Mohali
ਫੇਜ਼-1 ਵਿੱਚ ਪੀ.ਸੀ.ਆਰ.ਦੀ ਗਸ਼ਤ ਸ਼ੁਰੂ ਕਰਨ ਦੀ ਮੰਗ
ਐਸ ਏ ਐਸ ਨਗਰ, 25 ਨਵੰਬਰ (ਸ.ਬ.) ਫੇਜ਼ 1 ਦੀ ਐਚ-ਟਾਈਪ ਮਕਾਨਾਂ ਦੀ ਹਾਊਸ ਓਨਰਜ਼ ਵੈਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਵੱਲੋਂ ਥਾਣਾ ਫੇਜ਼-1 ਮੁਹਾਲੀ ਦੇ ਐਸ. ਐਚ. ਓ ਨੂੰ ਪੱਤਰ ਲਿਖ ਕੇ ਫੇਜ਼-1, ਮੁਹਾਲੀ ਦੀ ਡਿਸਪੈਂਸਰੀ ਦੇ ਨੇੜੇ ਪੀ.ਸੀ.ਆਰ.ਦੀ ਗਸ਼ਤ ਸ਼ੁਰੂ ਕਰਨ ਦੀ ਮੰਗ ਕੀਤੀ ਗਈ ਹੈ।
ਉਹਨਾਂ ਪੱਤਰ ਵਿੱਚ ਲਿਖਿਆ ਹੈ ਕਿ ਸ਼ਾਮ ਦੇ ਸਮੇਂ ਫੇਜ਼-1 ਦੀ ਡਿਸਪੈਂਸਰੀ ਦੇ ਸਾਹਮਣੇ ਲੋਕ ਵਾਹਨਾਂ ਵਿੱਚ ਜਾਂ ਬਾਹਰ ਖੁੱਲੀ ਥਾਂ ਤੇ ਬੈਠ ਕੇ ਸ਼ਰਾਬ ਪੀਂਦੇ ਹਨ। ਇਸ ਕਾਰਨ ਨਾ ਸਿਰਫ਼ ਔਰਤਾਂ ਬਲਕਿ ਆਮ ਆਦਮੀਆਂ ਲਈ ਵੀ ਸੜਕ ਪਾਰ ਕਰਨਾ, ਬਾਜ਼ਾਰ ਦੇ ਪਿਛਲੇ ਪਾਸੇ, ਖਾਸ ਕਰਕੇ ਡਿਸਪੈਂਸਰੀ ਦੇ ਨੇੜੇ ਜਾਣਾ ਬਹੁਤ ਔਖਾ ਹੋ ਗਿਆ ਹੈ। ਔਰਤਾਂ ਇਸ ਸੜਕ ਤੋਂ ਨਹੀਂ ਲੰਘ ਸਕਦੀਆਂ ਕਿਉਂਕਿ ਇੱਥੇ ਬਹੁਤ ਸਾਰੇ ਲੋਕ ਖੁੱਲ੍ਹੇਆਮ ਸ਼ਰਾਬ ਪੀਂਦੇ ਹਨ। ਇਸ ਤੋਂ ਇਲਾਵਾ ਪਿਛਲੇ ਦੋ ਮਹੀਨਿਆਂ ਦੌਰਾਨ ਫੇਜ਼-1 ਸਥਿਤ ਐੱਚ-ਟਾਇਪ ਦੇ ਘਰਾਂ ਵਿੱਚ ਸਾਈਕਲਾਂ ਵੀ ਚੋਰੀ ਹੋ ਚੁੱਕੀਆਂ ਹਨ।
ਉਹਨਾਂ ਮੰਗ ਕੀਤੀ ਹੈ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਡਿਸਪੈਂਸਰੀ ਦੇ ਨੇੜੇ ਅਤੇ ਫੇਜ਼-1 ਮੇਨ ਦੇ ਪਿਛਲੇ ਪਾਸੇ ਪੀਸੀਆਰ ਦੀ ਗਸ਼ਤ ਸ਼ੁਰੂ ਕੀਤੀ ਜਾਵੇ।
Mohali
ਮੁਹਾਲੀ ਪੁਲੀਸ ਅਤੇ ਏ. ਜੀ. ਟੀ. ਐਫ. ਵੱਲੋਂ ਮਾਹਲ ਗੈਂਗ ਦੇ ਤਿੰਨ ਗੁਰਗੇ ਅਸਲੇ ਸਮੇਤ ਗ੍ਰਿਫਤਾਰ, ਇਕ ਮੁਲਜਮ ਫਰਾਰ
ਪੰਜਾਬ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਲਈ ਜਾਣ ਸਮੇਂ ਆਏ ਕਾਬੂ
ਐਸ ਏ ਐਸ ਨਗਰ, 25 ਨਵੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਪੁਲੀਸ ਅਤੇ ਏ. ਜੀ. ਟੀ. ਐਫ ਵਲੋਂ ਇਕ ਸਾਂਝੇ ਆਪਰੇਸ਼ਨ ਦੌਰਾਨ ਗੈਂਗਸਟਰ ਮਨਜੀਤ ਮਾਹਲ ਦੇ ਦੋ ਗੁਰਗਿਆਂ ਨੂੰ ਅਸਲੇ ਸਮੇਤ ਗ੍ਰਿਫਤਾਰ ਕਰਕੇ ਇਕ ਵੱਡੇ ਅਪਰਾਧ ਨੂੰ ਅੰਜਾਮ ਦੇਣ ਤੋਂ ਰੋਕਣ ਦਾ ਦਾਅਵਾ ਕੀਤਾ ਗਿਆ ਹੈ। ਗ੍ਰਿਫਤਾਰ ਗੈਂਗਸਟਰਾਂ ਦੀ ਪਛਾਣ ਇਕਬਾਲ ਸਿੰਘ ਉਰਫ ਵਿਨੈ ਵਾਸੀ ਨਵੀਂ ਦਿੱਲੀ, ਗੁਲਸ਼ਨ ਕੁਮਾਰ ਉਰਫ ਮੋਨੂੰ ਉਰਫ ਲੈਫਟੀ ਵਾਸੀ ਨਵੀਂ ਦਿੱਲੀ ਅਤੇ ਸਤੀਸ਼ ਕੁਮਾਰ ਵਾਸੀ ਮੋਹਕਮਪੁਰ ਜਿਲਾ ਅੰਮ੍ਰਿਤਸਰ ਵਜੋਂ ਹੋਈ ਹੈ।
ਇਸ ਸਬੰਧੀ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਐਸ ਐਸ ਪੀ ਦੀਪਕ ਪਾਰੀਕ ਨੇ ਦੱਸਿਆ ਕਿ ਉਕਤ ਗੈਂਗ ਦੇ ਗੁਰਗਿਆਂ ਨੂੰ ਗ੍ਰਿਫਤਾਰ ਕਰਨ ਲਈ ਐਸ. ਪੀ. ਦਿਹਾਤੀ ਮਨਪ੍ਰੀਤ ਸਿੰਘ ਦੀ ਅਗਵਾਈ ਵਿੱਚ ਡੀ.ਐਸ.ਪੀ ਬਿਕਰਮ ਸਿੰਘ ਬਰਾੜ ਅਤੇ ਨਾਰਕੋਟਿਕ ਸੈੱਲ ਦੇ ਇੰਚਾਰਜ ਸੁਰਜੀਤ ਸਿੰਘ ਦੀ ਟੀਮ ਬਣਾਈ ਗਈ ਸੀ।
ਜਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਉਕਤ ਗੈਂਗ ਨੂੰ ਤਿਹਾੜ ਜੇਲ ਵਿੱਚ ਬੰਦ ਗੈਂਗਸਟਰ ਮਨਜੀਤ ਮਾਹਲ ਚਲਾਉਂਦਾ ਹੈ ਅਤੇ ਉਕਤ ਗੈਂਗ ਦਿੱਲੀ ਵਿੱਚ ਸਰਗਰਮ ਹੈ। ਉਨਾਂ ਦੱਸਿਆ ਕਿ ਕਾਬੂ ਕੀਤੇ ਮੁਲਜਮਾਂ ਕੋਲੋਂ 2 ਪਿਸਟਲ (30 ਬੋਰ), 18 ਜਿੰਦਾ ਕਾਰਤੂਸ ਅਤੇ ਇਕ ਕਾਲੇ ਰੰਗ ਦੀ ਸਕਾਰਪਿਉ ਗੱਡੀ ਬਰਾਮਦ ਕੀਤੀ ਗਈ ਹੈ। ਇਹ ਗੱਡੀ ਪਰਕਸੀ ਵਾਸੀ ਉੱਤਮ ਨਗਰ ਪੱਛਮੀ ਦਿੱਲੀ ਦੇ ਨਾਮ ਤੇ ਰਜਿਸਟਰਡ ਹੈ।
ਉਨ੍ਹਾਂ ਦੱਸਿਆ ਕਿ ਮੁਲਜਮ ਇਕਬਾਲ ਸਿੰਘ ਅਤੇ ਗੁਲਸ਼ਨ ਕੁਮਾਰ ਨੂੰ ਜਿਲਾ ਮੁਹਾਲੀ ਦੇ ਪਿੰਡ ਦੱਪਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਇਹਨਾਂ ਮੁਲਜਮਾਂ ਵਲੋਂ ਕੀਤੇ ਖੁਲਾਸੇ ਉਪਰੰਤ ਮੁਲਜਮ ਸਤੀਸ਼ ਕੁਮਾਰ ਨੂੰ ਅੰਮ੍ਰਿਤਸਰ ਤੋਂ ਕਾਬੂ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸਤੀਸ਼ ਕੁਮਾਰ ਸੱਟੇਬਾਜੀ ਦਾ ਕੰਮ ਕਰਦਾ ਹੈ ਅਤੇ ਸਤੀਸ਼ ਦੇ ਕਹਿਣ ਤੇ ਹੀ ਇਕਬਾਲ ਸਿੰਘ ਅਤੇ ਗੁਲਸ਼ਨ ਕੁਮਾਰ ਅੰਮ੍ਰਿਤਸਰ ਵਿਖੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਹੇ ਸਨ ਜਦੋਂ ਰਸਤੇ ਵਿੱਚ ਪੁਲੀਸ ਨੇ ਗੁਪਤ ਸੂਚਨਾ ਮਿਲਣ ਤੇ ਰਸਤੇ ਵਿੱਚ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਉਕਤ ਮੁਲਜਮਾਂ ਵਿਰੁਧ ਹਰਿਆਣਾ ਅਤੇ ਦਿੱਲੀ ਵਿੱਚ ਕਈ ਸੰਗੀਨ ਮਾਮਲੇ ਦਰਜ ਹਨ। ਉਹਨਾਂ ਕਿਹਾ ਕਿ ਕਾਬੂ ਕੀਤੇ ਮੁਲਜਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਉਕਤ ਅਸਲਾ ਕਿਥੋਂ ਲੈ ਕੇ ਆਏ ਹਨ ਅਤੇ ਅੱਗੇ ਕਿਸ ਵਾਰਦਾਤ ਨੂੰ ਅੰਜਾਮ ਦੇਣਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਹਰਿਆਣਾ ਦੇ ਰਹਿਣ ਵਾਲੇ ਅਮਿਤ ਗੁਲੀਆ ਨਾਮ ਦੇ ਮੁਲਜਮ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਿਸ ਦੀ ਗ੍ਰਿਫਤਾਰੀ ਲਈ ਹਰਿਆਣਾ ਪੁਲੀਸ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।
Mohali
ਐਨ ਆਰ ਆਈ ਥਾਣੇ ਵਿੱਚ 6 ਮਹੀਨੇ ਪਹਿਲਾਂ ਦਰਜ ਮਾਮਲੇ ਵਿੱਚ ਮੁਲਜਮਾਂ ਦੀ ਨਹੀਂ ਹੋਈ ਗ੍ਰਿਫਤਾਰੀ
ਪੰਜਾਬ ਸਟੇਟ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੁਲੀਸ ਨੂੰ ਨੋਟਿਸ ਜਾਰੀ
ਐਸ ਏ ਐਸ ਨਗਰ, 25 ਨਵੰਬਰ (ਜਸਬੀਰ ਸਿੰਘ ਜੱਸੀ) ਅਮਰੀਕਾ ਰਹਿੰਦੇ ਇੱਕ ਐਨ ਆਰ ਆਈ ਵਲੋਂ ਥਾਣਾ ਐਨ. ਆਰ. ਆਈ. ਵਿੰਗ ਵਿੱਚ ਧੋਖਾਧੜੀ ਦੇ ਇੱਕ ਮਾਮਲੇ ਸੰਬੰਧੀ ਦਰਜ ਕਰਵਾਈ ਐਫ ਆਈ ਆਰ ਤੋਂ ਬਾਅਦ ਐਨ ਆਈ ਆਰ ਵਿੰਗ ਵਲੋਂ ਕਰੀਬ 6 ਮਹੀਨੇ ਬੀਤਣ ਦੇ ਬਾਅਦ ਵੀ ਮੁਲਜਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਐਨ ਆਰ ਆਈ ਭਵਨਦੀਪ ਸਿੰਘ (ਜੋ ਕਈ ਮਹੀਨਿਆਂ ਤੋਂ ਇਨਸਾਫ ਲਈ ਉਡੀਕ ਕਰ ਰਿਹਾ ਹੈ) ਵਲੋਂ ਦਿੱਤੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਇਸ ਮਾਮਲੇ ਵਿੱਚ ਐਸ.ਐਸ.ਪੀ ਮੁਹਾਲੀ ਨੂੰ ਅਗਲੀ ਪੇਸ਼ੀ ਤੋਂ ਪਹਿਲਾਂ ਕਾਰਵਾਈ ਕਰਕੇ ਆਪਣੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਕਮਿਸ਼ਨ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 3 ਫਰਵਰੀ 2025 ਦੀ ਤਰੀਕ ਨਿਸ਼ਚਿਤ ਕੀਤੀ ਹੈ।
ਇਸ ਸਬੰਧੀ ਸ਼ਿਕਾਇਤਕਰਤਾ ਭਵਨਦੀਪ ਸਿੰਘ ਦੱਸਿਆ ਕਿ ਉਸ ਵਲੋਂ ਐਨ. ਆਰ. ਆਈ. ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਸ ਦਾ ਆਪਣੀ ਪਤਨੀ ਜਸਪ੍ਰੀਤ ਕੌਰ ਦੇ ਨਾਲ ਮੁਹਾਲੀ ਵਿਚਲੀ ਫੈਮਲੀ ਅਦਾਲਤ ਵਿੱਚ ਤਲਾਕ ਦਾ ਕੇਸ ਚੱਲ ਰਿਹਾ ਹੈ। ਅਦਾਲਤ ਵਿੱਚ 25 ਸਤੰਬਰ 2023 ਨੂੰ ਮੁਲਜਮ ਪੇਸ਼ ਹੋਇਆ ਅਤੇ ਜਸਪ੍ਰੀਤ ਕੌਰ ਦੀ ਪਾਵਰ ਆਫ ਅਟਾਰਨੀ ਪੇਸ਼ ਕੀਤੀ ਅਤੇ ਕੇਸ 21 ਨਵੰਬਰ 2023 ਲਈ ਰੱਖਿਆ ਗਿਆ। ਭਵਨਦੀਪ ਮੁਤਾਬਕ ਉਸ ਦੀ ਪਤਨੀ ਜਸਪ੍ਰੀਤ ਕੌਰ ਅਪ੍ਰੈਲ 2023 ਤੋਂ ਅਮਰੀਕਾ ਵਿੱਚ ਰਹਿੰਦੀ ਹੈ ਅਤੇ ਹੁਣ ਵੀ ਅਮਰੀਕਾ ਵਿੱਚ ਹੀ ਰਹਿ ਰਹੀ ਹੈ ਅਤੇ ਉਥੇ ਹੀ ਕੰਮ ਕਰਦੀ ਹੈ। ਉਹਨਾਂ ਇਲਜਾਮ ਲਗਾਇਆ ਕਿ ਮੁਲਜਮਾਂ ਨੇ ਉਸ ਦੀ ਪਤਨੀ ਜਸਪ੍ਰੀਤ ਕੌਰ ਨਾਲ ਸਾਜ ਬਾਜ ਹੋ ਕੇ ਉਸਦੇ ਜਾਅਲੀ ਦਸਤਖਤ ਵਕਾਲਤਨਾਮੇ ਤੇ ਖੁਦ ਕੀਤੇ ਹਨ ਜਾਂ ਕਿਸੇ ਤੋਂ ਕਰਵਾ ਕੇ 21 ਨਵੰਬਰ 2023 ਨੂੰ ਅਦਾਲਤ ਵਿੱਚ ਵਕਾਲਤਨਾਮਾ ਪੇਸ਼ ਕੀਤਾ ਹੈ।
ਭਵਨਦੀਪ ਮੁਤਾਬਕ ਉਸ ਦੀ ਪਤਨੀ ਦੇ ਦਸਤਖਤਾਂ ਵਾਲਾ ਵਕਾਲਤਨਾਮਾ ਜਿਸ ਤਰੀਖ ਦਾ ਅਦਾਲਤ ਵਿੱਚ ਪੇਸ਼ ਕੀਤਾ ਹੈ, ਉਸ ਤਰੀਖ ਵਾਲੇ ਦਿਨ ਉਸ ਦੀ ਪਤਨੀ ਅਮਰੀਕਾ ਵਿੱਚ ਸੀ। ਇਸ ਮਾਮਲੇ ਦੀ ਪੜਤਾਲ ਕਪਤਾਨ ਐਨ. ਆਰ. ਆਈ. ਵਿੰਗ ਵਲੋਂ ਕੀਤੀ ਗਈ, ਉਨਾਂ ਆਪਣੀ ਪੜਤਾਲ ਵਿੱਚ ਲਿਖਿਆ ਕਿ ਦੂਜੀ ਧਿਰ ਹਰਦੀਪ ਸਿੰਘ, ਜਸਪ੍ਰੀਤ ਕੌਰ ਅਤੇ ਇਕ ਹੋਰ ਮਹਿਲਾ ਨੂੰ ਆਪਣਾ ਪੱਖ ਪੇਸ਼ ਕਰਨ ਲਈ ਪ੍ਰਵਾਨੇ ਜਾਰੀ ਕੀਤੇ ਗਏ, ਪ੍ਰੰਤੂ ਕਿਸੇ ਵਲੋਂ ਕੋਈ ਜਵਾਬ ਦਾਖਲ ਨਹੀਂ ਕੀਤਾ ਗਿਆ। ਐਨ.ਆਰ.ਆਈ ਵਿੰਗ ਵਲੋਂ ਇਸ ਮਾਮਲੇ ਵਿੱਚ ਜਸਪ੍ਰੀਤ ਕੌਰ ਅਤੇ ਹਰਦੀਪ ਸਿੰਘ ਵਿਰੁਧ ਧਾਰਾ 420, 120 ਬੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ।
ਇਸ ਸਬੰਧੀ ਸੰਪਰਕ ਕਰਨ ਤੇ ਐਨ. ਆਰ. ਆਈ. ਵਿੰਗ ਦੇ ਐਸ.ਪੀ. ਸz. ਦੀਪਕਮਲ ਨੇ ਕਿਹਾ ਕਿ ਮਾਮਲਾ ਉਨਾਂ ਦੇ ਧਿਆਨ ਵਿੱਚ ਨਹੀਂ ਹੈ ਅਤੇ ਉਹਨਾਂ ਵਲੋਂ ਸਬੰਧਤ ਅਫਸਰ ਤੋਂ ਮਾਮਲੇ ਦੀ ਜਾਣਕਾਰੀ ਹਾਸਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Mohali
ਪੰਜ ਸਿੰਘ ਸਾਹਿਬਾਨਾਂ ਨੇ 2 ਦਸੰਬਰ ਨੂੰ ਸੱਦੀ ਮੀਟਿੰਗ
ਸੁਖਬੀਰ ਸਿੰਘ ਬਾਦਲ, 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਕੈਬਨਿਟ ਸਮੇਤ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਨੂੰ 2 ਦਸੰਬਰ ਨੂੰ ਤਲਬ ਕੀਤਾ
ਅੰਮ੍ਰਿਤਸਰ, 25 ਨਵੰਬਰ (ਸ.ਬ.) ਪੰਜ ਸਿੰਘ ਸਾਹਿਬਾਨਾਂ ਵੱਲੋਂ ਪੰਥਕ ਮਸਲਿਆਂ ਤੇ ਦੋ ਦਸੰਬਰ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਵੱਡੇ ਫ਼ੈਸਲੇ ਲਏ ਜਾ ਸਕਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਸਾਲ 2007 ਤੋਂ 2017 ਵਾਲੀ ਅਕਾਲੀ ਸਰਕਾਰ ਦੀ ਸਮੁੱਚੀ ਕੈਬਨਿਟ, ਸ਼੍ਰੋਮਣੀ ਅਕਾਲੀ ਦਲ ਦੀ ਤਤਕਾਲੀ ਕੋਰ ਕਮੇਟੀ ਅਤੇ 2015 ਵੇਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਨੂੰ 2 ਦਸੰਬਰ ਨੂੰ ਵੀ ਬਾਅਦ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਹੈ।
2 ਦਸੰਬਰ ਨੂੰ ਤਲਬ ਕੀਤੇ ਗਏ ਕੈਬਨਿਟ ਮੰਤਰੀਆਂ ਵਿਚ ਜਗੀਰ ਕੌਰ, ਗੁਲਜ਼ਾਰ ਸਿੰਘ ਰਣੀਕੇ, ਸੁਰਜੀਤ ਸਿੰਘ ਢਿੱਲੋਂ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਰਵਣ ਸਿੰਘ ਫਿਲੌਰ, ਸੁਰਜੀਤ ਸਿੰਘ ਰੱਖੜਾ, ਜਨਮੇਜਾ ਸਿੰਘ ਸੇਖੋਂ, ਸੋਹਣ ਸਿੰਘ ਠੰਡਲ, ਸੁੱਚਾ ਸਿੰਘ ਲੰਗਾਹ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਮਨਪ੍ਰੀਤ ਸਿੰਘ ਬਾਦਲ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ ਸ਼ਾਮਲ ਹਨ।
ਇਸ ਸਬੰਧੀ ਸਕੱਤਰੇਤ ਵੱਲੋਂ ਸਬੰਧਤਾਂ ਨੂੰ ਪੱਤਰ ਜਾਰੀ ਕਰ ਦਿੱਤੇ ਹਨ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਸਮੁੱਚੇ ਸਕੱਤਰਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਮੌਜੂਦ ਰਹਿਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਕੋਲੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ।
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
International2 months ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
International2 months ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
National1 month ago
ਜਨਮ ਦਿਨ ਮੌਕੇ ਸਿਲੰਡਰ ਫਟਣ ਕਾਰਨ ਦਾਦਾ-ਦਾਦੀ ਅਤੇ ਪੋਤੇ ਦੀ ਮੌਤ