਕੇ ਭਾਰਤੀ ਜਨਤਾ ਪਾਰਟੀ ਅਤੇ ਆਰ ਐਸ ਐਸ ਦੇ ਸੀਨੀਅਰ ਆਗੂਆਂ ਵਲੋਂ ਸ਼ਮੂਲੀਅਤ ਕੀਤੀ ਗਈ। ਸਮਾਗਮ ਦਾ ਆਰੰਭ ਕਰਦਿਆਂ ਸੁਆਮੀ ਰਾਮੇਸ਼ਵਰਾਨੰਦ ਪੁਸ਼ਕਰ ਵਾਲਿਆਂ ਨੇ ਸ੍ਰੀ ਜੈਸਵਾਲ ਦੇ ਜੀਵਨ ਤੇ ਉਹਨਾਂ ਦੇ ਸੰਗਠਨ ਪੂਰਤੀ ਕੰਮਾਂ ਬਾਰੇ ਜਾਣਕਾਰੀ ਦਿੱਤੀ। ਉਹਨਾਂ ਦਸਿਆ ਅੱਜ ਦੇ ਦਿਨ ਜੇਸਵਾਲ ਜੀ ਨੇ ਸੰਘ ਪਰਵੇਸ਼ ਕੀਤਾ ਸੀ ਤੇ ਉਸ ਸਮੇਂ ਤੋਂ ਅੱਜ ਤੱਕ ਸੰਘ ਨੂੰ ਸਮਰਪਿਤ ਹਨ।
ਇਸ ਮੌਕੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸਿੱਧੂ, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਪੰਜਾਬ ਦੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ, ਸਾਬਕਾ ਐਮ ਪੀ ਅਵਿਨਾਸ਼ ਰਾਏ ਖੰਨਾ, ਕੁਲਦੀਪ ਚੰਦ ਅਗਨੀਹੋਤਰੀ, ਹਰਜੀਤ ਸਿੰਘ ਗਰੇਵਾਲ, ਖੁਸ਼ਵੰਤ ਰਾਏ ਗੀਗਾ, ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ, ਸੁਖਦੇਵ ਸਿੰਘ ਨਾਮਧਾਰੀ, ਬ੍ਰਿਜ ਲਾਲ ਰਿਣਵਾ ਅਤੇ ਹੋਰਨਾਂ ਆਗੂਆਂ ਵਲੋਂ ਸ੍ਰੀ ਜੈਸਵਾਲ ਦੇ ਨਾਲ ਸੰਘ ਵਿੱਚ ਕੀਤੇ ਕੰਮ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਇਸ ਮੌਕੇ ਅਵਿਨਾਸ਼ ਜੇਸਵਾਲ ਅਤੇ ਦੌਲਤ ਰਾਮ ਕੰਬੋਜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਇਸ ਮੌਕੇ ਬੀ ਐਸ ਵਾਲਿਆ, ਨੋਨਿਹਾਲ ਸੋਢੀ, ਅਸ਼ੋਕ ਝਾਅ, ਅਰੂਣ ਸ਼ਰਮਾ, ਹਰਦੀਪ ਸਰਾੳ, ਬੌਬੀ ਕੰਬੋਜ, ਸ਼ਲਿੰਦਰ ਆਨੰਦ, ਸੁੰਦਰ ਲਾਲ ਅਗਰਵਾਲ, ਨਰਿੰਦਰ ਰਾਣਾ, ਪਵਨ ਮਨੋਚਾ, ਅਭਿਨਵ ਸ਼ਰਮਾ, ਹਰਮੀਤ ਕੰਬੋਜ ਪੰਮਾ, ਅਨੀਸ਼ ਕੁਮਾਰ, ਜਸ਼ਨ ਕੰਬੋਜ, ਯੋਗੇਸ਼, ਡਿੰਪਲ ਕੰਬੋਜ, ਵਿਕੀ, ਯਸ਼, ਗਗਨ, ਨੀਰਜ, ਸਿਮਰਪਾਲ ਸਿੰਘ ਵੀ ਮੌਜੂਦ ਸਨ।
Mohali
ਪਿੰਡ ਕੁੰਭੜਾ ਵਿੱਚ ਲੜਾਈ ਦੌਰਾਨ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਇਨਸਾਫ ਲਈ ਏਅਰਪੋਰਟ ਰੋਡ ਤੇ ਲਾਇਆ ਧਰਨਾ
ਲੜਾਈ ਦੌਰਾਨ ਗੰਭੀਰ ਜਖਮੀ ਹੋਇਆ ਦੂਜਾ ਨੌਜਵਾਨ ਲੜ ਰਿਹਾ ਹੈ ਜਿੰਦਗੀ ਦੀ ਜੰਗ
ਐਸ ਏ ਐਸ ਨਗਰ, 14 ਨਵੰਬਰ (ਜਸਬੀਰ ਸਿੰਘ ਜੱਸੀ) ਬੁੱਧਵਾਰ ਰਾਤ ਨੂੰ ਪਿੰਡ ਕੁੰਭੜਾ ਵਿੱਚ ਮਾਮੂਲੀ ਤਕਰਾਰ ਤੋਂ ਬਾਅਦ ਹੋਈ ਖੂਨੀ ਝੜਪ ਦੌਰਾਨ ਇੱਕ ਨੌਜਵਾਨ ਦੇ ਕਤਲ ਅਤੇ ਇੱਕ ਦੇ ਗੰਭੀਰ ਜਖਮੀ ਹੋਣ ਦੇ ਮਾਮਲੇ ਵਿੱਚ ਮ੍ਰਿਤਕ ਨੌਜਵਾਨ ਦਮਨਪ੍ਰੀਤ ਸਿੰਘ (17 ਸਾਲ) ਦੇ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਏਅਰਪੋਰਟ ਰੋਡ ਤੇ ਦਮਨਪ੍ਰੀਤ ਸਿੰਘ ਦੀ ਲਾਸ਼ ਸੜਕ ਤੇ ਰੱਖ ਕੇ ਮੁਲਜਮਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਧਰਨਾ ਲਗਾ ਦਿੱਤਾ ਜਿਹੜਾ ਖਬਰ ਲਿਖੇ ਜਾਣ ਤਕ ਜਾਰੀ ਸੀ। ਇਸ ਮਾਮਲੇ ਵਿੱਚ ਦੂਜੇ ਜਖਮੀ ਦਿਲਪ੍ਰੀਤ (16) ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਸੈਕਟਰ 68 ਵਿਚਲੇ ਇਕ ਨਿਜੀ ਹਸਪਤਾਲ ਵਿੱਚ ਵੈਂਟੀਲੇਟਰ ਤੇ ਜਿੰਦਗੀ ਦੀ ਜੰਗ ਲੜ ਰਿਹਾ ਹੈ। ਪਿੰਡ ਕੁੰਭੜਾ ਵਿਖੇ ਹੋਈ ਇਸ ਖੂਨੀ ਝੜਪ ਦੀ ਸੀ.ਸੀ.ਟੀ.ਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਮੁਲਜਮਾਂ ਵਲੋਂ ਦੋਵਾਂ ਨੌਜਵਾਨਾਂ ਨਾਲ ਬੁਰੀ ਤਰ੍ਹਾਂ ਨਾਲ ਕੀਤੀ ਗਈ ਕੁੱਟਮਾਰ ਦਿਖਾਈ ਦੇ ਰਹੀ ਹੈ।
ਇਸ ਧਰਨੇ ਵਿੱਚ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਕਾਂਗਰਸ ਪਾਰਟੀ ਤੋਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੀ ਸ਼ਾਮਲ ਹੋਏ ਅਤੇ ਉਨ੍ਹਾਂ ਇਸ ਕਤਲ ਦੀ ਨਿੰਦਾ ਕਰਦਿਆਂ ਇਸ ਕਤਲ ਵਿੱਚ ਸ਼ਾਮਲ ਵਿਅਕਤੀਆਂ ਦੀ ਜਲਦ ਗ੍ਰਿਫਤਾਰੀ ਦੀ ਮੰਗ ਕੀਤੀ।
ਧਰਨੇ ਦੀ ਸੂਚਨਾ ਮਿਲਦੇ ਸਾਰ ਹੀ ਐਸ. ਪੀ. ਸਿਟੀ ਹਰਵੀਰ ਸਿੰਘ ਅਟਵਾਰ ਅਤੇ ਡੀ. ਐਸ. ਪੀ ਹਰਸਿਮਰਨ ਸਿੰਘ ਬੱਲ ਪੁਲੀਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਧਰਨਾਕਾਰੀਆਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ, ਪ੍ਰੰਤੂ ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਪਿੰਡ ਵਾਸੀ ਮੁਲਜਮਾਂ ਦੀ ਗ੍ਰਿਫਤਾਰੀ ਤੱਕ ਧਰਨਾ ਲਾਉਣ ਲਈ ਅੜੇ ਰਹੇ।
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਕੁੰਭੜਾ ਦਾ ਰਹਿਣ ਵਾਲਾ ਦਮਨਪ੍ਰੀਤ ਸਿੰਘ ਆਪਣੇ ਦੋਸਤ ਦਿਲਪ੍ਰੀਤ ਸਿੰਘ ਨਾਲ ਪਿੰਡ ਵਿੱਚ ਬੈਠਾ ਸੀ। ਇਸ ਦੌਰਾਨ ਇਕ ਪ੍ਰਵਾਸੀ ਨੌਜਵਾਨ ਮੋਟਰ ਸਾਈਕਲ ਤੇ ਆਇਆ ਅਤੇ ਅਚਾਨਕ ਉਸ ਦੀ ਮੋਟਰ ਸਾਈਕਲ ਦੋਵਾਂ ਨਾਲ ਟਕਰਾ ਗਈ। ਦੋਨਾਂ ਦੋਸਤਾਂ ਵਲੋਂ ਉਕਤ ਨੌਜਵਾਨ ਨੂੰ ਮੋਟਰਸਾਈਕਲ ਹੌਲੀ ਹੌਲੀ ਚਲਾਉਣ ਲਈ ਕਿਹਾ ਗਿਆ ਅਤੇ ਕੁਝ ਦੇਰ ਵਿਚ ਹੀ ਬਹਿਸ ਸ਼ੁਰੂ ਹੋ ਗਈ।
ਤਕਰਾਰ ਤੋਂ ਬਾਅਦ ਉਕਤ ਮੋਟਰਸਾਈਕਲ ਚਾਲਕ ਨੌਜਵਾਨ ਉਥੋਂ ਚਲਾ ਗਿਆ ਅਤੇ ਦੋਵੇਂ ਦੋਸਤ ਉਥੇ ਹੀ ਬੈਠੇ ਰਹੇ। ਕੁਝ ਸਮੇਂ ਬਾਅਦ ਮੋਟਰਸਾਈਕਲ ਚਾਲਕ ਆਪਣੇ ਨਾਲ ਕੁੱਝ ਹੋਰ ਨੌਜਵਾਨਾਂ ਨੂੰ ਨਾਲ ਲੈ ਕੇ ਆਇਆ ਅਤੇ ਦੋਵਾਂ ਦੋਸਤਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।
ਹਮਲੇ ਵਿਚ ਦਮਨਪ੍ਰੀਤ ਸਿੰਘ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ਤੋਂ ਇਲਾਵਾ ਉਸ ਦੇ ਦੋਸਤ ਦਿਲਪ੍ਰੀਤ ਸਿੰਘ ਦੇ ਵੀ ਗੰਭੀਰ ਸੱਟਾਂ ਲੱਗੀਆਂ ਹਨ। ਹਮਲਾ ਕਰਨ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮੌਕੇ ਤੇ ਮੌਜੂਦ ਲੋਕਾਂ ਨੇ ਜਖਮੀਆਂ ਦੇ ਘਰ ਸੂਚਨਾ ਦਿੱਤੀ। ਜ਼ਖਮੀਆਂ ਨੂੰ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਦਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਅਤੇ ਉਸ ਦੇ ਦੋਸਤ ਦਿਲਪ੍ਰੀਤ ਸਿੰਘ ਦਾ ਇਲਾਜ ਚਲ ਰਿਹਾ ਹੈ।
ਇਸ ਸਬੰਧੀ ਜਿਲਾ ਪੁਲੀਸ ਮੁਖੀ ਦੀਪਕ ਪਾਰਿਕ ਨੇ ਦਸਿਆ ਕਿ ਪੁਲੀਸ ਵਲੋਂ ਇਸ ਮਾਮਲੇ ਵਿੱਚ ਮੁਲਜਮ ਆਕਾਸ਼ ਕੁਮਾਰ ਅਤੇ ਉਸਦੇ 5 ਨਾਮਾਲੂਮ ਸਾਥੀਆਂ ਦੇ ਖਿਲਾਫ ਬੀ ਐਨ ਐਸ ਦੀ ਧਾਰਾ 103(2), 109(1), 126 (2), 190, 191 (2) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਨਾਮਜ਼ਦ ਮੁਲਜਮਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।
ਮੁਹਾਲੀ ਵਿੱਚ ਸਪੈਸ਼ਲ ਫੋਰਸ ਲਗਾਉਣ ਡੀ ਜੀ ਪੀ : ਕੁਲਜੀਤ ਬੇਦੀ
ਐਸ ਏ ਐਸ ਨਗਰ, 14 ਨਵੰਬਰ (ਸ.ਬ.) ਪਿੰਡ ਕੁੰਬੜਾ ਵਿੱਚ ਕੁਝ ਪ੍ਰਵਾਸੀਆਂ ਵੱਲੋਂ ਇੱਕ ਨੌਜਵਾਨ ਦੇ ਕਤਲ ਤੇ ਇੱਕ ਨੂੰ ਗੰਭੀਰ ਜ਼ਖਮੀ ਕਰਨ ਦੀ ਘਟਨਾ ਬਾਰੇ ਮੁਹਾਲੀ ਨਗਰ ਨਿਗਮ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਮੁਹਾਲੀ ਵਿੱਚ ਅਮਨ ਕਾਨੂੰਨ ਦੀ ਹਾਲਤ ਬਦ ਤੋਂ ਬਦਤਰ ਹੋ ਚੁੱਕੀ ਹੈ ਅਤੇ ਇਸ ਸੰਬੰਧੀ ਡੀ ਜੀ ਪੀ ਵਲੋਂ ਮੁਹਾਲੀ ਵਿੱਚ ਸਪੈਸ਼ਲ ਫੋਰਸ ਤਾਇਨਾਤ ਕਰਨੀ ਚਾਹੀਦੀ ਹੈ ਤਾਂ ਜੋ ਅਮਨ ਕਾਨੂੰਨ ਦੀ ਵਿਗੜਦੀ ਜਾ ਰਹੀ ਸਥਿਤੀ ਨੂੰ ਠੱਲ ਪਾਈ ਜਾ ਸਕੇ।
ਚੋਣ ਪ੍ਰਚਾਰ ਲਈ ਚੱਬੇਵਾਲ ਗਏ ਸz. ਬੇਦੀ ਨੇ ਕਿਹਾ ਕਿ ਉਹ ਬਾਹਰ ਹੋਣ ਕਾਰਨ ਧਰਨੇ ਵਿੱਚ ਸ਼ਾਮਿਲ ਨਹੀਂ ਹੋ ਪਏ ਅਤੇ ਵਾਪਸ ਆ ਕੇ ਪਰਿਵਾਰ ਦੇ ਨਾਲ ਸੰਘਰਸ਼ ਵਿੱਚ ਸ਼ਾਮਿਲ ਹੋਣਗੇ।
ਉਹਨਾਂ ਕਿਹਾ ਕਿ ਮੁਹਾਲੀ ਵਿੱਚ ਵੈਸੇ ਹੀ ਪੁਲੀਸ ਦੀ ਨਫਰੀ ਬਹੁਤ ਘੱਟ ਅਤੇ ਇਸ ਸਬੰਧੀ ਉਹ ਪਹਿਲਾਂ ਹੀ ਡੀਜੀਪੀ ਨੂੰ ਪੱਤਰ ਲਿਖ ਚੁੱਕੇ ਹਨ ਪਰ ਇਸ ਸਬੰਧੀ ਕੋਈ ਕਦਮ ਨਾ ਚੁੱਕੇ ਜਾਣ ਕਾਰਨ ਮੁਹਾਲੀ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਖਰਾਬ ਹੋ ਰਹੀ ਹੈ।
ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿੱਚ ਫੌਰੀ ਤੌਰ ਤੇ ਕਾਰਵਾਈ ਨਾ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਨਾ ਸਿਰਫ ਮੁਹਾਲੀ ਸਗੋਂ ਪੂਰੇ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
ਮੁਹਾਲੀ ਸਮੇਤ ਪੂਰੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ : ਪਰਵਿੰਦਰ ਸਿੰਘ ਸੋਹਾਣਾ
ਪਿੰਡ ਕੁੰਭੜਾ ਵਿੱਚ ਹੋਏ ਪੰਜਾਬੀ ਨੌਜਵਾਨ ਦੇ ਕਤਲ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਤੋਂ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਇਹ ਕਤਲ ਬਹੁਤ ਹੀ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਪੁਲੀਸ ਪ੍ਰਸਾਸ਼ਨ ਵਲੋਂ ਮੁਲਜਮਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਮੁਹਾਲੀ ਵਿੱਚ ਰਹਿ ਰਹੇ ਪ੍ਰਵਾਸੀ ਵਿਅਕਤੀਆਂ ਦੇ ਪਿਛੋਕੜ ਦੀ ਜਾਂਚ ਜਰੂਰ ਕਰਨੀ ਚਾਹੀਦੀ ਹੈ ਤਾਂ ਜੋ ਅਪਰਾਧਿਕ ਵਿਅਕਤੀਆਂ ਦੀ ਪਛਾਣ ਹੋ ਸਕੇ ਅਤੇ ਅਜਿਹੀਆਂ ਵਾਰਦਾਤਾਂ ਨੂੰ ਠੱਲ ਪੈ ਸਕੇ।
ਉਨ੍ਹਾਂ ਕਿਹਾ ਕਿ ਇਸ ਕਤਲ ਨੂੰ ਕਈ ਘੰਟੇ ਬੀਤ ਚੁੱਕੇ ਹਨ ਅਤੇ ਪੁਲੀਸ ਪ੍ਰਸਾਸ਼ਨ ਦੇ ਹੱਥ ਹਾਲੇ ਵੀ ਖਾਲੀ ਹਨ। ਉਨਾਂ ਕਿਹਾ ਕਿ ਮੁਹਾਲੀ ਸਮੇਤ ਪੂਰੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਹੈ।
ਪੁਲੀਸ ਨੇ ਪੀ ਜੀ ਮਾਲਕ ਨੂੰ ਕੀਤਾ ਕਾਬੂ
ਇਸ ਮਾਮਲੇ ਵਿੱਚ ਪੁਲੀਸ ਵਲੋਂ ਉਸ ਪੀ ਜੀ ਮਾਲਕ ਨੂੰ ਵੀ ਕਾਬੂ ਕੀਤਾ ਹੈ ਜਿਸਦੇ ਕੋਲ ਇਹ ਨੌਜਵਾਨ ਰਹਿ ਰਹੇ ਸਨ। ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿੰਡ ਵਿੱਚ ਪੀ ਜੀ ਚਲਾਉਂਦੇ ਪ੍ਰਵੀਨ ਕੁਮਾਰ ਦੇ ਖਿਲਾਫ ਬੀ ਐਨ ਐਸ ਦੀ ਧਾਰਾ 223 ਦੇ ਤਹਿਤ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦੋਸ਼ੀਆਂ ਦੇ ਖਿਲਾਫ ਹੋਵੇ ਸਖਤ ਕਾਰਵਾਈ : ਮੇਅਰ ਜੀਤੀ ਸਿੱਧੂ
ਇਸ ਸਬੰਧੀ ਮੁਹਾਲੀ ਤੋਂ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਪਿੰਡ ਕੁੰਭੜਾ ਵਿੱਚ ਹੋਏ ਕਤਲ ਮਾਮਲੇ ਬਾਰੇ ਕਿਹਾ ਕਿ ਇਹ ਬਹੁਤ ਸੰਵੇਦਨਸ਼ੀਲ ਮਾਮਲਾ ਹੈ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਕਤਲ ਮਾਮਲੇ ਵਿੱਚ ਪਰਿਵਾਰ ਅਤੇ ਪਿੰਡ ਵਾਸੀ ਇਨਸਾਫ ਲਈ ਹਲਕਾ ਵਿਧਾਇਕ ਕੁਲਵੰਤ ਸਿੰਘ ਦੇ ਦਫਤਰ ਤੋਂ ਕੁਝ ਦੂਰੀ ਤੇ ਧਰਨੇ ਤੇ ਬੈਠੇ ਹਨ, ਪ੍ਰੰਤੂ ਹਲਕਾ ਵਿਧਾਇਕ ਨਾ ਤਾਂ ਧਰਨੇ ਵਿੱਚ ਪਹੁੰਚੇ ਅਤੇ ਨਾ ਹੀ ਉਹਨਾਂ ਨੇ ਪੀੜਿਤਾਂ ਦੀ ਸਾਰ ਲਈ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਨੂੰ ਧਰਨੇ ਵਿੱਚ ਪਹੁੰਚ ਕੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕਰਨੀ ਚਾਹੀਦੀ ਸੀ ਕਿ ਇਸ ਮਾਮਲੇ ਵਿੱਚ ਨਾਮਜ਼ਦ ਮੁਲਜਮਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ।
Mohali
ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ 10 ਏਕੜ ਜਗ੍ਹਾ ਦੇਣ ਬਾਰੇ ਜਾਖੜ ਤੇ ਬਿੱਟੂ ਆਪਣਾ ਸਟੈਂਡ ਸਪਸ਼ਟ ਕਰਨ : ਕੁਲਜੀਤ ਸਿੰਘ ਬੇਦੀ
ਭਾਜਪਾ ਤੇ ਪੰਜਾਬੀਆਂ ਦੀ ਪਿੱਠ ਵਿੱਚ ਇੱਕ ਹੋਰ ਛੁਰਾ ਮਾਰਨ ਦਾ ਇਲਜਾਮ ਲਗਾਇਆ
ਐਸ ਏ ਐਸ ਨਗਰ, 14 ਨਵੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਲਈ ਦਸ ਏਕੜ ਜਗ੍ਹਾ ਦਿੱਤੇ ਜਾਣ ਨੂੰ ਭਾਜਪਾ ਵਲੋਂ ਪੰਜਾਬ ਦੀ ਪਿੱਠ ਵਿੱਚ ਇੱਕ ਹੋਰ ਛੁਰਾ ਦੱਸਦਿਆਂ ਕਿਹਾ ਹੈ ਕਿ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਆਪਣੇ ਆਪ ਨੂੰ ਮੌਜੂਦਾ ਪੰਜਾਬ ਦਾ ਮਸੀਹਾ ਸਾਬਤ ਕਰਨ ਦਾ ਢੋਲ ਪਿੱਟਣ ਵਾਲੇ ਰਵਨੀਤ ਸਿੰਘ ਬਿੱਟੂ ਇਸ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ ਨਹੀਂ ਤਾਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇਣ।
ਇੱਥੇ ਜਾਰੀ ਬਿਅਲਾਨ ਵਿੱਚ ਉਹਨਾਂ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੇ ਪਿੰਡ ਉਜਾੜ ਕੇ ਬਣਾਇਆ ਗਿਆ ਸੀ ਤੇ ਚੰਡੀਗੜ੍ਹ ਪੰਜਾਬ ਦੀ ਹੀ ਰਾਜਧਾਨੀ ਹੈ। ਉਹਨਾਂ ਕਿਹਾ ਕਿ ਜਦੋਂ ਕੋੋਈ ਨਵਾਂ ਸੂਬਾ ਬਣਦਾ ਹੈ ਤਾਂ ਨਵੇਂ ਸੂਬੇ ਦੀ ਹਮੇਸ਼ਾ ਵੱਖਰੀ ਰਾਜਧਾਨੀ ਹੁੰਦੀ ਹੈ, ਜੋ ਕਿ ਪੰਚਕੁਲਾ, ਗੁੜਗਾਓਂ ਜਾਂ ਹਰਿਆਣਾ ਵਿੱਚ ਕਿਤੇ ਵੀ ਹੋਰ ਸ਼ਹਿਰ ਵਿੱਚ ਬਣਾਈ ਜਾ ਸਕਦੀ ਸੀ। ਉਹਨਾਂ ਕਿਹਾ ਕਿ ਭਾਜਪਾ ਨੇ ਜਾਣ ਬੁੱਝ ਕੇ ਚੰਡੀਗੜ੍ਹ ਤੋਂ ਪੰਜਾਬ ਦਾ ਦਾਅਵਾ ਕਮਜ਼ੋਰ ਕਰਨ ਲਈ ਇਹ ਕੋਝੀ ਚਾਲ ਖੇਡੀ ਹੈ।
ਉਹਨਾਂ ਕਿਹਾ ਕਿ ਇਸ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਵੱਡੀ ਕਮਜ਼ੋਰੀ ਸਾਮ੍ਹਣੇ ਆਈ ਹੈ ਕਿ ਚੰਡੀਗੜ੍ਹ ਵਿੱਚ ਹਰਿਆਣਾ ਦੀ ਵਿਧਾਨ ਸਭਾ ਲਈ ਜਗ੍ਹਾ ਦੇਣ ਦਾ ਫੈਸਲਾ ਲੈ ਲਿਆ ਗਿਆ ਅਤੇ ਪੰਜਾਬ ਸਰਕਾਰ ਵੇਖਦੀ ਰਹਿ ਗਈ। ਉਹਨਾਂ ਮੰਗ ਕੀਤੀ ਕਿ ਭਾਜਪਾ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ।
Mohali
ਟ੍ਰੈਫਿਕ ਜਾਮ ਵਾਲੀਆਂ ਥਾਵਾਂ ਤੇ ਪੋਰਟੇਬਲ ਸੋਲਰ ਟਰੈਫਿਕ ਲਾਈਟਾਂ ਦੀ ਵਰਤੋਂ ਕਰੇਗੀ ਮੁਹਾਲੀ ਪੁਲੀਸ : ਦੀਪਕ ਪਾਰੀਕ
ਐਸ ਏ ਐਸ ਨਗਰ, 14 ਨਵੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਵਲੋਂ ਟ੍ਰੈਫਿਕ ਜਾਮ ਵਾਲੇ ਸਥਾਨਾਂ ਤੇ ਆਵਾਜਾਈ ਨੂੰ ਸੌਖਾ ਬਣਾਉਣ ਲਈ ਪੋਰਟੇਬਲ ਸੋਲਰ ਟਰੈਫਿਕ ਲਾਈਟਾਂ ਦੀ ਵਰਤੋਂ ਕੀਤੀ ਜਾਵੇਗੀ। ਇਸ ਸਬੰਧੀ ਮੁਹਾਲੀ ਦੇ ਐਸ. ਐਸ. ਪੀ ਸ੍ਰੀ ਦੀਪਕ ਪਾਰੀਕ ਨੇ ਕਿਹਾ ਕਿ ਇਹ ਪ੍ਰੋਜੈਕਟ ਮਾਨਵ ਰਹਿਤ ਕ੍ਰਾਸਿੰਗਾਂ ਤੇ ਵਰਤੇ ਜਾਣ ਵਾਲੇ ਪਾਇਲਟ ਪ੍ਰੋਜੈਕਟ ਵਜੋਂ ਸ਼ੁਰੂ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਮੁਹਾਲੀ ਪੁਲੀਸ ਨੇ ਪੋਰਟੇਬਲ ਸੋਲਰ ਟਰੈਫਿਕ ਲਾਈਟਾਂ ਨੂੰ ਉਹਨਾਂ ਥਾਵਾਂ ਤੇ ਰੱਖਣ ਲਈ ਖਰੀਦਿਆ ਹੈ, ਜਿੱਥੇ ਸਥਿਰ ਟਰੈਫਿਕ ਸਿਗਨਲ ਨਹੀਂ ਹਨ ਜਾਂ ਖਰਾਬ ਹੋ ਜਾਂਦੇ ਹਨ। ਉਹਨਾਂ ਕਿਹਾ ਕਿ ਇਸ ਟਰੈਫਿਕ ਸਿਗਨਲ ਨੂੰ ਕਿਸੇ ਵੀ ਸਮੇਂ, ਕਿਸੇ ਵੀ ਥਾਂ ਤੇ (ਜਿੱਥੇ ਵੀ ਲੋੜ ਹੋਵੇ) ਸ਼ਿਫਟ ਕੀਤਾ ਜਾ ਸਕਦਾ ਹੈ ਅਤੇ ਪਾਇਲਟ ਪ੍ਰੋਜੈਕਟ ਦੇ ਅਧਾਰ ਤੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਨੂੰ ਅਜਿਹੇ ਪੁਆਇੰਟਾਂ ਦਾ ਪਤਾ ਲਗਾਉਣ ਅਤੇ ਪ੍ਰੋਜੈਕਟ ਨੂੰ ਚਲਾਉਣ ਦੀ ਡਿਊਟੀ ਸੌਂਪੀ ਗਈ ਹੈ।
ਡੀ. ਐਸ. ਪੀ ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਇਨ੍ਹਾਂ ਪੋਰਟੇਬਲ ਯੂਨਿਟਾਂ ਵਿਚ ਬੈਟਰੀ ਸਿਸਟਮ ਅਤੇ ਕੰਟਰੋਲ ਮਕੈਨਿਜ਼ਮ ਲਈ ਵੈਦਰਪਰੂਫ ਹਾਊਸਿੰਗ ਦੀ ਵਿਸ਼ੇਸ਼ਤਾ ਹੈ। ਉਹਨਾਂ ਕਿਹਾ ਕਿ ਹਰੇਕ ਯੂਨਿਟ ਵਿੱਚ ਲਾਲ, ਪੀਲਾ ਅਤੇ ਹਰੇ ਸਿਗਨਲ ਹਨ ਜੋ ਚਾਰੇ ਦਿਸ਼ਾਵਾਂ ਤੋਂ ਦਿਖਾਈ ਦਿੰਦੇ ਹਨ ਅਤੇ ਇਹਨਾਂ ਵਿੰਚ ਟਾਈਮਰ ਵੀ ਫਿਟ ਹਨ।
-
Mohali2 months ago
ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਣ ਤੇ ਫੋਰਟਿਸ ਹਸਪਤਾਲ ਵਿੱਚ ਕਰਵਾਇਆ ਭਰਤੀ
-
International2 months ago
ਕੈਨੇਡਾ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜ-ਛਾੜ
-
International1 month ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Mohali2 months ago
ਭਗਤ ਪੂਰਨ ਸਿੰਘ ਸੁਸਾਇਟੀ ਵੱਲੋਂ 28 ਸਤੰਬਰ ਨੂੰ ਮਨਾਇਆ ਜਾਵੇਗਾ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ
-
Mohali2 months ago
ਐਮ ਪੀ ਸੀ ਏ ਦਾ ਵਫਦ ਨਵ ਨਿਯੁਕਤ ਅਸਟੇਟ ਅਫਸਰਾਂ ਨੂੰ ਮਿਲਿਆ
-
Editorial2 months ago
ਮੁਹਾਲੀ ਸ਼ਹਿਰ ਅਤੇ ਜਿਲ੍ਹੇ ਨੂੰ ਮੁਕੰਮਲ ਤੌਰ ਤੇ ਤੰਬਾਕੂ ਦੇ ਧੂਏਂ ਤੋਂ ਮੁੁਕਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਏ ਪ੍ਰਸ਼ਾਸ਼ਨ
-
International1 month ago
ਡੈਨਮਾਰਕ ਵਿੱਚ ਇਜ਼ਰਾਈਲੀ ਦੂਤਾਵਾਸ ਨੇੜੇ ਦੋ ਧਮਾਕੇ, ਭਾਰੀ ਪੁਲੀਸ ਬਲ ਤਾਇਨਾਤ
-
International1 month ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ