ਪੰਜਾਬ ਦੇ ਕਿਸਾਨੀ ਜੀਵਨ ਤੇ ਝਾਤ ਪਾਉਂਦੀ ਅਤੇ ਪਰਿਵਾਰਕ ਰਿਸ਼ਤਿਆਂ ਦੀ ਤਰਜ਼ਮਾਨੀ ਕਰਦੀ ਇੱਕ ਦਿਲਚਸਪ ਕਹਾਣੀ ਫ਼ਿਲਮ ‘ਤੀਜਾ ਪੰਜਾਬ’

ਚੰਡੀਗੜ੍ਹ, 25 ਨਵੰਬਰ (ਹਰਜਿੰਦਰ ਸਿੰਘ) ਪੰਜਾਬੀ ਫ਼ਿਲਮੀ ਖੇਤਰ ਵਿੱਚ ਹੁਣ ਬਹੁਤ ਕੁਝ ਨਵਾਂ ਅਤੇ ਵੱਖਰਾ ਵੇਖਣ ਨੂੰ ਮਿਲ ਰਿਹਾ ਹੈ। ਹਰ ਹਫਤੇ ਕਿਸੇ ਨਾ ਕਿਸੇ ਨਵੇਂ ਵਿਸ਼ੇ ਨੂੰ ਲੈ ਕੇ ਫਿਲਮਾਂ ਰਿਲੀਜ਼ ਹੋ ਰਹੀਆਂ ਹਨ। ਕਾਮੇਡੀ ਭਰਪੂਰ ਵਾਲੇ ਵਿਸ਼ਿਆਂ ਤੋਂ ਹੱਟ ਕੇ ਨਵੇਂ ਨਵੇਂ ਵਿਸ਼ਿਆਂ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ। ਇਸੇ ਰੁਝਾਨ ਤਹਿਤ ਇੱਕ ਨਵੇਂ ਅਤੇ ਬਿਲਕੁੱਲ ਵੱਖਰੇ ਵਿਸ਼ੇ ਤੇ ਅਧਾਰਿਤ ਫ਼ਿਲਮ ‘ਤੀਜਾ ਪੰਜਾਬ’ ਵੀ ਆਗਾਮੀ 3 ਦਸੰਬਰ 2021 ਨੂੰ ਵਿਸ਼ਵ ਪੱਧਰ ਤੇ ਰਿਲੀਜ਼ ਹੋਣ ਜਾ ਰਹੀ ਹੈ।

ਪੰਜਾਬੀ ਫਿਲਮਾਂ ਦੇ ਲੇਖਕ-ਨਿਰਦੇਸ਼ਕ ਅੰਬਰਦੀਪ ਸਿੰਘ ਦੀ ਇਸ ਫ਼ਿਲਮ ਦਾ ਟ੍ਰੇਲਰ ਬੀਤੇ ਦਿਨੀਂ ਹੀ ਰਿਲੀਜ਼ ਹੋਇਆ ਹੈ। ਅੰਬਰਦੀਪ ਪ੍ਰੋਡਕਸ਼ਨ ਅਤੇ ਓਮ ਜੀ ਸਟਾਰ ਸਟੂਡੀਓ ਦੀ ਪੇਸ਼ਕਸ ਇਸ ਫਿਲਮ ਵਿੱਚ ਅੰਬਰਦੀਪ ਸਿੰਘ ਅਤੇ ਅਦਾਕਾਰਾ ਨਿਮਰਤ ਖਹਿਰਾ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ।

ਫ਼ਿਲਮ ਦੀ ਕਹਾਣੀ ਵੀ ਖ਼ੁਦ ਅੰਬਰਦੀਪ ਨੇ ਲਿਖੀ ਹੈ ਜੋ ਕਿ ਕਿਸਾਨੀ ਜੀਵਨ ਨਾਲ ਜੁੜੀ ਅਤੇ ਪਰਿਵਾਰਕ ਰਿਸ਼ਤਿਆਂ ਦੀ ਤਰਜ਼ਮਾਨੀ ਕਰਦੀ ਕਹਾਣੀ ਹੈ। ਫ਼ਿਲਮ ਦੀ ਕਹਾਣੀ ਪੰਜਾਬ ਦੇ ਇੱਕ ਛੋਟੇ ਜਿਹੇ ਪਿੰਡ ਦੇ ਲੋਕਾਂ ਦੇ ਆਲੇ ਦੁਆਲੇ ਘੁੰਮਦੀ ਹੈ। ਜਿਸ ਵਿੱਚ ਪਤੀ-ਪਤਨੀ, ਪਿਤਾ-ਪੁੱਤਰ, ਨੂੰਹ ਅਤੇ ਸੱਸ ਵਿਚਕਾਰ ਬੰਧਨ ਦੇ ਕਈ ਰੰਗ ਵੇਖਣ ਨੂੰ ਮਿਲਦੇ ਹਨ, ਪਰ ਸਭ ਤੋਂ ਮਹੱਤਵਪੂਰਨ, ਪਿੰਡ ਦੇ ਲੋਕਾਂ ਦੀ ਉਨ੍ਹਾਂ ਦੀਆਂ ਜ਼ਮੀਨਾਂ ਨਾਲ ਸਾਂਝ ਹੈ। ਜਦੋਂ ਉਨ੍ਹਾਂ ਦੀਆਂ ਜ਼ਮੀਨਾਂ ਦੀ ਸੁਰੱਖਿਆ ਦੀ ਗੱਲ ਆਉਂਦੀ ਹੈ, ਤਾਂ ਸਾਰਾ ਪਿੰਡ ਇੱਕਜੁੱਟ ਹੋ ਜਾਂਦਾ ਹੈ ਅਤੇ ਇੱਕ ਅਜਿਹਾ ਇਨਕਲਾਬ ਲਿਆਉਂਦਾ ਹੈ ਜੋ ਪਹਿਲਾਂ ਕਦੇ ਨਹੀਂ ਦੇਖਿਆ ਗਿਆ ਸੀ।

ਅੰਬਰਦੀਪ ਵੱਲੋਂ ਖ਼ੁਦ ਨਿਰਦੇਸ਼ਿਤ ਕੀਤੀ ਇਸ ਫ਼ਿਲਮ ਵਿੱਚ ਪੰਜਾਬੀ ਸਿਨੇਮਾ ਦੇ ਕਲਾਕਾਰ ਅਦਿਤੀ ਸ਼ਰਮਾ, ਕਰਮਜੀਤ ਅਨਮੋਲ, ਹਰਦੀਪ ਗਿੱਲ, ਨਿਰਮਲ ਰਿਸ਼ੀ, ਗੁਰਪ੍ਰੀਤ ਕੌਰ ਭੰਗ, ਬੀ. ਐਨ. ਸ਼ਰਮਾ, ਬਲਵਿੰਦਰ ਬੁਲਟ, ਸੁਖਵਿੰਦਰ ਰਾਜ, ਸੁੱਖ ਸੰਘੇੜਾ, ਜੈ ਰੰਧਾਵਾ,ਗੁਰਤੇਜ ਸਿੰਘ ਅਤੇ ਇੰਦਰਜੋਤ ਆਦਿ ਕਲਾਕਾਰ ਆਪਣੀ ਅਦਾਕਾਰੀ ਪੇਸ਼ ਕਰਦੇ ਨਜ਼ਰ ਆਉਣਗੇ। ਫ਼ਿਲਮ ਦਾ ਸੰਗੀਤ ਜਤਿੰਦਰ ਸ਼ਾਹ ਨੇ ਦਿੱਤਾ ਹੈ।

Leave a Reply

Your email address will not be published. Required fields are marked *