ਟੈਕਨੀਕਲ ਸਰਵਿਸ਼ਿਜ ਯੂਨੀਅਨ ਵਲੋਂ ਅਰਥੀ ਫੂਕ ਮੁਜਾਹਰਾ

ਐਸ ਏ ਐਸ ਨਗਰ, 25 ਨਵੰਬਰ (ਸ.ਬ.) ਟੈਕਨੀਕਲ ਸਰਵਿਸ਼ਿਜ ਯੂਨੀਅਨ ਵਲੋਂ ਜੁਆਇੰਟ ਫੋਰਮ ਪੰਜਾਬ ਦੇ ਸੱਦੇ ਤੇ ਮੁਹਾਲੀ ਮੰਡਲ ਦਫਤਰ ਕੰਪਲੈਕਸ ਅੱਗੇ ਪੰਜਾਬ ਸਰਕਾਰ, ਪੀ ਐਸ ਪੀ ਸੀ ਐਲ, ਪੀ ਐਸ ਟੀ ਸੀ ਐਲ ਮੈਨੇਜਮੈਂਟ ਦੀਆਂ ਅਰਥੀਆਂ ਫੂਕ ਕੇ ਮੁਜਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਮੁਲਾਜਮ ਆਗੂਆਂ ਨੇ ਕਿਹਾ ਕਿ ਜੁਆਇੰਟ ਫੋਰਮ ਪੰਜਾਬ ਦੇ ਸੱਦੇ ਤੇ ਕਰਮਚਾਰੀ 15 ਨਵੰਬਰ ਤੋਂ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਵਲੋਂ ਉਹਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਹਨਾਂ ਕਿਹਾ ਕਿ ਮੁਲਾਜਮ ਮੰਗਾਂ ਪ੍ਰਤੀ ਪੰਜਾਬ ਸਰਕਾਰ, ਪੀ ਐਸ ਪੀ ਸੀ ਐਲ, ਪੀ ਐਸ ਟੀ ਸੀ ਐਲ ਅੜੀਅਲ ਵਤੀਰਾ ਅਪਨਾਉਣ ਕਰਕੇ ਮੁਲਾਜਮਾਂ ਵਿੱਚ ਰੋਸ ਫੈਲ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਡੀ ਏ ਦੀਆਂ ਸਾਰੀਆਂ ਕਿਸ਼ਤਾਂ ਦਿੱਤੀਆਂ ਜਾਣ, ਕੱਚੇ ਮੁਲਾਜਮ ਪੱਕੇ ਕੀਤੇ ਜਾਣ, ਪੇਅ ਬਂੈਡ ਲਾਗੂ ਕੀਤਾ ਜਾਵੇ। ਇਸ ਮੌਕੇ ਯੂਨੀਅਨ ਦੇ ਸਰਕਲ ਪ੍ਰਧਾਨ ਸੁਰਮੁੱਖ ਸਿੰਘ, ਸਰਕਲ ਖਜਾਨਚੀ ਸਵਰਨਜੀਤ ਸਿੰਘ, ਮੁਲਾਜਮ ਆਗੂ ਬ੍ਰਿਜਮੋਹਨ ਜੋਸ਼ੀ, ਇੰਜ. ਭੁਪਿੰਦਰ ਸਿੰਘ, ਓਮ ਕੁਮਾਰ, ਯੋਗੇਂਦਰ ਦੱਤ, ਸ਼ਿਵ ਮੂਰਤੀ, ਹਰੀਸ਼ ਕੁਮਾਰ, ਜਸਪਾਲ ਸਿੰਘ, ਹਰਪ੍ਰੀਤ ਸਿੰਘ ਨੇ ਸੰਬੋਧਨ ਕੀਤਾ।

Leave a Reply

Your email address will not be published. Required fields are marked *