ਬੁਲਗਾਰੀਆ ਵਿੱਚ ਸੜਕ ਹਾਦਸੇ ਦੌਰਾਨ 45 ਵਿਅਕਤੀਆਂ ਦੀ ਮੌਤ

ਸੋਫੀਆ, 23 ਨਵੰਬਰ (ਸ.ਬ.) ਦੱਖਣੀ-ਪੱਛਮੀ ਬੁਲਗਾਰੀਆ ਵਿੱਚ ਹਾਈਵੇਅ ਤੇ ਇੱਕ ਬੱਸ ਦੇ ਹਾਦਸਾਗ੍ਰਸਤ ਹੋਣ ਅਤੇ ਅੱਗ ਲੱਗਣ ਕਾਰਨ ਘੱਟੋ-ਘੱਟ 45 ਵਿਅਕਤੀਆਂ ਦੀ ਮੌਤ ਹੋ ਗਈ। 7 ਵਿਅਕਤੀ ਅੱਗ ਵਿੱਚ ਝੁੱਲਸ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਬੁਲਗਾਰੀਆ ਦੇ ਗ੍ਰਹਿ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਪਰਨਿਕ ਇਲਾਕੇ ਦੇ ਬੋਸਨੇਕ ਪਿੰਡ ਨੇੜੇ ਹਾਈਵੇਅ ਤੇ ਸਥਾਨਕ ਸਮੇਂ ਅਨੁਸਾਰ ਦੁਪਹਿਰ 02.00 ਵਜੇ ਵਾਪਰਿਆ। ਬੱਸ ਤੁਰਕੀ ਤੋਂ ਉੱਤਰੀ ਮੈਸੇਡੋਨੀਆ ਜਾ ਰਹੀ ਸੀ ਅਤੇ ਇਸ ਵਿੱਚ 53 ਯਾਤਰੀ ਸਵਾਰ ਸਨ।

ਹਾਦਸੇ ਵਿੱਚ ਮਾਰੇ ਗਏ ਲੋਕ ਉੱਤਰੀ ਮੈਸੇਡੋਨੀਆ ਦੇ ਨਾਗਰਿਕ ਸਨ। ਹਾਦਸੇ ਦੀ ਸੂਚਨਾ ਮਿਲਣ ਤੇ ਪੁਲੀਸ, ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਮੈਡੀਕਲ ਸੇਵਾਵਾਂ ਦੇ ਕਰਮਚਾਰੀ ਮੌਕੇ ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।

Leave a Reply

Your email address will not be published. Required fields are marked *