Connect with us

National

ਸਿੰਘ ਸਾਹਿਬ ਵੱਲੋਂ ਵੱਡੇ ਪੰਥਕ ਰਾਜਨੀਤਿਕ ਆਗੂਆਂ ਨੂੰ ਤਨਖ਼ਾਹ ਲਗਾਏ ਜਾਣ ਦਾ ਸੁਆਗਤ

Published

on

 

 

ਦਿੱਲੀ, 3 ਦਸੰਬਰ (ਸ.ਬ.) ਵਿਰਾਸਤ ਸਿੱਖੀਜ਼ਮ ਟਰੱਸਟ ਦੇ ਚੇਅਰਮੈਨ ਸ.ਰਜਿੰਦਰ ਸਿੰਘ ਨੇ ਕਿਹਾ ਹੈ ਕਿ ਸਿੰਘ ਸਾਹਿਬ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਵੱਡੇ ਪੰਥਕ ਰਾਜਨੀਤਕ ਆਗੂਆਂ ਨੂੰ ਤਨਖ਼ਾਹ ਲਗਾ ਕੇ ਜਿੱਥੇ ਸਿੱਖ ਕੌਮ ਦੇ ਪੰਥਕ ਮਿਆਰ ਨੂੰ ਉੱਚਾ ਚੁੱਕਿਆ ਹੈ ਉੱਥੇ ਨਾਲ ਹੀ ਉਹਨਾਂ ਨੇ ਸੰਸਾਰ ਭਰ ਦੇ ਲੋਕਾਂ (ਖਾਸਕਰ ਨਵੀਂ ਪੀੜੀ) ਨੂੰ ਵੀ ਸਾਫ ਕਰ ਦਿੱਤਾ ਹੈ ਕਿ ਸਿੱਖ ਕੌਮ ਕਿਸੇ ਵੀ ਤਰ੍ਹਾਂ ਦੇ ਰਾਜਨੀਤਕ ਦਬਾਅ ਨੂੰ ਬਰਦਾਸ਼ਤ ਨਹੀਂ ਕਰਦੀ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸਿੰਘ ਸਾਹਿਬਾਨ ਨੇ ਪੰਥਕ ਰਾਜਨੀਤੀ ਦੇ ਗੰਧਲੇਪਣ ਨੂੰ ਦੂਰ ਕਰਕੇ ਅਕਾਲੀ ਰਾਜਨੀਤੀ ਨੂੰ ਨਵੀਆਂ ਲੀਹਾਂ ਉੱਤੇ ਤੌਰ ਦਿੱਤਾ ਹੈ। ਉਹਨਾਂ ਕਿਹਾ ਕਿ ਸਿੰਘ ਸਾਹਿਬਾਨ ਨੇ ਸਿੱਖ ਬੁਧੀਜੀਵੀਆਂ ਦੀ ਬੁਲਾਈ ਗਈ ਮੀਟਿੰਗ ਲਈ ਇਜੜ ਸ਼ਬਦ ਵਰਤਣ ਵਾਲੇ ਇਕ ਸਰਮਾਏਦਾਰ ਸਿੱਖ ਆਗੂ ਨੂੰ ਤਨਖ਼ਾਹੀਆ ਕਰਾਰ ਦੇ ਅਕਾਲ ਤਖਤ ਸਾਹਿਬ ਗਰਿਮਾ ਨੂੰ ਕਾਇਮ ਰੱਖਿਆ ਹੈ ਅਤੇ ਹੋਰਨਾਂ ਸਿੱਖ ਆਗੂਆਂ ਨੂੰ ਵੀ ਸੁਚੇਤ ਕਰ ਦਿੱਤਾ ਹੈ। ਟਰੱਸਟ ਦੇ ਜਰਨਲ ਸਕੱਤਰ ਹਰਭਜਨ ਸਿੰਘ ਨੇ ਕਿਹਾ ਕਿ ਜਲਦ ਹੀ ਟਰੱਸਟ ਦਾ ਵਫ਼ਦ ਜਥੇਦਾਰ ਸਾਹਿਬਾਨ ਨੂੰ ਮਿਲ ਕੇ ਸਨਮਾਨਿਤ ਕਰੇਗਾ।

Continue Reading

National

ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦੌਰਾਨ 1 ਗੈਂਗਸਟਰ ਢੇਰ, 2 ਜ਼ਖਮੀ

Published

on

By

 

ਰੋਹਤਕ, 4 ਦਸੰਬਰ (ਸ.ਬ.) ਹਰਿਆਣਾ ਦੇ ਰੋਹਤਕ ਵਿੱਚ ਬੀਤੀ ਦੇਰ ਰਾਤ ਐਸਟੀਐਫ ਅਤੇ ਸੀਆਈਏ ਟੀਮ, ਗੈਂਗਸਟਰ ਰਾਹੁਲ ਬਾਬਾ ਅਤੇ ਉਸ ਦੇ ਸਾਥੀਆਂ ਵਿੱਚ ਮੁਕਾਬਲਾ ਹੋਇਆ। ਗੈਂਗਸਟਰ ਰਾਹੁਲ ਬਾਬਾ ਦਾ ਸਾਥੀ ਦੀਪਕ ਐਨਕਾਊਂਟਰ ਵਿੱਚ ਮਾਰਿਆ ਗਿਆ। ਜਦਕਿ ਦੋ ਬਦਮਾਸ਼ ਜ਼ਖਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਮੁਕਾਬਲੇ ਦੌਰਾਨ ਗੈਂਗਸਟਰ ਰਾਹੁਲ ਬਾਬਾ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਾਫੀ ਦੇਰ ਤੱਕ ਪੁਲੀਸ ਤੇ ਗੋਲੀਆਂ ਚਲਾਈਆਂ। ਜਵਾਬੀ ਕਾਰਵਾਈ ਵਿੱਚ ਪੁਲੀਸ ਨੇ ਵੀ ਗੋਲੀਆਂ ਚਲਾਈਆਂ। ਰਾਹੁਲ ਬਾਬਾ ਅਤੇ ਉਸ ਦੇ ਸਾਥੀ ਆਯੂਸ਼ ਦੀ ਲੱਤ ਵਿੱਚ ਗੋਲੀ ਲੱਗੀ ਸੀ ਜਦੋਂ ਕਿ ਤੀਜਾ ਸਾਥੀ ਦੀਪਕ ਮੁਕਾਬਲੇ ਵਿੱਚ ਮਾਰਿਆ ਗਿਆ ਸੀ। ਦੀਪਕ ਯੂਪੀ ਦੇ ਬਾਗਪਤ ਦੇ ਬਲਨੀ ਪਿੰਡ ਦਾ ਰਹਿਣ ਵਾਲਾ ਸੀ।

ਜ਼ਿਕਰਯੋਗ ਹੈ ਕਿ ਰਾਹੁਲ ਬਾਬਾ ਰੋਹਤਕ ਦਾ ਗੈਂਗਸਟਰ ਹੈ। ਉਸ ਤੇ ਕਈ ਅਪਰਾਧਿਕ ਮਾਮਲੇ ਦਰਜ ਹਨ। ਰਾਹੁਲ ਬਾਬਾ ਨੇ ਪਿੰਡ ਬੋਹੜ ਵਿੱਚ ਸ਼ਰਾਬ ਦੇ ਠੇਕੇ ਤੇ 3 ਲੋਕਾਂ ਨੂੰ ਮਾਰਨ ਅਤੇ 2 ਲੋਕਾਂ ਨੂੰ ਜ਼ਖਮੀ ਕਰਨ ਦੀ ਜ਼ਿੰਮੇਵਾਰੀ ਲਈ ਸੀ। ਇਸ ਤੀਹਰੇ ਕਤਲ ਵਿੱਚ ਗੈਂਗਸਟਰ ਪਲੋਤਰਾ ਦੇ ਭਰਾ ਦਾ ਕਤਲ ਹੋ ਗਿਆ ਸੀ। ਗੈਂਗਸਟਰ ਰਾਹੁਲ ਬਾਬਾ ਦੇਸ਼ ਦੇ ਸਭ ਤੋਂ ਵੱਡੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਗੈਂਗ ਨਾਲ ਜੁੜਿਆ ਹੋਇਆ ਹੈ। ਰਾਹੁਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਬਾਬਾ ਅਤੇ ਲਾਰੇਂਸ ਬਿਸ਼ਨੋਈ ਦੇ ਭਰਾ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਜ਼ਖਮੀ ਆਯੂਸ਼ ਰੋਹਤਕ ਦਾ ਰਹਿਣ ਵਾਲਾ ਹੈ। ਜਦੋਂਕਿ ਦੀਪਕ ਯੂਪੀ ਦੇ ਬਾਗਪਤ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀਪਕ ਤੇ ਦੋ ਕਤਲਾਂ ਦਾ ਦੋਸ਼ ਹੈ। ਯੂਪੀ ਪੁਲੀਸ ਦੀਪਕ ਦੀ ਭਾਲ ਵਿੱਚ ਲੱਗੀ ਹੋਈ ਸੀ। ਪੁਲੀਸ ਨੇ ਬਦਮਾਸ਼ਾਂ ਕੋਲੋਂ ਤਿੰਨ ਦੇਸੀ ਪਿਸਤੌਲ ਵੀ ਬਰਾਮਦ ਕੀਤੇ ਹਨ। ਫਿਲਹਾਲ ਰੋਹਤਕ ਪੁਲੀਸ ਇਸ ਮੁਕਾਬਲੇ ਬਾਰੇ ਕੁਝ ਨਹੀਂ ਕਹਿ ਰਹੀ ਹੈ। ਇੰਨੀ ਜਾਣਕਾਰੀ ਮਿਲੀ ਹੈ ਕਿ ਰਾਹੁਲ ਬਾਬਾ, ਉਸਦੇ ਸਾਥੀ ਆਯੂਸ਼ ਅਤੇ ਮ੍ਰਿਤਕ ਦੀਪਕ ਦੇ ਖਿਲਾਫ ਅਪਰਾਧਿਕ ਲੁੱਟ, ਜਬਰਦਸਤੀ ਅਤੇ ਕਤਲ ਦੇ ਕਈ ਮਾਮਲੇ ਦਰਜ ਹਨ।

ਪੁਲੀਸ ਮੁਕਾਬਲੇ ਵਿੱਚ ਜ਼ਖ਼ਮੀ ਹੋਏ ਦੋਵੇਂ ਬਦਮਾਸ਼ਾਂ ਦਾ ਪੁਲੀਸ ਸੁਰੱਖਿਆ ਹੇਠ ਪੀਜੀਆਈ ਰੋਹਤਕ ਦੇ ਟਰਾਮਾ ਸੈਂਟਰ ਵਿੱਚ ਇਲਾਜ ਚੱਲ ਰਿਹਾ ਹੈ। ਦੋਵਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

Continue Reading

National

ਸੰਭਲ ਦੌਰੇ ਤੇ ਜਾ ਰਹੇ ਰਾਹੁਲ ਗਾਂਧੀ ਨੂੰ ਗਾਜ਼ੀਪੁਰ ਬਾਰਡਰ ਤੇ ਰੋਕਿਆ

Published

on

By

 

ਨਵੀਂ ਦਿੱਲੀ, 4 ਦਸੰਬਰ (ਸ.ਬ.) ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਦੀਆਂ ਸੰਭਲ ਜਾਣ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਹੋ ਗਈਆਂ। ਪੁਲੀਸ ਨੇ ਉਨ੍ਹਾਂ ਦੇ ਕਾਫ਼ਲੇ ਨੂੰ ਗਾਜ਼ੀਪੁਰ ਬਾਰਡਰ ਤੇ ਰੋਕ ਲਿਆ ਸੀ, ਜਿਸ ਤੋਂ ਬਾਅਦ ਉਹ ਵਾਪਸ ਦਿੱਲੀ ਪਰਤ ਗਏ ਹਨ। ਜ਼ਿਕਰਯੋਗ ਹੈ ਕਿ ਕਿ ਹਿੰਸਾ ਪ੍ਰਭਾਵਿਤ ਸੰਭਲ ਵਿੱਚ 10 ਦਸੰਬਰ ਤਕ ਬਾਹਰੀ ਲੋਕਾਂ ਦੇ ਦਾਖ਼ਲੇ ਤੇ ਪਾਬੰਦੀ ਹੈ। ਪਾਬੰਦੀ ਦੇ ਬਾਵਜੂਦ ਰਾਹੁਲ ਗਾਂਧੀ ਸੰਭਲ ਜਾ ਕੇ ਹੰਗਾਮੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਾ ਚਾਹੁੰਦੇ ਸਨ।

ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਸੰਭਲ ਜਾਣ ਦੀ ਕੋਸ਼ਿਸ਼ ਕਰ ਰਹੇ ਹਾਂ ਪਰ ਪੁਲੀਸ ਇਜਾਜ਼ਤ ਨਹੀਂ ਦੇ ਰਹੀ। ਵਿਰੋਧੀ ਧਿਰ ਦੇ ਨੇਤਾ ਵਜੋਂ ਜਾਣਾ ਮੇਰਾ ਅਧਿਕਾਰ ਹੈ ਪਰ ਫਿਰ ਵੀ ਉਹ ਮੈਨੂੰ ਰੋਕ ਰਹੇ ਹਨ। ਮੈਂ ਕਿਹਾ ਕਿ ਮੈਂ ਇਕੱਲਾ ਜਾਣ ਲਈ ਤਿਆਰ ਹਾਂ। ਮੈਂ ਪੁਲੀਸ ਨਾਲ ਜਾਣ ਲਈ ਤਿਆਰ ਹਾਂ ਪਰ ਉਹ ਇਸ ਗੱਲ ਲਈ ਰਾਜ਼ੀ ਨਹੀਂ ਹੋਏ। ਹੁਣ ਉਹ ਕਹਿ ਰਹੇ ਹਨ ਕਿ ਜੇ ਅਸੀਂ ਕੁਝ ਦਿਨਾਂ ਵਿਚ ਵਾਪਸ ਆ ਗਏ ਤਾਂ ਉਹ ਸਾਨੂੰ ਜਾਣ ਦੇਣਗੇ।

ਰਾਹੁਲ ਨੇ ਅੱਗੇ ਕਿਹਾ ਕਿ ਇਹ ਵਿਰੋਧੀ ਧਿਰ ਦੇ ਨੇਤਾ ਦੇ ਅਧਿਕਾਰਾਂ ਦੇ ਵਿਰੁੱਧ ਹੈ, ਉਨ੍ਹਾਂ ਨੂੰ ਮੈਨੂੰ ਜਾਣ ਦੇਣਾ ਚਾਹੀਦਾ ਹੈ। ਇਹ ਸੰਵਿਧਾਨ ਦੇ ਵਿਰੁੱਧ ਹੈ, ਅਸੀਂ ਸਿਰਫ਼ ਇਕੱਠੇ ਹੋਣਾ ਚਾਹੁੰਦੇ ਹਾਂ, ਲੋਕਾਂ ਨੂੰ ਮਿਲਣਾ ਚਾਹੁੰਦੇ ਹਾਂ ਅਤੇ ਦੇਖਣਾ ਚਾਹੁੰਦੇ ਹਾਂ ਕਿ ਉੱਥੇ ਕੀ ਹੋਇਆ। ਮੈਨੂੰ ਮੇਰੇ ਸੰਵਿਧਾਨਕ ਅਧਿਕਾਰ ਨਹੀਂ ਦਿੱਤੇ ਜਾ ਰਹੇ। ਇਹ ਨਵਾਂ ਭਾਰਤ ਹੈ, ਇਹ ਉਹ ਭਾਰਤ ਹੈ ਜੋ ਸੰਵਿਧਾਨ ਨੂੰ ਤਬਾਹ ਕਰ ਰਿਹਾ ਹੈ, ਅਸੀਂ ਲੜਦੇ ਰਹਾਂਗੇ।

ਪ੍ਰਿਅੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਨੇਤਾ ਹਨ। ਉਨ੍ਹਾਂ ਦੇ ਸੰਵਿਧਾਨਕ ਅਧਿਕਾਰ ਹਨ ਅਤੇ ਉਨ੍ਹਾਂ ਨੂੰ ਮਿਲਣ ਦੇਣਾ ਚਾਹੀਦਾ ਹੈ। ਉਨ੍ਹਾਂ ਨੂੰ ਸੰਭਲ ਜਾਣ ਦਿੱਤਾ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਨੇਤਾ ਹਨ, ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ, ਉਨ੍ਹਾਂ ਨੂੰ ਇਸ ਤਰ੍ਹਾਂ ਨਹੀਂ ਰੋਕਿਆ ਜਾ ਸਕਦਾ। ਇਹ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ, ਉਨ੍ਹਾਂ ਨੂੰ ਪੀੜਤਾਂ ਨੂੰ ਮਿਲਣ ਲਈ ਜਾਣ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਇਕੱਲੇ ਯੂਪੀ ਪੁਲੀਸ ਨਾਲ ਚਲੇ ਜਾਣਗੇ ਪਰ ਪੁਲੀਸ ਕੋਲ ਇਸ ਦਾ ਕੋਈ ਜਵਾਬ ਨਹੀਂ ਹੈ।

ਉਨ੍ਹਾਂ ਕਿਹਾ ਕਿ ਮੌਕੇ ਤੇ ਭਾਰੀ ਪੁਲੀਸ ਫੋਰਸ ਤਾਇਨਾਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਸੰਭਲ ਵਿਚ 19 ਨਵੰਬਰ ਤੋਂ ਤਣਾਅ ਪੈਦਾ ਹੋ ਗਿਆ ਸੀ, ਜਦੋਂ ਅਦਾਲਤ ਦੇ ਹੁਕਮਾਂ ਤੇ ਮੁਗਲ ਯੁੱਗ ਦੀ ਮਸਜਿਦ ਦਾ ਸਰਵੇਖਣ ਕੀਤਾ ਗਿਆ ਸੀ। 24 ਨਵੰਬਰ ਨੂੰ ਦੂਜੇ ਸਰਵੇਖਣ ਦੌਰਾਨ ਹਿੰਸਾ ਭੜਕ ਗਈ ਜਦੋਂ ਪ੍ਰਦਰਸ਼ਨਕਾਰੀ ਸ਼ਾਹੀ ਜਾਮਾ ਮਸਜਿਦ ਨੇੜੇ ਇਕੱਠੇ ਹੋਏ ਅਤੇ ਸੁਰੱਖਿਆ ਕਰਮਚਾਰੀਆਂ ਨਾਲ ਝੜਪ ਹੋ ਗਈ। ਇਸ ਹਿੰਸਾ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।

 

Continue Reading

National

ਦੇਵੇਂਦਰ ਫੜਨਵੀਸ ਹੋਣਗੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ

Published

on

By

 

 

ਮੁੰਬਈ, 4 ਦਸੰਬਰ (ਸ.ਬ.) ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਹ ਭਲਕੇ 5 ਦਸੰਬਰ ਨੂੰ ਆਜ਼ਾਦ ਮੈਦਾਨ ਵਿੱਚ ਸਹੁੰ ਚੁੱਕਣਗੇ। ਭਾਜਪਾ ਵਿਧਾਇਕ ਦਲ ਦੀ ਬੈਠਕ ਵਿੱਚ ਦੇਵੇਂਦਰ ਫੜਨਵੀਸ ਦੇ ਨਾਂ ਤੇ ਸਹਿਮਤੀ ਬਣ ਗਈ ਹੈ। ਫੜਨਵੀਸ ਨੂੰ ਵਿਧਾਇਕ ਦਲ ਦੀ ਬੈਠਕ ਵਿੱਚ ਨੇਤਾ ਚੁਣਿਆ ਗਿਆ ਹੈ। ਵਿਧਾਇਕ ਦਲ ਦੀ ਬੈਠਕ ਦੌਰਾਨ ਕੇਂਦਰੀ ਨਿਗਰਾਨ ਨਿਰਮਲਾ ਸੀਤਾਰਮਨ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੂਪਾਨੀ ਵੀ ਮੌਜੂਦ ਸਨ। ਦੇਵੇਂਦਰ ਫੜਨਵੀਸ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਈ ਕੇਂਦਰੀ ਮੰਤਰੀਆਂ ਤੇ ਐਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਦੀ ਮੌਜੂਦਗੀ ਵਿਚ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ।

 

 

 

 

Continue Reading

Latest News

Trending