National
ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਅਤੇ ਲੋਕਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ
ਚੇਅਰਮੈਨ ਜਗਦੀਪ ਧਨਖੜ ਦੀਆਂ ਅਪੀਲਾਂ ਵੀ ਬੇਅਸਰ ਰਹੀਆਂ, ਸਰਕਾਰ ਤੋਂ ਮਨੀਪੁਰ ਤੇ ਸੰਭਲ ਮਾਮਲਿਆਂ ਵਿੱਚ ਜਵਾਬ ਮੰਗਿਆ
ਨਵੀਂ ਦਿੱਲੀ , 29 ਨਵੰਬਰ (ਸ.ਬ.) ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਅਤੇ ਲੋਕਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਹੋ ਗਈ ਹੈ।
ਰਾਜ ਸਭਾ ਵਿੱਚ ਅੱਜ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵੱਲੋਂ ਅਡਾਨੀ ਤੇ ਹੋਰ ਮਾਮਲਿਆਂ ਤੇ ਸਪਸ਼ਟ ਜਵਾਬ ਨਾ ਦੇਣ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਜਿਸ ਕਾਰਨ ਸੰਸਦ ਦੇ ਸਰਦ ਰੁੱਤ ਸੈਸ਼ਨ ਦੇ ਚੌਥੇ ਦਿਨ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ ਅਤੇ ਹੁਣ ਇਹ ਸਦਨ 2 ਦਸੰਬਰ ਨੂੰ ਸਵੇਰੇ 11 ਵਜੇ ਮੁੜ ਜੁੜੇਗਾ।
ਰਾਜ ਸਭਾ ਦੇ ਚੇਅਰਮੈਨ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਿਹਾ ਕਿ ਇਹ ਕਾਰਵਾਈ ਲੋਕਾਂ ਦੇ ਪੱਖ ਵਿਚ ਨਹੀਂ ਹੈ ਤੇ ਇਹ ਗਲਤ ਕੀਤਾ ਜਾ ਰਿਹਾ ਹੈ ਕਿਉਂਕਿ ਕਾਰਵਾਈ ਵਿਚ ਵਿਘਨ ਪਾਉਣ ਨਾਲ ਕੀ ਮਿਸਾਲ ਪੈਦਾ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਕਿਹਾ ਕਿ ਸਰਕਾਰ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਕਿਹੜਾ ਮੁੱਦਾ ਕਿਸ ਵੇਲੇ ਤੇ ਕਦੋਂ ਉਠਾਉਣਾ ਚਾਹੁੰਦੀ ਹੈ। ਉਨ੍ਹਾਂ ਪੁੱਛਿਆ ਕਿ ਕੀ ਸਰਕਾਰ ਨੇ ਕਿਹਾ ਸੀ ਕਿ ਅਡਾਨੀ, ਮਨੀਪੁਰ, ਸੰਭਲ, ਚੀਨ ਅਤੇ ਵਿਦੇਸ਼ ਨੀਤੀ ਤੇ ਚਰਚਾ ਹੋਵੇਗੀ? ਸਰਕਾਰ ਨੇ ਅਜਿਹਾ ਕੁਝ ਵੀ ਨਹੀਂ ਦੱਸਿਆ। ਉਨ੍ਹਾਂ ਨੇ ਨਾ ਤਾਂ ਵਿਸ਼ੇ ਬਾਰੇ ਸਪਸ਼ਟ ਕੀਤਾ ਹੈ ਅਤੇ ਨਾ ਹੀ ਤਰੀਕ ਬਾਰੇ, ਜਿਸ ਦਿਨ ਉਹ ਵਿਸ਼ੇ ਅਤੇ ਤਰੀਕ ਬਾਰੇ ਦੱਸਣਗੇ ਤਾਂ ਉਹ ਸਦਨ ਦੀ ਕਾਰਵਾਈ ਚੱਲਣ ਦੇਣਗੇ। ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਰਾਮ ਗੋਪਾਲ ਯਾਦਵ ਨੇ ਵੀ ਕਿਹਾ ਕਿ ਕੇਂਦਰ ਸਰਕਾਰ ਅਡਾਨੀ, ਸੰਭਲ ਅਤੇ ਮਨੀਪੁਰ ਦੇ ਮੁੱਦਿਆਂ ਤੇ ਸੰਸਦ ਵਿੱਚ ਚਰਚਾ ਕਰਨ ਤੋਂ ਭੱਜ ਰਹੀ ਹੈ।
ਇਸੇ ਦੌਰਾਨ ਲੋਕਸਭਾ ਵਿੱਚ ਉੱਤਰ ਪ੍ਰਦੇਸ਼ ਦੇ ਸੰਭਲ ਵਿੱਚ ਹਿੰਸਾ ਅਤੇ ਅਡਾਨੀ ਵਿਵਾਦ ਨੂੰ ਲੈ ਕੇ ਵਿਰੋਧੀ ਧਿਰ ਦੇ ਮੈਂਬਰਾਂ ਨੇ ਅੱਜ ਮੁੜ ਹੰਗਾਮਾ ਕੀਤਾ ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ।
ਪ੍ਰਸ਼ਨ ਕਾਲ ਦੌਰਾਨ ਸਦਨ ਵਿਚ ਦੋ ਸਵਾਲ ਹੀ ਕੀਤੇ ਗਏ ਸਨ ਕਿ ਕਾਰਵਾਈ ਵਿਚ ਵਿਘਨ ਪੈ ਗਿਆ। ਸਦਨ ਦੀ ਕਾਰਵਾਈ ਮੁੜ ਸ਼ੁਰੂ ਹੋਣ ਤੇ ਵਿਰੋਧੀ ਧਿਰ ਦਾ ਵਿਰੋਧ ਜਾਰੀ ਰਿਹਾ। ਸਦਨ ਦੀ ਪ੍ਰਧਾਨਗੀ ਕਰ ਰਹੇ ਦਿਲੀਪ ਸੈਕੀਆ ਨੇ ਵਿਰੋਧੀ ਧਿਰ ਨੂੰ ਉਸਾਰੂ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਜਦੋਂ ਉਨ੍ਹਾਂ ਦੀਆਂ ਅਪੀਲਾਂ ਬੇਅਸਰ ਹੋ ਗਈਆਂ ਤਾਂ ਉਨ੍ਹਾਂ ਸਦਨ ਦੀ ਕਾਰਵਾਈ ਦਿਨ ਭਰ ਲਈ ਮੁਲਤਵੀ ਕਰ ਦਿੱਤੀ। ਹੁਣ ਸਦਨ ਦੀ ਬੈਠਕ ਸੋਮਵਾਰ ਸਵੇਰੇ ਹੋਵੇਗੀ।
ਇਸ ਤੋਂ ਪਹਿਲਾਂ ਲੋਕ ਸਭਾ ਦੀ ਕਾਰਵਾਈ ਅੱਜ ਸਵੇਰੇ ਗਿਆਰਾਂ ਵਜੇ ਜਿਵੇਂ ਹੀ ਸ਼ੁਰੂ ਹੋਈ ਤਾਂ ਕਾਂਗਰਸ ਸਣੇ ਵਿਰੋਧੀ ਧਿਰਾਂ ਨੇ ਅਡਾਨੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ। ਇਸ ਤੋਂ ਬਾਅਦ ਹਾਕਮ ਤੇ ਵਿਰੋਧੀ ਧਿਰਾਂ ਵਿਚ ਹੰਗਾਮਾ ਹੋਇਆ ਜਿਸ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਅੱਜ ਜਿਵੇਂ ਹੀ ਸਦਨ ਦੀ ਬੈਠਕ ਸ਼ੁਰੂ ਹੋਈ ਤਾਂ ਕਾਂਗਰਸ ਸਣੇ ਵਿਰੋਧੀ ਧਿਰ ਦੇ ਕਈ ਮੈਂਬਰਾਂ ਨੇ ਸਰਕਾਰ ਨੂੰ ਅਡਾਨੀ ਮਾਮਲੇ ਤੇ ਸਪਸ਼ਟ ਕਰਨ ਲਈ ਕਿਹਾ।
ਸਪੀਕਰ ਓਮ ਬਿਰਲਾ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸ਼ਾਂਤ ਕਰਦਿਆਂ ਕਿਹਾ ਕਿ ਦੇਸ਼ ਚਾਹੁੰਦਾ ਹੈ ਕਿ ਸੰਸਦ ਦੀ ਕਾਰਵਾਈ ਚੱਲੇ, ਇਸ ਕਰ ਕੇ ਸਾਰੇ ਆਪਣੇ ਮੁੱਦੇ ਸਹੀ ਤਰੀਕੇ ਨਾਲ ਉਠਾਉਣ।
National
ਦਿੱਲੀ ਹਾਈ ਕੋਰਟ ਦੇ 7 ਨਵੇਂ ਜੱਜਾਂ ਨੇ ਚੁੱਕੀ ਸਹੁੰ, ਜੱਜਾਂ ਦੀ ਗਿਣਤੀ ਵਧ ਕੇ ਹੋਈ 50
ਨਵੀਂ ਦਿੱਲੀ, 21 ਸਤੰਬਰ (ਸ.ਬ.) ਦਿੱਲੀ ਹਾਈ ਕੋਰਟ ਵਿੱਚ ਅੱਜ ਸੱਤ ਨਿਆਂਇਕ ਅਧਿਕਾਰੀਆਂ ਦੀ ਹਾਈ ਕੋਰਟ ਦੇ ਬੈਂਚ ਵਜੋਂ ਪਦ-ਉੱਨਤੀ ਹੋਈ। ਅਦਾਲਤ ਦੇ ਅਹਾਤੇ ਵਿੱਚ ਕੀਤੇ ਗਏ ਸਹੁੰ ਚੁੱਕ ਸਮਾਗਮ ਦੌਰਾਨ ਮੁੱਖ ਜੱਜ ਦੇਵੇਂਦਰ ਕੁਮਾਰ ਉਪਾਧਿਆਏ ਨੇ ਨਵੇਂ ਨਿਯੁਕਤ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਸੱਤ ਨਿਆਂਇਕ ਅਧਿਕਾਰੀਆਂ, ਜਿਨ੍ਹਾਂ ਵਿੱਚ ਨਿਵੇਦਿਤਾ ਅਨਿਲ ਸ਼ਰਮਾ, ਨਿਸ਼ਾ ਸਹਾਏ ਸਕਸੇਨਾ, ਸੰਜੇ ਸ਼ਰਮਾ, ਭਾਰਤ ਪਰਾਸ਼ਰ, ਡਾ. ਅਦਿਤੀ ਚੌਧਰੀ, ਦਿਨੇਸ਼ ਭੱਟ ਅਤੇ ਅਰੁਣ ਭਾਰਦਵਾਜ ਸ਼ਾਮਲ ਹਨ, ਨੇ ਆਪਣੇ ਪਰਿਵਾਰਕ ਮੈਂਬਰਾਂ, ਸਾਥੀਆਂ ਅਤੇ ਦਿੱਲੀ ਹਾਈ ਕੋਰਟ ਬਾਰ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਅਹੁਦੇ ਦੀ ਸਹੁੰ ਚੁੱਕੀ।
ਨਿਵੇਦਿਤਾ ਅਨਿਲ ਸ਼ਰਮਾ ਅਤੇ ਨਿਸ਼ਾ ਸਹਾਏ ਸਕਸੇਨਾ ਨੂੰ ਦਿੱਲੀ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਸੰਜੇ ਸ਼ਰਮਾ, ਭਾਰਤ ਪਰਾਸ਼ਰ, ਡਾ. ਅਦਿਤੀ ਚੌਧਰੀ, ਦਿਨੇਸ਼ ਭੱਟ ਅਤੇ ਅਰੁਣ ਭਾਰਦਵਾਜ ਨੂੰ ਵਧੀਕ ਜੱਜ ਨਿਯੁਕਤ ਕੀਤਾ ਗਿਆ ਹੈ। ਦਿੱਲੀ ਜ਼ਿਲ੍ਹਾ ਨਿਆਂਪਾਲਿਕਾ ਅਤੇ ਨਿਆਂਇਕ ਪ੍ਰਸ਼ਾਸਨ ਤੋਂ ਪਦ-ਉੱਨਤ ਹੋਏ ਇਹ ਸਾਰੇ ਸੱਤ ਨਿਆਂਇਕ ਅਧਿਕਾਰੀ ਸਹੁੰ ਚੁੱਕ ਸਮਾਗਮ ਤੋਂ ਬਾਅਦ ਰਸਮੀ ਤੌਰ ਤੇ ਅਹੁਦੇ ਤੇ ਬਿਰਾਜਮਾਨ ਹੋ ਗਏ। ਇਸ ਸਮਾਗਮ ਵਿੱਚ ਦਿੱਲੀ ਹਾਈ ਕੋਰਟ ਦੇ ਸਾਰੇ ਮੌਜੂਦਾ ਜੱਜਾਂ ਤੋਂ ਇਲਾਵਾ ਸੀਨੀਅਰ ਨਿਆਂਇਕ ਅਧਿਕਾਰੀ, ਰਜਿਸਟਰੀ ਦੇ ਮੈਂਬਰ, ਵਕੀਲ ਅਤੇ ਨਵੇਂ ਨਿਯੁਕਤ ਜੱਜਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ।
ਭਾਰਤ ਦੇ ਮੁੱਖ ਜੱਜ ਸੂਰਿਆ ਕਾਂਤ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕਾਲੇਜੀਅਮ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸ਼ਨਿੱਚਰਵਾਰ ਨੂੰ ਇਹ ਨਿਯੁਕਤੀਆਂ ਨੋਟੀਫਾਈ ਕੀਤੀਆਂ ਗਈਆਂ ਸਨ। ਕਾਲੇਜੀਅਮ ਨੇ 10 ਸਤੰਬਰ ਨੂੰ ਹੋਈ ਆਪਣੀ ਬੈਠਕ ਵਿੱਚ ਦਿੱਲੀ ਹਾਈ ਕੋਰਟ ਵਿੱਚ ਪਦ-ਉੱਨਤੀ ਲਈ ਅੱਠ ਨਿਆਂਇਕ ਅਧਿਕਾਰੀਆਂ ਦੇ ਨਾਵਾਂ ਦੀ ਸਿਫ਼ਾਰਸ਼ ਕੀਤੀ ਸੀ। ਇਸ ਤੋਂ ਬਾਅਦ ਕੇਂਦਰ ਨੇ ਸੱਤ ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਨੂੰ ਨੋਟੀਫਾਈ ਕੀਤਾ।
ਨਵੇਂ ਪਦ-ਉੱਨਤ ਹੋਏ ਜੱਜਾਂ ਵਿੱਚ ਅਰੁਣ ਭਾਰਦਵਾਜ ਆਪਣੀ ਪਦ-ਉੱਨਤੀ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਵਜੋਂ ਸੇਵਾ ਨਿਭਾ ਰਹੇ ਸਨ। ਹੋਰ ਨਿਯੁਕਤ ਵਿਅਕਤੀਆਂ ਨੇ ਦਿੱਲੀ ਜ਼ਿਲ੍ਹਾ ਨਿਆਂਪਾਲਿਕਾ ਵਿੱਚ ਪ੍ਰਿੰਸੀਪਲ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਵਿਸ਼ੇਸ਼ ਜੱਜ ਸਮੇਤ ਕਈ ਸੀਨੀਅਰ ਅਹੁਦਿਆਂ ਤੇ ਸੇਵਾ ਨਿਭਾਈ ਹੈ।
ਇਹ ਨਿਯੁਕਤੀਆਂ ਅਜਿਹੇ ਸਮੇਂ ਹੋਈਆਂ ਹਨ ਜਦੋਂ ਦਿੱਲੀ ਹਾਈ ਕੋਰਟ ਵਿੱਚ ਜੱਜਾਂ ਦੀ ਮਨਜ਼ੂਰਸ਼ੁਦਾ ਗਿਣਤੀ 60 ਹੈ। ਸੱਤ ਨਿਆਂਇਕ ਅਧਿਕਾਰੀਆਂ ਦੀ ਨਿਯੁਕਤੀ ਨਾਲ ਹਾਈ ਕੋਰਟ ਵਿੱਚ ਕੰਮ ਕਰ ਰਹੇ ਜੱਜਾਂ ਦੀ ਗਿਣਤੀ ਹੁਣ ਵਧ ਕੇ 50 ਹੋ ਗਈ ਹੈ। ਨਿਆਂਇਕ ਅਧਿਕਾਰੀਆਂ ਦੀ ਪਦ-ਉੱਨਤੀ ਇਸ ਲਈ ਵੀ ਮਹੱਤਵਪੂਰਨ ਹੈ, ਕਿਉਂਕਿ ਇਹ ਹਾਈ ਕੋਰਟ ਬੈਂਚ ਵਿੱਚ ਟਰਾਇਲ ਕੋਰਟ ਅਤੇ ਨਿਆਂਇਕ ਪ੍ਰਸ਼ਾਸਕੀ ਖੇਤਰ ਦਾ ਵਿਆਪਕ ਤਜ਼ਰਬਾ ਲੈ ਕੇ ਆਉਂਦੀ ਹੈ। ਇਸ ਨਾਲ ਸੰਸਥਾ ਦੀ ਨਿਆਂਇਕ ਸਮਰੱਥਾ ਹੋਰ ਮਜ਼ਬੂਤ ਹੋਵੇਗੀ, ਖਾਸ ਕਰਕੇ ਅਜਿਹੇ ਸਮੇਂ ਜਦੋਂ ਅਦਾਲਤ ਬਕਾਇਆ ਮਾਮਲਿਆਂ ਅਤੇ ਖਾਲੀ ਪਈਆਂ ਆਸਾਮੀਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਲਗਾਤਾਰ ਕੰਮ ਕਰ ਰਹੀ ਹੈ।
National
ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ ਵਿੱਚ ਡੁੱਬਣ ਕਾਰਨ 3 ਬੱਚਿਆਂ ਦੀ ਮੌਤ
ਬਾਰਾਬੰਕੀ, 21 ਸਤੰਬਰ (ਸ.ਬ.) ਬਾਰਾਬੰਕੀ ਜ਼ਿਲ੍ਹੇ ਦੇ ਕੁਰਸੀ ਇਲਾਕੇ ਵਿਚ ਮੀਂਹ ਦੇ ਪਾਣੀ ਨਾਲ ਭਰੇ ਇਕ ਡੂੰਘੇ ਟੋਏ ਵਿਚ ਤਿੰਨ ਮੁੰਡਿਆਂ ਦੀ ਡੁੱਬ ਜਾਣ ਨਾਲ ਮੌਤ ਹੋ ਗਈ। ਪੁਲੀਸ ਨੇ ਅੱਜ ਇਸ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੈਨਾ ਪਿੰਡ ਵਿਚ ਉਸਾਰੀ ਅਧੀਨ ਇਕ ਪੋਲਟਰੀ ਫਾਰਮ ਤੋਂ ਮਿੱਟੀ ਕੱਢਣ ਲਈ ਇਕ ਡੂੰਘਾ ਟੋਆ ਪੁੱਟਿਆ ਗਿਆ ਸੀ, ਜੋ ਹਾਲ ਹੀ ਵਿਚ ਹੋਈ ਭਾਰੀ ਬਾਰਿਸ਼ ਕਾਰਨ ਪਾਣੀ ਨਾਲ ਭਰ ਗਿਆ ਸੀ।
ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਉਸੇ ਪਿੰਡ ਦੇ ਰਹਿਣ ਵਾਲੇ ਦੇਵਾ (13), ਸੁਮਿਤ (12) ਅਤੇ ਦਿਵਯਾਂਸ਼ (10) ਟੋਏ ਵਿੱਚ ਨਹਾ ਰਹੇ ਸਨ, ਜਦੋਂ ਉਹ ਡੂੰਘੀ ਗਹਿਰਾਈ ਵਿਚ ਜਾਣ ਨਾਲ ਉਹ ਵੀ ਡੁੱਬ ਗਏ। ਪੁਲੀਸ ਨੇ ਦੱਸਿਆ ਕਿ ਬੱਚਿਆਂ ਦੇ ਰੋਣ ਦੀ ਆਵਾਜ਼ ਸੁਣ ਕੇ ਮੌਕੇ ਤੇ ਪਹੁੰਚੇ ਪਿੰਡ ਵਾਸੀਆਂ ਨੇ ਦੇਵਾ ਅਤੇ ਸੁਮਿਤ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਦਿਵਯਾਂਸ਼ ਨਹੀਂ ਮਿਲਿਆ ਤਾਂ ਪੁਲੀਸ ਨੇ ਸਥਾਨਕ ਗੋਤਾਖੋਰਾਂ ਦੀ ਮਦਦ ਨਾਲ ਉਸ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ।
ਬੀਤੀ ਦੇਰ ਰਾਤ ਟੋਏ ਵਿੱਚੋਂ ਉਸਦੀ ਲਾਸ਼ ਬਰਾਮਦ ਕਰ ਲਈ। ਪੁਲੀਸ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੇ ਫਤਿਹਪੁਰ ਦੇ ਉਪ-ਜ਼ਿਲ੍ਹਾ ਮੈਜਿਸਟਰੇਟ ਕਾਰਤੀਕੇਯ ਸਿੰਘ ਅਤੇ ਪੁਲੀਸ ਸਰਕਲ ਅਫਸਰ ਜਗਤਰਾਮ ਕੰਨੌਜੀਆ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਵਿੱਚ ਲੋੜੀਂਦੀ ਕਾਨੂੰਨੀ ਕਾਰਵਾਈ ਕਰ ਰਹੀ ਹੈ।
National
ਸੜਕ ਹਾਦਸੇ ਦੌਰਾਨ ਫੁੱਟਬਾਲ ਖਿਡਾਰੀ ਦੀ ਮੌਤ, 1 ਜ਼ਖਮੀ
ਕੋਝੀਕੋਡ, 21 ਸਤੰਬਰ (ਸ.ਬ.) ਕੇਰਲ ਦੇ ਗਾਂਧੀ ਰੋਡ ਫਲਾਈਓਵਰ ਤੇ 2 ਮੋਟਰਸਾਈਕਲਾਂ ਦੀ ਟੱਕਰ ਵਿੱਚ ਇਕ ਫੁੱਟਬਾਲਰ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਤ੍ਰਿਸ਼ੂਰ ਦੇ ਓਲੁਰ ਵਾਸੀ ਅਤੇ ਕਾਲੀਕਟ ਐਫਸੀ ਦੇ ਖਿਡਾਰੀ ਰਿਜਾਨ ਜੋਸ (29) ਵਜੋਂ ਹੋਈ ਹੈ। ਜ਼ਖ਼ਮੀ ਖਿਡਾਰੀ ਦੀ ਪਛਾਣ ਗਨੀ ਅਹਿਮਦ ਨਿਗਮ ਵਜੋਂ ਹੋਈ ਹੈ। ਦੋਵੇਂ ਕੋਝੀਕੋਡ ਪਹੁੰਚੇ ਸਨ, ਕਿਉਂਕਿ ਕਾਲੀਕਟ ਐਫਸੀ ਆਉਣ ਵਾਲੀ ਸੁਪਰ ਲੀਗ ਕੇਰਲ ਦੀ ਤਿਆਰੀ ਕਰ ਰਿਹਾ ਸੀ, ਜੋ 25 ਸਤੰਬਰ ਨੂੰ ਸ਼ੁਰੂ ਹੋਣ ਵਾਲੀ ਸੀ।
ਰਿਜਾਨ ਨੇ ਐਸਐਲਕੇ ਦੇ ਪਿਛਲੇ ਸੀਜ਼ਨ ਵਿੱਚ ਫੋਕਰਾ ਕੋਚੀ ਲਈ ਡਿਫੈਂਡਰ ਵਜੋਂ ਖੇਡਿਆ ਸੀ। ਪੁਲੀਸ ਅਨੁਸਾਰ, ਇਹ ਹਾਦਸਾ ਬੀਤੀ ਰਾਤ ਕਰੀਬ 10.40 ਵਜੇ ਕੋਝੀਕੋਡ ਵਿੱਚ ਕ੍ਰਿਸ਼ਚੀਅਨ ਕਾਲਜ ਕੋਲ ਇਕ ਫਲਾਈਓਵਰ ਤੇ ਹੋਇਆ। ਪੁਲੀਸ ਨੇ ਦੱਸਿਆ ਕਿ ਜਿਹੜੇ 2 ਫੁੱਟਬਾਲਰਾਂ ਦੀ ਮੋਟਰਸਾਈਕਲ ਸੀ, ਉਹ ਉਲਟ ਦਿਸ਼ਾ ਵਲੋਂ ਆ ਰਹੇ ਇਕ ਹੋਰ ਦੋਪਹੀਆ ਵਾਹਨ ਨਾਲ ਟਕਰਾ ਗਈ।
ਟੱਕਰ ਤੋਂ ਬਾਅਦ ਦੋਵੇਂ ਫੁੱਟਬਾਲਰ ਸੜਕ ਤੇ ਡਿੱਗ ਗਏ ਅਤੇ ਰਿਜਾਨ ਨੂੰ ਗੰਭੀਰ ਸੱਟਾਂ ਲੱਗੀਆਂ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਕੋਲ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਰਿਜਾਨ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਨਿਗਮ ਦੀ ਹਾਲਤ ਸਥਿਰ ਹੈ। ਕਾਲੀਕਟ ਐਫਸੀ ਦੇ ਮੈਨੇਜਰ ਦੀ ਸ਼ਿਕਾਇਤ ਦੇ ਆਧਾਰ ਤੇ ਨਡਾਕਾਵੂ ਪੁਲੀਸ ਨੇ ਉਸ ਮੋਟਰਸਾਈਕਲ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਸ ਦੀ ਬਾਈਕ ਫੁੱਟਬਾਲਰਾਂ ਦੇ ਵਾਹਨ ਨਾਲ ਟਕਰਾਈ ਸੀ। ਪੁਲੀਸ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ।
-
International2 months agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
International2 months agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month ago
ਖਰਾਬ ਮੌਸਮ ਅਤੇ ਸ਼ਰਧਾਲੂਆਂ ਦੀ ਘੱਟ ਰਹੀ ਗਿਣਤੀ ਦੇ ਮੱਦੇਨਜ਼ਰ ਅਮਰਨਾਥ ਯਾਤਰਾ ਮੁਲਤਵੀ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
-
Chandigarh1 month agoਚੰਡੀਗੜ੍ਹ ਦੇ ਸ਼ਰਧਾਲੂਆਂ ਲਈ ਖਾਟੂ ਸ਼ਿਆਮ ਅਤੇ ਸਾਲਾਸਰ ਧਾਮ ਦੀ ਧਾਰਮਿਕ ਯਾਤਰਾ ਦੀ 15ਵੀਂ ਬੱਸ ਰਵਾਨਾ
