Connect with us

Mohali

ਐਨ ਆਰ ਆਈ ਥਾਣੇ ਵਿੱਚ 6 ਮਹੀਨੇ ਪਹਿਲਾਂ ਦਰਜ ਮਾਮਲੇ ਵਿੱਚ ਮੁਲਜਮਾਂ ਦੀ ਨਹੀਂ ਹੋਈ ਗ੍ਰਿਫਤਾਰੀ

Published

on

 

ਪੰਜਾਬ ਸਟੇਟ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪੁਲੀਸ ਨੂੰ ਨੋਟਿਸ ਜਾਰੀ

ਐਸ ਏ ਐਸ ਨਗਰ, 25 ਨਵੰਬਰ (ਜਸਬੀਰ ਸਿੰਘ ਜੱਸੀ) ਅਮਰੀਕਾ ਰਹਿੰਦੇ ਇੱਕ ਐਨ ਆਰ ਆਈ ਵਲੋਂ ਥਾਣਾ ਐਨ. ਆਰ. ਆਈ. ਵਿੰਗ ਵਿੱਚ ਧੋਖਾਧੜੀ ਦੇ ਇੱਕ ਮਾਮਲੇ ਸੰਬੰਧੀ ਦਰਜ ਕਰਵਾਈ ਐਫ ਆਈ ਆਰ ਤੋਂ ਬਾਅਦ ਐਨ ਆਈ ਆਰ ਵਿੰਗ ਵਲੋਂ ਕਰੀਬ 6 ਮਹੀਨੇ ਬੀਤਣ ਦੇ ਬਾਅਦ ਵੀ ਮੁਲਜਮਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਐਨ ਆਰ ਆਈ ਭਵਨਦੀਪ ਸਿੰਘ (ਜੋ ਕਈ ਮਹੀਨਿਆਂ ਤੋਂ ਇਨਸਾਫ ਲਈ ਉਡੀਕ ਕਰ ਰਿਹਾ ਹੈ) ਵਲੋਂ ਦਿੱਤੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਇਸ ਮਾਮਲੇ ਵਿੱਚ ਐਸ.ਐਸ.ਪੀ ਮੁਹਾਲੀ ਨੂੰ ਅਗਲੀ ਪੇਸ਼ੀ ਤੋਂ ਪਹਿਲਾਂ ਕਾਰਵਾਈ ਕਰਕੇ ਆਪਣੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਕਮਿਸ਼ਨ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 3 ਫਰਵਰੀ 2025 ਦੀ ਤਰੀਕ ਨਿਸ਼ਚਿਤ ਕੀਤੀ ਹੈ।

ਇਸ ਸਬੰਧੀ ਸ਼ਿਕਾਇਤਕਰਤਾ ਭਵਨਦੀਪ ਸਿੰਘ ਦੱਸਿਆ ਕਿ ਉਸ ਵਲੋਂ ਐਨ. ਆਰ. ਆਈ. ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਉਸ ਦਾ ਆਪਣੀ ਪਤਨੀ ਜਸਪ੍ਰੀਤ ਕੌਰ ਦੇ ਨਾਲ ਮੁਹਾਲੀ ਵਿਚਲੀ ਫੈਮਲੀ ਅਦਾਲਤ ਵਿੱਚ ਤਲਾਕ ਦਾ ਕੇਸ ਚੱਲ ਰਿਹਾ ਹੈ। ਅਦਾਲਤ ਵਿੱਚ 25 ਸਤੰਬਰ 2023 ਨੂੰ ਮੁਲਜਮ ਪੇਸ਼ ਹੋਇਆ ਅਤੇ ਜਸਪ੍ਰੀਤ ਕੌਰ ਦੀ ਪਾਵਰ ਆਫ ਅਟਾਰਨੀ ਪੇਸ਼ ਕੀਤੀ ਅਤੇ ਕੇਸ 21 ਨਵੰਬਰ 2023 ਲਈ ਰੱਖਿਆ ਗਿਆ। ਭਵਨਦੀਪ ਮੁਤਾਬਕ ਉਸ ਦੀ ਪਤਨੀ ਜਸਪ੍ਰੀਤ ਕੌਰ ਅਪ੍ਰੈਲ 2023 ਤੋਂ ਅਮਰੀਕਾ ਵਿੱਚ ਰਹਿੰਦੀ ਹੈ ਅਤੇ ਹੁਣ ਵੀ ਅਮਰੀਕਾ ਵਿੱਚ ਹੀ ਰਹਿ ਰਹੀ ਹੈ ਅਤੇ ਉਥੇ ਹੀ ਕੰਮ ਕਰਦੀ ਹੈ। ਉਹਨਾਂ ਇਲਜਾਮ ਲਗਾਇਆ ਕਿ ਮੁਲਜਮਾਂ ਨੇ ਉਸ ਦੀ ਪਤਨੀ ਜਸਪ੍ਰੀਤ ਕੌਰ ਨਾਲ ਸਾਜ ਬਾਜ ਹੋ ਕੇ ਉਸਦੇ ਜਾਅਲੀ ਦਸਤਖਤ ਵਕਾਲਤਨਾਮੇ ਤੇ ਖੁਦ ਕੀਤੇ ਹਨ ਜਾਂ ਕਿਸੇ ਤੋਂ ਕਰਵਾ ਕੇ 21 ਨਵੰਬਰ 2023 ਨੂੰ ਅਦਾਲਤ ਵਿੱਚ ਵਕਾਲਤਨਾਮਾ ਪੇਸ਼ ਕੀਤਾ ਹੈ।

ਭਵਨਦੀਪ ਮੁਤਾਬਕ ਉਸ ਦੀ ਪਤਨੀ ਦੇ ਦਸਤਖਤਾਂ ਵਾਲਾ ਵਕਾਲਤਨਾਮਾ ਜਿਸ ਤਰੀਖ ਦਾ ਅਦਾਲਤ ਵਿੱਚ ਪੇਸ਼ ਕੀਤਾ ਹੈ, ਉਸ ਤਰੀਖ ਵਾਲੇ ਦਿਨ ਉਸ ਦੀ ਪਤਨੀ ਅਮਰੀਕਾ ਵਿੱਚ ਸੀ। ਇਸ ਮਾਮਲੇ ਦੀ ਪੜਤਾਲ ਕਪਤਾਨ ਐਨ. ਆਰ. ਆਈ. ਵਿੰਗ ਵਲੋਂ ਕੀਤੀ ਗਈ, ਉਨਾਂ ਆਪਣੀ ਪੜਤਾਲ ਵਿੱਚ ਲਿਖਿਆ ਕਿ ਦੂਜੀ ਧਿਰ ਹਰਦੀਪ ਸਿੰਘ, ਜਸਪ੍ਰੀਤ ਕੌਰ ਅਤੇ ਇਕ ਹੋਰ ਮਹਿਲਾ ਨੂੰ ਆਪਣਾ ਪੱਖ ਪੇਸ਼ ਕਰਨ ਲਈ ਪ੍ਰਵਾਨੇ ਜਾਰੀ ਕੀਤੇ ਗਏ, ਪ੍ਰੰਤੂ ਕਿਸੇ ਵਲੋਂ ਕੋਈ ਜਵਾਬ ਦਾਖਲ ਨਹੀਂ ਕੀਤਾ ਗਿਆ। ਐਨ.ਆਰ.ਆਈ ਵਿੰਗ ਵਲੋਂ ਇਸ ਮਾਮਲੇ ਵਿੱਚ ਜਸਪ੍ਰੀਤ ਕੌਰ ਅਤੇ ਹਰਦੀਪ ਸਿੰਘ ਵਿਰੁਧ ਧਾਰਾ 420, 120 ਬੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ।

ਇਸ ਸਬੰਧੀ ਸੰਪਰਕ ਕਰਨ ਤੇ ਐਨ. ਆਰ. ਆਈ. ਵਿੰਗ ਦੇ ਐਸ.ਪੀ. ਸz. ਦੀਪਕਮਲ ਨੇ ਕਿਹਾ ਕਿ ਮਾਮਲਾ ਉਨਾਂ ਦੇ ਧਿਆਨ ਵਿੱਚ ਨਹੀਂ ਹੈ ਅਤੇ ਉਹਨਾਂ ਵਲੋਂ ਸਬੰਧਤ ਅਫਸਰ ਤੋਂ ਮਾਮਲੇ ਦੀ ਜਾਣਕਾਰੀ ਹਾਸਲ ਕਰਕੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending