Punjab
ਸੜਕ ਹਾਦਸੇ ਦੌਰਾਨ 11ਵੀਂ ਜਮਾਤ ਦੇ ਦੋ ਵਿਦਿਆਰਥੀਆਂ ਦੀ ਮੌਤ
ਘੁਮਾਣ, 18 ਨਵੰਬਰ (ਸ.ਬ.) ਅੱਜ ਸਵੇਰੇ 8 ਵਜੇ ਸੰਘਣੀ ਧੁੰਦ ਦੇ ਚੱਲਦਿਆਂ ਘੁਮਾਣ ਤੋਂ ਮੋਹੀ ਸੜਕ ਤੇ ਅੱਗੇ ਜਾ ਰਹੀ ਟਰੈਕਟਰ-ਟਰਾਲੀ ਨਾਲ ਦੋ ਮੋਟਰਸਾਇਕਲਾਂ ਦੀ ਭਿਆਨਕ ਟੱਕਰ ਦੇ ਚੱਲਦਿਆਂ ਮੋਟਰਸਾਈਕਲ ਸਵਾਰ ਦੋ ਨਾਬਾਲਗ ਲੜਕਿਆਂ ਦੀ ਮੌਤ ਹੋ ਗਈ
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੋਹੀ ਦੇ ਕੈਂਪ ਖਾਲਸਾ ਸਕੂਲ ਵਿੱਚ ਗਿਆਰਵੀਂ ਜਮਾਤ ਵਿੱਚ ਪੜ੍ਹਦੇ ਨਵਦੀਪ ਸਿੰਘ ਅਤੇ ਹਰਸਿਮਰਨਜੀਤ ਸਿੰਘ ਦੋਨੋਂ ਆਪਣੇ ਮੋਟਰ ਸਾਈਕਲਾਂ ਤੇ ਸਵਾਰ ਹੋ ਕੇ ਮੋਹੀ ਤੋਂ ਘੁਮਾਣ ਜਾ ਰਹੇ ਸਨ। ਸੰਘਣੀ ਧੁੰਦ ਕਾਰਨ ਅੱਗੇ ਜਾ ਰਹੀ ਟਰਾਲੀ ਨਾ ਦਿਖਣ ਕਾਰਣ ਦੋਨੋਂ ਮੋਟਰਸਾਈਕਲ ਟਕਰਾਉਣ ਕਾਰਨ ਦੋਵਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਪੁਸ਼ਟੀ ਥਾਣਾ ਸੁਧਾਰ ਵੱਲੋਂ ਕੀਤੀ ਜਾ ਚੁੱਕੀ ਹੈ। ਪੁਲੀਸ ਵਲੋਂ ਦੋਵਾਂ ਨੌਜਾਵਨਾਂ ਦੀਆਂ ਲਾਸ਼ਾਂ ਨੂੰ ਸੀ ਐਮ ਸੀ ਲੁਧਿਆਣਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
Punjab
ਫਿਰੌਤੀ ਲਈ ਘਰ ਦੇ ਗੇਟ ਤੇ ਚਲਾਈਆਂ ਗੋਲ਼ੀਆਂ, ਚਾਰ ਖ਼ਿਲਾਫ਼ ਕੇਸ ਦਰਜ
ਨੌਸ਼ਹਿਰਾ ਪੰਨੂੰਆਂ, 23 ਨਵੰਬਰ (ਸ.ਬ.) ਸਥਾਨਕ ਪਿੰਡ ਚੌਧਰੀਵਾਲਾ ਵਾਸੀ ਵਿਅਕਤੀ ਕੋਲੋਂ 50 ਲੱਖ ਦੀ ਫਿਰੋਤੀ ਮੰਗਣ ਅਤੇ ਉਸਦੇ ਘਰ ਦੇ ਗੇਟ ਉੱਪਰ ਗੋਲੀਆਂ ਚਲਵਾਉਣ ਦੇ ਦੋਸ਼ ਹੇਠ ਥਾਣਾ ਸਰਹਾਲੀ ਦੀ ਪੁਲੀਸ ਨੇ ਜੇਲ੍ਹ ਵਿਚ ਬੰਦ ਦੋ ਗੈਂਗਸਟਰਾਂ ਸਣੇ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪਿੰਡ ਚੌਧਰੀਵਾਲਾ ਵਾਸੀ ਵਿਅਕਤੀ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 10 ਵਜੇ ਉਹ ਆਪਣੇ ਘਰ ਦੀ ਛੱਤ ਤੇ ਸੈਰ ਕਰ ਰਿਹਾ ਸੀ ਕਿ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨ ਆ ਕੇ ਉਸਦੇ ਘਰ ਅੱਗੇ ਆ ਕੇ ਖੜ੍ਹ ਗਏ। ਜਿਨ੍ਹਾਂ ਨੇ ਪਿਸਟਲ ਨਾਲ ਉਸ ਦੇ ਘਰ ਵੱਲ ਫਾਇਰ ਕੀਤੇ ਤੇ ਇਕ ਗੋਲੀ ਉਸਦੇ ਗੇਟ ਤੇ ਲੱਗੀ। ਉਸਦਾ ਪਰਿਵਾਰ ਘਬਰਾ ਗਿਆ।
ਢਾਈ ਵਜੇ ਦੇ ਕਰੀਬ ਵਿਦੇਸ਼ਈ ਨੰਬਰ ਤੋਂ ਵਾਟਸਐਪ ਤੇ ਇਕ ਰਿਕਾਰਡਿੰਗ ਆਈ ਜਿਸ ਵਿਚ ਕਿਹਾ ਗਿਆ ਕਿ ਉਨ੍ਹਾਂ ਨੂੰ 50 ਲੱਖ ਰੁਪਏ ਚਾਹੀਦੇ ਹਨ ਅਤੇ ਜੇ ਨਾ ਦਿੱਤੇ ਤਾਂ ਉਨ੍ਹਾਂ ਦੇ ਘਰ ਦੇ ਕਿਸੇ ਜੀਅ ਦਾ ਜਾਨੀ ਨੁਕਸਾਨ ਹੋਵੇਗਾ। ਇਲਾਕੇ ਨਾਲ ਸਬੰਧਤ ਚੌਕੀ ਨੌਸ਼ਹਿਰਾ ਪਨੂੰਆਂ ਦੇ ਇੰਚਾਰਜ ਏਐਸਆਈ ਗੱਜਣ ਸਿੰਘ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਅਧਾਰ ਤੇ ਗੁਰਪ੍ਰੀਤ ਸਿੰਘ ਗੋਪੀ ਨੰਬਰਦਾਰ ਵਾਸੀ ਨੌਸ਼ਹਿਰਾ ਪਨੂੰਆਂ ਅਤੇ ਮੋਹਪ੍ਰੀਤ ਸਿੰਘ ਮੋਹ ਵਾਸੀ ਠੱਠੀਆਂ ਮਹੰਤਾਂ ਜੋ ਜੇਲ੍ਹ ਵਿਚ ਬੰਦ ਤੋਂ ਇਲਾਵਾ ਦੋ ਅਣਪਛਾਤਿਆਂ ਵਿਰੁੱਧ ਥਾਣਾ ਸਰਹਾਲੀ ਵਿਚ ਕਾਰਵਾਈ ਕਰ ਦਿੱਤੀ ਗਈ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।
Mohali
ਕੁੰਭੜਾ ਕਤਲ ਮਾਮਲੇ ਵਿੱਚ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ ਦਾ ਪੁਲੀਸ ਦੀ ਹਾਜਰੀ ਵਿੱਚ ਹੋਇਆ ਅੰਤਿਮ ਸੰਸਕਾਰ
ਐਸ. ਸੀ ਪਰਿਵਾਰ ਨਾਲ ਸਬੰਧਤ ਸੀ ਦਿਲਪ੍ਰੀਤ, ਮਿਲਣਗੇ ਕਰੀਬ ਸਾਢੇ 10 ਲੱਖ : ਡੀ.ਸੀ ਆਸ਼ਿਕਾ ਜੈਨ
ਐਸ ਡੀ ਐਮ ਨੇ ਦਮਨਪ੍ਰੀਤ ਦੇ ਪਰਿਵਾਰ ਨੂੰ ਦਿੱਤਾ 2 ਲੱਖ ਦਾ ਚੈੱਕ, ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਮਿਲਣਗੇ ਹੋਰ 2 ਲੱਖ
ਐਸ ਏ ਐਸ ਨਗਰ, 22 ਨਵੰਬਰ (ਜਸਬੀਰ ਸਿੰਘ ਜੱਸੀ) ਪਿੰਡ ਕੁੰਭੜਾ ਵਿੱਚ ਹੋਏ ਕਤਲ ਮਾਮਲੇ ਵਿੱਚ ਜਿੰਦਗੀ ਮੌਤ ਦੀ ਲੜਾਈ ਲੜ ਰਹੇ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ (ਜਿਸਦੀ ਬੀਤੇ ਕੱਲ ਪੀ ਜੀ ਆਈ ਵਿੱਚ ਮੌਤ ਹੋ ਗਈ ਸੀ) ਦਾ ਅੰਤਮ ਸਸਕਾਰ ਅੱਜ ਮੁਹਾਲੀ ਪੁਲੀਸ ਦੀ ਹਾਜਰੀ ਵਿੱਚ ਪੂਰੀ ਮਰਿਆਦਾ ਅਤੇ ਧਾਰਮਿਕ ਰੀਤੀ ਰਿਵਾਜ ਨਾਲ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਦੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੰਵਰਬੀਰ ਸਿੰਘ ਰੂਬੀ ਸਿੱਧੂ, ਅਮੀਤੋਜ ਮਾਨ, ਰਮਨਪ੍ਰੀਤ ਕੌਰ ਕੁੰਭੜਾ, ਬਿੰਦਰਾ ਬੈਦਵਾਨ ਅਤੇ ਕਮਲਪ੍ਰੀਤ ਸਿੰਘ ਬਨੀ (ਸਾਰੇ ਕੌਂਸਲਰ), ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਕੌਰ ਅਤੇ ਪਿੰਡ ਕੁੰਭੜਾ ਦੇ ਵਸਨੀਕਾਂ ਤੋਂ ਇਲਾਵਾ ਐਸ.ਪੀ ਹਰਬੀਰ ਸਿੰਘ ਅਟਵਾਲ, ਐਸ.ਡੀ.ਐਮ ਦਮਨਪ੍ਰੀਤ ਕੌਰ, ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
ਇਸ ਦੌਰਾਨ ਪੁਲੀਸ ਪ੍ਰਸਾਸ਼ਨ ਵਲੋਂ ਪਿੰਡ ਕੁੰਭੜਾ ਵਿਖੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲੀਸ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਆਸ ਪਾਸ ਦੇ ਪੁਲੀਸ ਸਟੇਸ਼ਨਾਂ ਤੋਂ ਵੀ ਪੁਲੀਸ ਫੋਰਸ ਮੰਗਵਾਈ ਗਈ ਹੈ। ਇਸ ਦੌਰਾਨ ਪਿੰਡ ਦੇ ਵਸਨੀਕ ਅਤੇ ਸਮਾਜਸੇਵੀ ਆਗੂ ਬਲਵਿੰਦਰ ਸਿੰਘ ਕੁੰਭੜਾ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਪਿੰਡ ਵਿੱਚ ਆਪਸੀ ਭਾਈਚਾਰਾ ਬਰਕਰਾਰ ਰੱਖਿਆ ਜਾਵੇ ਅਤੇ ਅਫਵਾਹਾਂ ਤੋਂ ਬਚਿਆ ਜਾਵੇ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜੇ ਵਜੋਂ ਦਿੱਤੇ ਚੈੱਕ
ਇਸ ਦੌਰਾਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮ੍ਰਿਤਕ ਦਿਲਪ੍ਰੀਤ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਦੇ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਦਿਲਪ੍ਰੀਤ ਸਿੰਘ ਦੇ ਐਸ.ਸੀ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਉਸ ਦੇ ਪਰਿਵਾਰ ਨੂੰ ਹੋਰ ਸਾਢੇ 8 ਲੱਖ ਰੁਪਏ ਮੁਆਵਜੇ ਵਜੋਂ ਦਿੱਤੇ ਜਾਣਗੇ। ਡੀ.ਸੀ ਨੇ ਅੱਗੇ ਦਸਿਆ ਕਿ ਮ੍ਰਿਤਕ ਦਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ 2 ਲੱਖ ਰੁਪਏ ਮੁਆਵਜੇ ਵਜੋਂ ਦਿੱਤੇ ਜਾ ਚੁੱਕੇ ਹਨ, ਜਦੋਂ ਕਿ ਹੋਰ 2 ਲੱਖ ਰੁਪਏ ਮੁਆਵਜੇ ਵਜੋਂ ਉਸ ਸਮੇਂ ਦਿੱਤੇ ਜਾਣਗੇ, ਜਦੋਂ ਪੁਲੀਸ ਵਲੋਂ ਗ੍ਰਿਫਤਾਰ ਮੁਲਜਮਾਂ ਦਾ ਚਲਾਨ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਪਰਿਵਾਰ ਦੇ ਨਾਲ ਹੈ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਹੈ ਕਿ ਸ਼ਹਿਰ ਵਿਚ ਅਮਨ ਸ਼ਾਂਤੀ ਬਰਕਰਾਰ ਰੱਖੀ ਜਾਵੇ।
ਪੁਲੀਸ ਨੇ ਹੁਣ ਤੱਕ ਨਾਬਾਲਗ ਸਮੇਤ 5 ਮੁਲਜਮ ਕੀਤੇ ਗ੍ਰਿਫਤਾਰ
ਮੁਹਾਲੀ ਪੁਲੀਸ ਵਲੋਂ ਹੁਣ ਤੱਕ ਇਸ ਮਾਮਲੇ ਵਿੱਚ ਇਕ ਨਾਬਾਲਗ ਸਮੇਤ ਪੰਜ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਅਮਨ ਟਾਕ ਵਾਸੀ ਯੂ.ਪੀ ਹਾਲ ਵਾਸੀ ਸੈਕਟਰ 52 ਚੰਡੀਗੜ੍ਹ, ਅਰੁਣ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ, ਅਕਾਸ਼ ਕੁਮਾਰ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ ਅਤੇ ਮੁਲਜਮ ਗੌਰਵ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਰਿਤੇਸ਼ ਅਤੇ ਅਮਿਤ ਨਾਂ ਦੇ ਨੌਜਵਾਨਾਂ ਦੀ ਵੀ ਪਛਾਣ ਹੋਈ ਹੈ, ਜੋ ਕਿ ਫਿਲਹਾਲ ਫਰਾਰ ਦੱਸੇ ਜਾ ਰਹੇ ਹਨ। ਪੁਲੀਸ ਨੇ ਗੌਰਵ ਨੂੰ ਸੋਹਾਣੇ ਤੋਂ ਅਤੇ ਬਾਕੀ ਮੁਲਜਮਾਂ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ।
Mohali
ਸ਼ਰਾਬ ਦੇ ਠੇਕੇ ਅਤੇ ਅਹਾਤੇ ਨੇੜੇ ਤੂੰ ਤੂੰ ਮੈਂ ਮੈਂ ਤੋਂ ਬਾਅਦ ਗੋਲੀ ਚਲਾਉਣ ਤੱਕ ਪਹੁੰਚੀ ਗੱਲ
ਐਸ ਏ ਐਸ ਨਗਰ, 22 ਨਵੰਬਰ (ਜਸਬੀਰ ਸਿੰਘ ਜੱਸੀ) ਪਿੰਡ ਮੌਲੀ ਤੋਂ ਸੁੱਖਗੜ੍ਹ ਰੋਡ ਤੇ ਸਥਿਤ ਇਕ ਸ਼ਰਾਬ ਦੇ ਠੇਕੇ ਅਤੇ ਅਹਾਤੇ ਦੇ ਬਾਹਰ ਕਿਸੇ ਅਣਪਛਾਤੇ ਵਿਅਕਤੀ ਵਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ, ਅਣਪਛਾਤੇ ਵਿਅਕਤੀ ਵਲੋਂ ਜਦੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪਿਸਤੋਲ ਵਿੱਚੋਂ ਰੌਂਦ ਹੇਠਾਂ ਡਿੱਗ ਪਿਆ। ਉਧਰ ਆਸ ਪਾਸ ਦੇ ਲੋਕਾਂ ਦੇ ਇਕੱਠ ਨੂੰ ਦੇਖ ਕੇ ਗੋਲੀ ਚਲਾਉਣ ਦੀ ਕੋਸ਼ਿਸ਼ ਕਰਨ ਵਾਲਾ ਫਰਾਰ ਹੋ ਗਿਆ।
ਇਸ ਦੌਰਾਨ ਕਿਸੇ ਵਲੋਂ ਪੁਲੀਸ ਕੰਟਰੋਲ ਰੂਮ ਤੇ ਸੂਚਨਾ ਦਿੱਤੀ ਗਈ ਅਤੇ ਮੌਕੇ ਤੇ ਪੁਲੀਸ ਕਰਮਚਾਰੀ ਪਹੁੰਚੇ ਅਤੇ ਘਟਨਾ ਦਾ ਜਾਇਜਾ ਲਿਆ। ਪੁਲੀਸ ਨੂੰ ਮੌਕੇ ਤੋਂ ਇਕ ਜਿੰਦਾ ਰੌਂਦ ਬਰਾਮਦ ਹੋਇਆ ਹੈ, ਜੋ ਕਿ ਪੁਲੀਸ ਨੇ ਆਪਣੇ ਕਬਜੇ ਵਿੱਚ ਲੈ ਲਿਆ ਹੈ।
ਪੁਲੀਸ ਸੂਤਰਾਂ ਮੁਤਾਬਕ ਉਕਤ ਸੜਕ ਤੇ ਸੀ.11 ਨਾਂ ਤੇ ਠੇਕਾ ਅਤੇ ਅਹਾਤਾ ਹੈ। ਇਸ ਦੇ ਨਾਲ ਹੀ ਇਕ ਕਲੱਬ ਹੈ, ਜਿਥੇ ਪਰਿਵਾਰ ਆਪਸ ਵਿੱਚ ਮਿਲ ਕੇ ਪਾਰਟੀਆਂ ਕਰਦੇ ਹਨ। ਦੇਰ ਰਾਤ ਕਰੀਬ ਡੇਢ ਵਜੇ ਦੇ ਕਰੀਬ ਇਕ ਵਿਅਕਤੀ ਵਲੋਂ ਉਥੇ ਮੌਜੂਦ ਕੁਝ ਵਿਅਕਤੀਆਂ ਨੂੰ ਇਹ ਕਿਹਾ ਗਿਆ ਕਿ ਉਨ੍ਹਾਂ ਦੇ ਪਰਿਵਾਰ ਦੀ ਔਰਤ ਨੂੰ ਗਲਤ ਨਿਗਾਹ ਨਾਲ ਦੇਖਿਆ ਹੈ। ਇਸੇ ਗੱਲ ਨੂੰ ਲੈ ਕੇ ਦੋਹਾਂ ਧਿਰਾਂ ਵਿੱਚ ਬਹਿਸ ਸ਼ੁਰੂ ਹੋ ਗਈ, ਦੂਜੀ ਧਿਰ ਦੇ ਵਿਅਕਤੀ ਜਿਆਦਾ ਸੀ, ਜਿਸ ਕਾਰਨ ਉਕਤ ਵਿਅਕਤੀ ਨੇ ਉਨ੍ਹਾਂ ਨੂੰ ਡਰਾਉਣ ਲਈ ਹਵਾਈ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਫਾਇਰ ਮਿਸ ਹੋ ਗਿਆ ਅਤੇ ਪਿਸਤੋਲ ਵਿੱਚੋਂ ਰੌਂਦ ਹੇਠਾਂ ਡਿੱਗ ਗਿਆ ਅਤੇ ਉਕਤ ਵਿਅਕਤੀ ਲੋਕਾਂ ਦੇ ਇਕੱਠ ਨੂੰ ਦੇਖ ਕੇ ਮੌਕੇ ਤੋਂ ਫਰਾਰ ਹੋ ਗਿਆ।
ਪੁਲੀਸ ਉਸ ਥਾਂ ਦੇ ਆਸ ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ, ਤਾਂ ਜੋ ਝਗੜੇ ਦੇ ਅਸਲ ਕਾਰਨਾਂ ਦਾ ਪਤਾ ਚੱਲ ਸਕੇ, ਖਬਰ ਲਿਖੇ ਜਾਣ ਤੱਕ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਹਾਲੇ ਆਪਣਾ ਬਿਆਨ ਲਿਖਾਉਣ ਲਈ ਥਾਣੇ ਨਹੀਂ ਪਹੁੰਚੇ ਸਨ। ਇਸ ਸਬੰਧੀ ਪੁਲੀਸ ਅਧਿਕਾਰੀਆਂ ਨਾਲ ਗੱਲ ਕਰਨ ਤੇ ਉਹਨਾਂ ਘਟਨਾ ਦੀ ਪੁਸ਼ਟ ਕਰਦਿਆਂ ਕਿਹਾ ਕਿ ਉਹ ਫਿਲਹਾਲ ਹੋਰ ਕੋਈ ਜਾਣਕਾਰੀ ਨਹੀਂ ਦੇ ਸਕਦੇ, ਕਿਉਂਕਿ ਜਾਂਚ ਚੱਲ ਰਹੀ ਹੈ।
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਇਜ਼ਰਾਈਲ ਨੇ ਉੱਤਰੀ ਲੇਬਨਾਨ ਦੇ ਤ੍ਰਿਪੋਲੀ ਸ਼ਹਿਰ ਤੇ ਕੀਤਾ ਹਮਲਾ
-
Editorial2 months ago
ਗੈਰਕਾਨੂੰਨੀ ਪਰਵਾਸ ਨੂੰ ਠੱਲ ਪਾਉਣ ਵਿੱਚ ਸਫਲ ਨਹੀਂ ਹੋ ਪਾਈ ਕੋਈ ਵੀ ਸਰਕਾਰ
-
International1 month ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
International1 month ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ