Connect with us

Mohali

ਕੁੰਭੜਾ ਵਿੱਚ ਹੋਏ ਨੌਜਵਾਨ ਦੇ ਕਤਲ ਦੇ ਮਾਮਲੇ ਵਿੱਚ ਪੁਲੀਸ ਵੱਲੋਂ ਵਾਰਦਾਤ ਵਿੱਚ ਸ਼ਾਮਲ ਇਕ ਨਾਬਾਲਗ ਸਮੇਤ 5 ਮੁਲਜਮ ਕਾਬੂ

Published

on

 

ਪਰਿਵਾਰ ਅਤੇ ਪਿੰਡ ਵਾਸੀਆਂ ਦਾ ਧਰਨਾ ਸਮਾਪਤ, ਮ੍ਰਿਤਕ ਦੇਹ ਦਾ ਅੰਤਮ ਸਸਕਾਰ ਹੋਇਆ, 2 ਮੁਲਜਮ ਹਾਲੇ ਵੀ ਫਰਾਰ

ਐਸ ਏ ਐਸ ਨਗਰ, 16 ਨਵੰਬਰ (ਜਸਬੀਰ ਸਿੰਘ ਜੱਸੀ) ਬੀਤੇ ਦਿਨ ਪਿੰਡ ਕੁੰਭੜਾ ਵਿੱਚ ਹੋਏ ਕਤਲ ਮਾਮਲੇ ਵਿੱਚ ਮੁਹਾਲੀ ਪੁਲੀਸ ਨੇ ਵਾਰਦਾਤ ਵਿੱਚ ਸ਼ਾਮਲ ਇਕ ਨਾਬਾਲਗ ਸਮੇਤ ਪੰਜ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਅਮਨ ਟਾਕ ਵਾਸੀ ਯੂ. ਪੀ. ਹਾਲ ਵਾਸੀ ਸੈਕਟਰ 52 ਚੰਡੀਗੜ੍ਹ, ਅਰੁਣ ਵਾਸੀ ਯੂ.ਪੀ. ਹਾਲ ਵਾਸੀ ਪਿੰਡ ਕੁੰਭੜਾ ਅਤੇ ਅਕਾਸ਼ ਕੁਮਾਰ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ ਵਜੋਂ ਹੋਈ ਹੈ, ਜਦੋਂ ਕਿ ਚੌਥੇ ਮੁਲਜਮ (ਜੋ ਨਾਬਾਲਿਗ ਹੈ) ਦੀ ਪਹਿਚਾਣ ਜਨਤਕ ਨਹੀਂ ਕੀਤੀ ਗਈ ਹੈ। ਪੁਲੀਸ ਨੇ ਇੱਕ ਹੋਰ ਮੁਲਜਮ ਗੌਰਵ ਨੂੰ ਬੀਤੇ ਦਿਨ ਹੀ ਗ੍ਰਿਫਤਾਰ ਕਰ ਲਿਆ ਸੀ। ਇਸ ਮਾਮਲੇ ਵਿੱਚ ਰਿਤੇਸ਼ ਅਤੇ ਅਮਿਤ ਨਾਂ ਦੇ ਨੌਜਵਾਨਾਂ ਦੀ ਵੀ ਪਛਾਣ ਹੋਈ ਹੈ, ਜੋ ਕਿ ਫਿਲਹਾਲ ਫਰਾਰ ਹਨ।

ਇਸ ਸਬੰਧੀ ਡੀ. ਆਈ. ਜੀ. ਰੂਪਨਗਰ ਰੇਂਜ ਨਿਲੰਬਰੀ ਵਿਜੇ ਜਗਦਲੇ ਨੇ ਪੱਤਰਕਾਰ ਸੰਮੇਲਨ ਦੌਰਾਨ ਦਸਿਆ ਕਿ ਨਾਬਾਲਗ ਸਮੇਤ ਫਰਾਰ ਚਾਰੇ ਮੁਲਜਮਾਂ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਇਹ ਸਾਰੇ ਮੁਲਜਮ ਵਾਰਦਾਤ ਤੋਂ ਬਾਅਦ ਆਪਣੇ ਪਰਿਵਾਰਾਂ ਸਮੇਤ ਫਰਾਰ ਹੋ ਗਏ ਸਨ।

ਉਨਾਂ ਦਸਿਆ ਕਿ ਇਹ ਮੁਲਜਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਗੌਰਵ ਦੀ ਮੱਦਦ ਨਾਲ ਪਹਿਲਾਂ ਧਨਾਸ ਗਏ ਅਤੇ ਫਿਰ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਦਿੱਲੀ ਦੀ ਟਰੇਨ ਫੜ ਕੇ ਦਿੱਲੀ ਦੇ ਤਿਲਕ ਨਗਰ ਵਿੱਚ ਮੁਲਜਮ ਅਕਾਸ਼ ਦੇ ਇਕ ਰਿਸ਼ਤੇਦਾਰ ਦੇ ਘਰ ਠਹਿਰੇ ਸਨ। ਡੀ. ਆਈ. ਜੀ ਨੇ ਦਸਿਆ ਕਿ ਇਸ ਮਾਮਲੇ ਵਿੱਚ ਪੁਲੀਸ ਦੀਆਂ ਵੱਖ ਵੱਖ ਟੀਮਾਂ ਬਣਾਈਆਂ ਗਈਆਂ ਸਨ, ਜਿਨਾਂ ਚੰਡੀਗੜ੍ਹ, ਦਿੱਲੀ ਅਤੇ ਯੂ.ਪੀ ਵਿੱਚ ਛਾਪੇਮਾਰੀ ਕਰਕੇ ਮੁਲਜਮਾਂ ਤੱਕ ਪਹੁੰਚ ਕੀਤੀ।

ਉਨਾਂ ਦਸਿਆ ਕਿ ਪੁਲੀਸ ਵਲੋਂ ਮੁਲਜਮ ਗੌਰਵ ਵਿਰੁਧ ਬਾਕੀ ਮੁਲਜਮਾਂ ਦੀ ਭਜਾਉਣ ਵਿੱਚ ਮੱਦਦ ਕਰਨ ਦੀ ਧਾਰਾ ਦਾ ਵਾਧਾ ਕੀਤਾ ਗਿਆ ਹੈ। ਉਨਾਂ ਦਸਿਆ ਕਿ ਪੁਲੀਸ ਵਲੋਂ ਉਕਤ ਮੁਲਜਮਾਂ ਦਾ ਪੁਲੀਸ ਰਿਮਾਂਡ ਹਾਸਲ ਕਰਕੇ ਉਨਾਂ ਕੋਲੋਂ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਬਰਾਮਦ ਕੀਤੇ ਜਾਣਗੇ ਅਤੇ ਬਾਕੀ ਦੇ ਫਰਾਰ ਮੁਲਜਮਾਂ ਰਿਤੇਸ਼ ਅਤੇ ਅਮਿਤ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।

ਡੀ ਆਈ ਜੀ ਨੇ ਦਸਿਆ ਕਿ ਇਸ ਮਾਮਲੇ ਵਿੱਚ ਪਰਿਵਾਰ ਵਲੋਂ ਸ਼ਿਕਾਇਤ ਦਿਤੀ ਗਈ ਸੀ ਕਿ ਸਾਈਕਲ ਦੀ ਪਾਰਕਿੰਗ ਨੂੰ ਲੈ ਕੇ ਦਮਨਪ੍ਰੀਤ ਸਿੰਘ ਅਤੇ ਉਸ ਦੇ ਦੋਸਤ ਦਿਲਪ੍ਰੀਤ ਸਿੰਘ ਦਾ ਉਕਤ ਮੁਲਜਮਾਂ ਨਾਲ ਝਗੜਾ ਹੋਇਆ ਸੀ ਅਤੇ ਬਾਅਦ ਵਿੱਚ ਅਕਾਸ਼ ਅਤੇ ਉਸ ਦੇ ਹੋਰਨਾਂ ਦੋਸਤਾਂ ਨੇ ਦਮਨ ਅਤੇ ਦਿਲਪ੍ਰੀਤ ਤੇ ਚਾਕੂਆਂ ਨਾਲ ਹਮਲਾ ਕਰ ਦਿਤਾ ਅਤੇ ਇਸ ਹਮਲੇ ਵਿੱਚ ਦਮਨਪ੍ਰੀਤ ਸਿੰਘ ਦੀ ਮੌਤ ਹੋ ਗਈ ਸੀ ਜਦੋਂਕਿ ਦਿਲਪ੍ਰੀਤ ਸਿੰਘ ਹੁਣੇ ਵੀ ਹਸਪਤਾਲ ਵਿੱਚ ਜੇਰੇ ਇਲਾਜ ਹੈ।

 

ਜਖਮੀ ਦਿਲਪ੍ਰੀਤ ਹਾਲੇ ਵੀ ਆਈ.ਸੀ.ਯੂ ਵਿੱਚ

ਇਸ ਮਾਮਲੇ ਵਿੱਚ ਜਖਮੀ ਦਿਲਪ੍ਰੀਤ ਸਿੰਘ ਹਾਲੇ ਵੀ ਆਈ. ਸੀ. ਯੂ ਵਿੱਚ ਦਾਖਲ ਹੈ। ਦਿਲਪ੍ਰੀਤ ਦਾ ਪਰਿਵਾਰ ਵੀ ਹਸਪਤਾਲ ਵਿੱਚ ਹੀ ਹੈ। ਇਸ ਦੌਰਾਨ ਅੱਜ ਜਦੋਂ ਪਿੰਡ ਦੇ ਕੁਝ ਵਸਨੀਕ ਦਿਲਪ੍ਰੀਤ ਨੂੰ ਮਿਲਣ ਲਈ ਪਾਰਕ ਹਸਪਤਾਲ ਗਏ ਤਾਂ ਪਿੰਡ ਵਾਸੀਆਂ ਨੂੰ ਅੰਦਰ ਇਹ ਕਹਿ ਕੇ ਜਾਣ ਤੋਂ ਰੋਕਿਆ ਗਿਆ ਕਿ ਦਿਲਪ੍ਰੀਤ ਦਾ ਇਲਾਜ ਚਲ ਰਿਹਾ ਹੈ ਅਤੇ ਪਰਿਵਾਰ ਵਲੋਂ ਵੀ ਫਿਲਹਾਲ ਸਭ ਨੂੰ ਦਿਲਪ੍ਰੀਤ ਦੇ ਜਲਦ ਠੀਕ ਹੋਣ ਦੀ ਅਰਦਾਸ ਕਰਨ ਦੀ ਬੇਨਤੀ ਕਰਦਿਆਂ ਹਸਪਤਾਲ ਦੇ ਬਾਹਰ ਇਕੱਠ ਕਰਨ ਤੋਂ ਰੋਕ ਦਿੱਤਾ ਗਿਆ।

 

ਧਰਨਾ ਖਤਮ, ਦਮਨਪ੍ਰੀਤ ਦਾ ਅੰਤਮ ਸੰਸਕਾਰ ਕੀਤਾ

 

ਇਸ ਮਾਮਲੇ ਵਿੱਚ ਮੁਲਜਮਾਂ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਮ੍ਰਿਤਕ ਦੇ ਪਰਿਵਾਰ ਅਤੇ ਇਲਾਕਾ ਵਾਸੀਆਂ ਵਲੋਂ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸਤੋਂ ਪਹਿਲਾਂ ਧਰਨੇ ਵਾਲੀ ਜਗਾ ਤੇ ਐਸ.ਪੀ ਸਿਟੀ ਹਰਵੀਰ ਸਿੰਘ ਅਟਵਾਲ, ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਅਤੇ ਐਸ.ਡੀ.ਐਮ ਮੁਹਾਲੀ ਦਮਨਦੀਪ ਕੌਰ ਪਹੁੰਚੇ ਅਤੇ ਉਨਾਂ ਵਲੋਂ ਪਰਿਵਾਰ ਨੂੰ ਮੁਲਜਮਾਂ ਦੀ ਗ੍ਰਿਫਤਾਰੀ ਬਾਰੇ ਜਾਣਕਾਰੀ ਦਿੱਤੀ ਜਿਸਤੋਂ ਬਾਅਦ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਲਾਸ਼ ਦਾ ਸੰਸਕਾਰ ਕਰਨ ਦੀ ਸਹਿਮਤੀ ਜਤਾਈ। ਇਸ ਦੌਰਾਨ ਪੂਰੇ ਰੀਤੀ ਰਿਵਾਜਾਂ ਮੁਤਾਬਕ ਲਾਸ਼ ਦਾ ਸੰਸਕਾਰ ਕਰ ਦਿੱਤਾ ਗਿਆ। ਦਮਨਪ੍ਰੀਤ ਸਿੰਘ ਦੇ ਅੰਤਮ ਸੰਸਕਾਰ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਐਸ. ਐਸ. ਪੀ ਦੀਪਕ ਪਾਰਿਕ, ਕੁਲਦੀਪ ਸਿੰਘ ਸਮਾਣਾ, ਰਮਨਪ੍ਰੀਤ ਕੌਰ ਕੁੰਭੜਾ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਕੌਰ, ਹਰਮੇਸ਼ ਸਿੰਘ ਕੁੰਭੜਾ, ਦੀਪਾ, ਸੁਲੱਖਣ ਸਿੰਘ, ਪ੍ਰਗਟ ਸਿੰਘ, ਡਾ. ਕੁਲਦੀਪ ਸਿੰਘ, ਚਰਨਜੀਤ ਕੌਰ, ਨਿਹੰਗ ਸਿੰਘਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

 

ਅਮਨ ਅਤੇ ਅਰੁਣ ਵਿਰੁਧ ਪਹਿਲਾਂ ਤੋਂ ਕੁੱਟਮਾਰ ਕਰਨ ਦਾ ਮਾਮਲਾ ਹੈ ਦਰਜ਼

ਡੀ.ਆਈ.ਜੀ ਨੇ ਦਸਿਆ ਕਿ ਇਸ ਮਾਮਲੇ ਵਿੱਚ ਨਾਮਜ਼ਦ ਅਮਨ ਵਿਰੁਧ ਪਹਿਲਾਂ ਹੀ ਥਾਣਾ ਫੇਜ਼ 1 ਵਿਖੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਹੈ। ਅਮਨ ਦੀ ਉਮਰ 19 ਸਾਲ ਹੈ ਅਤੇ ਉਹ 8 ਜਮਾਤਾਂ ਪੜਿਆ ਹੋਇਆ ਹੈ। ਇਸੇ ਤਰ੍ਹਾਂ ਦੂਜੇ ਮੁਲਜਮ ਅਰੁਣ ਵਿਰੁਧ ਵੀ ਥਾਣਾ ਫੇਜ਼ 1 ਵਿਖੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਹੈ ਅਤੇ ਉਹ ਵੀ 8 ਜਮਾਤਾਂ ਪਾਸ ਹੈ ਅਤੇ 19 ਸਾਲ ਦਾ ਹੈ। ਪੁਲੀਸ ਦਾ ਕਹਿਣਾ ਹੈ ਕਿ ਕਰਿਮਨਲਾਂ ਦੀ ਪਛਾਣ ਲਈ ਪੁਲੀਸ ਵੈਰੀਵਿਕੇਸ਼ਨ ਦੀ ਪ੍ਰਕ੍ਰਿਆ ਨੂੰ ਤੇਜ਼ ਕੀਤਾ ਜਾਵੇਗਾ।

 

 

Mohali

ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਕਾਂਗਰਸ ਦੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ ਕੇਂਦਰ ਦੀ ਭਾਜਪਾ ਸਰਕਾਰ : ਪਰਮਜੀਤ ਸਿੰਘ ਕਾਹਲੋਂ

Published

on

By

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਵਾਰਡ ਨੰਬਰ 10 ਤੋਂ ਆਜ਼ਾਦ ਕੌਂਸਲਰ ਸz. ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਕੇਂਦਰ ਦੀ ਸੱਤਾ ਤੇ ਕਾਬਜ ਭਾਜਪਾ ਦੀ ਸਰਕਾਰ ਵੀ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਲਈ ਪਿਛਲੇ ਸਮੇਂ ਦੀ ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਾਲੇ ਨਕਸ਼ੇ ਕਦਮਾਂ ਤੇ ਚੱਲ ਰਹੀ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਪਹਿਲਾਂ ਦੀ ਕਾਂਗਰਸ ਸਰਕਾਰ ਨੇ ਪੰਜਾਬ ਦਾ ਪਾਣੀ ਧੱਕੇ ਨਾਲ ਰਾਜਸਥਾਨ ਨੂੰ ਦੇ ਦਿੱਤਾ। ਫਿਰ 1966 ਤੋਂ ਬਾਅਦ ਗੈਰ ਰਾਈਪੇਰੀਅਨ ਹਰਿਆਣਾ ਰਾਜ ਨੂੰ 1966 ਤੋਂ ਪਹਿਲਾਂ ਰਾਈਪੇਰੀਅਨ ਸੂਬੇ ਦਾ ਹਿੱਸਾ ਮੰਨਦਿਆ ਸਤਲੁਜ ਅਤੇ ਬਿਆਸ ਦੇ ਪਾਣੀਆਂ ਵਿੱਚੋਂ ਹਿੱਸਾ ਦੇ ਦਿੱਤਾ ਗਿਆ।

ਉਹਨਾਂ ਕਿਹਾ ਕਿ ਕੇਂਦਰ ਦੀ ਸੱਤਾ ਤੇ ਕਾਬਜ ਸਰਕਾਰ ਵਲੋਂ ਪਹਿਲਾਂ ਭਾਖੜਾ ਬਿਆਸ ਮੈਨੇਜਮੈਟ ਬੋਰਡ ਦਾ ਅਧਿਕਾਰ ਪੰਜਾਬ ਤੋਂ ਲੈ ਲਿਆ ਗਿਆ ਅਤੇ ਹੁਣ ਯਮੁਨਾ ਦੇ ਪਾਣੀ ਦੀ ਵੰਡ ਲਈ ਕਿਸ਼ਾਉ ਬਹੁਮੰਤਵੀ ਪ੍ਰੋਜੈਕਟ (ਜਿਸ ਵਿੱਚ 90 ਫੀਸਦੀ ਪੈਸਾ ਕੇਂਦਰ ਸਰਕਾਰ ਨੇ ਲਗਾਉਣਾ ਹੈ) ਵਿੱਚੋਂ ਪੰਜਾਬ ਨੂੰ ਦਰਕਿਨਾਰ ਕਰ ਦਿੱਤਾ ਗਿਆ ਹੈ ਜੋ ਪੰਜਾਬ ਨਾਲ ਬੇਇਨਸਾਫੀ ਹੈ। ਉਹਨਾਂ ਕਿਹਾ ਕਿ 1966 ਵੇਲੇ ਯਮੁਨਾ ਨਾਲ ਪੰਜਾਬ ਰਾਈਪੇਰੀਅਨ ਸੂਬੇ ਵਿੱਚੋਂ ਸ਼ਾਮਿਲ ਸੀ ਪਰੰਤੂ ਪੰਜਾਬ ਨੂੰ ਬਾਹਰ ਕਰਕੇ ਉੱਤਰਾਖੰਡ, ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਸਮਝੌਤੇ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਉਹਨਾਂ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੇ ਚੁੱਪੀ ਦੀ ਨਿਖੇਧੀ ਕਰਦਿਆਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਵਲੋਂ ਪੰਜਾਬ ਦੇ ਪਾਣੀਆਂ ਨੂੰ ਚੁਪ ਚੁਪੀਤੇ ਲੁਟਾਇਆ ਜਾ ਰਿਹਾ ਹੈ। ਉਹਨਾਂ ਕੇਂਦਰ ਸਰਕਾਰ ਨੂੰ ਇਹ ਸਮਝੌਤੇ ਤੇ ਮੁੜ ਵਿਚਾਰ ਕਰਨ ਅਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਇਸ ਸਮਝੌਤੇ ਖਿਲਾਫ ਲੜਨ ਦੀ ਅਪੀਲ ਕੀਤੀ।

Continue Reading

Mohali

ਪੰਜਾਬ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਸਰਕਾਰ : ਸਰਬਜੀਤ ਸਿੰਘ ਸਮਾਣਾ

Published

on

By

ਵਾਲੀਬਾਲ ਅਤੇ ਬੈਡਮਿੰਟਨ ਕੋਰਟ ਦਾ ਉਦਘਾਟਨ ਕੀਤਾ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਨੂੰ ਫਿਰ ਤੋਂ ਤੰਦਰੁਸਤ ਅਤੇ ਰੰਗਲਾ ਪੰਜਾਬ ਬਣਾਉਣ ਲਈ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਸਰਕਾਰੀ ਹਾਈ ਸਕੂਲ ਮਟੌਰ ਦੇ ਨੇੜੇ ਸੈਕਟਰ 70 ਵਾਲੇ ਪਾਰਕ ਵਿੱਚ ਵਾਲੀਬਾਲ ਕੋਰਟ ਅਤੇ ਕਾਰਗਿਲ ਪਾਰਕ ਸੈਕਟਰ -71 ਵਿਖੇ ਬੈਡਮਿੰਟਨ ਕੋਰਟ ਅਤੇ ਫੁਆਰੇ ਦਾ ਉਦਘਾਟਨ ਕਰਨ ਮੌਕੇ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਵਿੱਚ ਖਿਡਾਰੀਆਂ ਨੂੰ ਲੋੜੀਂਦੇ ਸਮਾਨ ਦੀ ਉਪਲਬਧਤਾ ਕਰਵਾਈ ਜਾ ਰਹੀ ਹੈ, ਤਾਂ ਕਿ ਕੋਈ ਵੀ ਖਿਡਾਰੀ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਤੋਂ ਵਾਂਝਾ ਨਾ ਰਹਿ ਸਕੇ ਅਤੇ ਨੌਜਵਾਨ ਵਰਗ ਨੂੰ ਤੰਦਰੁਸਤੀ ਦੇ ਰਾਹ ਤੋਂ ਤੋਰਿਆ ਜਾ ਸਕੇ। ਇਸ ਮੌਕੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਉਹਨਾਂ ਕਿਹਾ ਕਿ ਬੈਡਮਿੰਟਨ ਅਤੇ ਵਾਲੀਬਾਲ ਕੋਰਟ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਸਮਰਪਿਤ ਕਰ ਦਿੱਤੇ ਗਏ ਹਨ, ਹੁਣ ਖਿਡਾਰੀ ਵਰਗ ਆਪਣੇ ਨੇੜੇ ਦੇ ਖੇਡ ਮੈਦਾਨ ਦੇ ਵਿੱਚ ਜਾ ਕੇ ਆਪਣੀ ਖੇਡ ਕਲਾ ਦੇ ਵਿੱਚ ਵਧੇਰੇ ਨਿਖਾਰ ਲਿਆ ਸਕਣਗੇ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਵੀ ਜਿਸ ਵੀ ਖਿਡਾਰੀ ਨੂੰ ਕਿਸੇ ਵੀ ਸਮਾਨ ਜਾਂ ਸਹੂਲੀਅਤ ਦੀ ਲੋੜ ਹੋਵੇਗੀ ਉਸਨੂੰ ਸਮੇਂ ਸਿਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਦੇ ਕੌਂਸਲਰ ਬੱਚਨ ਸਿੰਘ ਬੋਪਾਰਾਏ, ਗੁਰਪ੍ਰੀਤ ਕੌਰ , ਕੁਲਵਿੰਦਰ ਕੌਰ ਅਤੇ ਗੁਰਜੀਤ ਸਿੰਘ, ਤਰਲੋਚਨ ਸਿੰਘ, ਮਨਦੀਪ ਮਟੌਰ, ਸੁਰਿੰਦਰ ਛਿੰਦਾ, ਮਨਜੀਤ ਖ਼ਾਨ, ਕਮਲਪ੍ਰੀਤ ਸਿੰਘ, ਸੁਦਾਗਰ ਖਾਨ, ਨਵਜੋਤ ਸਿੰਘ, ਸੋਨੂ ਮਟੋਰ, ਖ਼ਸ਼ ਮਨਿਹਾਸ, ਮਨਜੋਤ ਸਿੰਘ, ਸਤਾਰ ਖਾਨ, ਕਰਨਲ ਢਿਲੋਂ, ਵਿਸ਼ਵਪ੍ਰੀਤ ਸਿੰਘ, ਐਕਸੀਅਨ ਰਜਿੰਦਰ ਕੁਮਾਰ ਅਤੇ ਨਿਗਮ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਖਰੜ ਪੁਲੀਸ ਵਲੋਂ ਟਰੈਕਟਰ ਚੋਰ ਗਿਰੋਹ ਦੇ ਤਿੰਨ ਮੈਂਬਰ ਕਾਬੂ

Published

on

By

4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ

ਐਸ ਏ ਐਸ ਨਗਰ, 18 ਸਤੰਬਰ (ਸ.ਬ.) ਖਰੜ ਪੁਲੀਸ ਵੱਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 4 ਟਰੈਕਟਰ, 3 ਟਰਾਲੀਆਂ, 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਇਹਨਾਂ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਦੀ ਅਗਵਾਈ ਹੇਠ ਥਾਣਾ ਸਦਰ ਖਰੜ ਦੇ ਖੇਤਰ ਵਿੱਚ ਏਰੀਆ ਵਿੱਚ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿਮ ਤੇ ਦੌਰਾਨ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੀ 29 ਜੂਨ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ. ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੌਰਾਨ 7 ਸਤਬੰਰ ਦੀ ਰਾਤ ਨੂੰ ਇੱਕ ਟਰੈਕਟਰ ਚੋਰੀ ਹੋਇਆ ਸੀ ਜਿਸ ਸੰਬੰਧੀ ਬੀ. ਐਨ .ਐਸ ਦੀ ਧਾਰਾ 303(2) ਤਹਿਤ ਥਾਣਾ ਸਦਰ ਖਰੜ ਵਿਖੇ ਵੱਖਰਾ ਮਾਮਲਾ ਦਰਜ ਕੀਤਾ ਗਿਆ ਸੀ। ਉਹਨਾਂ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਸ਼ੇਰਾ ਵਾਸੀ ਪਿੰਡ ਸਹਿਬਾਜਪੁਰ ਰੋਡ (ਨੇੜੇ ਹਨੁਮਾਨ ਮੰਦਿਰ) ਰਾਏਕੋਟ ਲੁਧਿਆਣਾ ਨੂੰ ਕਾਬੂ ਕੀਤਾ ਗਿਆ ਜਿਸ ਦੀ ਪੁਛਗਿਛ ਤੇ ਹਿਮਾਂਸ਼ੂ ਕੁਮਾਰ ਵਾਸੀ ਪਿੰਡ ਰਾਮ ਸ਼ੇਰਗੜ੍ਹ ਥਾਣਾ ਹਸਨਪੁਰ, ਜਿਲ੍ਹਾ ਅਮਰੋਹਾ, ਯੂ.ਪੀ ਨੂੰ ਮੇਰਠ (ਯੂ.ਪੀ) ਤੋਂ ਕਾਬੂ ਕੀਤਾ ਗਿਆ। ਪੁਛਗਿਛ ਦੌਰਾਨ ਹਿਮਾਂਸ਼ੂ ਨੇ ਦਸਿਆ ਕਿ ਉਸ ਵਲੋਂ ਟਰੈਕਟਰਾਂ ਦੀ ਚੋਰੀ ਕੀਤੀ ਗਈ ਹੈ ਅਤੇ ਜਿਸ ਤੇ ਥਾਣਾ ਸਦਰ ਖਰੜ ਦੀ ਟੀਮ ਵਲੋਂ 4 ਟਰੈਕਟਰ, 3 ਟਰਾਲੀਆਂ ਰਿਕਵਰ ਕੀਤੇ ਗਏ।

ਹਿਮਾਂਸ਼ੂ ਦੀ ਪੁੱਛਗਿਛ ਤੇ ਸਮੀਰ ਅੰਸਾਰੀ ਵਾਸੀ ਨਿਉ ਸਲੇਮਪੁਰ ਕੇ ਬਲਾਕ ਬੈਂਡ ਬਾਜੇ ਵਾਲੀ ਗਲੀ ਪੂਰਵੀ ਦਿੱਲੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਚੋਰੀ ਕੀਤੀ ਹੋਈ 1 ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਦੀ ਸਟੀਲ ਤਾਰ ਦੇ 8 ਰੋਲ ਬਰਾਮਦ ਕੀਤੇ ਗਏ ਹਨ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Continue Reading

Latest News

Trending