ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਵਲੋਂ ਭੁੱਖ ਹੜਤਾਲ ਭਲਕੇ

ਐਸ ਏ ਐਸ ਨਗਰ, 25 ਨਵੰਬਰ (ਸ.ਬ.) ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਵਲੋਂ ਮੁੱਖ ਮੰਤਰੀ ਪੰਜਾਬ ਦੇ ਹਲਕੇ ਸ਼੍ਰੀ ਚਮਕੌਰ ਸਾਹਿਬ ਵਿਖੇ 26 ਨਵੰਬਰ ਤੋਂ ਲਗਾਤਾਰ ਭੁੱਖ ਹੜਤਾਲ ਆਰੰਭ ਕੀਤੀ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੀ ਮੁਹਾਲੀ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਦੱਸਿਆ ਕਿ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਜਨਰਲ ਕੈਟਾਗਰੀ ਦਾ ਕਮਿਸ਼ਨ ਅਤੇ ਭਲਾਈ ਬੋਰਡ ਦੀ ਸਥਾਪਨਾ ਨਹੀਂ ਕੀਤੀ ਜਾਂਦੀ।

ਇਸ ਮੌਕੇ ਬਲਜਿੰਦਰ ਸਿੰਘ, ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਸਤਿੰਦਰਜੀਤ ਕੌਰ, ਸੁਰਜੀਤ ਸ਼ਰਮਾ, ਜਸਵੀਰ ਸਿੰਘ ਗੋਸਲ ਅਤੇ ਗੁਰਮਨਜੀਤ ਸਿੰਘ ਵੀ ਹਾਜ਼ਿਰ ਸਨ।

ਐਸ ੲ ੇਐਸ ਨਗਰ, 25 ਨਵੰਬਰ (ਸ.ਬ.) ਆਪਣੀਆਂ ਸੇਵਾਵਾਂ ਸੂਬਾ ਸਰਕਾਰ ਤੋਂ ਰੈਗੁਲਰ ਕਰਾਉਂਣ ਦੇ ਸੰਘਰਸ਼ ਨੂੰ ਹੋਰ ਤੇਜ ਕਰਦਿਆਂ ਅੱਜ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਨੇ ਜਿਲਾ ਹੈਡਕੁਆਟਰਾਂ ਤੇ ਇਕੱਠੇ ਹੋ ਕੇ ਸੂਬਾ ਸਰਕਾਰ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮੁਲਾਜ਼ਮਾਂ ਨੇ ਅਧਿਕਾਰੀਆਂ ਤੋਂ ਕੋਵਿਡ ਮਹਾਮਾਰੀ ਦੌਰਾਨ ਮਿਲੇ ਪ੍ਰਸ਼ੰਸਾ-ਪੱਤਰਾਂ ਦੀਆਂ ਕਾਪੀਆਂ ਸਾੜੀਆਂ।

Leave a Reply

Your email address will not be published. Required fields are marked *