Connect with us

Mohali

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 349ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ

Published

on

 

ਐਸ ਏ ਐਸ ਨਗਰ, 6 ਦਸੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਵਿੱਚ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 349ਵਾਂ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਧਾਰਮਿਕ ਸਮਾਗਮ ਵਿੱਚ ਭਾਈ ਸੁਖਜੀਤ ਸਿੰਘ ਪੰਜ਼ੋਖਰਾ ਸਾਹਿਬ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਤਿਲਕ-ਜੰਝੂ ਦੀ ਰਾਖੀ ਲਈ ਦਿੱਤੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਸਹਿਤ ਸਰਵਣ ਕਰਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਸ਼ਮਸ਼ੇਰ ਸਿੰਘ ਕਰਨਾਲ ਵਾਲੇ ਨੇ ਗੁਰਮਤਿ ਵਿਚਾਰਾਂ ਰਾਹੀਂ ਦੱਸਿਆ ਕਿ ਕਿਵੇਂ ਬਾਲ ਉਮਰੇ ਦਸਮ ਪਿਤਾ ਜੀ ਨੇ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਹਿੰਦੂ ਧਰਮ ਦੀ ਰਾਖੀ ਲਈ ਕੁਰਬਾਨੀ ਦੇਣ ਲਈ ਪ੍ਰੇਰਿਆ। ਭਾਈ ਸੁਖਦੀਪ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲੇ ਵਾਲਿਆਂ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਤੋਂ ਇਲਾਵਾ ਭਾਈ ਨਿਰਭੈ ਸਿੰਘ, ਭਾਈ ਗਿਆਨ ਸਿੰਘ, ਭਾਈ ਹਰਜਿੰਦਰ ਸਿੰਘ, ਭਾਈ ਕੁਲਦੀਪ ਸਿੰਘ ਅੰਮ੍ਰਿਤਸਰ ਵਾਲੇ, ਮਿੱਤਰ ਪਿਆਰੇ ਨੂੰ ਕੀਰਤਨੀ ਜੱਥਾ, ਭਾਈ ਜਤਿੰਦਰ ਸਿੰਘ, ਭਾਈ ਮਹਿੰਦਰਪਾਲ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਸਤਿੰਦਰਪਾਲ ਸਿੰਘ, ਭਾਈ ਸੁਖਵਿੰਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਸੰਦੀਪ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤਾਂ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਹਜਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।

ਇਸ ਮੌਕੇ ਪ੍ਰਬੰਧਕ ਕਮੇਟੀ ਗੁ: ਸਿੰਘ ਸ਼ਹੀਦਾਂ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ 10 ਦਸੰਬਰ ਨੂੰ ਦਸਵੀਂ ਦਾ ਦਿਹਾੜਾ ਪੂਰੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ, ਇੰਟਰਨੈਸ਼ਨਲ ਢਾਡੀ ਜੱਥਾ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਹੋਵੇਗਾ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Continue Reading

Mohali

ਪਿੰਡ ਸੋਹਾਣਾ ਵਿਖੇ 4 ਮੰਜਿਲਾ ਇਮਾਰਤ ਡਿੱਗਣ ਕਾਰਨ ਕਈ ਦਰਜਨ ਵਿਅਕਤੀ ਹੇਠਾਂ ਦੱਬੇ

Published

on

By

 

ਪਿੰਡ ਵਾਸੀਆਂ ਦੀ ਮੱਦਦ ਨਾਲ ਮਲਬੇ ਹੇਠਾਂ ਦਬੇ ਵਿਅਕਤੀਆਂ ਦੀ ਭਾਲ ਜਾਰੀ, ਕਈ ਵਿਅਕਤੀਆਂ ਦੇ ਮਰਨ ਦਾ ਖਦਸਾ

ਐਸ.ਏ.ਐਸ.ਨਗਰ, 21 ਦਸੰਬਰ (ਜਸਬੀਰ ਸਿੰਘ ਜੱਸੀ) ਮੁਹਾਲੀ ਵਿਚਲੇ ਪਿੰਡ ਸੋਹਾਣਾ ਵਿੱਚ ਅੱਜ ਬਾਅਦ ਦੁਪਹਿਰ ਇਕ ਚਾਰ ਮੰਜਿਲਾ ਬਿਲਡਿੰਗ ਦੇ ਡਿੱਗਣ ਕਾਰਨ ਕਈ ਦਰਜਨ ਵਿਅਕਤੀਆਂ ਦੇ ਹੇਠਾਂ ਦਬ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਜਾਣਕਾਰੀ ਮੁਤਾਬਕ ਰਾਇਲ ਜਿਮ ਦੇ ਨਾਮ ਵਾਲੀ ਉਕਤ ਇਮਾਰਤ ਦੇ ਨਾਲ ਲਗਦੀ ਖਾਲੀ ਥਾਂ ਤੇ ਬੇਸਮੈਂਟ ਦੀ ਪੁਟਾਈ ਦਾ ਕੰਮ. ਚੱਲ ਰਿਹਾ ਸੀ ਅਤੇ ਰਾਇਲ ਜਿਮ ਵਾਲੀ ਇਮਾਰਤ ਦੇ ਡਿਗਣ ਦਾ ਕਾਰਨ ਉਸੇ ਬੇਸਮੈਂਟ ਦੀ ਪਟਾਈ ਦੱਸਿਆ ਜਾ ਰਿਹਾ ਹੈ। ਮੌਕੇ ਤੇ ਮੌਜੂਦ ਪਿੰਡ ਵਾਸੀਆਂ ਵਲੋਂ ਮਲਬਾ ਹਟਾਉਣ ਦਾ ਕੰਮ ਚੱਲ ਰਿਹਾ ਸੀ ਅਤੇ ਮੌਕੇ ਤੇ ਸਿਰਫ ਪੁਲੀਸ ਦੀ ਟੀਮ ਹੀ ਪਹੁੰਚੀ ਹੋਈ ਸੀ।

ਮੌਕੇ ਤੇ ਮੌਜੂਦ ਪਹਿਲਵਾਨ ਅਮਰਜੀਤ ਸਿੰਘ ਲਖਨੌਰ ਅਤੇ ਹੋਰਨਾਂ ਨੇ ਦੱਸਿਆ ਕਿ ਬਾਅਦ ਦੁਪਹਿਰ ਇਕ ਧਮਾਕੇ ਦੀ ਆਵਾਜ ਆਈ ਅਤੇ ਲੋਕ ਬਾਹਰ ਵੱਲ ਨੂੰ ਭੱਜੇ। ਉਹਨਾਂ ਦੱਸਿਆ ਕਿ ਰਾਇਲ ਜਿੰਮ ਵਾਲੀ ਇਮਾਰਤ ਕੁਝ ਹੀ ਸਕਿੰਟਾ ਵਿੱਚ ਮਲਬੇ ਵਿੱਚ ਤਬਦੀਲ ਹੋ ਗਈ। ਇਹ ਜਿੰਮ ਇਮਰਾਤ ਦੀਆਂ ਦੋ ਮੰਜਿਲਾ ਵਿੱਚ ਚੱਲ ਰਿਹਾ ਸੀ, ਜਦੋਂ ਕਿ ਉਪਰਲੀ ਮੰਜਿਲ ਤੇ ਇਕ ਟਿਊਸ਼ਨ ਸੈਂਟਰ ਦੱਸਿਆ ਜਾ ਰਿਹਾ ਹੈ। ਇਸ ਜਿੰਮ ਵਿਚ ਸ਼ਾਮ 4 ਵਜੇ ਦੇ ਕਰੀਬ ਲੋਕ ਜਿੰਮ ਕਰਨ ਲਈ ਪਹੁੰਚ ਜਾਂਦੇ ਹਨ।

ਇਸ ਸਬੰਧੀ ਪਿੰਡ ਦੇ ਵਸਨੀਕ ਅਕਾਲੀ ਆਗੂ ਪਰਵਿੰਦਰ ਸਿੰਘ ਸੋਹਾਣਾ ਨੇ ਦੱਸਿਆ ਕਿ ਉਕਤ ਬਿਲਡਿੰਗ ਦੀ ਘਟਨਾ ਬੜੀ ਮੰਦਭਾਗੀ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪਿੰਡ ਵਾਸੀਆਂ ਦੀ ਮੱਦਦ ਨਾਲ ਬਿਲਡਿੰਗ ਦਾ ਮਲਬਾ ਹਟਾਇਆ ਜਾ ਰਿਹਾ ਹੈ। ਉਨ੍ਹਾਂ ਮੁਹਾਲੀ ਪ੍ਰਸਾਸ਼ਨ ਨੂੰ ਅਪੀਲ ਕੀਤੀ ਕਿ ਜਲਦ ਐਨ. ਡੀ. ਆਰ. ਐਫ ਦੀ ਟੀਮ ਸੱਦ ਕੇ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਜਾਵੇ।

ਮੌਕੇ ਤੇ ਪਹੁੰਚੇ ਡੀ. ਐਸ. ਪੀ. ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੌਕੇ ਤੇ ਫਾਇਰ ਬ੍ਰਿਗੇਡ ਅਤੇ ਐਬੂਲੈਂਸ ਦੀ ਟੀਮ ਮੌਜੂਦ ਹੈ, ਪਿੰਡ ਵਾਸੀਆਂ ਦੀ ਮੱਦਦ ਨਾਲ ਰਾਹਤ ਕਾਰਜ ਜਾਰੀ ਹਨ। ਉਹਨਾਂ ਕਿਹਾ ਕਿ ਪੁਲੀਸ ਦੇ 100 ਦੇ ਕਰੀਬ ਮੁਲਾਜਮ ਰਾਹਤ ਦੇ ਕੰਮ ਵਿੱਚ ਲੱਗੇ ਹੋਏ ਹਨ ਅਤੇ ਐਨ ਡੀ ਆਰ ਐਫ ਦੀ ਟੀਮ (ਜੋ ਚੰਡੀ ਮੰਦਰ ਤੋਂ ਚਲ ਚੁੱਕੀ ਹੈ) ਵੀ ਛੇਤੀ ਹੀ ਪਹੁੰਚ ਜਾਵੇਗੀ ਅਤੇ ਉਸਤੋਂ ਬਾਅਦ ਮਲਬੇ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਤੇਜ ਹੋ ਜਾਵੇਗਾ।

 

Continue Reading

Mohali

ਰਾਜਪੁਰਾ ਦੀ ਇੰਦਰਾ ਮਾਰਕੀਟ ਵਿੱਚ ਥੱਲੇ ਵਾਲੀ ਦੁਕਾਨ ਦੀ ਕੰਧ ਤੋੜ ਕੇ ਉੱਪਰ ਵਾਲੀ ਦੁਕਾਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼

Published

on

By

 

ਮੌਕੇ ਤੇ ਮੌਜੂਦ ਲੋਕਾਂ ਨੇ ਕੋਸ਼ਿਸ਼ ਨੂੰ ਕੀਤਾ ਨਾਕਾਮ, ਮੌਕੇ ਤੇ ਪਹੁੰਚੀ ਪੁਲੀਸ ਨੂੰ ਦੇਖ ਕੇ ਕਬਜ਼ਾ ਕਰਨ ਵਾਲੇ ਹੋਏ ਫਰਾਰ

ਰਾਜਪੁਰਾ, 21 ਦਸੰਬਰ (ਜਤਿੰਦਰ ਲੱਕੀ) ਰਾਜਪੁਰਾ ਦੇ ਇੰਦਰਾ ਮਾਰਕੀਟ ਵਿੱਚ ਰਾਤ ਦੇ ਹਨੇਰੇ ਵਿੱਚ ਇੱਕ ਦੁਕਾਨ ਉੱਤੇ ਦੀ ਪਹਿਲੀ ਮੰਜ਼ਿਲ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਦਾ ਮਾਮਲਾ ਦਾ ਸਾਹਮਣੇ ਆਇਆ ਹੈ। ਇਸ ਦੌਰਾਨ ਹੇਠਲੀ ਮੰਜਿਲ ਤੇ ਬਣੀ ਹੋਈ ਪਹਿਲੀ ਮੰਜ਼ਿਲ ਦੀ ਦੁਕਾਨ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਮੌਕੇ ਤੇ ਪਹੁੰਚੇ ਉੱਪਰ ਵਾਲੀ ਦੁਕਾਨ ਦੇ ਕਿਰਾਏਦਾਰ ਜੈਪਾਲ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਮੌਕੇ ਤੇ ਪਹੁੰਚ ਕੇ ਆਪਣੀ ਦੁਕਾਨ ਤੇ ਸਮਾਨ ਨੂੰ ਸੰਭਾਲਿਆ ਗਿਆ। ਉਹਨਾਂ ਦੱਸਿਆ ਕਿ ਉਹਨਾਂ ਨੇ 2002 ਵਿੱਚ ਦੁਕਾਨ ਕਿਰਾਏ ਤੇ ਲਈ ਸੀ। ਉਹਨਾਂ ਕਿਹਾ ਕਿ ਦੁਕਾਨ ਦੇ ਮਾਲਿਕ ਰਵੀਕਾਂਤ ਨਾਲ ਮਾਨਯੋਗ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ।

ਉਹਨਾਂ ਇਲਜਾਮ ਲਗਾਇਆ ਕਿ ਦੁਕਾਨ ਮਾਲਕ ਵੱਲੋਂ ਪਤਾ ਨਹੀਂ ਕਿਹੜੇ ਸ਼ਰਾਰਤੀ ਅਨਸਰ ਨੂੰ ਉਹ ਦੁਕਾਨ ਦਿੱਤੀ ਹੈ ਜਿਹਨਾਂ ਕੋਲ ਕੋਈ ਰਜਿਸਟਰੀ ਨਹੀਂ ਹੈ ਪਰੰਤੂ ਉਹ ਦੁਕਾਨ ਤੇ ਕਬਜ਼ਾ ਕਰਨਾ ਚਾਹੁੰਦੇ ਹਨ ਅਤੇ ਰਾਤ ਦੇ ਹਨੇਰੇ ਵਿੱਚ ਥੱਲੇ ਵਾਲੀ ਦੁਕਾਨ ਤੋਂ ਉੱਪਰ ਜਾਣ ਵਾਲੀ ਪੌੜੀਆਂ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸੰਬੰਧ ਵਿੱਚ ਪੀੜਿਤ ਵੱਲੋਂ 112 ਨੰਬਰ ਤੇ ਕੰਪਲੇਂਟ ਕੀਤੀ ਗਈ ਤਾਂ ਪੁਲੀਸ ਨੇ ਆ ਕੇ ਮੌਕਾ ਦੇਖਦਿਆਂ ਹੋਇਆਂ ਜੈਪਾਲ ਦੀ ਸ਼ਿਕਾਇਤ ਦਰਜ ਕਰ ਲਈ ਹੈ।

ਇਸ ਬਾਰੇ ਕਸਤੂਰਬਾ ਚੌਂਕੀ ਇੰਚਾਰਜ ਨਿਸ਼ਾਨ ਸਿੰਘ ਨਾਲ ਗੱਲਬਾਤ ਕਰਨ ਤੇ ਉਹਨਾਂ ਦੱਸਿਆ ਕਿ ਉਹਨਾਂ ਕੋਲ 112 ਨੰਬਰ ਤੋਂ ਸ਼ਿਕਾਇਤ ਆਈ ਹੈ ਦੋਨੇ ਪਾਰਟੀਆਂ ਦੇ ਡਾਕੂਮੈਂਟਸ ਅਤੇ ਕਾਗਜ਼ਾਤ ਦੇਖ ਕੇ ਅੱਗੇ ਦੀ ਬਣਦੀ ਕਾਰਵਾਈ ਕਰ ਦਿੱਤੀ ਜਾਵੇਗੀ।

Continue Reading

Mohali

ਲਾਰੇਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਲਾਨਾ ਜੂਨੀਅਰ ਖੇਡ ਦਿਹਾੜੇ ਦਾ ਆਯੋਜਨ

Published

on

By

 

 

ਐਸ ਏ ਐਸ ਨਗਰ, 21 ਦਸੰਬਰ (ਸ.ਬ.) ਲਾਰੈਂਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 51 ਦੇਜੂਨੀਅਰ ਵਿਦਿਆਰਥੀਆਂ ਲਈ ਸਾਲਾਨਾ ਖੇਡ ਦਿਹਾੜੇ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਛੋਟੇ-ਛੋਟੇਬੱਚਿਆਂ ਨੇ ਬਹੁਤ ਵੀ ਉਤਸ਼ਾਹ ਦੇਨਾਲ ਇਸ ਖੇਡ ਵਿਚ ਹਿੱਸਾ ਲਿਆ। ਇਸ ਮੌਕੇ ਛੋਟੇ ਛੋਟੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਕਈ ਰੋਚਕ ਖੇਡਾਂ ਦਾ ਵੀ ਆਯੋਜਨ ਕੀਤਾ ਗਿਆ। ਜਿਨ੍ਹਾਂ ਵਿਚ ਰੱਸਾਕੱਸੀ, ਸਕੇਟਿੰਗ, ਜਿਮਨਾਸਟਿਕ ਸਮੇਤ ਕਈ ਰੋਚਕ ਖੇਡਾਂ ਸ਼ਾਮਿਲ ਸਨ। ਇਹ ਸਮਾਰੋਹ ਸਕੂਲ ਦੇ ਵਿਸ਼ਾਲ ਖੇਡ ਮੈਦਾਨ ਵਿਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵੱਖ ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਆਪਣੇ ਖੇਡਾਂ ਅਤੇ ਕਲਾ ਦੇ ਹੁਨਰ ਦਿਖਾਏ।

ਸਮਾਰੋਹ ਦੀ ਸ਼ੁਰੂਆਤ ਪ੍ਰਿੰਸੀਪਲ ਵਲੋਂ ਉਦਘਾਟਨ ਨਾਲ ਹੋਈ। ਇਸ ਮੌਕੇ ਛੋਟੇ ਬੱਚਿਆਂ ਵਲੋਂ ਕਈ ਵੱਖ ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਨੇ ਸਕੇਟਿੰਗ ਅਤੇ ਵੱਖ-ਵੱਖ ਦੌੜਾਂ ਵਿਚ ਆਪਣੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ। ਸਮਾਰੋਹ ਦਾ ਮੁੱਖ ਆਕਰਸ਼ਨ ਇੱਕ ਰੰਗੀਨ ਕਠਪੁਤਲੀ ਸ਼ੋਅ ਸੀ, ਜਿਸਦਾ ਸਾਰਿਆਂ ਨੇ ਆਨੰਦ ਉਠਾਇਆ।

ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਕਿਹਾ ਕਿ ਖੇਲ ਲੀਡਰਸ਼ਿਪ, ਸਕਾਰਾਤਮਕ ਰਵੱਈਆ, ਮੁਕਾਬਲਾ ਦੀ ਭਾਵਨਾ ਵਰਗੇ ਵੱਖ-ਵੱਖ ਗੁਣਾਂ ਨੂੰ ਵਿਕਸਿਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਸਰੀਰਕ ਗਤੀਵਿਧੀਆਂ ਲਈ ਖੇਡਾਂ ਦਾ ਬਹੁਤ ਮਹੱਤਵ ਹੈਅਤੇ ਖੇਡਾਂ ਤੰਦਰੁਸਤੀ ਨੂੰ ਵਧਾਵਾ ਦੇਣ ਲਈ ਇਕ ਅਹਿਮ ਤਰੀਕਾ ਹੈ।

 

Continue Reading

Latest News

Trending