Punjab
ਨਗਰ ਪੰਚਾਇਤ ਘਨੌਰ ਦੇ ਵਾਰਡ ਨੰਬਰ 2 ਤੋਂ ਭਾਜਪਾ ਉਮੀਦਵਾਰ ਗੌਤਮ ਸੂਦ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ
ਘਨੌਰ, 11 ਦਸੰਬਰ (ਅਭਿਸ਼ੇਕ ਸੂਦ) ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦਾ ਬਿਗਲ ਵੱਜਦਿਆਂ ਹੀ ਘਨੌਰ ਨਗਰ ਪੰਚਾਇਤ ਵਿੱਚ ਸਿਆਸੀ ਹਲਚਲ ਸੁਰੂ ਹੋ ਗਈ ਹੋ ਗਈ ਹੈ। ਘਨੌਰ ਵਿੱਚ 11 ਵਾਰਡਾਂ ਵਿੱਚ ਨਗਰ ਪੰਚਾਇਤ ਦੀਆਂ ਸੀਟਾਂ ਦੇ ਉੱਪਰ ਚੋਣ ਹੋਵੇਗੀ, ਜਿਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ 10 ਦਸੰਬਰ ਨੂੰ ਆਪਣੇ 10 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਸੀ।
ਇਸ ਦੌਰਾਨ ਪੁਲੀਸ ਵਲੋਂ ਵਾਰਡ ਨੰਬਰ ਦੋ ਤੋਂ ਭਾਜਪਾ ਉਮੀਦਵਾਰ ਗੌਤਮ ਸੂਦ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਰਵੀ ਕੁਮਾਰ ਨਾਮ ਦੇ ਕਿਸੇ ਵਿਅਕਤੀ ਦੀ ਸ਼ਿਕਾਇਤ ਦੇ ਆਧਾਰ ਤੇ ਥਾਣਾ ਘਨੌਰ ਦੇ ਐਸ. ਐਚ. ਓ. ਸਾਹਿਬ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੁਲੀਸ ਪਾਰਟੀ ਨੇ ਗੌਤਮ ਸੂਦ ਦੇ ਘਰ ਨੂੰ ਘੇਰਾ ਪਾ ਲਿਆ ਅਤੇ ਪੁਲੀਸ ਗੌਤਮ ਸੂਦ ਨੂੰ ਆਪਣੇ ਨਾਲ ਲੈ ਗਈ।
ਪੁਲੀਸ ਵਲੋਂ ਗੌਤਮ ਸੂਦ ਨੂੰ ਹਿਰਾਸਤ ਵਿੱਚ ਲਏ ਜਾਣ ਦੇ ਖਿਲਾਫ ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੇ ਵਲੋਂ ਪਟਿਆਲਾ ਘਨੌਰ ਹਾਈਵੇ ਤੇ ਧਰਨਾ ਲਗਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
Mohali
ਕੁੰਬੜਾ ਤੋਂ ਬਾਵਾ ਵਾਈਟ ਹਾਊਸ ਤੱਕ ਪਾਈ ਜਾ ਰਹੀ ਡਰੇਨ ਪਾਈਪ ਨੂੰ ਮਟੌਰ ਲਾਈਟਾਂ ਤੱਕ ਵਧਾਉਣ ਸੰਬੰਧੀ ਡਿਪਟੀ ਮੇਅਰ ਨੇ ਗਮਾਡਾ ਨੂੰ ਦਿੱਤਾ ਕਾਨੂੰਨੀ ਨੋਟਿਸ
ਬੇਸਿਕ ਕੰਮ ਕਰਵਾਉਣ ਦੀ ਜਿੰਮੇਵਾਰੀ ਗਮਾਡਾ ਦੀ, ਕੰਮ ਨਾ ਹੋਣ ਤੇ ਅਦਾਲਤ ਦਾ ਦਰਵਾਜ਼ਾ ਖੜਕਾਵਾਂਗੇ : ਕੁਲਜੀਤ ਸਿੰਘ ਬੇਦੀ
ਐਸ ਏ ਐਸ ਨਗਰ, 11 ਦਸੰਬਰ (ਸ.ਬ.) ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕੁੰਬੜਾ ਤੋਂ ਬਾਵਾ ਵਾਈਟ ਹਾਊਸ ਤੱਕ ਚੌੜੀ ਕੀਤੀ ਜਾ ਰਹੀ ਸੜਕ ਦੇ ਨਾਲ ਨਾਲ ਡਰੇਨੇਜ ਦੀ ਪਾਈ ਜਾ ਰਹੀ ਪਾਈਪ ਨੂੰ ਮਟੌਰ ਟਰੈਫਿਕ ਲਾਈਟਾਂ ਤੱਕ ਵਧਾਉਣ ਦੀ ਮੰਗ ਨੂੰ ਲੈ ਕੇ ਗਮਾਡਾ ਨੂੰ ਕਾਨੂੰਨੀ ਨੋਟਿਸ ਦਿੱਤਾ ਹੈ। ਇੱਥੇ ਜ਼ਿਕਰ ਯੋਗ ਹੈ ਕਿ ਇਸਤੋਂ ਪਹਿਲਾਂ ਡਿਪਟੀ ਮੇਅਰ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਇਹ ਪਾਈਪ ਲਾਈਨ ਮਟੌਰ ਲਾਈਟਾਂ ਤੱਕ ਪਾਉਣ ਦੀ ਮੰਗ ਕੀਤੀ ਸੀ ਅਤੇ ਇਸ ਤੋਂ ਬਾਅਦ ਗਮਾਡਾ ਨੇ ਇਸ ਦਾ ਸਰਵੇ ਵੀ ਕਰਵਾਇਆ ਸੀ ਪਰ ਗਮਾਡਾ ਅਧਿਕਾਰੀ ਇਸ ਕੰਮ ਨੂੰ ਕਰਨ ਤੋਂ ਮੁਨਕਰ ਹੋਣ ਕਾਰਨ ਉਹਨਾਂ ਵਲੋਂ ਗਮਾਡਾ ਨੂੰ ਕੰਮ ਨਾ ਹੋੋਣ ਤੇ ਅਦਾਲਤ ਵਿੱਚ ਜਾਣ ਸੰਬੰਧੀ ਕਾਨੂੰਨੀ ਨੋਟਿਸ ਦਿੱਤਾ ਹੈ।
ਨੋਟਿਸ ਵਿੱਚ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਗਮਾਡਾ ਅਧਿਕਾਰੀਆਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਇਸ ਸਰਵੇ ਅਨੁਸਾਰ ਲੈਵਲ ਬਿਲਕੁਲ ਠੀਕ ਪਾਇਆ ਗਿਆ ਹੈ ਅਤੇ ਇਹ ਪਾਈਪ ਲਾਈਨ ਮਟੌਰ ਲਾਈਟਾਂ ਤੱਕ ਬੜੇ ਘੱਟ ਪੈਸੇ ਖਰਚ ਕੇ ਪਾਈ ਜਾ ਸਕਦੀ ਹੈ ਪਰੰਤੂ ਗਮਾਡਾ ਵਲੋਂ ਇਹ ਪਾਈਪ ਪਾਉਣ ਤੋਂ ਨਾਂਹ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਗਮਾਡਾ ਅਧਿਕਾਰੀ ਅਨੁਸਾਰ ਗਮਾਡਾ ਨੇ ਇਹ ਪਾਈਪ ਨਾ ਪਾਉਣ ਦੀ ਵਜ੍ਹਾ ਇਹ ਦੱਸੀ ਹੈ ਕਿ ਨਗਰ ਨਿਗਮ ਦੀਆਂ ਹੋਰ ਸਰਵਿਸ ਲਾਈਨਾਂ ਇੱਥੇ ਪਈਆਂ ਹੋਈਆਂ ਹਨ ਜਿਨ੍ਹਾਂ ਦਾ ਗਮਾਡਾ ਨੂੰ ਪਤਾ ਨਹੀਂ ਹੈ ਪਰੰਤੂ ਗਮਾਡਾ ਦਾ ਇਹ ਤਰਕ ਕਿਸੇ ਵੀ ਪੱਖੋਂ ਜਾਇਜ਼ ਨਹੀਂ ਹੈ।
ਸz. ਬੇਦੀ ਨੇ ਕਿਹਾ ਕਿ ਇਹ ਬੁਨਿਆਦੀ ਢਾਂਚੇ ਦਾ ਕੰਮ ਹੈ ਜਿਹੜਾ ਗਮਾਡਾ ਨੇ ਹੀ ਕਰਨਾ ਹੁੰਦਾ ਹੈ ਅਤੇ ਜਿਸ ਤਰ੍ਹਾਂ ਕੁੰਬੜਾ ਤੋਂ ਬਾਬਾ ਵਾਈਟ ਹਾਊਸ ਤੱਕ ਸੜਕ ਚੌੜੀ ਕੀਤੀ ਜਾ ਰਹੀ ਹੈ ਅਤੇ ਡਰੇਨਜ ਪਾਈਪਾਂ ਪਾਈਆਂ ਜਾ ਰਹੀਆਂ ਹਨ। ਉਸੇ ਤਰ੍ਹਾਂ ਮਟੌਰ ਤੱਕ ਪਾਈਪ ਲਾਈਨ ਵਧਾ ਕੇ ਪਾਉਣ ਦਾ ਕੰਮ ਹੀ ਹੈ।
ਉਹਨਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਨਗਰ ਨਿਗਮ ਕੋਲ ਇਸ ਸਮੇਂ ਫੰਡ ਵੀ ਨਹੀਂ ਹਨ, ਇਸ ਲਈ ਗਮਾਡਾ ਚਲਦੇ ਕੰਮ ਦੌਰਾਨ ਹੀ ਇਸ ਕੰਮ ਨੂੰ ਵਧਾ ਕੇ ਮਟੌਰ ਤੱਕ ਇਸ ਪਾਈਪ ਲਾਈਨ ਦਾ ਕੰਮ ਮੁਕੰਮਲ ਕਰਵਾਏ। ਉਹਨਾਂ ਕਿਹਾ ਕਿ ਜੇਕਰ ਸਰਵਿਸ ਲਾਈਨਾਂ ਦੀ ਜਾਣਕਾਰੀ ਲੈਣੀ ਹੈ ਤਾਂ ਇਹ ਜਾਣਕਾਰੀ ਨਗਰ ਨਿਗਮ ਗਮਾਡਾ ਨੂੰ ਆਸਾਨੀ ਨਾਲ ਮੁਹਈਆ ਕਰਵਾ ਸਕਦਾ ਹੈ।
ਸz. ਬੇਦੀ ਨੇ ਕਿਹਾ ਕਿ ਸੈਕਟਰ 71, ਮਟੌਰ, ਸੈਕਟਰ 70, ਫੇਜ਼ 3ਬੀ2 ਅਤੇ ਫੇਜ਼ 7 ਦੇ ਕੁਝ ਖ਼ੇਤਰਾਂ ਦਾ ਬਰਸਾਤ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਹਰ ਸਾਲ ਭਾਰੀ ਨੁਕਸਾਨ ਹੁੰਦਾ ਹੈ ਅਤੇ ਸਾਲ ਦਰ ਸਾਲ ਇਹ ਨੁਕਸਾਨ ਲਗਾਤਾਰ ਹੁੰਦਾ ਆ ਰਿਹਾ ਹੈ, ਜਿਸ ਤੋਂ ਬਚਾਅ ਲਈ ਇਹ ਪਾਈਪਲਾਈਨ ਅਤੇ ਜ਼ਰੂਰੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਅੱਜ ਉਹ ਮੁਹਾਲੀ ਨਗਰ ਨਿਗਮ ਦੇ ਕਮਿਸ਼ਨਰ ਨੂੰ ਵੀ ਮਿਲੇ ਸਨ ਅਤੇ ਉਹਨਾਂ ਤੋਂ ਗਮਾਡਾ ਅਧਿਕਾਰੀਆਂ ਨਾਲ ਲਿਖਤੀ ਤੌਰ ਤੇ ਇਹ ਮਸਲਾ ਚੁੱਕਣ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਇਸ ਸੰਬੰਧੀ ਉਹ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੁੰ ਵੀ ਮਿਲਣਗੇ ਅਤੇ ਇਸ ਮਸਲੇ ਨੂੰ ਆਪਣੇ ਪੱਧਰ ਤੇ ਹਲ ਕਰਨ ਦੀ ਮੰਗ ਕਰਣਗੇ।
ਉਹਨਾਂ ਕਿਹਾ ਕਿ ਹੁਣ ਜਦੋਂ ਕਿ ਗਮਾਡਾ ਅਤੇ ਨਗਰ ਨਿਗਮ ਨੇ ਸਰਵੇ ਵੀ ਕਰਵਾ ਲਿਆ ਹੈ ਅਤੇ ਲੈਵਲ ਵੀ ਮਿਲਦਾ ਹੈ ਤਾਂ ਇਹ ਕੰਮ ਥੋੜੇ ਪੈਸਿਆਂ ਵਿੱਚ ਕਰਵਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਨਗਰ ਨਿਗਮ ਵਲੋਂ ਪੂਰੇ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਦਾ ਜਿਹੜਾ ਸਰਵੇ ਕਰਵਾਇਆ ਅਤੇ ਮਾਡਲ ਬਣਵਾਇਆ ਹੈ ਉਸ ਵਿੱਚ ਵੀ ਇਹ ਤਜਵੀਜ਼ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਜੇਕਰ ਗਮਾਡਾ ਅਧਿਕਾਰੀ ਇਸ ਬੇਸਿਕ ਕੰਮ ਨੂੰ ਕਰਵਾਉਣ ਲਈ ਤਿਆਰ ਨਹੀਂ ਹੁੰਦੇ ਤਾਂ ਉਹ ਇਸ ਮਾਮਲੇ ਵਿੱਚ ਕਾਨੂੰਨੀ ਰਾਏ ਹਾਸਲ ਕਰਕੇ ਗਮਾਡਾ ਦੇ ਖਿਲਾਫ ਅਦਾਲਤੀ ਕਾਰਵਾਈ ਕਰਨ ਲਈ ਮਜਬੂਰ ਹੋਣਗੇ ਜਿਸ ਦੀ ਜਿੰਮੇਵਾਰੀ ਗਮਾਡਾ ਅਧਿਕਾਰੀਆਂ ਦੀ ਹੋਵੇਗੀ।
Punjab
ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ
ਸੂਬੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਨੰਗਲ, 11 ਦਸੰਬਰ (ਸ.ਬ.) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਗੁਰਦੁਆਰਾ ਸ੍ਰੀ ਬਭੌਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਲੋਕਾਂ ਦੀ ਸਮਰਪਣ ਭਾਵਨਾ ਨਾਲ ਸੇਵਾ ਕਰਨ ਲਈ ਪਰਮਾਤਮਾ ਤੋਂ ਆਸ਼ੀਰਵਾਦ ਮੰਗਿਆ। ਉਨ੍ਹਾਂ ਸੂਬੇ ਦੀ ਤਰੱਕੀ ਅਤੇ ਵਿਕਾਸ ਤੇ ਇੱਥੋਂ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਖ਼ੁਦ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ।
ਉਹਨਾਂ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਵੱਲੋਂ ਸਿਖਾਏ ਗਏ ਸਮਾਜ ਵਿੱਚ ਪਿਆਰ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦੇ ਸਿਧਾਂਤ ਨੂੰ ਹਰ ਕੀਮਤ ਤੇ ਬਰਕਰਾਰ ਰੱਖਿਆ ਜਾਵੇਗਾ ਅਤੇ ਇਹ ਸੂਬਾ ਸਰਕਾਰ ਦੀ ਹਮੇਸ਼ਾ ਪਹਿਲੀ ਤਰਜੀਹ ਰਹੇਗੀ।
Chandigarh
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 11 ਦਸੰਬਰ (ਸ.ਬ.) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਿਖੇ ਤਾਇਨਾਤ ਪਟਵਾਰੀ ਸੁਰਜੀਤ ਸਿੰਘ ਨੂੰ 20000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦਾਸਪੁਰ ਦੇ ਪਿੰਡ ਕਿਲ੍ਹਾ ਲਾਲ ਸਿੰਘ ਵਾਸੀ ਵਰਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਸੀ ਕਿ ਉਸਦੀ ਜ਼ਮੀਨ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੁਆਰਾ ਐਕਸਪ੍ਰੈਸ ਵੇਅ ਦੇ ਨਿਰਮਾਣ ਲਈ ਐਕੁਆਇਰ ਕੀਤੀ ਗਈ ਸੀ ਅਤੇ ਮੁਲਜ਼ਮ ਪਟਵਾਰੀ ਨੇ ਉਸਦੇ ਹੱਕ ਵਿੱਚ ਜ਼ਮੀਨ ਵਿੱਚ ਤਿੰਨ ਬੋਰਵੈਲ ਹੋਣ ਸਬੰਧੀ ਰਿਪੋਰਟ ਦੇਣ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਕੇਸ ਦੀ ਅਗਲੇਰੀ ਕਾਰਵਾਈ ਜਾਰੀ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
-
Mohali2 months ago
ਪਿੰਡ ਮੌਲੀ ਵੈਦਵਾਨ ਦੇ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀ ਤੇ ਪੈਨਸਲਾਂ ਵੰਡੀਆਂ
-
Mohali2 months ago
ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਦੌਰਾਨ ਐਸ ਏ ਐਸ ਨਗਰ ਦੀ ਟੀਮ ਵੱਲੋਂ ਜੇਤੂ ਸ਼ੁਰੂਆਤ
-
Mohali2 months ago
ਫੈਂਸ ਨਾਲ ਰੂਬਰੂ ਹੋਏ ਸੂਫੀ ਗਾਇਕ ਸਤਿੰਦਰ ਸਰਤਾਜ
-
Mohali2 months ago
29 ਅਕਤੂਬਰ ਤੋਂ ਸ਼ੁਰੂ ਹੋਵੇਗਾ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਸੰਬੰਧੀ ਪ੍ਰੋਗਰਾਮ
-
Horscope2 months ago
ਇਸ ਹਫਤੇ ਦਾ ਤੁਹਾਡਾ ਰਾਸ਼ੀਫਲ
-
Mohali2 months ago
ਜ਼ਿਲ੍ਹਾ ਜਿਮਨਾਸਟਿਕ ਮੁਕਾਬਲਿਆਂ ਵਿੱਚ ਲਾਰੈਂਸ ਸਕੂਲ ਦੇ ਵਿਦਿਆਰਥੀ ਚਮਕੇ
-
Chandigarh1 month ago
ਭਾਰਤ ਭਰ ਵਿੱਚ ਹਰ ਸਾਲ ਸਾਮ੍ਹਣੇ ਆਉਂਦੇ ਹਨ 1.5 ਤੋਂ 2 ਮਿਲੀਅਨ ਨਵੇਂ ਬ੍ਰੇਨ ਸਟ੍ਰੋਕ ਦੇ ਮਾਮਲੇ: ਡਾ. ਵਿਨੀਤ ਸੱਗਰ
-
Punjab2 months ago
ਮਾਲ ਗੱਡੀ ਦੇ ਤੇਲ ਟੈਂਕਰ ਨੂੰ ਲੱਗੀ ਅੱਗ, ਜਾਨੀ ਨੁਕਸਾਨ ਤੋਂ ਬਚਾਅ