Mohali
ਕੁੰਭੜਾ ਦੇ ਪੀੜਤ ਪਰਿਵਾਰਾਂ ਵਲੋਂ ਐਸ ਐਸ ਪੀ ਮੁਹਾਲੀ ਦਾ ਘਿਰਾਓ
ਪੁਲੀਸ ਅਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ
ਐਸ ਏ ਐਸ ਨਗਰ, 9 ਦਸੰਬਰ (ਸ.ਬ.) ਪਿੰਡ ਕੁੰਭੜਾ ਵਿੱਚ ਬੀਤੀ 13 ਨਵੰਬਰ ਨੂੰ ਪ੍ਰਵਾਸੀਆਂ ਵੱਲੋਂ ਦੋ ਪੰਜਾਬੀ ਨੌਜਵਾਨਾਂ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦੇ ਸੰਬੰਧ ਵਿੱਚ ਏਅਰਪੋਰਟ ਰੋਡ ਤੇ ਮ੍ਰਿਤਕ ਦੇਹ ਰੱਖ ਕੇ ਲਗਾਏ ਗਏ ਧਰਨੇ ਤੋਂ ਬਾਅਦ ਪ੍ਰਸ਼ਾਸਨ ਤੇ ਸਰਕਾਰ ਦੇ ਉੱਚ ਅਧਿਕਾਰੀਆਂ ਨੇ ਪੀੜਤ ਪਰਿਵਾਰ ਨੂੰ 25-25 ਲੱਖ ਰੁਪਏ ਦੀ ਮਾਲੀ ਮਦਦ ਅਤੇ ਆਜ਼ਾਦ ਘੁੰਮ ਰਹੇ ਦੋ ਦੋਸ਼ੀਆਂ ਨੂੰ ਜਲਦ ਫੜਨ ਦਾ ਵਾਅਦਾ ਕਰਕੇ ਇਹ ਧਰਨਾ ਚੁਕਾਇਆ ਸੀ। ਪਰੰਤੂ ਮੁਹਾਲੀ ਪੁਲੀਸ ਵਲੋਂ ਇਸ ਧਰਨੇ ਵਿੱਚ ਸ਼ਾਮਿਲ ਪਰਮਿੰਦਰ ਸਿੰਘ ਸੋਹਾਣਾ (ਹਲਕਾ ਇੰਚਾਰਜ ਅਕਾਲੀ ਦਲ ਮੁਹਾਲੀ) ਅਤੇ ਮਨਦੀਪ ਸਿੰਘ ਕੁੰਭੜਾ ਤੇ ਮਾਮਲਾ ਦਰਜ ਕਰ ਦਿੱਤਾ ਸੀ, ਜਿਸਨੂੰ ਰੱਦ ਕਰਾਉਣ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਪੀੜਤ ਪਰਿਵਾਰਾਂ, ਇਲਾਕਾ ਨਿਵਾਸੀਆਂ ਅਤੇ ਪਿੰਡ ਵਾਸੀਆਂ ਵੱਲੋਂ ਅੱਜ ਐਸ ਐਸ ਪੀ ਮੁਹਾਲੀ ਦੇ ਦਫਤਰ ਦਾ ਘਿਰਾਓ ਕੀਤਾ ਗਿਆ।
ਇਸ ਮੌਕੇ ਸਮਾਜ ਸੇਵੀ ਤੇ ਐਸ ਸੀ ਬੀ ਸੀ ਮੋਰਚੇ ਦੇ ਆਗੂ ਬਲਵਿੰਦਰ ਸਿੰਘ ਕੁੰਭੜਾ ਦੀ ਅਗਵਾਈ ਵਿੱਚ ਐਸ ਐਸ ਪੀ ਮੁਹਾਲੀ ਦੇ ਦਫਤਰ ਪਹੁੰਚੇ ਪ੍ਰਦਰਸ਼ਨਕਾਰੀਆਂ ਵਲੋਂ ਸਰਕਾਰ ਤੇ ਪੁਲੀਸ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵਲੋਂ ਸੜਕ ਦੇ ਵਿਚਕਾਰ ਬੈਠ ਕੇ ਥੋੜ੍ਹੇ ਸਮੇਂ ਲਈ ਆਵਾਜਾਈ ਵੀ ਠੱਪ ਕਰ ਦਿੱਤੀ ਗਈ। ਬਾਅਦ ਵਿੱਚ ਪ੍ਰਸ਼ਾਸਨ ਵੱਲੋਂ ਵਧੀਕ ਸ਼੍ਰੀ ਵਿਰਾਜ ਸ਼ਿਆਮਕਰਨ ਤਿੜਕੇ ਵਲੋਂ ਪ੍ਰਦਰਸ਼ਨਕਾਰੀਆਂ ਤੋਂ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਹਾਸਿਲ ਕੀਤਾ ਗਿਆ ਅਤੇ ਭਰੋਸਾ ਦਿੱਤਾ ਗਿਆ ਕਿ ਇਸ ਸੰਬੰਧੀ ਇੱਕ ਹਫਤੇ ਵਿੱਚ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸ਼ਾਮਿਲ ਸਿਆਸੀ ਤੇ ਸਮਾਜਿਕ ਆਗੂਆਂ ਹਰਮਿੰਦਰ ਸਿੰਘ ਮਾਵੀ, ਨੰਬੜਦਾਰ ਹਰਚੰਦ ਸਿੰਘ ਜਖਵਾਲੀ, ਸੁਖਦੇਵ ਸਿੰਘ ਚਪੜਚਿੜੀ, ਪ੍ਰਵੀਨ ਟਾਂਕ, ਹਰਨੇਕ ਸਿੰਘ ਮਲੋਆ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਕੌਰ, ਜਸਮੇਰ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਮੰਗ ਕੀਤੀ ਕਿ ਸਰਕਾਰ ਨੂੰ ਪੀੜਤ ਪਰਿਵਾਰਾਂ ਦੀ ਮਾਲੀ ਮਦਦ ਕੀਤੀ ਜਾਵੇ ਅਤੇ ਪੁਲੀਸ ਵੱਲੋਂ ਦਰਜ ਪਰਚੇ ਨੂੰ ਰੱਦ ਕੀਤਾ ਜਾਵੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਨੀਆ ਰਾਣੀ, ਬਲਵਿੰਦਰ ਸਿੰਘ, ਹਰਵਿੰਦਰ ਸਿੰਘ ਛੋਟਾ, ਮਨਜੀਤ ਸਿੰਘ, ਸੁਰਿੰਦਰ ਸਿੰਘ ਛਿੰਦਾ, ਮਮਤਾ, ਹਰਵਿੰਦਰ ਸਿੰਘ ਨਰੜੁ, ਜੈ ਸਿੰਘ ਬਾੜਾ, ਸੁਰਜੀਤ ਸਿੰਘ ਜਖਵਾਲੀ, ਗੁਰਨਾਮ ਕੌਰ ਸਾਬਕਾ ਬਲਾਕ ਸੰਮਤੀ ਮੈਂਬਰ, ਗੁਰਜੀਤ ਸਿੰਘ ਰਾਮਗੜ੍ਹੀਆ, ਸੁਰਿੰਦਰ ਸਿੰਘ, ਕਮਲਜੀਤ ਸਿੰਘ, ਸੁਰਿੰਦਰ ਸਿੰਘ ਕੰਡਾਲਾ, ਮਨਜੀਤ ਸਿੰਘ ਮੇਵਾ, ਗਜਿੰਦਰ ਸਿੰਘ, ਨਾਇਬ ਸਿੰਘ ਸਾਬਕਾ ਪ੍ਰਧਾਨ, ਹਰਬੰਸ ਸਿੰਘ, ਲਖਵਿੰਦਰ ਸਿੰਘ ਸਮਗੋਲੀ, ਸੰਤਾ ਸਿੰਘ, ਗੁਰਪਿੰਦਰ ਸਿੰਘ, ਸਾਹਿਲ, ਵਰਿੰਦਰ ਸਿੰਘ ਆਦਿ ਹਾਜ਼ਰ ਹੋਏ।
Mohali
ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।
ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।
ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।
Mohali
ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ
ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।
ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।
ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।
Mohali
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ
ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ
ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।
ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।
-
National2 months agoਹਸਪਤਾਲ ਵਿੱਚ ਵੈਂਟੀਲੇਟਰ ਫਟਣ ਕਾਰਨ ਲੱਗੀ ਅੱਗ ਵਿੱਚ 3 ਨਵਜੰਮੇ ਬੱਚਿਆਂ ਦੀ ਮੌਤ
-
International4 weeks ago92 ਸਿੱਖ ਸ਼ਰਧਾਲੂਾਂ ਨੂੰ ਫੈਸਲਾਬਾਦ ਹਵਾਈ ਅੱਡੇ ਤੇ 12 ਘੰਟਿਆਂ ਲਈ ਰੋਕਿਆ
-
International1 month agoਨੇਪਾਲ ਵਿੱਚ ਹੜ੍ਹ ਕਾਰਨ 626 ਮੌਤਾਂ, ਭਾਰਤ ਨੇ ਹਵਾਈ ਫੌਜ ਰਾਹੀਂ ਰਾਹਤ ਸਮੱਗਰੀ ਭੇਜੀ
-
Mohali2 months agoਬੂਥ ਮਾਰਕੀਟ ਐਸੋਸੀਏਸ਼ਨ ਫੇਜ਼ 2 ਮੁਹਾਲੀ ਦਾ ਵਫਦ ਮੇਅਰ ਸਰਬਜੀਤ ਸਿੰਘ ਸਮਾਣਾ ਨੂੰ ਮਿਲਿਆ
-
International1 month agoਨੇਪਾਲ ਵਿੱਚ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 210 ਹੋਈ, ਕਈ ਲਾਪਤਾ
-
International1 month agoਤਿੱਬਤ ਤੋਂ ਆਏ ਹੜ੍ਹ ਕਾਰਨ ਨੇਪਾਲ ਵਿੱਚ ਭਾਰੀ ਤਬਾਹੀ, ਦਰਜਨਾਂ ਪਿੰਡ ਤਬਾਹ
-
International3 weeks ago
ਪਾਕਿਸਤਾਨ ਵੱਲੋਂ ਅਫਗਾਨਿਸਤਾਨ ਤੇ ਹਵਾਈ ਹਮਲੇ, 3 ਵਿਅਕਤੀਆਂ ਦੀ ਮੌਤ
-
International2 weeks ago
ਪਾਰਟੀ ਦੌਰਾਨ ਚਲੀਆਂ ਗੋਲੀਆਂ, 11 ਵਿਅਕਤੀਆਂ ਦੀ ਮੌਤ, 3 ਗੰਭੀਰ ਜ਼ਖਮੀ
