Connect with us

Chandigarh

ਪੰਜਾਬ ਸਰਕਾਰ ਨੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ ਪੋਜ਼ੈਸ਼ਨ ਟੈਕਸ ਦੀ ਵਸੂਲੀ ਦੀ ਪ੍ਰਕਿਆ ਤੇਜ਼ ਕੀਤੀ : ਲਾਲਜੀਤ ਸਿੰਘ ਭੁੱਲਰ

Published

on

 

ਟਰਾਂਸਪੋਰਟ ਵਿਭਾਗ ਨੇ 7.85 ਕਰੋੜ ਰੁਪਏ ਦੇ ਟੈਕਸ ਬਕਾਏ ਲਈ ਡੀਲਰਾਂ ਦੀ ਯੂਜ਼ਰ ਆਈ. ਡੀ. ਕੀਤੀ ਬੰਦ

ਚੰਡੀਗੜ੍ਹ, 29 ਨਵੰਬਰ (ਸ.ਬ.) ਪੰਜਾਬ ਸਰਕਾਰ ਨੇ ਸੂਬੇ ਦੇ ਡਿਫ਼ਾਲਟਰ ਮੋਟਰ ਵਾਹਨ ਡੀਲਰਾਂ ਤੋਂ 7.85 ਕਰੋੜ ਰੁਪਏ ਦੇ ਪੋਜ਼ੈਸ਼ਨ (ਨਵੇਂ ਵਾਹਨ ਖੜ੍ਹਾ ਕਰਨ ਸਬੰਧੀ) ਟੈਕਸ ਦੇ ਬਕਾਏ ਦੀ ਵਸੂਲੀ ਕਰਨ ਲਈ ਯੂਜ਼ਰ ਆਈ. ਡੀ. ਬੰਦ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਿਰੰਤਰ ਆਡਿਟ ਇਤਰਾਜ਼ਾਂ ਅਤੇ ਬਕਾਇਆ ਵਸੂਲੀ ਕਾਰਨ ਟਰਾਂਸਪੋਰਟ ਵਿਭਾਗ ਨੂੰ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਜਵਾਬਦੇਹੀ ਬਰਕਰਾਰ ਰੱਖਣ ਲਈ ਤੁਰੰਤ ਇਹ ਕਦਮ ਚੁੱਕਣਾ ਪਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਕੇਂਦਰੀ ਮੋਟਰ ਵਾਹਨ ਨਿਯਮ, 1989 ਦੇ ਨਿਯਮ-40 ਦੀ ਪਾਲਣਾ ਯਕੀਨੀ ਬਣਾਉਣ ਲਈ ਅਤੇ ਵਸੂਲੀ ਮੁਹਿੰਮ ਤਹਿਤ ਵਿਭਾਗ ਨੇ ਵਾਹਨ ਪੋਰਟਲ ਤੇ ਡਿਫ਼ਾਲਟਰ ਡੀਲਰਾਂ ਦੇ ਯੂਜ਼ਰ ਆਈ. ਡੀ. ਅਸਥਾਈ ਤੌਰ ਤੇ ਬੰਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਲ 2022 ਵਿੱਚ ਵੀ ਅਜਿਹੀ ਮੁਹਿੰਮ ਚਲਾਈ ਗਈ ਸੀ ਜਦੋਂ ਡਿਫ਼ਾਲਟਰ ਡੀਲਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਕੁਝ ਡੀਲਰਾਂ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ ਸੀ। ਇਸ ਪਿੱਛੋਂ ਸਾਲ 2023 ਵਿੱਚ ਦੁਬਾਰਾ ਨੋਟਿਸ ਜਾਰੀ ਕੀਤੇ ਗਏ ਅਤੇ ਡੀਲਰਾਂ ਵੱਲੋਂ ਲਾਜ਼ਮੀ ਦਸਤਾਵੇਜ਼ ਅਤੇ ਬਕਾਇਆ ਟੈਕਸਾਂ ਜਮ੍ਹਾਂ ਕਰਾਉਣ ਦਾ ਭਰੋਸਾ ਦਿੱਤਾ ਗਿਆ ਪਰ ਜ਼ਿਆਦਾਤਰ ਡੀਲਰ ਆਪਣੇ ਵਾਅਦੇ ਤੇ ਖਰੇ ਨਹੀਂ ਉਤਰੇ।

ਇਸ ਦੌਰਾਨ ਸਟੇਟ ਟਰਾਂਸਪੋਰਟ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਫ਼ੈਡਰੇਸ਼ਨ ਆਫ਼ ਆਟੋਮੋਬਾਈਲ ਡੀਲਰਜ਼ ਐਸੋਸੀਏਸ਼ਨ (ਫਾਡਾ) ਨੇ ਸਟੇਟ ਟਰਾਂਸਪੋਰਟ ਕਮਿਸ਼ਨਰ, ਪੰਜਾਬ ਦੇ ਦਫ਼ਤਰ ਨੂੰ ਰਸਮੀ ਬੇਨਤੀ ਕਰਦਿਆਂ ਮਾਰਕੀਟ ਵਿੱਚ ਬਹੁਤ ਸਾਰੇ ਸਬ ਡੀਲਰਾਂ ਦੇ ਕੰਮਕਾਜ ਨੂੰ ਲੈ ਕੇ ਚਿੰਤਾਵਾਂ ਉਜਾਗਰ ਕੀਤੀਆਂ ਸਨ ਕਿ ਉਨ੍ਹਾਂ ਦੇ ਕਾਰੋਬਾਰ ਤੇ ਮਾੜਾ ਅਸਰ ਪੈ ਰਿਹਾ ਹੈ। ਇਸਤੇ ਕਾਰਵਾਈ ਕਰਦਿਆਂ ਵਿਭਾਗ ਨੇ ਪੜਤਾਲ ਕੀਤੀ ਅਤੇ ਜਾਂਚ ਦੌਰਾਨ ਪਛਾਣੇ ਗਏ ਕਈ ਡਿਫ਼ਾਲਟਰ ਡੀਲਰਾਂ ਨੂੰ ਮੁਅੱਤਲ ਕੀਤਾ ਗਿਆ।

ਉਹਨਾਂ ਦੱਸਿਆ ਕਿ ਫੈਡਰੇਸ਼ਨ ਨੇ ਵਾਹਨ ਪੋਰਟਲ ਤੇ ਮੋਟਰ ਵਾਹਨ ਡੀਲਰਸ਼ਿਪ ਯੂਜ਼ਰ ਆਈ.ਡੀ ਬਣਾਉਣ ਨੂੰ ਸੁਚਾਰੂ ਬਣਾਉਣ ਲਈ ‘ਇੱਕ ਜੀ.ਐਸ.ਟੀ, ਇੱਕ ਵਾਹਨ’ ਨੀਤੀ ਲਾਗੂ ਕਰਨ ਦਾ ਪ੍ਰਸਤਾਵ ਦਿੱਤਾ ਹੈ। ਫੈਡਰੇਸ਼ਨ ਨੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਨੋਟੀਫਿਕੇਸ਼ਨ ਦਾ ਹਵਾਲਾ ਦਿੰਦਿਆਂ ਕਾਰ ਬਾਜ਼ਾਰਾਂ ਵਿੱਚ ਪੁਰਾਣੀਆਂ ਕਾਰਾਂ ਦੀ ਵਿਕਰੀ ਅਤੇ ਆਵਾਜਾਈ ਨੂੰ ਸ਼ਨਾਖ਼ਤ ਕਰਨ ਦੀ ਵੀ ਸਿਫ਼ਾਰਸ਼ ਕੀਤੀ ਹੈ ਜਿਸਤੇ ਕਾਰਵਾਈ ਕਰਦਿਆਂ ਵਿਭਾਗ ਨੇ ਇਸ ਖੇਤਰ ਵਿੱਚ ਵਧੇਰੇ ਪਾਰਦਰਸ਼ਤਾ ਅਤੇ ਨਿਯਮਾਂ ਨੂੰ ਯਕੀਨੀ ਬਣਾਉਣ ਅਤੇ ਪੁਰਾਣੀਆਂ ਕਾਰਾਂ ਦੇ ਡੀਲਰਾਂ ਨੂੰ ਕਾਨੂੰਨ ਦੇ ਦਾਇਰੇ ਵਿੱਚ ਲਿਆਉਣ ਲਈ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ 27 ਨਵੰਬਰ, 2024 ਨੂੰ ਹੋਈ ਲੋਕ ਲੇਖਾ ਕਮੇਟੀ ਦੀ ਮੀਟਿੰਗ ਦੌਰਾਨ ਵਿਭਾਗ ਨੂੰ ਵਿੱਤੀ ਸਾਲ 2023-24 ਤੱਕ ਦੇ ਸਾਰੇ ਬਕਾਇਆ ਟੈਕਸਾਂ ਦੀ ਵਸੂਲੀ ਕਰਨ ਅਤੇ ਇੱਕ ਮਹੀਨੇ ਦੇ ਅੰਦਰ-ਅੰਦਰ ਕਮੇਟੀ ਨੂੰ ਪਾਲਣਾ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਬੰਧਤ ਆਰ.ਟੀ.ਓ/ਆਰ.ਟੀ.ਏਜ਼ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending