Connect with us

Chandigarh

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਣ ਲਈ 9 ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗੀ ਵਿਸ਼ੇਸ਼ ਇਕੱਤਰਤਾ

Published

on

 

ਚੰਡੀਗੜ੍ਹ, 7 ਦਸੰਬਰ (ਸ.ਬ.) ਸ੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਹੈ ਕਿ ਪਿਛਲੇ ਦਿਨਾਂ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਰਘੁਵੀਰ ਸਿੰਘ ਅਤੇ ਪੰਜ ਸਿੰਘ ਸਹਿਬਾਨ ਵੱਲੋਂ ਹੋਏ ਹੁਕਮ ਦੀ ਪਾਲਣਾ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਣ ਦਾ ਫੈਸਲਾ ਉਸੇ ਹੀ ਦਿਨ ਕਰ ਲਿਆ ਗਿਆ ਸੀ। ਇਸ ਫੈਸਲੇ ਨੂੰ ਰਸਮੀ ਤੌਰ ਤੇ ਲਾਗੂ ਕਰਨ ਵਾਸਤੇ 9 ਦਸੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਵੇਰੇ 11 ਵਜੇ ਸਮੁੱਚੀ ਲੀਡਰਸ਼ਿਪ ਦੀ ਇਕੱਤਰਤਾ ਬੁਲਾਈ ਗਈ ਹੈ। ਜਿਸ ਵਿੱਚ ਪਰਜੀਡੀਅਮ, ਐਗਜੈਕਟਿਵ ਅਤੇ ਸਲਾਹਕਾਰ ਬੋਰਡ ਦੇ ਮੈਂਬਰ ਸ਼ਾਮਿਲ ਹੋਣਗੇ।

ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਜਥੇਦਾਰ ਸਾਹਿਬਾਨ ਦੇ ਫ਼ੈਸਲਿਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਹੋਰ ਉੱਚਾ ਹੋਇਆ ਹੈ। ਦੁਨੀਆ ਭਰ ਵਿਚ ਸੰਗਤਾਂ ਨੇ ਜਿਸ ਪ੍ਰਕਿਰਿਆ ਨਾਲ ਮਰਿਆਦਾ ਦੀ ਪਾਲਣਾ ਕਰਦੇ ਹੋਏ ਸਿੰਘ ਸਹਿਬਾਨ ਨੇ ਫੈਸਲੇ ਲਏ ਉਸ ਉੱਪਰ ਤਸੱਲੀ ਪ੍ਰਗਟ ਕੀਤੀ ਹੈ।

ਉਹਨਾਂ ਕਿਹਾ ਕਿ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹਦਾਇਤ ਕੀਤੀ ਗਈ ਸੀ ਕਿ ਸੁਖਬੀਰ ਸਿੰਘ ਬਾਦਲ ਸਮੇਤ ਜਿਨਾਂ ਲੀਡਰਾਂ ਨੇ ਅਸਤੀਫੇ ਦਿੱਤੇ ਸਨ ਉਨ੍ਹਾਂ ਦੇ ਅਸਤੀਫੇ ਪ੍ਰਵਾਨ ਕਰਕੇ ਤੇ 3 ਦਿਨਾਂ ਦੇ ਅੰਦਰ-ਅੰਦਰ ਅਕਾਲ ਤਖਤ ਸਾਹਿਬ ਨੂੰ ਇਤਲਾਹ ਦਿੱਤੀ ਜਾਵੇ। ਪਰੰਤੂ ਇਹ ਸਮਾਂ ਬੀਤਣ ਬਾਅਦ ਵੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਸਤੀਫਿਆਂ ਦਾ ਫ਼ੈਸਲਾ ਨਹੀਂ ਲਿਆ ਗਿਆ ਹੈ ਜਦੋਂਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਹਰ ਗੁਰਸਿੱਖ ਨੂੰ ਇਨ ਬਿਨ ਪਾਲਣਾ ਕਰਨੀ ਚਾਹੀਦੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬਹਾਨੇ ਲਗਾ ਕੇ ਅਸਤੀਫਿਆਂ ਨੂੰ ਟਾਲਣ ਦੀ ਕੋਸ਼ਿਸ਼ ਸ਼੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਹੈ।

ਉਹਨਾਂ ਕਿਹਾ ਕਿ ਅਗਰ ਇੰਨਾ ਕੁਝ ਹੋਣ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਸਬਕ ਨਹੀਂ ਸਿੱਖਿਆ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਦੇ ਰਹੇ ਹਨ, ਫੇਰ ਇਹਨਾਂ ਨੂੰ ਆਪਣੇ ਆਪ ਨੂੰ ਪੰਥਕ ਅਖਵਾਉਣ ਦਾ ਕੋਈ ਅਧਿਕਾਰ ਨਹੀਂ ਹੈ। ਇਹਨਾਂ ਕਾਰਨਾਮਿਆਂ ਕਰਕੇ ਸਿੱਖਾਂ ਦੀ ਮਾਨਸਿਕਤਾ ਨੂੰ ਬਹੁਤ ਢਾਹ ਲੱਗ ਰਹੀ ਹੈ।

Continue Reading

Chandigarh

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ

Published

on

By

ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।

ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।

Continue Reading

Chandigarh

ਦੁਖ ਦਾ ਪ੍ਰਗਟਾਵਾ

Published

on

By

ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।

Continue Reading

Chandigarh

ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ

Published

on

By

ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।

Continue Reading

Latest News

Trending