Chandigarh
ਭਲਕੇ ਮਰਨ ਵਰਤ ਤੇ ਬੈਠਣਗੇ ਡੱਲੇਵਾਲ
ਚੰਡੀਗੜ੍ਹ, 25 ਨਵੰਬਰ (ਸ.ਬ.) ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਭਲਕੇ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ, ਉਨ੍ਹਾਂ ਨੇ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ਕਰਵਾ ਦਿੱਤੀ ਹੈ।
ਬੀਤੀ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਆਗਾਮੀ ਰਣਨੀਤੀ ਦੇ ਹਿੱਸੇ ਵਜੋਂ ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਭਲਕੇ 26 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਮਰਨ ਵਰਤ ਸ਼ੁਰੂ ਕਰਨਗੇ। ਇਸ ਮੌਕੇ ਦੇਸ਼ ਭਰ ਤੋਂ ਕਿਸਾਨ ਆਗੂ ਖਨੌਰੀ ਸਰਹੱਦ ਤੇ ਹਾਜ਼ਰ ਹੋਣਗੇ। ਇਸ ਦੌਰਾਨ ਕਿਸਾਨਾਂ ਦੇ ਵੱਡੇ ਜਥੇ ਖਨੌਰੀ ਸਰਹੱਦ ਤੇ ਪਹੁੰਚ ਰਹੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਜਾਂ ਤਾਂ ਉਹ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਕੇ ਆਪਣੇ ਪਿੰਡ ਪਰਤਣਗੇ ਜਾਂ ਫਿਰ ਉਨ੍ਹਾਂ ਦੀ ਮ੍ਰਿਤਕ ਦੇਹ ਵਾਪਿਸ ਜਾਵੇਗੀ।
ਉਹਨਾਂ ਅੱਜ ਫਰੀਦਕੋਟ ਪਹੁੰਚ ਕੇ ਆਪਣੀ ਸਾਰੀ ਜ਼ਮੀਨ ਅਤੇ ਜਾਇਦਾਦ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂ ਕਰਵਾ ਦਿੱਤੀ।
Chandigarh
ਭਲਕੇ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੇਗੀ ਆਮ ਆਦਮੀ ਪਾਰਟੀ
ਚੰਡੀਗੜ੍ਹ, 25 ਨਵੰਬਰ (ਸ.ਬ.) ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿੱਚ ਪਾਰਟੀ ਨੂੰ ਨਵਾਂ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਮਿਲਣ ਅਤੇ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ਤੇ ਮਿਲੀ ਵੱਡੀ ਜਿੱਤ ਦਾ ਜਸ਼ਨ ਮਨਾਉਣ ਲਈ ਭਲਕੇ 26 ਨਵੰਬਰ ਨੂੰ ਪਟਿਆਲਾ ਤੋਂ ਅੰਮ੍ਰਿਤਸਰ ਤੱਕ ਸ਼ੁਕਰਾਨਾ ਯਾਤਰਾ ਕੱਢੀ ਜਾਵੇਗੀ।
ਪੰਜਾਬ ਦੇ ਕੈਬਨਿਟ ਮੰਤਰੀ ਤਰੁਣ ਪ੍ਰੀਤ ਸਿੰਘ ਸੌਂਧ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਯਾਤਰਾ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਤੋਂ ਸ਼ੁਰੂ ਹੋ ਕੇ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ ਤੋਂ ਹੁੰਦੀ ਹੋਈ ਸ੍ਰੀ ਰਾਮ ਤੀਰਥ ਮੰਦਿਰ ਤੱਕ ਚੱਲੇਗੀ। ਇਸ ਮੌਕੇ ਉਹਨਾਂ ਦੇ ਨਾਲ ਆਪ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਪਾਰਟੀ ਦੇ ਬੁਲਾਰੇ ਬਿਕਰਮਜੀਤ ਪਾਸੀ ਅਤੇ ਆਪ ਆਗੂ ਅਮਨਦੀਪ ਸਿੰਘ ਮੋਹੀ ਵੀ ਹਾਜ਼ਰ ਸਨ।
ਸz. ਸੌਂਧ ਨੇ ਕਿਹਾ ਕਿ ਇਹ ਯਾਤਰਾ ਸਵੇਰੇ 9 ਵਜੇ ਪਟਿਆਲਾ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋ ਕੇ ਸਰਹੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਅਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ। ਉਥੇ ਮੱਥਾ ਟੇਕਣ ਤੋਂ ਬਾਅਦ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣਗੇ, ਫਿਰ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਯਾਤਰਾ ਦੀ ਸਮਾਪਤੀ ਹੋਵੇਗੀ।
Chandigarh
ਅਸ਼ੀਰਵਾਦ ਸਕੀਮ ਤਹਿਤ 9.51 ਕਰੋੜ ਰੁਪਏ ਜਾਰੀ ਕੀਤੇ : ਡਾ.ਬਲਜੀਤ ਕੌਰ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 1867 ਲਾਭਪਾਤਰੀਆਂ ਨੂੰ ਦਿੱਤਾ ਗਿਆ ਲਾਭ
ਚੰਡੀਗੜ੍ਹ, 25 ਨਵੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਅਤੇ ਅਨੁਸੂਚਿਤ ਜਾਤੀਆਂ ਦੇ 1867 ਲਾਭਪਾਤਰੀਆਂ ਨੂੰ 9.51 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਜਿਲਾ ਬਰਨਾਲਾ, ਫਰੀਦਕੋਟ, ਹੁਸ਼ਿਆਰਪੁਰ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਰੂਪਨਗਰ, ਐਸ ਏ ਐਸ ਨਗਰ, ਐਸ ਬੀ ਐਸ ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਸਾਲ 2023-24 ਦੀਆਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 1331 ਲਾਭਪਾਤਰੀਆਂ ਨੂੰ 6.78 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਉਹਨਾਂ ਦੱਸਿਆ ਕਿ ਜਿਲਾ ਬਠਿੰਡਾ, ਰੂਪਨਗਰ, ਐਸ ਏ ਐਸ ਨਗਰ ਅਤੇ ਐਸ.ਬੀ.ਐਸ ਨਗਰ ਦੇ ਸਾਲ 2023-24 ਦੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਦੀਆਂ ਪੈਡਿੰਗ ਦਰਖਾਸਤਾਂ ਸਾਲ 2024-25 ਦੌਰਾਨ ਅਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 536 ਲਾਭਪਾਤਰੀਆਂ ਨੂੰ 2.73 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਰਾਹੀਂ ਬਠਿੰਡਾ ਦੇ 196, ਰੂਪਨਗਰ ਦੇ 74, ਐਸ ਏ.ਐਸ.ਨਗਰ ਦੇ 63 ਅਤੇ ਸ਼ਹੀਦ ਭਗਤ ਸਿੰਘ ਨਗਰ ਦੇ 203, ਕੁੱਲ 536 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।
Chandigarh
ਪੰਜਾਬ ਵਿਧਾਨਸਭਾ ਦੀ ਜਿਮਣੀ ਚੋਣ ਵਿੱਚ ਆਮ ਆਦਮੀ ਪਾਰਟੀ ਨੇ ਤਿੰਨ ਅਤੇ ਕਾਂਗਰਸ ਨੇ ਇੱਕ ਸੀਟ ਜਿੱਤੀ
ਵੜਿੰਗ ਅਤੇ ਰੰਧਾਵਾ ਦੀ ਪਤਨੀਆਂ ਹਾਰੀਆਂ, ਮਨਪ੍ਰੀਤ ਬਾਦਲ ਅਤੇ ਕੇਵਲ ਢਿੱਲੋਂ ਵੀ ਹਾਰੇ
ਚੰਡੀਗੜ੍ਹ, 23 ਨਵੰਬਰ (ਸ.ਬ.) ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਹੋਈਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਤੋਂ ਬਾਅਦ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ 3 ਸੀਟਾਂ (ਚੱਬੇਵਾਲ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ) ਵਿੱਚ ਜਿੱਤ ਹਾਸਲ ਕੀਤੀ ਹੈ ਜਦੋਂਕਿ ਬਰਨਾਲਾ ਸੀਟ ਤੇ ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ।
ਅੱਜ ਆਏ ਨਤੀਜਿਆਂ ਵਿੱਚ ਚੱਬੇਵਾਲ ਤੋਂ ਡਾ. ਇਸ਼ਾਂਕ ਕੁਮਾਰ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤ ਹਾਸਿਲ ਕੀਤੀ ਹੈ।
ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ 28690 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ, ਉਥੇ ਕਾਂਗਰਸ ਦੇ ਉਮੀਦਵਾਰ ਰਣਜੀਤ ਕੁਮਾਰ ਦੂਜੇ ਨੰਬਰ ਤੇ ਰਹੇ। ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ 5,699 ਵੋਟਾਂ ਦੇ ਫਰਕ ਨਾਲ ਚੋਣ ਜਿੱਤ ਗਏ ਹਨ। ਕਾਂਗਰਸ ਦੇ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਦੂਜੇ ਨੰਬਰ ਤੇ ਰਹੇ। ਗਿੱਦੜਬਾਹਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 21801 ਵੋਟਾਂ ਦੇ ਵੱਡੇ ਫਰਕ ਨਾਲ ਜੇਤੂ ਰਹੇ ਹਨ। ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦੂਜੇ ਨੰਬਰ ਤੇ ਰਹੇ। ਬਰਨਾਲਾ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ 2157 ਵੋਟਾਂ ਨਾਲ ਜੇਤੂ ਰਹੇ ਹਨ। ਆਮ ਆਦਮੀ ਪਾਰਟੀ ਦੇ ਹਰਿੰਦਰ ਸਿੰਘ ਧਾਲੀਵਾਲ ਦੂਜੇ ਨੰਬਰ ਤੇ ਰਹੇ ਹਨ।
-
Ropar1 month ago
ਜਨਮਦਿਨ ਮੌਕੇ ਬੂਟੇ ਲਗਾਏ
-
International2 months ago
ਪਾਕਿਸਤਾਨ ਦੇ ਕਰਾਚੀ ਹਵਾਈ ਅੱਡੇ ਨੇੜੇ ਧਮਾਕਾ, 3 ਵਿਅਕਤੀਆਂ ਦੀ ਮੌਤ
-
International2 months ago
ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਲਾਓਸ ਪੁੱਜੇ ਪ੍ਰਧਾਨ ਮੰਤਰੀ ਮੋਦੀ
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
International2 months ago
ਫਲੋਰਿਡਾ ਵਿੱਚ ਮਿਲਟਨ ਤੂਫਾਨ ਕਾਰਨ 9 ਵਿਅਕਤੀਆਂ ਦੀ ਮੌਤ
-
National1 month ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
National1 month ago
ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਮੁੜ ਹਿੰਸਾ
-
Mohali1 month ago
29 ਅਕਤੂਬਰ ਤੋਂ ਸ਼ੁਰੂ ਹੋਵੇਗਾ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸੰਬੰਧੀ ਪ੍ਰੋਗਰਾਮ