ਸਰਕਾਰੀ ਕਾਲਜ ਗੈਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰ ਐਸੋਸੀਏਸ਼ਨ ਵਲੋਂ ਹੜਤਾਲ ਜਾਰੀ

ਐਸ ਏ ਐਸ ਨਗਰ, 25 ਨਵੰਬਰ (ਸ.ਬ.) ਸਥਾਨਕ ਫੇਜ਼ 6 ਵਿੱਚ ਸਥਿਤ ਸਰਕਾਰੀ ਕਾਲਜ ਦੇ ਅੱਗੇ ਸਰਕਾਰੀ ਕਾਲਜ ਗੈਸਟ ਫੈਕਲਟੀ ਅਸਿਸਟੈਂਟ ਪ੍ਰੋਫੈਸ਼ਰ ਐਸੋਸੀਏਸ਼ਨ ਵਲੋਂ ਐਸੋ. ਦੇ ਪ੍ਰਧਾਨ ਹਰ ਮਿੰਦਰ ਸਿੰਘ ਡਿੰਪਲ ਦੀ ਅਗਵਾਈ ਵਿੱਚ ਚਲ ਰਹੀ ਹੜਤਾਲ 25ਵੇਂ ਦਿਨ ਵਿੱਚ ਦਾਖਲ ਹੋ ਗਈ ਹੈ। ਅੱਜ ਹੜਤਾਲ ਦੌਰਾਨ ਸਰਕਾਰੀ ਕਾਲਜ ਗੈਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰਾਂ ਵਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ ਗਈ।

ਇਸ ਮੌਕੇ ਵੇਖਣ ਵਿੱਚ ਆਇਆ ਕਿ ਸਰਕਾਰੀ ਕਾਲਜ ਗੈਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰ ਖੁਦ ਹੜਤਾਲ ਤੇ ਹੋਣ ਦੇ ਬਾਵਜੂਦ ਵਿਦਿਆਰਥੀਆਂ ਦੀ ਪੜ੍ਹਾਈ ਸਬੰਧੀ ਚਿੰਤਤ ਹਨ। ਜਦੋਂ ਵੀ ਕੋਈ ਵਿਦਿਆਰਥੀ ਹੜਤਾਲ ਤੇ ਬੈਠੇ ਇਹਨਾਂ ਸਰਕਾਰੀ ਕਾਲਜ ਗੈਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰਾਂ ਕੋਲ ਆਪਣੀ ਪੜ੍ਹਾਈ ਸਬੰਧੀ ਕੋਈ ਸਮੱਸਿਆ ਜਾਂ ਸਵਾਲ ਲੈ ਕੇ ਆੳਂੁਦਾ ਹੈ ਤਾਂ ਇਹ ਹੜਤਾਲੀ ਸਰਕਾਰੀ ਕਾਲਜ ਗੈਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰ ਉਹਨਾਂ ਵਿਦਿਆਰਥੀਆਂ ਦੀ ਤੁਰੰਤ ਸਹਾਇਤਾ ਕਰਦੇ ਹਨ ਤਾਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਸਮੱਸਿਆ ਨਾ ਆਵੇ।

ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਸਰਕਾਰੀ ਕਾਲਜ ਗੈਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਡਿੰਪਲ ਨੇ ਕਿਹਾ ਕਿ ਉਹ ਪਿਛਲੇ 15-20 ਸਾਲ ਤੋਂ ਕਾਲਜਾਂ ਵਿੱਚ ਪੜਾ ਰਹੇ ਹਨ, ਪਰ ਅਜੇ ਤਕ ਉਹਨਾਂ ਦੀਆਂ ਨੌਕਰੀਆਂ ਪੱਕੀਆਂ ਨਹੀਂ ਕੀਤੀਆਂ ਗਈਆਂ, ਹੁਣ ਪੰਜਾਬ ਸਰਕਾਰ ਵਲੋਂ ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਲਈ ਨਵਾਂ ਇਸ਼ਤਿਹਾਰ ਜਾਰੀ ਕਰ ਦਿਤਾ ਹੈ, ਜਿਸ ਤਹਿਤ ਨਵੇਂ ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਜੇ ਸਰਕਾਰ ਦੇ ਇਸ ਇਸ਼ਤਿਹਾਰ ਅਨੁਸਾਰ ਅਸਿਸਟੈਂਟ ਪ੍ਰੋਫੈਸਰਾਂ ਦੀ ਨਵਂੀ ਭਰਤੀ ਹੋ ਜਾਂਦੀ ਹੈ ਤਾਂ ਪਿਛਲੇ 15-20 ਸਾਲ ਤੋਂ ਕਾਲਜਾਂ ਵਿੱਚ ਪੜਾ ਰਹੇ ਸਰਕਾਰੀ ਕਾਲਜ ਗੈਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰਾਂ ਦੀ ਨੌਕਰੀ ਖਤਰੇ ਵਿੱਚ ਪੈ ਜਾਵੇਗੀ। ਉਹਨਾਂ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਪੂਰੀ ਤਨਦੇਹੀ ਨਾਲ ਪੜਾ ਕੇ ਉਹਨਾਂ ਦਾ ਚੰਗਾ ਭਵਿੱਖ ਬਣਾਉਣ ਲਈ ਯਤਨ ਕਰਦੇ ਹਨ ਪਰ ਪੰਜਾਬ ਸਰਕਾਰ ਵਲੋਂ ਅਸਿਸਟੈਂਟ ਪ੍ਰੋਫੈਸਰਾਂ ਦੀ ਨਵੀਂ ਭਰਤੀ ਕਰਨ ਦੇ ਫੈਸਲੇ ਨਾਲ ਉਹਨਾਂ ਦਾ ਖੁਦ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਆਪਣੀ ਜਿੰਦਗੀ ਦਾ ਸੁਨਹਿਰੀ ਸਮਾਂ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਸਿਖਿਆ ਦਿਤੀ ਹੈ, ਜਿਸ ਦੌਰਾਨ ਅਨੇਕਾਂ ਸਰਕਾਰੀ ਕਾਲਜ ਗੈਸਟ ਫੈਕਲਟੀ ਅਸਿਸਟੈਂਟ ਪ੍ਰੋਫੈਸਰ ਸਰਕਾਰੀ ਨੌਕਰੀ ਲੈਣ ਲਈ ਨਿਸਚਿਤ ਉਮਰ ਹੱਦ ਲੰਘ ਚੁਕੇ ਹਨ, ਜਿਸ ਕਰਕੇ ਉਹਨਾਂ ਨੂੰ ਹੁਣ ਇਸ ਉਮਰ ਵਿੱਚ ਸਰਕਾਰੀ ਨੌਕਰੀ ਨਹੀਂ ਮਿਲ ਸਕਦੀ।

ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਕਾਲਜਾਂ ਵਿੱਚ ਅਸਿਸਟਂੈਟ ਪ੍ਰੋਫੈਸਰਾਂ ਦੀ ਨਵੀਂ ਭਰਤੀ ਕਰਨ ਤੋਂ ਪਹਿਲਾਂ ਉਹਨਾਂ ਦੀਆਂ ਨੌਕਰੀਆਂ ਪੱਕੀਆਂ ਕੀਤੀਆਂ ਜਾਣ ਅਤੇ ਨਵੀਂ ਭਰਤੀ ਦੌਰਾਨ ਉਹਨਾਂ ਨੂੰ ਪਹਿਲ ਦੇ ਆਧਾਰ ਤੇ ਪੱਕੀਆਂ ਨੌਕਰੀਆਂ ਦਿਤੀਆਂ ਜਾਣ।

ਇਸ ਮੌਕੇ ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਗੁਲਜੀਤ ਸਿੰਘ, ਪ੍ਰੋ. ਹਨੀਸ਼, ਪ੍ਰੋ. ਮਨੋਜ, ਪ੍ਰੋ. ਸ਼ਾਲੂ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਸਰਬਜੀਤ ਕੌਰ ਹਿੰਦੀ, ਪ੍ਰੋ. ਸਰਬਜੀਤ ਕੌਰ ਪੰਜਾਬੀ ਅਤੇ ਹੋਰ ਮੌਜੂਦ ਸਨ।

Leave a Reply

Your email address will not be published. Required fields are marked *