Chandigarh
ਭਾਰਤੀ ਚੋਣ ਕਮਿਸ਼ਨ ਵੱਲੋਂ ‘ਸਰਵੋਤਮ ਵੋਟਰ ਸਿੱਖਿਆ ਅਤੇ ਜਾਗਰੂਕਤਾ ਮੁਹਿੰਮ-2024’ ਲਈ ਮੀਡੀਆ ਐਵਾਰਡਾਂ ਦਾ ਐਲਾਨ
ਚੰਡੀਗੜ੍ਹ, 3 ਦਸੰਬਰ (ਸ.ਬ.) ਭਾਰਤੀ ਚੋਣ ਕਮਿਸ਼ਨ ਨੇ 2024 ਦੌਰਾਨ ਵੋਟਰ ਸਿੱਖਿਆ ਅਤੇ ਚੋਣ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਮੀਡੀਆ ਹਾਊਸਾਂ ਦੇ ਯਤਨਾਂ ਨੂੰ ਮਾਨਤਾ ਦੇਣ ਦੇ ਮੱਦੇਨਜ਼ਰ ਵਿਸ਼ੇਸ਼ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਹੈ। ਇਹ ਪੁਰਸਕਾਰ ਉਨ੍ਹਾਂ ਮੁਹਿੰਮਾਂ ਨੂੰ ਸਨਮਾਨ ਵਜੋਂ ਦਿੱਤੇ ਜਾਣਗੇ ਜਿਨ੍ਹਾਂ ਨੇ ਵੋਟਿੰਗ ਪ੍ਰਕਿਰਿਆ, ਚੋਣਾਂ ਸਬੰਧੀ ਆਈ.ਟੀ. ਐਪਲੀਕੇਸ਼ਨਾਂ ਅਤੇ ਹੋਰ ਮੁੱਖ ਚੋਣ ਵਿਸ਼ਿਆਂ ਬਾਰੇ ਜਾਗਰੂਕਤਾ ਪੈਦਾ ਕਰਕੇ ਵੋਟਰਾਂ ਦੀ ਭਾਗੀਦਾਰੀ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੁਰਸਕਾਰ, ਇੱਕ ਪ੍ਰਸ਼ੰਸਾ ਪੱਤਰ ਅਤੇ ਮੋਮੈਂਟੋ ਦੇ ਰੂਪ ਵਿੱਚ ਹੋਣਗੇ, ਜੋ ਕਿ ਰਾਸ਼ਟਰੀ ਵੋਟਰ ਦਿਵਸ, 25 ਜਨਵਰੀ, 2025 ਨੂੰ ਦਿੱਤੇ ਜਾਣਗੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਹ ਪੁਰਸਕਾਰ ਚਾਰ ਸ਼੍ਰੇਣੀਆਂ, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਰੇਡੀਓ ਅਤੇ ਔਨਲਾਈਨ/ਸੋਸ਼ਲ ਮੀਡੀਆ ਨੂੰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪੁਰਸਕਾਰਾਂ ਦਾ ਮੁਲਾਂਕਣ ਵੋਟਰ ਜਾਗਰੂਕਤਾ ਮੁਹਿੰਮਾਂ ਦੀ ਕੁਆਲਿਟੀ, ਪੇਸ਼ ਕੀਤੀ ਗਈ ਜਾਣਕਾਰੀ ਦੀ ਭਰੋਸੇਯੋਗਤਾ ਅਤੇ ਮੁਹਿੰਮ ਵੱਲੋਂ ਕਵਰ ਕੀਤੇ ਦਾਇਰੇ ਤੇ ਅਧਾਰਤ ਹੋਵੇਗਾ।
ਉਹਨਾਂ ਦੱਸਿਆ ਕਿ ਪ੍ਰਿੰਟ ਮੀਡੀਆ ਦੀਆਂ ਐਂਟਰੀਆਂ ਭੇਜਣ ਸਮੇਂ ਕੀਤੇ ਗਏ ਕੰਮ ਦਾ ਪੂਰਾ ਵੇਰਵਾ, ਪ੍ਰਕਾਸ਼ਿਤ ਲੇਖਾਂ ਦੀ ਗਿਣਤੀ, ਕੁੱਲ ਪ੍ਰਿੰਟ ਏਰੀਆ ਅਤੇ ਜਨਤਕ ਭਾਗੀਦਾਰੀ ਸਬੰਧੀ ਗਤੀਵਿਧੀਆਂ ਸ਼ਾਮਲ ਹੋਣੀਆਂ ਚਾਹੀਦੀਆਂ ਹਨ। ਸੰਬੰਧਿਤ ਲੇਖਾਂ ਦੀ ਇੱਕ ਸਾਫਟ ਕਾਪੀ, ਵੈੱਬ ਲਿੰਕ ਜਾਂ ਹਾਰਡ ਕਾਪੀ ਵੀ ਪ੍ਰਦਾਨ ਕੀਤੀ ਜਾਵੇ। ਟੈਲੀਵਿਜ਼ਨ ਅਤੇ ਰੇਡੀਓ ਦੀਆਂ ਐਂਟਰੀਆਂ ਵਿੱਚ ਸੀ. ਡੀ., ਡੀ.ਵੀ.ਡੀ., ਜਾਂ ਪੈਨ ਡਰਾਈਵ ਰਾਹੀ ਡੇਟਾ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ, ਜਿਸ ਵਿੱਚ ਮਿਆਦ ਸਬੰਧੀ, ਲਗਾਤਾਰਤਾ ਅਤੇ ਕੁੱਲ ਪ੍ਰਸਾਰਣ ਸਮੇਂ ਦੇ ਵੇਰਵੇ ਸ਼ਾਮਲ ਹੋਣ। ਔਨਲਾਈਨ/ਸੋਸ਼ਲ ਮੀਡੀਆ ਦੀਆਂ ਐਂਟਰੀਆਂ ਵਿੱਚ ਸੰਬੰਧਤ ਲਿੰਕਾਂ ਜਾਂ ਪੀ. ਡੀ. ਐਫ਼ਜ਼. ਦੇ ਨਾਲ ਪੋਸਟਾਂ, ਬਲੌਗ, ਟਵੀਟਸ ਜਾਂ ਮੁਹਿੰਮਾਂ ਬਾਰੇ ਜਾਣਕਾਰੀ ਦਿੱਤੀ ਜਾਵੇ।
Chandigarh
ਕੌਣ ਹੈ ਸੁਖਬੀਰ ਬਾਦਲ ਤੇ ਗੋਲੀ ਚਲਾਉਣ ਵਾਲਾ ਨਰਾਇਣ ਸਿੰਘ ਚੌੜਾ?
ਚੰਡੀਗੜ੍ਹ, 4 ਦਸੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਅੱਜ ਸਵੇਰੇ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਦੇ ਬਾਹਰ ਸੇਵਾਦਾਰ ਦੀ ਡਿਊਟੀ ਨਿਭਾਉਣ ਦੌਰਾਨ ਗੋਲੀ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਨਰਾਇਣ ਸਿੰਘ ਚੌੜਾ ਵਜੋਂ ਹੋਈ ਹੈ, ਜੋ ਕਿ ਦਲ ਖਾਲਸਾ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ।
ਪੁਲੀਸ ਸੂਤਰਾਂ ਅਨੁਸਾਰ ਪਾਕਿਸਤਾਨ ਵਿੱਚ ਸਿਖਲਾਈ ਪ੍ਰਾਪਤ ਅਕਾਲ ਫੈਡਰੇਸ਼ਨ ਦੇ ਸਾਬਕਾ ਮੁਖੀ ਚੌੜਾ ਨੇ ਸਿੱਖ ਖਾੜਕੂਵਾਦ ਬਾਰੇ ਕਿਤਾਬਾਂ ਲਿਖੀਆਂ ਹਨ। ਚੌੜਾ 1995 ਵਿੱਚ ਭਾਰਤ ਪਰਤਣ ਤੋਂ ਪਹਿਲਾਂ ਤਿੰਨ ਵਾਰ ਪਾਕਿਸਤਾਨ ਜਾ ਚੁੱਕਾ ਹੈ।
ਚੌੜਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਵੀ ਸ਼ੱਕੀ ਸੀ। ਉਹ ਕਥਿਤ ਤੌਰ ਤੇ 2004 ਦੇ ਬੁੜੈਲ ਜੇਲ੍ਹ ਭੱਜਣ ਦੇ ਕੇਸ ਵਿੱਚ ਵੀ ਸ਼ਾਮਲ ਸੀ ਜਿੱਥੋਂ ਬੇਅੰਤ ਸਿੰਘ ਦੇ ਕਾਤਲ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੁਖੀ ਜਗਤਾਰ ਸਿੰਘ ਹਵਾਰਾ ਸਮੇਤ ਚਾਰ ਅੰਡਰ ਟਰਾਇਲ ਜੇਲ੍ਹ ਦੀ ਬੈਰਕ ਨੰਬਰ 7 ਵਿੱਚੋਂ ਸੁਰੰਗ ਪੁੱਟ ਕੇ ਫਰਾਰ ਹੋ ਗਏ ਸਨ। ਇਹ ਘਟਨਾ 21 ਜਨਵਰੀ 2004 ਦੀ ਰਾਤ ਨੂੰ ਵਾਪਰੀ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਚੌੜਾ ਤੇ 8 ਮਈ 2010 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨ ਥਾਣੇ ਵਿੱਚ ਵਿਸਫੋਟਕ ਐਕਟ ਤਹਿਤ 30 ਦੇ ਕਰੀਬ ਕੇਸ ਦਰਜ ਕੀਤੇ ਗਏ ਸਨ। ਇਸ ਤੋਂ ਇਲਾਵਾ ਅੰਮ੍ਰਿਤਸਰ, ਤਰਨਤਾਰਨ ਅਤੇ ਰੋਪੜ ਵਿੱਚ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਦਰਜ ਕੇਸਾਂ ਵਿੱਚ ਵੀ ਲੋੜੀਂਦਾ ਸੀ।
Chandigarh
ਵੱਖ ਵੱਖ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਹਮਲੇ ਦੀ ਸਖ਼ਤ ਨਿੰਦਾ
ਚੰਡੀਗੜ੍ਹ, 4 ਦਸੰਬਰ (ਸ.ਬ.) ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਅਨੁਸਾਰ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਜਾਨਲੇਵਾ ਹਮਲੇ ਦੀ ਵੱਖ ਵੱਖ ਆਗੂਆਂ ਵਲੋਂ ਨਿਖੇਧੀ ਕੀਤੀ ਗਈ ਹੈ।
ਇੱਥੇ ਜਾਰੀ ਬਿਆਨ ਵਿੱਚ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸz. ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਪਵਿੱਤਰ ਅਸਥਾਨ ਉੱਤੇ ਸੇਵਾ ਨਿਭਾ ਰਹੇ ਵਿਅਕਤੀ ਉੱਪਰ ਅਚਾਨਕ ਹੋਇਆ ਇਹ ਹਮਲਾ ਸਿੱਖਾਂ ਦੀ ਧਾਰਮਿਕ ਭਵਨਾ ਨੁੰ ਸੱਟ ਮਾਰਦਾ ਹੈ। ਉਹਨਾਂ ਕਿਹਾ ਕਿ ਗੁਰੂ ਘਰ ਵਿੱਚ ਸੇਵਾ ਕਰ ਰਹੇ ਵਿਅਕਤੀ ਨੂੰ ਨਿਸ਼ਾਨਾ ਬਣਾਉਣਾ ਸਿੱਖ ਜਗਤ ਲਈ ਨਮੋਸ਼ੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਉੱਪਰ ਚੱਲੀ ਇਹ ਗੋਲੀ ਸੂਬੇ ਦੀ ਡਾਵਾਂਡੋਲ ਹੋ ਚੁੱਕੀ ਕਾਨੂੰਨ ਵਿਵਸਥਾ ਨੂੰ ਵੀ ਬਿਆਨ ਕਰਦੀ ਹੈ। ਪ੍ਰੋ. ਚੰਦੂਮਾਜਰਾ ਨੇ ਇਸ ਘਟਨਾ ਪਿੱਛੇ ਅਸਲ ਕਾਰਨਾਂ ਦਾ ਪਤਾ ਕਰਨ ਲਈ ਉੱਚ ਪੱਧਰੀ ਨਿਆਂਇਕ ਜਾਂਚ ਦੀ ਵੀ ਮੰਗ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸz. ਪਵਿੰਦਰ ਸਿੰਘ ਸੋਹਾਣਾ ਨੇ ਅੱਜ ਸਵੇਰੇ ਸz ਸੁਖਬੀਰ ਸਿੰਘ ਬਾਦਲ ਉਤੇ ਕੀਤੇ ਗਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਹਮਲਾ ਸz. ਸੁਖਬੀਰ ਸਿੰਘ ਬਾਦਲ ਤੇ ਨਹੀਂ ਹੋਇਆ ਬਲਕਿ ਸ੍ਰੀ ਅਕਾਲ ਤਖਤ ਦੇ ਹੁਕਮਾਂ ਤੇ ਇੱਕ ਨਿਮਾਣੇ ਸਿੱਖ ਵਜੋਂ ਸੇਵਾ ਨਿਭਾ ਰਹੇ ਇੱਕ ਸੇਵਾਦਾਰ ਤੇ ਹੋਇਆ ਹੈ ਅਤੇ ਇਹ ਹਮਲ ਕਰਨ ਵਾਲੇ ਪੰਥ ਦੋਖੀ ਹਨ। ਉਹਨਾਂ ਕਿਹਾ ਕਿ ਇਸ ਹਮਲੇ ਦੇ ਪਿੱਛੇ ਏਜੰਸੀਆਂ ਦੀ ਸਾਜਿਸ਼ ਵੀ ਹੋ ਸਕਦੀ ਹੈ ਜਿਹੜੀਆਂ ਨਹੀਂ ਚਾਹੁੰਦੀਆਂ ਕਿ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਮਜਬੂਤ ਹੋਵੇ।
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸz. ਪਰਮਜੀਤ ਸਿੰਘ ਕਾਹਲੋਂ ਨੇ ਅੱਜ ਸਵੇਰੇ ਸz ਸੁਖਬੀਰ ਸਿੰਘ ਬਾਦਲ ਉਤੇ ਕੀਤੇ ਗਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਸz. ਬਾਦਲ ਇੱਕ ਨਿਮਾਣੇ ਸਿੱਖ ਵੱਜੋਂ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਸੇਵਾ ਨਿਭਾ ਰਹੇ ਸਨ, ਜਿਸ ਦਰਮਿਆਨ ਉਹਨਾਂ ਤੇ ਜਾਨ ਲੇਵਾ ਹਮਲਾ ਕੀਤਾ ਗਿਆ ਹੈ।
ਉਹਨਾਂ ਕਿਹਾ ਕਿ ਇਹ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਗਾਈ ਗਈ ਸੀ ਅਤੇ ਉਹ ਮੰਨਦੇ ਹਨ ਕਿ ਇਹ ਹਮਲਾਸz ਸੁਖਬੀਰ ਸਿੰਘ ਬਾਦਲ ਤੇ ਨਹੀਂ ਬਲਕਿ ਸਿਧਾ ਅਕਾਲ ਤਖ਼ਤ ਸਾਹਿਬ ਦੀ ਹਸਤੀ ਤੇ ਕੀਤਾ ਹਮਲਾ ਹੈ ਕਿਉਂਕਿ ਉਹ ਪੰਥ ਦੀਆਂ ਪ੍ਰੰਪਰਾਵਾਂ ਅਨੁਸਾਰ, ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ਅਨੁਸਾਰ ਹੀ ਸੇਵਾ ਕਰ ਰਹੇ ਸਨ।
Chandigarh
ਬਸਤੀਵਾਦੀ ਯੁੱਗ ਦੇ ਕਾਨੂੰਨਾਂ ਦਾ ਅੰਤ ਦਰਸਾਉਂਦੇ ਹਨ ਨਵੇਂ ਕਾਨੂੰਨ : ਨਰਿੰਦਰ ਮੋਦੀ
ਅਗਲੇ 3 ਸਾਲਾਂ ਵਿੱਚ ਪੂਰੇ ਦੇਸ਼ ਵਿੱਚ ਲਾਗੂ ਹੋ ਜਾਣਗੇ ਨਵੇਂ ਕਾਨੂੰਨ : ਅਮਿਤ ਸ਼ਾਹ
ਚੰਡੀਗੜ੍ਹ, 3 ਦਸੰਬਰ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਨਵੇਂ ਅਪਰਾਧਿਕ ਕਾਨੂੰਨ ਬਸਤੀਵਾਦੀ ਯੁੱਗ ਦੇ ਕਾਨੂੰਨਾਂ ਦੇ ਅੰਤ ਨੂੰ ਦਰਸਾਉਂਦੇ ਹਨ। ਅੱਜ ਚੰਡੀਗੜ੍ਹ ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ (ਭਾਰਤੀ ਨਿਆ ਸੰਹਿਤਾ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਤੇ ਭਾਰਤੀ ਸਾਕਸ਼ਯ ਅਧਿਨਿਯਮ) ਦੇ ਸਫਲਤਾਪੂਰਵਕ ਲਾਗੂ ਹੋਣ ਤੇ ਦੇਸ਼ ਨੂੰ ਸਮਰਪਿਤ ਕਰਨ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਇਹ ਕਾਨੂੰਨ ਸਾਰੇ ਨਾਗਰਿਕਾਂ ਦੇ ਲਾਭ ਲਈ ਸੰਵਿਧਾਨ ਵਿੱਚ ਦਰਜ ਆਦਰਸ਼ਾਂ ਨੂੰ ਸਾਕਾਰ ਕਰਨ ਵੱਲ ਇੱਕ ਠੋਸ ਕਦਮ ਦਰਸਾਉਂਦੇ ਹਨ।
ਉਨ੍ਹਾਂ ਕਿਹਾ ਕਿ ਬਸਤੀਵਾਦੀ ਯੁੱਗ ਦੇ ਕਾਨੂੰਨ ਅੰਗਰੇਜ਼ਾਂ ਵੱਲੋਂ ਭਾਰਤ ਤੇ ਰਾਜ ਕਰਨ ਵੇਲੇ ਕੀਤੇ ਅੱਤਿਆਚਾਰਾਂ ਅਤੇ ਸ਼ੋਸ਼ਣ ਦਾ ਮਾਧਿਅਮ ਸਨ। ਉਨ੍ਹਾਂ ਕਾਨੂੰਨਾਂ ਦਾ ਉਦੇਸ਼ ਭਾਰਤੀਆਂ ਨੂੰ ਸਜ਼ਾ ਦੇਣਾ ਅਤੇ ਉਨ੍ਹਾਂ ਨੂੰ ਗੁਲਾਮ ਬਣਾ ਕੇ ਰੱਖਣਾ ਸੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਵਾਹਨ ਚੋਰੀ ਦੇ ਮਾਮਲਿਆਂ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਸਿਰਫ 2 ਮਹੀਨੇ, 11 ਦਿਨਾਂ ਵਿੱਚ ਅਦਾਲਤ ਨੇ ਸਜ਼ਾ ਸੁਣਾ ਦਿੱਤੀ। ਇਲਾਕੇ ਵਿੱਚ ਅਸ਼ਾਂਤੀ ਫੈਲਾਉਣ ਦੇ ਇਕ ਹੋਰ ਦੋਸ਼ੀ ਨੂੰ ਅਦਾਲਤ ਵਿੱਚ ਸਿਰਫ 20 ਦਿਨ ਵਿੱਚ ਪੂਰੀ ਸੁਣਵਾਈ ਤੋਂ ਬਾਅਦ ਸਜ਼ਾ ਸੁਣਾਈ ਗਈ। ਦਿੱਲੀ ਵਿੱਚ ਵੀ ਇਕ ਕੇਸ ਵਿੱਚ ਐਫ. ਆਈ. ਆਰ. ਤੋਂ ਲੈ ਕੇ ਫ਼ੈਸਲਾ ਆਉਣ ਤੱਕ ਸਿਰਫ 60 ਦਿਨ ਦਾ ਸਮਾਂ ਲੱਗਿਆ ਅਤੇ ਦੋਸ਼ੀ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਦੋਂ ਨਾਗਰਿਕਾਂ ਨੂੰ ਸਮਰਪਿਤ ਸਰਕਾਰ ਹੁੰਦੀ ਹੈ ਅਤੇ ਜਦੋਂ ਸਰਕਾਰ ਈਮਾਨਦਾਰੀ ਨਾਲ ਜਨਤਾ ਦੀਆਂ ਤਕਲੀਫ਼ਾਂ ਨੂੰ ਦੂਰ ਕਰਨਾ ਚਾਹੁੰਦੀ ਹੈ ਤਾਂ ਬਦਲਾਅ ਵੀ ਹੁੰਦਾ ਹੈ ਅਤੇ ਨਤੀਜੇ ਵੀ ਆਉਂਦੇ ਹਨ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਅੱਜ ਪੰਜਾਬ ਇੰਜੀਨੀਅਰਿੰਗ ਕਾਲਜ (ਪੀਈਸੀ) ਚੰਡੀਗੜ੍ਹ ਵਿੱਚ ਵਿੱਚ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਭਾਰਤੀ ਦੰਡ ਵਿਧਾਨ, ਭਾਰਤੀ ਸਿਵਲ ਡਿਫੈਂਸ ਕੋਡ ਅਤੇ ਇੰਡੀਅਨ ਐਵੀਡੈਂਸ ਐਕਟ ਦੀ ਸਮੀਖਿਆ ਕੀਤੀ।
ਇਸ ਮੌਕੇ ਬੋਲਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਤਿੰਨ ਨਵੇਂ ਕਾਨੂੰਨ ਪੂਰੀ ਤਰ੍ਹਾਂ ਲਾਗੂ ਹੋ ਗਏ ਹਨ। ਐਫ ਆਈ ਆਰ ਦਰਜ ਹੋਣ ਦੇ ਤਿੰਨ ਸਾਲਾਂ ਦੇ ਅੰਦਰ ਹਰ ਕਿਸੇ ਨੂੰ ਨਿਆਂ ਮਿਲੇਗਾ ਅਤੇ ਸਾਡੀ ਅਪਰਾਧਿਕ ਨਿਆਂ ਪ੍ਰਣਾਲੀ ਦੁਨੀਆ ਦੀ ਸਭ ਤੋਂ ਆਧੁਨਿਕ ਪ੍ਰਣਾਲੀ ਹੋਵੇਗੀ। ਗ੍ਰਹਿ ਮੰਤਰੀ ਨੇ ਕਿਹਾ ਕਿ ਨਵੇਂ ਕਾਨੂੰਨਾਂ ਨਾਲ ਅਸੀਂ ਅਪਰਾਧਿਕ ਪ੍ਰਣਾਲੀ ਤੋਂ ਛੁਟਕਾਰਾ ਪਾ ਲਿਆ ਹੈ, ਗੁਲਾਮੀ ਦੀ ਨਿਸ਼ਾਨੀ ਹੈ। ਪੁਰਾਣੇ ਕਾਨੂੰਨ 160 ਸਾਲ ਪੁਰਾਣੇ ਸਨ। ਇਹ ਅੰਗਰੇਜ਼ਾਂ ਨੇ ਬਣਾਏ ਸਨ। ਇਹ ਨਾਗਰਿਕਾਂ ਦੀ ਬਜਾਏ ਬ੍ਰਿਟਿਸ਼ ਰਾਜ ਦੀ ਰੱਖਿਆ ਲਈ ਬਣਾਏ ਗਏ ਸਨ। ਭਾਰਤੀਆਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਨਵੇਂ ਕਾਨੂੰਨ ਬਣਾਏ ਗਏ ਹਨ। ਇਸ ਨਾਲ ਸਾਰਿਆਂ ਨੂੰ ਇਨਸਾਫ ਮਿਲੇਗਾ। ਇਹ ਕਾਨੂੰਨ 3 ਸਾਲਾਂ ਵਿੱਚ ਪੂਰੇ ਦੇਸ਼ ਵਿੱਚ ਲਾਗੂ ਹੋ ਜਾਣਗੇ। ਇਨ੍ਹਾਂ ਕਾਨੂੰਨਾਂ ਦੀ ਸਭ ਤੋਂ ਵੱਡੀ ਆਤਮਾ ਭਾਰਤੀ ਹਨ ਅਤੇ ਇਨ੍ਹਾਂ ਦਾ ਮਕਸਦ ਭਾਰਤੀਆਂ ਨੂੰ ਇਨਸਾਫ਼ ਦਿਵਾਉਣਾ ਹੈ।
ਇਸ ਤੋਂ ਪਹਿਲਾਂ ਮੋਦੀ ਨੇ ਨਵੇਂ ਕਾਨੂੰਨਾਂ ਦੇ ਤਹਿਤ ਅਪਰਾਧ ਸੀਨ ਜਾਂਚ ਦੀ ਨਕਲ ਕਰਦੇ ਹੋਏ ਲਾਈਵ ਪ੍ਰਦਰਸ਼ਨ ਦੇਖਿਆ। ਇਸ ਮੌਕੇ ਚੰਡੀਗੜ੍ਹ ਪੁਲੀਸ ਵੱਲੋਂ ਇੱਥੇ ਪੰਜਾਬ ਇੰਜਨੀਅਰਿੰਗ ਕਾਲਜ ਵਿੱਚ ਬਣਾਏ ਗਏ ਪ੍ਰਦਰਸ਼ਨੀ ਹਾਲ ਵਿੱਚ ਸਬੂਤ ਇਕੱਠੇ ਕਰਨ ਅਤੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਦਾ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਚੰਡੀਗੜ੍ਹ ਦੀ ਸੀਨੀਅਰ ਪੁਲੀਸ ਕਪਤਾਨ ਕੰਵਰਦੀਪ ਕੌਰ ਨੇ ਵੀ ਪ੍ਰਧਾਨ ਮੰਤਰੀ ਮੋਦੀ ਨੂੰ ਜਾਣਕਾਰੀ ਦਿੱਤੀ। ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦੇ ਨਾਲ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਯੂਟੀ ਚੰਡੀਗੜ੍ਹ ਦੇ ਸਲਾਹਕਾਰ ਰਾਜੀਵ ਵਰਮਾ ਅਤੇ ਚੰਡੀਗੜ੍ਹ ਪੁਲਿਸ ਦੇ ਡਾਇਰੈਕਟਰ ਜਨਰਲ ਸੁਰਿੰਦਰ ਸਿੰਘ ਯਾਦਵ ਵੀ ਮੌਜੂਦ ਸਨ।
-
Mohali1 month ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
Mohali1 month ago
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ
-
National2 months ago
ਜਨਮ ਦਿਨ ਮੌਕੇ ਸਿਲੰਡਰ ਫਟਣ ਕਾਰਨ ਦਾਦਾ-ਦਾਦੀ ਅਤੇ ਪੋਤੇ ਦੀ ਮੌਤ
-
Mohali1 month ago
29 ਅਕਤੂਬਰ ਤੋਂ ਸ਼ੁਰੂ ਹੋਵੇਗਾ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸੰਬੰਧੀ ਪ੍ਰੋਗਰਾਮ
-
National2 months ago
ਸੁਪਰੀਮ ਕੋਰਟ ਦੇ ਨਵੇਂ ਚੀਫ ਜਸਟਿਸ ਹੋਣਗੇ ਸੰਜੀਵ ਖੰਨਾ
-
Horscope1 month ago
ਇਸ ਹਫਤੇ ਦਾ ਤੁਹਾਡਾ ਰਾਸ਼ੀਫਲ
-
Mohali1 month ago
ਜ਼ਿਲ੍ਹਾ ਜਿਮਨਾਸਟਿਕ ਮੁਕਾਬਲਿਆਂ ਵਿੱਚ ਲਾਰੈਂਸ ਸਕੂਲ ਦੇ ਵਿਦਿਆਰਥੀ ਚਮਕੇ
-
Mohali1 month ago
ਫੈਂਸ ਨਾਲ ਰੂਬਰੂ ਹੋਏ ਸੂਫੀ ਗਾਇਕ ਸਤਿੰਦਰ ਸਰਤਾਜ