Connect with us

Mohali

ਪਿੰਡ ਕੁੰਭੜੇ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਵਾਰਦਾਤ ਵਿੱਚ ਸ਼ਾਮਲ ਗੌਰਵ ਕਾਬੂ, 2 ਹੋਰ ਮੁਲਜਮਾਂ ਦੇ ਨੇੜੇ ਪਹੁੰਚੀ ਪੁਲੀਸ

Published

on

 

 

ਐਸ.ਐਸ.ਪੀ ਅਤੇ ਵਿਧਾਇਕ ਨੇ ਮੌਕੇ ਤੇ ਪਹੁੰਚ ਕੇ ਧਰਨਾ ਖਤਮ ਕਰਨ ਦੀ ਕੀਤੀ ਅਪੀਲ

ਐਸ.ਏ.ਐਸ.ਨਗਰ, 15 ਨਵੰਬਰ (ਜਸਬੀਰ ਸਿੰਘ ਜੱਸੀ) ਪਿੰਡ ਕੁੰਭੜਾ ਵਿੱਚ ਹੋਏ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਵਾਰਦਾਤ ਵਿੱਚ ਸ਼ਾਮਲ ਗੌਰਵ ਨਾਂ ਦੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਨਾਮਜ਼ਦ ਬਾਕੀ ਮੁਲਜਮਾਂ ਵਿੱਚੋਂ ਅਮਨ ਅਤੇ ਅਕਾਸ਼ ਦੇ ਟਿਕਾਣੇ ਦਾ ਪਤਾ ਲੱਗ ਗਿਆ ਹੈ ਅਤੇ ਉਹਨਾਂ ਨੂੰ ਕਾਬੂ ਕਰਨ ਲਈ ਪੁਲੀਸ ਪਾਰਟੀਆਂ ਰਵਾਨਾ ਹੋ ਗਈਆਂ ਹਨ। ਗੌਰਵ ਦੀ ਗ੍ਰਿਫਤਾਰੀ ਦੀ ਪੁਸ਼ਟੀ ਕਰਦਿਆਂ ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਨੇ ਦਸਿਆ ਕਿ ਜਲਦ ਬਾਕੀ ਮੁਲਜਮ ਵੀ ਗ੍ਰਿਫਤਾਰ ਕਰ ਲਏ ਜਾਣਗੇ।

ਉਧਰ ਪਰਿਵਾਰ ਅਤੇ ਇਲਾਕਾ ਵਾਸੀਆਂ ਵਲੋਂ ਦਮਨਪ੍ਰੀਤ ਸਿੰਘ ਦੀ ਲਾਸ਼ ਰੱਖ ਕੇ ਲਗਾਇਆ ਗਿਆ ਧਰਨਾ ਅਜੇ ਵੀ ਜਾਰੀ ਹੈ। ਦੂਜੇ ਜਖਮੀ ਦਿਲਪ੍ਰੀਤ (16) ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅੱਜ ਹਲਕਾ ਵਿਧਾਇਕ ਕੁਲਵੰਤ ਸਿੰਘ ਅਤੇ ਐਸ.ਐਸ.ਪੀ ਮੁਹਾਲੀ ਦੀਪਕ ਪਾਰਿਕ ਧਰਨੇ ਵਾਲੀ ਜਗਾ ਤੇ ਪਹੁੰਚੇ ਅਤੇ ਪਰਿਵਾਰ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਮੁਲਜਮਾਂ ਨੂੰ ਜਲਦ ਗ੍ਰਿਫਤਾਰ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਧਰਨਾ ਸਮਾਪਤ ਕਰਕੇ ਲਾਸ਼ ਦਾ ਸੰਸਕਾਰ ਕਰਨ। ਉਨ੍ਹਾਂ ਪਰਿਵਾਰ ਨਾਲ ਹਮਦਰਦੀ ਜਤਾਉਂਦਿਆ ਕਿਹਾ ਕਿ ਪੁਲੀਸ ਦੀਆਂ ਕਈ ਟੀਮਾਂ ਬਣਾਈਆਂ ਗਈਆਂ ਹਨ, ਜੋ ਮੁਲਜਮਾਂ ਦੀ ਭਾਲ ਕਰ ਰਹੀਆਂ ਹਨ।

ਇਸ ਦੌਰਾਨ ਧਰਨਾ ਰਾਜਨੀਤਕ ਰੰਗਤ ਲੈਂਦਾ ਜਾ ਰਿਹਾ ਹੈ। ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਇਸ ਧਰਨੇ ਵਿੱਚ ਪਹੁੰਚ ਰਹੇ ਹਨ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਧਰਨੇ ਵਿੱਚ ਪਹੁੰਚੇ ਅਤੇ ਉਨ੍ਹਾਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪੁਲੀਸ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਜਲਦ ਮੁਲਜਮਾਂ ਨੂੰ ਕਾਬੂ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਦੁਆਇਆ ਜਾਵੇ। ਉਹਨਾਂ ਜਿਲਾ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰ ਨੂੰ ਮੁਆਵਜਾ ਦਿਤਾ ਜਾਵੇ ਅਤੇ ਜਖਮੀ ਨੌਜਵਾਨ ਦਾ ਇਲਾਜ ਸਰਕਾਰੀ ਖਰਚੇ ਤੇ ਕਰਵਾਇਆ ਜਾਵੇ।

ਇਸ ਧਰਨੇ ਵਿਚ ਅੱਜ ਸਮਾਜਸੇਵੀ ਲੱਖਾ ਸਿਧਾਣਾ ਵੀ ਪਹੁੰਚੇ ਅਤੇ ਉਨ੍ਹਾਂ ਪੀੜਤ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਕਿਹਾ ਕਿ ਪੁਲੀਸ ਨੂੰ ਜਲਦ ਮੁਲਜਮਾਂ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਲੀਡਰਸ਼ਿਪ ਪ੍ਰਵਾਸੀਆਂ ਦੀਆਂ ਵੋਟਾਂ ਲੈਣ ਲਈ ਪੰਜਾਬੀਆਂ ਨੂੰ ਭੁਲਦੀ ਨਜਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਪਰਵਾਸੀਆਂ ਦੇ ਵਿਰੋਧੀ ਨਹੀਂ ਹਨ, ਪ੍ਰੰਤੂ ਪੰਜਾਬ ਵਿੱਚ ਪੰਜਾਬੀਆਂ ਨੂੰ ਹੀ ਨਜਰ ਅੰਦਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਸਿੱਖ ਸੰਸਥਾਵਾਂ, ਨਿੰਹਗ ਸਿੰਘ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਅਤੇ ਪੰਜਾਬ ਨੂੰ ਪਿਆਰ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਜਲਦ ਤੋਂ ਜਲਦ ਇਸ ਧਰਨੇ ਵਿੱਚ ਪਹੁੰਚਣ ਅਤੇ ਪੰਜਾਬੀਆਂ ਦੇ ਹੱਕ ਵਿੱਚ ਖੜਨ ਦੀ ਅਪੀਲ ਕੀਤੀ।

ਇਸ ਮੌਕੇ ਧਰਨੇ ਵਿੱਚ ਬੈਠੇ ਭ੍ਰਿਸ਼ਟਾਚਾਰ ਅਤੇ ਅਤਿਆਚਾਰ ਵਿਰੋਧੀ ਫਰੰਟ ਦੇ ਪ੍ਰਧਾਨ ਸz. ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਦੋ ਦਿਨ ਬੀਤ ਜਾਣ ਦੇ ਬਾਵਜੂਦ ਪੁਲੀਸ ਪੀੜਿਤ ਪਰਿਵਾਰ ਨੂੰ ਇਨਸਾਫ ਨਹੀਂ ਦੇ ਪਾਈ ਹੈ। ਇਸ ਮੌਕੇ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਵਲੋਂ ਵਿਧਾਇਕ ਕੁਲਵੰਤ ਸਿੰਘ ਅਤੇ ਐਸ.ਐਸ.ਪੀ ਮੁਹਾਲੀ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਮ ਇਕ ਮੰਗ ਪੱਤਰ ਵੀ ਦਿੱਤਾ ਗਿਆ ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਕਤਲ ਦੇ ਦੋਸ਼ੀਆਂ ਨੁੰ ਤੁਰੰਤ ਕਾਬੂ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਸਰਕਾਰ ਵਲੋਂ ਵਿੱਤੀ ਸਹਾਇਤਾ ਦਿਤੀ ਜਾਵੇ। ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਕਿਉਂਕਿ ਪੀੜਤ ਪਰਿਵਾਰ ਗਰੀਬ ਹੈ ਅਤੇ ਦਿਹਾੜੀ ਕਰਦਾ ਹੈ।

ਪੱਤਰ ਵਿੱਚ ਮੰਗ ਕੀਤੀ ਗਈ ਹੈ ਕਿ ਕਿਰਾਏ ਜਾਂ ਪੀ.ਜੀ ਵਿੱਚ ਰਹਿੰਦੇ ਪਰਵਾਸੀਆਂ ਦੀ ਨਾ ਤਾਂ ਵੋਟ ਬਣਨੀ ਚਾਹੀਦੀ ਹੈ ਅਤੇ ਨਾ ਹੀ ਅਧਾਰ ਕਾਰਡ ਉਪਰ ਐਡਰੈਸ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਅਤੇ ਜਿਨਾਂ ਪਰਵਾਸੀਆਂ ਦੇ ਵੋਟ ਅਤੇ ਅਧਾਰ ਕਾਰਡ ਬਣੇ ਹਨ, ਉਨਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਰੱਦ ਕੀਤਾ ਜਾਵੇ।

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending