ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰ ਰਹੇ ਅਧਿਆਪਕਾਂ ਤੇ ਪੁਲੀਸ ਵਲੋਂ ਲਾਠੀਚਾਰਜ ਪੁਲੀਸ ਨੇ ਮਾਰੀਆਂ ਪਾਣੀ ਦੀਆਂ ਵੌਛਾੜਾਂ, ਕਈਆਂ ਦੀਆਂ ਪੱਗਾਂ ਉਤਰੀਆਂ

ਐਸ ਏ ਐਸ ਨਗਰ, 25 ਨਵੰਬਰ (ਪਵਨ ਰਾਵਤ) ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ਵੱਲ ਕੂਚ ਕਰ ਰਹੇ ਵਿਸ਼ੇਸ ਅਧਿਆਪਕ ਆਈ ਈ ਆਰ ਟੀ ਯੂਨੀਅਨ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਪ੍ਰਦਰਸ਼ਕਾਰੀ ਅਧਿਆਪਕਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲੀਸ ਵਲੋਂ ਪਾਣੀ ਦੀਆਂ ਵੌਛਾੜਾਂ ਮਾਰੀਆਂ ਗਈਆਂ ਅਤੇ ਪ੍ਰਦਸ਼ਨਕਾਰੀਆਂ ਤੇ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀਆਂ ਦੀਆਂ ਪੱਗਾਂ ਉਤਰ ਗਈਆਂ ਅਤੇ ਕਈਆਂ ਨੂੰ ਛੁਟਪੁਟ ਸੱਟਾਂ ਲੱਗੀਆਂ।

ਅੱਜ ਵਿਸ਼ੇਸ ਅਧਿਆਪਕ ਆਈ ਈ ਆਰ ਟੀ ਯੂਨੀਅਨ ਦੇ ਮੈਂਬਰ ਸਥਾਨਕ ਵਾਈ ਪੀ ਐਸ ਚੌਂਕ ਤੇ ਪਹੁੰਚੇ ਅਤੇ ਜਦੋਂ ਉਹਨਾਂ ਨੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲੀਸ ਵਲੋਂ ਬੈਰੀਕੇਡ ਲਗਾ ਕੇ ਉਹਨਾਂ ਨੂੰ ਉਥੇ ਹੀ ਰੋਕ ਲਿਆ ਗਿਆ। ਕੁਝ ਸਮੇਂ ਬਾਅਦ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਮਂੈਬਰ ਵੀ ਵੱਡੀ ਗਿਣਤੀ ਵਿੱਚ ਵਾਈ ਪੀ ਐਸ ਚਂੌਕ ਤੇ ਪਹੁੰਚ ਗਏ ਅਤੇ ਉਹਨਾਂ ਵਲੋਂ ਵਾਈ ਪੀ ਐਸ ਚੌਂਕ ਵਿੱਚ ਪਹਿਲਾਂ ਤੋਂ ਮੌਜੁਦ ਵਿਸ਼ੇਸ ਅਧਿਆਪਕ ਆਈ ਈ ਆਰ ਟੀ ਯੂਨੀਅਨ ਪੰਜਾਬ ਦੇ ਮਂੈਬਰਾਂ ਨਾਲ ਮਿਲ ਕੇ ਪੁਲੀਸ ਵਲੋਂ ਲਗਾਏ ਗਏ ਬੈਰੀਕੇਡ ਤੋੜ ਦਿਤੇ ਅਤੇ ਜਬਰਦਸਤੀ ਚੰਡੀਗੜ੍ਹ ਦੇ ਇਲਾਕੇ ਵਿੱਚ ਦਾਖਲ ਹੋ ਗਏ।

ਇਸ ਦੌਰਾਨ ਚੰਡੀਗੜ੍ਹ ਪੁਲੀਸ ਵਲੋਂ ਪਹਿਲਾਂ ਉਹਨਾਂ ਨੂੰ ਸਮਝਾ ਕੇਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰੰਤੂ ਜਦੋਂ ਉਹ ਨਾ ਮੰਨੇ ਤਾਂ ਚੰਡੀਗੜ੍ਹ ਪੁਲੀਸ ਵਲੋਂ ਵਾਟਰ ਕੈਨਨ ਨਾਲ ਕੰਪਿਉਟਰ ਅਧਿਆਪਕਾਂ ਤੇ ਪਾਣੀ ਦੀਆਂ ਵੌਛਾੜਾਂ ਕੀਤੀਆਂ ਗਈਆਂ। ਇਸਦੇ ਬਾਵਜੂਦ ਜਦੋਂ ਪ੍ਰਦਰਸ਼ਨਕਾਰੀ ਅੱਗੇ ਵਧਦੇ ਰਹੇ ਤਾਂ ਪੁਲੀਸ ਵਲੋਂ ਪ੍ਰਦਰਸ਼ਨਕਾਰੀ ਅਧਿਆਪਕਾਂ ਤੇ ਲਾਠੀਚਾਰਜ ਸ਼ੁਰੂ ਕਰ ਦਿੱਤਾ ਗਿਆ।

ਇਸ ਮੌਕੇ ਪੁਲੀਸ ਵਲੋਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਮੋਹਰੀ ਆਗੂਆਂ ਉਪਰ ਜੰਮ ਕੇ ਡੰਡੇ ਵਰਾਏ ਗਏ ਪਰੰਤੂ ਇਸਦੇ ਬਾਵਜੂਦ ਕੰਪਿਉਟਰ ਅਧਿਆਪਕ ਅਤੇ ਵਿਸ਼ੇਸ ਅਧਿਆਪਕ ਧਰਨੇ ਤੇ ਡਟੇ ਰਹੇ ਅਤੇ ਅੱਗੇ ਵਧਣ ਦਾ ਯਤਨ ਕਰਦੇ ਰਹੇ। ਇਸ ਦੌਰਾਨ ਅਨੇਕਾਂ ਕੰਪਿਊਟਰ ਅਧਿਆਪਕਾਂ ਦੀਆਂ ਪੱਗਾਂ ਉਤਰ ਗਈਆਂ, ਕਈ ਅਧਿਆਪਕਾਂ ਦੇ ਹੱਥਾਂ ਵਿਚੋਂ ਪੁਲੀਸ ਦੇ ਡੰਡੇ ਵੱਜਣ ਕਾਰਨ ਖੂਨ ਵੀ ਵਹਿ ਰਿਹਾ ਸੀ। ਖਬਰ ਲਿਖੇ ਜਾਣ ਤਕ ਇਹ ਅਧਿਆਪਕ ਵਾਈ ਪੀ ਐਸ ਚੌਂਕ ਪਾਰ ਕਰਕੇ ਚੰਡੀਗੜ੍ਹ ਬੈਰੀਅਰ ਤੇ ਡਟੇ ਹੋਏ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੰਪਿਊਟਰ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਨੇ ਦਸਿਆ ਕਿ ਕੰਪਿਊਟਰ ਅਧਿਆਪਕ ਆਪਣੀ ਸਿਖਿਆ ਵਿਭਾਗ ਵਿਚ ਮਰਜਿੰਗ ਦੀ ਮੰਗ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਅਫਸਰਸ਼ਾਹੀ ਵਲੋਂ ਉਹਨਾਂ ਦੀਆਂ ਮੰਗਾਂ ਮੰਨਣ ਦੀ ਥਾਂ ਦਿਨੋਂ ਦਿਨ ਕੰਪਿਊਟਰ ਅਧਿਆਪਕਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ। ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿਚ ਦਰਜ ਪੰਜਾਬ ਸਿਵਲ ਸਰਵਿਸ ਰੂਲਜ ਉਹਨਾਂ ਤੇ ਲਾਗੂ ਨਹੀਂ ਕੀਤੇ ਜਾ ਰਹੇ, ਇਸਦੇ ਨਾਲ ਇਹਨਾਂ ਰੂਲਜ ਤਹਿਤ ਮਿਲਣ ਵਾਲੀਆਂ ਸਹੂਲਤਾਂ ਇੰਟਰਮ ਰਿਲੀਫ, ਏ ਸੀ ਪੀ ਲੀਵ, ਇਨਕੈਸਮਂੈਟ, ਮੈਡੀਕਲ ਛੁਟੀਆਂ, ਜੀ ਪੀ ਐਫ ਤੋਂ ਵਾਂਝੇ ਰਖਿਆ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ 70 ਕੰਪਿਉਟਰ ਅਧਿਆਪਕਾਂ ਦੀ ਮੌਤ ਹੋ ਚੁਕੀ ਹੈ ਅਤੇ ਇਹਨਾਂ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰ ਰੁਲ ਰਹੇ ਹਨ। ਇਹਨਾਂ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰਕ ਮਂੈਬਰਾਂ ਨੂੰ ਤਰਸ ਦੇ ਆਧਾਰ ਤੇ ਅਜੇ ਤਕ ਨੌਕਰੀਆਂ ਨਹੀਂ ਦਿਤੀਆਂ ਗਈਆਂ। ਉਹਨਾਂ ਮੰਗ ਕੀਤੀ ਕਿ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸਿਖਿਆ ਵਿਭਾਗ ਵਿਚ ਮਰਜ ਕੀਤਾ ਜਾਵੇ, ਪਿਕਸਟ ਸੁਸਾਇਟੀ ਅਧੀਨ ਨਿਯੁਕਤੀ ਪੱਤਰਾਂ ਦੀਆਂ ਸ਼ਰਤਾਂ ਅਨੁਸਾਰ ਮਿਲਣ ਵਾਲੇ ਸਾਰੇ ਲਾਭ ਦਿਤੇ ਜਾਣ।

ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਵਿਸ਼ੇਸ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਅੰਗਹੀਣ ਬੱਚਿਆਂ ਨੂੰ ਵਿਸ਼ੇਸ ਅਧਿਆਪਕ ਪੜਾ ਰਹੇ ਹਨ, ਜਿਹਨਾਂ ਦੀਆਂ ਮੁੱਖ ਮੰਗਾਂ ਨੂੰ ਪੰਜਾਬ ਸਰਕਾਰ ਵਲੋਂ ਪੂਰਾ ਨਹੀਂ ਕੀਤਾ ਗਿਆ। ਉਹਨਾਂ ਚਿਤਾਵਨੀ ਦਿਤੀ ਕਿ ਜਦੋਂ ਤਕ ਉਹਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਦੋਂ ਤਕ ਸੰਘਰਸ਼ ਜਾਰੀ ਰਹੇਗਾ।

Leave a Reply

Your email address will not be published. Required fields are marked *