Connect with us

Mohali

ਖਪਤਕਾਰ ਸੁਰਖਿਆ ਫੈਡਰੇਸ਼ਨ ਦੀ ਮੀਟਿੰਗ ਵਿੱਚ ਮਸਲੇ ਵਿਚਾਰੇ

Published

on

 

 

ਐਸ ਏ ਐਸ ਨਗਰ, 3 ਦਸੰਬਰ (ਸ.ਬ.) ਖਪਤਕਾਰ ਸੁਰਖਿਆ ਫੈਡਰੇਸ਼ਨ ਐਸ ਏ ਐਸ ਨਗਰ ਦੀ ਕਾਰਜਕਾਰਣੀ ਦੀ ਮੀਟਿੰਗ ਸੰਸਥਾ ਦੇ ਪ੍ਰਧਾਨ ਇੰਜ: ਪੀ ਐੱਸ ਵਿਰਦੀ ਪ੍ਰੈਜ਼ੀਡੈਂਟ ਦੀ ਪ੍ਰਧਾਨਗੀ ਹੇਠ ਧਰਾਨਾ ਭਵਨ ਫੇਜ਼ 5 ਵਿਖੇ ਹੋਈ, ਜਿਸ ਵਿਚ ਵੱਖ ਵੱਖ ਮੁੱਦਿਆਂ ਤੇ ਵਿਚਾਰ ਕੀਤਾ ਗਿਆ ਅਤੇ ਇਹਨਾਂ ਦੇ ਹਲ ਦੀ ਮੰਗ ਕੀਤੀ ਗਈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਜਨਰਲ ਸਕੱਤਰ ਅਸ਼ੋਕ ਪਵਾਰ ਨੇ ਦੱਸਿਆ ਕਿ ਮੈਂਬਰਾਂ ਵੱਲੋਂ, ਸ਼ਹਿਰ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਵਿਗੜਦੀ ਹਾਲਤ, ਲੁੱਟ ਖਸੁੱਟ ਦੀਆਂ ਵੱਧਦੀਆਂ ਵਾਰਦਾਤਾਂ ਤੇ ਚਿੰਤਾ ਜਾਹਿਰ ਕੀਤੀ ਗਈ ਅਤੇ ਇਸ ਸਮਸਿਆ ਦੇ ਹਲ ਲਈ ਪੁਲੀਸ ਵਿਭਾਗ ਤੋਂ ਉਚਿੱਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ।

ਮੀਟਿੰਗ ਵਿੱਚ ਸ਼ਹਿਰ ਵਾਸੀਆਂ ਵਾਸਤੇ ਸਿਟੀ ਬਸ ਸੇਵਾ ਆਰੰਭ ਕਰਨ, ਫੜੀ ਵਾਲਿਆਂ ਲਈ ਗਮਾਡਾ ਵੱਲੋਂ ਵੱਖ ਵੱਖ ਫੇਜ਼ਾਂ/ਸੈਕਟਰਾਂ ਵਿੱਚ ਨਗਰ ਨਿਗਮ ਨੂੰ ਸੌਂਪੀਆਂ ਥਾਂਵਾਂ ਫੜੀ ਵਾਲਿਆਂ ਨੂੰ ਅਲਾਟ ਕਰਨ ਅਤੇ ਮਾਰਕੀਟਾਂ ਦੇ ਫੁੱਟਪਾਥ ਖਾਲੀ ਕਰਵਾਉਣ, ਫੂਡ ਸੇਫਟੀ ਕਮੇਟੀ ਦੀ ਜਿਲ੍ਹਾ ਪੱਧਰ ਦੀ ਮੀਟਿੰਗ ਬੁਲਾਉਣ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਲੋਂ ਨਾਭਾ ਪਾਵਰ ਪਲਾਂਟ ਦੇ ਵਿਰੁੱਧ ਸਾਲ 2012 ਤੋਂ ਸੁਪਰੀਮ ਕੋਰਟ ਵਿੱਚ ਚਲ ਰਹੇ ਇਕ ਕੇਸ ਦਾ ਫੈਸਲਾ ਕਾਰਪੋਰੇਸ਼ਨ ਦੇ ਹੱਕ ਵਿੱਚ ਹੋਣ ਤੇ ਕਾਰਪੋਰੇਸ਼ਨ ਨੂੰ ਹੋਣ ਵਾਲੇ (2500 ਕਰੋੜ) ਦੇ ਫ਼ਾਇਦੇ ਦਾ ਲਾਭ ਖਪਤਕਾਰਾਂ ਨੂੰ ਵੀ ਦੇਣ, 70 ਸਾਲ ਅਤੇ ਉਸ ਤੋਂ ਜ਼ਿਆਦਾ ਉਮਰ ਦੇ ਨਾਗਰਿਕਾਂ ਆਯੂਸ਼ਮਾਨ ਕਾਰਡ ਬਣਾਉਣ ਲਈ ਕੈਂਪ ਆਯੋਜਿਤ ਕਰਨ, ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਨ, ਬਾਬਾ ਬੰਦਾ ਸਿੰਘ ਬਹਾਦਰ ਬਸ ਅੱਡੇ ਨੂੰ ਚਾਲੂ ਕਰਵਾਉਣ ਦੀ ਮੰਗ ਕੀਤੀ ਗਈ।

ਮੀਟਿੰਗ ਵਿੱਚ ਜਨਵਰੀ, 2025 ਦੇ ਪਹਿਲੇ ਹਫਤੇ ਵਿੱਚ ਰਾਸ਼ਟਰੀ ਖਪਤਕਾਰ ਅਧਿਕਾਰ ਦਿਵਸ ਮਨਾਉਣ ਦਾ ਫ਼ੈਸਲਾ ਲਿਆ ਗਿਆ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜੈ ਸਿੰਘ ਸ਼ੈਂਹਬੀ, ਜਗਤਾਰ ਸਿੰਘ ਬਬਰਾ, ਗੁਰਚਰਨ ਸਿੰਘ ਕਪੂਰ, ਐੱਸ ਐੱਸ ਗਰੇਵਾਲ, ਰਾਜ ਮੱਲ, ਬਲਵਿੰਦਰ ਸਿੰਘ, ਰੁਪਿੰਦਰ ਕੌਰ ਨਾਗਰਾ ਵੀ ਸ਼ਾਮਲ ਸਨ।

Continue Reading

Mohali

ਫਿਲਮੀ ਕਲਾਕਾਰ ਅਤੇ ਗਾਇਕ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਕੀਤਾ ਬਰੀ

Published

on

By

 

ਮੁਹਾਲੀ ਪੁਲੀਸ ਅਦਾਲਤ ਵਿੱਚ ਸਾਬਿਤ ਨਹੀਂ ਕਰ ਪਾਈ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੀ ਗੱਲ

ਐਸ ਏ ਐਸ ਨਗਰ, 4 ਦਸੰਬਰ (ਜਸਬੀਰ ਸਿੰਘ ਜੱਸੀ) ਪੰਜਾਬੀ ਗਾਇਕ ਅਤੇ ਫਿਲਮੀ ਕਲਾਕਾਰ ਗਿੱਪੀ ਗਰੇਵਾਲ ਨੂੰ ਫਿਰੌਤੀ ਲਈ ਧਮਕੀ ਦੇਣ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਗੈਂਗਸਟਰ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਵਲੋਂ ਫਿਰੌਤੀ ਮੰਗਣ ਦੀ ਗੱਲ ਅਦਾਲਤ ਵਿਚ ਸਾਬਤ ਨਹੀਂ ਕਰ ਸਕੀ, ਜਿਸ ਕਾਰਨ ਜੂਡੀਸ਼ੀਅਲ ਮੈਜਿਸਟ੍ਰੇਟ ਸਵਿਤਾ ਦਾਸ ਦੀ ਅਦਾਲਤ ਵਲੋਂ ਸਰਕਾਰੀ ਧਿਰ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦਿਲਪ੍ਰੀਤ ਬਾਬਾ ਅਤੇ ਸੁਖਪ੍ਰੀਤ ਬੁੱਢਾ ਨੂੰ ਬਾਇੱਜਤ ਬਰੀ ਕਰਨ ਦੇ ਹੁਕਮ ਸੁਣਾਏ ਹਨ।

ਮੁਹਾਲੀ ਪੁਲੀਸ ਅਦਾਲਤ ਵਿੱਚ ਵੁਆਇਸ ਮੈਸਜ ਅਤੇ ਚੈਟ ਦਾ ਰਿਕਾਰਡ ਵੀ ਆਨ ਰਿਕਾਰਡ ਲਿਆਉਣ ਵਿੱਚ ਫੇਲ੍ਹ ਸਾਬਤ ਹੋਈ ਹੈ। ਉਧਰ ਅਦਾਲਤ ਵਲੋਂ ਇਸ ਮਾਮਲੇ ਵਿੱਚ ਬੰਬੀਹਾ ਗਰੁੱਪ ਚਲਾਉਣ ਵਾਲੇ ਲੱਕੀ ਪਟਿਆਲ ਦੀ ਪਤਨੀ ਰੇਨੂੰ ਨੂੰ ਭਗੌੜਾ ਕਰਾਰ ਦੇ ਦਿੱਤਾ ਗਿਆ ਹੈ। ਰੇਨੂੰ ਨਾਂ ਦੀ ਮੁਲਜਮ ਵਲੋਂ ਅਦਾਲਤ ਵਿੱਚੋਂ ਲਗਾਤਾਰ ਗੈਰ ਹਾਜਰ ਰਹਿਣ ਕਾਰਨ ਅਦਾਲਤ ਵਲੋਂ ਉਸ ਦੇ ਗ੍ਰਿਫਤਾਰੀ ਵਾਰੰਟ ਜਾਰੀ ਕੀਤੇ ਗਏ ਸਨ।

ਰੇਨੂੰ ਤੇ ਦੋਸ਼ ਹੈ ਕਿ ਦਿਲਪ੍ਰੀਤ ਬਾਬਾ ਨੇ ਜਦੋਂ ਫਿਰੌਤੀ ਮੰਗਣ ਦੀ ਯੋਜਨਾ ਬਣਾਈ ਸੀ, ਉਸ ਯੋਜਨਾ ਸਮੇਂ ਰੇਨੂੰ ਵੀ ਉਨਾਂ ਦੇ ਨਾਲ ਸੀ। ਰੇਨੂੰ ਉਤਰਾਖੰਡ ਦੀ ਰਹਿਣ ਵਾਲੀ ਹੈ ਅਤੇ ਉਸ ਦਾ ਲੱਕੀ ਨਾਲ ਪ੍ਰੇਮ ਵਿਆਹ ਹੋਇਆ ਦੱਸਿਆ ਜਾ ਰਿਹਾ ਹੈ। ਲੱਕੀ ਇਸ ਸਮੇਂ ਅਰਮੀਨੀਆ ਦੀ ਜੇਲ ਵਿਚ ਦੱਸਿਆ ਜਾ ਰਿਹਾ ਹੈ। ਪੁਲੀਸ ਵਲੋਂ ਇਸ ਮਾਮਲੇ ਵਿੱਚ ਦਿਲਪ੍ਰੀਤ ਬਾਬਾ, ਸੁਖਪ੍ਰੀਤ ਬੁੱਢਾ ਅਤੇ ਰੇਨੂੰ ਵਿਰੁਧ ਧਾਰਾ 387, 506, 201, 120ਬੀ ਦੇ ਤਹਿਤ ਮਾਮਲਾ ਦਰਜ ਕੀਤਾ ਸੀ।

 

ਗਾਇਕ ਗਿੱਪੀ ਗਰੇਵਾਲ ਦੀ ਸ਼ਿਕਾਇਤ ਤੇ ਦਿਲਪ੍ਰੀਤ ਖਿਲਾਫ ਦਰਜ ਹੋਇਆ ਸੀ ਮਾਮਲਾ

ਜਿਕਰਯੋਗ ਹੈ ਕਿ ਥਾਣਾ ਫੇਜ-8 ਦੀ ਪੁਲੀਸ ਨੇ ਗਾਇਕ ਰੁਪਿੰਦਰ ਸਿੰਘ ਉਰਫ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੀ ਸ਼ਿਕਾਇਤ ਤੋਂ ਬਾਅਦ ਦਿਲਪ੍ਰੀਤ ਬਾਬਾ ਖਿਲਾਫ ਫਿਰੌਤੀ ਲਈ ਧਮਕੀ ਦੇਣ ਦਾ ਮਾਮਲਾ ਦਰਜ ਕੀਤਾ ਸੀ ਅਤੇ ਨਾਲ ਹੀ ਜਿਲਾ ਪੁਲੀਸ ਮੁਖੀ ਵਲੋਂ ਗਿੱਪੀ ਗਰੇਵਾਲ ਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਗਈ ਸੀ। ਇਸ ਮਾਮਲੇ ਵਿੱਚ ਗਿੱਪੀ ਗਰੇਵਾਲ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਦਿਲਪ੍ਰੀਤ ਬਾਬੇ ਨੇ ਉਸ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸ ਨੇ ਉਸ ਨਾਲ ਗੱਲ ਨਾਲ ਕੀਤੀ ਤਾਂ ਗਿੱਪੀ ਦਾ ਹਾਲ ਪ੍ਰਮੀਸ਼ ਵਰਮਾ ਅਤੇ ਚਮਕੀਲੇ ਵਰਗਾ ਹੋਵੇਗਾ। ਗਿੱਪੀ ਨੇ ਪੁਲੀਸ ਨੂੰ ਉਕਤ ਮੋਬਾਇਲ ਨੰਬਰ ਜਿਸ ਤੋਂ ਧਮਕੀ ਮਿਲੀ ਸੀ, ਵੀ ਦਿੱਤੇ ਸਨ। ਇਸ ਮਾਮਲੇ ਵਿੱਚ ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਅਰਮੀਨੀਆ ਤੋਂ ਭਾਰਤ ਲਿਆ ਕੇ ਨਾਮਜ਼ਦ ਕੀਤਾ ਗਿਆ ਸੀ।

ਦਿਲਪ੍ਰੀਤ ਬਾਬੇ ਨੇ ਫਿਰੌਤੀ ਲਈ ਧਮਕੀ ਦੇਣ ਤੋਂ ਕੀਤਾ ਸੀ ਇਨਕਾਰ

ਅਖਬਾਰਾਂ ਵਿੱਚ ਗਿੱਪੀ ਗਰੇਵਾਲ ਨੂੰ ਧਮਕੀ ਦੇਣ ਸਬੰਧੀ ਛਪੀਆਂ ਖਬਰਾਂ ਤੋਂ ਬਾਅਦ ਦਿਲਪ੍ਰੀਤ ਬਾਬੇ ਨੇ ਫੇਸਬੁੱਕ ਤੇ ਪੋਸਟ ਪਾ ਕੇ ਗਿੱਪੀ ਗਰੇਵਾਲ ਨੂੰ ਦਿੱਤੀ ਧਮਕੀ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਉਸ ਦੀ ਗਿੱਪੀ ਗਰੇਵਾਲ ਨਾਲ ਕਦੇ ਗੱਲ ਹੀ ਨਹੀਂ ਹੋਈ, ਉਸ ਨੇ ਗਿੱਪੀ ਗਰੇਵਾਲ ਦੇ ਮੈਨੇਜਰ ਨੂੰ ਫੋਨ ਕਰਕੇ ਕਿਹਾ ਸੀ ਕਿ ਗਿੱਪੀ ਗਰੇਵਾਲ ਆਪਣੇ ਗਾਣਿਆਂ ਵਿੱਚ ਹਥਿਆਰ ਨਾ ਦਿਖਾਇਆ ਕਰੇ।

 

Continue Reading

Mohali

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਮਹਾਨ ਨਗਰ ਕੀਰਤਨ ਦਾ ਆਯੋਜਨ

Published

on

By

 

 

ਐਸ ਏ ਐਸ ਨਗਰ, 4 ਦਸੰਬਰ (ਸ.ਬ.) ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਦੀ ਕੋਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ ਮਹਾਨ ਨਗਰ ਕੀਰਤਨ ਆਯੋਜਿਤ ਕੀਤਾ ਗਿਆ।

ਨਗਰ ਕੀਰਤਨ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ, ਫੇਜ਼-4, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ ਆਰੰਭ ਹੋ ਕੇ ਬੋਗਨਵਿਲੀਆ ਗਾਰਡਨ ਫੇਜ਼-4 ਤੋਂ ਫੇਜ਼-5 ਦੀ ਮਾਰਕੀਟ, ਬਰਾੜ ਕੇਟਰਿੰਗ, ਮਿਲੇਨਿਯਮ ਸਕੂਲ ਫੇਜ਼-5 ਤੋਂ ਕਨਾਲ ਦੀਆਂ ਕੋਠੀਆਂ ਦੇ ਵਿਚੋਂ ਹੁੰਦਾ ਹੋਇਆ ਚੀਮਾ ਹਸਪਤਾਲ, 3-5 ਦੀਆਂ ਲਾਇਟਾਂ, 3-ਬੀ 2 ਗੁਰਦਆਰਾ ਸਾਚਾ ਧੰਨ, ਫੇਜ਼-7 ਮਾਰਕੀਟ ਦੀਆਂ ਬੱਤੀਆਂ ਵਾਲੇ ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਅੰਬ ਸਾਹਿਬ ਫੇਜ਼-8, ਫੇਜ਼-9 ਦੇ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸਮਾਪਤ ਹੋਇਆ।

ਗੁਰੂਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼ 4 ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ ਨੇ ਦੱਸਿਆ ਕਿ ਇਹ ਨਗਰ ਕੀਰਤਨ ਜਿਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀ ਯਾਦ ਵਿਚ ਕੱਢਿਆ ਜਾ ਰਿਹਾ ਹੈ, ਉਥੇ ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੈ।

ਨਗਰ ਕੀਰਤਨ ਦੀ ਸ਼ੋਭਾ ਵਧਾਉਣ ਲਈ ਸਿੱਖ ਅਜਾਇਬਘਰ ਦੀ ਝਾਂਕੀ, ਗਤਕਾ ਪਾਰਟੀ, ਵੱਖ ਵੱਖ ਬੈਂਡ ਪਾਰਟੀਆਂ, ਸਕੂਲੀ ਵਿਦਿਆਰਥੀ ਅਤੇ ਕੀਰਤਨੀ ਜੱਥੇ ਸ਼ਾਮਿਲ ਹੋਏ। ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ਤੇ ਸੰਗਤਾਂ ਵੱਲੋਂ ਲੰਗਰ ਦਾ ਆਯੋਜਨ ਵੀ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸz. ਜੋਗਿੰਦਰ ਸਿੰਘ ਸੌਂਧੀ, ਸz. ਮਨਜੀਤ ਸਿੰਘ ਮਾਨ, ਸz. ਕਰਮ ਸਿੰਘ ਬਬਰਾ, ਸz. ਪ੍ਰੀਤਮ ਸਿੰਘ, ਸz. ਸੁਰਜੀਤ ਸਿੰਘ ਮਠਾੜੂ, ਸz. ਗੁਰਮੁਖ ਸਿੰਘ ਸੋਹਲ, ਸz. ਗੁਰਵਿੰਦਰ ਸਿੰਘ ਪਿੰਕੀ, ਸz. ਬਲਜਿੰਦਰ ਸਿੰਘ ਬੇਦੀ, ਸz. ਨਿਰਮਲ ਸਿੰਘ, ਸz. ਅਮਰਜੀਤ ਸਿੰਘ ਕੋਹਲੀ, ਸz. ਜਗਦੀਪ ਸਿੰਘ, ਸz. ਹਰਪਾਲ ਸਿੰਘ ਅਰੋੜਾ, ਸz. ਜਸਪਾਲ ਸਿੰਘ ਸੋਢੀ, ਸz. ਆਰ ਪੀ ਸਿੰਘ, ਸz. ਜੋਗਿੰਦਰ ਸਿੰਘ ਜੋਗੀ, ਸz.ਜਗਜੀਤ ਸਿੰਘ, ਸz. ਸਵਿੰਦਰ ਸਿੰਘ, ਕੌਂਸਲਰ ਰੁਪਿੰਦਰ ਕੌਰ ਰੀਨਾ ਅਤੇ ਦਵਿੰਦਰ ਕੌਰ ਵਾਲੀਆ, ਸz. ਪਰਮਜੀਤ ਸਿੰਘ ਗਿਲ, ਸz. ਸੁਰਿੰਦਰ ਸਿੰਘ, ਸz. ਬਲਵਿੰਦਰ ਸਿੰਘ, ਸz. ਹਰਵਿੰਦਰ ਸਿੰਘ, ਸz. ਇੰਦਰਜੀਤ ਸਿੰਘ, ਸz. ਇੰਦਰਪਾਲ ਸਿੰਘ, ਸz. ਸਰਬਜੀਤ ਸਿੰਘ, ਸz. ਮਦਨਜੀਤ ਸਿੰਘ ਅਰੋੜਾ, ਸz. ਮਹਿੰਦਰ ਸਿੰਘ ਕਾਨਪੁਰੀ, ਸz. ਰੁਪਿੰਦਰ ਸਿੰਘ ਚੀਮਾ, ਗੁਰਦਿਆਲ ਸਿੰਘ ਢਿੱਲੋਂ, ਹਰਜੀਤ ਸਿੰਘ ਵਲੋਂ ਵੀ ਹਾਜਰੀ ਲਗਵਾਈ ਗਈ।

 

Continue Reading

Mohali

ਗੁ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

Published

on

By

 

 

ਐਸ ਏ ਐਸ ਨਗਰ, 4 ਦਸੰਬਰ (ਸ.ਬ.) ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਤਾ ਗੁਰਗੱਦੀ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਬਲਬੀਰ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਗੁਰਤਾ ਗੁਰਗੱਦੀ ਦੇਣ ਦੇ ਪੂਰੇ ਪ੍ਰਸੰਗ ਨੂੰ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਨ ਕਰਵਾਇਆ। ਉਨ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਉਚਾਰਨ ਦਸਮ ਗ੍ਰੰਥ ਦੀ ਬਾਣੀ ਬਾਰੇ ਵੀ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਅਮਰਜੀਤ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ, ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਕਸ਼ਮੀਰੀ ਪੰਡਤਾਂ ਦੀ ਫਰਿਆਦ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਰਾਜ ਵੱਲੋਂ ਬਲੀਦਾਨ ਦੇਣ ਦੇ ਪ੍ਰਸੰਗ ਨੂੰ ਸੰਗਤਾਂ ਵਿਸਥਾਰ ਸਹਿਤ ਜਾਣੂ ਕਰਵਾਇਆ। ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਖਾਲਸਾ ਪੰਥ ਦੀ ਸਾਜਨਾ ਕਰਨ, ਦੇਸ਼, ਕੌਮ ਅਤੇ ਧਰਮ ਦੀ ਖਾਤਰ ਆਪਨਾ ਸਰਬੰਸ ਵਾਰਨ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦਸੱਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।

ਇਸ ਤੋਂ ਇਲਾਵਾ ਭਾਈ ਹਰਪ੍ਰੀਤ ਸਿੰਘ, ਭਾਈ ਬਹਾਦਰ ਸਿੰਘ , ਭਾਈ ਗੁਰਦੇਵ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਮਹਿੰਦਰ ਸਿੰਘ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਨਿਤਿੰਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੀ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 6 ਦਸੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

 

Continue Reading

Latest News

Trending