Connect with us

Mohali

ਖਪਤਕਾਰ ਸੁਰੱਖਿਆ ਫੈਡਰੇਸ਼ਨ ਦੀ ਮੀਟਿੰਗ ਦੌਰਾਨ ਮਸਲੇ ਵਿਚਾਰੇ

Published

on

ਐਸ ਏ ਐਸ ਨਗਰ, 2 ਜੁਲਾਈ (ਸ.ਬ.) ਖਪਤਕਾਰ ਸੁਰੱਖਿਆ ਫੈਡਰੇਸ਼ਨ ਐਸ ਏ ਐਸ ਨਗਰ ਦੀ ਕਾਰਜਕਾਰਣੀ ਦੀ ਇਕ ਮੀਟਿੰਗ ਸੰਸਥਾ ਦੇ ਪ੍ਰਧਾਨ ਇੰਜ: ਪੀ ਐੱਸ ਵਿਰਦੀ ਦੀ ਪ੍ਰਧਾਨਗੀ ਹੇਠ ਧਰਾਨਾ ਭਵਨ ਫੇਜ਼ 5 ਵਿਖੇ ਹੋਈ, ਜਿਸ ਵਿੱਚ ਸ਼ਹਿਰ ਵਾਸੀਆਂ ਨੂੰ ਦਰਪੇਸ਼ ਮਸਲਿਆਂ ਬਾਰੇ ਵਿਚਾਰ ਕੀਤਾ ਗਿਆ।

ਸੰਸਥਾ ਦੇ ਜਨਰਲ ਸਕੱਤਰ ਅਸ਼ੋਕ ਪਵਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਮੈਂਬਰਾਂ ਵੱਲੋਂ ਸ਼ਹਿਰ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਵਿਗੜਦੀ ਹਾਲਤ ਤੇ ਚਿੰਤਾ ਪ੍ਰਗਟ ਕਰਦਿਆਂ ਮੰਗ ਕੀਤੀ ਗਈ ਕਿ ਸ਼ਹਿਰ ਵਿੱਚ ਵੱਧ ਰਹੀਆਂ ਲੁੱਟ ਖਸੁੱਟ, ਚੈਨ ਸਨੈਚਿੰਗ ਅਤੇ ਲੜਾਈ ਝਗੜੇ ਦੀਆਂ ਘਟਨਾਵਾਂ ਤੇ ਠੱਲ੍ਹ ਪਾਉਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ।

ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਸ਼ਹਿਰ ਦਾ ਕੂੜਾ ਸੁੱਟਣ ਵਾਲੀ ਵਰਤਮਾਨ ਜਗ੍ਹਾ ਤੇ ਕੂੜਾ ਸੁੱਟਣ ਤੇ ਲਗਾਈ ਗਈ ਰੋਕ ਕਾਰਨ ਪੈਦਾ ਹੋਈ ਸਮੱਸਿਆ ਦਾ ਤੁਰੰਤ ਹਲ ਕੀਤਾ ਜਾਵੇ। ਬੁਲਾਰਿਆਂ ਨੇ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਦਾ ਕੰਮ ਗਮਾਡਾ ਵੱਲੋਂ ਕੀਤਾ ਜਾਂਦਾ ਹੈ ਇਸ ਲਈ ਗਮਾਡਾ ਦੇ ਸਬੰਧਿਤ ਅਧਿਕਾਰੀਆਂ ਵਲੋਂ ਇਸ ਸਮੱਸਿਆ ਦਾ ਤੁਰੰਤ ਹੱਲ ਕੱਢਿਆ ਜਾਵੇ। ਇਸਦੇ ਨਾਲ ਹੀ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਮੱਸਿਆ ਨੂੰ ਹਲ ਕਰਨ ਦੀ, ਗਮਾਡਾ ਵਲੋਂ ਨਗਰ ਨਿਗਮ ਨੂੰ ਰੇਹੜੀ ਫੜੀ ਵਾਲਿਆ ਵਾਸਤੇ ਵੱਖ ਵੱਖ ਫੇਜ਼ਾਂ ਅਤੇ ਸੈਕਟਰਾਂ ਵਿੱਚ ਸੌਂਪੀਆਂ ਗਈਆਂ ਥਾਂਵਾਂ ਨੂੰ ਜਲਦੀ ਤੋਂ ਜਲਦੀ ਫੜੀ ਵਾਲਿਆਂ ਨੂੰ ਅਲਾਟ ਕਰਨ ਅਤੇ ਵੱਖ ਵੱਖ ਥਾਵਾਂ ਤੇ ਹੋਏ ਨਾਜਾਇਜ ਕਬਜੇ ਦੂਰ ਕਰਵਾਉਣ ਦੀ ਮੰਗ ਕੀਤੀ ਗਈ।

ਮੀਟਿੰਗ ਦੌਰਾਨ ਸ਼ਹਿਰ ਵਿੱਚ ਬਿਜਲੀ ਦੀ ਸਪਲਾਈ ਦੀ ਸਮੱਸਿਆ ਨੂੰ ਹਲ ਕਰਨ ਲਈ ਵਿਭਾਗ ਵਿੱਚ ਕਾਰਗੁਜਾਰੀ ਵਿੱਚ ਸੁਧਾਰ ਕਰਨ ਅਤੇ ਵੱਖ ਵੱਖ ਥਾਵਾਂ ਤੇ ਪੈਣ ਵਾਲੇ ਨੁਕਸ ਠੀਕ ਕਰਨ ਲਈ ਲੋੜੀਂਦਾ ਸਟਾਫ ਨਿਯੁਕਤ ਕਰਨ ਅਤੇ ਲੋੜ ਅਨੁਸਾਰ ਨਵੇਂ ਟ੍ਰਾਂਸਫਾਰਮਰ ਲਗਾਉਣ ਜਾਂ ਇਹਨਾਂ ਦੀ ਸਮਰਥਾ ਵਧਾਉਣ ਦੀ ਮੰਗ ਕੀਤੀ ਗਈ। ਇਸਦੇ ਨਾਲ ਹੀ ਬਰਸਾਤ ਦੇ ਮੌਸਮ ਵਿੱਚ ਸ਼ਹਿਰ ਦੇ ਕਈ ਨੀਵੇਂ ਇਲਾਕਿਆ ਵਿੱਚ ਲੋਕਾਂ ਦੇ ਘਰਾਂ ਵਿੱਚ ਪਾਣੀ ਜਾਣ ਦੀ ਸਮੱਸਿਆ ਨੂੰ ਮੁੱਖ ਰੱਖਦਿਆਂ ਅਗਾਉਂ ਕਦਮ ਚੁੱਕਣ ਦੀ ਮੰਗ ਕੀਤੀ ਗਈ। ਇਸ ਮੌਕੇ ਸੰਸਥਾ ਦੇ ਮੀਤ ਪ੍ਰਧਾਨ ਰੁਪਿੰਦਰ ਕੌਰ ਨਾਗਰਾ ਨੇ ਦੱਸਿਆ ਕਿ ਸੈਕਟਰ 71 ਵਿਚ ਮੀਂਹ ਦੇ ਪਾਣੀ ਦੀ ਨਿਕਾਸੀ ਦਾ ਮੁਕੰਮਲ ਇੰਤਜ਼ਾਮ ਨਾ ਹੋਣ ਅਤੇ ਫੇਜ਼ 3 ਬੀ2 ਅਤੇ 7 ਤੋਂ ਆਉਣ ਵਾਲਾ ਪਾਣੀ ਇਕੱਠਾ ਹੋਣ ਕਾਰਨ ਵਸਨੀਕਾਂ ਨੂੰ ਭਾਰੀ ਸਮੱਸਿਆ ਆਉਂਦੀ ਹੈ ਜਿਸਦਾ ਹਲ ਕੀਤਾ ਜਾਵੇ। ਮੀਟਿੰਗ ਦੌਰਾਨ ਮੰਗ ਕੀਤੀ ਗਈ ਕਿ ਫੂਡ ਸੇਫਟੀ ਕਮੇਟੀ ਦੀ ਜਿਲ੍ਹਾ ਪੱਧਰ ਦੀ ਮੀਟਿੰਗ ਕੀਤੀ ਜਾਵੇ।

ਮੀਟਿੰਗ ਦੌਰਾਨ ਮੈਂਬਰਾਂ ਵਲੋਂ ਸੰਸਥਾ ਦੇ ਮੀਤ ਪ੍ਰਧਾਨ ਸ਼੍ਰੀਮਤੀ ਰੁਪਿੰਦਰ ਕੌਰ ਨਾਗਰਾ ਦਾ ਜਨਮ ਦਿਨ ਮਨਾਇਆ ਗਿਆ ਅਤੇ ਉਹਨਾਂ ਨੂੰ ਸ਼ੁਭ ਇੱਛਾਵਾਂ ਦਿੱਤੀਆਂ ਗਈਆਂ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜੈ ਸਿੰਘ ਸ਼ੈਂਹਬੀ, ਗੁਰਚਰਨ ਸਿੰਘ, ਜਗਤਾਰ ਸਿੰਘ ਬਬਰਾ, ਪ੍ਰਵੀਨ ਕਪੂਰ, ਐਸ ਐਸ ਗਰੇਵਾਲ, ਰਾਜ ਮੱਲ ਅਤੇ ਸੁਰਜੀਤ ਕੌਰ ਵੀ ਹਾਜਿਰ ਸਨ।

Continue Reading

Mohali

ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ (ਰਜਿ:) ਵਲੋਂ ਸ੍ਰੀ ਹਰੀ ਸ਼ਰਣਮ ਸੇਵਾ ਸੰਸਥਾਨ ਅਤੇ ਚੰਡੀਗੜ੍ਹ ਦਿਨ ਭਰ ਨਿਊਜ਼ ਚੈਨਲ ਦੇ ਸਹਿਯੋਗ ਨਾਲ ਮੁਹਾਲੀ ਦੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਰਸਟੀਕਲ ਐਜੂਕੇਸ਼ਨ ਐਂਡ ਰਿਸਰਚ (ਨਾਈਪਰ ) ਵਿਖੇ ਭਗਤ ਕਬੀਰ ਜੀ ਦੇ ਜੀਵਨ ਅਤੇ ਸਿੱਖਿਆਵਾਂ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।

ਫਾਊਂਡੇਸ਼ਨ ਦੇ ਫਾਊਂਡਲ ਜਰਨਲ ਸਕੱਤਰ ਪਰਦੀਪ ਸਿੰਘ ਹੈਪੀ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੂਬਾ ਪੱਧਰੀ ਸੈਮੀਨਾਰ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਭਗਤ ਕਬੀਰ ਜੀ ਦੀ ਬਾਣੀ ਅੱਜ ਵੀ ਸਮੁੱਚੀ ਕਾਇਨਾਤ ਦੇ ਲਈ ਪ੍ਰਸੰਗਿਕ ਹੈ। ਉਹਨਾਂ ਕਿਹਾ ਕਿ ਭਗਤ ਕਬੀਰ ਜੀ ਨੇ ਅਧਿਆਤਮ ਦੀ ਜੋ ਸਿੱਖਿਆ ਦਿੱਤੀ, ਉਹ ਅੱਜ ਵੀ ਫਿਜ਼ਾ ਵਿੱਚ ਪੂਰੀ ਤਰ੍ਹਾਂ ਕਾਇਮ ਹੈ। ਉਹਨਾਂ ਨੇ ਲੋਕਾਂ ਨੂੰ ਗੁਰਬਾਣੀ ਦੇ ਜਰੀਏ ਜੋ ਰਸਤਾ ਵਿਖਾਇਆ ਹੈ, ਜੇਕਰ ਉਸ ਤੇ ਪੂਰੀ ਤਰ੍ਹਾਂ ਅਮਲ ਕੀਤਾ ਜਾਵੇ ਤਾਂ ਹਰ ਕੋਈ ਆਪਣੀ ਜ਼ਿੰਦਗੀ ਨੂੰ ਸਹੀ ਰਾਹ ਤੇ ਪਾ ਸਕਦਾ ਹੈ।

ਸੈਮੀਨਾਰ ਦੌਰਾਨ ਸੈਂਟਰ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਦੇ ਸਾਬਕਾ ਵਾਈਸ ਚਾਂਸਲਰ ਡਾਕਟਰ ਕੁਲਦੀਪ ਚੰਦ ਅਗਨੀਹੋਤਰੀ ਨੇ ਭਗਤ ਕਬੀਰ ਜੀ ਦੀ ਦੇ ਜੀਵਨ ਅਤੇ ਸਿੱਖਿਆਵਾਂ ਸਦੇ ਸਬੰਧ ਵਿੱਚ ਵਿਸਥਾਰ ਵਿੱਚ ਚਰਚਾ ਕੀਤੀ। ਇਸ ਮੌਕੇ ਸਟੇਜ ਸੰਚਾਲਨ ਪ੍ਰਸਿੱਧ ਐਂਕਰ ਸਤਿੰਦਰ ਸੱਤੀ ਵੱਲੋਂ ਕੀਤਾ ਗਿਆ।

ਇਸ ਮੌਕੇ ਸ਼੍ਰੀ ਬ੍ਰਾਹਮਣ ਮਹਾਸਭਾ ਪੰਜਾਬ ਦੇ ਪ੍ਰਧਾਨ ਵਿਸ਼ਾਲ ਸ਼ਰਮਾ ਅਤੇ ਜਨਰਲ ਸਕੱਤਰ ਚੰਦਰਸ਼ੇਖਰ ਵੱਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ, ਹਰੀ ਸਿੰਘ ਮੈਮੋਰੀਅਲ ਚੈਰੀਟੇਬਲ ਟਰਸਟ ਦੀ ਚੇਅਰਪਰਸਨ ਜਗਜੀਤ ਕੌਰ ਕਾਹਲੋਂ, ਸੀਨੀਅਰ ਭਾਜਪਾ ਨੇਤਾ ਅਮਨਜੋਤ ਕੌਰ ਰਾਮੂਵਾਲੀਆ, ਜ਼ਿਲ੍ਹਾ ਭਾਜਪਾ ਪ੍ਰਧਾਨ ਸੰਜੀਵ ਵਸਿਸਟ, ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਸz. ਹਰਜਿੰਦਰ ਸਿੰਘ ਧਵਨ ਅਤੇ ਅਹੁਦੇਦਾਰ, ਕਮਲਜੀਤ ਸਿੰਘ ਰੂਬੀ, ਸੰਜੀਵ ਮਹਾਜਨ, ਪ੍ਰੇਮ ਸਿੰਘ ਢਿੱਲੋਂ, ਗੁਰਜੀਤ ਸਿੰਘ, ਰਾਜੀਵ ਜੇਤਲੀ, ਹਰਦੀਪ ਸਿੰਘ ਖਾਲਸਾ, ਬਾਬਾ ਨਰਿੰਦਰ ਸਿੰਘ, ਜਥੇਦਾਰ ਧੀਰਾ ਸਿੰਘ ਕਪੂਰਥਲਾ ਸਮੇਤ ਵੱਖ-ਵੱਖ ਧਾਰਮਿਕ ਅਤੇ ਰਾਜਨੀਤਿਕ ਪਾਰਟੀਆਂ ਦੇ ਨੇਤਾ ਅਤੇ ਆਗੂਆਂ ਤੋਂ ਇਲਾਵਾ ਮੁਹਾਲੀ ਵੀ ਹਾਜਿਰ ਸਨ।

Continue Reading

Mohali

ਪੈਰਾਗਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 71 ਵਿਖੇ ਕੰਪੋਜ਼ਿਟ ਮਲਟੀ ਸਕਿੱਲ ਅਤੇ ਏ ਆਈ ਲੈਬ ਦਾ ਉਦਘਾਟਨ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਪੈਰਾਗਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 71 ਮੁਹਾਲੀ ਵਲੋਂ ਆਪਣੀ ਕੰਪੋਜ਼ਿਟ ਮਲਟੀ ਸਕਿੱਲ ਅਤੇ ਏਆਈ ਲੈਬ ਦਾ ਉਦਘਾਟਨ ਕੀਤਾ ਗਿਆ ਹੈ।

ਸਕੂਲ ਦੇ ਪ੍ਰਧਾਨ ਸ਼੍ਰੀਮਤੀ ਕੁਲਵੰਤ ਕੌਰ ਸ਼ੇਰਗਿੱਲ ਨੇ ਦੱਸਿਆ ਕਿ ਸੀ ਬੀ ਐਸ ਈ ਵਲੋਂ 2026-27 ਸੈਸ਼ਨ ਲਈ ਤੀਜੀ ਤੋਂ 10ਵੀਂ ਕਲਾਸ ਵਾਸਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਕੰਪਿਊਟੇਸ਼ਨਲ ਥਿੰਕਿੰਗ (ਸੀਟੀ) ਨੂੰ ਲਾਜ਼ਮੀ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਸ ਲੈਬ ਦਾ ਉਦੇਸ਼ ਤਰਕਪੂਰਨ ਸੋਚ, ਸਮੱਸਿਆ-ਹੱਲ ਕਰਨ ਦੇ ਹੁਨਰ, ਪੈਟਰਨ ਪਛਾਣ ਅਤੇ ਏ ਆਈ ਦੇ ਨੈਤਿਕ ਵਰਤੋਂ ਦੀ ਸਮਝ ਨੂੰ ਵਿਕਸਤ ਕਰਨਾ ਹੈ। ਉਹਨਾਂ ਕਿਹਾ ਕਿ ਇਹ ਲੈਬ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰੇਗੀ ਅਤੇ ਵਿਦਿਆਰਥੀਆਂ ਨੂੰ 21ਵੀਂ ਸਦੀ ਦੇ ਜ਼ਰੂਰੀ ਹੁਨਰਾਂ ਨਾਲ ਲੈਸ ਕਰੇਗੀ।

Continue Reading

Mohali

ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ

Published

on

By

ਐਸ ਏ ਐਸ ਨਗਰ, 18 ਅਪ੍ਰੈਲ (ਸ.ਬ.) ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼-7, ਮੁਹਾਲੀ ਵਿੱਚ ਇੱਕ ਸਹੁੰ ਚੁੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਨਵੇਂ ਚੁਣੇ ਗਏ ਹੈਡ ਬੁਆਏ, ਹੈਡ ਗਰਲ ਅਤੇ ਹੋਰ ਵਿਦਿਆਰਥੀ ਪ੍ਰਤੀਨਿਧੀਆਂ ਨੂੰ ਉਨ੍ਹਾਂ ਦੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਦੀ ਸਹੁੰ ਚੁਕਾਈ ਗਈ। ਜਿਕਰਯੋਗ ਹੈ ਕਿ ਸਕੂਲ ਦੇ ਚਾਰੇ ਹਾਊਸਾਂ (ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਅਤੇ ਸਾਹਿਬਜ਼ਾਦਾ ਫਤਿਹ ਸਿੰਘ) ਲਈ ਇੱਕ ਵਿਦਿਆਰਥੀ ਕਪਤਾਨ ਅਤੇ ਇੱਕ ਉਪ-ਕਪਤਾਨ ਚੁਣਿਆ ਗਿਆ।

ਇਸ ਮੌਕੇ ਐਨ.ਸੀ.ਸੀ. ਦੇ ਵਿਦਿਆਰਥੀਆਂ ਨੇ ਪਰੇਡ ਕੀਤੀ ਅਤੇ ਸਲਾਮੀ ਦਿੱਤੀ। ਵਿਦਿਆਰਥੀਆਂ ਨੇ ਸਕੂਲ ਦੇ ਨਿਯਮਾਂ ਦੀ ਪਾਲਣਾ ਕਰਨ, ਅਨੁਸ਼ਾਸਨ ਬਣਾਈ ਰੱਖਣ ਅਤੇ ਆਪਣੇ ਫਰਜ਼ਾਂ ਨੂੰ ਨਿਭਾਉਣ ਦਾ ਪ੍ਰਣ ਲਿਆ। ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ।

ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਬੱਚਿਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਆਪਣੇ ਅਹੁਦੇ ਦੀ ਅਹਿਮੀਅਤ ਨੂੰ ਸਮਝਣ ਅਤੇ ਨਿਰਪੱਖ ਹੋ ਕੇ ਕੰਮ ਕਰਨ। ਉਹਨਾਂ ਵਿਦਿਆਰਥੀਆਂ ਨੂੰ ਝੰਡੇ ਅਤੇ ਸੈਸ਼ ਵੀ ਸੌਂਪੇ ਗਏ।

ਸਕੂਲ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਵੀ ਵਿਦਿਆਰਥੀਆਂ ਨੂੰ ਸਕੂਲ ਦੇ ਮਾਣ-ਸਨਮਾਨ, ਗੌਰਵ ਅਤੇ ਅਨੁਸ਼ਾਸ਼ਨ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ।

Continue Reading

Latest News

Trending