Connect with us

Mohali

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੈਇਛੱਕ ਖੂਨਦਾਨ ਅਤੇ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ

Published

on

 

ਐਸ ਏ ਐਸ ਨਗਰ, 27 ਨਵੰਬਰ (ਸ.ਬ.) ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਵਿਸ਼ਵਾਸ ਫਾਉਡੇਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਵਿਖੇ ਸਵੈਇਛੱਕ ਖੂਨਦਾਨ ਅਤੇ ਅੰਗਦਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਪੀ.ਜੀ.ਆਈ ਚੰਡੀਗੜ੍ਹ ਦੇ ਡਾਕਟਰਾਂ ਦੀ ਟੀਮ ਵਲੋਂ 50 ਬਲੱਡ ਯੂਨਿਟ ਇਕੱਤਰ ਕੀਤੇ ਗਏ ਅਤੇ 16 ਵਿਅਕਤੀਆਂ ਵਲੋਂ ਸਰੀਰ ਦਾ ਦਾਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਅਤੇ ਸਹਾਇਕ ਕਮਿਸ਼ਨਰ ਸ੍ਰੀਮਤੀ ਅੰਕਿਤਾ ਕਾਂਸ਼ਲ ਵਲੋਂ ਵੀ ਸਮੂਲੀਅਤ ਕੀਤੀ ਗਈ।

ਕੈਂਪ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਖੂਨਦਾਨੀਆਂ ਨੂੰ ਬੈਂਜ ਲਗਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਕੈਂਪ ਵਿੱਚ ਜ਼ਿਲ੍ਹਾ ਸਿਖਿਆ ਅਫਸਰ (ਐਲੀਮੈਟਰੀ) ਪ੍ਰੇਮ ਕੁਮਾਰ ਮਿੱਤਲ ਵਲੋਂ 127ਵੀਂ ਵਾਰ ਖੂਨਦਾਨ ਕੀਤਾ ਗਿਆ ਅਤੇ ਅੰਗਦਾਨ ਲਈ ਸਰੀਰ ਦਾ ਦਾਨ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜੋਰੀ ਆਉਂਦੀ ਹੈ ਜਦੋਂ ਕੇ ਖੂਨਦਾਨ ਕਰਨ ਨਾਲ ਕੋਈ ਕਮਜੋਰੀ ਨਹੀ ਹੁੰਦੀ, ਬਲਕਿ ਹਰ ਇੱਕ ਤੰਦਰੁਸਤ ਵਿਅਕਤੀ ਨੂੰ 90 ਦਿਨਾਂ ਵਿੱਚ ਇੱਕ ਵਾਰ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ। ਇਹ ਲੋੜਵੰਦਾਂ ਦੀ ਮਦਦ ਦੇ ਨਾਲ-ਨਾਲ ਸਰੀਰ ਨੂੰ ਵੀ ਹੋਰ ਤੰਦਰੁਸਤ ਰੱਖਦਾ ਹੈ। ਇਸ ਮੌਕੇ ਵਿਸ਼ਵਾਸ ਫਾਊਂਡੇਸ਼ਨ ਤੋਂ ਸ਼ਿਸ਼ੂਪਾਲ ਪਠਾਨੀਆ, ਅਨਿਰੁਧ ਪਠਾਨੀਆ, ਵਰਿੰਦਰ ਕੁਮਾਰ, ਹਰਕਮਲ ਸ਼ਰਮਾ, ਗੋਪਿਕਾ ਮਨੋਚਾ ਵੀ ਹਾਜ਼ਰ ਸਨ।

 

Continue Reading

Mohali

ਅਪਰਾਧਾਂ ਨੂੰ ਨੱਥ ਪਾਉਣ ਲਈ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪੁਲੀਸ ਨਾਲ ਕੀਤੀ ਜਾਵੇਗੀ ਮਹੀਨਾਵਾਰ ਮੀਟਿੰਗ : ਹਰਚਰਨ ਸਿੰਘ ਭੁੱਲਰ

Published

on

By

 

ਸੀਨੀਅਰ ਆਈ ਪੀ ਐਸ ਅਧਿਕਾਰੀ ਹਰਚਰਨ ਸਿੰਘ ਭੁੱਲਰ ਨੇ ਰੋਪੜ ਰੇਂਜ ਦੇ ਡੀ ਆਈ ਜੀ ਵਜੋਂ ਅਹੁਦਾ ਸੰਭਾਲਿਆ

ਐਸ ਏ ਐਸ ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ) ਸੀਨੀਅਰ ਆਈ ਪੀ ਐਸ ਅਧਿਕਾਰੀ ਸz. ਹਰਚਰਨ ਸਿੰਘ ਭੁੱਲਰ ਨੇ ਅੱਜ ਰੋਪੜ ਰੇਂਜ ਦੇ ਡੀ ਆਈ ਜੀ ਵਜੋਂ ਅਹੁਦਾ ਸੰਭਾਲ ਲਿਆ। ਇਸ ਸੰਬੰਧੀ ਅੱਜ ਮੀਡੀਆ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਸ ਖੇਤਰ ਵਿੱਚ ਅਪਰਾਧਾਂ ਨੂੰ ਨੱਥ ਪਾਉਣ ਲਈ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪੁਲੀਸ ਨਾਲ ਮਹੀਨਾਵਾਰ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਅਪਰਾਧੀਆਂ ਦੀ ਜਾਣਕਾਰੀ ਇਕ ਦੂਜੇ ਨਾਲ ਸਾਂਝੀ ਕੀਤੀ ਜਾ ਸਕੇ।

ਸ. ਭੁੱਲਰ ਨੇ ਕਿਹਾ ਕਿ ਪੁਲੀਸ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੁਲੀਸ ਪੂਰੀ ਮਸ਼ਤੈਦੀ ਨਾਲ ਕੰਮ ਕਰੇਗੀ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਉਹ ਮੁਹਾਲੀ ਦੇ ਡੀਐਸ ਪੀ, ਐਸ ਪੀ, ਐਸ ਐਸ ਪੀ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ ਅਤੇ ਇਸ ਇਲਾਕੇ ਦੇ ਲੋਕਾਂ ਨੂੰ ਇਨਸਾਫ ਦਿਵਾਉਣਾ ਉਹਨਾਂ ਦਾ ਮੁੱਖ ਟੀਚਾ ਹੋਵੇਗਾ ਜਿਸ ਦੌਰਾਨ ਕਿਸੇ ਨਾਲ ਵੀ ਬੇਇਨਸਾਫੀ ਨਹੀਂ ਹੋਵੇਗੀ।

ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨਾਲ ਨੇੜਤਾ ਕਾਇਮ ਕਰਨ ਲਈ ਪੁਲੀਸ ਪਬਲਿਕ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਰਹੀਆਂ, ਜਿਹਨਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਮਾੜੇ ਕੰਮ ਕਰਨ ਵਾਲੇ ਵਿਅਕਤੀਆਂ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਉਹਨਾਂ ਦੀ ਸੂਚਨਾ ਪੁਲੀਸ ਨੂੰ ਜ਼ਰੂਰ ਦੇਣ ਤਾਂ ਜੋ ਅਪਰਾਧੀਆਂ ਨੂੰ ਕਾਬੂ ਕੀਤਾ ਜਾ ਸਕੇ।

ਟਰੈਵਲ ਏਜੰਟਾਂ ਵਲੋਂ ਧੋਖਾਧੜੀ ਦੇ ਮਾਮਲਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਉਹ ਅਜਿਹੇ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਵਿਰੁਧ ਕਾਨੂੰਨੀ ਕਾਰਵਾਈ ਕਰਨਗੇ। ਉਨ੍ਹਾਂ ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ. ਐਸ. ਪੀ ਮੁਹਾਲੀ ਸ੍ਰੀ ਦੀਪਕ ਪਾਰੀਕ ਵੀ ਹਾਜ਼ਰ ਸਨ।

 

Continue Reading

Mohali

ਮੁਹਾਲੀ ਪੁਲੀਸ ਵੱਲੋਂ ਇੱਕ ਨਸ਼ਾ ਤਸਕਰ ਦਾ ਘਰ ਅਤੇ ਗੱਡੀ ਫਰੀਜ

Published

on

By

 

ਮੁਲਜਮ ਭਾਗੀਰਥ ਵਿਰੁੱਧ ਦਰਜ਼ ਹਨ ਹੈਰੋਇਨ ਅਤੇ ਗਾਂਜਾ ਬਰਾਮਦ ਹੋਣ ਦੇ ਤਿੰਨ ਮਾਮਲੇ

ਐਸ.ਏ.ਐਸ.ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ) ਥਾਣਾ ਫੇਜ਼-11 ਦੀ ਪੁਲੀਸ ਨੇ ਉਸ ਦੇ ਇਲਾਕੇ ਵਿੱਚ ਰਹਿੰਦੇ ਇਕ ਨਸ਼ਾ ਤਸਕਰ ਦੀ ਪ੍ਰਾਪਰਟੀ ਨੂੰ ਫਰੀਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜਮ ਭਾਗੀਰਥ ਉਰਫ ਬਿੱਟੀ ਵਿਰੁੱਧ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ ਅਤੇ ਪੁਲੀਸ ਵਲੋਂ ਅੱਜ ਸਮਰਥ ਅਥਾਰਟੀ ਦਿੱਲੀ ਦੇ ਹੁਕਮਾਂ ਰਾਹੀਂ ਉਸਦਾ ਸੈਕਟਰ 66 ਵਿਚਲਾ ਮਕਾਨ ਨੰਬਰ 794 ਅਤੇ ਉਸ ਦੀ ਇਨੋਵਾ ਕਰਿਸਟਾ ਗੱਡੀ ਨੂੰ ਫਰੀਜ ਕੀਤਾ ਗਿਆ ਹੈ। ਫਰੀਜ ਕਰਨ ਦੀ ਅੱਜ ਦੀ ਇਸ ਕਾਰਵਾਈ ਦੌਰਾਨ ਥਾਣਾ ਫੇਜ਼-11 ਦੇ ਮੁਖੀ ਗਗਨਦੀਪ ਸਿੰਘ ਵੀ ਮੌਜੂਦ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜਮ ਭਾਗੀਰਥ ਉਰਫ ਬਿੱਟੀ ਵਿਰੁੱਧ ਪੁਲੀਸ ਨੇ 5 ਜੂਨ 2021 ਨੂੰ 150 ਗ੍ਰਾਮ ਗਾਂਜਾ ਬਰਾਮਦ ਹੋਣ ਦਾ ਮਾਮਲਾ ਦਰਜ ਕੀਤਾ ਸੀ। ਇਸ ਵਿਅਕਤੀ ਨੂੰ ਫੇਜ਼ 11 ਦੀ ਪੁਲੀਸ ਨੇ 17 ਸੰਤਬਰ 2022 ਨੂੰ 27 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ ਅਤੇ ਫਿਰ 16 ਨਵੰਬਰ 2022 ਨੂੰ ਭਾਗੀਰਥ ਨੂੰ ਫੇਜ਼ 11 ਦੀ ਪੁਲੀਸ ਨੇ ਮੁੜ 20 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਸੀ।

ਥਾਣਾ ਮੁਖੀ ਇੰਸਪੈਕਟਰ ਗਗਨਦੀਪ ਸਿੰਘ ਮੁਤਾਬਕ ਮੁਲਜਮ ਭਾਗੀਰਥ ਐਨ. ਡੀ. ਪੀ. ਐਸ. ਐਕਟ ਤੋਂ ਇਲਾਵਾ ਹੋਰਨਾਂ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ। 2021 ਵਿੱਚ ਪੁਲੀਸ ਵਲੋਂ ਕੀਤੀ ਛਾਪੇਮਾਰੀ ਦੌਰਾਨ ਇਸ ਵਿਅਕਤੀ ਦੇ ਟਿਕਾਣੇ ਤੋਂ 4 ਕਾਰਤੂਸ 32 ਬੋਰ, 1 ਕਾਰਤੂਸ 9 ਐਮ. ਐਮ. ਪਿਸਟਲ, 1 ਲੱਖ 48 ਹਜਾਰ ਰੁਪਏ ਡਰੱਗ ਮਨੀ ਅਤੇ ਵੱਖ ਵੱਖ ਤਰ੍ਹਾਂ ਦੇ ਚਾਂਦੀ ਦੇ ਗਹਿਣੇ ਬਰਾਮਦ ਕੀਤੇ ਗਏ ਸਨ।

Continue Reading

Mohali

ਵਿਦਿਆਰਥਣਾਂ ਨੂੰ ਅਸ਼ਲੀਲ ਵੀਡੀਓ ਵਿਖਾਉਂਦਾ ਸੀ ਫੇਜ਼ 6 ਦੇ ਨਿੱਜੀ ਸਕੂਲ ਦਾ ਅਧਿਆਪਕ

Published

on

By

 

ਮਾਪਿਆਂ ਵਲੋਂ ਇੱਕਠੇ ਹੋ ਕੇ ਪੁਲੀਸ ਨੂੰ ਦਿੱਤੀ ਗਈ ਸ਼ਿਕਾਇਤ, ਪੁਲੀਸ ਕਰ ਰਹੀ ਹੈ ਪੁੱਛਗਿੱਛ

ਐਸ ਏ ਐਸ ਨਗਰ, 27 ਨਵੰਬਰ (ਜਸਬੀਰ ਸਿੰਘ ਜੱਸੀ) ਸਥਾਨਕ ਫੇਜ਼ 6 ਦੇ ਇਕ ਨਿਜੀ ਸਕੂਲ ਦੇ ਖੇਡ ਅਧਿਆਪਕ ਵਲੋਂ ਆਪਣੇ ਹੀ ਸਕੂਲ ਦੀਆਂ ਲੜਕੀਆਂ ਨੂੰ ਅਸ਼ਲੀਲ ਵੀਡੀਓਜ ਦਿਖਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲੀਸ ਵਲੋਂ ਅਮਨਪ੍ਰੀਤ ਸਿੰਘ ਨਾਂ ਦੇ ਇਸ ਅਧਿਆਪਕ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਫੇਜ਼ 6 ਦੇ ਇਕ ਨਿੱਜੀ ਸਕੂਲ ਦੇ ਖੇਡ ਅਧਿਆਪਕ ਵਲੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਅਸ਼ਲੀਲ ਫਿਲਮਾਂ ਦਿਖਾਈਆਂ ਜਾ ਰਹੀਆਂ ਸਨ। ਵਿਦਿਆਰਥਣਾਂ ਵਲੋਂ ਉਕਤ ਅਧਿਆਪਕ ਦੀਆਂ ਉਕਤ ਹਰਕਤਾਂ ਤੋਂ ਤੰਗ ਆ ਕੇ ਇਸ ਸਬੰਧੀ ਆਪਣੇ ਮਾਪਿਆਂ ਨੂੰ ਜਾਣਕਾਰੀ ਦਿੱਤੀ। ਇਸ ਸੰਬੰਧੀ ਅੱਜ ਬੱਚਿਆਂ ਦੇ ਮਾਪੇ ਇਕਠੇ ਹੋ ਕੇ ਫੇਜ਼ 6 ਦੀ ਚੌਂਕੀ ਪਹੁੰਚੇ ਅਤੇ ਪੁਲੀਸ ਨੂੰ ਸ਼ਿਕਾਇਤ ਕੀਤੀ ਜਿਸਤੋਂ ਬਾਅਦ ਪੁਲੀਸ ਵਲੋਂ ਉਕਤ ਸਕੂਲ ਦੇ ਪ੍ਰਿੰਸੀਪਲ ਨਾਲ ਗੱਲ ਕੀਤੀ ਗਈ ਅਤੇ ਉਕਤ ਅਧਿਆਪਕ ਨੂੰ ਥਾਣੇ ਸੱਦਿਆ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਸਕੂਲ ਦੇ ਪ੍ਰਿੰਸੀਪਲ ਵਲੋਂ ਉਕਤ ਅਧਿਆਪਕ ਦੇ ਖਿਲਾਫ ਸ਼ਿਕਾਇਤ ਦਿੱਤੀ ਗਈ ਹੈ ਅਤੇ ਪੁਲੀਸ ਵਲੋਂ ਉਕਤ ਅਧਿਆਪਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਖਬਰ ਲਿਖੇ ਜਾਣ ਤਕ ਵਿਦਿਆਰਥਣਾਂ ਦੇ ਮਾਪੇ ਚੌਂਕੀ ਵਿੱਚ ਹੀ ਸਨ ਅਤੇ ਪੁਲੀਸ ਵਲੋਂ ਇਸ ਸੰਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਸੀ।

ਸੰਪਰਕ ਕਰਨ ਤੇ ਐਸ ਐਸ ਪੀ ਦੀਪਕ ਪਾਰਿਕ ਨੇ ਕਿਹਾ ਕਿ ਜਿਸ ਵਿਰੁਧ ਵੀ ਸ਼ਿਕਾਇਤ ਮਿਲੀ ਹੈ, ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

 

Continue Reading

Latest News

Trending