Connect with us

Mohali

ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

Published

on

 

ਐਸ ਏ ਐਸ ਨਗਰ, 18 ਨਵੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸਿਰਲੱਥ ਯੋਧੇ ਅਮਰ ਸ਼ਹੀਦ ਜੱਥੇਦਾਰ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼ਹੀਦੀ ਦਿਹਾੜੇ ਦੀ ਸਬੰਧ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਪ੍ਰੇਮ ਸਿੰਘ ਦੇ ਪੰਥਕ ਢਾਡੀ ਜੱਥੇ ਨੇ ਬਚਨ ਕੇ ਬਲੀ ਸਿਰਲੱਥ ਯੋਧੇ ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਅਤੇ 90 ਸਾਲ ਦੀ ਉਮਰ ਵਿੱਚ ਧਰਮ ਬਚਾਉਣ ਖਾਤਿਰ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਬਾਬਾ ਦੀਪ ਸਿੰਘ ਜੀ ਵੱਲੋਂ ਬਿਰਧ ਅਵਸਥਾ ਵਿੱਚ ਹੁੰਦੇ ਹੋਏ ਵੀ ਜਾਲਮਾਂ ਵਿਰੁੱਧ ਉੱਠ ਖੜਨ ਅਤੇ ਮੁਗਲਾਂ ਦੇ ਜੁਲਮਾਂ ਦਾ ਟਾਕਰਾ ਕਰਨ ਬਾਰੇ ਦੱਸਿਆ। ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਖੰਡੇ ਬਾਟੇ ਦੀ ਮਹਾਨਤਾ ਦਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਭਾਈ ਗੁਰਬਖੱਸ਼ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਤੋਂ ਇਲਾਵਾ ਸ਼ੇਰੇ ਪੰਜਾਬ ਕਵੀਸ਼ਰੀ ਜੱਥਾ, ਭਾਈ ਗੁਰਦੀਪ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਸਰੂਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਮੀਰੀ ਪੀਰੀ ਪੰਥਕ ਢਾਡੀ ਜੱਥਾ, ਹਰਿਜੱਸ ਕੀਰਤਨੀ ਜੱਥਾ, ਭਾਈ ਅਮਰਜੀਤ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਾਇਆ ਗਿਆ।

Continue Reading

Mohali

ਫੇਜ਼ 4 ਦੇ ਗੁਰੂਦੁਆਾਰਾ ਸਾਹਿਬ ਵਿੱਚ ਚਲ ਰਹੇ ਆਨੰਦਕਾਰਜਾਂ ਦੌਰਾਨ ਲਾੜੀ ਦੀ ਮਾਂ ਦਾ ਬੈਗ ਚੁੱਕ ਕੇ ਭੱਜਦਾ ਬੱਚਾ ਸੇਵਾਦਾਰ ਵੱਲੋਂ ਕਾਬੂ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਸ਼ਹਿਰ ਵਿੱਚ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਉਹ ਕਿਤੇ ਵੀ ਵਾਰਦਾਤ ਨੂੰ ਅੰਜਾਮ ਦੇਣ ਦੀ ਹਿੰਮਤ ਕਰ ਲੈਂਦੇ ਹਨ। ਸਥਾਨਕ ਫੇਜ਼ 4 ਦੇ ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿੱਚ ਅੱਜ ਇੱਕ ਵਿਆਹ ਸੰਬੰਧੀ ਚਲ ਰਹੇ ਆਨੰਦ ਕਾਰਜਾਂ ਦੌਰਾਨ ਇੱਕ 12-13 ਸਾਲ ਦਾ ਬੱਚਾ ਲਾੜੀ ਦੀ ਮਾਂ ਦਾ ਬੈਗ (ਜਿਸ ਵਿੱਚ ਨਕਦੀ ਅਤੇ ਗਹਿਣੇ ਸਨ) ਲੈ ਕੇ ਭੱਜ ਗਿਆ। ਹਾਲਾਂਕਿ ਲਾੜੀ ਦੀ ਮਾਂ ਵਲੋਂ ਰੌਲਾ ਪਾਉਣ ਤੇ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਨੇ ਬਾਹਰ ਜਾ ਰਹੇ ਇਸ ਬੱਚੇ ਨੂੰ ਕਾਬੂ ਕਰ ਲਿਆ ਅਤੇ ਇਸ ਵਾਰਦਾਤ ਦੌਰਾਨ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ। ਇਸ ਬੱਚੇ ਨੂੰ ਬਾਅਦ ਵਿੱਚ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।

ਫੇਜ਼- 4 ਦੇ ਸਾਬਕਾ ਕੌਂਸਲਰ ਸz. ਗੁਰਮੁਖ ਸਿੰਘ ਸੋਹਲ ਨੇ ਦੱਸਿਆ ਕਿ ਅੱਜ ਗੁਰੂਦੁਆਰਾ ਸਾਹਿਬ ਵਿਖੇ ਫੇਜ਼ 4 ਦੇ ਇੱਕ ਪਰਿਵਾਰ ਦੀ ਲੜਕੀ ਦੇ ਆਨੰਦ ਕਾਰਜ ਹੋ ਰਹੇ ਸਨ ਜਿਸ ਦੌਰਾਨ ਇੱਕ ਬੱਚਾ ਕੋਟ ਪੈਂਟ ਪਾ ਕੇ ਅਤੇ ਪੂਰੀ ਤਰ੍ਹਾਂ ਤਿਆਰ ਹੋ ਕੇ ਉੱਥੇ ਪਹੁੰਚਿਆ ਸੀ। ਉਹਨਾਂ ਦੱਸਿਆ ਕਿ ਆਨੰਦ ਕਾਰਜ ਦੌਰਾਨ ਜਦੋਂ ਲਾੜੀ ਦੀ ਮਾਂ ਪੱਲਾ ਫੜਾਉਣ ਲਈ ਜੋੜੇ ਕੋਲ ਗਈ ਤਾਂ ਉਸਨੇ ਆਪਣਾ ਪਰਸ ਉੱਥੇੇ ਹੀ ਰੱਖ ਦਿੱਤਾ ਜਿਸਨੂੰ ਇਸ ਬੱਚੇ ਨੇ ਚੁੱਕ ਲਿਆ ਅਤੇ ਬਾਹਰ ਵੱਲ ਚਲਾ ਗਿਆ। ਪੱਲਾ ਫੜਾਉਣ ਤੋਂ ਬਾਅਦ ਜਦੋਂ ਕੁੜੀ ਦੀ ਮਾਂ ਨੇ ਵੇਖਿਆ ਕਿ ਉਸਦਾ ਪਰਸ ਗਾਇਬ ਹੈ ਤਾਂ ਉਹ ਬਾਹਰ ਨੂੰ ਭੱਜੀ ਅਤੇ ਉਸ ਬੱਚੇ ਦੇ ਹੱਥ ਵਿੱਚ ਪਰਸ ਦੇਖ ਕੇ ਸੇਵਾਦਾਰ ਨੂੰ ਉਸਨੂੰ ਰੋਕਣ ਲਈ ਕਿਹਾ। ਉਹਨਾਂ ਦੱਸਿਆ ਕਿ ਉਦੋਂ ਤੱਕ ਬੱਚਾ ਗੇਟ ਤਕ ਪਹੁੰਚ ਗਿਆ ਸੀ ਅਤੇ ਸੇਵਾਦਾਰ ਵਲੋਂ ਡੰਡਾ ਅੜਾ ਕੇ ਰਾਹ ਰੋਕਣ ਤੇ ਉਹ ਪਰਸ ਸੁੱਟ ਕੇ ਭੱਜ ਗਿਆ ਜਿਸਨੂੰ ਕਾਬੂ ਕਰ ਲਿਆ ਗਿਆ ਅਤੇ ਫਿਰ ਪੀ ਸੀ ਆਰ ਬੁਲਾ ਕੇ ਉਹਨਾਂ ਦੇ ਹਵਾਲੇ ਕਰ ਦਿੱਤਾ ਗਿਆ।

ਉਹਨਾਂ ਕਿਹਾ ਕਿ ਇਸ ਵਾਰਦਾਤ ਵਿੱਚ ਭਾਵੇਂ ਕਿਸੇ ਨੁਕਸਾਨ ਤੋਂ ਬਚਾਓ ਹੋ ਗਿਆ ਹੈ ਪਰੰਤੂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਚੇਤੰਨ ਰਹਿਣ ਅਤੇ ਅਜਿਹੇ ਸਮਾਗਮ ਮੌਕੇ ਕੀਮਤੀ ਸਾਮਾਨ ਦਾ ਪੂਰੀ ਤਰ੍ਹਾਂ ਧਿਆਨ ਰੱਖਣ ਤਾਂ ਜੋ ਅਜਿਹੀ ਕਿਸੇ ਵਾਰਦਾਤ ਤੋਂ ਬਚਿਆ ਜਾ ਸਕੇ।

Continue Reading

Mohali

ਸz. ਬਲਬੀਰ ਸਿੰਘ ਸਿੱਧੂ ਦੀ ਮਿਹਨਤ ਨਾਲ ਹੋਈ ਬਰਨਾਲਾ ਹਲਕੇ ਵਿੱਚ ਕਾਂਗਰਸ ਦੀ ਜਿੱਤ : ਕਮਲਪ੍ਰੀਤ ਸਿੰਘ ਬੰਨੀ

Published

on

By

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਗਰ ਨਿਗਮ ਦੇ ਕੌਂਸਲਰ ਸz. ਕਮਲਪ੍ਰੀਤ ਸਿੰਘ ਬੰਨੀ ਨੇ ਕਿਹਾ ਹੈ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਕਰੜੀ ਮਿਹਨਤ ਸਦਕਾ ਬਰਨਾਲਾ ਵਿਧਾਨਸਭਾ ਹਲਕੇ ਦੀ ਸੀਟ ਤੋਂ ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਦੀ ਜਿੱਤ ਹੋਈ ਹੈ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸz. ਬਲਬੀਰ ਸਿੰਘ ਸਿੱਧੂ ਵਲੋਂ ਬਰਨਾਲਾ ਵਿਧਾਨਸਭਾ ਹਲਕੇ ਦੀ ਜਿਮਣੀ ਚੋਣ ਲਈ ਇੰਚਾਰਜ ਨਿਯੁਕਤ ਕੀਤਾ ਗਿਆ ਸੀ ਅਤੇ ਸz. ਸਿੱਧੂ ਵਲੋਂ ਉੱਥੇ ਦਿਨ ਰਾਤ ਮਿਹਨਤ ਕਰਕੇ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਗਈ ਹੈ।

ਉਹਨਾਂ ਕਿਹਾ ਕਿ ਸੂਬੇ ਦੀਆਂ ਬਾਕੀ ਦੀਆਂ ਤਿੰਨ ਸੀਟਾ ਤੇ ਭਾਵੇਂ ਕਾਂਗਰਸ ਪਾਰਟੀ ਹਾਰ ਗਈ ਹੈ ਪਰੰਤੂ ਬਰਨਾਲਾ ਹਲਕੇ ਵਿੱਚ ਸz. ਸਿੱਧੂ ਦੀ ਮਿਹਨਤ ਕਾਮਯਾਬ ਹੋਈ ਹੈ ਅਤੇ ਇਹ ਸੀਟ ਜਿੱਤਣ ਨਾਲ ਕਾਂਗਰਸ ਨੂੰ ਇਹ ਇਕਲੌਤੀ ਸਫਲਤਾ ਹਾਸਿਲ ਹੋਈ ਹੈ।

Continue Reading

Mohali

ਰਾਏਪੁਰ ਕਲਾਂ ਦੇ ਕੁਸ਼ਤੀ ਦੰਗਲ ਵਿੱਚ ਪ੍ਰਿਤਪਾਲ ਫ਼ਗਵਾੜਾ ਨੇ ਨਿਸ਼ਾਂਤ ਦਿੱਲੀ ਨੂੰ ਹਰਾ ਕੇ ਜਿੱਤੀ ਇੱਕ ਲੱਖ ਦੀ ਝੰਡੀ ਦੀ ਕੁਸ਼ਤੀ

Published

on

By

 

 

ਐਸ ਏ ਐਸ ਨਗਰ, 23 ਨਵੰਬਰ (ਸ.ਬ.) ਨਜ਼ਦੀਕੀ ਪਿੰਡ ਰਾਏਪੁਰ ਕਲਾਂ ਦੇ ਗੁਰਦੁਆਰਾ ਨਾਨਕਸਰ ਠਾਠ ਵਿਖੇ ਸੰਤ ਗੁਰਦਿਆਲ ਸਿੰਘ ਦੇ ਜਨਮ ਦਿਹਾੜੇ ਮੌਕੇ ਪਹਿਲਾ ਵਿਸ਼ਾਲ ਕੁਸ਼ਤੀ ਦੰਗਲ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਤੋਂ 150 ਤੋਂ ਵੱਧ ਨਾਮੀਂ ਪਹਿਲਵਾਨਾਂ ਨੇ ਸ਼ਿਰਕਤ ਕੀਤੀ। ਸੈਂਕੜੇ ਦਰਸ਼ਕਾਂ ਨੇ ਭਲਵਾਨਾਂ ਦੀਆਂ ਕੁਸ਼ਤੀਆਂ ਦਾ ਆਨੰਦ ਮਾਣਿਆ।

ਸੰਤ ਮਨਪ੍ਰੀਤ ਸਿੰਘ ਲੁਹਾਰੀ ਵਾਲਿਆਂ ਦੀ ਅਗਵਾਈ ਅਤੇ ਸਰਪੰਚ ਲਖਵੀਰ ਸਿੰਘ, ਬਲਜਿੰਦਰ ਸਿੰਘ ਰਾਏਪੁਰ ਕਲਾਂ, ਗੁਰਪਾਲ ਸਿੰਘ ਪਾਲੀ, ਰਣਧੀਰ ਸਿੰਘ ਧੀਰਾ, ਮਾਨ ਸਿੰਘ, ਸ਼ਰਨਜੀਤ ਸਿੰਘ, ਗੁਰਮੁੱਖ ਸਿੰਘ ਆਦਿ ਦੀ ਦੇਖ-ਰੇਖ ਹੇਠ ਹੋਏ ਕੁਸ਼ਤੀ ਦੰਗਲ ਵਿੱਚ ਵੱਡੀ ਝੰਡੀ ਦੀ ਕੁਸ਼ਤੀ ਪ੍ਰਿਤਪਾਲ ਫਗਵਾੜਾ ਅਤੇ ਨਿਸ਼ਾਂਤ ਦਿੱਲੀ ਵਿਚਾਲੇ ਹੋਈ। ਬੇਹੱਦ ਫ਼ਸਵੇਂ ਮੁਕਾਬਲੇ ਵਿੱਚ ਪ੍ਰਿਤਪਾਲ ਨੇ ਨਿਸ਼ਾਂਤ ਨੂੰ ਹਰਾ ਕੇ ਇੱਕ ਲੱਖ ਦਾ ਨਕਦ ਇਨਾਮ ਜਿੱਤਿਆ।

ਦੂਜੀ ਝੰਡੀ ਦੀ ਕੁਸ਼ਤੀ ਵਿਚ ਮਨਪ੍ਰੀਤ ਬਡਵਾਲ ਨੇ ਅੰਮ੍ਰਿਤ ਫਗਵਾੜਾ ਨੂੰ ਹਰਾ ਕੇ ਇੱਕੀ ਹਜ਼ਾਰ ਜਿੱਤੇ। ਤੀਜੀ ਝੰਡੀ ਦੀ ਕੁਸ਼ਤੀ ਵਿਚ ਕ੍ਰਿਸ਼ਨ ਸੋਨੀਪਤ ਨੇ ਦਲਜੀਤ ਸੇਹਰੋਂ ਨੂੰ ਹਰਾ ਕੇ ਗਿਆਰਾਂ ਹਜ਼ਾਰ ਹਾਸਿਲ ਕੀਤੇ। ਹੋਰ ਪ੍ਰਮੁੱਖ ਕੁਸ਼ਤੀਆਂ ਵਿੱਚ ਆਸ਼ੂ ਬਡਵਾਲ ਤੇ ਇਕਵੰਸ਼ ਪਟਿਆਲਾ, ਸਾਹਿਬਦੀਪ ਬਦਵਾਲ ਅਤੇ ਪਰਮਿੰਦਰ ਬਾਬਾ ਫ਼ਲਾਹੀ ਬਰਾਬਰ ਰਹੇ।

ਇਸ ਮੌਕੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਸ਼ਮੂਲੀਅਤ ਕਰਦਿਆਂ ਭਲਵਾਨਾਂ ਦੀ ਹੱਥ-ਜੋੜੀ ਕੀਤੀ।

ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਚੌਧਰੀ ਦੀਪ ਚੰਦ ਗੋਬਿੰਦਗੜ੍ਹ, ਚੌਧਰੀ ਰਿਸ਼ੀ ਪਾਲ ਸਨੇਟਾ, ਦਰਬਾਰਾ ਸਿੰਘ ਮਨੌਲੀ, ਡਾ ਬਲਜੀਤ ਖ਼ਾਨ ਆਦਿ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Continue Reading

Latest News

Trending