Connect with us

Mohali

ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ ਮਨਾਇਆ ਪੈਨਸ਼ਨਰਜ਼ ਦਿਵਸ

Published

on

 

ਐਸ ਏ ਐਸ ਨਗਰ, 18 ਦਸੰਬਰ (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਦੀ ਰਿਟਾਈਰੀਜ ਐਸੋਸੀਏਸ਼ਨ ਵੱਲੋਂ ਬੋਰਡ ਦੇ ਆਡੀਟੋਰੀਅਮ ਵਿਖੇ ਪੈਨਸ਼ਨਰਜ਼ ਦਿਵਸ ਮਨਾਇਆ ਗਿਆ। ਇਸਦੇ ਪਹਿਲੇ ਪੜਾਅ ਵਿੱਚ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਡਾ. ਗੁਰਵਿੰਦਰ ਸਿੱਧੂ, ਦਰਸ਼ਨ ਤਿਊਣਾ, ਹਰਮਿੰਦਰ ਸਿੰਘ, ਰਤਨ ਬਾਬਕਵਾਲਾ, ਹਰਪ੍ਰੀਤ ਕੌਰ, ਹਰਸਿਮਰਤ ਕੌਰ ਗਰੇਵਾਲ, ਗੁਰਮੇਲ ਸਿੰਘ ਮੋਜੋਵਾਲ, ਅਮਰਜੀਤ ਕੌਰ, ਹਰਭਜਨ ਕੌਰ ਢਿਲੋਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਚਾਰ ਸਾਲ ਦੀ ਛੋਟੀ ਬੱਚੀ ਮਹਿਤਾਬ ਕੌਰ ਨੇ ਕਵਿਤਾ ਪੇੜ” ਸੁਣਾ ਕੇ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ। ਕਵੀ ਦਰਬਾਰ ਦੀ ਸਾਰੀ ਕਾਰਵਾਈ ਬੀਬੀ ਅਮਰਜੀਤ ਕੌਰ ਨੇ ਨਿਭਾਈ। ਸਾਰੇ ਕਵੀਆਂ ਨੂੰ ਸਨਮਾਨਿਤ ਕੀਤਾ ਗਿਆ।

ਐਸੋਸੀਏਸ਼ਨ ਦੇ ਮੀਡੀਆ ਇੰਚਾਰਜ ਹਰਿੰਦਰਪਾਲ ਸਿੰਘ ਹੌਰੀ ਨੇ ਦੱਸਿਆ ਕਿ ਸਮਾਗਮ ਵਿੱਚ ਮੁੱਖ ਮਹਿਮਾਨ ਵਲੋਂ ਸ਼ਾਮਿਲ ਹੋਏ ਬੋਰਡ ਦੇ ਨਵ ਨਿਯੁਕਤ ਸਕੱਤਰ ਮੈਡਮ ਪਰਲੀਨ ਕੌਰ ਬਰਾੜ ਨੇ ਸੇਵਾਮੁਕਤ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਵੱਲ ਉਚੇਚਾ ਧਿਆਨ ਦੇ ਕੇ ਹੱਲ ਕਰਵਾਇਆ ਜਾਵੇਗਾ।

ਉਹਨਾਂ ਇਸ ਮੌਕੇ ਐਸੋਸੀਏਸ਼ਨ ਵੱਲੋਂ ਤਿਆਰ ਕਰਵਾਈ ਡਾਇਰੈਕਟਰੀ ਵੀ ਰਿਲੀਜ ਕੀਤੀ। ਇਹ ਡਾਇਰੈਕਟਰੀ ਬੋਰਡ ਦੇ ਸਾਬਕਾ ਚੇਅਰਮੈਨ ਲੇਟ ਪ੍ਰੋ. ਗੁਰਬਖਸ਼ ਸਿੰਘ ਸ਼ੇਰਗਿਲ ਨੂੰ ਸਮਰਪਿਤ ਕੀਤੀ ਗਈ ਹੈ, ਜਿਨ੍ਹਾਂ ਬੋਰਡ ਵਿਚ ਪੈਨਸ਼ਨ ਬਿਨਾਂ ਮੰਗੇ ਹੀ ਲਾਗੂ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ ਸੂਰਜ ਪ੍ਰਕਾਸ਼ ਸਿੰਘ ਦੀਪਕ ਨੇ ਵੀ ਸੰਬੋਧਨ ਕੀਤਾ।

ਸਮਾਗਮ ਦੌਰਾਨ ਐਸੋਸੀਏਸ਼ਨ ਵੱਲੋਂ ਆਪਣੇ 6 ਸੀਨੀਅਰ ਮੈਂਬਰਾਂ ਸ੍ਰੀ ਕੇ.ਕੇ. ਗਰਗ, ਸੁਰਜੀਤ ਸਿੰਘ ਮੱਲ੍ਹੀ, ਊਸ਼ਾ ਸ਼ਰਮਾ, ਹਰਜਿੰਦਰ ਕੌਰ ਜੰਡੂ, ਬਲਦੇਵ ਕ੍ਰਿਸ਼ਨ ਅਤੇ ਗੁਰਨਾਮ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਬੋਰਡ ਦੀ ਕਰਮਚਾਰੀ ਯੂਨੀਅਨ ਦੀ ਪ੍ਰਧਾਨ ਰਮਨਦੀਪ ਕੌਰ ਗਿੱਲ ਅਤੇ ਸਾਬਕਾ ਪ੍ਰਧਾਨ ਪਰਵਿੰਦਰ ਸਿੰਘ ਖੰਗੂੜਾ ਨੇ ਸੇਵਾ ਮੁਕਤ ਕਰਮਚਾਰੀਆਂ ਨੂੰ ਸਹਿਯੋਗ ਦਾ ਭਰੋਸਾ ਦੁਆਇਆ।

ਸਟੇਜ ਦੀ ਕਾਰਵਾਈ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਲਮੇਲ ਸਿੰਘ ਮੋਜੋਵਾਲ ਨੇ ਚਲਾਈ। ਅੰਤ ਵਿੱਚ ਐਸੋਸੀਏਸ਼ਨ ਤੇ ਪ੍ਰਧਾਨ ਨੇ ਪਹੁੰਚੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ।

Continue Reading

Mohali

ਪਿੰਡ ਜਗਤਪੁਰਾ ਵਿਖੇ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਭਲਕੇ, ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ

Published

on

By

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪਿੰਡ ਜਗਤਪੁਰਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 10 ਅਕਤੂਬਰ ਨੂੰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਮੁਫ਼ਤ ਮੈਡੀਕਲ ਚੈਕਅਪ ਕੈਂਪ ਲਗਾਇਆ ਜਾ ਰਿਹਾ ਹੈ।

ਕੈਂਪ ਦੌਰਾਨ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਜਾਣਗੀਆਂ। ਇਹ ਕੈਂਪ ਗੁਰਦੁਆਰਾ ਸਿੰਘ ਸਭਾ, ਪਿੰਡ ਜਗਤਪੁਰਾ, ਮੁਹਾਲੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ ਜਿਸ ਵਿੱਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰਾਂ ਮਰੀਜਾਂ ਦੀ ਜਾਂਚ ਕਰਣਗੇ ਅਤੇ ਮੁਫ਼ਤ ਦਵਾਈਆਂ ਵੀ ਦੇਣਗੇ।

ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਦੌਰਾਨ ਚਮੜੀ ਰੋਗਾਂ, ਅੱਖਾਂ, ਦੰਦਾਂ, ਹੱਡੀਆਂ ਅਤੇ ਜਨਰਲ ਮੈਡੀਸਨ ਦੇ ਮਾਹਿਰ ਡਾਕਟਰਾਂ ਵੱਲੋਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਅੱਖਾਂ ਦੀ ਜਾਂਚ ਅਤੇ ਬਲੱਡ ਸ਼ੂਗਰ ਟੈਸਟ ਦੀ ਸਹੂਲਤ ਵੀ ਉਪਲਬਧ ਹੋਵੇਗੀ।

Continue Reading

Mohali

ਮੁਹਾਲੀ ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ

Published

on

By

ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਮੁਹਾਲੀ ਪੁਲੀਸ ਨੇ 3 ਚੋਰਾਂ ਨੂੰ ਕਾਬੂ ਕਰਕੇ ਚੋਰੀ ਦੇ 6 ਮੋਟਰਸਾਈਕਲ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸz. ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਹਨਾਂ ਚੋਰਾਂ ਨੂੰ ਐਸ. ਐਸ. ਪੀ ਵਰੁਣ ਸ਼ਰਮਾ ਦੀਆਂ ਹਿਦਾਇਤਾਂ ਦੇ ਚੋਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਬੂ ਕੀਤਾ ਗਿਆਜ ਹੈ।

ਉਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੈਟਰੋਲਿੰਗ ਅਤੇ ਨਾਕਾਬੰਦੀ ਵਧਾਈ ਗਈ ਹੈ। ਜਿਸ ਦੌਰਾਨ ਥਾਣਾ ਫੇਜ਼ 11 ਦੇ ਮੁੱਖ ਅਫਸਰ ਇੰਸਪੈਕਟਰ ਅਮਨ ਅਤੇ ਉਹਨਾਂ ਦੀ ਟੀਮ ਵਲੋਂ ਪੈਟਰੋਲਿੰਗ ਅਤੇ ਨਾਕਾਬੰਦੀ ਦੌਰਾਨ ਫੇਜ਼-11 ਮੁਹਾਲੀ ਵਿੱਚ 3 ਚੋਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਖਜੀਤ ਸਿੰਘ ਵਾਸੀ ਪਿੰਡ ਕੰਬਾਲਾ ਨੇੜੇ ਰਵੀਦਾਸ ਧਰਮਸ਼ਾਲਾ ਜਿਲ੍ਹਾ ਐਸ.ਏ.ਐਸ ਨਗਰ, ਹਰਵਿੰਦਰ ਸਿੰਘ ਉਰਫ ਹਨੀ ਫੇਜ਼ 11 ਮੁਹਾਲੀ ਅਤੇ ਪਰਮਜੀਤ ਸਿੰਘ ਉਰਫ ਪੰਮਾ ਵਾਸੀ ਪਿੰਡ ਗੰਭੀਰਪੁਰ, ਥਾਣਾ ਆਨੰਦਪੁਰ ਸਾਹਿਬ ਜਿਲ੍ਹਾ ਰੋਪੜ ਵਜੋਂ ਹੋਈ ਹੈ।

ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਗ੍ਰਿਫਤਾਰ ਕੀਤੇ ਚੋਰਾਂ ਪਾਸੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ। ਪੁਲੀਸ ਨੇ ਇਸ ਸਬੰਧੀ ਥਾਣਾ ਫੇਜ 11 ਮੁਹਾਲੀ ਵਿਖੇ ਬੀ ਐਨ ਐਸ ਦੀ ਧਾਰਾ 303(2),317(2) ਅਧੀਨ ਮਾਮਲਾ ਦਰਜ ਕੀਤਾ ਹੈ। ਉਹਨਾਂ ਦੱਸਿਆ ਕਿ ਤਫਤੀਸ਼ ਦੌਰਾਨ ਇਹ ਵੀ ਪਾਇਆ ਗਿਆ ਹੈ ਕਿ ਗ੍ਰਿਫਤਾਰ ਕੀਤੇ ਤਿੰਨਾਂ ਚੋਰਾਂ ਖਿਲਾਫ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਚੋਰੀ ਆਦਿ ਦੇ ਕਈ ਮੁਕੱਦਮੇ ਦਰਜ ਹਨ।

Continue Reading

Mohali

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂਸ਼ਾਮ ਤੇ ਸਾਲਾਸਰ ਲਈ ਬੱਸ ਰਵਾਨਾ

Published

on

By

ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਵਿਖਾਈ ਹਰੀ ਝੰਡੀ

ਐਸ ਏ ਐਸ ਨਗਰ, 9 ਅਕਤੂਬਰ (ਸ.ਬ.) ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਵਿਧਾਇਕ ਕੁਲਵੰਤ ਸਿੰਘ ਵੱਲੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਦੇ ਲਈ ਆਂਸਲ, ਸੈਕਟਰ -114, ਮੁਹਾਲੀ ਤੋਂ ਸੀਨੀਅਰ ਸਿਟੀਜਨ ਸ਼ਰਧਾਲੂਆਂ ਦਾ ਨਾਲ ਭਰੀ ਬਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸz. ਕੁਲਵੰਤ ਸਿੰਘ ਨੇ ਦੱਸਿਆ ਕਿ ਤੀਰਥ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਇਹਨਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇੱਕ ਬਸ ਤੋਂ ਸ਼ੁਰੂ ਹੋਈ ਯਾਤਰਾ ਤਹਿਤ ਹੁਣ ਰੋਜਾਨਾਂ ਕਈ ਬਸਾਂ ਰਵਾਨਾ ਹੁੰਦੀਆਂ ਹਨ। ਉਹਨਾਂ ਕਿਹਾ ਕਿ ਸ਼ਰਧਾਲੂਆਂ ਦੇ ਆਉਣ ਜਾਣ, ਰਹਿਣ-ਸਹਿਣ ਅਤੇ ਖਾਣ- ਪੀਣ ਸਮੇਤ ਸਾਰੇ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤੇ ਜਾਂਦੇ ਹਨ।

ਉਹਨਾਂ ਕਿਹਾ ਕਿ ਪਹਿਲਾਂ ਇਸ ਯੋਜਨਾ ਦੇ ਤਹਿਤ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਿਰ, ਰਾਮ ਤੀਰਥ ਵਾਲਮੀਕੀ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂ ਵਾਲੇ ਬਾਗ ਦੇ ਦਰਸ਼ਨਾਂ ਲਈ ਬੱਸਾਂ ਰਵਾਨਾ ਹੋ ਰਹੀਆਂ ਸਨ ਅਤੇ ਹੁਣ ਨਾਲ ਹੀ ਖਾਟੂਸ਼ਾਮ, ਸਾਲਾਸਰ, ਵਰਿੰਦਾਵਨ, ਹਰਿਦੁਆਰ ਧਾਰਮਿਕ ਸਥਾਨਾਂ ਦੀ ਯਾਤਰਾ ਦੇ ਲਈ ਵੀ ਬਸ ਰਵਾਨਾ ਹੋ ਰਹੀਆਂ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਖੁਸ਼ਵੀਰ ਕੌਰ, ਸੁਖਵਿੰਦਰ ਕੌਰ ਭੁੱਲਰ, ਤਰਲੋਚਨ ਸਿੰਘ ਤੋਚੀ ਬਲਾਕ ਪ੍ਰਧਾਨ , ਦਲਜੀਤ ਸਿੰਘ ਪ੍ਰਧਾਨ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ, ਭੁਪਿੰਦਰ ਸਿੰਘ ਸੈਣੀ ਸਾਬਕਾ ਪ੍ਰਧਾਨ , ਪਾਲ ਸਿੰਘ ਰੱਤੂ ਸਾਬਕਾ ਮੀਤ ਪ੍ਰਧਾਨ , ਖੁਸ਼ਵੀਰ ਕੌਰ ਵਾਈਸ ਪ੍ਰਧਾਨ ਅਮਰਜੀਤ ਸਿੰਘ ਸਿੱਧੂ, ਬਲਜੀਤ ਸਿੰਘ ਹੈਪੀ, ਪ੍ਰਗਟ ਸਿੰਘ ਰਾਏਪੁਰ ਕਲਾਂ, ਗਗਨ ਮੁਹਾਲੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਮੋਹਤਬਰ ਵਿਅਕਤੀ ਵੀ ਹਾਜ਼ਰ ਰਹੇ।

Continue Reading

Latest News

Trending