Chandigarh
ਫਰੈਂਡਜ ਸਪੋਰਟਸ ਅਤੇ ਸ਼ੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਦੋ ਦਿਨਾਂ ਖੇਡ ਮੇਲਾ ਆਯੋਜਿਤ
ਚੰਡੀਗੜ੍ਹ, 3 ਦਸੰਬਰ (ਸ.ਬ.) ਫਰੈਂਡਜ ਸਪੋਰਟਸ ਅਤੇ ਸ਼ੋਸ਼ਲ ਵੈਲਫੇਅਰ ਸੁਸਾਇਟੀ ਵਲੋਂ ਸੈਕਟਰ 65 ਦੇ ਖੇਡ ਭਵਨ ਵਿੱਚ ਦੋ ਰੋਜ਼ਾ 6ਵਾਂ ਖੇਡ ਮੇਲਾ ਕਰਵਾਇਆ ਗਿਆ। ਖੇਡ ਮੇਲੇ ਦੇ ਮੁੱਖ ਮਹਿਮਾਨ ਸ. ਕੁਲਵੰਤ ਸਿੰਘ (ਹਲਕਾ ਵਿਧਾਇਕ ਮੁਹਾਲੀ) ਵਲੋਂ ਖੇਡਾਂ ਦਾ ਅਗਾਜ਼ ਕੀਤਾ ਗਿਆ। ਇਸ ਉਦਘਾਟਨ ਸਮਾਰੋਹ ਦੀ ਪ੍ਰਧਾਨਗੀ ਬੀਬੀ ਪਰਮਜੀਤ ਕੌਰ ਲਾਡਰਾਂ ਮੈਬਰ ਐਸ. ਜੀ. ਪੀ. ਸੀ ਨੇ ਕੀਤੀ ਅਤੇ ਡੀ ਐਸ ਪੀ ਮੁਹਾਲੀ ਸ. ਹਰਸਿਮਰਨ ਸਿੰਘ ਬੱਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ. ਕੁਲਵੰਤ ਸਿੰਘ ਨੇ ਕਿਹਾ ਕਿ ਇਹੋ ਜਿਹੇ ਖੇਡ ਮੇਲੇ ਸਮੇਂ ਦੀ ਲੋੜ ਹਨ। ਕਿਉਂਕਿ ਬੱਚੇ ਮੋਬਾਇਲਾਂ ਵੱਲ ਜ਼ਿਆਦਾ ਕੇਂਦਰਿਤ ਹੋ ਰਹੇ ਹਨ ਅਤੇ ਮੋਬਾਇਲ ਦੀ ਲੋੜ ਤੋਂ ਵੱਧ ਵਰਤੋਂ ਕਰਨ ਨਾਲ ਬੱਚਿਆਂ ਦੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ। ਮਰਹੂਮ ਕੌਂਸਲਰ ਸ. ਅਮਰੀਕ ਸਿੰਘ ਤਹਿਸੀਲਦਾਰ ਦੀਆਂ ਯਾਦਾਂ ਤਾਜ਼ਾ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਨੇ ਫੇਜ਼ 11 ਦੇ ਸਰਵਪੱਖੀ ਵਿਕਾਸ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਅਤੇ ਲੋਕਾਂ ਵਲੋਂ ਵੀ ਉਹਨਾਂ ਨੂੰ ਭਰਭੂਰ ਪਿਆਰ ਅਤੇ ਸਤਿਕਾਰ ਮਿਲਿਆ। ਹਲਕਾ ਵਿਧਾਇਕ ਨੇ ਸੁਸਾਇਟੀ ਦੀ ਮੰਗ ਤੇ ਨੇਬਰਹੁੱਡ ਪਾਰਕ ਵਿੱਚ ਯੋਗਾ ਕਲਾਸਾਂ ਲਈ ਅੱਵਲ ਦਰਜ਼ੇ ਦੀ ਯੋਗਸ਼ਾਲਾ ਬਿਲਡਿੰਗ ਬਨਾਉਣ ਦਾ ਐਲਾਨ ਕੀਤਾ।
ਇਸ ਮੌਕੇ ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਬੱਚਿਆਂ ਦੇ ਮਾਤਾ ਪਿਤਾ ਨੂੰ ਬੱਚਿਆਂ ਦੇ ਵੱਖ-ਵੱਖ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਮਰਹੂਮ ਕੌਂਸਲਰ ਸ. ਅਮਰੀਕ ਸਿੰਘ ਤਹਿਸੀਲਦਾਰ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਵਨ ਮੈਨ ਆਰਮੀ ਸਨ ਅਤੇ ਹਰ ਸਮੇਂ ਲੋਕਾਂ ਦੇ ਕੰਮ ਕਰਵਾਉਣ ਲਈ ਤਤਪਰ ਰਹਿੰਦੇ ਸਨ। ਉਦਘਾਟਨ ਸਮਾਰੋਹ ਦੇ ਵਿਸ਼ੇਸ਼ ਮਹਿਮਾਨ ਡੀ ਐਸ ਪੀ ਮੁਹਾਲੀ ਸ. ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਸੁਸਾਇਟੀ ਵਲੋਂ ਕਰਵਾਏ ਜਾਂਦੇ ਇਸ ਖੇਡ ਮੇਲੇ ਦੀ ਜਿਲ੍ਹੇ ਵਿੱਚ ਵੱਖਰੀ ਹੀ ਪਹਿਚਾਣ ਹੈ ਅਤੇ ਉਹਨਾਂ ਵਲੋਂ ਇਸ ਖੇਡ ਮੇਲੇ ਦੇ ਪ੍ਰੰਬੰਧਕਾਂ ਨੂੰ ਹਮੇਸ਼ਾ ਭਰਪੂਰ ਸਮਰਥਨ ਮਿਲਦਾ ਰਹੇਗਾ।
ਇਸ ਤੋਂ ਪਹਿਲਾਂ ਸ. ਜਗਦੀਸ਼ ਸਿੰਘ ਸਰਾਓ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਸੁਸਾਇਟੀ ਦੇ ਪ੍ਰਧਾਨ ਸ. ਅਮਰਜੀਤ ਸਿੰਘ ਪ੍ਰਧਾਨ ਨੇ ਸਪੋਰਟਸ ਸੁਸਾਇਟੀ ਦੀਆਂ ਗਤੀਵਿਧੀਆਂ ਤੇ ਚਾਨਣਾ ਪਾਇਆ ਅਤੇ ਦੱਸਿਆ ਕਿ ਇਸ ਵਾਰ ਬੈਡਮਿੰਟਨ, ਸਕੇਟਿੰਗ, ਰੱਸਾ ਕਸੀ, ਸੈਕ ਦੌੜ, ਤਿੰਨ ਟੰਗੀ ਦੌੜ, ਨਿੰਬੂ ਚਮਚ ਦੌੜ ਅਤੇ ਟ੍ਰਾਈ ਸਾਈਕਲ ਦੌੜ ਵਿੱਚ 325 ਤੋਂ ਵੱਧ ਬੱਚਿਆਂ ਨੇ ਰਜਿਸਟਰੇਸ਼ਨ ਕਰਵਾਈ ਹੈ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਵਲੋਂ ਚਾਟੀ ਰੇਸ ਅਤੇ ਮਿਊਜਿਕ ਚੇਅਰ ਰੇਸ ਵਿੱਚ ਹਿੱਸਾ ਲਿਆ ਜਾ ਰਿਹਾ ਹੈ।
ਦੂਜੇ ਦਿਨ ਖੇਡਾਂ ਦੀ ਸ਼ੁਰੂਆਤ ਨਗਰ ਨਿਗਮ ਦੇ ਮੁੱਖ ਇੰਜਨੀਅਰ ਨਰੇਸ਼ ਬੱਤਾ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਸਹਾਇਕ ਡਾਇਰੈਕਟਰ ਯੂਥ ਸੇਵਾਵਾਂ ਮੁਹਾਲੀ ਕੈਪਟਨ ਮਨਤੇਜ਼ ਸਿੰਘ ਚੀਮਾ ਨੇ ਕਿਹਾ ਕਿ ਇਹ ਖੇਡ ਮੇਲਾ ਖੇਡ ਵਿਭਾਗ ਵਲੋਂ ਕਰਵਾਏ ਜਾਂਦੇ ਬੱਚਿਆਂ ਦੇ ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਤੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ ਬਲਕਿ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਜਿਵੇਂ ਜਿਲ੍ਹਾ ਪੱਧਰ ਅਤੇ ਰਾਜ ਪੱਧਰ ਤੇ ਬੱਚਿਆਂ ਦੇ ਮੁਕਾਬਲੇ ਹੋ ਰਹੇ ਹੋਣ।
ਇਨਾਮ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਉਲੰਪੀਅਨ ਸ. ਸਿਮਰਨਜੀਤ ਸਿੰਘ (ਅਰਜਨ ਅਵਾਰਡੀ) ਨੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ। ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਬਚਪਨ ਤੋਂ ਹੀ ਖੇਡਾਂ ਪ੍ਰਤੀ ਰੁਚੀ ਪੈਦਾ ਹੋਣੀ ਚਾਹੀਦੀ ਹੈ ਅਤੇ ਮਾਤਾ ਪਿਤਾ ਨੂੰ ਇਸ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਜਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਪਰਸਨ ਇੰਜ. ਪ੍ਰਭਜੋਤ ਕੌਰ ਨੇ ਕੀਤੀ।
ਇਸ ਖੇਲ ਮੇਲੇ ਵਿੱਚ ਸ. ਹਰਸੁਖਇੰਦਰ ਸਿੰਘ ਬੱਬੀ ਬਾਦਲ, ਸ. ਮਨਜੀਤ ਸਿੰਘ ਝਲਬੂਟੀ, ਸ. ਬਲਜੀਤ ਸਿੰੰਘ ਪ੍ਰਧਾਨ ਮੁਹਾਲੀ ਇੰਡਸਟਰੀ ਐਸੋਸੀਏਸ਼ਨ, ਸ. ਬਲਵਿੰਦਰ ਸਿੰਘ ਉਤਮ, ਸ. ਅਰਪਾਲ ਸਿੰਘ ਐਮ.ਡੀ. ਜਿਲ੍ਹਾ ਸੈਂਟਰਲ ਕੋ-ਅਪਰੇਟਿਵ ਬੈਂਕ, ਮੈਡਮ ਰੀਟਾ ਸੈਣੀ ਜਨਰਲ ਮੈਨੇਜਰ ਅਤੇ ਸ੍ਰੀ ਜੋਆਇਦੀਪ ਦਾਸ ਗੁਪਤਾ, ਡਾਇਰੈਕਟਰ, ਐਚ.ਆਰ ਪ੍ਰੈਜੈਕਟ ਜੀਓਸਟਾਰ, ਸ੍ਰੀ ਹਿਮਾਸ਼ੂ ਸੰਧੂ ਐਕਸੀਅਨ ਗਮਾਡਾ, ਸ. ਕੁਲਵੰਤ ਸਿੰਘ ਕਲੇਰ ਕੌਂਸਲਰ , ਸ. ਜਸਵੀਰ ਸਿੰਘ ਮਣਕੂ ਕੌਂਸਲਰ, ਸ. ਹਰਪਾਲ ਸਿੰਘ ਚੰਨਾ, ਸ. ਪਰਮਜੀਤ ਸਿੰਘ ਕਾਹਲੋਂ, ਸ੍ਰੀ ਆਰ.ਪੀ. ਸ਼ਰਮਾ ਸਾਰੇ ਸਾਬਕਾ ਕੌਂਸਲਰ, ਸ. ਅਮਨਦੀਪ ਸਿੰਘ ਮਾਂਗਟ, ਸਾਬਕਾ ਪ੍ਰਧਾਨ ਐਮ ਸੀ ਸ੍ਰੀ ਚਮਕੌਰ ਸਾਹਿਬ ਤੋਂ ਇਲਾਵਾ ਵੱਖ ਵੱਖ ਵੈਲਫੇਅਰ ਐਸੋਸੀਏਸ਼ਨਾਂ ਦੇ ਪ੍ਰਧਾਨ, ਅਹੁਦੇਦਾਰ ਵਿਸ਼ੇਸ਼ ਤੌਰ ਤੇ ਪਹੁੰਚੇ। ਖੇਡ ਮੇਲੇ ਦੌਰਾਨ ਸਭਿਆਚਾਰਕ ਪ੍ਰੋਗਰਾਮ ਵਿੱਚ ਬੱਚੀ ਪਰਨੀਤ ਕੌਰ, ਅਗਮਜੋਤ ਕੌਰ ਨੇ ਨਾਚ ਇੰਜ. ਕੌਰ ਸਿਸਟਰਜ ਅਤੇ ਪ੍ਰਿੰਸੀਪਲ ਸ੍ਰੀਮਤੀ ਮਨਜੀਤ ਕੌਰ ਨੇ ਆਪਣਾ ਗੀਤ ਪੇਸ਼ ਕੀਤੇ।
ਇਸ ਖੇਡ ਮੇਲੇ ਨੂੰ ਕਾਮਯਾਬ ਕਰਨ ਵਿੱਚ ਸੁਸਾਇਟੀ ਦੇ ਮੈਂਬਰਾਂ ਸ. ਜਸਜੀਤ ਸਿੰਘ, ਸ. ਹਰਵਿੰਦਰ ਸਿੰਘ ਸਿੱਧੂ ਐਡਵੋਕੇਟ , ਇੰਜ. ਜੁਗਵਿੰਦਰ ਸਿੰਘ, ਇੰਜ. ਸੁਦੀਪ ਸਿੰਘ, ਇੰਜ. ਸਤਿੰਦਰਪਾਲ ਸਿੰਘ, ਸ. ਪੂਨਮ ਸਿੰਘ, ਸ. ਤਰੁਣ, ਸ. ਤੇਜਿੰਦਰ ਸਿੰਘ ਬਾਠ, ਸ੍ਰੀ ਅਜੈ ਚੌਧਰੀ, ਸ. ਨਰਿੰਦਰ ਸਿੰਘ, ਸ. ਸਤਿਕਾਰਜੀਤ ਸਿੰਘ, ਸ. ਜਸਪ੍ਰੀਤ ਸਿੰਘ, ਸ. ਰਣਜੀਤ ਸਿੰਘ ਢਿੱਲੋਂ ਅਤੇ ਸ. ਬਲਿੰਦਰ ਸਿੰਘ। ਇਹ ਖੇਡ ਮੇਲਾ ਕੋਚ ਹਰਮੀਤ ਸਿੰਘ ਦੀ ਦੇਖ ਰੇਖ ਵਿੱਚ ਕਰਵਾਇਆ ਗਿਆ ਅਤੇ ਅਨੁਸ਼ਾਸਨ ਕਮੇਟੀ ਵਿੱਚ ਸ. ਅਜੀਤ ਸਿੰਘ ਡਾੲਰੈਕਟਰ (ਰਿਟਾ:) ਐਸ ਏ ਆਈ ਅਤੇ ਮੈਡਮ ਰਮਾ ਰਤਨ ਨੇ ਲਗਾਤਾਰ ਮਿਹਨਤ ਕੀਤੀ।
Chandigarh
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ
ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ
ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।
ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।
Chandigarh
ਦੁਖ ਦਾ ਪ੍ਰਗਟਾਵਾ
ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।
Chandigarh
ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial2 months agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International2 months agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
