Connect with us

Mohali

ਬਰਸਾਤ ਦੌਰਾਨ ਹੜਾਂ ਤੋਂ ਬਚਾਓ ਲਈ ਪ੍ਰਸ਼ਾਸ਼ਨ ਹੋਇਆ ਚੌਕਸ

Published

on

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਟਿਵਾਣਾ ਵਿਖੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦਾ ਜਾਇਜ਼ਾ

ਡੇਰਾਬੱਸੀ, 3 ਜੁਲਾਈ (ਸ.ਬ.) ਬਰਸਾਤਾਂ ਦੌਰਾਨ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਚੌਕਸ ਹੋ ਗਿਆ ਹੈ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵਲੋਂ ਹੜ੍ਹਾਂ ਦੇ ਖਤਰੇ ਵਾਲੀਆਂ ਥਾਵਾਂ ਦਾ ਦੌਰਾ ਕਰਕੇ ਹੜ੍ਹਾਂ ਤੋਂ ਬਚਾੳ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜਾ ਲਿਆ ਜਾ ਰਿਹਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਨਜਦੀਕੀ ਪਿੰਡ ਟਿਵਾਣਾ ਸਮੇਤ ਹੋਰ ਨੇੜਲੇ ਪਿੰਡਾਂ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਘੱਗਰ ਦਰਿਆ ਦੇ ਬੰਨ ਨੂੰ ਮਜਬੂਤ ਕਰਨ ਦੇ ਕੰਮ ਵਿੱਚ ਕੋਈ ਵੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਇਹ ਕਾਰਜ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਕੇ ਉਹਨਾਂ ਵੱਲੋਂ ਦਿੱਤੇ ਸੁਝਾਵਾਂ ਦੇ ਆਧਾਰ ਤੇ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੰਮ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਉਹਨਾਂ ਵਲੋਂ ਬੰਨ੍ਹ ਸਬੰਧੀ ਲੋੜੀਂਦੀ ਸਮੱਗਰੀ ਦੀ ਘਾਟ ਨਾਲ ਸਬੰਧਤ ਦਿੱਕਤਾਂ ਵੀ ਮੌਕੇ ਤੇ ਦੂਰ ਕਰਵਾਈਆਂ ਗਈਆਂ ਅਤੇ ਮਿੱਟੀ ਤੇ ਰੇਤੇ ਦੀਆਂ ਬੋਰੀਆਂ ਦਾ ਪ੍ਰਬੰਧ ਯਕੀਨੀ ਬਨਾਉਣ ਲਈ ਵੀ ਹਦਾਇਤਾਂ ਦਿੱਤੀਆਂ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟਿਵਾਣਾ ਵਿੱਚ ਘੱਗਰ ਦੇ ਨਾਲ 2900 ਫੁੱਟ ਲੰਬਾ ਬੰਨ੍ਹ ਲਗਾਉਣ, ਉਸਨੂੰ ਮਜ਼ਬੂਤ ਕਰਨ ਅਤੇ ਲੋੜੀਂਦੀ ਮੁਰੰਮਤ ਦੇ ਕੰਮ ਸ਼ੁਰੂ ਕੀਤੇ ਗਏ ਸਨ, ਜਿਸ ਵਿੱਚੋਂ 2400 ਫੁੱਟ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਘੱਗਰ ਦੇ ਬੰਨ੍ਹ ਦੇ ਨਾਲ ਵਸੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਦੇਣ ਲਈ ਬਾਕੀ ਦੇ 500 ਫੁੱਟ ਦਾ ਕੰਮ ਵੀ ਜੰਗੀ ਪੱਧਰ ਤੇ ਮੁਕੰਮਲ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਜ਼ਿਲ੍ਹੇ ਵਿਚੋਂ ਲੰਘਦੇ ਚੋਅ, ਨਾਲ਼ੇ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੀਆਂ ਵੀ ਹਦਾਇਤਾਂ ਦਿੱਤੀਆਂ ਹੋਈਆਂ ਹਨ ਅਤੇ ਵੱਡੀ ਗਿਣਤੀ ਕਾਰਜ ਮੁਕਮੰਲ ਕਰ ਲਏ ਗਏ ਹਨ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਡੇਰਾਬਸੀ ਦੇ ਐਸ ਡੀ ਐਮ ਹਿਮਾਂਸ਼ੂ ਗੁਪਤਾ ਨੂੰ ਇਸ ਕੰਮ ਦੀ ਨਿਗਰਾਨੀ ਕਰਨ ਅਤੇ ਸਮੇਂ ਸਿਰ ਹੋਣਾ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਮਿੱਟੀ ਦੇ ਬੋਰੇ ਭਰਨ ਲਈ ਮਨਰੇਗਾ ਮਜ਼ਦੂਰਾਂ ਦੀ ਮਦਦ ਦੀ ਲੋੜ ਹੈ ਤਾਂ ਉਨ੍ਹਾਂ ਦੀ ਵੀ ਮਦਦ ਲਈ ਜਾਵੇ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਫੀਲਡ ਵਿੱਚ ਰਹਿ ਕੇ ਖੁਦ ਸਾਰੇ ਕਾਰਜਾਂ ਦੀ ਨਜ਼ਰਸਾਨੀ ਕਰਨ। ਇਸਦੇ ਨਾਲ ਹੀ ਅਧਿਕਾਰੀਆਂ ਨੂੰ ਕਿਸ਼ਤੀਆਂ, ਜੈਕਟਾਂ ਤੇ ਜੇਸੀਬੀ ਮਸ਼ੀਨਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਐਨ. ਡੀ. ਆਰ.ਐਫ. ਅਤੇ ਹੋਮਗਾਰਡਜ਼ ਨਾਲ ਵੀ ਰਾਬਤਾ ਰੱਖਣ ਲਈ ਵੀ ਕਿਹਾ। ਇਸ ਮੌਕੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ, ਐਕਸੀਅਨ ਡਰੇਨੇਜ ਗੁਰਤੇਜ ਸਿੰਘ ਗਰਚਾ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Continue Reading

Mohali

ਗੈਂਗਸਟਰਾਂ ਨੇ ਡੇਰਾਬੱਸੀ ਵਿੱਚ ਆਈਲੈਟਸ ਕੋਚਿੰਗ ਸੈਂਟਰ ਤੇ ਚਲਾਈਆਂ ਗੋਲੀਆਂ

Published

on

By

ਡੇਰਾਬਸੀ ਥਾਣੇ ਤੋਂ 100 ਮੀਟਰ ਦੂਰ ਵਾਰਦਾਤ ਨੂੰ ਅੰਜਾਮ ਦਿੱਤਾ
ਐਸ ਏ ਐਸ ਨਗਰ 19 ਸਤੰਬਰ (ਜਸਬੀਰ ਸਿੰਘ ਜੱਸੀ) ਡੇਰਾਬੱਸੀ ਵਿੱਚ ਗੈਂਗਸਟਰਾਂ ਵਲੋਂ ਇੱਕ ਆਈਲੈਟਸ ਕੋਚਿੰਗ ਸੈਂਟਰ ਤੇ ਫਾਇਰਿੰਗ ਕਰਨ ਦਾ ਮਾਮਲਾ ਸਾਮ੍ਹਣੇ ਆਇਆ ਹੈ| ਪੁਲੀਸ ਨੇ ਮੌਕੇ ਤੋਂ 6 ਖੋਲ ਬਰਾਮਦ ਕੀਤੇ ਹਨ| ਕੋਚਿੰਗ ਸੈਂਟਰ ਦੇ ਸ਼ੀਸ਼ੇ ਦੇ ਦਰਵਾਜ਼ੇ ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ| ਗੈਂਗਸਟਰਾਂ ਨੇ ਇੱਕ ਧਮਕੀ ਪੱਤਰ ਵੀ ਛੱਡਿਆ ਹੈ ਜਿਸ ਵਿੱਚ ਉਨ੍ਹਾਂ ਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ| ਜਿਸ ਥਾਂ ਤੇ ਗੋਲਪ ਚਲਾਈ ਗਈ ਹੈ ਉਹ ਥਾਂ ਡੇਰਾਬੱਸੀ ਥਾਣੇ ਤੋਂ ਸਿਰਫ਼ 100 ਮੀਟਰ ਦੀ ਦੂਰੀ ਤੇ ਹੈ|
ਜਿਲ੍ਹੇ ਦੇ ਐਸ ਐਸ ਪੀ ਸ੍ਰੀ ਦੀਪਕ ਪਰੀਕ ਨੇ ਕਿਹਾ ਕਿ ਪੁਲੀਸ ਵਲੋਂ ਸੀ ਸੀ ਟੀ ਵੀ ਫੁਟੇਜ ਅਤੇ ਧਮਕੀ ਪੱਤਰ ਦੀ ਜਾਂਚ ਕੀਤੀ ਜਾ ਰਹੀ ਹੈ| ਉਹਨਾਂ ਕਿਹਾ ਕਿ ਸੀ ਸੀ ਟੀ ਵੀ ਫੁਟੇਜ ਵਿੱਚ ਦਿਖਦਾ ਹੈ ਕਿ ਦੋ ਵਿਅਕਤੀ (ਜਿਹਨਾਂ ਦੇ ਚਿਹਰੇ ਢਕੇ ਹੋਏ ਸੀ) ਮੋਟਰਸਾਈਕਲ ਤੇ ਆਏ ਅਤੇ ਆਈਲੈਟਸ ਅਤੇ ਇਮੀਗ੍ਰੇਸ਼ਨ ਸੈਂਟਰ ਤੇ ਗੋਲੀਆਂ ਚਲਾਈਆਂ|
ਐਸ ਐਸ ਪੀ ਦੀਪਕ ਪਰੀਕ ਨੇ ਕਿਹਾ ਕਿ ਉਹਨਾਂ ਵਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ ਹੈ| ਵਾਰਦਾਤ ਵਾਲੀ ਥਾਂ ਤੇ 5 ਤੋਂ 6 ਖਾਲੀ ਖੋਲ ਮਿਲੇ ਹਨ ਅਤੇ ਫੋਰੈਂਸਿਕ ਟੀਮ ਸਬੂਤ ਇਕੱਠੇ ਕਰ ਰਹੀ ਹੈ|
ਕੋਚਿੰਗ ਸੈਂਟਰ ਦੇ ਹਰਵਿੰਦਰ ਸਿੰਘ ਨੇ ਦੱਸਿਆ ਕਿ ਦੋ ਨਕਾਬਪੋਸ਼ ਵਿਅਕਤੀ ਪਹਿਲਾਂ ਸੈਂਟਰ ਵਿਚ ਦਾਖਲ ਹੋਏ ਅਤੇ ਰਿਸੈਪਸ਼ਨ ਤੇ ਇੱਕ ਚਿੱਠੀ ਦਿੱਤੀ| ਫਿਰ ਉਹ ਬਾਹਰ ਗਏ ਅਤੇ ਦਰਵਾਜ਼ੇ ਤੇ ਗੋਲੀਆਂ ਚਲਾਈਆਂ| ਹਰਵਿੰਦਰ ਨੇ ਕਿਹਾ ਕਿ ਧਮਕੀ ਪੱਤਰ ਹਿੰਦੀ ਵਿੱਚ ਸੀ ਅਤੇ ਧਮਕੀ ਪੱਤਰ ਲਿਖਣ ਵਾਲੇ ਨੇ ਤਿਹਾੜ ਜੇਲ੍ਹ ਤੋਂ ਖੇੜੀ ਗੁੱਜਰਾਂ ਹੋਣ ਦਾ ਦਾਅਵਾ ਕੀਤਾ ਸੀ| ਉਸਨੇ 1 ਕਰੋੜ ਰੁਪਏ ਦੀ ਮੰਗ ਕੀਤੀ ਹੈ ਅਤੇ ਲਿਖਿਆ ਹੈ ਕਿ ਹੋਰ ਜਾਣਕਾਰੀ ਫੇਸਬੁੱਕ ਤੇ ਦਿਖਾਈ ਜਾਵੇਗੀ|

Continue Reading

Mohali

ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ

Published

on

By

ਐਸ ਏ ਐਸ ਨਗਰ, 19 ਸਤੰਬਰ (ਸ਼ਬ ਮੁਹਾਲੀ ਪੁਲੀਸ ਨੇ ਪਿਛਲੇ ਹਫਤੇ ਜਗਤਪੁਰਾ ਵਿੱਚ ਹੋਏ ਕਤਲ ਦੇ ਮਾਮਲੇ ਵਿੱਚ ਚਾਰ ਮੁਲਜਮ ਕਾਬੂ ਕੀਤੇ ਹਨ|
ਡੀ ਐਸ ਪੀ ਸਿਟੀ 2 ਸ੍ਰ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਪਿਛਲੇ ਹਫਤੇ ਪਿੰਡ ਜਗਤਪੁਰਾ ਵਿੱਚ ਦੋ ਧੜਿਆਂ ਵਲੋਂ ਮਿੱਥ ਕੇ ਕੀਤੀ ਗਈ ਲੜਾਈ ਦੌਰਾਨ ਵਰਮਾ ਚੌਹਾਨ ਨਾਮ ਦੇ ਇੱਕ ਵਿਅਕਤੀ ਦਾ ਕਤਲ ਹੋ ਗਿਆ ਸੀ ਜਦੋਂਕਿ ਪ੍ਰਿੰਸ ਨਾਮ ਦਾ ਇੱਕ ਵਿਅਕਤੀ ਜਖਮੀ ਹੋਇਆ ਸੀ|
ਉਹਨਾਂ ਦੱਸਿਆ ਕਿ ਇਸ ਮਾਮਲੇ ਵਿੱਚ ਸੋਹਾਣਾ ਪੁਲੀਸ ਵਲੋਂ ਬੀ ਐਨ ਐਸ ਦੀ ਧਾਰਾ 115 (2),103 (1), 109, 191 (3) 190 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣਾ ਸੋਹਾਣਾ ਦੇ ਐਸ ਐਚ ਓ ਸ੍ਰ ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸਹਾਇਕ ਥਾਣੇਦਾਰ ਜੀਤ ਚੰਦ ਅਤੇ ਪੁਲੀਸ ਪਾਰਟੀ ਵਲੋਂ ਮੁਜਰਮਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਰਵੀ ਮਲਿਕ ਵਾਸੀ ਪਿੰਡ ਜਗਤਪੁਰਾ ਮੁਹਾਲੀ ਨੂੰ 16 ਸਤੰਬਰ ਨੂੰ ਕਾਬੂ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਨੀਟੂ ਵਾਸੀ ਜਗਤਪੁਰਾ ਅਤੇ ਪ੍ਰਿੰਸ ਰਾਣਾ ਵਾਸੀ ਪਿੰਡ ਕੰਡਾਲਾ ਨੂੰ 18 ਸਤੰਬਰ ਨੂੰ ਆਈਸ਼ਰ ਚੌਂਕ ਤੋਂ ਗ੍ਰਿਫਤਾਰ ਕੀਤਾ ਗਿਆ| ਉਹਨਾਂ ਦੱਸਿਆ ਕਿ ਇਸ ਮਾਮਲੇ ਦੇ ਇੱਕ ਹੋਰ ਮੁਲਜਮ ਜੈ ਦੀਪ ਵਾਸੀ ਅੰਬ ਸਹਿਬ ਕਲੋਨੀ ਫੇਜ਼ -11 ਮੁਹਾਲੀ ਨੂੰ ਅੱਜ ਅਪੂਰਵਾ ਅਪਾਰਟਮੈਂਟ ਸੈਕਟਰ 88 ਮੁਹਾਲੀ ਦੀ ਪਿਛਲੀ ਸੜਕ ਤੋਂ ਕਾਬੂ ਕੀਤਾ ਗਿਆ ਹੈ| ਉਹਨਾਂ ਦੱਸਿਆ ਕਿ ਰਵੀ, ਨੀਟੂ ਅਤੇ ਪ੍ਰਿੰਸ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ| ਉਹਨਾਂ ਕਿਹਾ ਕਿ ਵਾਰਦਾਤ ਵਿੱਚ ਸ਼ਾਮਿਲ ਹੋਰਨਾਂ ਵਿਅਕਤੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਵਾਰਦਾਤ ਵਿੱਚ ਵਰਤੇ ਹਥਿਆਰ ਵੀ ਬ੍ਰਾਮਦ ਕਰ ਲਏ ਜਾਣਗੇ|

Continue Reading

Mohali

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ

Published

on

By

ਐਸ ਏ ਐਸ ਨਗਰ, 19 ਸਤੰਬਰ (ਸ਼ਬ ਵੋਟਰ ਸੂਚੀਆਂ ਦੀ ਸਪੈਸ਼ਲ ਸਰਸਰੀ ਸੁਧਾਈ-2025 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਪੈਂਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ 52-ਖਰੜ, 53-ਐਸ. ਏ.ਐਸ.ਨਗਰ ਅਤੇ 112-ਡੇਰਾਬੱਸੀ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਾਲਾਈਜੇਸ਼ਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਐਸ. ਏ.ਐਸ.ਨਗਰ, ਵਿਰਾਜ ਐਸ ਤਿੜਕੇ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਮੀਟਿੰਗ ਕੀਤੀ ਗਈ|
ਪ੍ਰਸ਼ਾਸ਼ਨ ਦੇ ਬੁਲਾਰੇੇ ਦੱਸਿਆ ਕਿ ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੱਸਿਆ ਗਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਪੋਲਿੰਗ ਬੂਥ ਤੇ 1500 ਤੋਂ ਵੱਧ ਵੋਟਰ ਨਹੀਂ ਹੋਣ ਚਾਹੀਦੇ| ਇਸ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 52-ਖਰੜ ਵਿੱਚ 9, 53-ਐਸ.ਏ.ਐਸ.ਨਗਰ ਵਿੱਚ 7 ਅਤੇ 112-ਡੇਰਾ ਬੱਸੀ ਵਿੱਚ 3 ਪੋਲਿੰਗ ਸਟੇਸ਼ਨ ਵਧਾਏ ਗਏ ਹਨ ਅਤੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੀ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਤਬਦੀਲੀ ਵੀ ਕੀਤੀ ਗਈ ਹੈ|
ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵਧਾਏ ਗਏ ਪੋਲਿੰਗ ਸਟੇਸ਼ਨਾਂ ਦੀ ਤਜਵੀਜ਼ ਦੀ ਕਾਪੀ ਤੇ ਵੋਟਰ ਸੂਚੀ ਸਾਲ 2025 ਦੇ ਪ੍ਰੋਗਰਾਮ ਦੀ ਕਾਪੀ ਵੀ ਮੁਹੱਈਆ ਕਰਵਾਈ ਗਈ| ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੋਲਿੰਗ ਸਟੇਸ਼ਨਾਂ ਸਬੰਧੀ ਆਪਣਾ ਦਾਅਵਾ ਜਾਂ ਇਤਰਾਜ ਦੋ ਦਿਨਾਂ ਦੇ ਵਿੱਚ ਦੇਣ ਲਈ ਅਪੀਲ ਕੀਤੀ ਗਈ| ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਬੂਥ ਤੇ ਆਪਣਾ-ਆਪਣਾ ਬੀ.ਐਲ.ਏ. ਲਗਾਉਣ ਲਈ ਵੀ ਕਿਹਾ ਗਿਆ| ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਫਾਰਮਾਂ ਬਾਰੇ ਵੀ ਦੱਸਿਆ ਗਿਆ ਕਿ ਫਾਰਮ ਨੰ.6 ਨਵੀਂ ਵੋਟ ਲਈ, ਫਾਰਮ ਨੰ.7 ਵੋਟ ਕੱਟਣ ਲਈ, ਫਾਰਮ ਨੰ.8 ਦਰੂਸਤੀ/ਸ਼ਿਫਟਿੰਗ/ਪੀ.ਡਬਲਿਊ.ਡੀ ਮਾਰਕਿੰਗ/ਡੁਪਲੀਕੇਟ ਵੋਟਰ ਕਾਰਡ ਅਪਲਾਈ ਕਰਨ ਲਈ ਆਨਲਾਈਨ ਭਾਰਤ ਚੋਣ ਕਮਿਸ਼ਨ ਦੇ ਪੋਰਟਲ ਅਤੇ ਵੋਟਰ ਹੈਲਪ ਲਾਈਨ ਐਪ ਤੇ ਭਰਿਆ ਜਾਵੇ| ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ|
ਮੀਟਿੰਗ ਵਿੱਚ ਸੁਖਦੇਵ ਸਿੰਘ (ਬਹੁਜਨ ਸਮਾਨ ਪਾਰਟੀ), ਬਹਾਦਰ ਸਿੰਘ (ਆਮ ਆਦਮੀ ਪਾਰਟੀ), ਡਾ. ਵਰਿੰਦਰ ਕੋਛੜ (ਭਾਰਤੀ ਜਨਤਾ ਪਾਰਟੀ), ਹਰਵਿੰਦਰ ਸਿੰਘ (ਸ਼੍ਰੋਮਣੀ ਅਕਾਲੀ ਦਲ), ਸੰਜੇ ਕੁਮਾਰ ਚੋਣ ਤਹਿਸੀਲਦਾਰ, ਵਰੁਣ ਗਰਗ ਚੋਣ ਕਾਨੂੰਗੋ, ਐਸ.ਏ.ਐਸ.ਨਗਰ, ਸੁਰਿੰਦਰ ਕੁਮਾਰ ਚੋਣ ਕਾਨੂੰਗੋ, ਡੇਰਾਬੱਸੀ ਅਤੇ ਜਗਤਾਰ ਸਿੰਘ ਜੂਨੀਅਰ ਸਹਾਇਕ ਮੀਟਿੰਗ ਵਿਚ ਹਾਜ਼ਰ ਸਨ|

Continue Reading

Latest News

Trending