Chandigarh
ਫਰਿਸ਼ਤੇ ਸਕੀਮ ਅਧੀਨ ਸੜਕ ਹਾਦਸਿਆਂ ਵਿੱਚ ਮੁਫ਼ਤ ਇਲਾਜ ਕਰਨ ਵਾਲੇ ਹਸਪਤਾਲਾਂ ਦੀ ਜਿਲ੍ਹਾ ਵਾਰ ਸੂਚੀ ਜਾਰੀ ਕਰੇ ਸਰਕਾਰ : ਅਮਨਜੋਤ ਕੌਰ ਰਾਮੂੰਵਾਲੀਆ
ਚੰਡੀਗੜ,19 ਦਸੰਬਰ (ਸ.ਬ.) ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂੰਵਾਲੀਆ ਨੇ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਫਰਿਸ਼ਤੇ ਸਕੀਮ ਅਧੀਨ ਸੜਕ ਹਾਦਸਿਆਂ ਵਿੱਚ ਮੁਫ਼ਤ ਇਲਾਜ ਕਰਨ ਵਾਲੇ ਹਸਪਤਾਲਾਂ ਦੀ ਜਿਲ੍ਹਾ ਵਾਰ ਸੂਚੀ ਜਾਰੀ ਕਰੇ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਫਰਿਸ਼ਤੇ ਸਕੀਮ ਤਹਿਤ ਦਾਅਵਾ ਕਰ ਰਹੀ ਹੈ ਕਿ ਇਸ ਨਾਲ ਹਾਦਸਿਆਂ ਦੇ ਸ਼ਿਕਾਰ ਹੋਣ ਵਾਲੇ ਵਿਅਕਤੀਆਂ ਦੀਆਂ ਜਿੰਦਗੀਆਂ ਬਚ ਰਹੀਆਂ ਹਨ ਅਤੇ ਸਰਕਾਰੀ ਅੰਕੜਿਆਂ ਦੇ ਅਨੁਸਾਰ 223 ਐਕਸੀਡੈਂਟ ਪੀੜਤਾਂ ਦਾ ਮੁਫਤ ਇਲਾਜ ਹੋਇਆ ਹੈ।
ਉਹਨਾਂ ਕਿਹਾ ਕਿ ਸਰਕਾਰ ਨੇ ਹੁਣ ਤੱਕ ਇਹਨਾਂ ਹਸਪਤਾਲਾਂ ਦੀ ਜਿਲਾ ਵਾਰ ਸੂਚੀ ਜਾਰੀ ਨਹੀਂ ਕੀਤੀ ਹੈ ਇਸ ਲਈ ਜਿਆਦਾਤਰ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਨਾ ਹੋਣ ਕਾਰਨ ਉਹ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਾਉਣ ਲਈ ਮਜਬੂਰ ਹੁੰਦੇ ਹਨ ਅਤੇ ਉਹਨਾਂ ਦੀ ਜਿੰਦਗੀ ਦੀ ਸਾਰੀ ਜਮਾਂ ਪੂੰਜੀ ਮੁੱਕ ਜਾਂਦੀ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਨਵਰੀ 2024 ਤੋਂ ਨੋਟੀਫਾਈ ਕੀਤੇ ਗਏ ਇਸ ਸਰਕੁਲਰ ਤਹਿਤ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਦੇ ਵਿੱਚ ਅਜਿਹੀ ਜਨਤਕ ਸੂਚਨਾ ਨਹੀਂ ਦਿੱਤੀ ਗਈ ਹੈ ਜਿਸ ਨਾਲ ਆਮ ਲੋਕਾਂ ਨੂੰ ਇਹ ਪਤਾ ਲੱਗ ਸਕੇ ਕਿ ਜੇ ਕਿਸੇ ਦਾ ਸੜਕ ਹਾਦਸਾ ਹੋ ਜਾਂਦਾ ਹੈ ਤਾਂ ਉਸਨੂੰ ਕਿਸ ਹਸਪਤਾਲ ਵਿੱਚ ਪਹੁੰਚਾਇਆ ਜਾਵੇ, ਜਿੱਥੇ ਜਖਮੀ ਦਾ ਇਸ ਫਰਿਸ਼ਤੇ ਸਕੀਮ ਅਧੀਨ ਮੁਫਤ ਇਲਾਜ ਹੋਵੇਗਾ।
ਉਹਨਾਂ ਕਿਹਾ ਕਿ ਸਰਕਾਰ ਦਾਅਵੇ ਤਾਂ ਵੱਡੇ ਕਰਦੀ ਹੈ ਲੇਕਿਨ ਅਸਲੀਅਤ ਇਹ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਪੁਖਤਾ ਇਲਾਜ ਦੇ ਪ੍ਰਬੰਧ ਨਹੀਂ ਹਨ। ਉਹਨਾਂ ਕਿਹਾ ਕਿ ਬਹੁਤ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦਿਮਾਗ ਦੇ ਆਪਰੇਸ਼ਨ, ਦਿਲ ਦੇ ਆਪਰੇਸ਼ਨ ਇਥੋਂ ਤੱਕ ਕਿ ਜਿਆਦਾਤਰ ਟੁੱਟੀਆਂ ਹੱਡੀਆਂ ਦੇ ਇਲਾਜ ਦੇ ਵੀ ਪੁਖਤਾ ਪ੍ਰਬੰਧ ਵੀ ਨਹੀਂ ਹਨ। ਹਸਪਤਾਲਾਂ ਵਿੱਚ ਸਿਰਫ ਮਮੂਲੀ ਹੀ ਪ੍ਰਬੰਧ ਹਨ, ਜਿਸ ਕਾਰਨ ਲੋਕਾਂ ਨੂੰ ਮਜਬੂਰਨ ਪ੍ਰਾਈਵੇਟ ਹਸਪਤਾਲਾਂ ਵਿੱਚ ਜਾ ਕੇ ਮਹਿੰਗਾ ਇਲਾਜ ਕਰਵਾਉਣਾ ਪੈਂਦਾ ਹੈ। ਉਹਨਾਂ ਕਿਹਾ ਕਿ ਸਰਕਾਰ ਸਭ ਤੋਂ ਪਹਿਲਾਂ ਸਰਕਾਰੀ ਹਸਪਤਾਲਾਂ ਨੂੰ ਸਾਰੀਆਂ ਆਧਨਿਕ ਸਹੂਲਤਾਂ ਨਾਲ ਲੈਸ ਕਰੇ। ਹਸਪਤਾਲਾਂ ਵਿੱਚ ਜਖਮੀ ਹੋਣ ਵਾਲਿਆਂ ਲਈ ਅੱਜ ਕੱਲ ਦੀ ਤਕਨੀਕ ਤਹਿਤ ਸਟੀਲ ਦੀਆਂ ਪਲੇਟਾਂ ਪੈਣ ਅਤੇ ਜੇ ਕਿਸੇ ਨੂੰ ਹਾਰਟ ਨਾਲ ਸੰਬੰਧਿਤ ਸਮੱਸਿਆ ਆਉਂਦੀ ਹੈ ਜਾਂ ਕਿਸੇ ਦਾ ਦਿਮਾਗ ਦਾ ਆਪਰੇਸ਼ਨ ਹੋਵਾ ਤਾਂ ਉਸਦੇ ਇਲਾਜ ਦਾ ਪ੍ਰਬੰਧ ਵੀ ਹੋਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਫਰਿਸ਼ਤੇ ਇੱਕ ਚੰਗੀ ਸਕੀਮ ਹੈ ਪਰੰਤੂ ਇਸਦਾ ਲਾਭ ਲੋਕਾਂ ਨੂੰ ਤਾਂ ਹੀ ਮਿਲੇਗਾ ਜੇਕਰ ਲੋਕਾਂ ਨੂੰ ਇਸ ਸੰਬੰਧੀ ਪੂਰੀ ਜਾਣਕਾਰੀ ਮਿਲੇਗੀ। ਉਹਨਾਂ ਕਿਹਾ ਕਿ ਇਸ ਸੰਬੰਧੀ ਹਰੇਕ ਜਿਲੇ ਵਿੱਚ ਨੋਟਿਸ ਲਗਾਇਆ ਜਾਣਾ ਚਾਹੀਦਾ ਹੈ ਅਤੇ ਡਿਪਟੀ ਕਮਿਸ਼ਨਰਾਂ ਵਲੋਂ ਸਰਕੁਲਰ ਜਾਰੀ ਕਰਕੇ ਦੱਸਿਆ ਜਾਣਾ ਚਾਹੀਦਾ ਹੈ ਕਿ ਕਿਹੜੇ ਹਸਪਤਾਲਾਂ ਵਿੱਚ ਸੜਕ ਹਾਦਸਿਆਂ ਦੌਰਾਨ ਜਖਮੀ ਹੋਣ ਵਾਲਿਆਂ ਦਾ ਮੁਫਤ ਇਲਾਜ ਹੋਵੇਗਾ ਤਾਂ ਜੋ ਲੋਕ ਆਰਥਿਕ ਲੁੱਟ ਤੋਂ ਬਚ ਸਕਣ।
Chandigarh
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫੀਸਦੀ ਮਹਿੰਗਾਈ ਭੱਤਾ
ਮੁੱਖ ਮੰਤਰੀ ਅਤੇ ਮੁਲਾਜ਼ਮ ਧਿਰਾਂ ਵਿੱਚ ਬਣੀ ਸਹਿਮਤੀ
ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਸਰਕਾਰ ਨੇ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਸਤੰਬਰ ਦੀ ਤਨਖ਼ਾਹ ਦਾ ਡੀਏ ਅਕਤੂਬਰ ਦੀ ਤਨਖਾਹ ਨਾਲ ਦੋ ਕਿਸ਼ਤਾਂ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਅੱਜ ਮੁੱਖ ਮੰਤਰੀ ਨਿਵਾਸ ਤੇ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੀਟਿੰਗ ਵਿੱਚ ਹੋਏ ਫ਼ੈਸਲਿਆਂ ਬਾਰੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਚਾਰ ਕਰਨ ਦਾ ਭਰੋਸਾ ਦਿੱਤਾ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਵਿੱਚ ਸਹਿਮਤੀ ਬਣਨ ਮਗਰੋਂ ਪੰਜਾਬ ਵਿੱਚ ਕਰੀਬ ਤਿੰਨ ਹਫ਼ਤੇ ਤੋਂ ਚੱਲ ਰਹੇ ਮੁਲਾਜ਼ਮ ਸੰਘਰਸ਼ ਦਾ ਅੰਤ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਵਿੱਚ ਆਪਣੀ ਵਿੱਤੀ ਮਜਬੂਰੀ ਦਾ ਹਵਾਲਾ ਦੇ ਕੇ ਮੁਲਾਜ਼ਮਾਂ ਨੂੰ ਅੱਠ ਫ਼ੀਸਦੀ ਡੀ ਏ ਨੂੰ ਦੀਵਾਲੀ ਦੇ ਤੋਹਫ਼ੇ ਵਜੋਂ ਦੇਣ ਦਾ ਐਲਾਨ ਕੀਤਾ। ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਮੁਲਾਜ਼ਮਾਂ ਦੀਆਂ ਮੁਕੰਮਲ ਹੱਕਾਂ ਮੰਗਾਂ ਮੰਨਣ ਤੇ ਜ਼ੋਰ ਪਾਇਆ। ਸਾਂਝੀ ਤਾਲਮੇਲ ਕਮੇਟੀ ਦੇ ਮੁੱਖ ਕਨਵੀਨਰ ਗੁਰਨਾਮ ਸਿੰਘ ਵਿਰਕ ਅਤੇ ਮੈਂਬਰ ਸਤੀਸ਼ ਰਾਣਾ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਕਿਹਾ ਕਿ ਅੱਜ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ ਜਿਸ ਵਿੱਚ ਮੁੱਖ ਮੰਤਰੀ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਡੀ ਏ ਦਾ ਮਾਮਲਾ ਹਾਈ ਕੋਰਟ ਵਿੱਚ 21 ਅਗਸਤ ਨੂੰ ਸੁਣਵਾਈ ਅਧੀਨ ਹੈ ਅਤੇ ਉਨ੍ਹਾਂ ਨੂੰ ਅਦਾਲਤ ਤੇ ਪੂਰਨ ਭਰੋਸਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਦੂਜੇ ਗੇੜ ਦੀ ਮੀਟਿੰਗ ਅਕਤੂਬਰ ਦੇ ਪਹਿਲੇ ਹਫ਼ਤੇ ਕੀਤੀ ਜਾਵੇਗੀ ਜਿਸ ਵਿੱਚ ਬਾਕੀ ਮੰਗਾਂ ਬਾਰੇ ਫ਼ੈਸਲਾ ਲਿਆ ਜਾਵੇਗਾ। ਜੋ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਹਨ, ਉਹ ਅਗਲੀ ਮੀਟਿੰਗ ਵਿੱਚ ਵਿਚਾਰੀਆਂ ਜਾਣਗੀਆਂ।
ਆਗੂਆਂ ਨੇ ਦੱਸਿਆ ਕਿ ਅੱਜ ਮੀਟਿੰਗ ਵਿੱਚ ਤਿੰਨ ਸਾਲ ਦੇ ਪਰਖ ਕਾਲ ਦੌਰਾਨ ਪੂਰੀ ਤਨਖ਼ਾਹ ਤੇ ਭੱਤੇ ਦੇਣ ਦੀ ਮੰਗ ਰੱਖੀ ਗਈ। ਮਾਣ ਭੱਤਾ ਲੈਣ ਵਾਲੇ ਮੁਲਾਜ਼ਮਾਂ ਦੀ ਮੰਗ ਉਠਾਈ ਗਈ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਖ਼ੁਦ ਸਰਕਾਰ ਵੱਲੋਂ 2022 ਵਿੱਚ ਜਾਰੀ ਕੀਤੇ ਪੱਤਰ ਦਾ ਚੇਤਾ ਕਰਾਇਆ ਗਿਆ। ਆਮਦਨ ਕਰ ਤੇ ਪੰਜਾਬ ਸਰਕਾਰ ਵੱਲੋਂ 200 ਰੁਪਏ ਦੇ ਲਗਾਏ ਟੈਕਸ ਦੀ ਵਾਪਸੀ ਦੀ ਮੰਗ ਕੀਤੀ ਗਈ। ਕੰਪਿਊਟਰ ਅਧਿਆਪਕਾਂ ਨੂੰ ਵਿਭਾਗ ਵਿੱਚ ਲੈਣ ਦਾ ਮੁੱਦਾ ਵੀ ਚੁੱਕਿਆ ਗਿਆ।
Chandigarh
ਦੁਖ ਦਾ ਪ੍ਰਗਟਾਵਾ
ਚੰਡੀਗੜ੍ਹ, 18 ਸਤੰਬਰ (ਸ.ਬ.) ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੇ ਸz. ਗੁਰਦੇਵ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਸz. ਬਰਾੜ ਸਿੱਖ ਐਜੁਕੇਸਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਧਾਨ ਸਰਦਾਰ ਗੁਰਦੇਵ ਸਿੰਘ ਬਰਾੜ ਪੰਥ ਦਰਦੀ ਅਤੇ ਪੰਥ ਪ੍ਰਸਤ ਆਗੂ ਸਨ ਜਿਹਨਾਂ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਹਮਲਾ ਕਰਨ ਤੋਂ ਪਹਿਲਾਂ ਸਰਦਾਰ ਗੁਰਦੇਵ ਸਿੰਘ ਬਰਾੜ ਅੰਮ੍ਰਿਤਸਰ ਸਾਹਿਬ ਜ਼ਿਲੇ ਦੇ ਡੀ ਸੀ ਸਨ ਅਤੇ ਜਦੋਂ ਉਹਨਾਂ ਤੋਂ ਮਨਜ਼ੂਰੀ ਮੰਗੀ ਤਾਂ ਸz. ਬਰਾੜ ਨੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੇ ਗੁਰੂ ਦੇ ਘਰ ਉੱਤੇ ਹਮਲੇ ਦੀ ਲਈ ਸਹਿਮਤੀ ਨਹੀਂ ਦੇਣਗੇ ਅਤੇ ਇਸ ਦਲੇਰੀ ਕਾਰਨ ਉਹਨਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ।
Chandigarh
ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 17 ਸਤੰਬਰ (ਸ.ਬ.) ਪੰਜਾਬ ਸਰਕਾਰ ਵੱਲੋਂ ਤਿੰਨ ਸੀਨੀਅਰ ਆਈ ਏ ਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਤੈਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਹਨਾਂ ਨੂੰ ਹੁਣ ਵਧੀਕ ਮੁੱਖ ਸਕੱਤਰ ਵਜੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਟਰਾਂਸਪੋਰਟ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਅਨੁਰਾਗ ਵਰਮਾ ਦੀ ਥਾਂ ਤੇ ਹੁਣ ਜਸਪ੍ਰੀਤ ਤਲਵਾੜ ਨੂੰ ਵਿੱਤ ਕਮਿਸ਼ਨਰ (ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ) ਲਾਇਆ ਗਿਆ ਹੈ। ਉਨ੍ਹਾਂ ਨੂੰ ਖਣਨ ਤੇ ਭੂ ਵਿਗਿਆਨ ਵਿਭਾਗ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਹੋਣਗੇ ਅਤੇ ਉਨ੍ਹਾਂ ਨੂੰ ਯੋਜਨਾ ਵਿਭਾਗ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਟਰਾਂਸਪੋਰਟ ਵਿਭਾਗ ਵਿੱਚੋਂ ਬਦਲੇ ਵਰੁਣ ਰੂਜ਼ਮ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਦੇ ਪ੍ਰਬੰਧਕੀ ਸਕੱਤਰ ਵਜੋਂ ਕੰਮ ਕਰਦੇ ਰਹਿਣਗੇ। ਇਹ ਤਬਾਦੇਲ ਤੁੰਰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।
-
International1 month agoਸ਼੍ਰੀਲੰਕਾ ਵਿੱਚ ਭਾਰੀ ਮੀਂਹ ਅਤੇ ਹੜ੍ਹ ਕਾਰਨ ਜ਼ਮੀਨ ਖਿਸਕੀ, 7 ਵਿਅਕਤੀਆਂ ਦੀ ਮੌਤ
-
Editorial2 months agoਪੰਥਕ ਜਥੇਬੰਦੀਆਂ ਵਿੱਚ ਏਕਤਾ ਅਜੇ ਦੁੂਰ ਦੀ ਗੱਲ
-
International1 month agoਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਸ਼ਾਕਿਬ ਅਲ ਹਸਨ ਦੇ ਘਰ ਤੇ ਪੈਟਰੋਲ ਬੰਬ ਨਾਲ ਹਮਲਾ
-
International1 month agoਸਾਊਦੀ ਅਰਬ ਵਿੱਚ ਸੋਫਾ ਫੈਕਟਰੀ ਨੂੰ ਅੱਗ ਲੱਗਣ ਕਾਰਨ 16 ਬੰਗਲਾਦੇਸ਼ੀ ਮਜ਼ਦੂਰਾਂ ਦੀ ਮੌਤ
-
International2 months agoਸਪੇਨ ਵਿੱਚ ਜਬਰਦਸਤੀ ਦਾਖਿਲ ਹੋਏ ਹਜ਼ਾਰਾਂ ਪ੍ਰਵਾਸੀ, ਕਈ ਵਿਅਕਤੀਆਂ ਦੀ ਮੌਤ
-
International2 months agoਇਥੋਪੀਆ ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕੀ, 14 ਵਿਅਕਤੀਆਂ ਦੀ ਮੌਤ
-
National1 month agoਬੱਸ ਬੇਕਾਬੂ ਹੋ ਕੇ ਸੜਕ ਤੋਂ 100 ਫੁੱਟ ਹੇਠਾਂ ਡਿੱਗੀ, 7 ਵਿਅਕਤੀਆਂ ਦੀ ਮੌਤ, ਕਈ ਜ਼ਖਮੀ
-
Chandigarh1 month agoਸੁਖਬੀਰ ਸਿੰਘ ਬਾਦਲ ਵਲੋਂ ਚੰਡੀਗੜ੍ਹ ਵਿੱਚ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ
