Punjab
ਸਲਿੰਡਰ ਧਮਾਕੇ ਕਾਰਨ ਲੱਗੀ ਅੱਗ ਵਿੱਚ ਫਾਇਰ ਵਿਭਾਗ ਦੇ 2 ਕਰਮਚਾਰੀ ਝੁਲਸੇ
ਜਲੰਧਰ, 6 ਦਸੰਬਰ (ਸ.ਬ.) ਬਾਬੂਲਾਭ ਸਿੰਘ ਨਗਰ ਦੇ ਨਾਲ ਲੱਗਦੇ ਰਾਜ ਨਗਰ ਦੇ ਇਕ ਘਰ ਵਿਚ ਸਵੇਰੇ ਤੜਕੇ ਭਿਆਨਕ ਅੱਗ ਲੱਗ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਸਲਿੰਡਰ ਫੱਟਣ ਕਾਰਨ ਘਰ ਵਿਚ ਲੱਗੀ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਆਸ-ਪਾਸ ਦੇ ਲੋਕਾਂ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ਬੁਝਾਉਣ ਲਈ ਮੌਕੇ ਤੇ ਪਹੁੰਚ ਗਈਆਂ। ਇਸ ਭਿਆਨਕ ਅੱਗ ਵਿਚ ਫਾਇਰ ਵਿਭਾਗ ਦੇ ਦੋ ਕਰਮਚਾਰੀ ਵੀ ਝੁਲਸ ਗਏ। ਘਟਨਾ ਵਿਚ ਫਾਇਰ ਬ੍ਰਿਗੇਡ ਦੇ ਕਰਮੀ ਰਮਨਦੀਪ ਸਿੰਘ ਅਤੇ ਅਭੀ ਗਿੱਲ ਦੇ ਚਿਹਰੇ ਸੜ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 4 ਵਜੇ ਘਰ ਵਿਚ ਅੱਗ ਲੱਗ ਗਈ। ਫਾਇਰ ਵਿਭਾਗ ਦੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਘਰ ਵਿਚ ਖਿਡੌਣੇ ਪਏ ਸਨ। ਜ਼ਿਕਰਯੋਗ ਹੈ ਕਿ ਅੱਗ ਲੱਗਣ ਸਮੇਂ ਘਰ ਵਿੱਚ ਕੋਈ ਮੌਜੂਦ ਨਹੀਂ ਸੀ। ਘਰ ਵਿਚ ਵੱਡੀ ਮਾਤਰਾ ਵਿਚ ਪਲਾਸਟਿਕ ਦਾ ਸਮਾਨ ਪਿਆ ਹੋਣ ਕਾਰਨ ਅੱਗ ਕੁਝ ਦੇਰ ਵਿਚ ਹੀ ਫੈਲ ਗਈ।
Punjab
ਟਰੈਕਟਰ ਅਤੇ ਕਾਰ ਦੀ ਟੱਕਰ ਦੌਰਾਨ ਇੱਕ ਵਿਅਕਤੀ ਦੀ ਮੌਤ
ਮੋਗਾ, 23 ਦਸੰਬਰ (ਸ.ਬ.) ਮੋਗਾ ਵਿੱਚ ਲੁਧਿਆਣਾ ਹਾਈਵੇ ਤੇ ਪਿੰਡ ਮਹਿਣਾ ਨੇੜੇ ਅੱਜ ਸਵੇਰੇ ਟਰੈਕਟਰ ਅਤੇ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਟਰੈਕਟਰ ਤੇ ਸਵਾਰ ਦੋ ਵਿਅਕਤੀਆਂ ਵਿੱਚੋਂ ਇਕ ਦੀ ਮੌਤ ਹੋ ਗਈ। ਜਦਕਿ ਕਾਰ ਸਵਾਰ ਵੀ ਗੰਭੀਰ ਜ਼ਖਮੀ ਹੋ ਗਿਆ। ਲਾਸ਼ ਸਮੇਤ ਜ਼ਖਮੀਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ।
ਐਮਰਜੈਂਸੀ ਵਿਭਾਗ ਵਿੱਚ ਡਿਊਟੀ ਤੇ ਮੌਜੂਦ ਸਟਾਫ਼ ਨੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ ਅਤੇ ਮਾਮਲੇ ਦੀ ਸੂਚਨਾ ਪੁਲੀਸ ਨੂੰ ਦਿੱਤੀ।
Punjab
ਬੀਐਸਐਫ਼ ਜਵਾਨਾਂ ਵੱਲੋਂ ਸਰਹੱਦ ਤੇ ਪਾਕਿਸਤਾਨੀ ਡਰੋਨ ਦਿਖਣ ਤੇ ਫਾਇਰਿੰਗ
ਡੇਰਾ ਬਾਬਾ ਨਾਨਕ, 23 ਦਸੰਬਰ (ਸ.ਬ.) ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 117 ਬਟਾਲੀਅਨ ਦੀ ਬੀਓਪੀ ਪੰਜ ਗੁਰਾਈਆ ਤੇ ਤਾਇਨਾਤ ਬੀਐਸਐਫ਼ ਜਵਾਨਾਂ ਵੱਲੋਂ ਬੀਤੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ ਤੇ ਫਾਇਰਿੰਗ ਕੀਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ 9:15 ਦੇ ਕਰੀਬ ਸਰਹੱਦ ਤੇ ਚੌਕਸ ਬੀਐਸਐਫ ਦੀ ਬੀਓਪੀ ਪੰਜ ਗੁਰਾਈਆਂ ਦੇ ਜਵਾਨਾਂ ਨੇ ਰਾਤ ਵੇਲੇ ਆਸਮਾਨ ਵਿੱਚ ਭਾਰਤੀ ਸੀਮਾ ਤੇ ਪਾਕਿਸਤਾਨੀ ਡਰੋਨ ਨੂੰ ਵੇਖਿਆ।
ਜਿੱਥੇ ਡਿਊਟੀ ਤੇ ਚੌਕਸ ਜਵਾਨਾਂ ਵੱਲੋਂ 3 ਦੇ ਕਰੀਬ ਫਾਇਰ ਤੇ 1 ਰੌਸ਼ਨੀ ਬੰਬ ਚਲਾਇਆ ਗਿਆ। ਡਰੋਨ ਐਕਟੀਵਿਟੀ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਦੇ ਉੱਚ ਅਧਿਕਾਰੀ ਮੌਕੇ ਤੇ ਪਹੁੰਚੇ। ਬੀਐਸਐਫ ਦੀ 117 ਬਟਾਲੀਅਨ ਦੇ ਅਧਿਕਾਰੀਆਂ ਤੇ ਜਵਾਨਾਂ ਤੋਂ ਇਲਾਵਾ ਪੁਲੀਸ ਵੱਲੋਂ ਸੰਬੰਧਤ ਏਰੀਏ ਵਿੱਚ ਪਹੁੰਚ ਕੇ ਸਰਚ ਅਭਿਆਨ ਚਲਾਇਆ ਹੋਇਆ ਹੈ।
Punjab
ਕਾਰੋਬਾਰੀ ਤੋਂ ਆਈਫੋਨ ਅਤੇ 15 ਹਜ਼ਾਰ ਖੋਹੇ
ਲੁਧਿਆਣਾ, 23 ਦਸੰਬਰ (ਸ.ਬ.) ਹੋਟਲ ਕਾਰੋਬਾਰੀ ਦੇ ਮੋਢੇ ਉੱਪਰ ਪੁੱਠੇ ਦਾਤ ਨਾਲ ਵਾਰ ਕਰਕੇ ਬਦਮਾਸ਼ਾਂ ਨੇ ਉਸ ਕੋਲੋਂ ਇੱਕ ਆਈਫੋਨ 15 ਪ੍ਰੋ ਅਤੇ 15 ਹਜਾਰ ਰੁਪਏ ਦੀ ਨਕਦੀ ਲੁੱਟ ਲਈ। ਜਾਣਕਾਰੀ ਦਿੰਦਿਆਂ ਉੱਤਰ ਪ੍ਰਦੇਸ਼ ਦੇ ਗੌਤਮ ਬੁੱਧ ਨਗਰ ਦੇ ਵਾਸੀ ਸ਼ੇਖਰ ਚੌਧਰੀ ਨੇ ਦੱਸਿਆ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਉਨ੍ਹਾਂ ਦੇ ਰਿਜੋਰਟ ਹਨ। ਬੀਤੇ ਦਿਨ ਚੌਧਰੀ ਲੁਧਿਆਣਾ ਵਿੱਚ ਇੱਕ ਪ੍ਰਦਰਸ਼ਨੀ ਵਿੱਚ ਸ਼ਾਮਿਲ ਹੋਣ ਆਏ ਸਨ।
ਸ਼ੇਖਰ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਨੇ ਬੀਤੀ ਰਾਤ 11:30 ਵਜੇ ਹੋਟਲ ਕੀਜ ਵਿੱਚ ਡਿਨਰ ਕੀਤਾ। ਖਾਣਾ ਖਾਣ ਤੋਂ ਬਾਅਦ ਉਹ ਹੈਰੀਟੇਜ ਹੋਟਲ ਵੱਲ ਪੈਦਲ ਹੀ ਚੱਲ ਪਏ। ਹੋਟਲ ਕਾਰੋਬਾਰੀ ਨੇ ਦੱਸਿਆ ਕਿ ਅਜੇ ਉਹ ਵੈਡਿੰਗ ਵਿਲਾ ਪੈਲਸ ਦੇ ਲਾਗੇ ਹੀ ਪਹੁੰਚੇ ਸਨ ਕਿ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਦੋ ਬਦਮਾਸ਼ਾਂ ਨੇ ਉਨ੍ਹਾਂ ਨੂੰ ਘੇਰ ਲਿਆ। ਮੁਲਜਮਾਂ ਚੋਂ ਇੱਕ ਨੇ ਸ਼ੇਖਰ ਦੇ ਮੋਢੇ ਉੱਪਰ ਪੁੱਠੇ ਦਾਤ ਨਾਲ ਵਾਰ ਕਰਕੇ ਉਨ੍ਹਾਂ ਨੂੰ ਜਮੀਨ ਤੇ ਸੁੱਟ ਦਿੱਤਾ। ਬਦਮਾਸ਼ ਕਾਰੋਬਾਰੀ ਕੋਲੋਂ ਆਈਫੋਨ 15 ਪ੍ਰੋ ਅਤੇ 15,000 ਦੀ ਰਕਮ ਲੁੱਟ ਕੇ ਫੁੱਲਾਂਵਾਲ ਵੱਲ ਨੂੰ ਫਰਾਰ ਹੋ ਗਏ।
ਜਾਣਕਾਰੀ ਤੋਂ ਬਾਅਦ ਥਾਣਾ ਸਦਰ ਦੀ ਪੁਲੀਸ ਮੌਕੇ ਤੇ ਪਹੁੰਚੀ ਅਤੇ ਗੌਤਮ ਬੁੱਧ ਨਗਰ ਉੱਤਰ ਪ੍ਰਦੇਸ਼ ਦੇ ਵਾਸੀ ਸ਼ੇਖਰ ਚੌਧਰੀ ਦੇ ਬਿਆਨ ਲੈ ਕੇ ਅਣਪਛਾਤੇ ਦੋ ਬਦਮਾਸ਼ਾਂ ਦੇ ਖ਼ਿਲਾਫ਼ ਮੁਕਦਮਾ ਦਰਜ ਕੀਤਾ। ਸੂਤਰਾਂ ਦਾ ਕਹਿਣਾ ਹੈ ਕਿ ਪੁਲੀਸ ਨੂੰ ਵਾਰਦਾਤ ਵਾਲੀ ਥਾਂ ਦੇ ਲਾਗਿਓ ਇੱਕ ਸੀਸੀਟੀਵੀ ਫੁਟੇਜ ਮਿਲੀ। ਫੁਟੇਜ ਵਿੱਚ ਬਦਮਾਸ਼ ਕਾਰੋਬਾਰੀ ਨੂੰ ਲੁੱਟਦੇ ਨਜ਼ਰ ਆ ਰਹੇ ਹਨ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲੀਸ ਦਾ ਕਹਿਣਾ ਹੈ ਕਿ ਐਫਆਈਆਰ ਦਰਜ ਕਰਨ ਤੋਂ ਬਾਅਦ ਮੁਲਜ਼ਮਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ।
-
International2 months ago
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਰੱਖਿਆ ਮੰਤਰੀ ਯੋਵ ਗੈਲੈਂਟ ਨੂੰ ਬਰਖਾਸਤ ਕੀਤਾ
-
International2 months ago
ਭਾਰਤੀ ਮੁੱਕੇਬਾਜ਼ ਮਨਦੀਪ ਜਾਂਗੜਾ ਨੇ ਜਿੱਤਿਆ ਡਬਲਯੂ ਬੀ ਐਫ ਵਿਸ਼ਵ ਖਿਤਾਬ
-
International2 months ago
ਮੂਧੇ ਮੂੰਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 900 ਤੋਂ ਵੱਧ ਅੰਕ ਟੁੱਟਿਆ, ਨਿਫਟੀ 23,995 ਤੇ ਬੰਦ
-
Chandigarh2 months ago
ਕੈਨੇਡਾ ਦੇ ਮੰਦਰ ਵਿੱਚ ਸ਼ਰਧਾਲੂਆਂ ਤੇ ਹਮਲੇ ਦੀ ਵੱਖ-ਵੱਖ ਆਗੂਆਂ ਵੱਲੋਂ ਨਿੰਦਾ
-
Mohali2 months ago
4 ਸਾਲ ਬਾਅਦ ਆਰੰਭ ਹੋਈ ਮੁਲਤਾਨੀ ਅਗਵਾ ਮਾਮਲੇ ਦੀ ਸੁਣਵਾਈ
-
International1 month ago
ਪਾਕਿਸਤਾਨ ਦੇ ਰੇਲਵੇ ਸਟੇਸ਼ਨ ਤੇ ਹੋਏ ਧਮਾਕੇ ਵਿੱਚ 24 ਵਿਅਕਤੀਆਂ ਦੀ ਮੌਤ, 46 ਜ਼ਖ਼ਮੀ
-
Mohali2 months ago
68 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 5 ਤੋਂ 9 ਨਵੰਬਰ ਤੱਕ
-
International2 months ago
ਹਵਾ ਪ੍ਰਦੂਸ਼ਣ ਕਾਰਨ ਲਹਿੰਦੇ ਪੰਜਾਬ ਦੇ ਸਕੂਲ ਇੱਕ ਹਫਤੇ ਲਈ ਬੰਦ